Punjab Breaking News LIVE: 25 ਦਿਨਾਂ ’ਚ 7660 ਨੌਕਰੀਆਂ ਦਾ ਨਵਾਂ ਰਿਕਾਰਡ, ਏਸ਼ਿਆਈ ਖੇਡਾਂ 'ਚ ਆਪਣਾ ਲੋਹਾ ਮਨਵਾਉਣਗੇ ਪੰਜਾਬ ਦੇ 58 ਖਿਡਾਰੀ, ਰਾਘਵ ਚੱਢਾ-ਪਰਿਣੀਤੀ ਚੋਪੜਾ ਦੇ ਵਿਆਹ 'ਤੇ ਭਖੀ ਸਿਆਸਤ
Punjab Breaking News LIVE, 24 September, 2023: 25 ਦਿਨਾਂ ’ਚ 7660 ਨੌਕਰੀਆਂ ਦਾ ਨਵਾਂ ਰਿਕਾਰਡ, ਏਸ਼ਿਆਈ ਖੇਡਾਂ 'ਚ ਆਪਣਾ ਲੋਹਾ ਮਨਵਾਉਣਗੇ ਪੰਜਾਬ ਦੇ 58 ਖਿਡਾਰੀ, ਰਾਘਵ ਚੱਢਾ-ਪਰਿਣੀਤੀ ਚੋਪੜਾ ਦੇ ਵਿਆਹ 'ਤੇ ਭਖੀ ਸਿਆਸਤ
LIVE
Background
Punjab Breaking News LIVE, 24 September, 2023: ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿਛਲੇ 25 ਦਿਨਾਂ ’ਚ 7660 ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਬਣਾਇਆ ਹੈ। ਸਰਕਾਰ ਦਾ ਇਹ ਵੀ ਦਾਅਵਾ ਹੈ ਕਿ ਮਹਿਜ਼ 18 ਮਹੀਨਿਆਂ ਵਿੱਚ 36524 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸਰਕਾਰੀ ਦਾਅਵੇ ਮੁਤਾਬਕ ਪੰਜਾਬ ਦੀ ਖੁਸ਼ਹਾਲੀ ਤੇ ਬਿਹਤਰੀ ਲਈ ਲਾਮਿਸਾਲ ਤੇ ਇਤਿਹਾਸਕ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕਾਰਜਕਾਲ ਦੇ ਮਹਿਜ਼ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36524 ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪ ਕੇ ਇੱਕ ਨਵੇਕਲਾ ਰਿਕਾਰਡ ਬਣਾਇਆ ਹੈ। ਸਿਰਫ 25 ਦਿਨਾਂ ’ਚ 7660 ਨੌਕਰੀਆਂ! ਭਗਵੰਤ ਮਾਨ ਸਰਕਾਰ ਵੱਲੋਂ ਨਵੇਂ ਰਿਕਾਰਡ ਦਾ ਦਾਅਵਾ
ਏਸ਼ਿਆਈ ਖੇਡਾਂ 'ਚ ਆਪਣਾ ਲੋਹਾ ਮਨਵਾਉਣਗੇ ਪੰਜਾਬ ਦੇ 58 ਖਿਡਾਰੀ
Asian Games 2023: ਚੀਨ ਦੇ ਸ਼ਹਿਰ ਹਾਂਗਜ਼ੂ ਵਿੱਚ 23 ਸਤੰਬਰ ਤੋਂ 8 ਅਕਤੂਬਰ ਤੱਕ ਹੋ ਰਹੀਆਂ ਏਸ਼ਿਆਈ ਖੇਡਾਂ ਵਿੱਚ ਭਾਰਤ ਦਾ 653 ਮੈਂਬਰੀ ਖੇਡ ਦਲ ਹਿੱਸਾ ਲੈ ਰਿਹਾ ਹੈ ਜਿਸ ਵਿੱਚ 48 ਖਿਡਾਰੀ ਪੰਜਾਬ ਦੇ ਹਨ। ਇਸ ਤੋਂ ਇਲਾਵਾ 10 ਪੰਜਾਬੀ ਖਿਡਾਰੀ ਪੈਰਾ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣਗੇ ਜੋ ਅਗਲੇ ਮਹੀਨੇ 22 ਤੋਂ 28 ਅਕਤੂਬਰ ਤੱਕ ਹਾਂਗਜ਼ੂ ਵਿਖੇ ਹੋ ਰਹੀਆਂ ਹਨ। ਪੰਜਾਬ ਸਰਕਾਰ ਨੇ ਆਪਣੀ ਨਵੀਂ ਖੇਡ ਨੀਤੀ ਨੂੰ ਲਾਗੂ ਕਰਦਿਆਂ 58 ਖਿਡਾਰੀਆਂ ਨੂੰ ਤਿਆਰੀ ਲਈ 4.64 ਕਰੋੜ ਰੁਪਏ ਦੀ ਨਗਦ ਰਾਸ਼ੀ ਦਿੱਤੀ ਗਈ ਹੈ। ਏਸ਼ਿਆਈ ਖੇਡਾਂ 'ਚ ਆਪਣਾ ਲੋਹਾ ਮਨਵਾਉਣਗੇ ਪੰਜਾਬ ਦੇ 58 ਖਿਡਾਰੀ
ਰਾਘਵ ਚੱਢਾ-ਪਰਿਣੀਤੀ ਚੋਪੜਾ ਦੇ ਵਿਆਹ 'ਤੇ ਭਖੀ ਸਿਆਸਤ
Digvijaya Singh Brother on Parineeti-Raghav Wedding: ਰਾਘਵ ਚੱਢਾ-ਪਰਿਣੀਤੀ ਚੋਪੜਾ ਅੱਜ ਯਾਨਿ 24 ਸਤੰਬਰ ਨੂੰ ਵਿਆਹ ਕਰਨ ਜਾ ਰਹੇ ਹਨ। ਦੋਵੇਂ ਆਪਣੇ ਵਿਆਹ ਨੂੰ ਲੈਕੇ ਸੁਰਖੀਆਂ 'ਚ ਬਣੇ ਹੋਏ ਹਨ। ਹੁਣ ਰਾਘਵ-ਪਰਿਣੀਤੀ ਦੇ ਵਿਆਹ ਦੇ ਸਿਆਸਤ ਭਖਦੀ ਨਜ਼ਰ ਆ ਰਹੀ ਹੈ। ਸਾਬਕਾ ਸੀਐੱਮ ਦਿਗਵਿਜੇ ਸਿੰਘ ਦੇ ਭਰਾ ਵਿਧਾਇਕ ਲਕਸ਼ਮਣ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਅਤੇ ਪਰਿਣੀਤੀ ਦੇ ਹਾਈ ਪ੍ਰੋਫਾਈਲ ਵਿਆਹ 'ਤੇ ਸਵਾਲ ਖੜ੍ਹੇ ਕੀਤੇ ਹਨ। ਲਕਸ਼ਮਣ ਸਿੰਘ ਨੇ ਮੀਡੀਆ ਰਾਹੀਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਹੈ ਕਿ ਇਹ ਕਾਲਾ ਧਨ ਕਿੱਥੋਂ ਆ ਰਿਹਾ ਹੈ? ਕੇਜਰੀਵਾਲ ਇਸ ਦਾ ਜਵਾਬ ਦੇਣ। ਰਾਘਵ ਚੱਢਾ-ਪਰਿਣੀਤੀ ਚੋਪੜਾ ਦੇ ਵਿਆਹ 'ਤੇ ਭਖੀ ਸਿਆਸਤ
ਕੈਨੇਡਾ ਨੇ ਖਾਲਿਸਤਾਨੀ ਨਿੱਝਰ ਦੀ ਹੱਤਿਆ ਬਾਰੇ ਸਬੂਤ ਭਾਰਤ ਨੂੰ ਸੌਂਪੇ
India Canada Dispute: ਭਾਰਤ ਤੇ ਕੈਨੇਡਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਇੱਕ ਪਾਸੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖਾਲਿਸਤਾਨੀ ਨੇਤਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਟਾਂ ਦਾ ਹੱਥ ਹੋਣ ਦੇ ਆਪਣੇ ਦਾਅਵੇ 'ਤੇ ਦ੍ਰਿੜ੍ਹ ਹਨ ਤੇ ਦੂਜੇ ਪਾਸੇ ਭਾਰਤ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰ ਰਿਹਾ ਹੈ। ਭਾਰਤ ਨੇ ਇਸ ਬਾਰੇ ਸਬੂਤ ਮੰਗੇ ਤਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਹੋਰ ਵੱਡਾ ਦਾਅਵਾ ਕਰ ਮਾਰਿਆ। ਕੈਨੇਡਾ ਨੇ ਖਾਲਿਸਤਾਨੀ ਨਿੱਝਰ ਦੀ ਹੱਤਿਆ ਬਾਰੇ ਸਬੂਤ ਭਾਰਤ ਨੂੰ ਸੌਂਪੇ
ਕੇਂਦਰੀ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰਾ, ਹੋਏ ਕੁਝ ਬਦਲਾਅ
Amit shah: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 26 ਤਰੀਕ ਮੰਗਲਵਾਰ ਨੂੰ ਪੰਜਾਬ ਦੇ ਦੌਰੇ ’ਤੇ ਆ ਰਹੇ ਹਨ ਪਰ ਉਨ੍ਹਾਂ ਦਾ ਫਿਰੋਜ਼ਪੁਰ ’ਚ ਰੱਖਿਆ ਪ੍ਰੋਗਰਾਮ ਰੱਦ ਹੋ ਗਿਆ ਹੈ। ਦੱਸ ਦਈਏ ਕਿ ਅਮਿਤ ਸ਼ਾਹ ਮੰਗਲਵਾਰ ਨੂੰ ਅੰਮ੍ਰਿਤਸਰ ਆਉਣਗੇ, ਜਿਥੇ ਉਹ ਨਾਰਥ ਜ਼ੋਨ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕਰਨਗੇ। ਇਸ ਬੈਠਕ ’ਚ ਜੰਮੂ-ਕਸ਼ਮੀਰ ਤੇ ਲੱਦਾਖ ਦੇ ਪ੍ਰਮੁੱਖ ਪ੍ਰਤੀਨਿਧੀ ਹਿੱਸਾ ਲੈਣਗੇ। ਬੈਠਕ ’ਚ ਅੰਦਰੂਨੀ ਸੁਰੱਖਿਆ ਤੇ ਵਿਕਾਸ ਨੂੰ ਲੈ ਕੇ ਗੱਲਬਾਤ ਕੀਤੀ ਜਾਵੇਗੀ। ਕੇਂਦਰੀ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰਾ, ਹੋਏ ਕੁਝ ਬਦਲਾਅ
Raghav ਦੇ ਵਿਆਹ ਨੂੰ ਲੈ ਕੇ ਬਾਦਲ ਦਾ ਤੰਜ, ਬੋਲੇ- ਵਿਆਹ ਕੇਜਰੀਵਾਲ ਦੇ ਚਹੇਤੇ ਦਾ ਹੈ ਸੁਰੱਖਿਆ ਪੰਜਾਬ ਦੀ, ਵਾਹ!, ਗਵਰਨਰ ਸਹੀ ਪੁੱਛ ਰਹੇ ਨੇ
ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਉਹ ਉਦੈਪੁਰ ਦੇ ਲੀਲਾ ਪੈਲੇਸ 'ਚ ਸੱਤ ਫੇਰੇ ਲੈਣਗੇ। ਇਸ ਵਿਆਹ ਤੋਂ ਪਹਿਲਾਂ ਹੀ ਪੰਜਾਬ ਵਿੱਚ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਪੁਲਿਸ ਦਾ ਇਸਤੇਮਾਲ ਕਰਨ ਦਾ ਦੋਸ਼ ਲਾਇਆ ਹੈ।
Punjab News: 'ਰਾਜਪਾਲ ਨੇ ਸਹੀ ਪੁੱਛਿਆ, ਗੱਲਾਂ ਦਾ ਕੜਾਹ ਨਾ ਬਣਾਓ, ਸਹੀ ਜਵਾਬ ਦਿਓ, ਤੁਸੀਂ ਤਾਂ ਪੰਜਾਬ ਕੰਗਾਲ ਕਰ ਦੇਣਾ'
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕੀਤਾ ਹੈ। ਇੱਕ ਵੀਡੀਓ ਜਾਰੀ ਕਰਕੇ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਡੇਢ ਸਾਲ ਦੌਰਾਨ ਲਏ ਗਏ 50,000 ਕਰੋੜ ਦੇ ਕਰਜ਼ੇ ਬਾਰੇ ਸਵਾਲ ਪੁੱਛਿਆ ਤੇ ਕਿਹਾ ਜੇ ਇੰਝ ਹੀ ਚਲਦਾ ਰਿਹਾ ਤਾਂ ਪੰਜਾਬ ਆਉਣ ਵਾਲੇ 10 ਸਾਲਾਂ ਵਿੱਚ ਦੀਵਾਲੀਆ ਹੋ ਜਾਵੇਗਾ
NIA Action: NIA ਦਾ ਐਕਸ਼ਨ ! ਪੰਜਾਬ ਪੁਲਿਸ ਤੋਂ ਮੰਗੀ ਵਿਦੇਸ਼ ਭੱਜੇ ਗੈਂਗਸਟਰਾਂ ਤੇ ਅੱਤਵਾਦੀਆਂ ਦੀ ਜਾਣਕਾਰੀ
ਕੌਮੀ ਜਾਂਚ ਏਜੰਸੀ (NIA) ਨੇ ਪੰਜਾਬ ਪੁਲਿਸ (Punjab Police) ਤੋਂ ਉਨ੍ਹਾਂ ਸਾਰੇ ਗੈਂਗਸਟਰਾਂ ਤੇ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਦੀ ਜਾਣਕਾਰੀ ਮੰਗੀ ਹੈ ਜੋ ਇਸ ਵਕਤ ਕੈਨੇਡਾ, ਇੰਗਲੈਂਡ ਤੇ ਅਮਰੀਕਾ ਵਿੱਚ ਲੁਕੇ ਹੋਏ ਹਨ। ਐਨਆਈਏ ਵੱਲੋਂ ਇਨ੍ਹਾਂ ਸਬੰਧੀ ਪੰਜਾਬ ਪੁਲਿਸ ਤੋਂ ਪੂਰੀ ਜਾਣਕਾਰੀ ਮੰਗੀ ਗਈ ਹੈ।
UN Protest: ਪਾਕਿਸਤਾਨ ਦੇ ਖ਼ਿਲਾਫ਼ ਸੰਯੁਕਤ ਰਾਸ਼ਟਰ ਦੇ ਬਾਹਰ ਪ੍ਰਦਰਸ਼ਨ ਕਿਉਂ ਕਰ ਰਹੇ ਨੇ ਬੰਗਲਾਦੇਸ਼ੀ ?
ਸੰਯੁਕਤ ਰਾਸ਼ਟਰ ਮਹਾਸਭਾ ਦੇ 78ਵੇਂ ਸੈਸ਼ਨ ਵਿੱਚ ਪਾਕਿਸਤਾਨ ਦੇ ਕਾਰਜਕਾਰੀ ਮੁੱਖ ਮੰਤਰੀ ਅਨਵਰ ਅਲ ਹੱਕ ਦੇ ਸਬੰਧੋਨ ਦੌਰਾਨ ਬੰਗਲਾਦੇਸ਼ੀ ਪ੍ਰਵਾਸੀ ਬੰਗਲਾਦੇਸ਼ ਮੁਕਤੀ ਸੰਗਰਾਮ ਦੇ ਦੌਰਾਨ ਪਾਕਿਸਤਾਨੀ ਫ਼ੌਜ ਵੱਲ਼ੋਂ ਕੀਤੇ ਗਏ ਅੱਤਿਆਚਾਰਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਹੈ। ਇਸ ਪ੍ਰਦਰਸ਼ਨ 'ਚ ਉਨ੍ਹਾਂ ਨੇ 1971 ਦੀ ਨਸਲਕੁਸ਼ੀ ਨੂੰ ਮਾਨਤਾ ਦੇਣ ਦੀ ਮੰਗ ਕੀਤੀ। ਦਰਅਸਲ, 1971 ਦੌਰਾਨ ਪਾਕਿਸਤਾਨ ਨੇ ਬੰਗਲਾਦੇਸ਼ (ਉਸ ਸਮੇਂ ਪੱਛਮੀ ਪਾਕਿਸਤਾਨ) ਵਿੱਚ ਵਿਦਰੋਹ ਨੂੰ ਦਬਾਉਣ ਲਈ ਵੱਡੀ ਗਿਣਤੀ ਵਿੱਚ ਫੌਜੀ ਬਲਾਂ ਦੀ ਵਰਤੋਂ ਕੀਤੀ ਸੀ।
Sidhu Moose Wala: ਕੰਗਣਾ ਦੀ ਤਾਂ ਆਦਤ ਹੈ ਅੱਗ ਲਾਉਣ ਦੀ....,ਪਹਿਲਾਂ ਮੇਰਾ ਪੁੱਤ ਤੇ ਹੁਣ ਸ਼ੁਭ
ਪੰਜਾਬੀ ਗਾਇਕ ਸੁਭਦੀਪ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਘਰ ਵਿੱਚ ਆਏ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਆਪਣੇ ਬੇਟੇ ਦੇ ਇਨਸਾਫ ਨੂੰ ਲੈ ਕੇ ਸਰਕਾਰਾਂ ਉੱਪਰ ਸਵਾਲ ਚੁੱਕੇ ਗਏ। ਉਨ੍ਹਾਂ ਕਿਹਾ ਸਮਾਂ ਬੀਤ ਜਾਣ ਦੇ ਬਾਅਦ ਵੀ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ। ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਪੰਜਾਬ ਦੇ ਲੋਕਾਂ ਨੇ ਚੁਣ ਕੇ ਭੇਜਿਆ ਪਰ ਉਹ ਕੋਈ ਵੀ ਪੰਜਾਬ ਦੇ ਹਲਾਤਾਂ ਨੂੰ ਲੈ ਕੇ ਬੋਲਣ ਲਈ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਲਗਾਤਾਰ ਵਿਗੜ ਰਹੇ ਹਨ ਦਿਨ ਦਿਹਾੜੇ ਕਤਲ ਹੋ ਰਹੇ ਹਨ। ਇਸ ਮੌਕੇ ਉਨ੍ਹਾਂ ਕਬੱਡੀ ਖਿਡਾਰੀ ਦੇ ਹੋਏ ਕਤਲ ਬਾਰੇ ਕਿਹਾ ਕਿ ਹਾਲੇ ਤੱਕ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਉਨ੍ਹਾਂ ਦਾ ਸਸਕਾਰ ਵੀ ਨਹੀਂ ਕੀਤਾ ਗਿਆ।