Punjab Breaking News LIVE: ਮੈਦਾਨੀ ਸੂਬਿਆਂ 'ਚ ਡਿੱਗਿਆ ਪਾਰਾ, ਜਲੰਧਰ 'ਚ ਨੈਸ਼ਨਲ ਹਾਈਵੇ 'ਤੇ ਕਿਸਾਨਾਂ ਦੇ ਧਰਨੇ ਦਾ ਤੀਸਰਾ ਦਿਨ, AAP ਸਰਕਾਰ ਲਈ ਸੁਪਰੀਮ ਕੋਰਟ ਦੇ ਸਖ਼ਤ ਹੁਕਮ
Punjab Breaking News LIVE, 23 November, 2023: ਮੈਦਾਨੀ ਸੂਬਿਆਂ 'ਚ ਡਿੱਗਿਆ ਪਾਰਾ, ਜਲੰਧਰ 'ਚ ਨੈਸ਼ਨਲ ਹਾਈਵੇ 'ਤੇ ਕਿਸਾਨਾਂ ਦੇ ਧਰਨੇ ਦਾ ਤੀਸਰਾ ਦਿਨ, AAP ਸਰਕਾਰ ਲਈ ਸੁਪਰੀਮ ਕੋਰਟ ਦੇ ਸਖ਼ਤ ਹੁਕਮ
ਪੰਜਾਬ ਦਾ ਮਾਹੌਲ ਮੁੜ ਗਰਮਾਉਣ ਵਾਲਾ ਹੈ। ਕਿਸਾਨਾਂ ਵੱਲੋਂ ਚੰਡੀਗੜ੍ਹ ਵੱਲ ਧਾਵਾ ਬੋਲਿਆ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਨੇ 26, 27 ਤੇ 28 ਨਵੰਬਰ ਨੂੰ ਚੰਡੀਗੜ੍ਹ ਘਿਰਾਓ ਦਾ ਐਲਾਨ ਕੀਤਾ ਹੈ। ਇਸ ਲਈ ਪਿੰਡ-ਪਿੰਡ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਵਿੱਚ ਵੱਖ-ਵੱਖ ਥਾਵਾਂ ਤੋਂ ਹਜ਼ਾਰਾਂ ਕਿਸਾਨ ਟਰੈਕਟਰ ਟਰਾਲੀਆਂ ਤੇ ਹੋਰ ਵਾਹਨਾਂ ਦੇ ਕਾਫ਼ਲੇ ਲੈ ਕੇ ਪੁੱਜਣਗੇ। ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੀ ਕਾਰਜਕਾਰੀ ਕਮੇਟੀ ਦੀ ਅਹਿਮ ਮੀਟਿੰਗ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼ ਦੀਆਂ ਕੁੱਲ ਰਾਜਧਾਨੀਆਂ ਨੂੰ ਘੇਰਨ ਦੀ ਲੜੀ ਵਜੋਂ 26, 27 ਤੇ 28 ਨਵੰਬਰ ਨੂੰ ਚੰਡੀਗੜ੍ਹ ਘਿਰਾਓ ਦੇ ਐਕਸ਼ਨਾਂ ਬਾਰੇ ਗੰਭੀਰ ਵਿਚਾਰਾਂ ਕੀਤੀਆਂ ਗਈਆਂ।
Amritsar News: ਲੋਕ ਸਭਾ ਚੋਣਾਂ ਤੋਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਮੁੜ ਗਰਮਾ ਗਿਆ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਕਾਫੀ ਸਰਗਰਮ ਨਜ਼ਰ ਆ ਰਹੀ ਹੈ। ਦੇਸ਼ ਵਿਦੇਸ਼ ਦੇ 26 ਲੱਖ ਸਿੱਖਾਂ ਨੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਪ੍ਰੋਫਾਰਮੇ ਭਰੇ ਹਨ। ਇਸ ਮਗਰੋਂ ਅਗਲੇ ਐਕਸ਼ਨ ਲਈ ਸ਼੍ਰੋਮਣੀ ਕਮੇਟੀ ਨੇ ਸਿੱਖ ਵਿਦਵਾਨਾਂ, ਸਿੱਖ ਵਕੀਲਾਂ ਤੇ ਜੱਜਾਂ ਦੀ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਅਗਲੀ ਰਣਨੀਤੀ ਉਲੀਕੀ ਜਾਏਗੀ।
Punjab News: ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਰਵੱਈਏ ਨੂੰ ਕਿਸਾਨ ਵਿਰੋਧੀ, ਕਿਸਾਨ ਮੁੱਦਿਆਂ ਦੇ ਵਿਰੋਧੀ ਤੇ ਗੈਰਜ਼ਿੰਮੇਵਾਰਾਨਾ ਕਰਾਰ ਦਿੱਤਾ ਹੈ। ਐਸਕੇਐਮ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਕਿਸਾਨਾਂ ਨਾਲ ਵਾਅਦੇ ਕਰਕੇ ਆਏ ਸਨ ਕਿ ਉਨ੍ਹਾਂ ਦੀ ਸਰਕਾਰ ਬਣਨ ’ਤੇ ਕਿਸੇ ਨੂੰ ਧਰਨੇ ਲਗਾਉਣ ਦੀ ਲੋੜ ਨਹੀਂ ਪਵੇਗੀ, ਪਰ ਮੁੱਖ ਮੰਤਰੀ ਬਣਦੇ ਹੀ ਕਿਸਾਨਾਂ ਦੇ ਮਸਲੇ ਭੁੱਲ ਗਏ ਹਨ।
ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ 'ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ 'ਚ ਚੱਲ ਰਿਹਾ ਵਿਵਾਦ ਇੰਨ੍ਹਾ ਵੱਧ ਗਿਆ ਕਿ ਪੁਲਿਸ ਨੂੰ ਆਉਣਾ ਪਿਆ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਅਤੇ ਨਿਹੰਗਾਂ ਵਿਚਾਲੇ ਮੁੱਠਭੇੜ ਹੋਈ। ਜਿਸ ਵਿੱਚ ਪੰਜਾਬ ਹੋਮ ਗਾਰਡ ਦੇ ਇੱਕ ਜਵਾਨ ਦੀ ਮੌਤ ਹੋਣ ਦਾ ਸਮਾਚਾਰ ਹਾਸਿਲ ਹੋਇਆ ਹੈ।
Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਦਿੱਲੀ ਦੀ ਆਪ ਸਰਕਾਰ ਨੂੰ ਆਪਣੇ ਇਸ਼ਤਿਹਾਰੀ ਖਰਚ ਵਿਚੋਂ 450 ਕਰੋੜ ਰੁਪਏ ਦਿੱਲੀ-ਮੇਰਠ ਆਰ ਆਰ ਟੀ ਐਸ ਪ੍ਰਾਜੈਕਟ ਲਈ ਦੇਣ ਦੇ ਹੁਕਮਾਂ ’ਤੇ ਪ੍ਰਤੀਕਰਮ ਦਿੰਦਿਆਂ ਅਜਿਹਾ ਹੀ ਦਖਲ ਪੰਜਾਬ ਲਈ ਮੰਗਿਆ ਤਾਂ ਜੋ ਮੁੱਖ ਮੰਤਰੀ ਭਗਵੰਤ ਮਾਨ ਨੂੰਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਮੁਆਵਜ਼ਾ ਸਮਾਜ ਭਲਾਈ ਸਕੀਮਾਂ ਵਾਸਤੇ ਪੈਸੇ ਦੇਣ ਲਈ ਮਜਬੂਰ ਕੀਤਾ ਜਾ ਸਕੇ ਕਿਉਂਕਿ ਉਹ 1000 ਕਰੋੜ ਰੁਪਏ ਇਸ਼ਤਿਹਾਰਾਂ ’ਤੇ ਖਰਚ ਕਰ ਕੇ ਪ੍ਰਾਪੇਗੰਡੇ ਵਾਸਤੇ ਸੂਬੇ ਦੇ ਸਰੋਤ ਖ਼ਤਮ ਕਰਨ ’ਤੇ ਲੱਗੇ ਹਨ।
Jalandhar: ਗੰਨੇ ਦੇ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਜਲੰਧਰ ਦੇ ਪਿੰਡ ਧਨੋਵਾਲੀ ਨੇੜੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਵੀਰਵਾਰ ਨੂੰ ਵੀ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨਾਂ ਨੇ ਤੀਸਰੀ ਰਾਤ ਸੜਕ 'ਤੇ ਹੀ ਕੱਟੀ। ਅੱਜ ਕਿਸਾਨ ਧਨੋਵਾਲੀ ਫਾਟਕ ਨੇੜੇ ਰੇਲਾਂ ਰੋਕਣਗੇ। ਕਿਉਂਕਿ ਕਿਸਾਨਾਂ ਦੀ ਅਜੇ ਤੱਕ ਸਰਕਾਰ ਕੋਈ ਸਹਿਮਤੀ ਨਹੀਂ ਬਣ ਸਕੀ। ਬੁੱਧਵਾਰ ਨੂੰ ਚੰਡੀਗੜ੍ਹ 'ਚ ਕਿਸਾਨਾਂ ਦੀ ਮੀਟਿੰਗ ਹੋਣੀ ਸੀ, ਜੋ ਨਹੀਂ ਹੋ ਸਕੀ। ਜਿਸ ਤੋਂ ਬਾਅਦ ਅੱਜ ਕਿਸਾਨ ਵੀਰਵਾਰ ਨੂੰ ਸਵੇਰੇ 10 ਵਜੇ ਮੋਰਚੇ ਦੀ ਮੀਟਿੰਗ ਕਰਨਗੇ ਅਤੇ ਰੇਲ ਰੋਕਣ ਸਬੰਧੀ ਐਲਾਨ ਕਰਨਗੇ। ਯੂਨਾਈਟਿਡ ਕਿਸਾਨ ਮੋਰਚਾ ਦੇ ਅਧਿਕਾਰੀਆਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੀ ਮੰਗ ਨਹੀਂ ਮੰਨਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ।
Weather: ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਮੌਸਮ ਦਾ ਰੂਪ ਬਦਲ ਗਿਆ ਹੈ। ਕਈ ਸੂਬਿਆਂ 'ਚ ਸਵੇਰੇ ਅਤੇ ਰਾਤ ਨੂੰ ਠੰਢ ਜ਼ਿਆਦਾ ਮਹਿਸੂਸ ਕੀਤੀ ਜਾ ਰਹੀ ਹੈ, ਹਾਲਾਂਕਿ ਦਿਨ ਵੇਲੇ ਇੰਨੀ ਠੰਢ ਨਹੀਂ ਹੁੰਦੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਰਾਜਧਾਨੀ ਦਿੱਲੀ 'ਚ ਤਾਪਮਾਨ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਉੱਤਰ-ਪੂਰਬੀ ਰਾਜਾਂ ਅਸਾਮ, ਮਿਜ਼ੋਰਮ, ਨਾਗਾਲੈਂਡ ਅਤੇ ਮਨੀਪੁਰ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਹਿਮਾਲੀਅਨ ਪਰਬਤ ਲੜੀ 'ਚ ਸਥਿਤ ਜੰਮੂ-ਕਸ਼ਮੀਰ ਅਤੇ ਲੱਦਾਖ ਸੂਬਿਆਂ ਦੇ ਕਈ ਇਲਾਕਿਆਂ 'ਚ ਬਰਫਬਾਰੀ ਹੋ ਸਕਦੀ ਹੈ, ਜਦਕਿ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਬਰਫੀਲੀਆਂ ਹਵਾਵਾਂ ਕਾਰਨ ਪਾਰਾ ਡਿੱਗ ਸਕਦਾ ਹੈ। ਹਿਮਾਲਿਆ ਤੋਂ ਚੱਲਣ ਵਾਲੀਆਂ ਹਵਾਵਾਂ ਅਤੇ ਦਿੱਲੀ ਸਮੇਤ ਹੋਰ ਮੈਦਾਨੀ ਸੂਬਿਆਂ ਵਿੱਚ ਤਾਪਮਾਨ ਘੱਟੋ-ਘੱਟ 10 ਡਿਗਰੀ ਤੋਂ ਹੇਠਾਂ ਜਾ ਸਕਦਾ ਹੈ। ਇਸ ਨਾਲ ਠੰਢ ਵਧੇਗੀ।
ਪਿਛੋਕੜ
Punjab Breaking News LIVE, 23 November, 2023: ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਮੌਸਮ ਦਾ ਰੂਪ ਬਦਲ ਗਿਆ ਹੈ। ਕਈ ਸੂਬਿਆਂ 'ਚ ਸਵੇਰੇ ਅਤੇ ਰਾਤ ਨੂੰ ਠੰਢ ਜ਼ਿਆਦਾ ਮਹਿਸੂਸ ਕੀਤੀ ਜਾ ਰਹੀ ਹੈ, ਹਾਲਾਂਕਿ ਦਿਨ ਵੇਲੇ ਇੰਨੀ ਠੰਢ ਨਹੀਂ ਹੁੰਦੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਰਾਜਧਾਨੀ ਦਿੱਲੀ 'ਚ ਤਾਪਮਾਨ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਉੱਤਰ-ਪੂਰਬੀ ਰਾਜਾਂ ਅਸਾਮ, ਮਿਜ਼ੋਰਮ, ਨਾਗਾਲੈਂਡ ਅਤੇ ਮਨੀਪੁਰ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਹਿਮਾਲੀਅਨ ਪਰਬਤ ਲੜੀ 'ਚ ਸਥਿਤ ਜੰਮੂ-ਕਸ਼ਮੀਰ ਅਤੇ ਲੱਦਾਖ ਸੂਬਿਆਂ ਦੇ ਕਈ ਇਲਾਕਿਆਂ 'ਚ ਬਰਫਬਾਰੀ ਹੋ ਸਕਦੀ ਹੈ, ਜਦਕਿ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਬਰਫੀਲੀਆਂ ਹਵਾਵਾਂ ਕਾਰਨ ਪਾਰਾ ਡਿੱਗ ਸਕਦਾ ਹੈ। ਹਿਮਾਲਿਆ ਤੋਂ ਚੱਲਣ ਵਾਲੀਆਂ ਹਵਾਵਾਂ ਅਤੇ ਦਿੱਲੀ ਸਮੇਤ ਹੋਰ ਮੈਦਾਨੀ ਸੂਬਿਆਂ ਵਿੱਚ ਤਾਪਮਾਨ ਘੱਟੋ-ਘੱਟ 10 ਡਿਗਰੀ ਤੋਂ ਹੇਠਾਂ ਜਾ ਸਕਦਾ ਹੈ। ਇਸ ਨਾਲ ਠੰਢ ਵਧੇਗੀ। ਜੰਮੂ-ਕਸ਼ਮੀਰ-ਲੱਦਾਖ 'ਚ ਬਰਫਬਾਰੀ, ਮੈਦਾਨੀ ਸੂਬਿਆਂ 'ਚ ਡਿੱਗਿਆ ਪਾਰਾ
Farmers Protest: ਜਲੰਧਰ 'ਚ ਨੈਸ਼ਨਲ ਹਾਈਵੇ 'ਤੇ ਕਿਸਾਨਾਂ ਦੇ ਧਰਨੇ ਦਾ ਤੀਸਰਾ ਦਿਨ, ਪੁਲਿਸ ਨੇ ਆਹ ਰੂਟ ਕੀਤੇ ਡਾਇਵਰਟ, ਰੇਲਾਂ ਵੀ ਅੱਜ ਰੋਕਣਗੇ
Farmers Protest in Jalandhar: ਗੰਨੇ ਦੇ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਜਲੰਧਰ ਦੇ ਪਿੰਡ ਧਨੋਵਾਲੀ ਨੇੜੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਵੀਰਵਾਰ ਨੂੰ ਵੀ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨਾਂ ਨੇ ਤੀਸਰੀ ਰਾਤ ਸੜਕ 'ਤੇ ਹੀ ਕੱਟੀ। ਅੱਜ ਕਿਸਾਨ ਧਨੋਵਾਲੀ ਫਾਟਕ ਨੇੜੇ ਰੇਲਾਂ ਰੋਕਣਗੇ। ਕਿਉਂਕਿ ਕਿਸਾਨਾਂ ਦੀ ਅਜੇ ਤੱਕ ਸਰਕਾਰ ਕੋਈ ਸਹਿਮਤੀ ਨਹੀਂ ਬਣ ਸਕੀ। ਬੁੱਧਵਾਰ ਨੂੰ ਚੰਡੀਗੜ੍ਹ 'ਚ ਕਿਸਾਨਾਂ ਦੀ ਮੀਟਿੰਗ ਹੋਣੀ ਸੀ, ਜੋ ਨਹੀਂ ਹੋ ਸਕੀ। ਜਿਸ ਤੋਂ ਬਾਅਦ ਅੱਜ ਕਿਸਾਨ ਵੀਰਵਾਰ ਨੂੰ ਸਵੇਰੇ 10 ਵਜੇ ਮੋਰਚੇ ਦੀ ਮੀਟਿੰਗ ਕਰਨਗੇ ਅਤੇ ਰੇਲ ਰੋਕਣ ਸਬੰਧੀ ਐਲਾਨ ਕਰਨਗੇ। ਯੂਨਾਈਟਿਡ ਕਿਸਾਨ ਮੋਰਚਾ ਦੇ ਅਧਿਕਾਰੀਆਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੀ ਮੰਗ ਨਹੀਂ ਮੰਨਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਜਲੰਧਰ 'ਚ ਨੈਸ਼ਨਲ ਹਾਈਵੇ 'ਤੇ ਕਿਸਾਨਾਂ ਦੇ ਧਰਨੇ ਦਾ ਤੀਸਰਾ ਦਿਨ, ਪੁਲਿਸ ਨੇ ਆਹ ਰੂਟ ਕੀਤੇ ਡਾਇਵਰਟ, ਰੇਲਾਂ ਵੀ ਅੱਜ ਰੋਕਣਗੇ
Advertisement: 'AAP ਸਰਕਾਰ ਲਈ ਸੁਪਰੀਮ ਕੋਰਟ ਦੇ ਸਖ਼ਤ ਹੁਕਮ, ਇਸ਼ਤਿਹਾਰੀ ਖਰਚੇ 'ਚੋਂ 450 ਕਰੋੜ ਕੱਢ ਕੇ ਵਿਕਾਸ ਕਾਰਜਾਂ 'ਤੇ ਲਾਓ'
Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਦਿੱਲੀ ਦੀ ਆਪ ਸਰਕਾਰ ਨੂੰ ਆਪਣੇ ਇਸ਼ਤਿਹਾਰੀ ਖਰਚ ਵਿਚੋਂ 450 ਕਰੋੜ ਰੁਪਏ ਦਿੱਲੀ-ਮੇਰਠ ਆਰ ਆਰ ਟੀ ਐਸ ਪ੍ਰਾਜੈਕਟ ਲਈ ਦੇਣ ਦੇ ਹੁਕਮਾਂ ’ਤੇ ਪ੍ਰਤੀਕਰਮ ਦਿੰਦਿਆਂ ਅਜਿਹਾ ਹੀ ਦਖਲ ਪੰਜਾਬ ਲਈ ਮੰਗਿਆ ਤਾਂ ਜੋ ਮੁੱਖ ਮੰਤਰੀ ਭਗਵੰਤ ਮਾਨ ਨੂੰਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਮੁਆਵਜ਼ਾ ਸਮਾਜ ਭਲਾਈ ਸਕੀਮਾਂ ਵਾਸਤੇ ਪੈਸੇ ਦੇਣ ਲਈ ਮਜਬੂਰ ਕੀਤਾ ਜਾ ਸਕੇ ਕਿਉਂਕਿ ਉਹ 1000 ਕਰੋੜ ਰੁਪਏ ਇਸ਼ਤਿਹਾਰਾਂ ’ਤੇ ਖਰਚ ਕਰ ਕੇ ਪ੍ਰਾਪੇਗੰਡੇ ਵਾਸਤੇ ਸੂਬੇ ਦੇ ਸਰੋਤ ਖ਼ਤਮ ਕਰਨ ’ਤੇ ਲੱਗੇ ਹਨ। 'AAP ਸਰਕਾਰ ਲਈ ਸੁਪਰੀਮ ਕੋਰਟ ਦੇ ਸਖ਼ਤ ਹੁਕਮ, ਇਸ਼ਤਿਹਾਰੀ ਖਰਚੇ 'ਚੋਂ 450 ਕਰੋੜ ਕੱਢ ਕੇ ਵਿਕਾਸ ਕਾਰਜਾਂ 'ਤੇ ਲਾਓ'
- - - - - - - - - Advertisement - - - - - - - - -