Punjab Breaking News Live:ਸ਼ੁੱਭਕਰਨ ਦੀ ਮੌਤ ਦੇ ਰੋਸ ਵਜੋਂ ਵਕੀਲਾਂ ਵੱਲੋਂ ਰੱਖਿਆ ਕੰਮਕਾਜ ਠੱਪ, ਕਿਸਾਨਾਂ ਦੀ ਮਦਦ ਲਈ ਤੇਲੰਗਾਨਾ ਸਰਕਾਰ ਨੇ ਭੇਜੀ ਰਾਸ਼ੀ CM ਮਾਨ ਨੇ ਡਕਾਰੀ, ਬਾਜਵਾ ਵੱਲੋਂ CM ਮਾਨ ਦੀ ਰੰਗਲਾ ਪੰਜਾਬ ਫੈਸਟੀਵਲ ਆਯੋਜਿਤ ਕਰਨ ਨੂੰ ਲੈ ਕੇ ਕੀਤੀ ਤਿੱਖੀ ਆਲੋਚਨਾ

Punjab Breaking News LIVE, 24 February 2024: ਸ਼ੁੱਭਕਰਨ ਦੀ ਮੌਤ ਦੇ ਰੋਸ ਵਜੋਂ ਵਕੀਲਾਂ ਵੱਲੋਂ ਰੱਖਿਆ ਕੰਮਕਾਜ ਠੱਪ, ਕਿਸਾਨਾਂ ਦੀ ਮਦਦ ਲਈ ਤੇਲੰਗਾਨਾ ਸਰਕਾਰ ਨੇ ਭੇਜੀ ਰਾਸ਼ੀ CM ਮਾਨ ਨੇ ਡਕਾਰੀ, ਬਾਜਵਾ ਵੱਲੋਂ CM ਮਾਨ ਦੀ ਰੰਗਲਾ ਪੰਜਾਬ

ABP Sanjha Last Updated: 24 Feb 2024 10:15 AM
Bosch layoffs: ਇਹ ਕੰਪਨੀ ਵੀ ਕਰਨ ਜਾ ਰਹੀ ਛਾਂਟੀ, ਘਰੇਲੂ ਉਪਕਰਣ ਯੂਨਿਟ ਵਿੱਚ 3,500 ਨੌਕਰੀਆਂ ਦੀ ਕਟੌਤੀ ਦਾ ਕੀਤਾ ਐਲਾਨ

Bosch layoffs 2024: ਇੱਕ ਹੋਰ ਨਾਮੀ ਕੰਪਨੀ ਛਾਂਟੀ ਕਰਨ ਜਾ ਰਹੀ ਹੈ। ਬੌਸ਼ ਆਪਣੀ ਘਰੇਲੂ ਉਪਕਰਣ ਯੂਨਿਟ ਵਿੱਚ 3,500 ਨੌਕਰੀਆਂ ਵਿੱਚ ਕਟੌਤੀ ਕਰਨ ਲਈ ਤਿਆਰ ਹੈ। ਬੌਸ਼ ਗਰੁੱਪ ਦੁਆਰਾ ਇਸ ਖਬਰ ਦੀ ਪੁਸ਼ਟੀ ਕੀਤੀ ਗਈ ਸੀ, ਜਿਸ ਨੇ ਸ਼ੁੱਕਰਵਾਰ, 23 ਫਰਵਰੀ ਨੂੰ ਕਿਹਾ ਸੀ ਕਿ ਉਸਨੇ 2027 ਤੱਕ ਆਪਣੀ BSH ਘਰੇਲੂ ਉਪਕਰਨਾਂ ਦੀ ਸਹਾਇਕ ਕੰਪਨੀ ਵਿੱਚ 3,500 ਨੌਕਰੀਆਂ ਨੂੰ ਖਤਮ ਕਰਨ ਦੀ ਯੋਜਨਾ ਬਣਾਈ (Planned to eliminate 3,500 jobs) ਹੈ। ਕੰਪਨੀ ਨੇ ਇਹ ਵੀ ਕਿਹਾ ਕਿ ਇਸਨੂੰ ਆਪਣੀ ਸੁਰੱਖਿਆ ਲਈ ਜਟਿਲਤਾ ਅਤੇ ਲਾਗਤ ਨੂੰ ਘਟਾਉਣਾ ਪਵੇਗਾ। 

Punjab News: ਰੰਗਲਾ ਪੰਜਾਬ ਮਨਾਉਣ ਦੀ ਬਜਾਏ ਮੁੱਖ ਮੰਤਰੀ ਨੂੰ ਸ਼ੁਭਕਰਨ ਸਿੰਘ ਨੂੰ ਇਨਸਾਫ ਦਿਵਾਉਣਾ ਚਾਹੀਦਾ : ਬਾਜਵਾ

Partap Singh Bajwa: ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੰਮ੍ਰਿਤਸਰ ਵਿਖੇ ਉਸ ਵੇਲੇ ਰੰਗਲਾ ਪੰਜਾਬ ਫੈਸਟੀਵਲ ਆਯੋਜਿਤ ਕਰਨ ਦੀ ਤਿੱਖੀ ਆਲੋਚਨਾ ਕੀਤੀ ਹੈ, ਜਦੋਂ ਕਿ ਪੰਜਾਬ ਦੇ ਨੌਜਵਾਨ ਪੁੱਤਰ ਸ਼ੁਭਕਰਨ ਸਿੰਘ ਦੇ ਬੇਰਹਿਮੀ ਨਾਲ ਹੋਏ ਕਤਲ 'ਤੇ ਪੂਰਾ ਪੰਜਾਬ ਸੋਗ ਵਿੱਚ ਹੈ। ਕੀ ਉਹ ਹਮੇਸ਼ਾ ਇਸ ਤਰ੍ਹਾਂ ਦਾ ਰੰਗਲਾ ਪੰਜਾਬ ਬਣਾਉਣਾ ਚਾਹੁੰਦੇ ਸਨ? ਹਰਿਆਣਾ ਪੁਲਿਸ 13 ਫਰਵਰੀ ਤੋਂ ਸਾਡੇ ਕਿਸਾਨਾਂ ਦਾ ਸ਼ਿਕਾਰ ਕਰ ਰਹੀ ਹੈ। ਹਰਿਆਣਾ ਪੁਲਿਸ ਵੱਲੋਂ ਚਲਾਈਆਂ ਗਈਆਂ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਨਾਲ ਕਈ ਦਰਜਨ ਕਿਸਾਨ ਜ਼ਖਮੀ ਹੋ ਗਏ ਹਨ। ਹਾਲਾਂਕਿ, ਸਾਡੇ ਅਸਫਲ ਮੁੱਖ ਮੰਤਰੀ ਅੰਮ੍ਰਿਤਸਰ ਵਿੱਚ ਗਿੱਧਾ ਅਤੇ ਭੰਗੜਾ ਆਯੋਜਿਤ ਕਰਨ ਵਿੱਚ ਰੁੱਝੇ ਹੋਏ ਹਨ। ਇਹ ਦਰਸਾਉਂਦਾ ਹੈ ਕਿ ਉਹ ਗੰਭੀਰ ਸਿਆਸਤਦਾਨ ਨਹੀਂ ਹਨ ਪਰ ਇੱਕ ਕਾਮੇਡੀਅਨ ਹਨ। 

Telangana Govt: 'ਕਿਸਾਨਾਂ ਦੀ ਮਦਦ ਲਈ ਤੇਲੰਗਾਨਾ ਸਰਕਾਰ ਨੇ ਭੇਜੀ ਤਿੰਨ-ਤਿੰਨ ਲੱਖ ਰੁਪਏ ਦੀ ਸਹਾਇਤਾ ਰਾਸ਼ੀ CM ਮਾਨ ਨੇ ਡਕਾਰੀ'

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਦਿੱਲੀ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ 750 ਕਿਸਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਤਾਂ ਕੀ ਕਰਨੀ ਸੀ ਸਗੋਂ ਤੇਲੰਗਾਨਾ ਸਰਕਾਰ ਵੱਲੋਂ ਭੇਜੀ ਤਿੰਨ-ਤਿੰਨ ਲੱਖ ਰੁਪਏ ਰੁਪਏ ਦੀ ਸਹਾਇਤਾ ਰਾਸ਼ੀ ਵੀ ਡਕਾਰ ਲਈ ਹੈ। ਦਿੱਲੀ ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਵੱਲੋਂ 1 ਮਹੀਨਾ ਲਗਾਤਾਰ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਦੇ ਮੂਹਰੇ ਬੈਠਣ ਤੋਂ ਬਾਅਦ ਆਪਣੀਆਂ ਜਾਇਜ਼ ਮੰਗਾਂ (ਨੌਕਰੀ ਅਤੇ ਮੁਆਵਜ਼ਾ) ਦੀ ਖ਼ਾਤਿਰ ਹੁਣ ਪਿਛਲੇ 15 ਦਿਨਾਂ ਤੋਂ ਲੰਬੀ ਵਿਖੇ ਮਲੋਟ - ਦਿੱਲੀ ਰਾਜਮਾਰਗ ‘ਤੇ ਦਿੱਤੇ ਜਾ ਰਹੇ ਸ਼ਾਂਤਮਈ ਧਰਨੇ ਵਿਚ ਸ਼ਮੂਲੀਅਤ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪਣੇ ਆਪ ਨੂੰ “ਕਿਸਾਨਾਂ ਦੀ ਹਿਤੈਸ਼ੀ” ਪ੍ਰਚਾਰਨ ਵਾਲੀ ਸੂਬਾ ਸਰਕਾਰ ਦੇ ਕੰਨ ‘ਤੇ ਅਜੇ ਤੱਕ ਜੂੰ ਨਹੀਂ ਸਰਕੀ। 

Punjab News: ਸ਼ੁੱਭਕਰਨ ਦੀ ਮੌਤ ਦੇ ਰੋਸ ਵਜੋਂ ਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਵਕੀਲਾਂ ਵੱਲੋਂ ਰੱਖਿਆ ਕੰਮਕਾਜ ਠੱਪ

Farmer Shubhakaran Singh: ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਸੱਦੇ ’ਤੇ ਸ਼ੁੱਕਰਵਾਰ ਨੂੰ ਵਕੀਲਾਂ ਨੇ ਪੰਜਾਬ ਦੇ ਖਨੌਰੀ ਸਰਹੱਦ ’ਤੇ ਅੰਦੋਲਨ ਦੌਰਾਨ ਨੌਜਵਾਨ ਕਿਸਾਨ ਸ਼ੁੱਭਕਰਨ ਦੀ ਮੌਤ ਦੇ ਰੋਸ ਵਜੋਂ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਕੰਮਕਾਜ ਠੱਪ ਕਰ ਦਿੱਤਾ। ਬਾਰ ਐਸੋਸੀਏਸ਼ਨ ਨੇ ਵੀਰਵਾਰ ਨੂੰ ਇਸ ਸਬੰਧੀ ਐਲਾਨ ਕੀਤਾ ਸੀ। ਹਾਲਾਂਕਿ, ਹਰਿਆਣਾ ਦੇ ਐਡਵੋਕੇਟ ਜਨਰਲ ਬਲਦੇਵ ਰਾਜ ਮਹਾਜਨ ਦੇ ਦਫ਼ਤਰ ਤੋਂ ਇਕ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਸਾਰੇ ਕਾਨੂੰਨ ਅਧਿਕਾਰੀ ਆਪੋ-ਆਪਣੇ ਠੇਕੇ ਵਾਲੀਆਂ ਅਦਾਲਤਾਂ 'ਚ ਹਾਜ਼ਰ ਰਹਿਣਗੇ। ਜ਼ਿਕਰਯੋਗ ਹੈ ਕਿ ਸ਼ੁਭਕਰਨ ਦੀ ਮੌਤ ਦੀ ਨਿਆਂਇਕ ਜਾਂਚ ਦੀ ਮੰਗ ਨੂੰ ਲੈ ਕੇ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ’ਤੇ 29 ਫਰਵਰੀ ਨੂੰ ਸੁਣਵਾਈ ਹੋਵੇਗੀ ।

ਪਿਛੋਕੜ

Punjab Breaking News LIVE, 24 February 2024: ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਸੱਦੇ ’ਤੇ ਸ਼ੁੱਕਰਵਾਰ ਨੂੰ ਵਕੀਲਾਂ ਨੇ ਪੰਜਾਬ ਦੇ ਖਨੌਰੀ ਸਰਹੱਦ ’ਤੇ ਅੰਦੋਲਨ ਦੌਰਾਨ ਨੌਜਵਾਨ ਕਿਸਾਨ ਸ਼ੁੱਭਕਰਨ ਦੀ ਮੌਤ ਦੇ ਰੋਸ ਵਜੋਂ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਕੰਮਕਾਜ ਠੱਪ ਕਰ ਦਿੱਤਾ। ਬਾਰ ਐਸੋਸੀਏਸ਼ਨ ਨੇ ਵੀਰਵਾਰ ਨੂੰ ਇਸ ਸਬੰਧੀ ਐਲਾਨ ਕੀਤਾ ਸੀ। ਹਾਲਾਂਕਿ, ਹਰਿਆਣਾ ਦੇ ਐਡਵੋਕੇਟ ਜਨਰਲ ਬਲਦੇਵ ਰਾਜ ਮਹਾਜਨ ਦੇ ਦਫ਼ਤਰ ਤੋਂ ਇਕ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਸਾਰੇ ਕਾਨੂੰਨ ਅਧਿਕਾਰੀ ਆਪੋ-ਆਪਣੇ ਠੇਕੇ ਵਾਲੀਆਂ ਅਦਾਲਤਾਂ 'ਚ ਹਾਜ਼ਰ ਰਹਿਣਗੇ। ਜ਼ਿਕਰਯੋਗ ਹੈ ਕਿ ਸ਼ੁਭਕਰਨ ਦੀ ਮੌਤ ਦੀ ਨਿਆਂਇਕ ਜਾਂਚ ਦੀ ਮੰਗ ਨੂੰ ਲੈ ਕੇ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ’ਤੇ 29 ਫਰਵਰੀ ਨੂੰ ਸੁਣਵਾਈ ਹੋਵੇਗੀ ।


Telangana Govt: 'ਕਿਸਾਨਾਂ ਦੀ ਮਦਦ ਲਈ ਤੇਲੰਗਾਨਾ ਸਰਕਾਰ ਨੇ ਭੇਜੀ ਤਿੰਨ-ਤਿੰਨ ਲੱਖ ਰੁਪਏ ਦੀ ਸਹਾਇਤਾ ਰਾਸ਼ੀ CM ਮਾਨ ਨੇ ਡਕਾਰੀ'


 


Punjab News:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਦਿੱਲੀ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ 750 ਕਿਸਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਤਾਂ ਕੀ ਕਰਨੀ ਸੀ ਸਗੋਂ ਤੇਲੰਗਾਨਾ ਸਰਕਾਰ ਵੱਲੋਂ ਭੇਜੀ ਤਿੰਨ-ਤਿੰਨ ਲੱਖ ਰੁਪਏ ਰੁਪਏ ਦੀ ਸਹਾਇਤਾ ਰਾਸ਼ੀ ਵੀ ਡਕਾਰ ਲਈ ਹੈ। ਦਿੱਲੀ ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਵੱਲੋਂ 1 ਮਹੀਨਾ ਲਗਾਤਾਰ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਦੇ ਮੂਹਰੇ ਬੈਠਣ ਤੋਂ ਬਾਅਦ ਆਪਣੀਆਂ ਜਾਇਜ਼ ਮੰਗਾਂ (ਨੌਕਰੀ ਅਤੇ ਮੁਆਵਜ਼ਾ) ਦੀ ਖ਼ਾਤਿਰ ਹੁਣ ਪਿਛਲੇ 15 ਦਿਨਾਂ ਤੋਂ ਲੰਬੀ ਵਿਖੇ ਮਲੋਟ - ਦਿੱਲੀ ਰਾਜਮਾਰਗ ‘ਤੇ ਦਿੱਤੇ ਜਾ ਰਹੇ ਸ਼ਾਂਤਮਈ ਧਰਨੇ ਵਿਚ ਸ਼ਮੂਲੀਅਤ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪਣੇ ਆਪ ਨੂੰ “ਕਿਸਾਨਾਂ ਦੀ ਹਿਤੈਸ਼ੀ” ਪ੍ਰਚਾਰਨ ਵਾਲੀ ਸੂਬਾ ਸਰਕਾਰ ਦੇ ਕੰਨ ‘ਤੇ ਅਜੇ ਤੱਕ ਜੂੰ ਨਹੀਂ ਸਰਕੀ। 'ਕਿਸਾਨਾਂ ਦੀ ਮਦਦ ਲਈ ਤੇਲੰਗਾਨਾ ਸਰਕਾਰ ਨੇ ਭੇਜੀ ਤਿੰਨ-ਤਿੰਨ ਲੱਖ ਰੁਪਏ ਦੀ ਸਹਾਇਤਾ ਰਾਸ਼ੀ CM ਮਾਨ ਨੇ ਡਕਾਰੀ'


 


Punjab News: ਰੰਗਲਾ ਪੰਜਾਬ ਮਨਾਉਣ ਦੀ ਬਜਾਏ ਮੁੱਖ ਮੰਤਰੀ ਨੂੰ ਸ਼ੁਭਕਰਨ ਸਿੰਘ ਨੂੰ ਇਨਸਾਫ ਦਿਵਾਉਣਾ ਚਾਹੀਦਾ : ਬਾਜਵਾ


ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੰਮ੍ਰਿਤਸਰ ਵਿਖੇ ਉਸ ਵੇਲੇ ਰੰਗਲਾ ਪੰਜਾਬ ਫੈਸਟੀਵਲ ਆਯੋਜਿਤ ਕਰਨ ਦੀ ਤਿੱਖੀ ਆਲੋਚਨਾ ਕੀਤੀ ਹੈ, ਜਦੋਂ ਕਿ ਪੰਜਾਬ ਦੇ ਨੌਜਵਾਨ ਪੁੱਤਰ ਸ਼ੁਭਕਰਨ ਸਿੰਘ ਦੇ ਬੇਰਹਿਮੀ ਨਾਲ ਹੋਏ ਕਤਲ 'ਤੇ ਪੂਰਾ ਪੰਜਾਬ ਸੋਗ ਵਿੱਚ ਹੈ। ਕੀ ਉਹ ਹਮੇਸ਼ਾ ਇਸ ਤਰ੍ਹਾਂ ਦਾ ਰੰਗਲਾ ਪੰਜਾਬ ਬਣਾਉਣਾ ਚਾਹੁੰਦੇ ਸਨ? ਹਰਿਆਣਾ ਪੁਲਿਸ 13 ਫਰਵਰੀ ਤੋਂ ਸਾਡੇ ਕਿਸਾਨਾਂ ਦਾ ਸ਼ਿਕਾਰ ਕਰ ਰਹੀ ਹੈ। ਹਰਿਆਣਾ ਪੁਲਿਸ ਵੱਲੋਂ ਚਲਾਈਆਂ ਗਈਆਂ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਨਾਲ ਕਈ ਦਰਜਨ ਕਿਸਾਨ ਜ਼ਖਮੀ ਹੋ ਗਏ ਹਨ। ਹਾਲਾਂਕਿ, ਸਾਡੇ ਅਸਫਲ ਮੁੱਖ ਮੰਤਰੀ ਅੰਮ੍ਰਿਤਸਰ ਵਿੱਚ ਗਿੱਧਾ ਅਤੇ ਭੰਗੜਾ ਆਯੋਜਿਤ ਕਰਨ ਵਿੱਚ ਰੁੱਝੇ ਹੋਏ ਹਨ। ਇਹ ਦਰਸਾਉਂਦਾ ਹੈ ਕਿ ਉਹ ਗੰਭੀਰ ਸਿਆਸਤਦਾਨ ਨਹੀਂ ਹਨ ਪਰ ਇੱਕ ਕਾਮੇਡੀਅਨ ਹਨ।  ਰੰਗਲਾ ਪੰਜਾਬ ਮਨਾਉਣ ਦੀ ਬਜਾਏ ਮੁੱਖ ਮੰਤਰੀ ਨੂੰ ਸ਼ੁਭਕਰਨ ਸਿੰਘ ਨੂੰ ਇਨਸਾਫ ਦਿਵਾਉਣਾ ਚਾਹੀਦਾ : ਬਾਜਵਾ


 


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.