Punjab Breaking News LIVE: ਪੰਜਾਬ ਸਰਕਾਰ ਦੇ ਕਰਜ਼ੇ 'ਤੇ ਛਿੜਿਆ ਕਲੇਸ਼, ਸਰਕਾਰੀ ਮੁਲਾਜ਼ਮਾਂ ਲਈ ਨਵੇਂ ਨਿਰਦੇਸ਼, ਭ੍ਰਿਸ਼ਟਾਚਾਰੀਆਂ 'ਤੇ ਹਾਈਕੋਰਟ ਦਾ ਸਖਤ ਨਿਰਦੇਸ਼

Punjab Breaking News LIVE, 25 September, 2023: ਪੰਜਾਬ ਸਰਕਾਰ ਦੇ ਕਰਜ਼ੇ 'ਤੇ ਛਿੜਿਆ ਕਲੇਸ਼, ਸਰਕਾਰੀ ਮੁਲਾਜ਼ਮਾਂ ਲਈ ਨਵੇਂ ਨਿਰਦੇਸ਼, ਭ੍ਰਿਸ਼ਟਾਚਾਰੀਆਂ 'ਤੇ ਹਾਈਕੋਰਟ ਦਾ ਸਖਤ ਨਿਰਦੇਸ਼

ABP Sanjha Last Updated: 25 Sep 2023 04:11 PM
Punjab News: ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਅੰਦਰ ਜ਼ਬਰਦਸਤ ਲੜਾਈ

ਪੰਜਾਬ ਵਿੱਚੋਂ ਵਿਗੜਦੀ ਕਾਨੂੰਨ ਵਿਵਸਥਾਂ ਦੀਆਂ ਤਸਵੀਰਾਂ ਆਏ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੀਆਂ ਹੀ ਗ਼ੁੰਡਾਗਰਦੀ ਦੀਆਂ ਤਸਵੀਰਾਂ ਫਾਜ਼ਿਲਕਾਂ ਤੋਂ ਸਾਹਮਣੇ ਆਈਆਂ ਹਨ ਜੋ ਇਹ ਸਾਬਤ ਕਰਦੀਆਂ ਨੇ ਕਿ ਲੋਕਾਂ ਨੂੰ ਕਾਨੂੰਨ ਵਿਵਸਥਾ ਦੀ ਕੋਈ ਪਰਵਾਹ ਨਹੀਂ ਹੈ। ਜ਼ਿਕਰ ਕਰ ਦਈਏ ਕਿ ਇਹ ਮਾਮਲਾ ਦੋ ਧਿਰਾਂ ਵਿੱਚ ਹੋਈ ਲੜਾਈ ਦਾ ਹੈ ਜਿਸ ਤੋਂ ਬਾਅਦ ਸਰਕਾਰੀ ਹਸਪਤਾਲ ਪਹੁੰਚੀਆਂ ਦੋਵੇਂ ਧਿਰਾਂ ਫਿਰ ਲੜਾਈ ਸ਼ੁਰੂ ਕਰ ਦਿੱਤੀ। ਇਸ ਲੜਾਈ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਕੈਦ ਹੋਈਆਂ ਹਨ ਜਿਸ ਵਿੱਚ ਸ਼ਰੇਆਮ ਹਸਪਤਾਲ ਅੰਦਰ ਹੋਈ ਗੁੰਡਾਗਰਦੀ ਨੂੰ ਦੇਖਿਆ ਜਾ ਸਕਦਾ ਹੈ।

Punjab News: ਮਨਪ੍ਰੀਤ ਬਾਦਲ ਦੇ ਘਰ ਵਿਜੀਲੈਂਸ ਦੀ ਰੇਡ! ਸੀਐਮ ਮਾਨ ਬੋਲੇ...ਖੁਦ ਹੀ ਕਹਿਤੇ ਥੇ ਕਰਲੋ ਜੋ ਕਰਨਾ, ਹਮ ਇੰਤਜ਼ਾਰ ਕਰੇਂਗੇ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸੇ ਵੇਲੇ ਪੀਪਲਜ਼ ਪਾਰਟੀ ਆਫ ਪੰਜਾਬ ਵਿੱਚ ਆਪਣੇ ਸਾਥੀ ਰਹੇ ਮਨਪ੍ਰੀਤ ਬਾਦਲ ਉੱਪਰ ਸ਼ਿਕੰਜਾ ਕੱਸ ਦਿੱਤਾ ਹੈ। ਇਸ ਵੇਲੇ ਬੀਜੇਪੀ ਵਿੱਚ ਸ਼ਾਮਲ ਹੋ ਚੁੱਕੇ ਮਨਪ੍ਰੀਤ ਬਾਦਲ ਦੇ ਘਰ ਪੰਜਾਬ ਵਿਜੀਲੈਂਸ ਬਿਉਰੋ ਨੇ ਛਾਪਾ ਮਾਰਿਆ ਹੈ। ਮਨਪ੍ਰੀਤ ਬਾਦਲ ਖਿਲਾਫ ਅੱਜ ਹੀ ਵਿਜੀਲੈਂਸ ਨੇ ਕੇਸ ਦਰਜ ਕੀਤਾ ਸੀ। ਮਨਪ੍ਰੀਤ ਬਾਦਲ ਨੇ ਗ੍ਰਿਫ਼ਤਾਰ ਦਾ ਖਦਸ਼ਾ ਜਾਹਿਰ ਕਰਦਿਆਂ ਜ਼ਮਾਨਤ ਦੀ ਅਰਜ਼ੀ ਵੀ ਲਾਈ ਹੈ। ਇਸ ਉੱਪਰ ਸੀਐਮ ਭਗਵੰਤ ਮਾਨ ਨੇ ਵਿਅੰਗ ਕੀਤਾ ਹੈ। 

Women Cricket Team Wins Gold: ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਰਚਿਆ ਇਤਿਹਾਸ

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ 2023 ਵਿੱਚ ਮਹਿਲਾ ਕ੍ਰਿਕਟ ਈਵੈਂਟ ਦੇ ਸੋਨ ਤਗਮੇ ਦੇ ਮੈਚ ਵਿੱਚ ਸ਼੍ਰੀਲੰਕਾ ਵਿਰੁੱਧ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ 20 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 116 ਦੌੜਾਂ ਹੀ ਬਣਾ ਸਕੀ। ਇਸ ਤੋਂ ਬਾਅਦ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਸ਼੍ਰੀਲੰਕਾ ਨੂੰ 20 ਓਵਰਾਂ 'ਚ 97 ਦੌੜਾਂ ਦੇ ਸਕੋਰ 'ਤੇ ਰੋਕ ਕੇ ਸੋਨ ਤਮਗਾ ਜਿੱਤਣ 'ਚ ਕਾਮਯਾਬੀ ਹਾਸਲ ਕੀਤੀ। ਭਾਰਤ ਲਈ 18 ਸਾਲ ਦੀ ਤਿਤਾਸ ਸਾਧੂ ਨੇ ਗੇਂਦਬਾਜ਼ੀ ਵਿੱਚ ਸਭ ਤੋਂ ਵੱਧ 3 ਵਿਕਟਾਂ ਲਈਆਂ।

Rozgar Mela: 51,000 ਲੋਕਾਂ ਨੂੰ ਮਿਲੇਗੀ ਸਰਕਾਰੀ ਨੌਕਰੀ

ਮੰਗਲਵਾਰ, 26 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੁਜ਼ਗਾਰ ਮੇਲੇ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ ਅਤੇ ਲਗਭਗ 51,000 ਨਵੇਂ ਨਿਯੁਕਤ ਭਰਤੀਆਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਪ੍ਰੋਗਰਾਮ ਨਵੀਂ ਦਿੱਲੀ ਦੇ ਰਾਏਸੀਨਾ ਰੋਡ 'ਤੇ ਸਥਿਤ ਨੈਸ਼ਨਲ ਮੀਡੀਆ ਸੈਂਟਰ 'ਚ ਆਯੋਜਿਤ ਕੀਤਾ ਜਾਵੇਗਾ ਅਤੇ ਪ੍ਰਧਾਨ ਮੰਤਰੀ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਇਹ ਨਿਯੁਕਤੀ ਪੱਤਰ ਦੇਣਗੇ।

Ludhiana News: 259 ਪੌਜ਼ੇਟਿਵ ਮਾਮਲੇ ਸਾਹਮਣੇ ਆਉਣ ਮਗਰੋਂ ਸਿਹਤ ਮਹਿਕਮਾ ਅਲਰਟ

ਲੁਧਿਆਣਾ ਸ਼ਹਿਰ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਇਸ ਵਕਤ ਡੇਂਗੂ ਦੇ 259 ਪੌਜ਼ੇਟਿਵ ਮਾਮਲਿਆਂ ਬਾਰੇ ਪਤਾ ਲੱਗਾ ਹੈ। ਸਿਹਤ ਵਿਭਾਗ ਵੱਲੋਂ ਬਚਾਅ ਕਾਰਜ ਜ਼ੋਰਾਂ ’ਤੇ ਚੱਲ ਰਹੇ ਹਨ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਮੁਹਿੰਮ ਚੱਲ ਰਹੀ ਹੈ। ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੜਤਾਲ ਦੌਰਾਨ ਜੁਝਾਰ ਸਿੰਘ ਨਗਰ ਬਸਤੀ ਜੋਧੇਵਾਲ ਵਿੱਚ ਹੀ 33 ਪੌਜ਼ੇਟਿਵ ਮਰੀਜ਼ਾਂ ਦੀ ਸ਼ਨਾਖਤ ਕੀਤੀ ਗਈ ਹੈ।

India-Canada Row: ਭਾਰਤ-ਕੈਨੇਡਾ ਪੁਆੜੇ ਵਿਚਾਲੇ ਏਜੰਸੀਆਂ ਦੇ ਡੋਜ਼ੀਅਰ 'ਚ ਵੱਡੇ ਖੁਲਾਸੇ, ਕਈ ਖਾਲਿਸਤਾਨੀਆਂ ਦੇ ਦੱਸੇ ਨਾਂ

ਖਾਲਿਸਤਾਨੀਆਂ ਨੂੰ ਲੈ ਕੇ ਭਾਰਤ ਤੇ ਕੈਨੇਡਾ ਵਿਚਾਲੇ ਤਣਾਅ ਚੱਲ ਰਿਹਾ ਹੈ। ਇੱਕ ਪਾਸੇ ਕੈਨੇਡਾ ਇਨ੍ਹਾਂ ਖਾਲਿਸਤਾਨ ਪੱਖੀਆਂ ਨੂੰ ਪਨਾਹ ਦੇ ਰਿਹਾ ਹੈ, ਜਦਕਿ ਦੂਜੇ ਪਾਸੇ ਭਾਰਤ ਇਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕਰ ਰਿਹਾ ਹੈ। ਭਾਰਤੀ ਖੁਫੀਆ ਵਿਭਾਗ ਦੇ ਤਾਜ਼ਾ ਖੁਲਾਸਿਆਂ ਨੇ ਕੈਨੇਡਾ ਵਿੱਚ ਖਾਲਿਸਤਾਨੀਆਂ ਦੇ ਨੈੱਟਵਰਕ ਦੀ ਮੌਜੂਦਗੀ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਭਾਰਤੀ ਅਧਿਕਾਰੀਆਂ ਦੁਆਰਾ ਮੁਹੱਈਆ ਕਰਵਾਏ ਗਏ ਡੋਜ਼ੀਅਰ ਵਿੱਚ ਪਾਬੰਦੀਸ਼ੁਦਾ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਤੇ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਨਾਲ ਕਥਿਤ ਤੌਰ 'ਤੇ ਜੁੜੇ ਕਈ ਕੈਨੇਡੀਅਨ ਨਾਗਰਿਕਾਂ ਦੀ ਪਛਾਣ ਕੀਤੀ ਗਈ ਹੈ।

Punjab News: ਪੁਲਿਸ 'ਤੇ ਵਕੀਲ ਨਾਲ ਅਣਮਨੁੱਖੀ ਵਤੀਰਾ ਕਰਨ ਦੇ ਇਲਜ਼ਾਮ

ਸ੍ਰੀ ਮੁਕਤਸਰ ਸਾਹਿਬ ਵਿਖੇ ਜੇ ਕਿਸੇ ਵਿਅਕਤੀ ਨੂੰ ਵਕੀਲਾਂ ਤੱਕ ਕੋਈ ਅਦਾਲਤੀ ਕੰਮ ਹੈ ਤਾਂ ਉਸ ਨੂੰ ਖੱਜਲ ਖੁਆਰ ਹੋਣਾ ਪੈ ਸਕਦਾ ਹੈ ਇਸ ਦਾ ਕਾਰਨ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਵਕੀਲ ਭਾਈਚਾਰੇ ਵੱਲੋਂ ਅੱਜ ਹੜਤਾਲ ਕਰਕੇ ਆਪਣਾ ਕੰਮ ਕਾਰ ਠੱਪ ਕਰਨਾ ਦਾ ਐਲਾਨ ਕਰ ਦਿੱਤਾ ਗਿਆ ਹੈ। ਵਕੀਲਾਂ ਵੱਲੋਂ ਇਹ ਪ੍ਰਦਰਸ਼ਨ ਪੁਲਿਸ ਦੀ ਕਾਰਵਾਈ ਦੇ ਖ਼ਿਲਾਫ਼ ਕੀਤਾ ਜਾ ਰਿਹਾ ਹੈ।

Share Market: ਪੰਜਵੇਂ ਦਿਨ ਵੀ ਦਬਾਅ 'ਚ ਬਾਜ਼ਾਰ, ਖੁੱਲ੍ਹਦੇ ਹੀ ਡਿੱਗਿਆ ਸੈਂਸੈਕਸ-ਨਿਫਟੀ

ਘਰੇਲੂ ਸ਼ੇਅਰ ਬਾਜ਼ਾਰ 'ਚ ਅੱਜ ਲਗਾਤਾਰ ਪੰਜਵੇਂ ਦਿਨ ਦਬਾਅ ਬਣਿਆ ਹੋਇਆ ਹੈ। ਬੀਐਸਈ ਸੈਂਸੈਕਸ ਅਤੇ ਐਨਐਸਈ ਨਿਫਟੀ, ਦੋਵੇਂ ਪ੍ਰਮੁੱਖ ਘਰੇਲੂ ਸੂਚਕਾਂਕ ਨੇ ਸੋਮਵਾਰ ਨੂੰ ਘਾਟੇ ਦੇ ਨਾਲ ਕਾਰੋਬਾਰ ਸ਼ੁਰੂ ਕੀਤਾ। ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ 100 ਅੰਕ ਡਿੱਗ ਗਿਆ ਹੈ। ਸਵੇਰੇ 9.15 ਵਜੇ ਬਾਜ਼ਾਰ ਨੇ ਮਾਮੂਲੀ ਗਿਰਾਵਟ ਨਾਲ ਕਾਰੋਬਾਰ ਸ਼ੁਰੂ ਕੀਤਾ। ਕਾਰੋਬਾਰ ਦੇ ਪਹਿਲੇ ਕੁਝ ਮਿੰਟਾਂ ਵਿੱਚ ਬਾਜ਼ਾਰ ਵਿੱਚ ਗਿਰਾਵਟ ਵਧਦੀ ਰਹੀ। ਕੁਝ ਮਿੰਟਾਂ ਬਾਅਦ, ਸੈਂਸੈਕਸ ਲਗਭਗ 115 ਅੰਕ ਡਿੱਗ ਗਿਆ ਅਤੇ 65,900 ਅੰਕਾਂ ਤੋਂ ਹੇਠਾਂ ਕਾਰੋਬਾਰ ਕਰ ਰਿਹਾ ਸੀ। ਇਸ ਦੇ ਨਾਲ ਹੀ ਨਿਫਟੀ 32 ਅੰਕਾਂ ਤੋਂ ਵੱਧ ਡਿੱਗ ਕੇ 19,650 ਅੰਕਾਂ ਤੋਂ ਹੇਠਾਂ ਆ ਗਿਆ ਸੀ। ਨਿਫਟੀ ਇੱਕ ਹਫਤਾ ਪਹਿਲਾਂ ਹੀ 20 ਹਜ਼ਾਰ ਅੰਕਾਂ ਦੇ ਪੱਧਰ ਨੂੰ ਪਾਰ ਕਰ ਗਿਆ ਸੀ।

India's Predicted Playing XI: ਆਸਟ੍ਰੇਲੀਆ ਖਿਲਾਫ ਤੀਜੇ ਵਨਡੇ 'ਚ ਭਾਰਤ ਦੇ ਪਲੇਇੰਗ ਇਲੈਵਨ 'ਚ ਹੋਣਗੇ ਵੱਡੇ ਬਦਲਾਅ

ਭਾਰਤ ਤੇ ਆਸਟ੍ਰੇਲੀਆ ਵਿਚਾਲੇ ਬੁੱਧਵਾਰ, 27 ਸਤੰਬਰ ਨੂੰ ਰਾਜਕੋਟ 'ਚ ਵਨਡੇ ਸੀਰੀਜ਼ ਦਾ ਤੀਜਾ ਤੇ ਆਖਰੀ ਮੈਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਨੇ ਵਨਡੇ ਸੀਰੀਜ਼ ਦੇ ਸ਼ੁਰੂਆਤੀ ਦੋਵੇਂ  ਮੈਚ ਜਿੱਤ ਲਏ ਹਨ। ਹੁਣ ਤੀਜੇ ਵਨਡੇ 'ਚ ਭਾਰਤ ਦੀ ਪਲੇਇੰਗ ਇਲੈਵਨ 'ਚ ਕਈ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ਭਾਰਤੀ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼ ਸ਼ਾਰਦੁਲ ਠਾਕੁਰ ਤੀਜੇ ਵਨਡੇ ਤੋਂ ਬਾਹਰ ਹੋ ਸਕਦੇ ਹਨ।

Ram Rahim News: ਬਲਾਤਕਾਰੀ ਤੇ ਕਾਤਲ ਬਾਬਾ ਰਾਮ ਰਹੀਮ ਹੁਣ ਕਰਨਾ ਚਾਹੁੰਦਾ ਗਊ ਸੇਵਾ

ਡੇਰਾ ਸਿਰਸਾ ਦਾ ਮੁਖੀ ਰਾਮ ਰਹੀਮ ਕਤਲ ਤੇ ਬਲਾਤਕਾਰ ਦੇ ਦੋਸ਼ਾਂ ਤਹਿਤ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। 25 ਅਗਸਤ ਨੂੰ ਉਸ ਦੀ ਸਜ਼ਾ ਦੇ ਛੇ ਸਾਲ ਪੂਰੇ ਹੋ ਗਏ ਸਨ। ਰਾਮ ਰਹੀਮ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਤੇ ਹੱਤਿਆ ਦੇ ਦੋਸ਼ਾਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਯੌਨ ਸ਼ੋਸ਼ਣ ਦਾ ਦੋਸ਼ੀ ਰਾਮ ਰਹੀਮ ਹੁਣ ਗਊ ਸੇਵਾ ਕਰਨਾ ਚਾਹੁੰਦਾ ਹੈ। ਇਸ ਲਈ ਡੇਰਾ ਸਿਰਸਾ ਵੱਲੋਂ ਹਰਿਆਣਾ ਸਰਕਾਰ ਨੂੰ ਪ੍ਰਸਤਾਵ ਭੇਜਿਆ ਗਿਆ ਹੈ। ਇਸ ਵਿੱਚ ਡੇਰਾ ਸਿਰਸਾ ਨੇ ਸੂਬੇ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਬਣਾਉਣ ਵਿੱਚ ਰਾਜ ਗਊ ਸੇਵਾ ਕਮਿਸ਼ਨ ਨੂੰ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ ਹੈ।

Amritsar News: ਅਸ਼ਲੀਲ ਵੀਡੀਓ ਬਣਾ ਐਲਈਡੀ 'ਤੇ ਦੋਸਤਾਂ ਨੂੰ ਵਿਖਾਉਂਦਾ ਸੀ ਪਤੀ

ਅੰਮ੍ਰਿਤਸਰ 'ਚ ਪਤੀ-ਪਤਨੀ ਦੇ ਰਿਸ਼ਤੇ ਨੂੰ ਤਾਰ-ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਨੌਜਵਾਨ 12 ਸਾਲ ਤੱਕ ਆਪਣੀ ਪ੍ਰੇਮਿਕਾ ਦੀਆਂ ਅਸ਼ਲੀਲ ਵੀਡੀਓ ਬਣਾਉਂਦਾ ਰਿਹਾ ਤੇ ਫਿਰ ਉਸ ਨੂੰ ਵੇਚ ਕੇ ਕਮਾਈ ਕਰਦਾ ਰਿਹਾ। ਪ੍ਰੇਮਿਕਾ ਨਾਲ ਵਿਆਹ ਕਰਾਉਣ ਤੋਂ ਬਾਅਦ ਵੀ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਨਵੇਂ ਨਿਰਦੇਸ਼, ਸੂਬੇ 'ਚ ਕੇਂਦਰ ਸਰਕਾਰ ਦੀਆਂ ਹਦਾਇਤਾਂ ਲਾਗੂ

ਸਰਕਾਰੀ ਕਰਮਚਾਰੀ ਹੁਣ ਜਨਰਲ ਪ੍ਰਾਵੀਡੈਂਟ ਫੰਡ (ਜੀਪੀਐਫ) ਵਿੱਚ ਸਾਲਾਨਾ 5 ਲੱਖ ਰੁਪਏ ਤੋਂ ਵੱਧ ਜਮ੍ਹਾਂ ਨਹੀਂ ਕਰਵਾ ਸਕਣਗੇ। ਹੁਣ ਤੱਕ ਸਰਕਾਰੀ ਮੁਲਾਜ਼ਮਾਂ ਲਈ ਜੀਪੀਐਫ ਵਿੱਚ ਪੈਸੇ ਜਮ੍ਹਾਂ ਕਰਵਾਉਣ ਦੀ ਕੋਈ ਸੀਮਾ ਨਹੀਂ ਸੀ। ਇਸ ਤਹਿਤ ਮੁਲਾਜ਼ਮਾਂ ਨੂੰ ਜਮ੍ਹਾਂ ਰਾਸ਼ੀ ’ਤੇ ਸੱਤ ਫ਼ੀਸਦੀ ਤੋਂ ਵੱਧ ਵਿਆਜ ਦਾ ਲਾਭ ਵੀ ਮਿਲਦਾ ਸੀ। ਨਵੇਂ ਹੁਕਮਾਂ ਤੋਂ ਬਾਅਦ ਕਰਮਚਾਰੀ ਹਰ ਮਹੀਨੇ ਆਪਣੀ ਤਨਖਾਹ ਵਿੱਚੋਂ ਸਿਰਫ਼ 40 ਹਜ਼ਾਰ ਰੁਪਏ ਹੀ ਜੀਪੀਐਫ ਵਿੱਚ ਜਮ੍ਹਾਂ ਕਰਵਾ ਸਕਣਗੇ।

ਪਿਛੋਕੜ

Punjab Breaking News LIVE, 25 September, 2023: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਰੋਜ਼ਾਨਾ ਔਸਤਨ 100 ਕਰੋੜ ਰੁਪਏ ਦਾ ਕਰਜ਼ਾ ਚੁੱਕ ਰਹੀ ਹੈ ਤੇ ਅਪਰੈਲ ਤੋਂ ਜੁਲਾਈ ਤੱਕ ਦੇ ਚਾਰ ਮਹੀਨਿਆਂ ਵਿਚ 11,718 ਕਰੋੜ ਕਰਜ਼ਾ ਚੁੱਕਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹਰ ਪੰਜਾਬੀ ਸਿਰ ਕਰਜ਼ਾ ਚੜ੍ਹ ਰਿਹਾ ਹੈ। ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ 12 ਹਜ਼ਾਰ ਕਰੋੜ ਦੇ ਕਰਜ਼ੇ ’ਚੋਂ 900 ਕਰੋੜ ਰੁਪਏ ਹੀ ਉਸਾਰੀ ਦੇ ਕੰਮ ਵਿੱਚ ਲਾਏ ਹਨ। ਚਲੰਤ ਵਿੱਤੀ ਸਾਲ ਦੇ ਅਖੀਰ ਤੱਕ ਸਰਕਾਰ ਨੇ 35 ਹਜ਼ਾਰ ਕਰੋੜ ਰੁਪਏ ਹੋਰ ਚੁੱਕ ਲੈਣਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਪੰਜ ਸਾਲਾਂ ਵਿੱਚ ਨਵਾਂ ਪੌਣੇ ਦੋ ਲੱਖ ਕਰੋੜ ਦਾ ਕਰਜ਼ਾ ਹੋਰ ਚਾੜ੍ਹ ਦੇਣਾ ਹੈ। ਭਗਵੰਤ ਮਾਨ ਸਰਕਾਰ ਰੋਜ਼ਾਨਾ ਚੁੱਕ ਰਹੀ 100 ਕਰੋੜ ਰੁਪਏ ਦਾ ਕਰਜ਼ਾ: ਸੁਨੀਲ ਜਾਖੜ ਦਾ ਵੱਡਾ ਦਾਅਵਾ


 


ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਨਵੇਂ ਨਿਰਦੇਸ਼, ਸੂਬੇ 'ਚ ਕੇਂਦਰ ਸਰਕਾਰ ਦੀਆਂ ਹਦਾਇਤਾਂ ਲਾਗੂ


Punjab News: ਸਰਕਾਰੀ ਕਰਮਚਾਰੀ ਹੁਣ ਜਨਰਲ ਪ੍ਰਾਵੀਡੈਂਟ ਫੰਡ (ਜੀਪੀਐਫ) ਵਿੱਚ ਸਾਲਾਨਾ 5 ਲੱਖ ਰੁਪਏ ਤੋਂ ਵੱਧ ਜਮ੍ਹਾਂ ਨਹੀਂ ਕਰਵਾ ਸਕਣਗੇ। ਹੁਣ ਤੱਕ ਸਰਕਾਰੀ ਮੁਲਾਜ਼ਮਾਂ ਲਈ ਜੀਪੀਐਫ ਵਿੱਚ ਪੈਸੇ ਜਮ੍ਹਾਂ ਕਰਵਾਉਣ ਦੀ ਕੋਈ ਸੀਮਾ ਨਹੀਂ ਸੀ। ਇਸ ਤਹਿਤ ਮੁਲਾਜ਼ਮਾਂ ਨੂੰ ਜਮ੍ਹਾਂ ਰਾਸ਼ੀ ’ਤੇ ਸੱਤ ਫ਼ੀਸਦੀ ਤੋਂ ਵੱਧ ਵਿਆਜ ਦਾ ਲਾਭ ਵੀ ਮਿਲਦਾ ਸੀ। ਨਵੇਂ ਹੁਕਮਾਂ ਤੋਂ ਬਾਅਦ ਕਰਮਚਾਰੀ ਹਰ ਮਹੀਨੇ ਆਪਣੀ ਤਨਖਾਹ ਵਿੱਚੋਂ ਸਿਰਫ਼ 40 ਹਜ਼ਾਰ ਰੁਪਏ ਹੀ ਜੀਪੀਐਫ ਵਿੱਚ ਜਮ੍ਹਾਂ ਕਰਵਾ ਸਕਣਗੇ। ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਨਵੇਂ ਨਿਰਦੇਸ਼, ਸੂਬੇ 'ਚ ਕੇਂਦਰ ਸਰਕਾਰ ਦੀਆਂ ਹਦਾਇਤਾਂ ਲਾਗੂ


 


ਭ੍ਰਿਸ਼ਟਾਚਾਰੀਆਂ 'ਤੇ ਹਾਈਕੋਰਟ ਦਾ ਸਖਤ ਨਿਰਦੇਸ਼, ਬਰਖ਼ਾਸਤਗੀ ਤੋਂ ਇਲਾਵਾ ਹੋਰ ਕੋਈ ਸਜ਼ਾ ਨਹੀਂ 


Punjab News: ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਦੇ ਹੁਕਮਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲਿਆਂ ਵਿੱਚ ਬਰਖ਼ਾਸਤਗੀ ਤੋਂ ਇਲਾਵਾ ਹੋਰ ਕੋਈ ਸਜ਼ਾ ਨਹੀਂ ਹੋ ਸਕਦੀ। ਅਦਾਲਤ ਨੇ ਕਿਹਾ ਹੈ ਕਿ ਅਜਿਹੇ ਮਾਮਲਿਆਂ ਵਿੱਚ ਦਿਖਾਈ ਗਈ ਕੋਈ ਵੀ ਹਮਦਰਦੀ ਬੇਲੋੜੀ ਤੇ ਲੋਕ ਹਿੱਤਾਂ ਦੇ ਉਲਟ ਹੋਵੇਗੀ। ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਦੇ ਹੋਏ ਅੰਮ੍ਰਿਤਸਰ ਵਾਸੀ ਰਾਜਪਾਲ ਸ਼ਰਮਾ ਨੇ ਕਿਹਾ ਕਿ ਉਹ 1991 ਵਿੱਚ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਭਰਤੀ ਹੋਇਆ ਸੀ। ਇਸ ਤੋਂ ਬਾਅਦ 2011 'ਚ ਉਸ ਨੂੰ ਆਰਜ਼ੀ ਤੌਰ 'ਤੇ ਏਐਸਆਈ ਦਾ ਰੈਂਕ ਦਿੱਤਾ ਗਿਆ ਸੀ। 21 ਅਗਸਤ ਨੂੰ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਪਟੀਸ਼ਨਰ ਸਮੇਤ 13 ਪੁਲਿਸ ਅਧਿਕਾਰੀਆਂ ਦੀ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਦੇ ਹੁਕਮ ਜਾਰੀ ਕਰ ਦਿੱਤੇ ਸਨ। ਭ੍ਰਿਸ਼ਟਾਚਾਰੀਆਂ 'ਤੇ ਹਾਈਕੋਰਟ ਦਾ ਸਖਤ ਨਿਰਦੇਸ਼, ਬਰਖ਼ਾਸਤਗੀ ਤੋਂ ਇਲਾਵਾ ਹੋਰ ਕੋਈ ਸਜ਼ਾ ਨਹੀਂ


 


ਏਸ਼ੀਅਨ ਗੇਮਜ਼ 'ਚ ਦੂਜੇ ਦਿਨ ਭਾਰਤ ਦੀ ਚੰਗੀ ਸ਼ੁਰੂਆਤ


Asian Games 2023 Rowing Bronze: ਚੀਨ ਦੇ ਹਾਂਗਜ਼ੂ ਵਿੱਚ ਹੋਈਆਂ ਏਸ਼ੀਆਈ ਖੇਡਾਂ 2023 ਵਿੱਚ ਭਾਰਤ ਲਈ ਦੂਜੇ ਦਿਨ ਦੀ ਸ਼ੁਰੂਆਤ ਚੰਗੀ ਰਹੀ। ਭਾਰਤ ਨੇ ਦਿਨ ਦੀ ਸ਼ੁਰੂਆਤ ਵਿੱਚ ਇੱਕ ਹੋਰ ਤਮਗਾ ਜਿੱਤਿਆ। ਰੋਇੰਗ ਟੀਮ ਨੇ ਭਾਰਤ ਲਈ ਕਾਂਸੀ ਦਾ ਤਗਮਾ ਜਿੱਤਿਆ। ਚਾਰ ਮੈਂਬਰੀ ਭਾਰਤੀ ਪੁਰਸ਼ ਰੋਇੰਗ ਟੀਮ ਨੇ ਕਾਂਸੀ ਦਾ ਤਗਮਾ ਜਿੱਤਣ ਦਾ ਕਾਰਨਾਮਾ ਕੀਤਾ। ਚਾਰ ਮੈਂਬਰੀ ਟੀਮ ਵਿੱਚ ਭੀਮ, ਪੁਨੀਤ ਜਸਵਿੰਦਰ ਅਤੇ ਅਸ਼ੀਸ਼ ਸ਼ਾਮਲ ਸਨ। ਚਾਰਾਂ ਨੇ 6:10.81 ਮਿੰਟ ਵਿੱਚ ਦੌੜ ਪੂਰੀ ਕੀਤੀ। ਏਸ਼ੀਅਨ ਗੇਮਜ਼ 'ਚ ਦੂਜੇ ਦਿਨ ਭਾਰਤ ਦੀ ਚੰਗੀ ਸ਼ੁਰੂਆਤ


 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.