Punjab Breaking News LIVE: ਅਗਲੇ ਤਿੰਨ ਦਿਨ ਬਾਰਸ਼ ਦਾ ਕਹਿਰ, ਪੰਜਾਬ ਦੇ ਦਫਤਰਾਂ 'ਚ ਕੰਮ ਠੱਪ, ਅੱਜ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ, ਮਨੀਪੁਰ ਹਿੰਸਾ 'ਤੇ ਘਿਰੀ ਮੋਦੀ ਸਰਕਾਰ
Punjab Breaking News LIVE 25 July, 2023: ਅਗਲੇ ਤਿੰਨ ਦਿਨ ਬਾਰਸ਼ ਦਾ ਕਹਿਰ, ਪੰਜਾਬ ਦੇ ਦਫਤਰਾਂ 'ਚ ਕੰਮ ਠੱਪ, ਅੱਜ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ, ਮਨੀਪੁਰ ਹਿੰਸਾ 'ਤੇ ਘਿਰੀ ਮੋਦੀ ਸਰਕਾਰ
LIVE
Background
Punjab Breaking News LIVE 25 July, 2023: ਹੁਣ ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ‘ਚ ਡੇਂਗੂ ਦਾ ਡਰ ਵੀ ਸਤਾਉਣ ਲੱਗਾ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਤਿਆਰ ਕੀਤੀਆਂ ਗਈਆਂ ਹਨ ਪਰ ਹੁਣ ਸ਼ਹਿਰੀ ਖੇਤਰਾਂ ਵਿੱਚ ਵੀ ਡੇਂਗੂ ਦਾ ਲਾਰਵਾ ਮਿਲਣਾ ਸ਼ੁਰੂ ਹੋ ਗਿਆ ਹੈ। ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਡੇਂਗੂ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ 291 ਨੂੰ ਪਾਰ ਕਰ ਗਈ ਹੈ ਅਤੇ ਇੱਕ ਦੀ ਮੌਤ ਵੀ ਹੋਈ ਹੈ। ਹੜ੍ਹਾਂ ਤੋਂ ਬਾਅਦ ਡੇਂਗੂ ਨੇ ਮਚਾਈ ਤਬਾਹੀ
ਪੰਜਾਬ ਭਰ 'ਚ ਮਾਲ ਮਹਿਕਮੇ ਦਾ ਕੰਮ ਠੱਪ
Punjab News: ਪੰਜਾਬ ਵਿੱਚ ਮਾਲ ਮਹਿਕਮੇ ਦਾ ਕੰਮ ਅੱਜ ਪੂਰੀ ਤਰ੍ਹਾਂ ਠੱਪ ਰਹੇਗਾ। ਸੂਬੇ ਦੀਆਂ ਤਹਿਸੀਲਾਂ ਤੋਂ ਬਾਅਦ ਅੱਜ ਡੀਸੀ ਦਫ਼ਤਰਾਂ ਤੋਂ ਲੈ ਕੇ ਐਸਡੀਐਮ ਦਫ਼ਤਰਾਂ ਤੱਕ ਵੀ ਹੜਤਾਲ ਕੀਤੀ ਜਾਵੇਗੀ। ਅੱਜ ਡੀਸੀ ਦਫ਼ਤਰਾਂ ਵਿੱਚ ਕੰਮਕਾਜ ਨਹੀਂ ਹੋਵੇਗਾ। ਡੀਸੀ ਦਫ਼ਤਰਾਂ ਦੇ ਮੁਲਾਜ਼ਮ ਵੀ ਹੜਤਾਲ ’ਤੇ ਚਲੇ ਗਏ ਹਨ। ਦਰਅਸਲ ਰੋਪੜ ਤੋਂ ਸੱਤਾਧਿਰ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਦਾ ਮਾਲ ਮਹਿਕਮੇ ਦੀ ਮੁਲਾਜ਼ਮਾਂ ਨਾਲ ਪੇਚਾ ਪੂਰੀ ਤਰ੍ਹਾਂ ਉਲਝ ਗਿਆ ਹੈ। ਮੁਲਾਜ਼ਮ ਅੜੇ ਹੋਏ ਹਨ ਕਿ ਜਦੋਂ ਤੱਕ ਸਰਕਾਰ ਕੋਈ ਕਾਰਵਾਈ ਨਹੀਂ ਕਰਦੀ ਤੇ ਵਿਧਾਇਕ ਮੁਆਫ਼ੀ ਨਹੀਂ ਮੰਗਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਪੰਜਾਬ ਭਰ 'ਚ ਮਾਲ ਮਹਿਕਮੇ ਦਾ ਕੰਮ ਠੱਪ
ਅੱਜ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ
Kartarpur Sahib corridor: ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਅੱਜ ਯਾਨੀ 25 ਜੁਲਾਈ ਤੋਂ ਮੁੜ ਸ਼ੁਰੂ ਹੋ ਰਿਹਾ ਹੈ। ਭਾਰੀ ਮੀਂਹ ਪੈਣ ਅਤੇ ਰਾਵੀ ਦਰਿਆ ਚ ਪਾਣੀ ਭਰ ਜਾਣ ਕਾਰਨ ਲਾਂਘੇ 'ਤੇ ਆਵਾਜਾਈ 19 ਜੁਲਾਈ ਨੂੰ ਬੰਦ ਕਰ ਦਿੱਤੀ ਗਈ ਸੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੰਗਲਵਾਰ ਤੋਂ ਲਾਂਘਾ ਖੁੱਲ੍ਹ ਰਿਹਾ ਹੈ ਅਤੇ 125 ਸ਼ਰਧਾਲੂਆਂ ਦੇ ਬੇਨਤੀ ਪੱਤਰ ਆਏ ਹਨ। ਅੱਜ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ
ਬਾਰਸ਼ ਹਿਮਾਚਲ 'ਚ ਡੁੱਬਿਆ ਪੰਜਾਬ!
Weather update: ਬਾਰਸ਼ ਹਿਮਾਚਲ ਪ੍ਰਦੇਸ਼ 'ਚ ਹੋਈ ਪਰ ਇਸ ਪਾਣੀ ਨਾਲ ਪੰਜਾਬ ਡੁੱਬ ਗਿਆ। ਜੀ ਹਾਂ ਪੰਜਾਬ ਦੇ ਤਕਰੀਬਨ ਸਾਰੇ ਹੀ ਨਦੀਆਂ-ਨਾਲਿਆਂ ਤੇ ਦਰਿਆਵਾਂ ਵਿੱਚ ਪਾਣੀ ਹਿਮਾਚਲ ਪ੍ਰਦੇਸ਼ ਵਿੱਚੋਂ ਹੀ ਆਉਂਦਾ ਹੈ। ਇਸ ਵਾਰ ਹਿਮਾਚਲ ਪ੍ਰਦੇਸ਼ 'ਚ ਬਾਰਸ਼ ਦੇ ਰਿਕਾਰਡ ਟੁੱਟੇ ਹਨ। ਬਾਰਸ਼ ਦੇ ਪਾਣੀ ਨੇ ਨਦੀਆਂ-ਨਾਲਿਆਂ ਤੇ ਦਰਿਆਵਾਂ ਰਾਹੀਂ ਪੰਜਾਬ ਅੰਦਰ ਤਬਾਹੀ ਮਚਾਈ ਹੈ। ਹਿਮਾਚਲ ਵਿੱਚੋਂ ਨਿਕਲਦੇ ਦਰਿਆਵਾਂ ਘੱਗਰ, ਸਤਲੁੱਜ, ਬਿਆਸ ਤੇ ਰਾਵੀ ਨੇ ਪੰਜਾਬ ਦਾ ਬੇਹੱਦ ਨੁਕਸਾਨ ਕੀਤਾ ਹੈ। ਬਾਰਸ਼ ਹਿਮਾਚਲ 'ਚ ਡੁੱਬਿਆ ਪੰਜਾਬ!
Punjab News : ਹੜ੍ਹਾਂ ਤੋਂ ਬਾਅਦ ਡੇਂਗੂ ਨੇ ਮਚਾਈ ਤਬਾਹੀ
ਹੁਣ ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ‘ਚ ਡੇਂਗੂ ਦਾ ਡਰ ਵੀ ਸਤਾਉਣ ਲੱਗਾ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਤਿਆਰ ਕੀਤੀਆਂ ਗਈਆਂ ਹਨ ਪਰ ਹੁਣ ਸ਼ਹਿਰੀ ਖੇਤਰਾਂ ਵਿੱਚ ਵੀ ਡੇਂਗੂ ਦਾ ਲਾਰਵਾ ਮਿਲਣਾ ਸ਼ੁਰੂ ਹੋ ਗਿਆ ਹੈ। ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਡੇਂਗੂ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ 291 ਨੂੰ ਪਾਰ ਕਰ ਗਈ ਹੈ ਅਤੇ ਇੱਕ ਦੀ ਮੌਤ ਵੀ ਹੋਈ ਹੈ।
Patiala News : ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਨੁਕਸਾਨ ਦੇ ਮੁਆਵਜ਼ੇ ਲਈ ਅਰਜ਼ੀਆਂ ਦੇਣ ਦੀ ਅਪੀਲ
Punjab News: ਸਰਕਾਰ ਨੇ ਅਜੇ ਤੱਕ ਪੰਜਾਬ ਨੂੰ ਹੜ੍ਹ ਪ੍ਰਭਾਵਿਤ ਸੂਬਾ ਨਹੀਂ ਐਲਾਨਿਆ
ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਹੜ੍ਹਾਂ ਨੇ ਮਾਝਾ, ਮਾਲਵਾ ਤੇ ਦੁਆਬਾ ਤਿੰਨੇ ਖੇਤਰਾਂ ਵਿੱਚ ਵੱਡੀ ਮਾਰ ਕੀਤੀ ਹੈ। ਪੰਜਾਬ ਸਰਕਾਰ ਦੇ ਅੰਕੜਿਆਂ ਮੁਤਾਬਕ ਸੂਬੇ ਦੇ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ। ਇਸ ਦੇ ਬਾਵਜੂਦ ਸੂਬਾ ਸਰਕਾਰ ਨੇ ਅਜੇ ਤੱਕ ਪੰਜਾਬ ਨੂੰ ਹੜ੍ਹ ਪ੍ਰਭਾਵਿਤ ਸੂਬਾ ਨਹੀਂ ਐਲਾਨਿਆ। ਇਸ ਨਾਲ ਪੰਜਾਬ ਨੂੰ ਕੇਂਦਰ ਤੋਂ ਹੋਰ ਫੰਡ ਹਾਸਲ ਕਰਨ ਵਿੱਚ ਦਿੱਕਤ ਆ ਸਕਦੀ ਹੈ।
Punjab News: ਆਨੰਦ ਕਾਰਜ ਐਕਟ ਨੂੰ ਲੈ ਕੇ ਮੀਟਿੰਗ ਮੁਲਤਵੀ
ਆਨੰਦ ਮੈਰਿਜ ਐਕਟ ਵਿੱਚ ਸੋਧ ਕਰਨ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਵੱਲੋਂ ਸਿੱਖ ਨੁਮਾਇੰਦਿਆਂ ਤੇ ਸਿੱਖ ਚਿੰਤਕਾਂ ਨਾਲ ਅੱਜ ਦੁਪਹਿਰ ਅੱਜ 1 ਵਜੇ ਬੈਠਕ ਸੱਦੀ ਗਈ ਸੀ, ਜਿਸ ਨੂੰ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਦਿੱਤੀ ਗਈ ਹੈ। ਇਸ ਬੈਠਕ ਵਿੱਚ ਬਲਜੀਤ ਸਿੰਘ ਦਾਦੂਵਾਲ ਨੂੰ ਵੀ ਸੱਦਾ ਦਿੱਤਾ ਗਿਆ ਸੀ।
Asia Cup 2023: ਏਸ਼ੀਆ ਕੱਪ 'ਚ ਇਨ੍ਹਾਂ 15 ਖਿਡਾਰੀਆਂ ਨੂੰ ਮਿਲ ਸਕਦੀ ਟੀਮ ਇੰਡੀਆ 'ਚ ਜਗ੍ਹਾ
ਏਸ਼ੀਆਈ ਕ੍ਰਿਕਟ ਦਾ ਮਹਾਕੁੰਭ ਯਾਨੀ ਏਸ਼ੀਆ ਕੱਪ 30 ਅਗਸਤ, 2023 ਤੋਂ ਸ਼ੁਰੂ ਹੋਵੇਗਾ। ਟੂਰਨਾਮੈਂਟ ਦੇ ਸਾਰੇ ਮੈਚ ਪਾਕਿਸਤਾਨ ਅਤੇ ਸ੍ਰੀਲੰਕਾ ਵਿੱਚ ਖੇਡੇ ਜਾਣਗੇ। 2 ਸਤੰਬਰ ਨੂੰ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਏਸ਼ੀਆ ਕੱਪ 2023 ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਹਾਲਾਂਕਿ ਬੀਸੀਸੀਆਈ ਨੇ ਅਜੇ ਤੱਕ ਇਸ ਟੂਰਨਾਮੈਂਟ ਲਈ ਟੀਮ ਇੰਡੀਆ ਦਾ ਐਲਾਨ ਨਹੀਂ ਕੀਤਾ ਹੈ। ਇਸ ਤੋਂ ਪਹਿਲਾਂ ਜਾਣੋ ਕਿ ਟੂਰਨਾਮੈਂਟ ਲਈ ਭਾਰਤ ਦੀ 15 ਮੈਂਬਰੀ ਟੀਮ ਕਿਵੇਂ ਦੀ ਹੋ ਸਕਦੀ ਹੈ।