ਪੜਚੋਲ ਕਰੋ

Punjab Breaking News LIVE: ਪੰਜਾਬ ਦੀਆਂ ਜੇਲ੍ਹਾਂ ਬਣੀਆਂ ਨਸ਼ਾ ਤਸਕਰੀ ਤੇ ਜੁਰਮਾਂ ਦਾ ਗੜ੍ਹ, ਮੌਸਮ ਵਿਭਾਗ ਵੱਲੋਂ ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ ਜਾਰੀ, ਪੰਜਾਬ 'ਚ ਕੋਰੋਨਾ ਦੀ ਦਸਤਕ

Punjab Breaking News LIVE, 24 December, 2023: ਪੰਜਾਬ ਦੀਆਂ ਜੇਲ੍ਹਾਂ ਬਣੀਆਂ ਨਸ਼ਾ ਤਸਕਰੀ ਤੇ ਜੁਰਮਾਂ ਦਾ ਗੜ੍ਹ, ਮੌਸਮ ਵਿਭਾਗ ਵੱਲੋਂ ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ ਜਾਰੀ, ਪੰਜਾਬ 'ਚ ਕੋਰੋਨਾ ਦੀ ਦਸਤਕ

LIVE

Key Events
Punjab Breaking News LIVE: ਪੰਜਾਬ ਦੀਆਂ ਜੇਲ੍ਹਾਂ ਬਣੀਆਂ ਨਸ਼ਾ ਤਸਕਰੀ ਤੇ ਜੁਰਮਾਂ ਦਾ ਗੜ੍ਹ, ਮੌਸਮ ਵਿਭਾਗ ਵੱਲੋਂ ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ ਜਾਰੀ, ਪੰਜਾਬ 'ਚ ਕੋਰੋਨਾ ਦੀ ਦਸਤਕ

Background

Punjab Breaking News LIVE, 24 December, 2023: ਪੰਜਾਬ ਦੀਆਂ ਜੇਲ੍ਹਾਂ ਨਸ਼ਾ ਤਸਕਰੀ ਤੇ ਜੁਰਮਾਂ ਦਾ ਗੜ੍ਹ ਬਣ ਗਈਆਂ ਹਨ। ਵੱਡੇ ਨਸ਼ਾ ਤਸਕਰ ਤੇ ਗੈਂਗਸਟਰ ਜੇਲ੍ਹਾਂ ਅੰਦਰ ਬੈਠ ਕੇ ਹੀ ਆਪਣੇ ਨੈੱਟਵਰਕ ਚਲਾ ਰਹੇ ਹਨ। ਇਹ ਨੈੱਟਵਰਕ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਤੱਕ ਫੈਲੇ ਹੋਏ ਹਨ। ਤਾਜ਼ਾ ਖੁਲਾਸਾ ਫਿਰੋਜ਼ਪੁਰ ਦੀ ਜੇਲ੍ਹ ਵਿੱਚੋਂ ਸਾਹਮਣੇ ਆਇਆ ਹੈ। ਫਿਰੋਜ਼ਪੁਰ ਦੀ ਜੇਲ੍ਹ ’ਚ ਬੰਦ ਤਿੰਨ ਨਸ਼ਾ ਤਸਕਰਾਂ ਵੱਲੋਂ 43 ਹਜ਼ਾਰ ਫੋਨ ਕਾਲਾਂ ਕਰਨ ਦੇ ਮਾਮਲੇ ਨੇ ਹੜਕੰਪ ਮਚਾ ਦਿੱਤਾ ਹੈ (43000 phone calls from jail)। ਇਸ ਮਾਮਲੇ ਵਿੱਚ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਇਸ ਦੇ ਨਾਲ ਹੀ ਐਸਐਸਪੀ ਜੇ ਐਲਨਚੇਜ਼ੀਅਨ ਨੂੰ ਕੇਸ ਦਾ ਨਵਾਂ ਜਾਂਚ ਅਫਸਰ ਨਿਯੁਕਤ ਕੀਤਾ ਗਿਆ ਹੈ। ਉਹ ਤਸਕਰਾਂ ਦੇ ਨੈਟਵਰਕ ਤੇ ਉਨ੍ਹਾਂ ਦੇ ਪੁਲਿਸ ਤੇ ਜੇਲ੍ਹ ਅਧਿਕਾਰੀਆਂ ਨਾਲ ਕਥਿਤ ਗੱਠਜੋੜ ਦੀ ਜਾਂਚ ਕਰਨਗੇ। ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ’ਚ ਜੇਲ੍ਹ ਦੇ ਮੌਜੂਦਾ ਸੁਪਰਡੈਂਟ ਸਮੇਤ 7 ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਵੱਖਰੇ ਤੌਰ ’ਤੇ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਦੀਆਂ ਜੇਲ੍ਹਾਂ ਬਣੀਆਂ ਨਸ਼ਾ ਤਸਕਰੀ ਤੇ ਜੁਰਮਾਂ ਦਾ ਗੜ੍ਹ, ਜੇਲ੍ਹ 'ਚੋਂ 43000 ਫੋਨ ਕਾਲਾਂ  ਨੇ ਮਚਾਇਆ ਹੜਕੰਪ, ਪੁਲਿਸ ਦਾ ਵੱਡਾ ਐਕਸ਼ਨ

Punjab Weather: ਪੰਜਾਬ 'ਚ ਕੜਾਕੇ ਦੀ ਠੰਢ ਕੱਢੇਗੀ ਵੱਟ, ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਦਾ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ

Punjab Weather Report: ਪੰਜਾਬ 'ਚ ਕੜਾਕੇ ਦੀ ਠੰਢ ਪੈ ਰਹੀ ਹੈ। ਕਈ ਜ਼ਿਲ੍ਹਿਆਂ ਦਾ ਤਾਪਮਾਨ ਸ਼ਿਮਲਾ ਤੋਂ ਵੀ ਹੇਠਾਂ ਪਹੁੰਚ ਗਿਆ ਹੈ। ਸੀਤ ਲਹਿਰ ਦੇ ਵਿਚਕਾਰ ਧੁੰਦ ਦਾ ਕਹਿਰ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ, ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਆਈਐਮਡੀ ਅਨੁਸਾਰ ਅਗਲੇ 3 ਤੋਂ 4 ਦਿਨਾਂ ਤੱਕ ਰਾਜਧਾਨੀ ਦਿੱਲੀ ਸਮੇਤ ਪੰਜਾਬ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਹਾੜਾਂ 'ਤੇ ਹੋਈ ਬਰਫਬਾਰੀ ਨੇ ਮੈਦਾਨੀ ਇਲਾਕਿਆਂ 'ਚ ਠੰਡ ਵਧਾ ਦਿੱਤੀ ਹੈ। ਪੰਜਾਬ 'ਚ ਕੜਾਕੇ ਦੀ ਠੰਢ ਕੱਢੇਗੀ ਵੱਟ, ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਦਾ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ

Corona in Punjab: ਪੰਜਾਬ 'ਚ ਕੋਰੋਨਾ ਦੀ ਦਸਤਕ ! ਮਹਿਲਾ ਦੀ ਮੌਤ ਮਗਰੋਂ ਹਾਈ ਅਲਰਟ, ਨਵੀਆਂ ਗਾਈਡਲਾਈਨਜ਼ ਜ਼ਰੂਰੀ

Corona in Punjab: ਕਰੋਨਾ ਨੇ ਪੰਜਾਬ ਅੰਦਰ ਦਸਤਕ ਦੇ ਦਿੱਤੀ ਹੈ (Corona in Punjab)। ਇਸ ਕਾਰਨ ਜਲੰਧਰ ਵਿੱਚ ਇੱਕ ਮਹਿਲਾ ਦੀ ਮੌਤ ਹੋ ਗਈ ਹੈ। ਉਹ ਸ਼ੂਗਰ ਤੋਂ ਵੀ ਪੀੜਤ ਸੀ। ਉਹ ਇਲਾਜ ਕਰਵਾਉਣ ਲਈ ਹੁਸ਼ਿਆਰਪੁਰ ਦੇ ਪਿੰਡ ਸ਼ੇਰਪੁਰ ਤੋਂ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਪਹੁੰਚੀ ਸੀ। ਔਰਤ ਨੂੰ ਤੇਜ਼ ਬੁਖਾਰ ਸੀ ਤੇ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਹਾਸਲ ਜਾਣਕਾਰੀ ਮੁਤਾਬਕ ਹਸਪਤਾਲ ’ਚ ਉਸ ਦਾ ਕਰੋਨਾ ਟੈਸਟ ਕੀਤਾ ਗਿਆ ਤੇ ਰਿਪੋਰਟ ਪੌਜ਼ੇਟਿਵ ਆਈ। ਇਸ ਦੇ ਨਾਲ ਹੀ ਜਲੰਧਰ ’ਚ 46 ਸਾਲਾ ਵਿਅਕਤੀ ਦੇ ਕਰੋਨਾ ਪੌਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਉਸ ਨੂੰ ਘਰ ’ਚ ਇਕਾਂਤਵਾਸ ਕੀਤਾ ਗਿਆ ਹੈ। ਪੰਜਾਬ 'ਚ ਕੋਰੋਨਾ ਦੀ ਦਸਤਕ ! ਮਹਿਲਾ ਦੀ ਮੌਤ ਮਗਰੋਂ ਹਾਈ ਅਲਰਟ, ਨਵੀਆਂ ਗਾਈਡਲਾਈਨਜ਼ ਜ਼ਰੂਰੀ

15:34 PM (IST)  •  24 Dec 2023

Electricity Crisis in Punjab: 600 ਯੂਨਿਟ ਮੁਫਤ ਬਿਜਲੀ ਨੇ ਪੰਜਾਬੀਆਂ ਨੂੰ ਬਣਾਇਆ 'ਚੋਰ', ਪਾਵਰਕੌਮ ਨੂੰ 1000 ਕਰੋੜ ਦਾ ਝਟਕਾ

Electricity Crisis in Punjab: ਪੰਜਾਬ ਵਿੱਚ 600 ਯੂਨਿਟ ਮੁਫਤ ਬਿਜਲੀ ਨੇ ਲੋਕਾਂ ਨੂੰ ਚੋਰ ਬਣਾ ਦਿੱਤਾ ਹੈ। ਲੋਕ ਹੁਣ ਬਿਜਲੀ ਬਿੱਲ ਨੂੰ 600 ਯੂਨਿਟ ਤੱਕ ਰੱਖਣ ਲਈ ਬਿਜਲੀ ਚੋਰੀ ਕਰ ਰਹੇ ਹਨ। ਇਹ ਖੁਲਾਸਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਅੰਕੜਿਆਂ ਵਿੱਚ ਹੋਇਆ ਹੈ। ਬਿਜਲੀ ਚੋਰੀ ਕਰਕੇ ਪਾਵਰਕੌਮ ਨੂੰ ਸਾਲਾਨਾ 1000 ਕਰੋੜ ਰੁਪਏ ਤੋਂ ਜ਼ਿਆਦਾ ਦਾ ਰਗੜਾ ਲੱਗਾ ਹੈ। 

13:45 PM (IST)  •  24 Dec 2023

Jalandhar News: ਸੋਸ਼ਲ ਮੀਡੀਆ 'ਤੇ ਚਰਚਿਤ ਜੋਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

Jalandhar News: ਜਲੰਧਰ 'ਚ ਸ਼ਨੀਵਾਰ ਰਾਤ (saturday night) ਸੋਸ਼ਲ ਮੀਡੀਆ (social media) 'ਤੇ ਚਰਚਿਤ ਮਹਿਲਾ 'ਤੇ ਅੱਧੀ ਦਰਜਨ ਦੇ ਕਰੀਬ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਰਾਜਬੀਰ ਕੌਰ ਉਰਫ ਜੋਤੀ ਕਿਸੇ ਰਿਸ਼ਤੇਦਾਰ ਨੂੰ ਵਿਆਹ ਦਾ ਕਾਰਡ ਦੇਣ ਜਾ ਰਹੀ ਸੀ। ਇਸ ਦੌਰਾਨ ਮੁਲਜ਼ਮਾਂ ਨੇ ਲੈਦਰ ਕੰਪਲੈਕਸ (Leather complex) ਨੇੜੇ ਰਸਤੇ ਵਿੱਚ ਰੋਕ ਕੇ ਹਮਲਾ ਕਰ ਦਿੱਤਾ। ਹਾਸਲ ਜਾਣਕਾਰੀ ਮੁਤਾਬਕ ਜੋਤੀ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਹੈ। ਇਸ ਤੋਂ ਇਲਾਵਾ ਉਸ ਦੀ ਭੈਣ ਦੇ ਕੱਪੜੇ ਪਾੜ ਦਿੱਤੇ ਗਏ। ਦੇਰ ਰਾਤ ਜੋਤੀ ਤੇ ਉਸ ਦੀ ਭੈਣ ਇਲਾਜ ਲਈ ਸਿਵਲ ਹਸਪਤਾਲ (Civil Hospital) ਪਹੁੰਚੀਆਂ। ਜੋਤੀ ਦਾ ਇਲਜ਼ਾਮ ਹੈ ਕਿ ਇਹ ਹਮਲਾ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਹੀ ਕਰਵਾਇਆ ਹੈ।

12:20 PM (IST)  •  24 Dec 2023

WFI President Suspended: ਖਿਡਾਰੀਆਂ ਦੇ ਵਿਰੋਧ ਤੋਂ ਬਾਅਦ ਖੇਡ ਮੰਤਰਾਲੇ ਦੀ ਵੱਡੀ ਕਾਰਵਾਈ! ਭਾਰਤੀ ਕੁਸ਼ਤੀ ਸੰਘ ਨੂੰ ਰੱਦ ਕਰਨ ਸਣੇ ਸੰਜੇ ਸਿੰਘ ਨੂੰ ਕੀਤਾ ਮੁਅੱਤਲ

WFI President Suspended: ਖਿਡਾਰੀਆਂ ਦੇ ਵਿਰੋਧ ਤੋਂ ਬਾਅਦ ਖੇਡ ਮੰਤਰਾਲੇ ਦੀ ਵੱਡੀ ਕਾਰਵਾਈ ਕੀਤੀ ਹੈ। ਜੀ ਹਾਂ ਖੇਡ ਮੰਤਰਾਲੇ ਵੱਲੋਂ ਭਾਰਤੀ ਕੁਸ਼ਤੀ ਸੰਘ ਨੂੰ ਰੱਦ ਕਰ ਦਿੱਤਾ ਹੈ। ਕੇਂਦਰੀ ਖੇਡ ਮੰਤਰਾਲੇ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੀ ਨਵੀਂ ਸੰਸਥਾ ਦੀ ਮਾਨਤਾ ਰੱਦ ਕਰ ਦਿੱਤੀ ਹੈ। ਕੁਸ਼ਤੀ ਫੈਡਰੇਸ਼ਨ ਖ਼ਿਲਾਫ਼ ਇਹ ਕਾਰਵਾਈ ਕੌਮੀ ਕੁਸ਼ਤੀ ਮੁਕਾਬਲੇ ਕਰਵਾਉਣ ਵਿੱਚ ਜਲਦਬਾਜ਼ੀ ਕਾਰਨ ਕੀਤੀ ਗਈ ਹੈ। ਮੰਤਰਾਲੇ ਨੇ WFI ਦੇ ਨਵੇਂ ਨਿਯੁਕਤ ਪ੍ਰਧਾਨ ਸੰਜੇ ਸਿੰਘ ਨੂੰ ਵੀ ਸਸਪੈਂਡ ਕਰ ਦਿੱਤਾ ਹੈ। ਸੰਜੇ ਸਿੰਘ ਨੂੰ ਭਾਜਪਾ ਦੇ ਸੰਸਦ ਮੈਂਬਰ ਅਤੇ WFI ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਦਾ ਕਰੀਬੀ ਦੱਸਿਆ ਜਾਂਦਾ ਹੈ। ਜਿਸ ਕਰਕੇ ਉਸ ਨੂੰ ਵੀ ਹੁਣ ਸਸਪੈਂਡ ਕਰ ਦਿੱਤਾ ਗਿਆ ਹੈ।

10:31 AM (IST)  •  24 Dec 2023

Punjab: ਕਿਸਾਨ ਜਥੇਬੰਦੀਆਂ ਦਾ ਐਲਾਨ- ਇਸ ਵਾਰ ਮੁਹਾਲੀ ਨਹੀਂ, ਚੰਡੀਗੜ੍ਹ ਦੇ ਅੰਦਰ ਹੀ ਕਰਨਗੇ ਅੰਦੋਲਨ

Punjab News : ਪੰਜਾਬ (Punjab) ਦੀਆਂ ਪੰਜ ਕਿਸਾਨ ਜਥੇਬੰਦੀਆਂ (Five farmer organizations) ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 18 ਜਨਵਰੀ ਨੂੰ ਚੰਡੀਗੜ੍ਹ (Chandigarh) ਵਿੱਚ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ 'ਚ ਕਿਸ ਥਾਂ 'ਤੇ ਅੰਦੋਲਨ ਕੀਤਾ ਜਾਵੇਗਾ, ਇਸ ਦਾ ਫੈਸਲਾ 8 ਜਨਵਰੀ ਨੂੰ ਲਿਆ ਜਾਵੇਗਾ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (BKU) ਦੇ ਬਲਬੀਰ ਸਿੰਘ ਰਾਜੇਵਾਲ (Balbir Singh Rajewal) , ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਪ੍ਰੇਮ ਸਿੰਘ, ਕਿਸਾਨ ਸੰਘਰਸ਼ ਕਮੇਟੀ ਦੇ ਕਮਲਪ੍ਰੀਤ ਸਿੰਘ ਪੰਨੂ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਹਰਜਿੰਦਰ ਸਿੰਘ ਟਾਂਡਾ ਅਤੇ ਬੀਕੇਯੂ ਮਾਨਸਾ ਦੇ ਭੋਗ ਸਿੰਘ ਨੇ ਸ਼ਮੂਲੀਅਤ ਕੀਤੀ। ਸ਼ਨਿੱਚਰਵਾਰ ਨੂੰ ਸੈਕਟਰ 35 ਸਥਿਤ ਕਿਸਾਨ ਭਵਨ ਵਿੱਚ ਪੰਜ ਕਿਸਾਨ ਜਥੇਬੰਦੀਆਂ ਨੇ ਆਗਾਮੀ ਅੰਦੋਲਨ ਦੀ ਰੂਪ-ਰੇਖਾ ਉਲੀਕਣ ਲਈ ਮੀਟਿੰਗ ਕੀਤੀ।

09:34 AM (IST)  •  24 Dec 2023

Corona in Punjab: ਪੰਜਾਬ 'ਚ ਕੋਰੋਨਾ ਦੀ ਦਸਤਕ ! ਮਹਿਲਾ ਦੀ ਮੌਤ ਮਗਰੋਂ ਹਾਈ ਅਲਰਟ, ਨਵੀਆਂ ਗਾਈਡਲਾਈਨਜ਼ ਜ਼ਰੂਰੀ

Punjab: ਕਰੋਨਾ ਨੇ ਪੰਜਾਬ ਅੰਦਰ ਦਸਤਕ ਦੇ ਦਿੱਤੀ ਹੈ (Corona in Punjab)। ਇਸ ਕਾਰਨ ਜਲੰਧਰ ਵਿੱਚ ਇੱਕ ਮਹਿਲਾ ਦੀ ਮੌਤ ਹੋ ਗਈ ਹੈ। ਉਹ ਸ਼ੂਗਰ ਤੋਂ ਵੀ ਪੀੜਤ ਸੀ। ਉਹ ਇਲਾਜ ਕਰਵਾਉਣ ਲਈ ਹੁਸ਼ਿਆਰਪੁਰ ਦੇ ਪਿੰਡ ਸ਼ੇਰਪੁਰ ਤੋਂ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਪਹੁੰਚੀ ਸੀ। ਔਰਤ ਨੂੰ ਤੇਜ਼ ਬੁਖਾਰ ਸੀ ਤੇ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਹਾਸਲ ਜਾਣਕਾਰੀ ਮੁਤਾਬਕ ਹਸਪਤਾਲ ’ਚ ਉਸ ਦਾ ਕਰੋਨਾ ਟੈਸਟ ਕੀਤਾ ਗਿਆ ਤੇ ਰਿਪੋਰਟ ਪੌਜ਼ੇਟਿਵ ਆਈ। ਇਸ ਦੇ ਨਾਲ ਹੀ ਜਲੰਧਰ ’ਚ 46 ਸਾਲਾ ਵਿਅਕਤੀ ਦੇ ਕਰੋਨਾ ਪੌਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਉਸ ਨੂੰ ਘਰ ’ਚ ਇਕਾਂਤਵਾਸ ਕੀਤਾ ਗਿਆ ਹੈ। 

Load More
New Update
Advertisement
Advertisement
Advertisement

ਟਾਪ ਹੈਡਲਾਈਨ

Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ
Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ
Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Advertisement
ABP Premium

ਵੀਡੀਓਜ਼

Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp SanjhaFarmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp SanjhaAAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ
Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ
Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ
Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ
Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ
Embed widget