Punjab Breaking News Live: ਠੰਢੀਆਂ ਰਾਤਾਂ 'ਚ 13 ਦਿਨਾਂ ਤੋਂ ਸ਼ੰਭੂ ਤੇ ਖਨੌਰੀ ਬਾਰਡਰਾਂ 'ਤੇ ਡਟੇ ਹਜ਼ਾਰਾਂ ਕਿਸਾਨ, ਮਾਰਚ ਵਿੱਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਗੂਗਲ ਕ੍ਰੋਮ ਦੇਸ਼ ਲਈ ਖ਼ਤਰਾ!

Punjab Breaking News LIVE, 25 February 2024: ਠੰਢੀਆਂ ਰਾਤਾਂ 'ਚ 13 ਦਿਨਾਂ ਤੋਂ ਸ਼ੰਭੂ ਤੇ ਖਨੌਰੀ ਬਾਰਡਰਾਂ 'ਤੇ ਡਟੇ ਹਜ਼ਾਰਾਂ ਕਿਸਾਨ, ਮਾਰਚ ਵਿੱਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਗੂਗਲ ਕ੍ਰੋਮ ਦੇਸ਼ ਲਈ ਖ਼ਤਰਾ!

ABP Sanjha Last Updated: 25 Feb 2024 12:00 PM
Jalandhar News: ਬਿਨਾਂ ਡਰਾਈਵਰ 100 ਕਿਲੋਮੀਟਰ ਦੀ ਰਫਤਾਰ ਨਾਲ ਦੌੜਨ ਲੱਗੀ ਰੇਲ! ਚਾਰੇ ਪਾਸੇ ਮੱਚ ਗਿਆ ਹੰਗਾਮਾ

Jalandhar News: ਬਿਨਾਂ ਡਰਾਈਵਰ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਦੌੜਣ ਵਾਲੀ ਰੇਲ ਗੱਡੀ ਨੇ ਭਾਜੜਾਂ ਪਾ ਦਿੱਤੀਆਂ। ਪਤਾ ਲੱਗਦਿਆਂ ਹੀ ਰੇਲਵੇ ਮੁਲਾਜ਼ਮ ਅਲਰਟ ਹੋ ਗਏ ਤੇ ਚਾਰੇ ਪਾਸੇ ਐਮਰਜੈਂਸੀ ਦੇ ਸੁਨੇਹੇ ਭੇਜ ਦਿੱਤੇ। ਆਖਰ ਬਿਜਲੀ ਬੰਦ ਕਰਕੇ ਰੇਲ ਨੂੰ ਰੋਕਿਆ ਗਿਆ ਤੇ ਸੁੱਖ ਦਾ ਸਾਹ ਲਿਆ। ਬਿਨਾਂ ਡਰਾਈਵਰ ਰੇਲ ਕਿਵੇਂ ਦੌੜੀ, ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦਰਅਸਲ ਪਠਾਨਕੋਟ ਨੇੜੇ ਦਮਤਲ ਤੋਂ ਚੱਲੀ ਮਾਲ ਗੱਡੀ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਬਿਨਾਂ ਡਰਾਈਵਰ ਤੋਂ ਹੀ ਟ੍ਰੈਕ 'ਤੇ ਦੌੜਣ ਲੱਗੀ। ਇਸ ਨੂੰ ਰੋਕਣ ਲਈ ਅਲਾਵਲਪੁਰ 'ਚ ਤਿਆਰੀਆਂ ਕੀਤੀਆਂ ਗਈਆਂ। ਸਟੇਸ਼ਨ 'ਤੇ ਘੋਸ਼ਣਾ ਕੀਤੀ ਗਈ ਕਿ ਪਟੜੀਆਂ ਨੂੰ ਖਾਲੀ ਕਰ ਦਿੱਤਾ ਜਾਵੇ। 

Jalandhar News: ਜਲੰਧਰ ਪੁਲਿਸ ਦਾ ਵੱਡਾ ਐਕਸ਼ਨ! ਲਖਬੀਰ ਲੰਡਾ ਦੇ 3 ਸਾਥੀ ਗ੍ਰਿਫਤਾਰ, ਹਥਿਆਰਾਂ ਦੀ ਕਰਦੇ ਸੀ ਸਪਲਾਈ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰ ਲਖਬੀਰ ਲੰਡਾ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਕਿਹਾ ਹੈ ਕਿ ਇਨ੍ਹਾਂ ਮੁਲਜ਼ਮਾਂ ਕੋਲੋਂ ਕਰੀਬ 17 ਹਥਿਆਰ ਤੇ 33 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਸਬੰਧੀ ਸਿਟੀ ਪੁਲਿਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਤਾਬਕ ਸਾਰੇ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਇੱਥੇ ਮਹਿੰਗੇ ਭਾਅ ਵੇਚਦੇ ਸਨ। ਇਹ ਕਾਰਵਾਈ ਜਲੰਧਰ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਕੀਤੀ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅੱਜ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਨਗੇ। 

Farmers Protest: ਹਰਿਆਣਾ ਪੁਲਿਸ ਦੀ ਦਰਿੰਦਗੀ! ਰੋਹਤਕ ਤੋਂ ਚੰਡੀਗੜ੍ਹ ਲਿਆਂਦੇ ਨੌਜਵਾਨ ਪ੍ਰਿਤਪਾਲ ਦੇ ਰਿਸ਼ਤੇਦਾਰਾਂ ਨੇ ਕੀਤੇ ਦਿਲ ਦਹਿਲਾਉਣ ਵਾਲੇ ਖੁਲਾਸੇ

Farmers Protest 2.0: ਖਨੌਰੀ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਹਰਿਆਣਾ ਪੁਲਿਸ ਦੀ ਦਰਿੰਦਗੀ ਸਾਹਮਣੇ ਆਈ ਹੈ। ਰੋਹਤਕ ਪੀਜੀਆਈ ਤੋਂ ਚੰਡੀਗੜ੍ਹ ਪੀਜੀਆਈ ਲਿਆਂਦੇ ਨੌਜਵਾਨ ਪ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਨੇ ਵੱਡੇ ਖੁਲਾਸੇ ਕੀਤੇ ਹਨ। ਪੁਲਿਸ ਪ੍ਰਿਤਪਾਲ ਸਿੰਘ ਨੂੰ ਬੋਰੀ ਵਿੱਚ ਬੰਦ ਕਰਕੇ ਲੈ ਕਈ ਸੀ ਤੇ ਅੰਨ੍ਹਾ ਤਸ਼ੱਦਦ ਢਾਹਿਆ ਸੀ। ਉਸ ਦੀਆਂ ਲੱਤਾਂ ਤੋੜ ਦਿੱਤੀਆਂ ਗਈਆਂ ਸੀ। ਪ੍ਰਿਤਪਾਲ ਸਿੰਘ ਵਾਸੀ ਸੰਗਰੂਰ ਦੇ ਪਿਤਾ ਦਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਕੋਚਿੰਗ ਅਕੈਡਮੀ ਵਿੱਚ ਅਧਿਆਪਕ ਵਜੋਂ ਕੰਮ ਕਰਦਾ ਹੈ, ਜੋ ਬੱਚਿਆਂ ਨੂੰ ਪੜ੍ਹਾਉਂਦਾ ਹੈ। ਬੁੱਧਵਾਰ ਨੂੰ ਪ੍ਰਿਤਪਾਲ ਆਪਣੇ ਜੀਜੇ (ਜੋ ਸਰਕਾਰੀ ਡਾਕਟਰ ਹੈ ਤੇ ਐਂਬੂਲੈਂਸ ਡਿਊਟੀ 'ਤੇ ਹੈ) ਨੂੰ ਕੱਪੜੇ ਦੇਣ ਲਈ ਖਨੌਰੀ ਸਰਹੱਦ 'ਤੇ ਗਿਆ ਸੀ। ਇਸ ਦੌਰਾਨ ਉਸ ਦੇ ਨੇੜੇ ਅੱਥਰੂ ਗੈਸ ਦਾ ਇੱਕ ਗੋਲਾ ਡਿੱਗਿਆ। ਇਸ ਕਾਰਨ ਉਸ ਨੂੰ ਕੁਝ ਨਹੀਂ ਦਿੱਸਿਆ। 

Google Chrome: ਗੂਗਲ ਕ੍ਰੋਮ ਦੇਸ਼ ਲਈ ਖ਼ਤਰਾ! ਸਰਕਾਰ ਨੇ ਜਾਰੀ ਕੀਤੀ ਗੰਭੀਰ ਚੇਤਾਵਨੀ

Government of India: ਸਰਕਾਰ ਮੁਤਾਬਕ ਗੂਗਲ ਕ੍ਰੋਮ 'ਚ ਕਈ ਖਾਮੀਆਂ ਦੇਖੀਆਂ ਗਈਆਂ ਹਨ। ਇਹ ਅਲਰਟ ਭਾਰਤ ਸਰਕਾਰ ਦੀ ਕੰਪਿਊਟਰ ਐਮਰਜੈਂਸੀ ਰਿਸਪਾਂਸ ਟੀਮ ਵੱਲੋਂ ਜਾਰੀ ਕੀਤਾ ਗਿਆ ਹੈ। ਭਾਰਤ ਸਰਕਾਰ ਦੀ ਸਾਈਬਰ ਸੁਰੱਖਿਆ ਏਜੰਸੀ ਦਾ ਮੰਨਣਾ ਹੈ ਕਿ ਗੂਗਲ ਕਰੋਮ ਨੂੰ ਰਿਮੋਟ ਤੋਂ ਕੰਟਰੋਲ ਕੀਤਾ ਜਾ ਸਕਦਾ ਹੈ। ਨਾਲ ਹੀ, ਇਸ ਵਿੱਚ ਖਤਰਨਾਕ ਕੋਡ ਵੀ ਪਾਇਆ ਜਾ ਸਕਦਾ ਹੈ। ਇਸ ਤਰ੍ਹਾਂ ਹੈਕਰ ਯੂਜ਼ਰਸ ਦਾ ਸੰਵੇਦਨਸ਼ੀਲ ਡਾਟਾ ਚੋਰੀ ਕਰ ਸਕਦੇ ਹਨ। CERT-In ਦੁਆਰਾ ਇੱਕ ਸੁਰੱਖਿਆ ਸਲਾਹ ਜਾਰੀ ਕੀਤੀ ਗਈ ਹੈ, ਜਿਸ ਵਿੱਚ ਹਮਲਾਵਰ ਵੈਬ ਪੇਜ 'ਤੇ ਹਮਲਾ ਕਰ ਸਕਦੇ ਹਨ।

Bank Holiday in March 2024: ਮਾਰਚ ਵਿੱਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਇੱਥੇ ਵੇਖੋ ਛੁੱਟੀਆਂ ਦੀ ਪੂਰੀ ਲਿਸਟ

Bank Holiday in March : ਸਾਲ 2024 ਦਾ ਦੂਜਾ ਮਹੀਨਾ ਭਾਵ ਫਰਵਰੀ ਖ਼ਤਮ ਹੋਣ ਵਾਲਾ ਹੈ। ਮਾਰਚ ਦੇ ਸ਼ੁਰੂ ਹੋਣ ਦੇ ਨਾਲ ਹੀ ਬੈਂਕਾਂ ਵਿੱਚ ਛੁੱਟੀਆਂ (bank holiday) ਦਾ ਦੌਰ ਚੱਲ ਰਿਹਾ ਹੈ। ਭਾਰਤੀ ਰਿਜ਼ਰਵ ਬੈਂਕ (Reserve Bank of India) ਹਰ ਮਹੀਨੇ ਦੀ ਸ਼ੁਰੂਆਤ ਤੋਂ ਪਹਿਲਾਂ ਬੈਂਕ ਛੁੱਟੀਆਂ ਦੀ ਸੂਚੀ ਜਾਰੀ ਕਰਦਾ ਹੈ। ਅਜਿਹੇ 'ਚ ਜੇ ਤੁਸੀਂ ਅਗਲੇ ਮਹੀਨੇ ਕੋਈ ਜ਼ਰੂਰੀ ਕੰਮ ਪੂਰਾ ਕਰਨਾ ਹੈ ਤਾਂ ਮਾਰਚ 'ਚ ਬੈਂਕ ਛੁੱਟੀਆਂ ਦੀ ਸੂਚੀ ਜ਼ਰੂਰ ਦੇਖੋ। ਰਿਜ਼ਰਵ ਬੈਂਕ (Reserve Bank) ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਅਨੁਸਾਰ ਮਾਰਚ ਵਿੱਚ ਬੈਂਕ ਕੁੱਲ 14 ਦਿਨ ਬੰਦ ਰਹਿਣਗੇ।

Farmers Protest: ਠੰਢੀਆਂ ਰਾਤਾਂ 'ਚ 13 ਦਿਨਾਂ ਤੋਂ ਸ਼ੰਭੂ ਤੇ ਖਨੌਰੀ ਬਾਰਡਰਾਂ 'ਤੇ ਡਟੇ ਹਜ਼ਾਰਾਂ ਕਿਸਾਨ, ਮੰਗਾਂ ਮੰਨਵਾ ਕੇ ਹੀ ਪਿੱਛੇ ਹਟਣ ਦਾ ਐਲਾਨ

Farmers Protest 2.0: ਅੱਜ ਹਰਿਆਣਾ ਦੀਆਂ ਹੱਦਾਂ ਉਪਰ ਚੱਲ ਰਹੇ ਕਿਸਾਨ ਅੰਦੋਲਨ ਦਾ 13ਵਾਂ ਦਿਨ ਹੈ। ਪੰਜਾਬ ਦੇ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ 'ਤੇ ਡਟੇ ਹੋਏ ਹਨ। ਬੇਸ਼ੱਕ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ ਪਰ ਉਨ੍ਹਾਂ ਦੇ ਹੌਸਲੇ ਬੁਲੰਦ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਘਰ ਵਾਪਸ ਨਹੀਂ ਜਾਣਗੇ। ਅੱਜ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ 'ਤੇ ਵਿਸ਼ਵ ਵਪਾਰ ਸੰਗਠਨ (ਡਬਲਯੂਟੀਓ) ਸਬੰਧੀ ਕਾਨਫਰੰਸ ਕਰਨਗੇ। ਇਸ ਦੇ ਜ਼ਰੀਏ ਦੇਸ਼ ਭਰ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਯੋਜਨਾ ਹੈ। ਮਾਹਿਰ ਇੱਥੇ ਆਉਣਗੇ ਤੇ ਡਬਲਯੂਟੀਓ ਦੇ ਨੁਕਸਾਨਾਂ ਬਾਰੇ ਦੱਸਣਗੇ। 

ਪਿਛੋਕੜ

Punjab Breaking News LIVE, 25 February 2024: ਅੱਜ ਹਰਿਆਣਾ ਦੀਆਂ ਹੱਦਾਂ ਉਪਰ ਚੱਲ ਰਹੇ ਕਿਸਾਨ ਅੰਦੋਲਨ ਦਾ 13ਵਾਂ ਦਿਨ ਹੈ। ਪੰਜਾਬ ਦੇ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ 'ਤੇ ਡਟੇ ਹੋਏ ਹਨ। ਬੇਸ਼ੱਕ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ ਪਰ ਉਨ੍ਹਾਂ ਦੇ ਹੌਸਲੇ ਬੁਲੰਦ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਘਰ ਵਾਪਸ ਨਹੀਂ ਜਾਣਗੇ। ਅੱਜ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ 'ਤੇ ਵਿਸ਼ਵ ਵਪਾਰ ਸੰਗਠਨ (ਡਬਲਯੂਟੀਓ) ਸਬੰਧੀ ਕਾਨਫਰੰਸ ਕਰਨਗੇ। ਇਸ ਦੇ ਜ਼ਰੀਏ ਦੇਸ਼ ਭਰ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਯੋਜਨਾ ਹੈ। ਮਾਹਿਰ ਇੱਥੇ ਆਉਣਗੇ ਤੇ ਡਬਲਯੂਟੀਓ ਦੇ ਨੁਕਸਾਨਾਂ ਬਾਰੇ ਦੱਸਣਗੇ। ਠੰਢੀਆਂ ਰਾਤਾਂ 'ਚ 13 ਦਿਨਾਂ ਤੋਂ ਸ਼ੰਭੂ ਤੇ ਖਨੌਰੀ ਬਾਰਡਰਾਂ 'ਤੇ ਡਟੇ ਹਜ਼ਾਰਾਂ ਕਿਸਾਨ, ਮੰਗਾਂ ਮੰਨਵਾ ਕੇ ਹੀ ਪਿੱਛੇ ਹਟਣ ਦਾ ਐਲਾਨ


 


Bank Holiday in March 2024: ਮਾਰਚ ਵਿੱਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਇੱਥੇ ਵੇਖੋ ਛੁੱਟੀਆਂ ਦੀ ਪੂਰੀ ਲਿਸਟ


ਸਾਲ 2024 ਦਾ ਦੂਜਾ ਮਹੀਨਾ ਭਾਵ ਫਰਵਰੀ ਖ਼ਤਮ ਹੋਣ ਵਾਲਾ ਹੈ। ਮਾਰਚ ਦੇ ਸ਼ੁਰੂ ਹੋਣ ਦੇ ਨਾਲ ਹੀ ਬੈਂਕਾਂ ਵਿੱਚ ਛੁੱਟੀਆਂ (bank holiday) ਦਾ ਦੌਰ ਚੱਲ ਰਿਹਾ ਹੈ। ਭਾਰਤੀ ਰਿਜ਼ਰਵ ਬੈਂਕ ਹਰ ਮਹੀਨੇ ਦੀ ਸ਼ੁਰੂਆਤ ਤੋਂ ਪਹਿਲਾਂ ਬੈਂਕ ਛੁੱਟੀਆਂ ਦੀ ਸੂਚੀ ਜਾਰੀ ਕਰਦਾ ਹੈ। ਅਜਿਹੇ 'ਚ ਜੇ ਤੁਸੀਂ ਅਗਲੇ ਮਹੀਨੇ ਕੋਈ ਜ਼ਰੂਰੀ ਕੰਮ ਪੂਰਾ ਕਰਨਾ ਹੈ ਤਾਂ ਮਾਰਚ 'ਚ ਬੈਂਕ ਛੁੱਟੀਆਂ ਦੀ ਸੂਚੀ ਜ਼ਰੂਰ ਦੇਖੋ। ਰਿਜ਼ਰਵ ਬੈਂਕ (Reserve Bank) ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਅਨੁਸਾਰ ਮਾਰਚ ਵਿੱਚ ਬੈਂਕ ਕੁੱਲ 14 ਦਿਨ ਬੰਦ ਰਹਿਣਗੇ। ਮਹਾਸ਼ਿਵਰਾਤਰੀ, ਰਮਜ਼ਾਨ ਦੀ ਸ਼ੁਰੂਆਤ, ਹੋਲਿਕਾ ਦਹਨ, ਹੋਲੀ, ਗੁੱਡ ਫਰਾਈਡੇ ਆਦਿ ਕਾਰਨ ਮਾਰਚ ਵਿੱਚ ਬੈਂਕ ਕਈ ਦਿਨ ਬੰਦ ਰਹਿਣਗੇ। ਇਸ ਤੋਂ ਇਲਾਵਾ ਦੂਜੇ ਅਤੇ ਚੌਥੇ ਸ਼ਨੀਵਾਰ ਅਤੇ ਹਰ ਐਤਵਾਰ ਨੂੰ ਬੈਂਕਾਂ 'ਚ ਛੁੱਟੀ ਰਹੇਗੀ। ਅਸੀਂ ਤੁਹਾਨੂੰ ਮਾਰਚ ਵਿੱਚ ਆਉਣ ਵਾਲੀਆਂ ਛੁੱਟੀਆਂ ਬਾਰੇ ਦੱਸ ਰਹੇ ਹਾਂ। ਮਾਰਚ ਵਿੱਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਇੱਥੇ ਵੇਖੋ ਛੁੱਟੀਆਂ ਦੀ ਪੂਰੀ ਲਿਸਟ


 


Google Chrome: ਗੂਗਲ ਕ੍ਰੋਮ ਦੇਸ਼ ਲਈ ਖ਼ਤਰਾ! ਸਰਕਾਰ ਨੇ ਜਾਰੀ ਕੀਤੀ ਗੰਭੀਰ ਚੇਤਾਵਨੀ


ਜੇਕਰ ਤੁਸੀਂ ਗੂਗਲ ਕਰੋਮ ਉਪਭੋਗਤਾ ਹੋ ਤਾਂ ਸਾਵਧਾਨ ਹੋ ਜਾਓ। ਭਾਵ, ਜੇਕਰ ਤੁਸੀਂ ਮੋਬਾਈਲ ਫੋਨ ਜਾਂ ਲੈਪਟਾਪ ਵਿੱਚ ਗੂਗਲ ਕਰੋਮ ਦੀ ਵਰਤੋਂ ਕਰਦੇ ਹੋ, ਤਾਂ ਤੁਹਾਨੂੰ ਚੌਕਸ ਹੋ ਜਾਣਾ ਚਾਹੀਦਾ ਹੈ, ਕਿਉਂਕਿ ਗੂਗਲ ਕਰੋਮ ਭਾਰਤ ਲਈ ਖ਼ਤਰਾ ਬਣ ਸਕਦਾ ਹੈ। ਅਜਿਹੇ 'ਚ ਸਰਕਾਰ ਵੱਲੋਂ ਗੂਗਲ ਕ੍ਰੋਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਸਰਕਾਰ ਮੁਤਾਬਕ ਗੂਗਲ ਕ੍ਰੋਮ 'ਚ ਕਈ ਖਾਮੀਆਂ ਦੇਖੀਆਂ ਗਈਆਂ ਹਨ। ਇਹ ਅਲਰਟ ਭਾਰਤ ਸਰਕਾਰ ਦੀ ਕੰਪਿਊਟਰ ਐਮਰਜੈਂਸੀ ਰਿਸਪਾਂਸ ਟੀਮ ਵੱਲੋਂ ਜਾਰੀ ਕੀਤਾ ਗਿਆ ਹੈ। ਭਾਰਤ ਸਰਕਾਰ ਦੀ ਸਾਈਬਰ ਸੁਰੱਖਿਆ ਏਜੰਸੀ ਦਾ ਮੰਨਣਾ ਹੈ ਕਿ ਗੂਗਲ ਕਰੋਮ ਨੂੰ ਰਿਮੋਟ ਤੋਂ ਕੰਟਰੋਲ ਕੀਤਾ ਜਾ ਸਕਦਾ ਹੈ। ਨਾਲ ਹੀ, ਇਸ ਵਿੱਚ ਖਤਰਨਾਕ ਕੋਡ ਵੀ ਪਾਇਆ ਜਾ ਸਕਦਾ ਹੈ। ਇਸ ਤਰ੍ਹਾਂ ਹੈਕਰ ਯੂਜ਼ਰਸ ਦਾ ਸੰਵੇਦਨਸ਼ੀਲ ਡਾਟਾ ਚੋਰੀ ਕਰ ਸਕਦੇ ਹਨ। CERT-In ਦੁਆਰਾ ਇੱਕ ਸੁਰੱਖਿਆ ਸਲਾਹ ਜਾਰੀ ਕੀਤੀ ਗਈ ਹੈ, ਜਿਸ ਵਿੱਚ ਹਮਲਾਵਰ ਵੈਬ ਪੇਜ 'ਤੇ ਹਮਲਾ ਕਰ ਸਕਦੇ ਹਨ। ਗੂਗਲ ਕ੍ਰੋਮ ਦੇਸ਼ ਲਈ ਖ਼ਤਰਾ! ਸਰਕਾਰ ਨੇ ਜਾਰੀ ਕੀਤੀ ਗੰਭੀਰ ਚੇਤਾਵਨੀ


 


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.