Punjab Breaking News Live: ਬੀਜੇਪੀ ਲੀਡਰਾਂ ਦਾ ਪੰਜਾਬ 'ਚ ਪ੍ਰਚਾਰ ਕਰਨਾ ਹੋਵੇਗਾ ਔਖਾ, ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ AAP ਨੇ ਸ਼ੁਰੂ ਕੀਤੀ DP ਕੈਂਪੇਨ, ਸਰਕਾਰ ਲੈ ਕੇ ਆ ਰਹੀ ਮਜ਼ਦੂਰਾਂ ਲਈ ਨਵੀਂ ਸਕੀਮ

Punjab Breaking News LIVE, 26 March, 2024:ਬੀਜੇਪੀ ਲੀਡਰਾਂ ਦਾ ਪੰਜਾਬ 'ਚ ਪ੍ਰਚਾਰ ਕਰਨਾ ਹੋਵੇਗਾ ਔਖਾ, ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ AAP ਨੇ ਸ਼ੁਰੂ ਕੀਤੀ DP ਕੈਂਪੇਨ, ਸਰਕਾਰ ਲੈ ਕੇ ਆ ਰਹੀ ਮਜ਼ਦੂਰਾਂ ਲਈ ਨਵੀਂ ਸਕੀਮ

ABP Sanjha Last Updated: 26 Mar 2024 11:39 AM

ਪਿਛੋਕੜ

Punjab Breaking News LIVE, 26 March, 2024: ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ 13 ਫਰਵਰੀ ਤੋਂ ਹਰਿਆਣਾ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਲੋਕ ਸਭਾ ਚੋਣਾਂ ਵੀ ਆ...More

Lok Sabha Election 2024: ਬੀਜੇਪੀ ਵੱਲੋਂ ਵੱਡਾ ਐਲਾਨ! ਅਕਾਲੀ ਦਲ ਨਾਲ ਨਹੀਂ ਹੋਏਗਾ ਗੱਠਜੋੜ

Punjab Lok Sabha Election 2024: ਪੰਜਾਬ ਵਿੱਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਾਲੇ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ। ਭਾਜਪਾ ਨੇ ਮੰਗਲਵਾਰ (26 ਮਾਰਚ) ਨੂੰ ਐਲਾਨ ਕੀਤਾ ਹੈ ਕਿ ਪਾਰਟੀ ਲੋਕ ਸਭਾ ਚੋਣਾਂ ਇਕੱਲੇ ਹੀ ਲੜੇਗੀ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ  ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਵੀਡੀਓ ਸੰਦੇਸ਼ ਰਾਹੀਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਜਾ ਰਹੀ ਹੈ।