Punjab Breaking News LIVE: 25 ਦਿਨਾਂ ’ਚ 7660 ਨੌਕਰੀਆਂ ਦਾ ਨਵਾਂ ਰਿਕਾਰਡ, ਏਸ਼ਿਆਈ ਖੇਡਾਂ 'ਚ ਆਪਣਾ ਲੋਹਾ ਮਨਵਾਉਣਗੇ ਪੰਜਾਬ ਦੇ 58 ਖਿਡਾਰੀ, ਰਾਘਵ ਚੱਢਾ-ਪਰਿਣੀਤੀ ਚੋਪੜਾ ਦੇ ਵਿਆਹ 'ਤੇ ਭਖੀ ਸਿਆਸਤ
Punjab Breaking News LIVE, 24 September, 2023: 25 ਦਿਨਾਂ ’ਚ 7660 ਨੌਕਰੀਆਂ ਦਾ ਨਵਾਂ ਰਿਕਾਰਡ, ਏਸ਼ਿਆਈ ਖੇਡਾਂ 'ਚ ਆਪਣਾ ਲੋਹਾ ਮਨਵਾਉਣਗੇ ਪੰਜਾਬ ਦੇ 58 ਖਿਡਾਰੀ, ਰਾਘਵ ਚੱਢਾ-ਪਰਿਣੀਤੀ ਚੋਪੜਾ ਦੇ ਵਿਆਹ 'ਤੇ ਭਖੀ ਸਿਆਸਤ
ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਉਹ ਉਦੈਪੁਰ ਦੇ ਲੀਲਾ ਪੈਲੇਸ 'ਚ ਸੱਤ ਫੇਰੇ ਲੈਣਗੇ। ਇਸ ਵਿਆਹ ਤੋਂ ਪਹਿਲਾਂ ਹੀ ਪੰਜਾਬ ਵਿੱਚ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਪੁਲਿਸ ਦਾ ਇਸਤੇਮਾਲ ਕਰਨ ਦਾ ਦੋਸ਼ ਲਾਇਆ ਹੈ।
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕੀਤਾ ਹੈ। ਇੱਕ ਵੀਡੀਓ ਜਾਰੀ ਕਰਕੇ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਡੇਢ ਸਾਲ ਦੌਰਾਨ ਲਏ ਗਏ 50,000 ਕਰੋੜ ਦੇ ਕਰਜ਼ੇ ਬਾਰੇ ਸਵਾਲ ਪੁੱਛਿਆ ਤੇ ਕਿਹਾ ਜੇ ਇੰਝ ਹੀ ਚਲਦਾ ਰਿਹਾ ਤਾਂ ਪੰਜਾਬ ਆਉਣ ਵਾਲੇ 10 ਸਾਲਾਂ ਵਿੱਚ ਦੀਵਾਲੀਆ ਹੋ ਜਾਵੇਗਾ
ਕੌਮੀ ਜਾਂਚ ਏਜੰਸੀ (NIA) ਨੇ ਪੰਜਾਬ ਪੁਲਿਸ (Punjab Police) ਤੋਂ ਉਨ੍ਹਾਂ ਸਾਰੇ ਗੈਂਗਸਟਰਾਂ ਤੇ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਦੀ ਜਾਣਕਾਰੀ ਮੰਗੀ ਹੈ ਜੋ ਇਸ ਵਕਤ ਕੈਨੇਡਾ, ਇੰਗਲੈਂਡ ਤੇ ਅਮਰੀਕਾ ਵਿੱਚ ਲੁਕੇ ਹੋਏ ਹਨ। ਐਨਆਈਏ ਵੱਲੋਂ ਇਨ੍ਹਾਂ ਸਬੰਧੀ ਪੰਜਾਬ ਪੁਲਿਸ ਤੋਂ ਪੂਰੀ ਜਾਣਕਾਰੀ ਮੰਗੀ ਗਈ ਹੈ।
ਸੰਯੁਕਤ ਰਾਸ਼ਟਰ ਮਹਾਸਭਾ ਦੇ 78ਵੇਂ ਸੈਸ਼ਨ ਵਿੱਚ ਪਾਕਿਸਤਾਨ ਦੇ ਕਾਰਜਕਾਰੀ ਮੁੱਖ ਮੰਤਰੀ ਅਨਵਰ ਅਲ ਹੱਕ ਦੇ ਸਬੰਧੋਨ ਦੌਰਾਨ ਬੰਗਲਾਦੇਸ਼ੀ ਪ੍ਰਵਾਸੀ ਬੰਗਲਾਦੇਸ਼ ਮੁਕਤੀ ਸੰਗਰਾਮ ਦੇ ਦੌਰਾਨ ਪਾਕਿਸਤਾਨੀ ਫ਼ੌਜ ਵੱਲ਼ੋਂ ਕੀਤੇ ਗਏ ਅੱਤਿਆਚਾਰਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਹੈ। ਇਸ ਪ੍ਰਦਰਸ਼ਨ 'ਚ ਉਨ੍ਹਾਂ ਨੇ 1971 ਦੀ ਨਸਲਕੁਸ਼ੀ ਨੂੰ ਮਾਨਤਾ ਦੇਣ ਦੀ ਮੰਗ ਕੀਤੀ। ਦਰਅਸਲ, 1971 ਦੌਰਾਨ ਪਾਕਿਸਤਾਨ ਨੇ ਬੰਗਲਾਦੇਸ਼ (ਉਸ ਸਮੇਂ ਪੱਛਮੀ ਪਾਕਿਸਤਾਨ) ਵਿੱਚ ਵਿਦਰੋਹ ਨੂੰ ਦਬਾਉਣ ਲਈ ਵੱਡੀ ਗਿਣਤੀ ਵਿੱਚ ਫੌਜੀ ਬਲਾਂ ਦੀ ਵਰਤੋਂ ਕੀਤੀ ਸੀ।
ਪੰਜਾਬੀ ਗਾਇਕ ਸੁਭਦੀਪ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਘਰ ਵਿੱਚ ਆਏ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਆਪਣੇ ਬੇਟੇ ਦੇ ਇਨਸਾਫ ਨੂੰ ਲੈ ਕੇ ਸਰਕਾਰਾਂ ਉੱਪਰ ਸਵਾਲ ਚੁੱਕੇ ਗਏ। ਉਨ੍ਹਾਂ ਕਿਹਾ ਸਮਾਂ ਬੀਤ ਜਾਣ ਦੇ ਬਾਅਦ ਵੀ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ। ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਪੰਜਾਬ ਦੇ ਲੋਕਾਂ ਨੇ ਚੁਣ ਕੇ ਭੇਜਿਆ ਪਰ ਉਹ ਕੋਈ ਵੀ ਪੰਜਾਬ ਦੇ ਹਲਾਤਾਂ ਨੂੰ ਲੈ ਕੇ ਬੋਲਣ ਲਈ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਲਗਾਤਾਰ ਵਿਗੜ ਰਹੇ ਹਨ ਦਿਨ ਦਿਹਾੜੇ ਕਤਲ ਹੋ ਰਹੇ ਹਨ। ਇਸ ਮੌਕੇ ਉਨ੍ਹਾਂ ਕਬੱਡੀ ਖਿਡਾਰੀ ਦੇ ਹੋਏ ਕਤਲ ਬਾਰੇ ਕਿਹਾ ਕਿ ਹਾਲੇ ਤੱਕ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਉਨ੍ਹਾਂ ਦਾ ਸਸਕਾਰ ਵੀ ਨਹੀਂ ਕੀਤਾ ਗਿਆ।
ਜਦੋਂ ਤੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਦੇਸ਼ ਦੀ ਪਾਰਲੀਮੈਂਟ ਵਿੱਚ ਇਹ ਦੋਸ਼ ਲਾਇਆ ਹੈ ਕਿ ਕੈਨੇਡਾ ਵਿੱਚ ਵੱਖਵਾਦੀ ਆਗੂ ਹਰਮੀਤ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੇ ਸੰਭਾਵੀ ਸਬੰਧ ਹੋ ਸਕਦੇ ਹਨ, ਉਦੋਂ ਤੋਂ ਦੋਵਾਂ ਮੁਲਕਾਂ ਦੇ ਸਬੰਧ ਤਣਾਅ ਵਿੱਚ ਹਨ। 21 ਸਤੰਬਰ ਨੂੰ ਭਾਰਤ ਨੇ ਕੈਨੇਡਾ ਵਿੱਚ ਵੀਜ਼ਾ ਸੇਵਾਵਾਂ ਬੰਦ ਕਰ ਦਿੱਤੀਆਂ ਸਨ। ਵਪਾਰ 'ਤੇ ਇਸ ਦੇ ਸੰਭਾਵੀ ਪ੍ਰਭਾਵ ਤੋਂ ਇਲਾਵਾ, ਇਹ ਮੁੱਦਾ ਉਨ੍ਹਾਂ ਸਬੰਧਾਂ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ ਜਿਨ੍ਹਾਂ ਨੂੰ ਇਹ ਦੇਸ਼ ਪੱਛਮ ਵਿਚ ਆਪਣੇ ਨਜ਼ਦੀਕੀ, ਸਾਂਝੇ ਸਹਿਯੋਗੀਆਂ ਨਾਲ ਸਾਂਝਾ ਕਰਦੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 11 ਸਬਿਆਂ ਵਿੱਚ 9 ਵੰਦੇ ਭਾਰਤ ਟਰੇਨਾਂ (Vande Bharat Trains) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਨ੍ਹਾਂ ਵੰਦੇ ਭਾਰਤ ਟਰੇਨਾਂ (Vande Bharat Trains) ਰਾਹੀਂ ਨਾ ਸਿਰਫ਼ ਇਨ੍ਹਾਂ ਸਾਰੇ ਸੂਬਿਆਂ ਵਿੱਚ ਯਾਤਰਾ ਦਾ ਸਮਾਂ ਘਟੇਗਾ, ਸਗੋਂ ਸੰਪਰਕ ਵੀ ਵਧੇਗਾ। ਪੀਐਮ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੀਆਂ ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਈ। ਵੰਦੇ ਭਾਰਤ ਟਰੇਨਾਂ ਪਹਿਲਾਂ ਹੀ ਦੇਸ਼ ਭਰ ਵਿੱਚ ਕਈ ਰੂਟਾਂ 'ਤੇ ਚੱਲ ਰਹੀਆਂ ਹਨ। ਅਜਿਹੇ 'ਚ ਇਨ੍ਹਾਂ ਟਰੇਨਾਂ ਨਾਲ ਵੰਦੇ ਭਾਰਤ ਟਰੇਨਾਂ ਦਾ ਬੇੜਾ ਵੀ ਵੱਡਾ ਹੋਣ ਵਾਲਾ ਹੈ।
ਭਾਰਤ ਤੇ ਕੈਨੇਡਾ ਵਿਵਾਦ ਦੇ ਵਿਚਕਾਰ ਵੱਡੀ ਖਬਰ ਸਾਹਮਣੇ ਆਈ ਹੈ। ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਬਾਰੇ ਅਮਰੀਕਾ ਨੇ ਕੈਨੇਡਾ ਨਾਲ ਖੁਫੀਆ ਜਾਣਕਾਰੀ ਸਾਂਝੀ ਕੀਤੀ ਸੀ। ਨਿਊਯਾਰਕ ਟਾਈਮਜ਼ ਦੀ ਰਿਪੋਰਟ 'ਚ ਇਹ ਖੁਲਾਸਾ ਹੋਇਆ ਹੈ। ਰਿਪੋਰਟ 'ਚ ਦੱਸਿਆ ਗਿਆ ਹੈ ਕਿ ਵੈਨਕੂਵਰ ਇਲਾਕੇ 'ਚ ਖਾਲਿਸਤਾਨੀ ਨੇਤਾ ਦੇ ਕਤਲ ਤੋਂ ਬਾਅਦ ਅਮਰੀਕੀ ਖੁਫੀਆ ਏਜੰਸੀਆਂ ਨੇ ਕੈਨੇਡਾ ਨੂੰ ਸੂਚਨਾ ਭੇਜੀ ਸੀ, ਪਰ ਕੈਨੇਡਾ ਨੇ ਭਾਰਤ ਖਿਲਾਫ ਖੁਫੀਆ ਜਾਣਕਾਰੀ ਨੂੰ ਅੰਤ ਵਿੱਚ ਵਰਤਿਆ ਤੇ ਇਸ ਆਧਾਰ 'ਤੇ ਹੀ ਭਾਰਤ 'ਤੇ ਕਤਲ ਦੀ ਸਾਜਿਸ਼ ਰਤਣ ਦਾ ਦੋਸ਼ ਲਾਇਆ ਗਿਆ ਸੀ।
ਭਾਰਤ ਤੇ ਕੈਨੇਡਾ ਵਿਵਾਦ ਦੇ ਵਿਚਕਾਰ ਵੱਡੀ ਖਬਰ ਸਾਹਮਣੇ ਆਈ ਹੈ। ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਬਾਰੇ ਅਮਰੀਕਾ ਨੇ ਕੈਨੇਡਾ ਨਾਲ ਖੁਫੀਆ ਜਾਣਕਾਰੀ ਸਾਂਝੀ ਕੀਤੀ ਸੀ। ਨਿਊਯਾਰਕ ਟਾਈਮਜ਼ ਦੀ ਰਿਪੋਰਟ 'ਚ ਇਹ ਖੁਲਾਸਾ ਹੋਇਆ ਹੈ। ਰਿਪੋਰਟ 'ਚ ਦੱਸਿਆ ਗਿਆ ਹੈ ਕਿ ਵੈਨਕੂਵਰ ਇਲਾਕੇ 'ਚ ਖਾਲਿਸਤਾਨੀ ਨੇਤਾ ਦੇ ਕਤਲ ਤੋਂ ਬਾਅਦ ਅਮਰੀਕੀ ਖੁਫੀਆ ਏਜੰਸੀਆਂ ਨੇ ਕੈਨੇਡਾ ਨੂੰ ਸੂਚਨਾ ਭੇਜੀ ਸੀ, ਪਰ ਕੈਨੇਡਾ ਨੇ ਭਾਰਤ ਖਿਲਾਫ ਖੁਫੀਆ ਜਾਣਕਾਰੀ ਨੂੰ ਅੰਤ ਵਿੱਚ ਵਰਤਿਆ ਤੇ ਇਸ ਆਧਾਰ 'ਤੇ ਹੀ ਭਾਰਤ 'ਤੇ ਕਤਲ ਦੀ ਸਾਜਿਸ਼ ਰਤਣ ਦਾ ਦੋਸ਼ ਲਾਇਆ ਗਿਆ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਨੌਜਵਾਨ ਪੰਜਾਬੀ ਗਾਇਕ ਸ਼ੁਭਨੀਤ ਸਿੰਘ ਸ਼ੁਭ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਟ੍ਰੋਲ ਕਰਨ ਵਾਲਿਆਂ ਨੂੰ ਕਿਹਾ ਹੈ ਕਿ ਦਸਤਾਰ ਸਜਾਉਣ ਦਾ ਮਤਲਬ ਇਹ ਨਹੀਂ ਕਿ ਉਹ ਕਿਸੇ ਵੀ ਰੂਪ ਵਿੱਚ ਕੱਟੜਪੰਥ ਦੇ ਸਮਰਥਕ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਮੁੱਦੇ 'ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਵੀ ਘੇਰਿਆ ਹੈ। ਉਨ੍ਹਾਂ ਕਿਹਾ ਕਿ 92 ਗੂੰਗਿਆਂ ਦੀ ਇਹ ਹਾਲਤ ਹੈ ਕਿ ਬਿਨਾਂ ਪ੍ਰਮਿਸ਼ਨ ਲਏ ਪੰਜਾਬ ਦੇ ਨੌਜਵਾਨਾਂ ਨਾਲ ਖੜ੍ਹ ਵੀ ਨਹੀਂ ਸਕਦੇ।
ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਬੌਲੀਵੁੱਡ ਅਦਾਕਾਰਾ ਪਰਨੀਤੀ ਚੋਪੜਾ ਦੇ ਆਲੀਸ਼ਾਨ ਵਿਆਹ ਸਮਾਗਮਾਂ ਨੂੰ ਲੈ ਕੇ ਚਰਚਾ ਛਿੜ ਗਈ ਹੈ। ਵਿਰੋਧੀ ਧਿਰਾਂ ਵੱਲੋਂ ਵਿਆਹ ਸਮਾਗਮਾਂ 'ਤੇ ਖਰਚੇ ਨੂੰ ਲੈ ਕੇ ਸਵਾਲ ਪੁੱਛੇ ਜਾ ਰਹੇ ਹਨ। ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਵਿਆਹ ਦੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਰਾਘਵ ਚੱਢਾ ਦੀ ਆਮਦਨ ਉਪਰ ਵੀ ਸਵਾਲ ਉਠਾਏ ਹਨ।
ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਵਿਵਾਦ ਤੋਂ ਬਾਅਦ ਭਾਰਤ ਤੇ ਕੈਨੇਡਾ ਦੇ ਰਿਸ਼ਤੇ ਵਿਗੜਦੇ ਜਾ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। 'ਦ ਇੰਟਰਸੈਪਟ' ਦੀ ਰਿਪੋਰਟ ਅਨੁਸਾਰ, ਦੋਵਾਂ ਦੇਸ਼ਾਂ ਵਿਚਾਲੇ ਵਧ ਰਹੇ ਕੂਟਨੀਤਕ ਤਣਾਅ ਦੇ ਵਿਚਾਲੇ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫਬੀਆਈ) ਦੇ ਏਜੰਟਾਂ ਨੇ ਅਮਰੀਕਾ ਵਿੱਚ ਖਾਲਿਸਤਾਨੀ ਲੀਡਰਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਅਲਰਟ ਕੀਤਾ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ।
ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿਛਲੇ 25 ਦਿਨਾਂ ’ਚ 7660 ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਬਣਾਇਆ ਹੈ। ਸਰਕਾਰ ਦਾ ਇਹ ਵੀ ਦਾਅਵਾ ਹੈ ਕਿ ਮਹਿਜ਼ 18 ਮਹੀਨਿਆਂ ਵਿੱਚ 36524 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 26 ਤਰੀਕ ਮੰਗਲਵਾਰ ਨੂੰ ਪੰਜਾਬ ਦੇ ਦੌਰੇ ’ਤੇ ਆ ਰਹੇ ਹਨ ਪਰ ਉਨ੍ਹਾਂ ਦਾ ਫਿਰੋਜ਼ਪੁਰ ’ਚ ਰੱਖਿਆ ਪ੍ਰੋਗਰਾਮ ਰੱਦ ਹੋ ਗਿਆ ਹੈ। ਦੱਸ ਦਈਏ ਕਿ ਅਮਿਤ ਸ਼ਾਹ ਮੰਗਲਵਾਰ ਨੂੰ ਅੰਮ੍ਰਿਤਸਰ ਆਉਣਗੇ, ਜਿਥੇ ਉਹ ਨਾਰਥ ਜ਼ੋਨ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕਰਨਗੇ। ਇਸ ਬੈਠਕ ’ਚ ਜੰਮੂ-ਕਸ਼ਮੀਰ ਤੇ ਲੱਦਾਖ ਦੇ ਪ੍ਰਮੁੱਖ ਪ੍ਰਤੀਨਿਧੀ ਹਿੱਸਾ ਲੈਣਗੇ। ਬੈਠਕ ’ਚ ਅੰਦਰੂਨੀ ਸੁਰੱਖਿਆ ਤੇ ਵਿਕਾਸ ਨੂੰ ਲੈ ਕੇ ਗੱਲਬਾਤ ਕੀਤੀ ਜਾਵੇਗੀ।
ਪਿਛੋਕੜ
Punjab Breaking News LIVE, 24 September, 2023: ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿਛਲੇ 25 ਦਿਨਾਂ ’ਚ 7660 ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਬਣਾਇਆ ਹੈ। ਸਰਕਾਰ ਦਾ ਇਹ ਵੀ ਦਾਅਵਾ ਹੈ ਕਿ ਮਹਿਜ਼ 18 ਮਹੀਨਿਆਂ ਵਿੱਚ 36524 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸਰਕਾਰੀ ਦਾਅਵੇ ਮੁਤਾਬਕ ਪੰਜਾਬ ਦੀ ਖੁਸ਼ਹਾਲੀ ਤੇ ਬਿਹਤਰੀ ਲਈ ਲਾਮਿਸਾਲ ਤੇ ਇਤਿਹਾਸਕ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕਾਰਜਕਾਲ ਦੇ ਮਹਿਜ਼ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36524 ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪ ਕੇ ਇੱਕ ਨਵੇਕਲਾ ਰਿਕਾਰਡ ਬਣਾਇਆ ਹੈ। ਸਿਰਫ 25 ਦਿਨਾਂ ’ਚ 7660 ਨੌਕਰੀਆਂ! ਭਗਵੰਤ ਮਾਨ ਸਰਕਾਰ ਵੱਲੋਂ ਨਵੇਂ ਰਿਕਾਰਡ ਦਾ ਦਾਅਵਾ
ਏਸ਼ਿਆਈ ਖੇਡਾਂ 'ਚ ਆਪਣਾ ਲੋਹਾ ਮਨਵਾਉਣਗੇ ਪੰਜਾਬ ਦੇ 58 ਖਿਡਾਰੀ
Asian Games 2023: ਚੀਨ ਦੇ ਸ਼ਹਿਰ ਹਾਂਗਜ਼ੂ ਵਿੱਚ 23 ਸਤੰਬਰ ਤੋਂ 8 ਅਕਤੂਬਰ ਤੱਕ ਹੋ ਰਹੀਆਂ ਏਸ਼ਿਆਈ ਖੇਡਾਂ ਵਿੱਚ ਭਾਰਤ ਦਾ 653 ਮੈਂਬਰੀ ਖੇਡ ਦਲ ਹਿੱਸਾ ਲੈ ਰਿਹਾ ਹੈ ਜਿਸ ਵਿੱਚ 48 ਖਿਡਾਰੀ ਪੰਜਾਬ ਦੇ ਹਨ। ਇਸ ਤੋਂ ਇਲਾਵਾ 10 ਪੰਜਾਬੀ ਖਿਡਾਰੀ ਪੈਰਾ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣਗੇ ਜੋ ਅਗਲੇ ਮਹੀਨੇ 22 ਤੋਂ 28 ਅਕਤੂਬਰ ਤੱਕ ਹਾਂਗਜ਼ੂ ਵਿਖੇ ਹੋ ਰਹੀਆਂ ਹਨ। ਪੰਜਾਬ ਸਰਕਾਰ ਨੇ ਆਪਣੀ ਨਵੀਂ ਖੇਡ ਨੀਤੀ ਨੂੰ ਲਾਗੂ ਕਰਦਿਆਂ 58 ਖਿਡਾਰੀਆਂ ਨੂੰ ਤਿਆਰੀ ਲਈ 4.64 ਕਰੋੜ ਰੁਪਏ ਦੀ ਨਗਦ ਰਾਸ਼ੀ ਦਿੱਤੀ ਗਈ ਹੈ। ਏਸ਼ਿਆਈ ਖੇਡਾਂ 'ਚ ਆਪਣਾ ਲੋਹਾ ਮਨਵਾਉਣਗੇ ਪੰਜਾਬ ਦੇ 58 ਖਿਡਾਰੀ
ਰਾਘਵ ਚੱਢਾ-ਪਰਿਣੀਤੀ ਚੋਪੜਾ ਦੇ ਵਿਆਹ 'ਤੇ ਭਖੀ ਸਿਆਸਤ
Digvijaya Singh Brother on Parineeti-Raghav Wedding: ਰਾਘਵ ਚੱਢਾ-ਪਰਿਣੀਤੀ ਚੋਪੜਾ ਅੱਜ ਯਾਨਿ 24 ਸਤੰਬਰ ਨੂੰ ਵਿਆਹ ਕਰਨ ਜਾ ਰਹੇ ਹਨ। ਦੋਵੇਂ ਆਪਣੇ ਵਿਆਹ ਨੂੰ ਲੈਕੇ ਸੁਰਖੀਆਂ 'ਚ ਬਣੇ ਹੋਏ ਹਨ। ਹੁਣ ਰਾਘਵ-ਪਰਿਣੀਤੀ ਦੇ ਵਿਆਹ ਦੇ ਸਿਆਸਤ ਭਖਦੀ ਨਜ਼ਰ ਆ ਰਹੀ ਹੈ। ਸਾਬਕਾ ਸੀਐੱਮ ਦਿਗਵਿਜੇ ਸਿੰਘ ਦੇ ਭਰਾ ਵਿਧਾਇਕ ਲਕਸ਼ਮਣ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਅਤੇ ਪਰਿਣੀਤੀ ਦੇ ਹਾਈ ਪ੍ਰੋਫਾਈਲ ਵਿਆਹ 'ਤੇ ਸਵਾਲ ਖੜ੍ਹੇ ਕੀਤੇ ਹਨ। ਲਕਸ਼ਮਣ ਸਿੰਘ ਨੇ ਮੀਡੀਆ ਰਾਹੀਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਹੈ ਕਿ ਇਹ ਕਾਲਾ ਧਨ ਕਿੱਥੋਂ ਆ ਰਿਹਾ ਹੈ? ਕੇਜਰੀਵਾਲ ਇਸ ਦਾ ਜਵਾਬ ਦੇਣ। ਰਾਘਵ ਚੱਢਾ-ਪਰਿਣੀਤੀ ਚੋਪੜਾ ਦੇ ਵਿਆਹ 'ਤੇ ਭਖੀ ਸਿਆਸਤ
ਕੈਨੇਡਾ ਨੇ ਖਾਲਿਸਤਾਨੀ ਨਿੱਝਰ ਦੀ ਹੱਤਿਆ ਬਾਰੇ ਸਬੂਤ ਭਾਰਤ ਨੂੰ ਸੌਂਪੇ
India Canada Dispute: ਭਾਰਤ ਤੇ ਕੈਨੇਡਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਇੱਕ ਪਾਸੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖਾਲਿਸਤਾਨੀ ਨੇਤਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਟਾਂ ਦਾ ਹੱਥ ਹੋਣ ਦੇ ਆਪਣੇ ਦਾਅਵੇ 'ਤੇ ਦ੍ਰਿੜ੍ਹ ਹਨ ਤੇ ਦੂਜੇ ਪਾਸੇ ਭਾਰਤ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰ ਰਿਹਾ ਹੈ। ਭਾਰਤ ਨੇ ਇਸ ਬਾਰੇ ਸਬੂਤ ਮੰਗੇ ਤਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਹੋਰ ਵੱਡਾ ਦਾਅਵਾ ਕਰ ਮਾਰਿਆ। ਕੈਨੇਡਾ ਨੇ ਖਾਲਿਸਤਾਨੀ ਨਿੱਝਰ ਦੀ ਹੱਤਿਆ ਬਾਰੇ ਸਬੂਤ ਭਾਰਤ ਨੂੰ ਸੌਂਪੇ
ਕੇਂਦਰੀ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰਾ, ਹੋਏ ਕੁਝ ਬਦਲਾਅ
Amit shah: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 26 ਤਰੀਕ ਮੰਗਲਵਾਰ ਨੂੰ ਪੰਜਾਬ ਦੇ ਦੌਰੇ ’ਤੇ ਆ ਰਹੇ ਹਨ ਪਰ ਉਨ੍ਹਾਂ ਦਾ ਫਿਰੋਜ਼ਪੁਰ ’ਚ ਰੱਖਿਆ ਪ੍ਰੋਗਰਾਮ ਰੱਦ ਹੋ ਗਿਆ ਹੈ। ਦੱਸ ਦਈਏ ਕਿ ਅਮਿਤ ਸ਼ਾਹ ਮੰਗਲਵਾਰ ਨੂੰ ਅੰਮ੍ਰਿਤਸਰ ਆਉਣਗੇ, ਜਿਥੇ ਉਹ ਨਾਰਥ ਜ਼ੋਨ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕਰਨਗੇ। ਇਸ ਬੈਠਕ ’ਚ ਜੰਮੂ-ਕਸ਼ਮੀਰ ਤੇ ਲੱਦਾਖ ਦੇ ਪ੍ਰਮੁੱਖ ਪ੍ਰਤੀਨਿਧੀ ਹਿੱਸਾ ਲੈਣਗੇ। ਬੈਠਕ ’ਚ ਅੰਦਰੂਨੀ ਸੁਰੱਖਿਆ ਤੇ ਵਿਕਾਸ ਨੂੰ ਲੈ ਕੇ ਗੱਲਬਾਤ ਕੀਤੀ ਜਾਵੇਗੀ। ਕੇਂਦਰੀ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰਾ, ਹੋਏ ਕੁਝ ਬਦਲਾਅ
- - - - - - - - - Advertisement - - - - - - - - -