Punjab Breaking News LIVE: ਅਗਲੇ 4 ਦਿਨ ਮੌਸਮ ਖੁਸ਼ਕ ਰਹੇਗਾ, ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਪੰਜਾਬ 'ਚ ਹਾਈ ਅਲਰਟ ਦੇ ਚੱਲਦੇ 20 ਹਜ਼ਾਰ ਤੋਂ ਵੱਧ ਪੁਲਿਸ ਜਵਾਨ ਤਾਇਨਾਤ
Punjab Breaking News LIVE, 24 January, 2024: ਅਗਲੇ 4 ਦਿਨ ਮੌਸਮ ਖੁਸ਼ਕ ਰਹੇਗਾ, ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਪੰਜਾਬ 'ਚ ਹਾਈ ਅਲਰਟ ਦੇ ਚੱਲਦੇ 20 ਹਜ਼ਾਰ ਤੋਂ ਵੱਧ ਪੁਲਿਸ ਜਵਾਨ ਤਾਇਨਾਤ
LIVE
Background
Punjab Breaking News LIVE, 24 January, 2024: ਪੰਜਾਬ ਤੇ ਹਰਿਆਣਾ ਵਿੱਚ ਅੱਜ ਸੰਘਣੀ ਧੁੰਦ ਛਾਈ ਹੋਈ ਹੈ। ਇਸ ਕਾਰਨ ਕਈ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੱਕ ਹੇਠਾ ਪਹੁੰਚ ਗਈ। ਮੌਸਮ ਵਿਭਾਗ ਨੇ ਅੱਜ ਦੋਵਾਂ ਰਾਜਾਂ ਵਿੱਚ ਧੁੰਦ ਦੇ ਨਾਲ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਬੇਸ਼ੱਕ ਮੰਗਲਵਾਰ ਨੂੰ ਕੁਝ ਇਲਾਕਿਆਂ 'ਚ ਧੁੱਪ ਨਿਕਲਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਸੀ ਪਰ ਅੱਜ ਫਿਰ ਸੰਘਣੀ ਧੁੰਦ ਛਾ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ 'ਚ ਸੀਤ ਲਹਿਰ ਤੋਂ ਫਿਲਹਾਲ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਗੁਰਦਾਸਪੁਰ, ਤਰਨ ਤਾਰਨ, ਫ਼ਿਰੋਜ਼ਪੁਰ, ਲੁਧਿਆਣਾ ਤੇ ਪਟਿਆਲਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਰੈੱਡ ਅਲਰਟ, ਅਗਲੇ 4 ਦਿਨ ਮੌਸਮ ਖੁਸ਼ਕ ਰਹੇਗਾ
Cabinet meeting: ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਇਹਨਾਂ ਮੁੱਦਿਆਂ 'ਤੇ ਹੋਵੇਗੀ ਚਰਚਾ 'ਤੇ ਮਿਲੇਗੀ ਹਰੀ ਝੰਡੀ
Important Cabinet meeting: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਬੁੱਧਵਾਰ ਨੂੰ ਹੋਵੇਗੀ। ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਣ ਵਾਲੀ ਇਸ ਮੀਟਿੰਗ 'ਚ ਕਈ ਅਹਿਮ ਫ਼ੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ। ਸੂਤਰਾਂ ਮੁਤਾਬਕ ਬਜਟ ਸੈਸ਼ਨ ਤੋਂ ਪਹਿਲਾਂ ਹੋਣ ਵਾਲੀ ਇਸ ਬੈਠਕ 'ਚ ਮੰਤਰੀ ਮੰਡਲ ਅਧਿਆਪਕਾਂ ਦੀ ਤਬਾਦਲਾ ਨੀਤੀ ਤੇ ਠੇਕੇ ਦੇ ਆਧਾਰ 'ਤੇ ਪਾਇਲਟ ਰੱਖਣ ਤੇ ਪੰਜਾਬ ਦੀਆਂ ਅਨਾਜ ਮੰਡੀਆਂ 'ਚ ਹਾੜੀ ਸਾਉਣੀ ਦੇ ਸੀਜ਼ਨ ਦੌਰਾਨ ਫ਼ਸਲ ਦੀ ਸਫ਼ਾਈ ਵੇਲ਼ੇ ਨਿਕਲਣ ਵਾਲੇ ਝਾੜ ਫੂਸ ਨੂੰ ਮੁਫ਼ਤ 'ਚ ਚੁਕਾਉਣ ਦੇ ਏਜੰਡੇ ਨੂੰ ਚਰਚਾ ਤੋਂ ਬਾਅਦ ਹਰੀ ਝੰਡੀ ਦੇ ਸਕਦਾ ਹੈ। ਇਸ ਤੋਂ ਇਲਾਵਾ ਗਣਤੰਤਰ ਦਿਵਸ ਮੌਕੇ ਅੱਧਾ ਦਰਜਨ ਤੋਂ ਵੱਧ ਕੈਦੀਆਂ ਦੀ ਰਿਹਾਈ, ਗੁਰੂ ਰਵਿਦਾਸ ਯੂਨੀਵਰਸਿਟੀ 'ਚ ਠੇਕੇ ਦੇ ਅਧਾਰ 'ਤੇ ਭਰਤੀ ਕਰਨ ਬਾਰੇ ਅਸਾਮੀਆਂ ਸੁਰਜੀਤ ਕਰਨ ਸਮੇਤ 1944 ਦੇ ਐਕਟ 'ਚ ਸੋਧ ਦਾ ਏਜੰਡਾ ਵੀ ਕੈਬਨਿਟ 'ਚ ਰੱਖਿਆ ਜਾ ਸਕਦਾ ਹੈ। ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਇਹਨਾਂ ਮੁੱਦਿਆਂ 'ਤੇ ਹੋਵੇਗੀ ਚਰਚਾ 'ਤੇ ਮਿਲੇਗੀ ਹਰੀ ਝੰਡੀ
Punjab News: ਪੰਜਾਬ 'ਚ ਹਾਈ ਅਲਰਟ, 20 ਹਜ਼ਾਰ ਤੋਂ ਵੱਧ ਪੁਲਿਸ ਜਵਾਨ ਤਾਇਨਾਤ, ਸਰਹੱਦੀ ਖੇਤਰ ਸਮੇਤ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਪ੍ਰਬੰਧ
High alert in Punjab: 26 ਜਨਵਰੀ ਦਾ ਦਿਨ ਨੇੜੇ ਆ ਰਿਹਾ ਹੈ। ਜਿਸ ਕਰਕੇ ਪੂਰੇ ਦੇਸ਼ ਦੇ ਵਿੱਚ ਗਣਤੰਤਰ ਦਿਵਸ ਨੂੰ ਲੈ ਕੇ ਜੋਸ਼ ਬਣਿਆ ਹੋਇਆ ਹੈ। ਪਰ ਦੂਜੇ ਪਾਸੇ ਗਣਤੰਤਰ ਦਿਵਸ ਨੂੰ ਲੈ ਕੇ ਅੱਤਵਾਦੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਦਰਮਿਆਨ ਪੰਜਾਬ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਗਣਤੰਤਰ ਦਿਵਸ ਦੇ ਜਸ਼ਨ ਪੂਰੇ ਹੋਣ ਤੱਕ ਪੰਜਾਬ ਪੁਲਿਸ ਹਾਈ ਅਲਰਟ 'ਤੇ ਰਹੇਗੀ। ਸਰਹੱਦੀ ਖੇਤਰ ਸਮੇਤ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਪ੍ਰਬੰਧਾਂ ਲਈ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਪੰਜਾਬ 'ਚ ਹਾਈ ਅਲਰਟ, 20 ਹਜ਼ਾਰ ਤੋਂ ਵੱਧ ਪੁਲਿਸ ਜਵਾਨ ਤਾਇਨਾਤ, ਸਰਹੱਦੀ ਖੇਤਰ ਸਮੇਤ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਪ੍ਰਬੰਧ
Jalandhar News: ਜਲੰਧਰ ਤੋਂ ਦਿਲ ਦਹਿਲਾਉਣ ਵਾਲੀ ਵੀਡੀਓ ਵਾਇਰਲ, ਔਰਤ ਨੂੰ ਨੰਗਾ ਕਰਕੇ ਕੁੱਟਿਆ, ਗੁਪਤ ਅੰਗਾਂ 'ਤੇ ਮਾਰੀਆਂ ਲੱਤਾਂ
Jalandhar News: ਜਲੰਧਰ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਇੱਥੇ ਤਿੰਨ ਨੌਜਵਾਨਾਂ ਨੇ ਇੱਕ ਔਰਤ ਨੂੰ ਨੰਗਾ ਕਰਕੇ ਬੁਰੀ ਤਰ੍ਹਾਂ ਕੁੱਟਿਆ। ਨੌਜਵਾਨਾਂ ਨੇ ਉਸ ਦੇ ਗੁਪਤ ਅੰਗਾਂ ਸਮੇਤ ਹੋਰ ਥਾਵਾਂ 'ਤੇ ਲੱਤਾਂ ਤੇ ਮੁੱਕੇ ਮਾਰੇ। ਇਸ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਵੀਡੀਓ ਵਿੱਚ ਉਨ੍ਹਾਂ ਨੇ ਔਰਤ ਨੂੰ ਵਾਲਾਂ ਤੋਂ ਫੜਿਆ ਹੋਇਆ ਹੈ। ਮੁਲਜ਼ਮਾਂ ਨੇ ਔਰਤ ਦੇ ਗੁਪਤ ਅੰਗਾਂ 'ਤੇ ਲੱਤ ਮਾਰਨ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ।
Amritsar News: ਸ੍ਰੀ ਹਰਿਮੰਦਰ ਸਾਹਿਬ ਦਾ ਆਲਾ-ਦੁਆਲਾ ਹੋਏਗਾ ਕੂੜਾ ਮੁਕਤ, ਕੈਬਨਿਟ ਮੰਤਰੀ ਗੁਰਮੀਤ ਹੇਅਰ ਦਾ ਐਲਾਨ
Amritsar News: ਕੈਬਨਿਟ ਮੰਤਰੀ ਗੁਰਮੀਤ ਸਿੰਘ ਹੇਅਰ ਨੇ ਕਿਹਾ ਕਿ ਦੋ ਮਹੀਨਿਆਂ ਵਿੱਚ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਨੂੰ ਕੂੜਾ ਮੁਕਤ ਖੇਤਰ ਬਣਾ ਦਿੱਤਾ ਜਾਵੇਗਾ। ਉਨ੍ਹਾਂ ਨੂੰ ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਤੇ ਤਰਨ ਤਾਰਨ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਤਹਿਤ ਉਨ੍ਹਾਂ ਮੰਗਲਵਾਰ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਹੇਅਰ ਨੇ ਮੀਟਿੰਗ ਵਿਚ ਜ਼ਿਲ੍ਹਾ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਡੀ ਜਾਵੇ ਜਿਸ ਤਹਿਤ ਸਭ ਤੋਂ ਪਹਿਲਾਂ ਦਰਬਾਰ ਸਾਹਿਬ ਦੇ ਆਲੇ-ਦੁਆਲੇ ਨੂੰ ਕੂੜੇ ਤੋਂ ਮੁਕਤ ਕੀਤਾ ਜਾਵੇ। ਇਸ ਇਲਾਕੇ ਦੇ ਕੂੜੇ ਨੂੰ ਗਿੱਲਾ ਤੇ ਸੁੱਕਾ ਦੋ ਹਿੱਸਿਆਂ ਵਿੱਚ ਚੁੱਕਣ ਦਾ ਪ੍ਰਬੰਧ ਦੋ ਮਹੀਨਿਆਂ ਵਿੱਚ ਪੂਰਾ ਕਰ ਲਿਆ ਜਾਵੇ।
Cabinet meeting: ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਇਹਨਾਂ ਮੁੱਦਿਆਂ 'ਤੇ ਹੋਵੇਗੀ ਚਰਚਾ 'ਤੇ ਮਿਲੇਗੀ ਹਰੀ ਝੰਡੀ
Important Cabinet meeting: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਬੁੱਧਵਾਰ ਨੂੰ ਹੋਵੇਗੀ। ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਣ ਵਾਲੀ ਇਸ ਮੀਟਿੰਗ 'ਚ ਕਈ ਅਹਿਮ ਫ਼ੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ। ਸੂਤਰਾਂ ਮੁਤਾਬਕ ਬਜਟ ਸੈਸ਼ਨ ਤੋਂ ਪਹਿਲਾਂ ਹੋਣ ਵਾਲੀ ਇਸ ਬੈਠਕ 'ਚ ਮੰਤਰੀ ਮੰਡਲ ਅਧਿਆਪਕਾਂ ਦੀ ਤਬਾਦਲਾ ਨੀਤੀ ਤੇ ਠੇਕੇ ਦੇ ਆਧਾਰ 'ਤੇ ਪਾਇਲਟ ਰੱਖਣ ਤੇ ਪੰਜਾਬ ਦੀਆਂ ਅਨਾਜ ਮੰਡੀਆਂ 'ਚ ਹਾੜੀ ਸਾਉਣੀ ਦੇ ਸੀਜ਼ਨ ਦੌਰਾਨ ਫ਼ਸਲ ਦੀ ਸਫ਼ਾਈ ਵੇਲ਼ੇ ਨਿਕਲਣ ਵਾਲੇ ਝਾੜ ਫੂਸ ਨੂੰ ਮੁਫ਼ਤ 'ਚ ਚੁਕਾਉਣ ਦੇ ਏਜੰਡੇ ਨੂੰ ਚਰਚਾ ਤੋਂ ਬਾਅਦ ਹਰੀ ਝੰਡੀ ਦੇ ਸਕਦਾ ਹੈ। ਇਸ ਤੋਂ ਇਲਾਵਾ ਗਣਤੰਤਰ ਦਿਵਸ ਮੌਕੇ ਅੱਧਾ ਦਰਜਨ ਤੋਂ ਵੱਧ ਕੈਦੀਆਂ ਦੀ ਰਿਹਾਈ, ਗੁਰੂ ਰਵਿਦਾਸ ਯੂਨੀਵਰਸਿਟੀ 'ਚ ਠੇਕੇ ਦੇ ਅਧਾਰ 'ਤੇ ਭਰਤੀ ਕਰਨ ਬਾਰੇ ਅਸਾਮੀਆਂ ਸੁਰਜੀਤ ਕਰਨ ਸਮੇਤ 1944 ਦੇ ਐਕਟ 'ਚ ਸੋਧ ਦਾ ਏਜੰਡਾ ਵੀ ਕੈਬਨਿਟ 'ਚ ਰੱਖਿਆ ਜਾ ਸਕਦਾ ਹੈ।
Punjab News: ਪੰਜਾਬ 'ਚ ਹਾਈ ਅਲਰਟ, 20 ਹਜ਼ਾਰ ਤੋਂ ਵੱਧ ਪੁਲਿਸ ਜਵਾਨ ਤਾਇਨਾਤ, ਸਰਹੱਦੀ ਖੇਤਰ ਸਮੇਤ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਪ੍ਰਬੰਧ
High alert in Punjab: 26 ਜਨਵਰੀ ਦਾ ਦਿਨ ਨੇੜੇ ਆ ਰਿਹਾ ਹੈ। ਜਿਸ ਕਰਕੇ ਪੂਰੇ ਦੇਸ਼ ਦੇ ਵਿੱਚ ਗਣਤੰਤਰ ਦਿਵਸ ਨੂੰ ਲੈ ਕੇ ਜੋਸ਼ ਬਣਿਆ ਹੋਇਆ ਹੈ। ਪਰ ਦੂਜੇ ਪਾਸੇ ਗਣਤੰਤਰ ਦਿਵਸ ਨੂੰ ਲੈ ਕੇ ਅੱਤਵਾਦੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਦਰਮਿਆਨ ਪੰਜਾਬ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਗਣਤੰਤਰ ਦਿਵਸ ਦੇ ਜਸ਼ਨ ਪੂਰੇ ਹੋਣ ਤੱਕ ਪੰਜਾਬ ਪੁਲਿਸ ਹਾਈ ਅਲਰਟ 'ਤੇ ਰਹੇਗੀ। ਸਰਹੱਦੀ ਖੇਤਰ ਸਮੇਤ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਪ੍ਰਬੰਧਾਂ ਲਈ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
Weather Update in Punjab: ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਰੈੱਡ ਅਲਰਟ, ਅਗਲੇ 4 ਦਿਨ ਮੌਸਮ ਖੁਸ਼ਕ ਰਹੇਗਾ
Weather Update in Punjab: ਪੰਜਾਬ ਤੇ ਹਰਿਆਣਾ ਵਿੱਚ ਅੱਜ ਸੰਘਣੀ ਧੁੰਦ ਛਾਈ ਹੋਈ ਹੈ। ਇਸ ਕਾਰਨ ਕਈ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੱਕ ਹੇਠਾ ਪਹੁੰਚ ਗਈ। ਮੌਸਮ ਵਿਭਾਗ ਨੇ ਅੱਜ ਦੋਵਾਂ ਰਾਜਾਂ ਵਿੱਚ ਧੁੰਦ ਦੇ ਨਾਲ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਬੇਸ਼ੱਕ ਮੰਗਲਵਾਰ ਨੂੰ ਕੁਝ ਇਲਾਕਿਆਂ 'ਚ ਧੁੱਪ ਨਿਕਲਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਸੀ ਪਰ ਅੱਜ ਫਿਰ ਸੰਘਣੀ ਧੁੰਦ ਛਾ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ 'ਚ ਸੀਤ ਲਹਿਰ ਤੋਂ ਫਿਲਹਾਲ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਗੁਰਦਾਸਪੁਰ, ਤਰਨ ਤਾਰਨ, ਫ਼ਿਰੋਜ਼ਪੁਰ, ਲੁਧਿਆਣਾ ਤੇ ਪਟਿਆਲਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।