Punjab Breaking News Live: ਕਿਸਾਨਾਂ ਵੱਲੋਂ ਦੇਸ਼ ਭਰ 'ਚ 'ਬਲੈਕ ਡੇਅ', ਚੰਡੀਗੜ੍ਹ 'ਚ ਅੱਜ ਤੋਂ 52ਵਾਂ ਰੋਜ਼ ਫੈਸਟੀਵਲ ਸ਼ੁਰੂ, ਦੇਸ਼ 'ਚ 2G ਸੇਵਾਵਾਂ ਹੋਣਗੀਆਂ ਬੰਦ?

Punjab Breaking News LIVE, 23 February 2024: ਕਿਸਾਨਾਂ ਵੱਲੋਂ ਦੇਸ਼ ਭਰ 'ਚ 'ਬਲੈਕ ਡੇਅ', ਚੰਡੀਗੜ੍ਹ 'ਚ ਅੱਜ ਤੋਂ 52ਵਾਂ ਰੋਜ਼ ਫੈਸਟੀਵਲ ਸ਼ੁਰੂ, ਦੇਸ਼ 'ਚ 2G ਸੇਵਾਵਾਂ ਹੋਣਗੀਆਂ ਬੰਦ?

ABP Sanjha Last Updated: 23 Feb 2024 12:28 PM
Farmer Protest: ਖਨੌਰੀ ਸਰਹੱਦ 'ਤੇ ਇੱਕ ਹੋਰ ਕਿਸਾਨ ਦੀ ਮੌਤ, ਹੁਣ ਤੱਕ ਉੱਠੀਆਂ ਤਿੰਨ ਲੋਥਾਂ

Farmer Protest 2024: ਕਿਸਾਨਾਂ ਦੇ ਅੰਦੋਲਨ ਵਿੱਚ ਇੱਕ ਹੋਰ ਕਿਸਾਨ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪਹਿਲਾਂ 14 ਤਰੀਕ ਨੂੰ ਮਨਜੀਤ ਸਿੰਘ ਨਾਂਅ ਦੇ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਅਤੇ ਉਸ ਤੋਂ ਬਾਅਦ 21 ਫਰਵਰੀ ਨੂੰ ਹਰਿਆਣਾ ਪੁਲਿਸ ਦੀ ਗੋਲੀ ਲੱਗਣ ਕਾਰਨ ਸ਼ੁਭਕਰਨ ਨਾਂਅ ਦੇ ਨੌਜਵਾਨ ਦੀ ਮੌਤ ਹੋ ਗਈ ਸੀ ਅਤੇ ਹੁਣ 22 ਫਰਵਰੀ ਦੀ ਰਾਤ ਨੂੰ ਜਰਨੈਲ ਸਿੰਘ ਨਾਂਅ ਦੇ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।



Chandigarh News: ਸਬ ਫੜੇ ਜਾਣਗੇ! ਆਮ ਵਿਅਕਤੀ ਦੇ ਕੈਮਰੇ 'ਚ ਕੈਦ ਹੋਈ ਪੁਲਿਸ ਦੇ ਕਾਰਨਾਮੇ ਦਾ ਵੀਡੀਓ, 'ਤੇ ਫਿਰ...

Chandigarh News: ਚੰਡੀਗੜ੍ਹ ਦੀਆਂ ਸੜਕਾਂ ’ਤੇ ਚਲਾਨ ਕੱਟਣ ਦੇ ਮਕਸਦ ਨਾਲ ਲਾਏ ਗਏ ਹਾਈ ਰੈਜ਼ੋਲਿਊਸ਼ਨ ਸੀਸੀਟੀਵੀ ਕੈਮਰੇ (High Resolution CCTV Cameras) ਲਾਏ ਜਾਣ ਦੇ ਬਾਵਜੂਦ ਨਾ ਸਿਰਫ਼ ਆਮ ਲੋਕ ਹੀ ਨਹੀਂ ਸਗੋਂ ਚੰਡੀਗੜ੍ਹ ਪੁਲਿਸ ਦੇ ਮੁਲਾਜ਼ਮ ਵੀ ਲਗਾਤਾਰ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਦੇ ਨਜ਼ਰ ਆ ਰਹੇ ਹਨ। ਅਜਿਹੇ ਮੁਲਾਜ਼ਮਾਂ ਨੂੰ ਆਮ ਲੋਕਾਂ ਦੇ ਸਮਾਰਟ ਫੋਨ ਵਿੱਚ ਵੀ ਕੈਦ ਹੋ ਰਹੇ ਹਨ ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਵੀ ਕੀਤੀ ਜਾ ਰਹੀ ਹੈ। ਬੀਤੇ ਵੀਰਵਾਰ ਨੂੰ ਟਵਿੱਟਰ (ਐਕਸ) 'ਤੇ ਇੱਕ ਯੂਜ਼ਰ ਨੇ ਚੰਡੀਗੜ੍ਹ ਪੁਲਿਸ ਦੇ ਇਕ ਮੁਲਾਜ਼ਮ ਦੀ ਟਰੈਫਿਕ ਪੁਲਿਸ ਨਾਲ ਵੀਡੀਓ ਸਾਂਝੀ ਕੀਤੀ ਅਤੇ ਕਿਹਾ ਕਿ ਪੁਲਿਸ ਮੁਲਾਜ਼ਮ ਸ਼ਰਾਬ ਪੀ ਕੇ ਵਾਹਨ ਚਲਾ ਰਿਹਾ ਸੀ ਅਤੇ ਉਸ ਨੇ ਹੈਲਮੇਟ ਵੀ ਨਹੀਂ ਪਾਇਆ ਹੋਇਆ ਸੀ।

Chandigarh News: ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਹੋਏਗੀ ਮੁੜ ਚੋਣ, ਜਲਦ ਜਾਰੀ ਹੋਏਗੀ ਨੋਟੀਫਿਕੇਸ਼ਨ

Chandigarh News: ਚੰਡੀਗੜ੍ਹ ਵਿੱਚ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਦੁਬਾਰਾ ਹੋਵੇਗੀ। ਇਸ ਸਬੰਧੀ ਸੁਪਰੀਮ ਕੋਰਟ ਵੱਲੋਂ ਦਿੱਤੇ ਫੈਸਲੇ ਦੀ ਕਾਪੀ ਚੰਡੀਗੜ੍ਹ ਪ੍ਰਸ਼ਾਸਨ ਕੋਲ ਪਹੁੰਚ ਗਈ ਹੈ। ਸੁਪਰੀਮ ਕੋਰਟ ਨੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀਆਂ ਚੋਣਾਂ ਵੀ ਰੱਦ ਕਰ ਦਿੱਤੀਆਂ ਹਨ। ਇਹ ਚੋਣਾਂ ਹੁਣ ਫਿਰ ਤੋਂ ਕਰਵਾਈਆਂ ਜਾਣਗੀਆਂ। ਚੰਡੀਗੜ੍ਹ ਪ੍ਰਸ਼ਾਸਨ ਜਲਦੀ ਹੀ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰੇਗਾ।

Chandigarh Rose festival: ਚੰਡੀਗੜ੍ਹ 'ਚ ਅੱਜ ਤੋਂ 52ਵਾਂ ਰੋਜ਼ ਫੈਸਟੀਵਲ ਸ਼ੁਰੂ, ਤਿੰਨ ਦਿਨ ਪੰਜਾਬੀ ਤੇ ਬਾਲੀਵੁੱਡ ਗਾਇਕ ਲਗਾਉਣਗੇ ਰੌਣਕਾਂ, ਟ੍ਰੈਫਿਕ ਪੁਲਿਸ ਵੱਲੋਂ ਐਡਵਾਇਜ਼ਰੀ ਜਾਰੀ

Chandigarh Rose festival 2024: ਚੰਡੀਗੜ੍ਹ ਵਿੱਚ ਅੱਜ ਤੋਂ 52ਵਾਂ ਰੋਜ਼ ਫੈਸਟੀਵਲ ਸ਼ੁਰੂ ਹੋ ਰਿਹਾ ਹੈ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਸਵੇਰੇ 11:00 ਵਜੇ ਸ਼ੁਰੂ ਕਰਨਗੇ। ਇੱਥੇ ਆਉਣ ਵਾਲੇ ਲੋਕਾਂ ਨੂੰ 829 ਕਿਸਮ ਦੇ ਗੁਲਾਬ ਦੇਖਣ ਨੂੰ ਮਿਲਣਗੇ। ਤੁਸੀਂ ਸ਼ਾਮ ਨੂੰ ਸੰਗੀਤਕ ਰਾਤ (music night) ਦਾ ਵੀ ਆਨੰਦ ਲੈ ਸਕਦੇ ਹੋ। ਰੋਜ਼ ਫੈਸਟੀਵਲ ਵਿੱਚ ਹਰ ਸਾਲ ਵੱਡੀ ਗਿਣਤੀ ਵਿੱਚ ਲੋਕ ਪਹੁੰਚਦੇ ਹਨ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਟਰੈਫਿਕ ਪੁਲਿਸ ਨੇ ਇਸ ਸਬੰਧੀ ਐਡਵਾਇਜ਼ਰੀ ਵੀ ਜਾਰੀ ਕੀਤੀ ਹੈ। ਪੁਲਿਸ ਨੇ ਆਮ ਲੋਕਾਂ ਨੂੰ ਜਨਤਕ ਵਾਹਨਾਂ ਅਤੇ ਕਾਰ ਪੂਲਿੰਗ ਰਾਹੀਂ ਰੋਜ਼ ਫੈਸਟੀਵਲ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।

2G Services Shut Down Demand: ਦੇਸ਼ 'ਚ 2G ਸੇਵਾਵਾਂ ਹੋਣਗੀਆਂ ਬੰਦ? 2G/3G ਬੰਦ ਕਰਨ ਦੀ ਮੰਗ 'ਤੇ Telecom Department ਦਾ ਰੁਖ਼ ਕੀ ਹੈ - ਜਾਣੋ

ਦੇਸ਼ 'ਚ ਇਸ ਸਮੇਂ ਜ਼ਿਆਦਾਤਰ ਥਾਵਾਂ 'ਤੇ 4ਜੀ ਅਤੇ 5ਜੀ ਸੇਵਾਵਾਂ (4G and 5G services) ਚੱਲ ਰਹੀਆਂ ਹਨ ਅਤੇ ਅਜਿਹੇ 'ਚ 2ਜੀ ਅਤੇ 3ਜੀ ਨੈੱਟਵਰਕ ਦੇ ਬੰਦ (2G and 3G networks shut down) ਹੋਣ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਕੁਝ ਸਮਾਂ ਪਹਿਲਾਂ ਅਰਬਪਤੀ ਕਾਰੋਬਾਰੀ ਮੁਕੇਸ਼ ਅੰਬਾਨੀ (Mukesh Ambani's) ਦੀ ਰਿਲਾਇੰਸ ਜੀਓ (Reliance Jio) ਨੇ ਕੇਂਦਰ ਸਰਕਾਰ ਨੂੰ ਇਨ੍ਹਾਂ ਸੇਵਾਵਾਂ ਨੂੰ ਬੰਦ ਕਰਨ ਦੀ ਬੇਨਤੀ ਕੀਤੀ ਸੀ ਅਤੇ ਸਾਰੇ ਟੈਲੀਕਾਮ ਗਾਹਕਾਂ ਨੂੰ 4ਜੀ-5ਜੀ ਨੈੱਟਵਰਕ 'ਤੇ ਸ਼ਿਫਟ ਕਰਨ ਦੀ ਮੰਗ ਕੀਤੀ ਸੀ। ਇਸ ਮੰਗ ਨੂੰ ਲੈ ਕੇ ਦੂਰਸੰਚਾਰ ਵਿਭਾਗ (DOT) ਦੇ ਪ੍ਰਤੀ ਸਰਕਾਰ ਦੇ ਰੁਖ ਬਾਰੇ ਅਪਡੇਟ ਕੀਤਾ ਗਿਆ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਇਸ ਮਾਮਲੇ ਨੂੰ ਆਪਣੇ ਤੌਰ 'ਤੇ ਤੈਅ ਨਹੀਂ ਕਰਨਾ ਚਾਹੁੰਦੀ।

Farmers Protest: ਕਿਸਾਨਾਂ ਵੱਲੋਂ ਦੇਸ਼ ਭਰ 'ਚ 'ਬਲੈਕ ਡੇਅ'! ਕਿਸਾਨ ਲੀਡਰਾਂ ਦੇ ਹੋਣਗੇ ਖਾਤੇ ਸੀਲ ਤੇ ਜਾਇਦਾਦ ਜ਼ਬਤ

Farmers Protest: ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ 'ਤੇ 21 ਸਾਲਾ ਨੌਜਵਾਨ ਸ਼ੁਭਕਰਨ ਦੀ ਮੌਤ ਦੇ ਵਿਰੋਧ 'ਚ ਅੱਜ ਦੇਸ਼ ਭਰ ਦੇ ਕਿਸਾਨ ਕਾਲਾ ਦਿਵਸ ਮਨਾਉਣਗੇ। ਇਹ ਫੈਸਲਾ ਸੰਯੁਕਤ ਕਿਸਾਨ ਮੋਰਚਾ ਦੀ ਵੀਰਵਾਰ ਨੂੰ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਵਿੱਚ 100 ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ। ਇਸ ਦੇ ਨਾਲ ਹੀ 26 ਫਰਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਤੇ 14 ਮਾਰਚ ਨੂੰ ਦਿੱਲੀ ਵਿੱਚ ਮਹਾਂਪੰਚਾਇਤ ਕਰਨ ਲਈ ਸਹਿਮਤੀ ਪ੍ਰਗਟਾਈ।

ਪਿਛੋਕੜ

Punjab Breaking News LIVE, 23 February 2024: ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ 'ਤੇ 21 ਸਾਲਾ ਨੌਜਵਾਨ ਸ਼ੁਭਕਰਨ ਦੀ ਮੌਤ ਦੇ ਵਿਰੋਧ 'ਚ ਅੱਜ ਦੇਸ਼ ਭਰ ਦੇ ਕਿਸਾਨ ਕਾਲਾ ਦਿਵਸ ਮਨਾਉਣਗੇ। ਇਹ ਫੈਸਲਾ ਸੰਯੁਕਤ ਕਿਸਾਨ ਮੋਰਚਾ ਦੀ ਵੀਰਵਾਰ ਨੂੰ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਵਿੱਚ 100 ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ। ਇਸ ਦੇ ਨਾਲ ਹੀ 26 ਫਰਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਤੇ 14 ਮਾਰਚ ਨੂੰ ਦਿੱਲੀ ਵਿੱਚ ਮਹਾਂਪੰਚਾਇਤ ਕਰਨ ਲਈ ਸਹਿਮਤੀ ਪ੍ਰਗਟਾਈ। ਦੂਜੇ ਪਾਸੇ ਹਰਿਆਣਾ ਪੁਲਿਸ ਨੇ ਅੰਦੋਲਨਕਾਰੀ ਕਿਸਾਨ ਆਗੂਆਂ ਖ਼ਿਲਾਫ਼ ਦੇਰ ਰਾਤ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੰਬਾਲਾ ਪੁਲਿਸ ਨੇ ਕਿਹਾ ਕਿ ਧਰਨੇ ਦੌਰਾਨ ਸਰਕਾਰੀ ਜਾਇਦਾਦ ਨੂੰ ਹੋਏ ਨੁਕਸਾਨ ਦੀ ਭਰਪਾਈ ਅੰਦੋਲਨਕਾਰੀ ਕਿਸਾਨ ਆਗੂਆਂ ਵੱਲੋਂ ਹੀ ਕੀਤੀ ਜਾਵੇਗੀ। ਇਸ ਲਈ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾ ਰਹੀਆਂ ਹਨ ਤੇ ਬੈਂਕ ਖਾਤੇ ਜ਼ਬਤ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਦੇਸ਼ ਭਰ 'ਚ 'ਬਲੈਕ ਡੇਅ'! ਕਿਸਾਨ ਲੀਡਰਾਂ ਦੇ ਹੋਣਗੇ ਖਾਤੇ ਸੀਲ ਤੇ ਜਾਇਦਾਦ ਜ਼ਬਤ


 


2G Services Shut Down Demand: ਦੇਸ਼ 'ਚ 2G ਸੇਵਾਵਾਂ ਹੋਣਗੀਆਂ ਬੰਦ? 2G/3G ਬੰਦ ਕਰਨ ਦੀ ਮੰਗ 'ਤੇ Telecom Department ਦਾ ਰੁਖ਼ ਕੀ ਹੈ - ਜਾਣੋ


ਦੇਸ਼ 'ਚ ਇਸ ਸਮੇਂ ਜ਼ਿਆਦਾਤਰ ਥਾਵਾਂ 'ਤੇ 4ਜੀ ਅਤੇ 5ਜੀ ਸੇਵਾਵਾਂ ਚੱਲ ਰਹੀਆਂ ਹਨ ਅਤੇ ਅਜਿਹੇ 'ਚ 2ਜੀ ਅਤੇ 3ਜੀ ਨੈੱਟਵਰਕ ਦੇ ਬੰਦ (2G and 3G networks shut down) ਹੋਣ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਕੁਝ ਸਮਾਂ ਪਹਿਲਾਂ ਅਰਬਪਤੀ ਕਾਰੋਬਾਰੀ ਮੁਕੇਸ਼ ਅੰਬਾਨੀ (Mukesh Ambani's) ਦੀ ਰਿਲਾਇੰਸ ਜੀਓ (Reliance Jio) ਨੇ ਕੇਂਦਰ ਸਰਕਾਰ ਨੂੰ ਇਨ੍ਹਾਂ ਸੇਵਾਵਾਂ ਨੂੰ ਬੰਦ ਕਰਨ ਦੀ ਬੇਨਤੀ ਕੀਤੀ ਸੀ ਅਤੇ ਸਾਰੇ ਟੈਲੀਕਾਮ ਗਾਹਕਾਂ ਨੂੰ 4ਜੀ-5ਜੀ ਨੈੱਟਵਰਕ 'ਤੇ ਸ਼ਿਫਟ ਕਰਨ ਦੀ ਮੰਗ ਕੀਤੀ ਸੀ। ਇਸ ਮੰਗ ਨੂੰ ਲੈ ਕੇ ਦੂਰਸੰਚਾਰ ਵਿਭਾਗ (DOT) ਦੇ ਪ੍ਰਤੀ ਸਰਕਾਰ ਦੇ ਰੁਖ ਬਾਰੇ ਅਪਡੇਟ ਕੀਤਾ ਗਿਆ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਇਸ ਮਾਮਲੇ ਨੂੰ ਆਪਣੇ ਤੌਰ 'ਤੇ ਤੈਅ ਨਹੀਂ ਕਰਨਾ ਚਾਹੁੰਦੀ। ਦੇਸ਼ 'ਚ 2G ਸੇਵਾਵਾਂ ਹੋਣਗੀਆਂ ਬੰਦ? 2G/3G ਬੰਦ ਕਰਨ ਦੀ ਮੰਗ 'ਤੇ Telecom Department ਦਾ ਰੁਖ਼ ਕੀ ਹੈ - ਜਾਣੋ


 


Chandigarh Rose festival: ਚੰਡੀਗੜ੍ਹ 'ਚ ਅੱਜ ਤੋਂ 52ਵਾਂ ਰੋਜ਼ ਫੈਸਟੀਵਲ ਸ਼ੁਰੂ, ਤਿੰਨ ਦਿਨ ਪੰਜਾਬੀ ਤੇ ਬਾਲੀਵੁੱਡ ਗਾਇਕ ਲਗਾਉਣਗੇ ਰੌਣਕਾਂ, ਟ੍ਰੈਫਿਕ ਪੁਲਿਸ ਵੱਲੋਂ ਐਡਵਾਇਜ਼ਰੀ ਜਾਰੀ


ਚੰਡੀਗੜ੍ਹ ਵਿੱਚ ਅੱਜ ਤੋਂ 52ਵਾਂ ਰੋਜ਼ ਫੈਸਟੀਵਲ ਸ਼ੁਰੂ ਹੋ ਰਿਹਾ ਹੈ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਸਵੇਰੇ 11:00 ਵਜੇ ਸ਼ੁਰੂ ਕਰਨਗੇ। ਇੱਥੇ ਆਉਣ ਵਾਲੇ ਲੋਕਾਂ ਨੂੰ 829 ਕਿਸਮ ਦੇ ਗੁਲਾਬ ਦੇਖਣ ਨੂੰ ਮਿਲਣਗੇ। ਤੁਸੀਂ ਸ਼ਾਮ ਨੂੰ ਸੰਗੀਤਕ ਰਾਤ (music night) ਦਾ ਵੀ ਆਨੰਦ ਲੈ ਸਕਦੇ ਹੋ।


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.