Punjab Breaking News LIVE: ਪੰਜਾਬ ਵਿੱਚ ਮੁੜ ਹੜ੍ਹਾਂ ਦਾ ਖਤਰਾ, ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੈਬ ਚੈਨਲ ਸ਼ੁਰੂ, ਪਾਕਿਸਤਾਨ 'ਚ 3 ਹਿੰਦੂ ਕੁੜੀਆਂ ਨੂੰ ਅਗਵਾ ਕਰ ਇਸਲਾਮ ਕਬੂਲ ਕਰਵਾਇਆ
Punjab Breaking News LIVE 23 July, 2023: ਪੰਜਾਬ ਵਿੱਚ ਮੁੜ ਹੜ੍ਹਾਂ ਦਾ ਖਤਰਾ, ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੈਬ ਚੈਨਲ ਸ਼ੁਰੂ, ਪਾਕਿਸਤਾਨ 'ਚ 3 ਹਿੰਦੂ ਕੁੜੀਆਂ ਨੂੰ ਅਗਵਾ ਕਰ ਇਸਲਾਮ ਕਬੂਲ ਕਰਵਾਇਆ
ਸ੍ਰੀ ਦਰਬਾਰ ਸਾਹਿਬ ਤੋਂ ਕੀਤੇ ਜਾਣ ਵਾਲੇ ਪ੍ਰਸਾਰਨ ਦਾ ਮੁੱਦਾ ਲਗਾਤਾਰ ਭਖਿਆ ਹੋਇਆ ਹੈ। ਹਾਲਾਂਕਿ ਕਮੇਟੀ ਵੱਲੋਂ ਸੈਟੇਲਾਈਟ ਚੈਨਲ ਉੱਤੇ ਹੋਣ ਵਾਲੇ ਪ੍ਰਸਾਰਨ ਦੇ ਅਧਿਕਾਰ ਪੀਟੀਸੀ ਚੈਨਲ ਨੂੰ ਹੀ ਦੇ ਦਿੱਤੇ ਹਨ ਪਰ ਹੁਣ ਜੋ ਗੁਰਬਾਣੀ ਦਾ ਪ੍ਰਸਾਰਨ ਯੂਟਿਊਬ ਰਾਹੀਂ ਹੋਵੇਗਾ ਉਸ ਦਾ ਲਿੰਕ ਵੀ ਪੀਟੀਸੀ ਵੱਲੋਂ ਹੀ ਦਿੱਤਾ ਜਾਵੇਗਾ। ਇਸ ਗੱਲ ਦਾ ਖ਼ੁਲਾਸਾ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਕੀਤਾ ਗਿਆ ਹੈ।
ਸ਼ਿਮਲਾ ਦੇ ਮੱਧ ਬਾਜ਼ਾਰ 'ਚ 18 ਜੁਲਾਈ ਨੂੰ ਹੋਏ ਧਮਾਕੇ ਦੀ ਜਾਂਚ ਲਈ NSG ਦੀ ਵਿਸ਼ੇਸ਼ ਟੀਮ ਮੌਕੇ 'ਤੇ ਪਹੁੰਚ ਗਈ ਹੈ। ਟੀਮ ਦੇ ਕਰੀਬ 10 ਮੈਂਬਰ ਮੌਕੇ ਤੋਂ ਲੋੜੀਂਦੇ ਸਬੂਤ ਇਕੱਠੇ ਕਰ ਰਹੇ ਹਨ। ਮੁੱਢਲੀ ਜਾਂਚ ਵਿੱਚ ਸ਼ਿਮਲਾ ਪੁਲਿਸ ਨੇ ਚਾਰ ਦਿਨ ਪਹਿਲਾਂ ਹੋਏ ਇਸ ਧਮਾਕੇ ਨੂੰ ਐਲਪੀਜੀ ਗੈਸ ਵਿੱਚ ਧਮਾਕਾ ਦੱਸਿਆ ਹੈ। ਇਸ ਸਬੰਧੀ ਹਿਮਾਚਲ ਪ੍ਰਦੇਸ਼ (ਹਿਮਾਚਲ ਪ੍ਰਦੇਸ਼) ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੇ ਵੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ।
ਸੀਨੀਅਰ ਅਕਾਲੀ ਆਗੂ ਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ਼ ਇੰਡੀਆ (SOI) ਦੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਤੇਜਵੀਰ ਸਿੰਘ ਨੂੰ ਸੀਆਈਏ ਸਟਾਫ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਮਗਰੋਂ ਸੋਸ਼ਲ ਮੀਡੀਆ ਉਪਰ ਤੇਜਵੀਰ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਬੇਸ਼ੱਕ ਪੁਲਿਸ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਕਿ ਤੇਜਵੀਰ ਦਾ ਅਕਾਲੀ ਦਲ ਨਾਲ ਸਬੰਧ ਹੈ, ਪਰ ਦੂਜੇ ਪਾਸੇ ਉਸ ਦੀਆਂ ਫੋਟੋਆਂ ਵਿੱਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਸ ਤਰੀਕੇ ਨਾਲ ਇਹ ਅਕਾਲੀ ਦਲ ਦੇ ਸੀਨੀਅਰ ਲੀਡਰਾਂ ਨਾਲ ਖੜ੍ਹਾ ਨਜ਼ਰ ਆ ਰਿਹਾ ਹੈ।
ਹੁਸ਼ਿਆਰਪੁਰ 'ਚ ਪਾਣੀ ਦਾ ਪੱਧਰ ਚੈੱਕ ਕਰਨ ਆਇਆ ਵਿਅਕਤੀ ਰੁੜ੍ਹ ਗਿਆ। ਵਿਅਕਤੀ ਦੀ ਪਛਾਣ ਮਹਿੰਦਰਪਾਲ ਸਿੰਘ ਵਾਸੀ ਆਲਮਪੁਰ ਵਜੋਂ ਹੋਈ ਹੈ। ਭਾਖੜਾ ਡੈਮ ਤੋਂ ਪਾਣੀ ਛੱਡਣ ਦੀਆਂ ਅਟਕਲਾਂ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਡੈਮ ਦਾ ਦੌਰਾ ਕਰਨ ਦਾ ਫੈਸਲਾ ਕੀਤਾ ਹੈ। ਦੁਪਹਿਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਭਾਖੜਾ ਡੈਮ ਦਾ ਦੌਰਾ ਕਰਨਗੇ।
ਮਹਿਲਾ ਕ੍ਰਿਕਟ ਵਿੱਚ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡੀ ਗਈ। ਸੀਰੀਜ਼ ਦਾ ਆਖਰੀ ਮੈਚ ਟਾਈ ਹੋ ਗਿਆ। ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਮੈਚ 'ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਨੇ ਖਰਾਬ ਅੰਪਾਇਰਿੰਗ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਹਰਮਨਪ੍ਰੀਤ ਨੇ ਕਿਹਾ ਕਿ ਉਹ ਕੁਝ ਫੈਸਲਿਆਂ ਤੋਂ ਖੁਸ਼ ਨਹੀਂ ਹਨ। ਉਨ੍ਹਾਂ ਨੇ ਅੰਪਾਇਰਿੰਗ ਨੂੰ ਬਹੁਤ ਮਾੜਾ ਕਰਾਰ ਦਿੱਤਾ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਸੀਰੀਜ਼ ਦਾ ਤੀਜਾ ਅਤੇ ਆਖਰੀ ਵਨਡੇ ਢਾਕਾ 'ਚ ਖੇਡਿਆ ਗਿਆ। ਦੱਸ ਦੇਈਏ ਕਿ ਇਸ ਮਾਮਲੇ ਨੂੰ ਲੈ ਹੁਣ ਹਰਮਨਪ੍ਰੀਤ ਕੌਰ ਉੱਪਰ ਜ਼ੁਰਮਾਨਾ ਲਗਾਇਆ ਗਿਆ ਹੈ।
ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਨ ਨੂੰ ਲੈ ਕੇ ਰੇੜਕਾ ਜਾਰੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਬਾਦਲ ਪਰਿਵਾਰ ਦੀ ਮਾਲਕੀ ਵਾਲੇ ਪੀਟੀਸੀ ਚੈਨਲ ਉੱਪਰ ਹੀ ਗੁਰਬਾਣੀ ਦੇ ਸਿੱਧੇ ਪ੍ਰਸਾਰਨ ਪ੍ਰਤੀ ਝੁਕਾਅ ਮਗਰੋਂ ਮਾਮਲਾ ਮੁੜ ਗਰਮਾ ਗਿਆ ਹੈ। ਇਸ ਕਰਕੇ ਸ਼੍ਰੋਮਣੀ ਕਮੇਟੀ ਦੇ ਨਾਲ ਹੀ ਬਾਦਲ ਪਰਿਵਾਰ ਤੇ ਸ਼੍ਰੋਮਣੀ ਅਕਾਲੀ ਦਲ ਵਿਰੋਧੀਆਂ ਦੇ ਇਸ਼ਾਰੇ ਉੱਪਰ ਆ ਗਏ ਹਨ।
ਲੁਧਿਆਣਾ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦਾ ਚੰਡੀਗੜ੍ਹ ਦੇ ਆਈਏਐਸ ਅਧਿਕਾਰੀ ਦਲੀਪ ਕੁਮਾਰ ਨਾਲ ਪੰਗਾ ਪੈ ਗਿਆ ਹੈ। ਆਈਏਐਸ ਅਧਿਕਾਰੀ ਦਲੀਪ ਕੁਮਾਰ ਨੇ ਵਿਧਾਇਕ ਗੋਗੀ ਨੂੰ ਮੀਟਿੰਗ ਵਿੱਚ ਬਾਹਰ ਕੱਢ ਦਿੱਤਾ। ਇਸ ਨਾਲ ਵਿਧਾਇਕ ਗੋਗੀ ਨੇ ਕਾਫੀ ਬੇਇਜ਼ਤੀ ਮਹਿਸੂਸ ਕੀਤੀ ਹੈ। ਇਸ ਲਈ ਉਨ੍ਹਾਂ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਲਿਖ ਕੇ ਕਾਰਵਾਈ ਮੰਗੀ ਹੈ।
ਅਕਾਲੀ ਲੀਡਰ ਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ਼ ਇੰਡੀਆ (SOI) ਦੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਨੂੰ ਕਾਊਂਟਰ ਇੰਟੈਲੀਜੈਂਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 110 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕੀਤਾ ਹੈ। ਪੁਲਿਸ ਮੁਲਜ਼ਮ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।
ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਨ ਨੂੰ ਲੈ ਕੇ ਚੱਲੇ ਰੇੜਕੇ ਵਿਚਾਲੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗੰਵਤ ਮਾਨ ਨੂੰ ਤਿੱਖਾ ਜਵਾਬ ਦਿੱਤਾ ਹੈ। ਸੀਐਮ ਭਗਵੰਤ ਮਾਨ ਵੱਲੋਂ 24 ਘੰਟੇ ਵਿੱਚ ਚੈਨਲ ਲਾਈਵ ਕਰਨ 'ਤੇ ਐਡਵੋਕੇਟ ਧਾਮੀ ਨੇ ਕਿਹਾ ਕਿ ਖਾਲਸਾ ਪੰਥ ਸਭ ਕੁਝ ਕਰਨ ਦੇ ਸਮਰੱਥ ਹੈ।
ਪਾਕਿਸਤਾਨ ਵਿੱਚ ਘੱਟ-ਗਿਣਤੀ ਸਮੂਹਾਂ ਵਿਰੁੱਧ ਅਪਰਾਧ ਬੇਰੋਕ ਜਾਰੀ ਹਨ। ਪਿਛਲੇ ਦਿਨੀਂ ਕਰੋੜਾਂ ਰੁਪਏ ਦੀ ਜਾਇਦਾਦ ਲਈ ਮੰਦਰ ਨੂੰ ਢਾਹ ਦਿੱਤਾ ਗਿਆ। ਹਿੰਦੂ ਤੇ ਸਿੱਖ ਕੁੜੀਆਂ ਦਾ ਧਰਮ ਪਰਿਵਰਤਨ ਕੀਤਾ ਜਾ ਰਿਹਾ ਹੈ। ਘੱਟ ਗਿਣਤੀ ਵਰਗ ਦੇ ਪੀੜਤ ਪਰਿਵਾਰਾਂ ਨੇ ਭਾਰਤ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਵਿਦੇਸ਼ ਮੰਤਰਾਲੇ ਨੂੰ ਦਖ਼ਲ ਦੇਣ ਲਈ ਕਿਹਾ ਹੈ।
ਯੂਏਈ ਵਿੱਚ ਪੰਜਾਬ ਦੀਆਂ ਦੋ ਹੋਰ ਲੜਕੀਆਂ ਲਾਪਤਾ ਹੋ ਗਈਆਂ ਹਨ। ਲੜਕੀਆਂ ਦੇ ਮਾਪਿਆਂ ਦਾ ਵੀ ਪਿਛਲੇ ਇੱਕ ਹਫ਼ਤੇ ਤੋਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਆਬੂ ਧਾਬੀ ਵਿੱਚ ਭਾਰਤੀ ਅੰਬੈਸੀ ਨੂੰ ਅਪੀਲ ਕੀਤੀ ਹੈ ਕਿ ਉਹ ਜਲਦੀ ਤੋਂ ਜਲਦੀ ਇਨ੍ਹਾਂ ਲੜਕੀਆਂ ਦੀ ਜਾਣਕਾਰੀ ਸਾਂਝੀ ਕਰਨ।
ਪਿਛਲੇ ਦਿਨ ਪੰਜਾਬ ਦੇ ਅੱਧੇ ਤੋਂ ਵੱਧ ਹਿੱਸਿਆਂ ਵਿੱਚ ਮੀਂਹ ਪੈਣ ਤੋਂ ਬਾਅਦ ਅੱਜ ਰਾਹਤ ਦੀ ਖਬਰ ਹੈ। ਸੂਬੇ ਵਿੱਚ ਅੱਜ ਮੌਸਮ ਸਾਫ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਤੇ ਹਰਿਆਣਾ 'ਚ ਮੀਂਹ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਇਸ ਕਾਰਨ ਦਰਿਆਵਾਂ ਦੇ ਵਧੇ ਹੋਏ ਪਾਣੀ ਦਾ ਪੱਧਰ ਪਿਛਲੇ ਸਮੇਂ ਨਾਲੋਂ ਥੋੜ੍ਹਾ ਘੱਟ ਹੋਣ ਦੀ ਸੰਭਾਵਨਾ ਹੈ।
ਮਾਨ ਸਰਕਾਰ ਸਰਕਾਰੀ ਅਧਿਕਾਰੀਆਂ ਲਈ ਵੀ ਸਖਤ ਹੁੰਦੀ ਹੋਈ ਨਜ਼ਰ ਆ ਰਹੀ ਹੈ। ਜਿਸ ਕਰਕੇ ਹੁਣ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਤਨਖਾਹ ਵੰਡਣ ਵਾਲੇ ਅਧਿਕਾਰੀਆਂ (DDOs) ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਕਰਮਚਾਰੀਆਂ ਦੀ ਤਨਖਾਹ ਵੰਡਣ ਵਿੱਚ ਕੋਈ ਦੇਰੀ ਹੋਈ ਤਾਂ ਉਸ ਦੇ ਲਈ ਉਕਤ ਅਧਿਕਾਰੀ ਜ਼ਿੰਮੇਵਾਰ ਹੋਣਗੇ ਤੇ ਉਨ੍ਹਾਂ ਦੇ ਵਿਰੁੱਧ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ।
ਪਿਛੋਕੜ
Punjab Breaking News LIVE 23 July, 2023: ਸ੍ਰੀ ਦਰਬਾਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੈਬ ਚੈਨਲ ਅੱਜ ਰਸਮੀ ਤੌਰ ’ਤੇ ਲਾਂਚ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੈੱਬ ਚੈਨਲ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਘਰ ਦਾ ਅਸ਼ੀਰਵਾਦ ਲੈਣ ਵਾਸਤੇ ਅਖੰਡ ਪਾਠ ਸ਼ੁਰੂ ਕੀਤਾ ਗਿਆ ਸੀ, ਜਿਸ ਦਾ ਭੋਗ ਅੱਜ ਪਵੇਗਾ। ਬਾਅਦ ਵਿੱਚ ਇਸ ਸਬੰਧੀ ਮੁੱਖ ਸਮਾਗਮ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਹੋਵੇਗਾ, ਜਿੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਰਸਮੀ ਤੌਰ ’ਤੇ ਵੈੱਬ ਚੈਨਲ ਦੀ ਸ਼ੁਰੂਆਤ ਕੀਤੀ ਜਾਵੇਗੀ। ਦੁਨੀਆ ਭਰ ਦੀ ਸਿੱਖ ਸੰਗਤ ਲਈ ਖੁਸ਼ਖਬਰੀ! ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਲਈ ਵੈੱਬ ਚੈਨਲ ਅੱਜ ਤੋਂ ਸ਼ੁਰੂ
ਹੜ੍ਹਾਂ ਤੋਂ ਮਿਲੇਗੀ ਰਾਹਤ, ਅੱਜ ਮੌਸਮ ਸਾਫ ਰਹੇਗਾ, ਦਰਿਆਵਾਂ 'ਚ ਪਾਣੀ ਦਾ ਪੱਧਰ ਘਟੇਗਾ
Punjab Weather Report: ਪਿਛਲੇ ਦਿਨ ਪੰਜਾਬ ਦੇ ਅੱਧੇ ਤੋਂ ਵੱਧ ਹਿੱਸਿਆਂ ਵਿੱਚ ਮੀਂਹ ਪੈਣ ਤੋਂ ਬਾਅਦ ਅੱਜ ਰਾਹਤ ਦੀ ਖਬਰ ਹੈ। ਸੂਬੇ ਵਿੱਚ ਅੱਜ ਮੌਸਮ ਸਾਫ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਤੇ ਹਰਿਆਣਾ 'ਚ ਮੀਂਹ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਇਸ ਕਾਰਨ ਦਰਿਆਵਾਂ ਦੇ ਵਧੇ ਹੋਏ ਪਾਣੀ ਦਾ ਪੱਧਰ ਪਿਛਲੇ ਸਮੇਂ ਨਾਲੋਂ ਥੋੜ੍ਹਾ ਘੱਟ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਬਾਰਸ਼ ਹੋਣ ਨਾਲ ਨਦੀਆਂ-ਨਾਲਿਆਂ ਵਿੱਚ ਪਾਣੀ ਦੀ ਪੱਧਰ ਕਾਫੀ ਵਧ ਗਿਆ ਹੈ। ਇਸ ਨਾਲ ਕਈ ਇਲਾਕਿਆਂ ਵਿੱਚ ਦੁਬਾਰਾ ਪਾਣੀ ਵੀ ਭਰ ਗਿਆ ਪਰ ਹੁਣ ਰਾਹਤ ਦੀ ਖਬਰ ਹੈ। ਜੇਕਰ ਮੁੜ ਬਾਰਸ਼ ਨਾ ਹੋਈ ਤਾਂ ਪਾਣੀ ਦੀ ਪੱਧਰ ਹੇਠਾਂ ਆ ਸਕਦਾ ਹੈ। ਹੜ੍ਹਾਂ ਤੋਂ ਮਿਲੇਗੀ ਰਾਹਤ, ਅੱਜ ਮੌਸਮ ਸਾਫ ਰਹੇਗਾ, ਦਰਿਆਵਾਂ 'ਚ ਪਾਣੀ ਦਾ ਪੱਧਰ ਘਟੇਗਾ
ਗੈਰ-ਕਾਨੂੰਨੀ ਕਲੋਨੀਆਂ 'ਤੇ ਹਾਈਕੋਰਟ ਦੀ ਸਖਤੀ, ਪੰਜਾਬ ਸਰਕਾਰ ਨੂੰ ਆਖਰੀ ਮੌਕਾ
Punjab News: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਗੈਰ-ਕਾਨੂੰਨੀ ਕਲੋਨੀਆਂ 'ਤੇ ਸਖਤੀ ਵਿਖਾਈ ਹੈ। ਹਾਈਕੋਰਟ ਨੇ ਕਿਹਾ ਕਿ ਜੇਕਰ ਬਗੈਰ ਐਨਓਸੀ ਦੇ ਸੇਲ ਡੀਡ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਪੰਜਾਬ ਗੈਰ ਕਾਨੂੰਨੀ ਕਾਲੋਨੀਆਂ ਨਾਲ ਭਰ ਜਾਵੇਗਾ। ਅਦਾਲਤ ਨੇ ਪੰਜਾਬ ਸਰਕਾਰ ਨੂੰ ਜਵਾਬ ਦਾਖਲ ਕਰਨ ਦਾ ਆਖਰੀ ਮੌਕਾ ਦਿੱਤਾ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਗੈਰ-ਕਾਨੂੰਨੀ ਕਲੋਨੀਆਂ ਦੀ ਬਿਨਾਂ ਐਨਓਸੀ ਦੇ ਸੇਲ ਡੀਡ ਦੀ ਇਜਾਜ਼ਤ ਦੇਣ ਵਾਲੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸਰਕਾਰ ਨੂੰ ਆਪਣਾ ਜਵਾਬ ਦਾਇਰ ਕਰਨ ਦਾ ਆਖਰੀ ਮੌਕਾ ਦਿੱਤਾ ਹੈ। ਅਦਾਲਤ ਨੇ ਕਿਹਾ, ਜੇਕਰ 12 ਦਸੰਬਰ ਤੱਕ ਜਵਾਬ ਦਾਖਲ ਨਹੀਂ ਕੀਤਾ ਜਾਂਦਾ, ਤਾਂ ਅਦਾਲਤ ਜ਼ਰੂਰੀ ਹੁਕਮ ਜਾਰੀ ਕਰ ਦੇਵੇਗੀ। ਗੈਰ-ਕਾਨੂੰਨੀ ਕਲੋਨੀਆਂ 'ਤੇ ਹਾਈਕੋਰਟ ਦੀ ਸਖਤੀ, ਪੰਜਾਬ ਸਰਕਾਰ ਨੂੰ ਆਖਰੀ ਮੌਕਾ
ਸਰਕਾਰ ਵੱਲੋਂ ਤਨਖਾਹ ਵੰਡਣ ਵਾਲੇ ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ ਜਾਰੀ
Punjab News: ਮਾਨ ਸਰਕਾਰ ਸਰਕਾਰੀ ਅਧਿਕਾਰੀਆਂ ਲਈ ਵੀ ਸਖਤ ਹੁੰਦੀ ਹੋਈ ਨਜ਼ਰ ਆ ਰਹੀ ਹੈ। ਜਿਸ ਕਰਕੇ ਹੁਣ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਤਨਖਾਹ ਵੰਡਣ ਵਾਲੇ ਅਧਿਕਾਰੀਆਂ (DDOs) ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਕਰਮਚਾਰੀਆਂ ਦੀ ਤਨਖਾਹ ਵੰਡਣ ਵਿੱਚ ਕੋਈ ਦੇਰੀ ਹੋਈ ਤਾਂ ਉਸ ਦੇ ਲਈ ਉਕਤ ਅਧਿਕਾਰੀ ਜ਼ਿੰਮੇਵਾਰ ਹੋਣਗੇ ਤੇ ਉਨ੍ਹਾਂ ਦੇ ਵਿਰੁੱਧ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ। ਸਰਕਾਰ ਵੱਲੋਂ ਤਨਖਾਹ ਵੰਡਣ ਵਾਲੇ ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ ਜਾਰੀ
- - - - - - - - - Advertisement - - - - - - - - -