Punjab Breaking News LIVE: ਨਹੀਂ ਰੁਕ ਰਿਹਾ ਸ਼੍ਰੋਮਣੀ ਕਮੇਟੀ ਤੇ ਸਰਕਾਰ ਵਿਚਾਲੇ ਟਕਰਾਅ, ਪੰਜਾਬ 'ਚ ‘ਯੈਲੋ ਅਲਰਟ’, ਮੱਕੀ ਤੇ ਮੂੰਗੀ ਦੀ ਫਸਲ ਬੀਜਣ ਵਾਲੇ ਕਿਸਾਨਾਂ ਨੂੰ ਵੱਡਾ ਝਟਕਾ
Punjab Breaking News LIVE 25 June, 2023: ਨਹੀਂ ਰੁਕ ਰਿਹਾ ਸ਼੍ਰੋਮਣੀ ਕਮੇਟੀ ਤੇ ਸਰਕਾਰ ਵਿਚਾਲੇ ਟਕਰਾਅ, ਪੰਜਾਬ 'ਚ ‘ਯੈਲੋ ਅਲਰਟ’, ਮੱਕੀ ਤੇ ਮੂੰਗੀ ਦੀ ਫਸਲ ਬੀਜਣ ਵਾਲੇ ਕਿਸਾਨਾਂ ਨੂੰ ਵੱਡਾ ਝਟਕਾ
ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਹਰ ਐਤਵਾਰ ਉਸ ਦੇ ਪ੍ਰਸ਼ੰਸਕ ਪਹੁੰਚਦੇ ਹਨ। ਇਸ ਦੌਰਾਨ ਸਿੱਧੂ ਨੂੰ ਚਾਹੁਣ ਵਾਲਿਆਂ ਨੂੰ ਸੰਬੋਧਰ ਕਰਦਿਆਂ ਮੂਸੇ ਵਾਲਾ ਦੇ ਮਾਤਾ ਚਰਨ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਵੀ ਹਾਲੇ ਤੱਕ ਇਨਸਾਫ ਨਹੀਂ ਮਿਲਿਆ ਅਤੇ ਨਾ ਹੀ ਕੋਈ ਪੁੱਛਗਿੱਛ ਹੋ ਰਹੀ ਹੈ।
ਦਿੱਲੀ ਤੇ ਮੁੰਬਈ ਵਿੱਚ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਦਿੱਲੀ ਵਿੱਚ ਮੌਨਸੂਨ ਮਿੱਥੇ ਸਮੇਂ ਨਾਲੋਂ ਦੋ ਦਿਨ ਪਹਿਲਾਂ ਜਦੋਂਕਿ ਦੇਸ਼ ਦੀ ਵਿੱਤੀ ਰਾਜਧਾਨੀ ਵਿੱਚ ਦੋ ਹਫਤਿਆਂ ਦੀ ਦੇਰੀ ਨਾਲ ਪਹੁੰਚਿਆ ਹੈ। ਇਸ ਦੇ ਨਾਲ ਭਾਰੀ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉਧਰ, ਮੌਸਮ ਵਿਭਾਗ ਨੇ ਪੰਜਾਬ ਵਿੱਚ 25 ਤੇ 26 ਜੂਨ ਨੂੰ ਤੇਜ਼ ਮੀਂਹ ਤੇ ਹਨੇਰੀ ਚੱਲਣ ਸਬੰਧੀ ‘ਯੈਲੋ ਅਲਰਟ’ ਜਾਰੀ ਕੀਤਾ ਹੈ ਜਦਕਿ 27 ਤੇ 28 ਜੂਨ ਨੂੰ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ।
ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਖਿਲਾਫ ਮੁੜ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਮੱਕੀ ਤੇ ਮੂੰਗੀ ਦੀ ਫਸਲ ’ਤੇ ਕਿਸਾਨਾਂ ਦੀ ਹੋ ਰਹੀ ਲੁੱਟ ਖ਼ਿਲਾਫ ਤੇ ਘੱਟੋ-ਘੱਟ ਸਮਰੱਥਨ ਮੁੱਲ ਲੈਣ ਲਈ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਦੀ ਪਹਿਲੀ ਲੜੀ ਤਹਿਤ 27 ਜੂਨ ਨੂੰ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ 33 ਜਥੇਬੰਦੀਆਂ ਵੱਲੋਂ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋ ਕੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਵੱਲ ਰੋਸ ਮਾਰਚ ਕੀਤਾ ਜਾਵੇਗਾ।
ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਦੀ ਸੇਵਾ ਸੰਭਾਲ ਦਾ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਇਆ ਜਿਸ ਵਿੱਚ ਕਈ ਸਿੱਖ ਜਥੇਬੰਦੀਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ , ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਤੋਂ ਦਲਜੀਤ ਚੀਮਾ ਤੇ ਪ੍ਰੇਮ ਸਿੰਘ ਚੰਦੂਮਾਜਰਾ ਵੀ ਹਾਜ਼ਿਰ ਰਹੇ।
ਪੰਜਾਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਾ ਕਾਫ਼ਲ ਹਾਦਸੇ ਦਾ ਸ਼ਿਕਾਰ ਹੋਇਆ ਹੈ। ਵਿਧਾਇਕ ਰੰਧਾਵਾ ਦੇ ਕਾਫ਼ਲੇ ਦੀ ਪਾਇਲਟ ਗੱਡੀ ਨੂੰ ਇੱਕ ਹੋਰ ਕਾਰ ਨੇ ਟੱਕਰ ਮਾਰ ਦਿੱਤੀ। ਇਹ ਹਾਦਸਾ 24 ਜੂਨ ਦੀ ਰਾਤ ਕਰੀਬ 10 ਵਜੇ ਸ਼ਾਹਬਾਦ 'ਚ ਵਾਪਰਿਆ, ਜਦੋਂ ਵਿਧਾਇਕ ਦਾ ਕਾਫਲਾ ਦਿੱਲੀ ਤੋਂ ਡੇਰਾਬੱਸੀ ਆ ਰਿਹਾ ਸੀ।
ਹੁਣ ਬਾਹਰਲੇ ਲੋਕ ਚੰਡੀਗੜ੍ਹ ਦੀ ਸ਼ਰਾਬ ਨਹੀਂ ਪੀ ਸਕਣਗੇ। ਸ਼ਰਾਬ ਤਸਕਰੀ ਨੂੰ ਰੋਕਣ ਲਈ ਯੂਟੀ ਪ੍ਰਸ਼ਾਸਨ ਦੇ ਕਰ ਤੇ ਆਬਕਾਰੀ ਵਿਭਾਗ ਵੱਲੋਂ ਵੱਡਾ ਕਦਮ ਉਠਾਇਆ ਜਾ ਰਿਹਾ ਹੈ। ਸ਼ਹਿਰ ਵਿੱਚ ਸ਼ਰਾਬ ਤਸਕਰੀ ਰੋਕਣ ਲਈ ਆਧੁਨਿਕ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਤਹਿਤ ਵਿਭਾਗ ਵੱਲੋਂ ਟਰੈਕ ਤੇ ਟਰੇਸ ਸਿਸਟਮ ਰਾਹੀਂ ਸ਼ਰਾਬ ਤਸਕਰੀ ਨੂੰ ਰੋਕਿਆ ਜਾਵੇਗਾ।
ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਪੰਜਾਬੀ ਗਾਇਕ ਦਿਲਜੀਤ ਦੌਸਾਂਝ ਦੀ ਜੰਮ ਕੇ ਤਾਰੀਫ ਕੀਤੀ ਹੈ। ਐਂਟਨੀ ਬਲਿੰਕਨ ਦੇ ਮਾਣ ਵਿੱਚ ਕਹੇ ਸ਼ਬਦਾਂ ਤੋਂ ਬਾਅਦ ਦਿਲਜੀਤ ਦੌਸਾਂਝ ਵੀ ਗਦਗਦ ਹੈ। ਉਸ ਨੇ ਇੰਸਟਾਗ੍ਰਾਮ ’ਤੇ ਬਲਿੰਕਨ ਦੇ ਸੰਬੋਧਨ ਕਰਦਿਆਂ ਦੀ ਕਲਿੱਪ ਵੀ ਸਾਂਝੀ ਕੀਤੀ।
ਪੰਜਾਬ ਵਿੱਚ ਮੌਨਸੂਨ ਅੱਜ ਦਸਤਕ ਦੇ ਸਕਦੀ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 25 ਤੇ 26 ਜੂਨ ਨੂੰ ਤੇਜ਼ ਮੀਂਹ ਤੇ ਹਨੇਰੀ ਚੱਲਣ ਸਬੰਧੀ ‘ਯੈਲੋ ਅਲਰਟ’ ਜਾਰੀ ਕੀਤਾ ਹੈ ਜਦਕਿ 27 ਤੇ 28 ਜੂਨ ਨੂੰ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਦੌਰਾਨ ਮੌਨਸੂਨ ਸੂਬੇ ’ਚ ਦਸਤਕ ਦੇ ਸਕਦਾ ਹੈ।
ਪਿਛੋਕੜ
Punjab Breaking News LIVE 25 June, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਬਾਰੇ ਵਿਧਾਨ ਸਭਾ ਵਿੱਚ ਸੋਧ ਬਿੱਲ ਪਾਸ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਨੇ ਮੁੜ ਪੰਜਾਬ ਸਰਕਾਰ ਨੂੰ ਘੇਰਿਆ ਹੈ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਤੇ ਬੁਢਲਾਡਾ ਤੋਂ ਵਿਧਾਇਕ ਬੁੱਧ ਰਾਮ ਵੱਲੋਂ ਕੀਤੀਆਂ ਗਈਆਂ ਕੁਝ ਟਿੱਪਣੀਆਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਵਿਚਾਲੇ ਮੁੜ ਖੜਕੀ
ਪੰਜਾਬ 'ਚ ‘ਯੈਲੋ ਅਲਰਟ’, ਮੌਨਸੂਨ ਨੇ ਦਿੱਤੀ ਦਸਤਕ?
Punjab Weather Report: ਪੰਜਾਬ ਵਿੱਚ ਮੌਨਸੂਨ ਅੱਜ ਦਸਤਕ ਦੇ ਸਕਦੀ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 25 ਤੇ 26 ਜੂਨ ਨੂੰ ਤੇਜ਼ ਮੀਂਹ ਤੇ ਹਨੇਰੀ ਚੱਲਣ ਸਬੰਧੀ ‘ਯੈਲੋ ਅਲਰਟ’ ਜਾਰੀ ਕੀਤਾ ਹੈ ਜਦਕਿ 27 ਤੇ 28 ਜੂਨ ਨੂੰ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਦੌਰਾਨ ਮੌਨਸੂਨ ਸੂਬੇ ’ਚ ਦਸਤਕ ਦੇ ਸਕਦਾ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਵਿਗਿਆਨੀਆਂ ਅਨੁਸਾਰ ਸ਼ਨੀਵਾਰ ਨੂੰ ਹੀ ਪੂਰਬੀ ਉੱਤਰ ਪ੍ਰਦੇਸ਼ ’ਚ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ, ਜੋ ਲਗਾਤਾਰ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਇਸੇ ਕਰਕੇ ਪੰਜਾਬ ਤੇ ਗੁਆਂਢੀ ਸੂਬਿਆਂ ਵਿੱਚ ਅਗਲੇ 48 ਘੰਟਿਆਂ ਵਿੱਚ ਮੌਨਸੂਨ ਦਸਤਕ ਦੇ ਸਕਦਾ ਹੈ। ਇਸ ਨਾਲ ਪੰਜਾਬ ਦੇ ਨਾਲ ਹਿਮਾਚਲ ਪ੍ਰਦੇਸ਼, ਹਰਿਆਣਾ ਤੇ ਦਿੱਲੀ ਵਿੱਚ ਵੀ ਮੌਨਸੂਨ ਦਸਤਕ ਦੇਵੇਗਾ। ਪੰਜਾਬ 'ਚ ‘ਯੈਲੋ ਅਲਰਟ’, ਮੌਨਸੂਨ ਨੇ ਦਿੱਤੀ ਦਸਤਕ?
Diljit Dosanjh: ਗੋਰਿਆਂ 'ਚ ਵੀ ਛਾ ਗਏ ਦਿਲਜੀਤ ਦੌਸਾਂਝ!
Diljit Dosanjh: ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਪੰਜਾਬੀ ਗਾਇਕ ਦਿਲਜੀਤ ਦੌਸਾਂਝ ਦੀ ਜੰਮ ਕੇ ਤਾਰੀਫ ਕੀਤੀ ਹੈ। ਐਂਟਨੀ ਬਲਿੰਕਨ ਦੇ ਮਾਣ ਵਿੱਚ ਕਹੇ ਸ਼ਬਦਾਂ ਤੋਂ ਬਾਅਦ ਦਿਲਜੀਤ ਦੌਸਾਂਝ ਵੀ ਗਦਗਦ ਹੈ। ਉਸ ਨੇ ਇੰਸਟਾਗ੍ਰਾਮ ’ਤੇ ਬਲਿੰਕਨ ਦੇ ਸੰਬੋਧਨ ਕਰਦਿਆਂ ਦੀ ਕਲਿੱਪ ਵੀ ਸਾਂਝੀ ਕੀਤੀ। ਦਰਅਸਲ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕ ਭਾਰਤ ਵਿੱਚ ਹੀ ਨਹੀਂ ਬਲਕਿ ਵਿਦੇਸ਼ਾਂ ਵਿਚ ਵੀ ਵੱਡੀ ਗਿਣਤੀ ਵਿੱਚ ਹਨ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਵੀ ਦਿਲਜੀਤ ਦੇ ਵੱਡੇ ਪ੍ਰਸ਼ੰਸਕ ਹਨ। ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਵਿੱਚ ਆਮਦ ਤੋਂ ਬਾਅਦ ਉਨ੍ਹਾਂ ਨੂੰ ਦੁਪਹਿਰ ਦੇ ਭੋਜਨ ’ਤੇ ਸੱਦਿਆ ਜਿੱਥੇ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦੱਸਿਆ ਕਿ ਕਿਵੇਂ ਭਾਰਤ ਉਨ੍ਹਾਂ ਦੇ ਰੋਜ਼ਾਨਾ ਜੀਵਨ ਦਾ ਹਿੱਸਾ ਹੈ। ਉਨ੍ਹਾਂ ਦਿਲਜੀਤ ਲਈ ਅਮਰੀਕਾ ਦੇ ਪਿਆਰ ਦਾ ਵੀ ਜ਼ਿਕਰ ਕੀਤਾ। Diljit Dosanjh: ਗੋਰਿਆਂ 'ਚ ਵੀ ਛਾ ਗਏ ਦਿਲਜੀਤ ਦੌਸਾਂਝ!
ਮੱਕੀ ਤੇ ਮੂੰਗੀ ਦੀ ਫਸਲ ਬੀਜਣ ਵਾਲੇ ਕਿਸਾਨਾਂ ਨੂੰ ਵੱਡਾ ਝਟਕਾ
Punjab News: ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਖਿਲਾਫ ਮੁੜ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਮੱਕੀ ਤੇ ਮੂੰਗੀ ਦੀ ਫਸਲ ’ਤੇ ਕਿਸਾਨਾਂ ਦੀ ਹੋ ਰਹੀ ਲੁੱਟ ਖ਼ਿਲਾਫ ਤੇ ਘੱਟੋ-ਘੱਟ ਸਮਰੱਥਨ ਮੁੱਲ ਲੈਣ ਲਈ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਦੀ ਪਹਿਲੀ ਲੜੀ ਤਹਿਤ 27 ਜੂਨ ਨੂੰ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ 33 ਜਥੇਬੰਦੀਆਂ ਵੱਲੋਂ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋ ਕੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਵੱਲ ਰੋਸ ਮਾਰਚ ਕੀਤਾ ਜਾਵੇਗਾ। ਮੱਕੀ ਤੇ ਮੂੰਗੀ ਦੀ ਫਸਲ ਬੀਜਣ ਵਾਲੇ ਕਿਸਾਨਾਂ ਨੂੰ ਵੱਡਾ ਝਟਕਾ
- - - - - - - - - Advertisement - - - - - - - - -