Punjab Breaking News LIVE: ਭਾਰਤ-ਕੈਨੇਡਾ ਵਿਵਾਦ 'ਤੇ MP ਵਿਕਰਮਜੀਤ ਸਿੰਘ ਸਾਹਨੀ ਨੇ ਜਤਾਈ ਚਿੰਤਾ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, RDF ਦੇ ਮਸਲੇ 'ਤੇ ਕਾਂਗਰਸ ਨੇ ਘੇਰੀ ਪੰਜਾਬ ਸਰਕਾਰ

Punjab Breaking News LIVE, 23 September, 2023: ਭਾਰਤ-ਕੈਨੇਡਾ ਵਿਵਾਦ 'ਤੇ MP ਵਿਕਰਮਜੀਤ ਸਿੰਘ ਸਾਹਨੀ ਨੇ ਜਤਾਈ ਚਿੰਤਾ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, RDF ਦੇ ਮਸਲੇ 'ਤੇ ਕਾਂਗਰਸ ਨੇ ਘੇਰੀ ਪੰਜਾਬ ਸਰਕਾਰ

ABP Sanjha Last Updated: 23 Sep 2023 01:21 PM

ਪਿਛੋਕੜ

Punjab Breaking News LIVE, 23 September, 2023: ਪੰਜਾਬ ਤੋਂ ਮੈਂਬਰ ਪਾਰਲੀਮੈਂਟ ਵਿਕਰਮਜੀਤ ਸਿੰਘ ਸਾਹਨੀ ਨੇ ਕੈਨੇਡਾ ਨਾਲ ਭਾਰਤ ਦੇ ਸਿਆਸੀ ਵਿਵਾਦ 'ਤੇ ਬੋਲਦਿਆਂ ਕਿਹਾ ਕਿ ਉਨ੍ਹਾਂ ਦਾ ਹਮੇਸ਼ਾ ਇਹ ਪੱਕਾ...More

Punjabi Boy: ਗੁਰਦਾਸਪੁਰ ਦੇ ਇਸ ਨੌਜਵਾਨ ਨੇ ਵਿਦੇਸ਼ 'ਚ ਵਧਾਇਆ ਪੰਜਾਬੀਆਂ ਦਾ ਮਾਣ, ਅਮਰੀਕੀ ਸੈਨਾ 'ਚ ਹੋਇਆ ਭਰਤੀ

ਪੰਜਾਬੀਆਂ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਗੁਰਦਾਸਪੁਰ ਸ਼ਹਿਰ ਦਾ ਨੌਜਵਾਨ ਅਮਰੀਕੀ ਸੈਨਾ ‘ਚ ਭਰਤੀ ਹੋਇਆ ਹੈ। ਉਸ ਨੇ ਆਪਣੇ ਮਾਪਿਆਂ ਸਮੇਤ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਜਿਵੇਂ ਕਿ ਸਭ ਜਾਣਦੇ ਹੀ ਨੇ ਪੰਜਾਬੀ ਨੌਜਵਾਨ ਮੁੰਡੇ ਕੁੜੀਆਂ ਮਿਹਨਤਾਂ ਕਰਕੇ ਵਿਦੇਸ਼ਾਂ ਵਿੱਚ ਵੀ ਆਪਣੀ ਕਾਮਯਾਬੀ ਦੇ ਝੰਡੇ ਗੱਡ ਰਹੇ ਹਨ। ਇਸ ਲੜੀ ਵਿੱਚ ਇੱਕ ਵਾਰ ਫਿਰ ਮਾਣ ਵਾਲੀ ਖਬਰ ਸਾਹਮਣੇ ਆਈ ਹੈ, ਗੁਰਦਾਸਪੁਰ ਦੇ ਨੌਜਵਾਨ ਅਰਮਾਨਪ੍ਰੀਤ ਸਿੰਘ ਜੋ ਕਿ ਅਮਰੀਕੀ ਫੌਜ ਵਿੱਚ ਸ਼ਾਮਿਲ ਹੋਇਆ ਹੈ। ਜਿਸ ਨਾਲ ਉਸ ਨੇ ਆਪਣੇ ਮਾਪਿਆਂ ਦੇ ਨਾਲ ਪੰਜਾਬੀਆਂ ਦਾ ਨਾਮ ਵੀ ਰੌਸ਼ਨ ਕੀਤਾ ਹੈ।