Punjab Breaking News LIVE: ਹੜ੍ਹਾਂ ਦਾ ਮੁੜ ਖਤਰਾ, ਸੀਐਮ ਮਾਨ ਨੇ ਡੈਂਮ 'ਤੇ ਪਹੁੰਚ ਕੇ ਕੀਤਾ ਵੱਡਾ ਐਲਾਨ, ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਣ 'ਤੇ ਸਰਕਾਰ ਨੇ ਖਰਚੇ ਕਰੋੜਾਂ ਰੁਪਏ
Punjab Breaking News LIVE 24 July, 2023: ਹੜ੍ਹਾਂ ਦਾ ਮੁੜ ਖਤਰਾ, ਸੀਐਮ ਮਾਨ ਨੇ ਡੈਂਮ 'ਤੇ ਪਹੁੰਚ ਕੇ ਕੀਤਾ ਵੱਡਾ ਐਲਾਨ, ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਣ 'ਤੇ ਸਰਕਾਰ ਨੇ ਖਰਚੇ ਕਰੋੜਾਂ ਰੁਪਏ
ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਹਿਮ ਮੀਟਿੰਗ 27 ਜੁਲਾਈ ਨੂੰ ਸਵੇਰੇ 11:30 ਵਜੇ ਪੰਜਾਬ ਸਕੱਤਰੇਤ, ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਹੋਵੇਗੀ। ਇਸ ਮੀਟਿੰਗ ਵਿੱਚ ਕੈਬਨਿਟ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।
ਪੰਜਾਬ ਵਿੱਚ ਪਿਛਲੇ ਹਫਤਿਆਂ ਦੌਰਾਨ ਪਏ ਮਾਰੀ ਮੀਂਹ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆ ਗਏ ਸਨ। ਜਿਸ ਕਰਕੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ। ਪਰ ਜ਼ਿਆਦਾਤਰ ਸਕੂਲ ਖੋਲ੍ਹ ਦਿੱਤੇ ਗਏ ਹਨ। ਜਲੰਧਰ ਵਿੱਚ ਪਾਣੀ ਦਾ ਕਹਿਰ ਸਭ ਤੋਂ ਵੱਧ ਦੇਖਣ ਨੂੰ ਮਿਲਿਆ ਹੈ। ਜਿਸ ਕਰਕੇ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਬਲਾਕ ਲੋਹੀਆਂ ਖਾਸ ਅਤੇ ਸਬ ਡਵੀਜ਼ਨ ਸਾਹਕੋਟ ਦੇ 4 ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ। ਮੁੰਡੀ ਚੋਹਲੀਆਂ, ਮੁੰਡੀ ਕਾਸੂ, ਮੁੰਡੀ ਸ਼ਹਿਰੀਆਂ ਅਤੇ ਧੱਕਾ ਬਸਤੀ ਦੇ ਪ੍ਰਾਇਮਰੀ ਸਕੂਲਾਂ ਵਿੱਚ 24 ਜੁਲਾਈ ਤੋਂ 26 ਜੁਲਾਈ ਤੱਕ ਛੁੱਟੀਆਂ ਐਲਾਨ ਕੀਤੀਆਂ ਹਨ। ਇਹਨਾਂ ਸਕੂਲਾਂ ਵਿੱਚ ਰਾਹਤ ਕੈਂਪ ਲਗਾਏ ਗਏ ਹਨ। ਜਿਸ ਕਰਕੇ ਬੱਚਿਆਂ ਨੂੰ ਸਕੂਲ ਵਿੱਚ ਨਾ ਆਉਣ ਲਈ ਕਿਹਾ ਗਿਆ ਹੈ।
ਟੈਸਟ ਸੀਰੀਜ਼ ਤੋਂ ਬਾਅਦ ਵਨਡੇ ਸੀਰੀਜ਼ ਸ਼ੁਰੂ ਹੋਵੇਗੀ। ਤਿੰਨ ਮੈਚਾਂ ਦੀ ਵਨਡੇ ਸੀਰੀਜ਼ 27 ਜੁਲਾਈ ਤੋਂ ਖੇਡੀ ਜਾਵੇਗੀ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਵਨਡੇ ਸੀਰੀਜ਼ 'ਚ ਸੰਜੂ ਸੈਮਸਨ ਨੂੰ ਮੌਕਾ ਮਿਲੇਗਾ ਜਾਂ ਈਸ਼ਾਨ ਕਿਸ਼ਨ ਨੂੰ? ਇਸ ਦੌਰਾਨ ਜਾਣੋ ਟੀਮ ਇੰਡੀਆ ਦੀ ਪਲੇਇੰਗ ਇਲੈਵਨ ਪਹਿਲੇ ਵਨਡੇ 'ਚ ਕਿਵੇਂ ਹੋ ਸਕਦੀ ਹੈ।
ਲੋਕ ਸਭਾ ਚੋਣਾਂ ਲਈ I.N.D.I.A ਵਿੱਚ 'ਆਪ' ਤੇ ਕਾਂਗਰਸ ਵੱਲੋਂ ਸ਼ਮੂਲੀਅਤ ਦੀ ਹਾਮੀ ਭਰਨ ਨਾਲ ਪੰਜਾਬ ਵਿੱਚ ਸਿਆਸੀ ਸਮੀਕਰਨ ਅਜੀਬੋ-ਗਰੀਬ ਹੋ ਗਏ ਹਨ। ਪੰਜਾਬ ਵਿੱਚ ਕਾਂਗਰਸ ਤੇ 'ਆਪ' ਵਿਚਾਲੇ ਤਿੱਖੀ ਸਿਆਸੀ ਜੰਗ ਚੱਲ ਰਹੀ ਹੈ। 'ਆਪ' ਸਰਕਾਰ ਕਾਂਗਰਸੀ ਲੀਡਰਾਂ ਖਿਲਾਫ ਵਿਜੀਲੈਂਸ ਜਾਂਚ ਕਰ ਰਹੀ ਹੈ। ਉਧਰ, ਕਾਂਗਰਸ ਵੀ 'ਆਪ' ਨੂੰ ਮੁੱਖ ਵਿਰੋਧੀ ਮੰਨਦੀ ਹੋਈ ਹਰ ਥਾਂ ਉੱਪਰ ਘੇਰ ਰਹੀ ਹੈ।
ਅੰਮ੍ਰਿਤਸਰ ਦੀਆਂ ਕੁਝ ਕਲੋਨੀਆਂ ਪਾਣੀ ਦੀ ਲਪੇਟ ਵਿੱਚ ਆ ਗਈਆਂ ਹਨ। ਅੰਮ੍ਰਿਤਸਰ ਦੀ ਕੱਥੂਨੰਗਲ ਨਹਿਰ ਵਿੱਚ ਪਾੜ ਪੈਣ ਕਾਰਨ ਸ਼ਹਿਰ ਦੇ ਬਾਈਪਾਸ ਵਿੱਚੋਂ ਲੰਘਦੀ ਤੁੰਗ ਢਾਬ ਡਰੇਨ ਵਿੱਚੋਂ ਪਾਣੀ ਓਵਰਫਲੋ ਹੋ ਗਿਆ ਹੈ, ਜਿਸ ਨਾਲ ਸ਼ਹਿਰ ਦੇ ਮਜੀਠਾ ਰੋਡ ਬਾਈਪਾਸ ’ਤੇ ਸੰਧੂ ਐਨਕਲੇਵ ਸਮੇਤ ਨੇੜਲੀਆਂ ਕਲੋਨੀਆਂ ਪਾਣੀ ਵਿੱਚ ਡੁੱਬ ਗਈਆਂ ਹਨ। ਪਾਣੀ ਦਾ ਪੱਧਰ ਜ਼ਿਆਦਾ ਨਹੀਂ ਹੈ, ਪਰ ਵਹਾਅ ਕਾਫ਼ੀ ਤੇਜ਼ ਹੈ।
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਲਈ ਪੂਰੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਰਾਜ ਸਭਾ ਦੇ ਚੇਅਰਮੈਨ ਨੇ ਕਿਹਾ ਕਿ ਵਾਰ-ਵਾਰ ਇਨਕਾਰ ਕਰਨ 'ਤੇ ਵੀ ਸੰਜੇ ਸਿੰਘ ਨੇ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਇਆ। ਇਸ ਲਈ ਉਸ ਨੂੰ ਪੂਰੇ ਮਾਨਸੂਨ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਰਾਜ ਸਭਾ ਦੇ ਚੇਅਰਮੈਨ ਨੇ ਇਹ ਕਾਰਵਾਈ ਪੀਯੂਸ਼ ਗੋਇਲ ਦੀ ਸ਼ਿਕਾਇਤ 'ਤੇ ਕੀਤੀ ਹੈ। ਸੰਸਦ ਮੈਂਬਰ ਪਿਊਸ਼ ਗੋਇਲ ਨੇ ਕਿਹਾ ਸੀ ਕਿ ਸਰਕਾਰ ਚਰਚਾ ਲਈ ਤਿਆਰ ਹੈ, ਫਿਰ ਵੀ ਕਾਰਵਾਈ ਵਿਚ ਅੜਿੱਕਾ ਪਾਇਆ ਜਾ ਰਿਹਾ ਹੈ।
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਬੀਜੇਪੀ ਦੇ ਲੀਡਰ ਮਨਪ੍ਰੀਤ ਸਿੰਘ ਬਾਦਲ ਤੋਂ ਅੱਜ ਵਿਜੀਲੈਂਸ ਬਿਊਰੋ ਪੁੱਛਗਿੱਛ ਕਰੇਗੀ। ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਦਫ਼ਤਰ ਵਿਖੇ ਤਲਬ ਕੀਤਾ ਹੈ। ਮਨਪ੍ਰੀਤ ਬਾਦਲ 'ਤੇ ਮੰਤਰੀ ਰਹਿੰਦਿਆਂ ਗਲਤ ਤਰੀਕੇ ਨਾਲ ਜ਼ਮੀਨ ਦੀ ਖਰੀਦੋ ਫਰੋਖ਼ਤ ਕਰਨ ਦੇ ਇਲਜ਼ਾਮ ਹਨ। ਮਨਪ੍ਰੀਤ ਸਿੰਘ ਬਾਦਲ ਦੀ ਸ਼ਿਕਾਇਤ ਵਿਜੀਲੈਂਸ ਨੂੰ ਅਕਾਲੀ ਦਲ ਦੇ ਸਰੂਪ ਚੰਦ ਸਿੰਗਲਾ ਨੇ ਕੀਤੀ ਸੀ।
ਮੂਨਕ ਤੇ ਖਨੌਰੀ ਇਲਾਕੇ ਦੇ ਲੋਕਾਂ ਲਈ ਰਾਹਤ ਦੀ ਵੱਡੀ ਖਬਰ ਹੈ। ਘੱਗਰ ਵਿੱਚ ਪਾਣੀ ਦਾ ਪੱਧਰ ਹੁਣ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ 747.4 ਤੱਕ ਵਹਿ ਰਿਹਾ ਹੈ। ਇਸ ਨਾਲ ਲੋਕਾਂ ਦਾ ਸਾਹ ਵਿੱਚ ਸਾਹ ਆਇਆ ਹੈ। ਇਸ ਇਲਾਕੇ ਵਿੱਚ ਪਾਣੀ ਨੇ ਤਬਾਹੀ ਮਚਾਈ ਹੈ। ਹੁਣ ਪਾਣੀ ਹੇਠਾਂ ਆਉਣ ਮਗਰੋਂ ਕਿਸਾਨਾਂ ਨੂੰ ਮੁੜ ਝੋਨੇ ਦੀ ਲੁਆਈ ਦੀ ਆਸ ਬੱਝੀ ਹੈ।
ਪੰਜਾਬ ਵਿੱਚ ਮੁੜ ਮੌਸਮ ਵਿਗੜੇਗਾ। ਮੌਸਮ ਵਿਭਾਗ ਨੇ ਬੁੱਧਵਾਰ ਤੇ ਵੀਰਵਾਰ ਨੂੰ ਪੰਜਾਬ ਭਰ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਉਧਰ, ਹਿਮਾਚਲ ਪ੍ਰਦੇਸ਼ ਵਿੱਚ ਬਾਰਸ਼ ਹੋਣ ਕਰਕੇ ਪੰਜਾਬ ਦੀਆਂ ਨਦੀਆਂ-ਨਾਲਿਆਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਪੰਜਾਬ ਵਿੱਚ ਬਾਰਸ਼ ਹੋਣ ਨਾਲ ਸਥਿਤੀ ਮੁੜ ਵਿਗੜ ਸਕਦੀ ਹੈ। ਪੰਜਾਬ ਵਿੱਚ ਅੱਜ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਪਰ ਅਗਲੇ 2 ਦਿਨਾਂ ਤੱਕ ਮੌਸਮ ਬਹੁਤ ਖ਼ਰਾਬ ਰਹੇਗਾ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਤੋਂ ਮੌਸਮ 'ਚ ਫਿਰ ਤੋਂ ਬਦਲਾਅ ਹੋਵੇਗਾ। ਬੁੱਧਵਾਰ ਤੇ ਵੀਰਵਾਰ ਨੂੰ ਪੰਜਾਬ ਭਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਉਧਰ, ਪੰਜਾਬ 'ਚ ਦੋ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਬਚਾਅ ਕਾਰਜ ਤੇਜ਼ ਹੋ ਗਿਆ ਹੈ। ਘੱਗਰ ਦੇ ਕਿਨਾਰਿਆਂ ਨੂੰ ਮਜ਼ਬੂਤਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਹੜ੍ਹਾਂ ਲਈ ਭਗਵੰਤ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਵਿੱਚ ਨਾਕਾਮ ਰਹੀ ਹੈ। ਲੋਕ ਹੜ੍ਹਾਂ ਦੇ ਪਾਣੀ ਵਿੱਚ ਡੁੱਬ ਰਹੇ ਹਨ ਤੇ ਸੱਤਾਧਾਰੀ ਪਾਰਟੀ ਦੇ ਵਿਧਾਇਕ ਫੋਟੋਆਂ ਖਿਚਵਾਉਣ ਵਿੱਚ ਮਸਰੂਫ ਹਨ।
ਪੰਜਾਬ ਵਿੱਚ ਮੀਂਹ ਕਾਰਨ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ। ਪੰਜਾਬ ਸਮੇਤ ਦੇ ਕਈ ਸੂਬਿਆਂ ਵਿੱਚ ਪੈ ਰਹੇ ਭਾਰੀ ਮੀਂਹ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਵਧਾ ਦਿੱਤਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਹਿਮਾਚਲ ਨੂੰ ਆਪਣਾ ਪਾਣੀ ਰੋਕਣ ਲਈ ਕਿਹਾ ਹੈ। ਇਸ ਦੀ ਜਾਣਕਾਰੀ ਸੀਐਮ ਮਾਨ ਨੇ ਟਵੀਟ ਕਰ ਕੇ ਦਿੱਤੀ ਹੈ।
ਪਿਛੋਕੜ
Punjab Breaking News LIVE 24 July, 2023: ਪੰਜਾਬ ਵਿੱਚ ਮੀਂਹ ਕਾਰਨ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ। ਪੰਜਾਬ ਸਮੇਤ ਦੇ ਕਈ ਸੂਬਿਆਂ ਵਿੱਚ ਪੈ ਰਹੇ ਭਾਰੀ ਮੀਂਹ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਵਧਾ ਦਿੱਤਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਹਿਮਾਚਲ ਨੂੰ ਆਪਣਾ ਪਾਣੀ ਰੋਕਣ ਲਈ ਕਿਹਾ ਹੈ। ਇਸ ਦੀ ਜਾਣਕਾਰੀ ਸੀਐਮ ਮਾਨ ਨੇ ਟਵੀਟ ਕਰ ਕੇ ਦਿੱਤੀ ਹੈ। ਭਾਖੜਾ ਵੱਲੋਂ ਛੱਡੇ ਜਾ ਰਹੇ ਪਾਣੀ ਦਾ ਪਿਆ ਰੇੜਕਾ
ਮਨੀਪੁਰ 'ਚ ਔਰਤਾਂ ਦੀ ਨਗਨ ਪਰੇਡ ਕਰਨ ਵਾਲਿਆਂ ਨੂੰ ਫਾਹੇ ਲਾਉਣਾ ਚਾਹੀਦਾ?
ABP News C-Voter Survey: ਮਨੀਪੁਰ 'ਚ ਦੋ ਔਰਤਾਂ ਨਾਲ ਛੇੜਛਾੜ ਦੀ ਸ਼ਰਮਨਾਕ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦੇਸ਼ ਭਰ ਵਿੱਚ ਇਸ ਘਟਨਾ ਦੀ ਕਾਫੀ ਆਲੋਚਨਾ ਹੋ ਰਹੀ ਹੈ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਸੀ-ਵੋਟਰ ਨੇ ABP ਲਈ ਇੱਕ ਸਰਵੇਖਣ ਕੀਤਾ ਹੈ, ਜਿਸ ਵਿੱਚ ਦੋਸ਼ੀਆਂ ਨੂੰ ਸਜ਼ਾ ਦੇਣ ਬਾਰੇ ਲੋਕਾਂ ਦੀ ਰਾਏ ਪੁੱਛੀ ਗਈ ਹੈ। ਮਨੀਪੁਰ 'ਚ ਔਰਤਾਂ ਦੀ ਨਗਨ ਪਰੇਡ ਕਰਨ ਵਾਲਿਆਂ ਨੂੰ ਫਾਹੇ ਲਾਉਣਾ ਚਾਹੀਦਾ?
ਲੋਕ ਹੜ੍ਹਾਂ 'ਚ ਡੁੱਬ ਰਹੇ ਤੇ 'ਆਪ' ਵਿਧਾਇਕ ਫੋਟੋਆਂ ਖਿਚਵਾਉਣ 'ਚ ਮਸਰੂਫ
Punjab News: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਹੜ੍ਹਾਂ ਲਈ ਭਗਵੰਤ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਵਿੱਚ ਨਾਕਾਮ ਰਹੀ ਹੈ। ਲੋਕ ਹੜ੍ਹਾਂ ਦੇ ਪਾਣੀ ਵਿੱਚ ਡੁੱਬ ਰਹੇ ਹਨ ਤੇ ਸੱਤਾਧਾਰੀ ਪਾਰਟੀ ਦੇ ਵਿਧਾਇਕ ਫੋਟੋਆਂ ਖਿਚਵਾਉਣ ਵਿੱਚ ਮਸਰੂਫ ਹਨ। ਜਾਖੜ ਨੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਿਆ ਤੇ ਉਨ੍ਹਾਂ ’ਤੇ ਕੇਂਦਰ ਵੱਲੋਂ ਰਾਹਤ ਕਾਰਜਾਂ ਲਈ ਜਾਰੀ ਕੀਤੇ 218 ਕਰੋੜ ਰੁਪਏ ਦੇ ਫੰਡ ਦੀ ਵਰਤੋਂ ਨਾ ਕਰਨ ਦਾ ਦੋਸ਼ ਲਾਇਆ। ਲੋਕ ਹੜ੍ਹਾਂ 'ਚ ਡੁੱਬ ਰਹੇ ਤੇ 'ਆਪ' ਵਿਧਾਇਕ ਫੋਟੋਆਂ ਖਿਚਵਾਉਣ 'ਚ ਮਸਰੂਫ
ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਣ 'ਤੇ ਸਰਕਾਰ ਨੇ ਖਰਚੇ ਕਰੋੜਾਂ ਰੁਪਏ
Principals to Singapore: ਪੰਜਾਬ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜ ਚੁੱਕੀ ਹੈ। ਹੁਣ ਤੱਕ ਤਿੰਨ ਜਥੇ ਵਿਦੇਸ਼ ਚੱਲੇ ਗਏ ਹਨ। ਫਰਵਰੀ ਅਤੇ ਮਾਰਚ ਦੇ ਮਹੀਨਿਆਂ ਵਿਚ ਭੇਜੇ ਗਏ ਇਨ੍ਹਾਂ ਗਰੁੱਪਾਂ ’ਤੇ ਪੰਜਾਬ ਸਰਕਾਰ ਵੱਲੋਂ ਕੁੱਲ 1 ਕਰੋੜ 35 ਲੱਖ 40 ਹਜ਼ਾਰ 182 ਰੁਪਏ ਖਰਚ ਕੀਤੇ ਗਏ। ਇਸ ਦਾ ਖੁਲਾਸਾ ਇੱਕ RTI ਵਿੱਚ ਹੋਇਆ ਹੈ। ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਣ 'ਤੇ ਸਰਕਾਰ ਨੇ ਖਰਚੇ ਕਰੋੜਾਂ ਰੁਪਏ
- - - - - - - - - Advertisement - - - - - - - - -