Punjab Breaking News LIVE: ਬਾਰਸ਼ ਨਾਲ ਗਰਮੀ ਤੋਂ ਰਾਹਤ, ਪੰਚਾਇਤੀ ਜ਼ਮੀਨਾਂ ਦੀ ਬੋਲੀ ਮੌਕੇ ਹੋਵੇਗੀ ਵੀਡੀਓਗ੍ਰਾਫੀ

Punjab Breaking News LIVE 23 June, 2023: ਬਾਰਸ਼ ਨਾਲ ਗਰਮੀ ਤੋਂ ਰਾਹਤ, ਪੰਚਾਇਤੀ ਜ਼ਮੀਨਾਂ ਦੀ ਬੋਲੀ ਮੌਕੇ ਹੋਵੇਗੀ ਵੀਡੀਓਗ੍ਰਾਫੀ

ABP Sanjha Last Updated: 23 Jun 2023 03:01 PM
Punjab News: ਮਜੀਠੀਆ ਦਾ ਵੱਡਾ ਇਲਜ਼ਾਮ, ਵਿਧਾਨ ਸਭਾ ਵਿੱਚ ਸ਼ਰਾਬ ਪੀ ਕੇ ਗਿਆ ਸੀ ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਵਿੱਚ ਦਾੜ੍ਹੀ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਲਗਾਤਾਰ ਵਿਰੋਧ ਵਧਦਾ ਜਾ ਰਿਹਾ ਹੈ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਮਲਾਵਰ ਰੁਖ਼ ਅਪਣਾਇਆ ਗਿਆ ਹੈ। ਇਸ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਵੱਡਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਇਹ ਬਿਆਨ ਦੇਣ ਵੇਲੇ ਮੁੱਖ ਮੰਤਰੀ ਸ਼ਰਾਬ ਪੀ ਕੇ ਵਿਧਾਨ ਸਭਾ ਵਿੱਚ ਗਿਆ ਸੀ।

Punjab News: ਗੁਰਪਤਵੰਤ ਪੰਨੂ ਵੱਲੋਂ ਪੀਐਮ ਮੋਦੀ, ਅਮਿਤ ਸ਼ਾਹ ਤੇ ਅਜੀਤ ਡੋਭਾਲ ਨੂੰ ਚੈਲੰਜ

ਕੈਨੇਡਾ ਦੇ ਸਰੀ 'ਚ ਖਾਲਿਸਤਾਨੀ ਪੱਖੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਰੂਪੋਸ਼ ਹੋਏ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਇੱਕ ਹੋਰ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ 'ਚ ਪੰਨੂ ਆਪਣੇ ਸਾਥੀ ਨਿੱਝਰ ਦੇ ਕਤਲ ਦਾ ਬਦਲਾ ਲੈਣ ਦੀ ਗੱਲ ਕਰ ਰਿਹਾ ਹੈ। ਉਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਧਮਕੀ ਦਿੱਤੀ ਹੈ।

Power Cut : ਸਾਰਾ ਪੰਜਾਬ ਲਗਾ ਰਿਹਾ ਝੋਨ, ਕੇਂਦਰ ਨੇ ਨਹੀਂ ਦਿੱਤੀ ਵਾਧੂ ਬਿਜਲੀ

ਸਾਰੇ ਪੰਜਾਬ ਵਿੱਚ ਝੋਨੇ ਦੀ ਬਿਜਾਈ ਦਾ ਕੰਮ ਸ਼ੁਰੂ ਹੋ ਗਿਆ ਹੈ ਤਾਂ ਬਿਜਲੀ ਦੇ ਕੱਟ ਲੱਗਣੇ ਵੀ ਸ਼ੁਰੂ ਹੋ ਗਏ ਹਨ। ਇਸ ਪਿੱਛੇ ਕਾਰਨ ਹੈ ਕਿ ਪਾਵਰਕੌਮ ਖੇਤਾਂ ਲਈ ਬਿਜਲੀ ਦੇਣ ਲਈ ਘਰੇਲੂ ਸਪਲਾਈ 'ਚ ਕੱਟ ਲਗਾਉਣ ਲਈ ਮਜ਼ਬੂਰ ਹੈ। ਇਹ ਮਜ਼ਬੂਰੀ ਕੇਂਦਰ ਸਰਕਾਰ ਕਰਕੇ ਬਣੀ ਹੈ। ਦਰਅਸਲ ਕੇਂਦਰ ਸਰਕਾਰ ਨੇ ਪੰਜਾਬ ਨੂੰ ਕੇਂਦਰੀ ਪੂਲ ਤੋਂ ਇੱਕ ਹਜ਼ਾਰ ਮੈਗਾਵਾਟ ਵਾਧੂ ਬਿਜਲੀ ਦੇਣ 'ਤੇ ਹਾਲੇ ਤੱਕ ਫੈਸਲ ਨਹੀਂ ਲਿਆ ਹੈ। ਜਿਸ ਕਰਕੇ ਪੰਜਾਬ ਵਿੱਚ ਗਰਮੀਆਂ ਦੇ ਦਿਨਾਂ ਵਿੱਚ ਲੰਬੇ ਲੰਬੇ ਬਿਜਲੀ ਦੇ ਕੱਟ ਲਗਾਏ ਜਾ ਰਹੇ ਹਨ। ਕੇਂਦਰੀ ਪੂਲ ਤੋਂ ਇੱਕ ਹਜ਼ਾਰ ਮੈਗਾਵਾਟ ਬਿਜਲੀ ਨਾ ਮਿਲਣ ਕਾਰਨ ਪਾਵਰਕੌਮ ਨੇ ਇਸ ਦੇ ਟਾਕਰੇ ਲਈ ਬਦਲਵੇਂ ਵਸੀਲੇ ਵਰਤਣੇ ਸ਼ੁਰੂ ਕਰ ਦਿੱਤੇ ਹਨ।

Opposition Meeting: 'ਅਸੀਂ ਇਕੱਠੇ ਮਿਲ ਕੇ ਬੀਜੇਪੀ ਨੂੰ ਹਰਾਉਣ ਜਾ ਰਹੇ ਹਾਂ', ਵਿਰੋਧੀ ਧਿਰ ਦੀ ਏਕਤਾ ਮੀਟਿੰਗ ਤੋਂ ਪਹਿਲਾਂ ਬੋਲੇ ਰਾਹੁਲ ਗਾਂਧੀ

ਪਟਨਾ 'ਚ ਵਿਰੋਧੀ ਧਿਰ ਦੀ ਏਕਤਾ ਮੀਟਿੰਗ ਤੋਂ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ, 'ਅਸੀਂ ਇਕੱਠੇ ਮਿਲ ਕੇ ਭਾਜਪਾ ਨੂੰ ਹਰਾਉਣ ਜਾ ਰਹੇ ਹਾਂ।' ਅਸੀਂ ਕਰਨਾਟਕ ਵਿੱਚ ਭਾਜਪਾ ਨੂੰ ਹਰਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਤੇਲੰਗਾਨਾ, ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਰਾਹੁਲ ਗਾਂਧੀ ਨੇ ਕਿਹਾ, ਦੇਸ਼ ਵਿੱਚ ਦੋ ਵਿਚਾਰਧਾਰਾਵਾਂ ਦੀ ਲੜਾਈ ਚੱਲ ਰਹੀ ਹੈ, ਇੱਕ ਸਾਡਾ ਭਾਰਤ ਜੋੜੋ ਅਤੇ ਦੂਜੇ ਪਾਸੇ ਭਾਜਪਾ ਦੀ ਭਾਰਤ ਤੋੜੋ ਵਿਚਾਰਧਾਰਾ। ਬੀਜੇਪੀ ਹਿੰਦੂਸਤਾਨ ਨੂੰ ਤੋੜਨ ਦਾ ਕੰਮ ਕਰ ਰਹੀ ਹੈ। ਨਫ਼ਰਤ ਅਤੇ ਹਿੰਸਾ ਫੈਲਾਉਣ ਦਾ ਕੰਮ ਰਹੀ ਹੈ ਤੇ ਕਾਂਗਰਸ ਪਾਰਟੀ ਜੋੜਨ ਦਾ ਕੰਮ  ਕਰ ਰਹੀ ਹੈ ਤੇ ਪਿਆਰ ਫੈਲਾਉਣ ਦਾ ਕੰਮ ਕਰ ਰਹੀ ਹੈ। ਨਫਰਤ ਨੂੰ ਨਫਰਤ ਨਾਲ ਨਹੀਂ ਕੱਟਿਆ ਜਾ ਸਕਦਾ, ਨਫਰਤ ਨੂੰ ਪਿਆਰ ਨਾਲ ਹੀ ਕੱਟਿਆ ਜਾ ਸਕਦਾ ਹੈ।

Punjab News: ਖਹਿਰਾ ਨੇ ਕਿਹਾ, "ਸਰਕਾਰ ਦਾ ਨਾਟਕ ਸਮਝੋ ਬਾਹਰ, ਕਟਾਰੂਚੱਕ ਤੇ ਮਾਣੂਕੇ ਖ਼ਿਲਾਫ਼ ਤਾਂ ਕੋਈ...."

ਪੰਜਾਬ ਸਰਕਾਰ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਵਿਚਾਲੇ ਕਿਸੇ ਨਾ ਕਿਸੇ ਮੁੱਦੇ 'ਤੇ ਵਿਵਾਦ ਛਿੜਦਾ ਰਹਿੰਦਾ ਹੈ। ਹੁਣ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ 48 ਭ੍ਰਿਸ਼ਟ ਤਹਿਸੀਲਦਾਰ-ਨਾਇਬ ਤਹਿਸੀਲਦਾਰ ਅਤੇ ਉਨ੍ਹਾਂ ਦੇ ਏਜੰਟ ਅਰਜੀ ਨਵੀਸ ਦੇ ਮਾਮਲੇ 'ਤੇ ਸਵਾਲ ਖੜ੍ਹੇ ਹੋ ਗਏ ਹਨ। ਇਸ ਸਬੰਧੀ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕੀਤਾ ਹੈ। ਵਿਧਾਇਕ ਖਹਿਰਾ ਨੇ ਲਿਖਿਆ ਕਿ ਮਾਨ ਸਰਕਾਰ ਦਾ ਨਾਟਕ ਸਮਝ ਤੋਂ ਬਾਹਰ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇ ਪੰਜਾਬ ਸਰਕਾਰ ਅਨੁਸਾਰ ਉਹ ਭ੍ਰਿਸ਼ਟ ਹਨ ਤਾਂ ਇਨ੍ਹਾਂ ਅਧਿਕਾਰੀਆਂ ਨੂੰ ਨੀਵਾਂ ਦਿਖਾਉਣ ਤੋਂ ਇਲਾਵਾ ਉਨ੍ਹਾਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ?

Weather Report: ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਤੇ ਮੋਹਾਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਤੇ ਮੋਹਾਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ 24 ਤਰੀਕ ਨੂੰ ਪੂਰੇ ਮਾਝਾ, ਦੁਆਬਾ ਤੇ ਮਾਲਵੇ ਦੇ ਲੁਧਿਆਣਾ, ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ, ਮੁਹਾਲੀ ਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੇਗੀ, ਉੱਥੇ ਹੀ ਝੋਨੇ ਦੀ ਲੁਆਈ ਵਿੱਚ ਵੀ ਤੇਜ਼ੀ ਆਏਗੀ। 

Punjab News: "...ਤਾਂ ਭੀਖ ਵਾਲਾ ਕਟੋਰਾ ਬਾਹਰ ਆ ਹੀ ਗਿਆ, ਬੱਕਰੇ ਦਾ ਮਾਂ ਕਦੋਂ ਤੱਕ ਖੈਰ ਮਨਾਏਗੀ ?"

ਪੰਜਾਬ ਸਰਕਾਰ ਨੇ ਪੈਨਸ਼ਨ ਧਾਰਕਾਂ ਤੋਂ 200 ਰੁਪਏ ਵਸੂਲਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਇੱਕ ਵਾਰ ਫਿਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ। ਕਾਂਗਰਸੀ ਵਿਧਾਇਕਾਂ ਨੇ ਤਾਂ ਪੰਜਾਬ ਦੀ ਮਾਲੀ ਹਾਲਤ ਨੂੰ ਖਸਤਾ ਕਰਾਰ ਦਿੱਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਿਆ ਹੈ।

Punjab Weather Report: ਪੰਜਾਬ 'ਚ ਬਾਰਸ਼ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਨ੍ਹੇਰੀ ਦੀ ਸੰਭਾਵਨਾ

ਪੰਜਾਬ ਅੰਦਰ ਅਗਲੇ ਦਿਨਾਂ ਦੌਰਾਨ ਅੱਤ ਦੀ ਗਰਮੀ ਤੇ ਹੁੰਮਸ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ 24 ਤੋਂ 29 ਜੂਨ ਤੱਕ ਪੰਜਾਬ ਵਿੱਚ ਆਮ ਨਾਲੋਂ ਵੱਧ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 25-26 ਜੂਨ ਨੂੰ ਪੂਰੇ ਪੰਜਾਬ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। 

Punjab Weather Today: ਤੜਕਸਾਰ ਮੀਂਹ ਦੀ ਹੋਈ ਤਕੜੀ ਕਾਰਵਾਈ ਪਰ ਗਰਮੀ ਜਿਓਂ ਦੀ ਤਿਓਂ ਬਰਕਰਾਰ

ਪੰਜਾਬ ਤੇ ਗੁਆਂਢੀ ਸੂਬਿਆਂ 'ਚ ਮੌਸਮ ਦੇ ਵੱਖ-ਵੱਖ ਰੰਗ ਦਿਖਾਈ ਦੇ ਰਹੇ ਹਨ। ਜਿੱਥੇ ਪਿਛਲੇ ਚਾਰ ਦਿਨਾਂ ਤੋਂ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਜਿਸ ਕਾਰਨ ਤਾਪਮਾਨ 'ਚ ਮਾਮੂਲੀ ਕਮੀ ਆਈ ਹੈ। ਦੂਜੇ ਪਾਸੇ ਪੰਜਾਬ ਵਿੱਚ ਹੁੰਮਸ ਭਰੀ ਗਰਮੀ ਨੇ ਹਾਲਾਤ ਵਿਗੜ ਦਿੱਤੇ ਹਨ। ਪਿਛਲੇ 4 ਦਿਨਾਂ ਤੋਂ ਪੰਜਾਬ 'ਚ ਨਮੀ ਵਧਦੀ ਨਜ਼ਰ ਆ ਰਹੀ ਹੈ। ਜਿਸ ਕਾਰਨ ਤਾਪਮਾਨ ਵੀ ਵਧ ਗਿਆ ਹੈ। ਪਰ ਸ਼ੁੱਕਰਵਾਰ ਨੂੰ ਤੜਕਸਾਰ ਮੀਂਹ ਤਾਂ ਜ਼ਰੂਰ ਪਿਆ ਪਰ ਗਰਮੀ ਜਿਓਂ ਦੀ ਤਿਓਂ ਬਣੀ ਹੋਈ ਹੈ।

AAP Chief Whip: AAP ਦੇ ਚੀਫ਼ ਵ੍ਹਿਪ ਨੂੰ ਮਿਲੇਗਾ ਮੰਤਰੀਆਂ ਦੇ ਬਰਾਬਰ ਕਮਰਾ

ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਦੋ ਵਾਰ ਦੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅੱਜ ਕੱਲ੍ਹ ਪੰਜਾਬ ਦੀ ਸਿਆਸਤ ਵਿੱਚ ਜ਼ਿਆਦਾ ਸਰਗਰਮ ਨਹੀਂ ਦਿਖਾਈ  ਦੇ ਰਹੇ ਹਨ। ਪਰ ਇੱਕ ਖ਼ਬਰ ਨਾਲ ਪ੍ਰੋ. ਬਲਜਿੰਦਰ ਕੌਰ ਮੁੜ ਸੁਰਖੀਆਂ ਵਿੱਚ ਆ ਰਹੇ ਹਨ। ਦਰਅਸਲ ਆਮ ਆਦਮੀ ਪਾਰਟੀ ਨੇ ਪ੍ਰੋ. ਬਲਜਿੰਦਰ ਕੌਰ ਨੂੰ ਚੀਫ਼ ਵ੍ਹਿਪ ਬਣਾਇਆ ਹੋਇਆ ਹੈ। ਅਤੇ ਹੁਣ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਚੀਫ਼ ਵ੍ਹਿਪ ਪ੍ਰੋ. ਬਲਜਿੰਦਰ ਕੌਰ ਨੂੰ ਪੰਜਾਬ ਸਕੱਤਰੇਤ ਵਿੱਚ ਕਮਰਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਚੀਫ਼ ਵ੍ਹਿਹ ਦਾ ਕਮਰਾ ਪੰਜਾਬ ਸਕੱਤਰੇਤ ਦੀ ਚੌਥੀ ਮੰਜ਼ਿਲ 'ਤੇ ਹੋਵੇਗਾ। 

ਪਿਛੋਕੜ

Punjab Breaking News LIVE 23 June, 2023:  19 ਜੂਨ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ 'ਚ ਭਗਵੰਤ ਮਾਨ ਸਰਕਾਰ ਨੇ ਕਈ ਅਜਿਹੇ ਬਿੱਲ ਪਾਸ ਕੀਤੇ ਹਨ, ਜਿਨ੍ਹਾਂ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਇੱਕ ਪਾਸੇ ਜਿੱਥੇ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਮੁਫ਼ਤ ਕਰਨ ਲਈ ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਕੀਤੀ ਗਈ ਹੈ। ਦੂਜੇ ਪਾਸੇ ਇੱਕ ਹੋਰ ਬਿੱਲ ਪਾਸ ਕੀਤਾ ਗਿਆ ਹੈ, ਜਿਸ ਅਨੁਸਾਰ ਪੰਜਾਬ ਸਰਕਾਰ ਸੂਬੇ ਵਿੱਚ ਆਪਣਾ ਡੀਜੀਪੀ ਨਿਯੁਕਤ ਕਰ ਸਕਦੀ ਹੈ। ਤੇਲੰਗਾਨਾ ਤੇ ਆਂਧਰਾ ਪ੍ਰਦੇਸ਼ ਤੋਂ ਬਾਅਦ ਪੰਜਾਬ UPSC ਨੂੰ ਬਾਈਪਾਸ ਕਰਨ ਤੇ ਡੀਜੀਪੀ ਦੀ ਚੋਣ ਲਈ ਬਿੱਲ ਪਾਸ ਕਰਨ ਵਾਲਾ ਤੀਜਾ ਸੂਬਾ ਬਣ ਗਿਆ ਹੈ। UPSC ਨੂੰ ਲਾਂਭੇ ਕਰਕੇ ਮਾਨ ਸਰਕਾਰ ਆਪ ਲਾਏਗੀ ਨਵਾਂ DGP


ਤੜਕਸਾਰ ਮੀਂਹ ਦੀ ਹੋਈ ਤਕੜੀ ਕਾਰਵਾਈ ਪਰ ਗਰਮੀ ਜਿਓਂ ਦੀ ਤਿਓਂ ਬਰਕਰਾਰ


Punjab Weather Today: ਪੰਜਾਬ ਤੇ ਗੁਆਂਢੀ ਸੂਬਿਆਂ 'ਚ ਮੌਸਮ ਦੇ ਵੱਖ-ਵੱਖ ਰੰਗ ਦਿਖਾਈ ਦੇ ਰਹੇ ਹਨ। ਜਿੱਥੇ ਪਿਛਲੇ ਚਾਰ ਦਿਨਾਂ ਤੋਂ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਜਿਸ ਕਾਰਨ ਤਾਪਮਾਨ 'ਚ ਮਾਮੂਲੀ ਕਮੀ ਆਈ ਹੈ। ਦੂਜੇ ਪਾਸੇ ਪੰਜਾਬ ਵਿੱਚ ਹੁੰਮਸ ਭਰੀ ਗਰਮੀ ਨੇ ਹਾਲਾਤ ਵਿਗੜ ਦਿੱਤੇ ਹਨ। ਪਿਛਲੇ 4 ਦਿਨਾਂ ਤੋਂ ਪੰਜਾਬ 'ਚ ਨਮੀ ਵਧਦੀ ਨਜ਼ਰ ਆ ਰਹੀ ਹੈ। ਜਿਸ ਕਾਰਨ ਤਾਪਮਾਨ ਵੀ ਵਧ ਗਿਆ ਹੈ। ਪਰ ਸ਼ੁੱਕਰਵਾਰ ਨੂੰ ਤੜਕਸਾਰ ਮੀਂਹ ਤਾਂ ਜ਼ਰੂਰ ਪਿਆ ਪਰ ਗਰਮੀ ਜਿਓਂ ਦੀ ਤਿਓਂ ਬਣੀ ਹੋਈ ਹੈ। ਤੜਕਸਾਰ ਮੀਂਹ ਦੀ ਹੋਈ ਤਕੜੀ ਕਾਰਵਾਈ ਪਰ ਗਰਮੀ ਜਿਓਂ ਦੀ ਤਿਓਂ ਬਰਕਰਾਰ


 


AAP ਦੇ ਚੀਫ਼ ਵ੍ਹਿਪ ਨੂੰ ਮਿਲੇਗਾ ਮੰਤਰੀਆਂ ਦੇ ਬਰਾਬਰ ਕਮਰਾ, ਕੀ 75 ਹਜ਼ਾਰ ਪ੍ਰਤੀ ਮਹੀਨਾ ਵੀ ਦਿੱਤਾ ਜਾਵੇਗਾ ?


AAP Chief Whip: ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਦੋ ਵਾਰ ਦੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅੱਜ ਕੱਲ੍ਹ ਪੰਜਾਬ ਦੀ ਸਿਆਸਤ ਵਿੱਚ ਜ਼ਿਆਦਾ ਸਰਗਰਮ ਨਹੀਂ ਦਿਖਾਈ  ਦੇ ਰਹੇ ਹਨ। ਪਰ ਇੱਕ ਖ਼ਬਰ ਨਾਲ ਪ੍ਰੋ. ਬਲਜਿੰਦਰ ਕੌਰ ਮੁੜ ਸੁਰਖੀਆਂ ਵਿੱਚ ਆ ਰਹੇ ਹਨ। ਦਰਅਸਲ ਆਮ ਆਦਮੀ ਪਾਰਟੀ ਨੇ ਪ੍ਰੋ. ਬਲਜਿੰਦਰ ਕੌਰ ਨੂੰ ਚੀਫ਼ ਵ੍ਹਿਪ ਬਣਾਇਆ ਹੋਇਆ ਹੈ। ਅਤੇ ਹੁਣ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਚੀਫ਼ ਵ੍ਹਿਪ ਪ੍ਰੋ. ਬਲਜਿੰਦਰ ਕੌਰ ਨੂੰ ਪੰਜਾਬ ਸਕੱਤਰੇਤ ਵਿੱਚ ਕਮਰਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਚੀਫ਼ ਵ੍ਹਿਹ ਦਾ ਕਮਰਾ ਪੰਜਾਬ ਸਕੱਤਰੇਤ ਦੀ ਚੌਥੀ ਮੰਜ਼ਿਲ 'ਤੇ ਹੋਵੇਗਾ। AAP ਦੇ ਚੀਫ਼ ਵ੍ਹਿਪ ਨੂੰ ਮਿਲੇਗਾ ਮੰਤਰੀਆਂ ਦੇ ਬਰਾਬਰ ਕਮਰਾ, ਕੀ 75 ਹਜ਼ਾਰ ਪ੍ਰਤੀ ਮਹੀਨਾ ਵੀ ਦਿੱਤਾ ਜਾਵੇਗਾ ?


 


ਹੁਣ ਨਹੀਂ ਹੋਣਗੇ ਘਪਲੇ ! ਪੰਚਾਇਤੀ ਜ਼ਮੀਨਾਂ ਦੀ ਬੋਲੀ ਮੌਕੇ ਹੋਵੇਗੀ ਵੀਡੀਓਗ੍ਰਾਫੀ


Punjab News: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਦਾ ਦਸੰਬਰ 2023 ਤੱਕ ਸੋਸ਼ਲ ਆਡਿਟ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਦੇ ਸੋਸ਼ਲ ਆਡਿਟ ਦੀ ਇਸ ਰਿਪੋਰਟ ਨੂੰ ਜਨਤਕ ਵੀ ਕੀਤਾ ਜਾਵੇਗਾ। ਕੈਬਨਿਟ ਸਬ-ਕਮੇਟੀ ਵੱਲੋਂ ਇਹ ਆਦੇਸ਼ ਇੱਥੇ ਪੰਜਾਬ ਭਵਨ ਵਿਖੇ ਖੇਤ ਮਜ਼ਦੂਰ ਯੂਨੀਅਨ ਨਾਲ ਮੀਟਿੰਗ ਦੌਰਾਨ ਦਿੱਤੇ ਗਏ। ਕੈਬਨਿਟ ਸਬ-ਕਮੇਟੀ ਨੇ ਵਿਭਾਗ ਨੂੰ ਪੰਚਾਇਤੀ ਜ਼ਮੀਨਾਂ ਦੀ ਬੋਲੀ ਮੌਕੇ ਵਿਡੀਓਗ੍ਰਾਫੀ ਵੀ ਜ਼ਰੂਰੀ ਬਨਾਉਣ ਲਈ ਕਿਹਾ। ਹੁਣ ਨਹੀਂ ਹੋਣਗੇ ਘਪਲੇ ! ਪੰਚਾਇਤੀ ਜ਼ਮੀਨਾਂ ਦੀ ਬੋਲੀ ਮੌਕੇ ਹੋਵੇਗੀ ਵੀਡੀਓਗ੍ਰਾਫੀ

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.