Punjab Breaking News Live 25 May: ਪੰਜਾਬ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, 6ਵੇਂ ਪੜਾਅ 'ਚ ਅੱਜ 8 ਸੂਬਿਆਂ ਦੀਆਂ 58 ਸੀਟਾਂ 'ਤੇ ਸਿਆਸੀ ਦੰਗਲ, ਮੋਦੀ ਤੋਂ ਬਾਅਦ ਹੁਣ ਰਾਹੁਲ ਗਾਂਧੀ ਪੰਜਾਬ 'ਚ
Punjab Breaking News Live Updates 25 May: ਪੰਜਾਬ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, 6ਵੇਂ ਪੜਾਅ 'ਚ ਅੱਜ 8 ਸੂਬਿਆਂ ਦੀਆਂ 58 ਸੀਟਾਂ 'ਤੇ ਸਿਆਸੀ ਦੰਗਲ, ਮੋਦੀ ਤੋਂ ਬਾਅਦ ਹੁਣ ਰਾਹੁਲ ਗਾਂਧੀ ਪੰਜਾਬ 'ਚ
LIVE
Background
Punjab Breaking News Live Updates 25 May, 2024: ਪੰਜਾਬ ਦੇ ਲੋਕਾਂ ਨੂੰ ਭੱਖਦੀ ਗਰਮੀ ਤੋਂ ਕੁਝ ਪਲਾਂ ਦੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਤੇਜ਼ ਤੂਫਾਨ ਅਤੇ ਬਾਰਿਸ਼ ਨਾਲ ਕਈ ਸੂਬਿਆਂ ਵਿੱਚ ਮੌਸਮ ਨੇ ਕਰਵਟ ਲਈ। ਜਿਸ ਕਾਰਨ ਆਮ ਲੋਕਾਂ ਨੂੰ ਸੁੱਖ ਦਾ ਸਾਹ ਆਇਆ। ਜਿੱਥੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਤੂਫਾਨ ਅਤੇ ਬਾਰਿਸ਼ ਕਾਰਨ ਲੋਕਾਂ ਨੂੰ ਰਾਹਤ ਮਿਲੀ ਹੈ, ਉੱਥੇ ਹੀ ਕਈ ਸੂਬਿਆਂ ਉੱਪਰ ਹਜ਼ੇ ਵੀ ਗਰਮੀ ਆਪਣਾ ਕਹਿਰ ਦਿਖਾ ਰਹੀ ਹੈ। ਦੱਸ ਦੇਈਏ ਕਿ ਅੱਜ ਤੋਂ ਨੋਪਾਤਾ ਸ਼ੁਰੂ ਹੋਇਆ ਹੈ। ਇਹ 2 ਜੂਨ ਤੱਕ ਚਲਦਾ ਰਹੇਗਾ, ਇਸ ਸਮੇਂ ਦੇ ਦੌਰਾਨ ਤਾਪਮਾਨ 49 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਮੌਸਮ ਵਿਭਾਗ ਦੇ ਸ਼ਨੀਵਾਰ ਨੂੰ ਸ਼ਨੀਵਾਰ ਨੂੰ ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ, ਪੰਜਾਬ ਅਤੇ ਹਰਿਆਣਾ ਲਈ ਲਾਲ ਚਿਤਾਵਨੀ ਜਾਰੀ ਕੀਤੀ। ਹਾਲਾਂਕਿ ਪੰਜਾਬ ਵਿੱਚ ਬੀਤੀ ਰਾਤ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ। ਪੰਜਾਬ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਇਸ ਸੂਬੇ 'ਚ 13 ਲੋਕਾਂ ਦੀ ਮੌਤ, ਬਿਜਲੀ ਦੇ ਲਗਾਏ ਜਾ ਰਹੇ ਲੰਬੇ-ਲੰਬੇ ਕੱਟ
Rahul Gandhi Rally: ਮੋਦੀ ਤੋਂ ਬਾਅਦ ਹੁਣ ਰਾਹੁਲ ਗਾਂਧੀ ਪੰਜਾਬ 'ਚ, ਅੱਜ ਅੰਮ੍ਰਿਤਸਰ 'ਚ ਕਰਨਗੇ ਪ੍ਰਚਾਰ, ਹੋਰ ਕੀ ਹੈ ਸ਼ਡਿਊਲ ?
Rahul Gandhi Rally Amritsar: ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਕਰੀਬ 4 ਵਜੇ ਅੰਮ੍ਰਿਤਸਰ ਪਹੁੰਚਣਗੇ। ਦਿੱਲੀ ਹਰਿਆਣਾ ਸਮੇਤ ਦੇਸ਼ 'ਚ ਛੇਵੇਂ ਪੜਾਅ ਦੀ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੁਣ ਵੱਡੇ ਨੇਤਾਵਾਂ ਨੇ ਪੰਜਾਬ ਵੱਲ ਰੁਖ ਕਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਯਾਤਰਾ ਬੀਤੇ ਸ਼ੁੱਕਰਵਾਰ ਨੂੰ ਖਤਮ ਹੋ ਰਹੀ ਹੈ। ਜਿਸ ਤੋਂ ਬਾਅਦ ਹੁਣ ਰਾਹੁਲ ਗਾਂਧੀ ਪੰਜਾਬ ਵਿੱਚ ਤਿੰਨ ਰੈਲੀਆਂ ਕਰਨਗੇ। ਮੋਦੀ ਤੋਂ ਬਾਅਦ ਹੁਣ ਰਾਹੁਲ ਗਾਂਧੀ ਪੰਜਾਬ 'ਚ, ਅੱਜ ਅੰਮ੍ਰਿਤਸਰ 'ਚ ਕਰਨਗੇ ਪ੍ਰਚਾਰ, ਹੋਰ ਕੀ ਹੈ ਸ਼ਡਿਊਲ ?
Lok Sabha Election 2024 Phase 6 Voting: 6ਵੇਂ ਪੜਾਅ 'ਚ ਅੱਜ 8 ਸੂਬਿਆਂ ਦੀਆਂ 58 ਸੀਟਾਂ 'ਤੇ ਸਿਆਸੀ ਦੰਗਲ, ਸ਼ੁਰੂ ਹੋਈ ਵੋਟਿੰਗ
ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਵਿੱਚ ਸ਼ਨੀਵਾਰ ਨੂੰ ਛੇ ਰਾਜਾਂ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 58 ਸੀਟਾਂ ਲਈ ਵੋਟਿੰਗ ਸ਼ੁਰੂ ਹੋ ਚੁੱਕੀ। ਰਾਸ਼ਟਰੀ ਰਾਜਧਾਨੀ ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀਆਂ ਸਾਰੀਆਂ 14 ਸੀਟਾਂ, ਹਰਿਆਣਾ ਦੀਆਂ ਸਾਰੀਆਂ 10 ਸੀਟਾਂ, ਝਾਰਖੰਡ ਦੀਆਂ ਚਾਰ ਸੀਟਾਂ, ਉੜੀਸਾ ਦੀਆਂ ਛੇ ਸੀਟਾਂ, ਬਿਹਾਰ ਅਤੇ ਪੱਛਮੀ ਬੰਗਾਲ ਦੀਆਂ ਅੱਠ-8 ਸੀਟਾਂ ਅਤੇ ਜੰਮੂ ਅਤੇ ਕਸ਼ਮੀਰ ਇੱਕ ਸੀਟ 'ਤੇ ਵੋਟਿੰਗ ਹੋਵੇਗੀ। ਇਸ ਦੇ ਨਾਲ ਹੀ ਓਡੀਸ਼ਾ ਦੀਆਂ 42 ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ ਹੋਵੇਗੀ। ਸ਼ਨੀਵਾਰ ਯਾਨੀਕਿ ਅੱਜ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਵੋਟਿੰਗ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। 6ਵੇਂ ਪੜਾਅ 'ਚ ਅੱਜ 8 ਸੂਬਿਆਂ ਦੀਆਂ 58 ਸੀਟਾਂ 'ਤੇ ਸਿਆਸੀ ਦੰਗਲ, ਸ਼ੁਰੂ ਹੋਈ ਵੋਟਿੰਗ
Patanjali Ads Case: ਹੁਣ ਬਾਬਾ ਰਾਮਦੇਵ ਅਤੇ ਬਾਲਕ੍ਰਿਸ਼ਨ 'ਤੇ ਚੱਲੇਗਾ Criminal Case, ਜਾਣੋ ਕੀ ਹੈ ਮਾਮਲਾ
Brides Sold And Bought: ਜਦੋਂ ਵੀ ਕੋਈ ਵਿਆਹ ਹੁੰਦਾ ਹੈ ਤਾਂ ਲੜਕੇ-ਲੜਕੀ ਆਪਣੀ ਮਰਜ਼ੀ ਮੁਤਾਬਕ ਵਿਆਹ ਕਰਦੇ ਹਨ ਜਾਂ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਲਈ ਲਾੜਾ-ਲਾੜੀ ਦੀ ਚੋਣ ਕਰਦੇ ਹਨ। ਪਰ ਕੀ ਤੁਸੀਂ ਕਦੇ ਅਜਿਹੀ ਜਗ੍ਹਾ ਬਾਰੇ ਸੁਣਿਆ ਹੈ ਜਿੱਥੇ ਦੁਲਹਨਾਂ ਨੂੰ ਵੇਚਿਆ ਜਾਂਦਾ ਹੈ? ਜੀ ਹਾਂ, ਇੱਕ ਅਜਿਹੀ ਥਾਂ ਹੈ ਜਿੱਥੇ ਦੁਲਹਨਾਂ ਨੂੰ ਖਰੀਦਿਆ ਅਤੇ ਵੇਚਿਆ ਜਾਂਦਾ ਹੈ। ਇੱਥੇ ਬਾਜ਼ਾਰ 'ਚ ਲੋਕ ਨਾ ਸਿਰਫ ਦੁਲਹਨ ਨੂੰ ਪਸੰਦ ਕਰਦੇ ਹਨ ਸਗੋਂ ਉਸ ਨੂੰ ਖਰੀਦਦੇ ਵੀ ਹਨ।
Punjab Election: ਸਾਡੀ ਸਰਕਾਰ ਬਣੀ ਤਾਂ ਖੋਲ੍ਹ ਦੇਵਾਂਗੇ ਵਾਹਗਾ ਬਾਰਡਰ ਤਾਂ ਜੋ ਪਾਕਿਸਤਾਨੀ ਲੋਕ ਪੰਜਾਬ ਆ ਕੇ ਕਰਵਾ ਸਕਣ ਇਲਾਜ-ਚੰਨੀ
Punjab News; ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ 'ਤੇ ਸਵਾਲ ਖੜ੍ਹੇ ਕੀਤੇ ਹਨ। ਸ਼ਨੀਵਾਰ ਸਵੇਰੇ ਆਪਣੇ ਘਰ ਪ੍ਰੈੱਸ ਕਾਨਫਰੰਸ ਦੌਰਾਨ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਪੂਰੀ ਤਰ੍ਹਾਂ ਫਲਾਪ ਰਹੀ। ਅੱਠ ਜ਼ਿਲ੍ਹਿਆਂ ਤੋਂ ਲੋਕਾਂ ਨੂੰ ਬੁਲਾਇਆ ਗਿਆ ਸੀ ਪਰ ਫਿਰ ਵੀ ਸਿਰਫ਼ 2 ਤੋਂ 2.5 ਹਜ਼ਾਰ ਲੋਕ ਹੀ ਇਕੱਠੇ ਹੋ ਸਕੇ। ਇਸ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਵਿੱਚ ਭਾਜਪਾ ਦੀ ਸਥਿਤੀ ਕੀ ਹੈ ਅਤੇ ਲੋਕ ਉਨ੍ਹਾਂ ਨੂੰ ਕਿੰਨੀਆਂ ਵੋਟਾਂ ਪਾਉਣਗੇ।
Punjab News: ਬਟਾਲਾ 'ਚ ਕਾਂਗਰਸੀਆਂ ਦੇ ਘਰਾਂ 'ਤੇ ED ਦਾ ਛਾਪਾ, ਮੇਅਰ ਤੇ ਸ਼ਰਾਬ ਕਾਰੋਬਾਰੀ ਦੇ ਘਰ ਮਾਰੀ ਰੇਡ
Punjab Election: ਬਟਾਲਾ ਵਿੱਚ ਅੱਜ ਤੜਕੇ ਈਡੀ ਨੇ ਕਾਂਗਰਸੀ ਮੇਅਰ ਦੇ ਘਰ ਛਾਪਾ ਮਾਰਿਆ। ਇਹ ਛਾਪੇਮਾਰੀ ਉਸ ਦੇ ਘਰ ਦੇ ਨਾਲ-ਨਾਲ ਉਸ ਦੇ ਨਜ਼ਦੀਕੀਆਂ ਦੇ ਘਰ ਵੀ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਵਿਭਾਗ ਦੀਆਂ ਟੀਮਾਂ ਅੱਜ ਸਵੇਰੇ ਪੰਜਾਬ ਵਿੱਚ ਕੁੱਲ ਤਿੰਨ ਥਾਵਾਂ ’ਤੇ ਪਹੁੰਚੀਆਂ ਹਨ। ਫਿਲਹਾਲ ਤਿੰਨੋਂ ਥਾਵਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਘਰ ਦੇ ਕਿਸੇ ਵੀ ਮੈਂਬਰ ਨੂੰ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ।
Punjab Weather: ਪੰਜਾਬ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਇਸ ਸੂਬੇ 'ਚ 13 ਲੋਕਾਂ ਦੀ ਮੌਤ, ਬਿਜਲੀ ਦੇ ਲਗਾਏ ਜਾ ਰਹੇ ਲੰਬੇ-ਲੰਬੇ ਕੱਟ
Punjab Weather: ਪੰਜਾਬ ਦੇ ਲੋਕਾਂ ਨੂੰ ਭੱਖਦੀ ਗਰਮੀ ਤੋਂ ਕੁਝ ਪਲਾਂ ਦੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਤੇਜ਼ ਤੂਫਾਨ ਅਤੇ ਬਾਰਿਸ਼ ਨਾਲ ਕਈ ਸੂਬਿਆਂ ਵਿੱਚ ਮੌਸਮ ਨੇ ਕਰਵਟ ਲਈ। ਜਿਸ ਕਾਰਨ ਆਮ ਲੋਕਾਂ ਨੂੰ ਸੁੱਖ ਦਾ ਸਾਹ ਆਇਆ। ਜਿੱਥੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਤੂਫਾਨ ਅਤੇ ਬਾਰਿਸ਼ ਕਾਰਨ ਲੋਕਾਂ ਨੂੰ ਰਾਹਤ ਮਿਲੀ ਹੈ, ਉੱਥੇ ਹੀ ਕਈ ਸੂਬਿਆਂ ਉੱਪਰ ਹਜ਼ੇ ਵੀ ਗਰਮੀ ਆਪਣਾ ਕਹਿਰ ਦਿਖਾ ਰਹੀ ਹੈ। ਦੱਸ ਦੇਈਏ ਕਿ ਅੱਜ ਤੋਂ ਨੋਪਾਤਾ ਸ਼ੁਰੂ ਹੋਇਆ ਹੈ। ਇਹ 2 ਜੂਨ ਤੱਕ ਚਲਦਾ ਰਹੇਗਾ, ਇਸ ਸਮੇਂ ਦੇ ਦੌਰਾਨ ਤਾਪਮਾਨ 49 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਮੌਸਮ ਵਿਭਾਗ ਦੇ ਸ਼ਨੀਵਾਰ ਨੂੰ ਸ਼ਨੀਵਾਰ ਨੂੰ ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ, ਪੰਜਾਬ ਅਤੇ ਹਰਿਆਣਾ ਲਈ ਲਾਲ ਚਿਤਾਵਨੀ ਜਾਰੀ ਕੀਤੀ। ਹਾਲਾਂਕਿ ਪੰਜਾਬ ਵਿੱਚ ਬੀਤੀ ਰਾਤ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ।
Rahul Gandhi Rally: ਮੋਦੀ ਤੋਂ ਬਾਅਦ ਹੁਣ ਰਾਹੁਲ ਗਾਂਧੀ ਪੰਜਾਬ 'ਚ, ਅੱਜ ਅੰਮ੍ਰਿਤਸਰ 'ਚ ਕਰਨਗੇ ਪ੍ਰਚਾਰ, ਹੋਰ ਕੀ ਹੈ ਸ਼ਡਿਊਲ ?
Rahul Gandhi Rally In Amritsar: ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਕਰੀਬ 4 ਵਜੇ ਅੰਮ੍ਰਿਤਸਰ ਪਹੁੰਚਣਗੇ। ਦਿੱਲੀ ਹਰਿਆਣਾ ਸਮੇਤ ਦੇਸ਼ 'ਚ ਛੇਵੇਂ ਪੜਾਅ ਦੀ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੁਣ ਵੱਡੇ ਨੇਤਾਵਾਂ ਨੇ ਪੰਜਾਬ ਵੱਲ ਰੁਖ ਕਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਯਾਤਰਾ ਬੀਤੇ ਸ਼ੁੱਕਰਵਾਰ ਨੂੰ ਖਤਮ ਹੋ ਰਹੀ ਹੈ। ਜਿਸ ਤੋਂ ਬਾਅਦ ਹੁਣ ਰਾਹੁਲ ਗਾਂਧੀ ਪੰਜਾਬ ਵਿੱਚ ਤਿੰਨ ਰੈਲੀਆਂ ਕਰਨਗੇ।