Punjab Breaking News LIVE: ਪੂਰੇ ਪੰਜਾਬ 'ਚ ਯੈਲੋ ਅਲਰਟ, ਪੰਜਾਬ ਭਰ ਦੇ ਦਫਤਰ ਬੰਦ, ਸੁਰਿੰਦਰ ਸ਼ਿੰਦਾ ਦਾ ਦੇਹਾਂਤ, ਸੀਐਮ ਮਾਨ ਅੰਮ੍ਰਿਤਸਰ ਦੌਰੇ 'ਤੇ
Punjab Breaking News LIVE 26 July, 2023: ਪੂਰੇ ਪੰਜਾਬ 'ਚ ਯੈਲੋ ਅਲਰਟ, ਪੰਜਾਬ ਭਰ ਦੇ ਦਫਤਰ ਬੰਦ, ਸੁਰਿੰਦਰ ਸ਼ਿੰਦਾ ਦਾ ਦੇਹਾਂਤ, ਸੀਐਮ ਮਾਨ ਅੰਮ੍ਰਿਤਸਰ ਦੌਰੇ 'ਤੇ
LIVE
Background
Punjab Breaking News LIVE 26 July, 2023: ਰੂਪਨਗਰ ਦੇ ਵਿਧਾਇਕ ਵੱਲੋਂ ਤਹਿਸੀਲ ਦਫਤਰ ਵਿੱਚ ਚੈਂਕਿੰਗ ਕਰਨ ਤੇ ਸੋ਼ਸ਼ਲ ਮੀਡੀਆ ਤੇ ਆਨ ਲਾਈਨ ਹੋ ਕੇ ਮੁਲਾਜ਼ਮਾਂ ਨੂੰ ਪਰੇਸ਼ਾਨ ਕਰਨ ਦੇ ਵਿਰੋਧ ਵਿੱਚ ਅੱਜ ਵੀ ਜਿਲ੍ਹਾ ਫਾਜ਼ਿਲਕਾ ਦੇ ਸਮੂਹ ਡੀਸੀ ਦਫਤਰ ਕਾਮੇ ਹੜਤਾਲ ਤੇ ਹਨ। ਬੀਤੇ ਦਿਨ ਵੀ ਇਹਨਾਂ ਮੁਲਾਜ਼ਮਾਂ ਦਾ ਰੋਸ ਵਿਧਾਇਕ ਦਿਨੇਸ਼ ਚੱਢਾ ਪ੍ਰਤੀ ਦੇਖਣ ਨੂੰ ਮਿਲਿਆ ਸੀ।ਵਿਧਾਇਕ ਦਿਨੇਸ਼ ਚੱਢਾ ਖਿਲਾਫ਼ ਜੰਮ ਕੇ ਨਾਰੇਬਾਜ਼ੀ ਕੀਤੀ। ਇਸ ਧਰਨੇ ਵਿੱਚ ਡੀਸੀ ਦਫਤਰ ਕਰਮਚਾਰੀਆਂ ਦੇ ਨਾਲ ਨਾਲ, ਉਪ ਮੰਡਲ ਮੈਜਿਸਟਰੇਟ ਤੇ ਤਹਿਸੀਲਦਾਰ ਦਫਤਰਾਂ ਦੇ ਕਰਮਾਰੀਆਂ ਨੇ ਵੀ ਹਿੱਸਾ ਲਿਆ। ਕਰਮਚਾਰੀਆਂ ਦੀ ਹੜਤਾਲ ਦੇ ਚੱਲਦਿਆਂ ਦੂਰ ਦਰਾਡੇ ਤੋਂ ਆਪਣਾ ਕੰਮ ਕਰਵਾਉਣ ਆਏ ਵਿਅਕਤੀਆਂ ਨੂੰ ਭਾਰੀ ਪ੍ਰਸ਼ਾਨੀ ਦਾ ਸਾਹਮਣਾ ਕਰਨਾ ਪਿਆ। MLA ਖਿਲਾਫ਼ ਮੋਰਚਾ ਜਾਰੀ, ਅੱਜ ਵੀ ਦਫ਼ਤਰਾਂ 'ਚ ਰਹੇਗਾ ਕੰਮ ਠੱਪ
ਪੂਰੇ ਪੰਜਾਬ 'ਚ ਯੈਲੋ ਅਲਰਟ! ਲੋਕਾਂ ਨੂੰ ਸੁਚੇਤ ਰਹਿਣ ਦੀ ਚੇਤਾਵਨੀ
Punjab Weather Update: ਮੌਸਮ ਵਿਭਾਗ ਨੇ ਅੱਜ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਲੋਕਾਂ ਨੂੰ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ। ਵਿਭਾਗ ਨੇ ਅੱਜ ਮੌਸਮ ਨੂੰ ਲੈ ਕੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਤਿੰਨੋਂ ਖਿੱਤਿਆਂ, ਦੁਆਬਾ, ਮਾਝਾ ਤੇ ਮਾਲਵੇ ਵਿੱਚ ਮੀਂਹ ਪਵੇਗਾ। ਪੂਰੇ ਪੰਜਾਬ 'ਚ ਯੈਲੋ ਅਲਰਟ! ਲੋਕਾਂ ਨੂੰ ਸੁਚੇਤ ਰਹਿਣ ਦੀ ਚੇਤਾਵਨੀ
ਸੁਰਿੰਦਰ ਸ਼ਿੰਦਾ ਦੇ ਦੇਹਾਂਤ 'ਤੇ ਪੰਜਾਬੀ ਗਾਇਕ ਭੁਪਿੰਦਰ ਗਿੱਲ ਨੇ ਜਤਾਇਆ ਸੋਗ
Surinder Shinda: ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਇਸ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਜਾਣਕਾਰੀ ਮੁਤਾਬਿਕ ਸੁਰਿੰਦਰ ਛਿੰਦਾ ਦਾ ਅੱਜ ਸਵੇਰੇ ਕਰੀਬ 6.30 ਵਜੇ ਲੁਧਿਆਣਾ ਦੇ ਡੀਐੱਮਸੀ ਵਿੱਚ ਦੇਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਮਨਿੰਦਰ ਛਿੰਦਾ ਨੇ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਕਲਾਕਾਰ ਦੀ ਮੌਤ ਨਾਲ ਪੰਜਾਬੀ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸ਼ਿੰਦਾ ਦੀ ਮੌਤ ਉੱਪਰ ਪੰਜਾਬੀ ਗਾਇਕ ਭੁਪਿੰਦਰ ਗਿੱਲ ਵੱਲੋਂ ਪੋਸਟ ਸਾਂਝੀ ਕੀਤੀ ਗਈ ਹੈ। ਸੁਰਿੰਦਰ ਸ਼ਿੰਦਾ ਦੇ ਦੇਹਾਂਤ 'ਤੇ ਪੰਜਾਬੀ ਗਾਇਕ ਭੁਪਿੰਦਰ ਗਿੱਲ ਨੇ ਜਤਾਇਆ ਸੋਗ
ਸੀਐਮ ਮਾਨ ਅੰਮ੍ਰਿਤਸਰ ਦੌਰੇ 'ਤੇ, ਕਾਰਗਿਲ ਵਿਜੇ ਦਿਵਸ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ
Amritsar News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ 'ਤੇ ਹਨ। ਕਾਰਗਿਲ ਵਿਜੇ ਦਿਵਸ ਮੌਕੇ ਮੁੱਖ ਮੰਤਰੀ ਸਵੇਰੇ 10.30 ਵਜੇ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਤੇ ਮਿਊਜ਼ੀਅਮ, ਨਰਾਇਣਗੜ੍ਹ ਛੇਹਰਟਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਸ ਤੋਂ ਬਾਅਦ ਉਹ 7-ਡੀ ਥੀਏਟਰ ਦਾ ਵੀ ਦੌਰਾ ਕਰਨਗੇ। ਸੀਐਮ ਮਾਨ ਅੰਮ੍ਰਿਤਸਰ ਦੌਰੇ 'ਤੇ, ਕਾਰਗਿਲ ਵਿਜੇ ਦਿਵਸ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ
Amritsar News : ਸੀਐਮ ਭਗਵੰਤ ਮਾਨ ਵੱਲੋਂ ਨੌਕਰੀ ਦੌਰਾਨ ਹਾਦਸੇ ਵਿਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ
ਦੇਸ਼ ਦੇ ਬਹਾਦਰ ਸੈਨਿਕਾਂ ਦੇ ਸਤਿਕਾਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫੌਜੀ ਸੈਨਿਕ ਦੀ ਨੌਕਰੀ ਦੌਰਾਨ ਕਿਸੇ ਹਾਦਸੇ ਵਿੱਚ ਮੌਤ ਹੋ ਜਾਣ (ਫਿਜ਼ੀਕਲ ਕੈਜ਼ੁਅਲਟੀ) ਦੀ ਸੂਰਤ ਵਿਚ ਪਰਿਵਾਰ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਡਿਊਟੀ ਦੌਰਾਨ ਦਿਵਿਆਂਗ ਹੋਏ ਸੈਨਿਕਾਂ ਲਈ ਵਿੱਤੀ ਸਹਾਇਤਾ ਦੁੱਗਣੀ ਕਰਨ ਦੇ ਨਾਲ-ਨਾਲ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਦੀ ਵਿੱਤੀ ਸਹਾਇਤਾ ਵਧਾਉਣ ਦਾ ਵੀ ਐਲਾਨ ਕੀਤਾ।
Punjab News : ਕੈਨੇਡਾ 'ਚ 17 ਸਾਲਾ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਬਰਨਾਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਸੰਧੂ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿੱਥੇ 17 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਪੁੱਤਰ ਲਛਮਣ ਸਿੰਘ ਵਜੋਂ ਹੋਈ ਹੈ ਜੋ ਕਿ 10 ਦਿਨ ਪਹਿਲਾਂ ਪੜ੍ਹਾਈ ਤੇ ਰੋਜ਼ੀ-ਰੋਟੀ ਦੀ ਭਾਲ 'ਚ ਕੈਨੇਡਾ ਗਿਆ ਸੀ। ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਜਗਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਜੀਤ ਸਿੰਘ 10 ਦਿਨ ਪਹਿਲਾਂ (14 ਜੁਲਾਈ 2023) ਹੀ ਕੈਨੇਡਾ ਗਿਆ ਸੀ ਪਰ ਉਸ ਨੂੰ ਕੀ ਪਤਾ ਸੀ ਕਿ ਕੈਨੇਡਾ ਵਿੱਚ ਉਸ ਦੀ ਮੌਤ ਉਸ ਦਾ ਇੰਤਜ਼ਾਰ ਕਰ ਰਹੀ ਹੈ।
Haryana News: ਤੇਜ਼ ਰਫਤਾਰ ਦਾ ਕਹਿਰ, ਕੈਂਟਰ ਨੇ ਖੜ੍ਹੀ ਕਾਰ ਨੂੰ ਮਾਰੀ ਟੱਕਰ
ਬਹਾਦੁਰਗੜ੍ਹ ਤੋਂ ਲੰਘਦੇ ਕੇਐਮਪੀ ਐਕਸਪ੍ਰੈਸ ਵੇਅ 'ਤੇ ਇੱਕ ਵਾਰ ਫਿਰ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਇੱਥੇ ਤੇਜ਼ ਰਫ਼ਤਾਰ ਕੈਂਟਰ ਨੇ ਸੜਕ ਕਿਨਾਰੇ ਖੜ੍ਹੀ ਟਾਟਾ ਟਿਆਗੋ ਗੱਡੀ ਨੂੰ ਟੱਕਰ ਮਾਰ ਦਿੱਤੀ। ਇਸ ਦਰਦਨਾਕ ਹਾਦਸੇ ਵਿੱਚ ਦੋ ਛੋਟੇ ਬੱਚਿਆਂ ਤੇ ਇੱਕ ਔਰਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਇੱਕ ਔਰਤ ਗੰਭੀਰ ਜ਼ਖਮੀ ਹੋ ਗਈ। ਜ਼ਖਮੀ ਔਰਤ ਨੂੰ ਇਲਾਜ ਲਈ ਪਹਿਲਾਂ ਬਹਾਦਰਗੜ੍ਹ ਜਨਰਲ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪੀਜੀਆਈ ਰੋਹਤਕ ਰੈਫਰ ਕਰ ਦਿੱਤਾ ਗਿਆ।
Amritsar News: ਸਿੱਖ ਘੱਟ ਗਿਣਤੀ ਪ੍ਰਮਾਣ ਪੱਤਰ ਦਾ ਅਧਿਕਾਰ ਸਿੱਖ ਸੰਸਥਾ ਤੋਂ ਖੋਹਿਆ, ਸ਼੍ਰੋਮਣੀ ਕਮੇਟੀ ਦੇ ਗੰਭੀਰ ਇਲਜ਼ਾਮ
ਦਿੱਲੀ ਯੂਨੀਵਰਸਿਟੀ ਸਮੇਤ ਕੁਝ ਕਾਲਜਾਂ ਵਿੱਚ ਸਿੱਖ ਘੱਟਗਿਣਤੀ ਵਿਦਿਆਰਥੀਆਂ ਨੂੰ ਦਾਖ਼ਲੇ ਸਮੇਂ ਲੋੜੀਂਦਾ ਪ੍ਰਮਾਣ ਪੱਤਰ ਦਿੱਲੀ ਕਮੇਟੀ ਦੀ ਥਾਂ ਦਿੱਲੀ ਘੱਟ ਗਿਣਤੀ ਕਮਿਸ਼ਨ ਤੇ ਕੁਝ ਸਰਕਾਰੀ ਅਧਿਕਾਰੀਆਂ ਵੱਲੋਂ ਜਾਰੀ ਕਰਨ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜ਼ੋਰਦਾਰ ਅਵਾਜ਼ ਉਠਾਈ ਹੈ। ਇਸ ਮਾਮਲੇ ਨੂੰ ਲੈ ਕੇ ਕੌਮੀ ਘੱਟਗਿਣਤੀ ਕਮਿਸ਼ਨ ਵੱਲੋਂ ਸੱਦੀ ਗਈ ਬੈਠਕ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੇਵਲ ਸਿੱਖ ਸੰਸਥਾਵਾਂ ਕੋਲ ਹੀ ਇਹ ਅਧਿਕਾਰ ਬਣਾਈ ਰੱਖਣ ਲਈ ਤਰਕਸੰਗਤ ਤਰੀਕੇ ਨਾਲ ਪੱਖ ਰੱਖਿਆ ਹੈ।
Amritsar News: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਹਾਦਸੇ 'ਚ ਜਾਨ ਗਵਾਉਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ 25 ਲੱਖ ਦਿੱਤੇ ਜਾਣਗੇ
ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਦਸੇ 'ਚ ਜਾਨ ਗਵਾਉਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ 25 ਲੱਖ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਐਕਸੀਡੈਂਟ ਜਾਂ ਕਿਸੇ ਹਾਦਸੇ 'ਚ ਜਾਨ ਗਵਾਉਣ ਵਾਲੇ ਜਵਾਨਾਂ ਨੂੰ ਕੋਈ ਵੀ ਸਹਾਇਤਾ ਰਾਸ਼ੀ ਨਹੀਂ ਦਿੱਤੀ ਜਾਂਦੀ ਸੀ। ਸਾਡੀ ਸਰਕਾਰ ਹਾਦਸੇ 'ਚ ਜਾਨ ਗਵਾਉਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ 25 ਲੱਖ ਦੀ ਸਹਾਇਤਾ ਰਾਸ਼ੀ ਦੇਵੇਗੀ