Punjab Breaking News LIVE: ਅਗਲੇ ਦੋ ਦਿਨ ਰਹੇਗਾ ਠੰਢ ਦਾ ਕਹਿਰ, ਪੰਜਾਬ ਕਾਂਗਰਸ ਨੇ ਵਜਾਇਆ ਚੋਣ ਬਿਗਲ, ਠੰਢ ਦੇ ਕਹਿਰ ਨੂੰ ਵੇਖਦਿਆਂ ਕਿਤੇ ਛੁੱਟੀਆਂ ਵਧਾਈਆਂ ਤੇ ਕਿਤੇ ਸਕੂਲਾਂ ਦਾ ਸਮਾਂ ਬਦਲਿਆ
Punjab Breaking News LIVE, 23 January, 2024: ਅਗਲੇ ਦੋ ਦਿਨ ਰਹੇਗਾ ਠੰਢ ਦਾ ਕਹਿਰ, ਪੰਜਾਬ ਕਾਂਗਰਸ ਨੇ ਵਜਾਇਆ ਚੋਣ ਬਿਗਲ, ਠੰਢ ਦੇ ਕਹਿਰ ਨੂੰ ਵੇਖਦਿਆਂ ਕਿਤੇ ਛੁੱਟੀਆਂ ਵਧਾਈਆਂ ਤੇ ਕਿਤੇ ਸਕੂਲਾਂ ਦਾ ਸਮਾਂ ਬਦਲਿਆ
LIVE
Background
Punjab Breaking News LIVE, 23 January, 2024: ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਧੁੰਦ ਤੇ ਠੰਢ ਦਾ ਇਹ ਪ੍ਰਭਾਵ ਅਗਲੇ ਦੋ ਦਿਨਾਂ ਤੱਕ ਰਹੇਗਾ। 25 ਜਨਵਰੀ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਹਿਮਾਚਲ ਵਿੱਚ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ। 25 ਜਨਵਰੀ ਤੋਂ ਬਾਅਦ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਧੁੱਪ ਨਿਕਲਣ ਦੇ ਆਸਾਰ ਹਨ ਜਿਸ ਕਾਰਨ ਤਾਪਮਾਨ ਵਧੇਗਾ। ਹਾਲਾਂਕਿ ਇਨ੍ਹਾਂ ਤਿੰਨਾਂ ਰਾਜਾਂ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਤੇ ਸੁੱਕੀ ਠੰਢ ਜਾਰੀ ਰਹੇਗੀ। ਅੱਜ ਮੰਗਲਵਾਰ ਪੰਜਾਬ ਦੇ ਸਾਰੇ 24 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਸਾਰੇ ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਰਹੇਗਾ, ਜਦਕਿ ਸੀਤ ਲਹਿਰ ਕਾਰਨ ਦਿਨ ਦਾ ਤਾਪਮਾਨ ਵੀ ਆਮ ਨਾਲੋਂ ਹੇਠਾਂ ਰਹੇਗਾ। ਅੱਜ ਵੀ ਧੁੱਪ ਘੱਟ ਹੀ ਨਿਕਲੇਗੀ ਤੇ ਤਾਪਮਾਨ ਆਮ ਨਾਲੋਂ 7 ਤੋਂ 8 ਡਿਗਰੀ ਘੱਟ ਰਹਿਣ ਦੀ ਸੰਭਾਵਨਾ ਹੈ। ਅਗਲੇ ਦੋ ਦਿਨ ਰਹੇਗਾ ਠੰਢ ਦਾ ਕਹਿਰ! 25 ਜਨਵਰੀ ਤੋਂ ਬਾਅਦ ਕਰਵਟ ਲਏਗਾ ਮੌਸਮ
Lok Sabha Election: ਪੰਜਾਬ ਕਾਂਗਰਸ ਨੇ ਵਜਾਇਆ ਚੋਣ ਬਿਗਲ, ਅੱਜ ਤੋਂ ਤਿੰਨ ਦਿਨ ਮੀਟਿੰਗਾਂ ਦਾ ਦੌਰ ਸ਼ੁਰੂ, ਹੋਵੇਗੀ ਅਗਲੀ ਰਣਨੀਤੀ ਤੈਅ
Lok Sabha Election 2024: ਪੰਜਾਬ ਕਾਂਗਰਸ ਨੇ ਅਗਾਮੀ ਲੋਕ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਇਸ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਸੰਗਰੂਰ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹਲਕੇ ਪਟਿਆਲਾ ਤੋਂ ਕੀਤੀ ਜਾ ਰਹੀ ਹੈ। ਅੱਜ ਮੰਗਲਵਾਰ 23 ਜਨਵਰੀ ਤੋਂ ਤਿੰਨ ਦਿਨਾਂ ਲਈ ਭਾਵ 25 ਜਨਵਰੀ ਤੱਕ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਤੁਸ਼ਨ ਆਸ਼ੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰ ਕੇ ਲੋਕ ਸਭਾ ਚੋਣਾਂ ਦੀ ਅਗਲੀ ਰਣਨੀਤੀ ਤੈਅ ਕਰਨਗੇ। ਪੰਜਾਬ ਕਾਂਗਰਸ ਨੇ ਵਜਾਇਆ ਚੋਣ ਬਿਗਲ, ਅੱਜ ਤੋਂ ਤਿੰਨ ਦਿਨ ਮੀਟਿੰਗਾਂ ਦਾ ਦੌਰ ਸ਼ੁਰੂ, ਹੋਵੇਗੀ ਅਗਲੀ ਰਣਨੀਤੀ ਤੈਅ
Holidays in Schools: ਠੰਢ ਦੇ ਕਹਿਰ ਨੂੰ ਵੇਖਦਿਆਂ ਕਿਤੇ ਛੁੱਟੀਆਂ ਵਧਾਈਆਂ ਤੇ ਕਿਤੇ ਸਕੂਲਾਂ ਦਾ ਸਮਾਂ ਬਦਲਿਆ
Holidays in Schools: ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਠੰਢ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ 25 ਜਨਵਰੀ ਤੱਕ ਧੁੰਦ ਤੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਇਸ ਨੂੰ ਵੇਖਦਿਆਂ ਚੰਡੀਗੜ੍ਹ ਦੇ ਸਕਲੂਆਂ ਵਿੱਚ ਪੰਜਵੀਂ ਜਮਾਤ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ ਜਦੋਂਕਿ ਹਰਿਆਣਾ ਵਿੱਚ ਸਕੂਲਾਂ ਦੀ ਟਾਈਮਿੰਗ ਬਦਲੀ ਗਈ ਹੈ। ਉਧਰ, ਪੰਜਾਬ ਸਰਕਾਰ ਨੇ ਛੁੱਟੀਆਂ ਨਹੀਂ ਵਧਾਈਆਂ ਤੇ 22 ਜਨਵਰੀ ਤੋਂ ਸਕੂਲ ਖੁੱਲ੍ਹ ਗਏ ਹਨ। ਹਾਸਲ ਜਾਣਕਾਰੀ ਮੁਤਾਬਕ ਸਰਦੀ ਕਾਰਨ ਬੰਦ ਪਏ ਪੰਜਾਬ ਦੇ ਪ੍ਰਾਇਮਰੀ ਸਕੂਲ ਭਾਵੇਂ 22 ਜਨਵਰੀ ਤੋਂ ਮੁੜ ਖੁੱਲ੍ਹ ਗਏ ਹਨ ਪਰ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਹਾਜ਼ਰੀ ਬਹੁਤ ਘੱਟ ਹੈ। ਇਸ ਦੇ ਨਾਲ ਹੀ ਸੋਮਵਾਰ ਨੂੰ ਸਕੂਲਾਂ ਦੇ ਸਮੇਂ ਨੇ ਵੀ ਭੰਬਲਭੂਸਾ ਪਾਈ ਰੱਖਿਆ। ਕੋਈ ਸਕੂਲ 9 ਵਜੇ ਖੁੱਲ੍ਹਿਆ ਤੇ ਕੋਈ ਸਕੂਲ 10 ਵਜੇ ਜਿਸ ਨੂੰ ਲੈ ਕੇ ਸਿੱਖਿਆ ਅਧਿਕਾਰੀ ਰਿਪੋਰਟਾਂ ਇਕੱਠੀਆਂ ਕਰਦੇ ਰਹੇ।
ਠੰਢ ਦੇ ਕਹਿਰ ਨੂੰ ਵੇਖਦਿਆਂ ਕਿਤੇ ਛੁੱਟੀਆਂ ਵਧਾਈਆਂ ਤੇ ਕਿਤੇ ਸਕੂਲਾਂ ਦਾ ਸਮਾਂ ਬਦਲਿਆ
Farishtey Scheme: ਪ੍ਰਾਈਵੇਟ ਹਸਪਤਾਲਾਂ ਨੂੰ ਫਰਿਸ਼ਤੇ ਸਕੀਮ ਨਾਲ ਰਜਿਸਟਰ ਕਰਨ ਦੀ ਹਦਾਇਤ, ਮੁਫ਼ਤ 'ਚ ਹੋਵੇਗਾ ਸਾਰਾ ਇਲਾਜ
Farishtey Scheme: ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਮੁੱਖ ‘ਫਰਿਸ਼ਤੇ ਸਕੀਮ’, ਜਿਸ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ, ਦੇ ਮੱਦੇਨਜ਼ਰ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਲੋਕ ਪੱਖੀ ਯੋਜਨਾ ਵਾਸਤੇ ਰਜਿਸਟਰ ਕਰਨ ਲਈ ਕਿਹਾ ਤਾਂ ਜੋ ਸੜਕੀ ਹਾਦਸਿਆਂ ਦਾ ਸ਼ਿਕਾਰ ਹੋਏ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਕਿਹਾ ,“ਅਸੀਂ ਸੜਕ ਹਾਦਸਾ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ‘ਗੋਲਡਨ ਆਵਰ’ ਦੀ ਵੱਧ ਤੋਂ ਵੱਧ ਤੇ ਸੁਚੱਜੀ ਵਰਤੋਂ ਕਰਨਾ ਚਾਹੁੰਦੇ ਹਾਂ ਅਤੇ ਪੰਜਾਬ ਸਰਕਾਰ ਵੱਲੋਂ ਬਿਨਾਂ ਕੌਮੀਅਤ, ਜਾਤ-ਪਾਤ ਜਾਂ ਸਮਾਜਿਕ-ਆਰਥਿਕ ਸਥਿਤੀ ਦੇ ਭੇਦਭਾਵ ਤੋਂ ਸਾਰੇ ਸੜਕ ਹਾਦਸਾ ਪੀੜਤਾਂ ਦਾ ਨੇੜਲੇ ਹਸਪਤਾਲਾਂ ਸਮੇਤ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਯਕੀਨੀ ਬਣਾਇਆ ਜਾਵੇਗਾ।

Chandigarh News: ਹੁਣ 29 ਜਨਵਰੀ ਨੂੰ ਹੀ ਖੁੱਲ੍ਹਣਗੇ ਸਕੂਲ, ਆਨਲਾਈਨ ਲੱਗਣਗੀਆਂ ਕਲਾਸਾਂ
Chandigarh News: ਚੰਡੀਗੜ੍ਹ ਵਿੱਤ ਹੁਣ 29 ਜਨਵਰੀ ਨੂੰ ਹੀ ਸਕੂਲ ਖੁੱਲ੍ਹਣਗੇ। ਇਸ ਲਈ ਓਨਾ ਚਿਰ ਆਨਲਾਈਨ ਕਲਾਸਾਂ ਲੱਗਣਗੀਆਂ। ਯੂਟੀ ਚੰਡੀਗੜ੍ਹ ਦੇ ਸਰਕਾਰੀ, ਏਡਿਡ ਤੇ ਨਿੱਜੀ ਸਕੂਲਾਂ ਵਿੱਚ ਪੰਜਵੀਂ ਜਮਾਤ ਤਕ ਦੀਆਂ ਛੁੱਟੀਆਂ 25 ਜਨਵਰੀ ਤਕ ਵਧਾ ਦਿੱਤੀਆਂ ਗਈਆਂ ਹਨ। ਇਹ ਫ਼ੈਸਲਾ ਹੱਡ-ਚੀਰਵੀਂ ਠੰਢ ਹੋਣ ਦੇ ਮੱਦੇਨਜ਼ਰ ਲਿਆ ਗਿਆ ਹੈ। ਬੇਸ਼ੱਕ ਛੁੱਟੀਆਂ 25 ਜਨਵਰੀ ਤੱਕ ਵਧਾਈਆਂ ਹਨ ਪਰ ਹੁਣ ਇਨ੍ਹਾਂ ਜਮਾਤਾਂ ਲਈ ਸਕੂਲ 26 ਜਨਵਰੀ ਤੋਂ ਹੀ ਖੁੱਲ੍ਹਣਗੇ ਕਿਉਂਕਿ 26 ਨੂੰ ਗਣਤੰਤਰ ਦਿਵਸ ਹੈ ਤੇ ਇਸ ਦਿਨ ਸਕੂਲ ਦੇ ਸੀਮਤ ਵਿਦਿਆਰਥੀ ਹੀ ਪਰੇਡ ਲਈ ਸੱਦੇ ਜਾਂਦੇ ਹਨ ਤੇ ਆਮ ਤੌਰ ’ਤੇ ਅਗਲੇ ਦਿਨ ਪ੍ਰਸ਼ਾਸਨ ਵੱਲੋਂ ਛੁੱਟੀ ਕਰ ਦਿੱਤੀ ਜਾਂਦੀ ਹੈ ਜਿਸ ਕਾਰਨ ਹੁਣ ਇਨ੍ਹਾਂ ਜਮਾਤਾਂ ਲਈ ਸਕੂਲ 29 ਜਨਵਰੀ ਨੂੰ ਹੀ ਖੁੱਲ੍ਹਣਗੇ।
Holidays in Schools: ਠੰਢ ਦੇ ਕਹਿਰ ਨੂੰ ਵੇਖਦਿਆਂ ਕਿਤੇ ਛੁੱਟੀਆਂ ਵਧਾਈਆਂ ਤੇ ਕਿਤੇ ਸਕੂਲਾਂ ਦਾ ਸਮਾਂ ਬਦਲਿਆ
Schools: ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਠੰਢ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ 25 ਜਨਵਰੀ ਤੱਕ ਧੁੰਦ ਤੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਇਸ ਨੂੰ ਵੇਖਦਿਆਂ ਚੰਡੀਗੜ੍ਹ ਦੇ ਸਕਲੂਆਂ ਵਿੱਚ ਪੰਜਵੀਂ ਜਮਾਤ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ ਜਦੋਂਕਿ ਹਰਿਆਣਾ ਵਿੱਚ ਸਕੂਲਾਂ ਦੀ ਟਾਈਮਿੰਗ ਬਦਲੀ ਗਈ ਹੈ। ਉਧਰ, ਪੰਜਾਬ ਸਰਕਾਰ ਨੇ ਛੁੱਟੀਆਂ ਨਹੀਂ ਵਧਾਈਆਂ ਤੇ 22 ਜਨਵਰੀ ਤੋਂ ਸਕੂਲ ਖੁੱਲ੍ਹ ਗਏ ਹਨ।
Lok Sabha Election: ਪੰਜਾਬ ਕਾਂਗਰਸ ਨੇ ਵਜਾਇਆ ਚੋਣ ਬਿਗਲ, ਅੱਜ ਤੋਂ ਤਿੰਨ ਦਿਨ ਮੀਟਿੰਗਾਂ ਦਾ ਦੌਰ ਸ਼ੁਰੂ, ਹੋਵੇਗੀ ਅਗਲੀ ਰਣਨੀਤੀ ਤੈਅ
Lok Sabha Election 2024: ਪੰਜਾਬ ਕਾਂਗਰਸ ਨੇ ਅਗਾਮੀ ਲੋਕ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਇਸ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਸੰਗਰੂਰ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹਲਕੇ ਪਟਿਆਲਾ ਤੋਂ ਕੀਤੀ ਜਾ ਰਹੀ ਹੈ। ਅੱਜ ਮੰਗਲਵਾਰ 23 ਜਨਵਰੀ ਤੋਂ ਤਿੰਨ ਦਿਨਾਂ ਲਈ ਭਾਵ 25 ਜਨਵਰੀ ਤੱਕ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਤੁਸ਼ਨ ਆਸ਼ੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰ ਕੇ ਲੋਕ ਸਭਾ ਚੋਣਾਂ ਦੀ ਅਗਲੀ ਰਣਨੀਤੀ ਤੈਅ ਕਰਨਗੇ।