Punjab Breaking News LIVE: ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਗੁਰਪੁਰਬ ਮੌਕੇ 'ਰੂਹਾਨੀ ਰੰਗ', ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਦੇ ਹੁਕਮ, ਟਰਾਲੀਆਂ ਭਰ ਕਿਸਾਨਾਂ ਨੇ ਚੰਡੀਗੜ੍ਹ ਵੱਲ ਪਾਏ ਚਾਲੇ

Punjab Breaking News LIVE, 26 November, 2023:ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਗੁਰਪੁਰਬ ਮੌਕੇ 'ਰੂਹਾਨੀ ਰੰਗ', ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਦੇ ਹੁਕਮ, ਟਰਾਲੀਆਂ ਭਰ ਕਿਸਾਨਾਂ ਨੇ ਚੰਡੀਗੜ੍ਹ ਵੱਲ ਪਾਏ ਚਾਲੇ

ABP Sanjha Last Updated: 26 Nov 2023 12:48 PM
Road Accident: ਬਰਨਾਲਾ 'ਚ ਰਾਧਾ ਸੁਆਮੀ ਸ਼ਰਧਾਲੂਆਂ ਦੀ ਬੱਸ ਹਾਦਸੇ ਦਾ ਸ਼ਿਕਾਰ, 1 ਦੀ ਮੌਤ, 18 ਜ਼ਖ਼ਮੀ

Sangrur News: ਬਰਨਾਲਾ ਦੇ ਪਿੰਡ ਹੰਡਿਆਇਆ ਚੌਕ ਨੇੜੇ ਰਾਧਾ ਸੁਆਮੀ ਦੀ ਸਤਸੰਗੀਆਂ ਵਾਲੀ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਇਹ ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਇਸ ਵਿੱਚ ਬੱਸ ਦੇ ਡਰਾਈਵਰ ਦੀ ਮੌਤ ਹੋ ਗਈ ਅਤੇ ਬੱਸ ਵਿੱਚ ਸਵਾਰ 18 ਦੇ ਕਰੀਬ ਸ਼ਰਧਾਲੂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

Farmers Protest: ਰੇਲਾਂ ਰੋਕਣ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਐਕਸ਼ਨ, 350 ਕਿਸਾਨਾਂ ਖ਼ਿਲਾਫ਼ ਠੋਕਿਆ ਮੁਕੱਦਮਾ

Jalandhar News: ਰੇਲਾਂ ਰੋਕਣ ਵਾਲੇ ਕਿਸਾਨਾਂ ਖਿਲਾਫ ਰੇਲਵੇ ਵਿਭਾਗ ਨੇ ਸਖਤ ਐਕਸ਼ਨ ਲਿਆ ਹੈ। ਰੇਲਵੇ ਵਿਭਾਗ ਨੇ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰਾਂ ਵਿਰੁੱਧ ਵਿੱਢੇ ਸੰਘਰਸ਼ਾਂ ਦੌਰਾਨ ਰੇਲ ਆਵਾਜਾਈ ਵਿੱਚ ਅੜਿੱਕੇ ਡਾਹੁਣ ਤੇ ਰੇਲ ਲਾਈਨਾਂ ’ਤੇ ਧਰਨੇ ਦੇਣ ਦੇ ਮਾਮਲੇ ਵਿੱਚ 350 ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਰੇਲਵੇ ਸੁਰੱਖਿਆ ਬਲ ਜਲੰਧਰ ਛਾਉਣੀ ਨੇ ਦਰਜ ਕੀਤਾ ਹੈ। ਹਾਸਲ ਜਾਣਕਾਰੀ ਮੁਤਾਬਕ ਰੇਲਵੇ ਵਿਭਾਗ ਨੇ 24 ਨਵੰਬਰ ਨੂੰ ਇਹ ਸ਼ਿਕਾਇਤ ਦਰਜ ਕਰਵਾਈ ਸੀ ਕਿ ਤਿੰਨ ਸੌ ਤੋਂ ਲੈ ਕੇ ਸਾਢੇ ਤਿੰਨ ਸੌ ਤੱਕ ਕਿਸਾਨਾਂ ਨੇ ਰੇਲ ਲਾਈਨ ’ਤੇ ਧਰਨਾ ਲਾ ਕੇ ਰੇਲ ਆਵਾਜਾਈ ਵਿੱਚ ਵਿਘਨ ਪਾਇਆ ਹੈ। ਇਸ ਦਰਜ ਕੀਤੇ ਗਏ ਕੇਸ ਵਿੱਚ ਦੋ ਕਿਸਾਨਾਂ ਦਾ ਨਾਂ ਦਰਜ ਕੀਤਾ ਗਿਆ ਹੈ, ਜਦਕਿ ਬਾਕੀ ਕਿਸਾਨਾਂ ਨੂੰ ਅਣਪਛਾਤੇ ਵਿਅਕਤੀਆਂ ਵਜੋਂ ਵਿੱਚ ਸ਼ਾਮਲ ਕੀਤਾ ਗਿਆ ਹੈ। 

Chandigarh Traffic: ਚੰਡੀਗੜ੍ਹ- ਮੁਹਾਲੀ ਦੀਆਂ ਕਈ ਸੜਕਾਂ ਰਹਿਣਗੀਆਂ ਬੰਦ, ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ, ਜਾਣੋ ਨਵਾਂ ਰੂਟ ਪਲਾਨ

Chandigarh Traffic advisory: ਪੰਜਾਬ ਭਰ ਤੋਂ ਕਿਸਾਨ ਅੱਜ ਚੰਡੀਗੜ੍ਹ ਵੱਲ ਧਾਵਾ ਬੋਲ ਰਹੇ ਹਨ। ਕਿਸਾਨਾਂ ਨੇ ਚੰਡੀਗੜ੍ਹ ਨੂੰ ਚੁਫੇਰਿਓਂ ਘੇਰਨ ਦਾ ਐਲਾਨ ਕੀਤਾ ਹੈ। ਕਿਸਾਨ ਅੰਦੋਲਨ ਕਾਰਨ ਚੰਡੀਗੜ੍ਹ ਵਿੱਚ ਕਈ ਸੜਕਾਂ ਬੰਦ ਰਹਿਣਗੀਆਂ। ਇਸ ਲਈ ਚੰਡੀਗੜ੍ਹ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ ਮੁੱਖ ਤੌਰ ’ਤੇ ਟ੍ਰਿਬਿਊਨ ਚੌਕ ਤੋਂ ਏਅਰਪੋਰਟ ਵੱਲ ਜਾਣ ਵਾਲੀ ਸੜਕ ਤੇ ਪੰਚਕੂਲਾ ਤੋਂ ਚੰਡੀਗੜ੍ਹ ਵੱਲ ਜਾਣ ਵਾਲੀ ਕੇਂਦਰੀ ਸੜਕ ’ਤੇ ਟ੍ਰੈਫਿਕ ਵਿੱਚ ਵਿਘਨ ਪਵੇਗਾ। ਪੁਲਿਸ ਨੇ ਆਮ ਲੋਕਾਂ ਨੂੰ ਇਨ੍ਹਾਂ ਰਸਤਿਆਂ ’ਤੇ ਨਾ ਜਾਣ ਦੀ ਸਲਾਹ ਦਿੱਤੀ ਹੈ। ਇਸ ਲਈ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।

Farmers Protest: ਟਰਾਲੀਆਂ ਭਰ ਕਿਸਾਨਾਂ ਨੇ ਚੰਡੀਗੜ੍ਹ ਵੱਲ ਪਾਏ ਚਾਲੇ, ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਪੁਲਿਸ ਅਲਰਟ

Farmers Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਚੰਡੀਗੜ੍ਹ ਵੱਲ ਚਾਲੇ ਪਾ ਦਿੱਤੇ ਹਨ। ਟਰੈਕਟਰ-ਟਰਾਲੀਆਂ ਲੈ ਕੇ ਕਿਸਾਨ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵੱਲ ਵਧ ਰਹੇ ਹਨ। ਕਿਸਾਨ ਅੱਜ ਤੋਂ ਚੰਡੀਗੜ੍ਹ ਵਿੱਚ 3 ਦਿਨਾਂ ਤੱਕ ਧਰਨਾ ਲਾਉਣਗੇ। ਇਹ ਪ੍ਰਦਰਸ਼ਨ 28 ਨਵੰਬਰ ਤੱਕ ਜਾਰੀ ਰਹੇਗਾ।ਦੱਸ ਦਈਏ ਕਿ ਕਿਸਾਨ ਕੇਂਦਰ ਸਰਕਾਰ 'ਤੇ ਵਾਅਦੇ ਤੋਂ ਮੁਕਰਨ ਦਾ ਦੋਸ਼ ਲਾਉਂਦੇ ਹੋਏ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਨੇ ਕਿਸਾਨਾਂ ਨੂੰ ਸਰਹੱਦ 'ਤੇ ਹੀ ਰੋਕਣ ਦੀ ਤਿਆਰੀ ਕਰ ਲਈ ਹੈ। ਪੁਲਿਸ ਨੇ ਮੁਹਾਲੀ ਤੇ ਪੰਚਕੂਲਾ ਤੋਂ ਆਉਣ ਵਾਲੇ ਰਸਤਿਆਂ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਕਿਸੇ ਵੀ ਕਿਸਾਨ ਜਥੇਬੰਦੀ ਨੂੰ ਸ਼ਹਿਰ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ। ਉਂਝ ਕਿਸਾਨਾਂ ਨੇ ਵੀ ਚੰਡੀਗੜ੍ਹ ਨੂੰ ਘੇਰਨ ਦਾ ਹੀ ਐਲਾਨ ਕੀਤਾ ਹੈ।

Online Attendance: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਦੇ ਹੁਕਮ, ਇਸ ਦਿਨ ਤੋਂ ਹੋਵੇਗੀ ਸ਼ੁਰੂ

Online Attendance In Government school:  ਮਾਨ ਸਰਕਾਰ ਜੋ ਕਿ ਸਿੱਖਿਆ ਦੇ ਖੇਤਰ ਨੂੰ ਹੋਰ ਉੱਚਾ ਅਤੇ ਵਧੀਆ ਕਰਨ ਦੇ ਲਈ ਲਗਾਤਾਰ ਨਵੇਂ ਅਤੇ ਵੱਖਰੇ ਉਪਰਾਲੇ ਕਰ ਰਹੀ ਹੈ। ਜਿਸ ਵਿੱਚ ਹੁਣ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਦਾ ਸਿਸਟਮ ਤਿਆਰ ਹੋ ਚੁੱਕਿਆ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ 15 ਦਸੰਬਰ 2023 ਤੋਂ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਯਕੀਨੀ ਬਣਾਈ ਜਾਵੇ।

Guru Nanak Jayanti 2023: ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਗੁਰਪੁਰਬ ਮੌਕੇ 'ਰੂਹਾਨੀ ਰੰਗ', ਪਾਕਿਸਤਾਨ 'ਚ ਵੀ ਰੌਣਕਾਂ

Amritsar News: ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਨ ਮਗਰੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭਿਆ ਗਿਆ। ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਜਨਮ ਸਥਾਨ ਨਨਕਾਣਾ ਸਾਹਿਬ ਵਿਖੇ ਮਨਾਉਣ ਵਾਸਤੇ ਭਾਰਤ ਤੋਂ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਸ਼ਨੀਵਾਰ ਸ਼ਾਮ ਗੁਰਦੁਆਰਾ ਨਨਕਾਣਾ ਸਾਹਿਬ ਪੁੱਜਿਆ ਜਿੱਥੇ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਵਾਹਗਾ ਸਰਹੱਦ ਤੋਂ ਲਗਪਗ 25 ਬੱਸਾਂ ਦੇ ਕਾਫਲੇ ਵਿੱਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਲਿਆਂਦਾ ਗਿਆ, ਜੋ ਲਗਪਗ 7 ਵਜੇ ਗੁਰਦੁਆਰਾ ਸਾਹਿਬ ਪੁੱਜਿਆ। ਸਥਾਨਕ ਪ੍ਰਬੰਧਕਾਂ ਨੇ ਫੁੱਲਾਂ ਨਾਲ ਸਾਰਿਆਂ ਨੂੰ ‘ਜੀ ਆਇਆਂ’ ਕਿਹਾ।

ਪਿਛੋਕੜ

Punjab Breaking News LIVE, 26 November, 2023: ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਨ ਮਗਰੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭਿਆ ਗਿਆ। ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਜਨਮ ਸਥਾਨ ਨਨਕਾਣਾ ਸਾਹਿਬ ਵਿਖੇ ਮਨਾਉਣ ਵਾਸਤੇ ਭਾਰਤ ਤੋਂ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਸ਼ਨੀਵਾਰ ਸ਼ਾਮ ਗੁਰਦੁਆਰਾ ਨਨਕਾਣਾ ਸਾਹਿਬ ਪੁੱਜਿਆ ਜਿੱਥੇ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਵਾਹਗਾ ਸਰਹੱਦ ਤੋਂ ਲਗਪਗ 25 ਬੱਸਾਂ ਦੇ ਕਾਫਲੇ ਵਿੱਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਲਿਆਂਦਾ ਗਿਆ, ਜੋ ਲਗਪਗ 7 ਵਜੇ ਗੁਰਦੁਆਰਾ ਸਾਹਿਬ ਪੁੱਜਿਆ। ਸਥਾਨਕ ਪ੍ਰਬੰਧਕਾਂ ਨੇ ਫੁੱਲਾਂ ਨਾਲ ਸਾਰਿਆਂ ਨੂੰ ‘ਜੀ ਆਇਆਂ’ ਕਿਹਾ। ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਗੁਰਪੁਰਬ ਮੌਕੇ 'ਰੂਹਾਨੀ ਰੰਗ', ਪਾਕਿਸਤਾਨ 'ਚ ਵੀ ਰੌਣਕਾਂ


Online Attendance: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਦੇ ਹੁਕਮ, ਇਸ ਦਿਨ ਤੋਂ ਹੋਵੇਗੀ ਸ਼ੁਰੂ


Online Attendance In Government school:  ਮਾਨ ਸਰਕਾਰ ਜੋ ਕਿ ਸਿੱਖਿਆ ਦੇ ਖੇਤਰ ਨੂੰ ਹੋਰ ਉੱਚਾ ਅਤੇ ਵਧੀਆ ਕਰਨ ਦੇ ਲਈ ਲਗਾਤਾਰ ਨਵੇਂ ਅਤੇ ਵੱਖਰੇ ਉਪਰਾਲੇ ਕਰ ਰਹੀ ਹੈ। ਜਿਸ ਵਿੱਚ ਹੁਣ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਦਾ ਸਿਸਟਮ ਤਿਆਰ ਹੋ ਚੁੱਕਿਆ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ 15 ਦਸੰਬਰ 2023 ਤੋਂ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਯਕੀਨੀ ਬਣਾਈ ਜਾਵੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਦੇ ਹੁਕਮ, ਇਸ ਦਿਨ ਤੋਂ ਹੋਵੇਗੀ ਸ਼ੁਰੂ


 


Farmers Protest: ਟਰਾਲੀਆਂ ਭਰ ਕਿਸਾਨਾਂ ਨੇ ਚੰਡੀਗੜ੍ਹ ਵੱਲ ਪਾਏ ਚਾਲੇ, ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਪੁਲਿਸ ਅਲਰਟ


Farmers Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਚੰਡੀਗੜ੍ਹ ਵੱਲ ਚਾਲੇ ਪਾ ਦਿੱਤੇ ਹਨ। ਟਰੈਕਟਰ-ਟਰਾਲੀਆਂ ਲੈ ਕੇ ਕਿਸਾਨ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵੱਲ ਵਧ ਰਹੇ ਹਨ। ਕਿਸਾਨ ਅੱਜ ਤੋਂ ਚੰਡੀਗੜ੍ਹ ਵਿੱਚ 3 ਦਿਨਾਂ ਤੱਕ ਧਰਨਾ ਲਾਉਣਗੇ। ਇਹ ਪ੍ਰਦਰਸ਼ਨ 28 ਨਵੰਬਰ ਤੱਕ ਜਾਰੀ ਰਹੇਗਾ।ਦੱਸ ਦਈਏ ਕਿ ਕਿਸਾਨ ਕੇਂਦਰ ਸਰਕਾਰ 'ਤੇ ਵਾਅਦੇ ਤੋਂ ਮੁਕਰਨ ਦਾ ਦੋਸ਼ ਲਾਉਂਦੇ ਹੋਏ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਨੇ ਕਿਸਾਨਾਂ ਨੂੰ ਸਰਹੱਦ 'ਤੇ ਹੀ ਰੋਕਣ ਦੀ ਤਿਆਰੀ ਕਰ ਲਈ ਹੈ। ਪੁਲਿਸ ਨੇ ਮੁਹਾਲੀ ਤੇ ਪੰਚਕੂਲਾ ਤੋਂ ਆਉਣ ਵਾਲੇ ਰਸਤਿਆਂ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਕਿਸੇ ਵੀ ਕਿਸਾਨ ਜਥੇਬੰਦੀ ਨੂੰ ਸ਼ਹਿਰ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ। ਉਂਝ ਕਿਸਾਨਾਂ ਨੇ ਵੀ ਚੰਡੀਗੜ੍ਹ ਨੂੰ ਘੇਰਨ ਦਾ ਹੀ ਐਲਾਨ ਕੀਤਾ ਹੈ। ਟਰਾਲੀਆਂ ਭਰ ਕਿਸਾਨਾਂ ਨੇ ਚੰਡੀਗੜ੍ਹ ਵੱਲ ਪਾਏ ਚਾਲੇ, ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਪੁਲਿਸ ਅਲਰਟ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.