Punjab Breaking News LIVE: ਪੰਜਾਬ ਵਿੱਚ ਤੀਜੀ ਵਾਰ ਹੜ੍ਹਾਂ ਦੀ ਮਾਰ ਦਾ ਖਤਰਾ, ਲਾਰੈਂਸ ਬਿਸ਼ਨੋਈ ਨੇ ਹਵਾਈ ਜਹਾਜ਼ ਰਾਹੀਂ ਪੰਜਾਬ ਤੋਂ ਮਾਰੀ ਗੁਜਰਾਤ ਉਡਾਰੀ!
Punjab Breaking News LIVE 24 August, 2023: ਪੰਜਾਬ ਵਿੱਚ ਤੀਜੀ ਵਾਰ ਹੜ੍ਹਾਂ ਦੀ ਮਾਰ ਦਾ ਖਤਰਾ, ਲਾਰੈਂਸ ਬਿਸ਼ਨੋਈ ਨੇ ਹਵਾਈ ਜਹਾਜ਼ ਰਾਹੀਂ ਪੰਜਾਬ ਤੋਂ ਮਾਰੀ ਗੁਜਰਾਤ ਉਡਾਰੀ!
LIVE
Background
Punjab Breaking News LIVE 24 August, 2023: ਪੰਜਾਬ ਵਿੱਚ ਤੀਜੀ ਵਾਰ ਹੜ੍ਹਾਂ ਦੀ ਮਾਰ ਦਾ ਖਤਰਾ ਵਧ ਗਿਆ ਹੈ। ਹਿਮਾਚਲ ਪ੍ਰਦੇਸ਼ ’ਚ ਪੈ ਰਹੇ ਮੀਂਹ ਕਾਰਨ ਪੰਜਾਬ ਸਰਕਾਰ ਅਲਰਟ ਹੋ ਗਈ ਹੈ। ਸੂਬੇ ਦੇ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਦਰਿਆਵਾਂ ਨੇੜਲੇ ਪਿੰਡਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ। ਬਚਾਅ ਟੀਮਾਂ ਵੀ ਤਿਆਰੀਆਂ ਵਿੱਚ ਜੁੱਟ ਗਈਆਂ ਹਨ। ਇਸ ਸਭ ਵਿਚਾਲੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਦਰਅਸਲ ਪਹਾੜਾਂ ’ਤੇ ਪਏ ਮੀਂਹ ਕਾਰਨ ਪੰਜਾਬ ਹੁਣ ਹਾਈ ਅਲਰਟ ’ਤੇ ਹੈ। ਡੈਮਾਂ ਵਿੱਚ ਪਹਾੜਾਂ ਤੋਂ ਪਾਣੀ ਦੀ ਆਮਦ ’ਚ ਇਕਦਮ ਵਾਧਾ ਹੋ ਗਿਆ ਹੈ। ਇਸ ਗੱਲ ਦਾ ਡਰ ਹੈ ਕਿ ਪਿਛਲੇ ਦਿਨਾਂ ਵਾਂਗ ਪਹਾੜਾਂ ਤੋਂ ਅਣਕਿਆਸੀ ਮਾਤਰਾ ’ਚ ਡੈਮਾਂ ਵਿੱਚ ਪਾਣੀ ਆਇਆ ਤਾਂ ਹੜ੍ਹਾਂ ਦੇ ਨਵੇਂ ਖ਼ਤਰੇ ਨੂੰ ਟਾਲਣਾ ਮੁਸ਼ਕਲ ਹੋ ਜਾਵੇਗਾ। ਤੀਜੀ ਵਾਰ ਹੜ੍ਹਾਂ ਦਾ ਖਤਰਾ! ਡੈਮਾਂ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹ ਜਾ ਸਕਦੇ ਫਲੱਡ ਗੇਟ
ਜਰਮਨੀ ਦੀਆਂ ਦੋ ਸਕੀਆਂ ਭੈਣਾਂ ਪਹੁੰਚੀਆਂ ਸਿੱਧੂ ਮੂਸੇਵਾਲਾ ਦੀ ਹਵੇਲੀ
Sidhu Moose Wala: ਮਰਹੂਮ ਸਿੱਧੂ ਮੂਸੇਵਾਲਾ ਦੇ ਘਰ ਰੋਜ਼ਾਨਾਂ ਹੀ ਦੇਸ਼ਾਂ ਵਿਦੇਸ਼ਾਂ ਵਿੱਚੋਂ ਉਸ ਦੇ ਪ੍ਰਸ਼ੰਸਕ ਪਹੁੰਚਦੇ ਹਨ। ਹੁਣ ਜਰਮਨੀ ਤੋਂ ਦੋ ਸਕੀਆਂ ਭੈਣਾਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਦੇ ਲਈ ਪਹੁੰਚੀਆਂ ਅਤੇ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਨਾਲ ਮੁਲਾਕਾਤ ਕੀਤੀ ਤੇ ਸਿੱਧੂ ਮੂਸੇਵਾਲਾ ਨੂੰ ਥਾਪੀ ਮਾਰਕੇ ਸ਼ਰਧਾਂਜਲੀ ਦਿੱਤੀ। ਮੂਸਾ ਪਿੰਡ ਵਿਖੇ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਨੂੰ ਮਿਲਣ ਲਈ ਜਰਮਨੀ ਦੀਆਂ ਦੋ ਸਕੀਆਂ ਭੈਣਾਂ ਪਹੁੰਚੀਆਂ। ਉਨ੍ਹਾਂ ਨੇ ਦੱਸਿਆ ਕਿ ਉਹ ਸਿੱਧੂ ਮੂਸੇਵਾਲਾ ਦੀਆਂ ਫੈਨ ਹਨ ਅਤੇ ਉਸਦੇ ਗੀਤਾਂ ਨੂੰ ਪਿਆਰ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲੇ ਦਾ 47 ਗੀਤ ਉਹਨਾਂ ਦਾ ਪਸੰਦੀ ਦਾ ਗੀਤ ਹੈ ਜਿਸ ਵਿੱਚ ਉਨ੍ਹਾਂ ਮਸ਼ਹੂਰ ਰੈਪਰ ਸਟੈਫਲਿਨ ਨਾਲ ਕੰਮ ਕੀਤਾ ਸੀ। ਜਰਮਨੀ ਦੀਆਂ ਦੋ ਸਕੀਆਂ ਭੈਣਾਂ ਪਹੁੰਚੀਆਂ ਸਿੱਧੂ ਮੂਸੇਵਾਲਾ ਦੀ ਹਵੇਲੀ
ਲਾਰੈਂਸ ਬਿਸ਼ਨੋਈ ਨੇ ਹਵਾਈ ਜਹਾਜ਼ ਰਾਹੀਂ ਪੰਜਾਬ ਤੋਂ ਮਾਰੀ ਗੁਜਰਾਤ ਉਡਾਰੀ!
Lawrence Bishnoi: ਕੇਂਦਰੀ ਜੇਲ੍ਹ ਬਠਿੰਡਾ ਵਿੱਚ ਬੰਦ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜਿਸ਼ੀ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬੁੱਧਵਾਰ ਗੁਜਰਾਤ ਪੁਲਿਸ ਨੇ ਆਪਣੀ ਹਿਰਾਸਤ ਵਿੱਚ ਲੈ ਲਿਆ। ਪੁਲਿਸ ਵੱਲੋਂ ਭਾਰੀ ਸੁਰੱਖਿਆ ਹੇਠ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਤੋਂ ਮੁਹਾਲੀ ਲਿਜਾਇਆ ਗਿਆ, ਜਿੱਥੋਂ ਅੱਗੇ ਹਵਾਈ ਜਹਾਜ਼ ਰਾਹੀਂ ਉਸ ਨੂੰ ਗੁਜਰਾਤ ਲਿਜਾਇਆ ਗਿਆ। ਉਧਰ, ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਬੁੱਧਵਾਰ ਨੂੰ ਹੀ ਮਾਨਸਾ ਦੀ ਅਦਾਲਤ ਵਿੱਚ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ 21 ਮੁਲਜ਼ਮਾਂ ਨੇ ਵੀਡੀਓ ਕਾਨਫਰੰਸ (ਵੀਸੀ) ਰਾਹੀਂ ਤੇ ਦੋ ਗੈਂਗਸਟਰਾਂ ਪਵਨ ਬਿਸ਼ਨੋਈ ਤੇ ਨਸੀਬ ਖਾਨ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰੀਤੀ ਸਾਹਨੀ ਦੀ ਅਦਾਲਤ ਵਿੱਚ ਪੇਸ਼ ਹੋ ਕੇ ਪੇਸ਼ੀ ਭੁਗਤੀ। ਲਾਰੈਂਸ ਬਿਸ਼ਨੋਈ ਨੇ ਹਵਾਈ ਜਹਾਜ਼ ਰਾਹੀਂ ਪੰਜਾਬ ਤੋਂ ਮਾਰੀ ਗੁਜਰਾਤ ਉਡਾਰੀ!
Punjab ਦੇ ਇਸ ਸ਼ਹਿਰ 'ਚ PM ਨਰੇਂਦਰ ਮੋਦੀ ਖਿਲਾਫ਼ ਸ਼ਿਕਾਇਤ
Complaint against PM Modi in Hoshiarpur: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖਿਲਾਫ਼ ਪੰਜਾਬ ਵਿੱਚ ਇੱਕ ਆਵਾਜ਼ ਉੱਠੀ ਹੈ। ਪੰਜਾਬ ਦੇ ਜਿਲ੍ਹਾ ਹੁਸ਼ਿਆਰਪੁਰ ਵਿੱਚ ਪੀਐਮ ਨਰੇਂਦਰ ਮੋਦੀ ਖਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਸੋਸ਼ਲਿਸਟ ਪਾਰਟੀ ਆਫ ਇੰਡੀਆ ਦਾ 7 ਮੈਂਬਰੀ ਵਫ਼ਦ ਓਮ ਸਿੰਘ ਸਟਿਆਣਾ ਤੇ ਸਾਬਕਾ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ ਨੂੰ ਮਿਲਿਆ। ਇਸ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਤਿੰਨ ਸਫ਼ਿਆਂ ਦੀ ਸ਼ਿਕਾਇਤ ਦਰਜ ਕਰਵਾਈ ਹੈ। ਇਸ ਵਿੱਚ ਵਫ਼ਦ ਨੇ ਧਾਰਾ 153 (ਏ),153 (ਬੀ), 295 (ਏ), 505 (2) ਅਤੇ ਸੈਕਸ਼ਨ 123 (3ਏ) ਅਤੇ 125 ਭਾਰਤ ਦੇ ਲੋਕ ਪ੍ਰਤੀਨਿਧ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ। Punjab ਦੇ ਇਸ ਸ਼ਹਿਰ 'ਚ PM ਨਰੇਂਦਰ ਮੋਦੀ ਖਿਲਾਫ਼ ਸ਼ਿਕਾਇਤ
Arvind Kejriwal: 4 ਸਾਲ ਪਹਿਲਾਂ ਟਵੀਟ ਕਰਕੇ ਫਸੇ ਸੀ CM ਅਰਵਿੰਦ ਕੇਜਰੀਵਾਲ,
ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਪਠਾਨਕੋਟ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਕਰੀਬ 4 ਸਾਲ ਪਹਿਲਾਂ ਪਠਾਨਕੋਟ ਦੀ ਅਦਾਲਤ ਵਿੱਚ ਸੀਐਮ ਕੇਜਰੀਵਾਲ ਦੇ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ। ਇਹ ਪਟੀਸ਼ਨ ਮੁੱਖ ਮੰਤਰੀ ਵੱਲੋਂ 11 ਅਪ੍ਰੈਲ, 2019 ਨੂੰ ਕੀਤੇ ਗਏ ਟਵੀਟ ਤੋਂ ਬਾਅਦ ਦਾਇਰ ਕੀਤੀ ਗਈ ਸੀ, ਜਿਸ ਵਿੱਚ ਉਨ੍ਹਾਂ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦੁਆਰਾ ਪੁਲਵਾਮਾ ਹਮਲੇ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਮਦਦ ਕਰਨ ਬਾਰੇ ਟਵੀਟ ਕੀਤਾ ਸੀ।
Govt Jobs 2023 : ਫੌਜ 'ਚ 10ਵੀਂ, 12ਵੀਂ ਪਾਸ ਲਈ 41000 ਨੌਕਰੀਆਂ
ਜੇ ਤੁਸੀਂ ਭਾਰਤੀ ਫੌਜ 'ਚ ਸਰਕਾਰੀ ਨੌਕਰੀ ਕਰਨਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਸੁਨਹਿਰੀ ਮੌਕਾ ਹੈ। ਫੌਜ ਦੀ ਮਿਲਟਰੀ ਇੰਜੀਨੀਅਰਿੰਗ ਸਰਵਿਸ (MTS) ਵਿੱਚ 41000 ਤੋਂ ਵੱਧ ਅਹੁਦਿਆਂ ਉੱਤੇ ਭਰਤੀ ਹੋਣ ਜਾ ਰਹੀ ਹੈ। ਮਿਲਟਰੀ ਇੰਜਨੀਅਰਿੰਗ ਸਰਵਿਸ ਨੇ ਇਸ ਭਰਤੀ ਬਾਰੇ ਇੱਕ ਸ਼ਾਰਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿ ਵੱਖ-ਵੱਖ ਅਸਾਮੀਆਂ 'ਤੇ 41822 ਅਸਾਮੀਆਂ ਖਾਲੀ ਹਨ। ਮੀਡੀਆ ਰਿਪੋਰਟਾਂ ਮੁਤਾਬਕ ਮਿਲਟਰੀ ਇੰਜੀਨੀਅਰਿੰਗ ਸਰਵਿਸ 'ਚ ਖਾਲੀ ਸੀਟਾਂ 'ਤੇ ਭਰਤੀ ਲਈ ਫਾਰਮ ਭਰਨ ਦੀ ਪ੍ਰਕਿਰਿਆ ਜਲਦ ਸ਼ੁਰੂ ਹੋ ਜਾਵੇਗੀ।
Bharat Bhushan Ashu: ਆਸ਼ੂ ਖ਼ਿਲਾਫ਼ ਲੁਧਿਆਣਾ ਸਮੇਤ ਹੋਰ ਥਾਵਾਂ ’ਤੇ ਕੇਸ ਦਰਜ
ਪੰਜਾਬ ਸਰਕਾਰ ਨੇ ਆਸ਼ੂ ਖ਼ਿਲਾਫ਼ ਲੁਧਿਆਣਾ ਸਮੇਤ ਹੋਰ ਥਾਵਾਂ ’ਤੇ ਕੇਸ ਦਰਜ ਕੀਤੇ ਹਨ। ਇਸ ਕਾਰਨ ਆਸ਼ੂ ਨੂੰ ਕਈ ਮਹੀਨੇ ਜੇਲ੍ਹ ਕੱਟਣੀ ਪਈ ਤੇ ਹੁਣ ਉਹ ਜ਼ਮਾਨਤ 'ਤੇ ਬਾਹਰ ਹੈ। ਈਡੀ ਨੇ ਵਿਜੀਲੈਂਸ ਤੋਂ ਅਨਾਜ ਘੁਟਾਲੇ ਦੇ ਦਰਸਤਾਵੇਜ ਲਏ ਸਨ। ਇਸ ਤੋਂ ਬਾਅਦ ਜਾਂਚ ਪ੍ਰਕਿਰਿਆ ਦੇ ਹਿੱਸੇ ਵਜੋਂ ਅੱਜ ਛਾਪੇਮਾਰੀ ਕੀਤੀ ਗਈ ਹੈ। ਫਿਲਹਾਲ ਈਡੀ ਦੀ ਟੀਮ ਜਾਂਚ ਵਿੱਚ ਲੱਗੀ ਹੋਈ ਹੈ।
Punjab News: ਮੁਰਗੀਆਂ-ਬੱਕਰੀਆਂ ਦੇ ਪੈਸੇ ਦੇਣ ਵਾਲਾ ਮਾਨ ਹੁਣ...ਕੀ ਇਹ ਹੈ ਫਰਜ਼ੀ ਬਦਲਾਅ-ਖਹਿਰਾ
ਪੰਜਾਬ ਦੇ ਕਿਸਾਨਾਂ ਨੂੰ ਦੂਜੀ ਵਾਰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਇਸ ਨੂੰ ਲੈ ਕੇ ਕਿਸਾਨ ਲਗਾਤਾਰ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਹੜ੍ਹ ਪੀੜਤ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ ਪਰ ਉਨ੍ਹਾਂ ਦਾ ਦਾਅਵਾ ਹੈ ਕਿ ਸਰਕਾਰ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇ ਰਹੀ ਹੈ। ਇਸ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਹੈ।
Sangrur News: ਨਸ਼ਿਆਂ ਖਿਲਾਫ ਉੱਠਣ ਲੱਗੇ ਲੋਕ! ਹੁਣ 'ਚਿੱਟਾ ਵੇਚਣ' ਵਾਲਿਆਂ ਦੀ ਜ਼ਮਾਨਤ ਨਹੀਂ ਕਰਵਾਉਣਗੇ ਨੰਬਰਦਾਰ
ਨਸ਼ਿਆਂ ਖ਼ਿਲਾਫ਼ ਪਿੰਡਾਂ ਦੇ ਲੋਕ ਇੱਕਜੁਟ ਹੋ ਰਹੇ ਹਨ। ਇਸ ਲਈ ਜੋ ਕੰਮ ਸਰਕਾਰ ਤੇ ਪੁਲਿਸ ਨਹੀਂ ਕਰ ਪਾ ਰਹੀ ਸੀ, ਉਹ ਹੁਣ ਪਿੰਡਾਂ ਦੀਆਂ ਪੰਚਾਇਤਾਂ ਕਰਨ ਲੱਗੀਆਂ ਹਨ। ਉਂਝ ਪੰਜਾਬ ਸਰਕਾਰ ਤੇ ਪੁਲਿਸ ਵੱਲੋਂ ਪੰਚਾਇਤਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਪੰਚਾਇਤਾਂ ਨੇ ਕਮਰਕੱਸ ਲਈ ਹੈ।ਹਾਸਲ ਜਾਣਕਾਰੀ ਮੁਤਾਬਕ ਜਿੱਥੇ ਪਿੰਡਾਂ ਵਿੱਚ ਨਸ਼ਾ ਰੋਕੂ ਕਮੇਟੀਆਂ ਬਣ ਰਹੀਆਂ ਹਨ, ਪਿੰਡ ਵਾਸੀ ਜਵਾਨੀ ਬਚਾਉਣ ਲਈ ਨਿੱਤਰ ਰਹੇ ਹਨ, ਉੱਥੇ ਸਬ-ਡਿਵੀਜ਼ਨ ਲਹਿਰਾਗਾਗਾ ਨਾਲ ਸਬੰਧਤ ਨੰਬਰਦਾਰਾਂ ਨੇ ਨਸ਼ਾ ਵੇਚਣ ਵਾਲਿਆਂ ਦੀ ਜ਼ਮਾਨਤ ਨਾਂ ਕਰਵਾਉਣ ਦਾ ਫ਼ੈਸਲਾ ਕੀਤਾ ਹੈ।