Punjab Breaking News LIVE: ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਨੇ ਭਖਾਈ ਸਿਆਸਤ, ਨਿੱਝਰ ਦੀ ਹੱਤਿਆ 'ਤੇ ਭਾਰਤ ਦਾ ਨਵਾਂ ਦਾਅ, ਅਕਾਲੀ ਦਲ (ਅ) ਨੇ ਕੀਤਾ ਵੱਡਾ ਐਲਾਨ

Punjab Breaking News LIVE, 26 September, 2023: ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਨੇ ਭਖਾਈ ਸਿਆਸਤ, ਨਿੱਝਰ ਦੀ ਹੱਤਿਆ 'ਤੇ ਭਾਰਤ ਦਾ ਨਵਾਂ ਦਾਅ, ਅਕਾਲੀ ਦਲ (ਅ) ਨੇ ਕੀਤਾ ਵੱਡਾ ਐਲਾਨ

ABP Sanjha Last Updated: 26 Sep 2023 04:11 PM
Asian Games 2023: ਏਸ਼ੀਅਨ ਗੇਮਾਂ 'ਚ ਤੀਜੇ ਦਿਨ ਚਮਕਿਆ ਭਾਰਤ, ਹੁਣ ਤੱਕ 1 ਗੋਲਡ ਸਣੇ 3 ਮੈਡਲ ਜਿੱਤੇ

ਏਸ਼ਿਆਈ ਖੇਡਾਂ 2023 ਦਾ ਤੀਜਾ ਦਿਨ ਜਾਰੀ ਹੈ। ਤੀਜੇ ਦਿਨ ਹੁਣ ਤੱਕ 1 ਗੋਲਡ ਸਮੇਤ 3 ਮੈਡਲ ਭਾਰਤ ਦੇ ਖਾਤੇ 'ਚ ਆ ਚੁੱਕੇ ਹਨ। ਘੋੜ ਸਵਾਰੀ ਟੀਮ ਨੇ ਦੇਸ਼ ਲਈ ਸੋਨ ਤਗਮਾ ਜਿੱਤਿਆ। ਭਾਰਤ ਦੀ ਘੋੜਸਵਾਰ ਡ੍ਰੈਸੇਜ ਟੀਮ ਨੇ ਇਤਿਹਾਸ ਰਚਿਆ ਤੇ 41 ਸਾਲ ਬਾਅਦ ਸੋਨ ਤਮਗਾ ਜਿੱਤਿਆ। ਘੋੜਸਵਾਰ ਟੀਮ ਵਿੱਚ ਸੁਦੀਪਤੀ ਹਜੇਲਾ, ਦਿਵਯਕੀਰਤੀ ਸਿੰਘ, ਅਨੁਸ਼ ਅਗਰਵਾਲ ਤੇ ਹਿਰਦੇ ਛੇੜਾ ਸ਼ਾਮਲ ਸਨ। ਇਸ ਤੋਂ ਇਲਾਵਾ ਬਾਕੀ ਦੇ ਦੋ ਤਗਮੇ ਸੇਲਿੰਗ ਵਿੱਚ ਆਏ ਹਨ।

Khalistani Leader Nijjar Murder: ਖਾਲਿਸਤਾਨੀ ਨਿੱਝਰ ਦੇ ਕਤਲ ਬਾਰੇ ਅਮਰੀਕਾ ਦਾ ਸਖਤ ਸਟੈਂਡ

ਖਾਲਿਸਤਾਨੀ ਸਿੱਖ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਅਮਰੀਕਾ ਨੇ ਮੁੜ ਸਟੈਂਡ ਦੁਹਰਾਇਆ ਹੈ। ਅਮਰੀਕਾ ਨੇ ਕਿਹਾ ਹੈ ਕਿ ਸਿੱਖ ਲੀਡਰ ਨਿੱਝਰ ਦੇ ਕਤਲ ਦੇ ਮਾਮਲੇ ’ਚ ਕੈਨੇਡਾ ਦੀ ਜਾਂਚ ਅੱਗੇ ਵਧਣੀ ਚਾਹੀਦੀ ਹੈ ਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ। ਦੱਸ ਦਈਏ ਕਿ ਕੈਨੇਡਾ ਨੇ ਦੋਸ਼ ਲਾਇਆ ਹੈ ਕਿ ਨਿੱਝਰ ਦੇ ਕਤਲ ਪਿੱਛੇ ਭਾਰਤੀ ਅਧਿਕਾਰੀਆਂ ਦਾ ਹੱਥ ਹੈ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਇਸ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਕਾਫੀ ਵਧਦਾ ਜਾ ਰਿਹਾ ਹੈ। 

Mann Vs Bajwa: ਰਾਜ ਤਾਂ ਰਾਜਿਆ ਦੇ ਨਹੀਂ ਰਹੇ "ਭਗਵੰਤ ਸ਼ਾਹ" ਕਿਹੜੇ ਬਾਗ਼ ਦੀ ਮੂਲੀ-ਬਾਜਵਾ

ਬੇਸ਼ੱਕ ਪੰਜਾਬ ਦਾ ਪਾਰਾ ਥੱਲੇ ਨੂੰ ਆਉਣ ਲੱਗ ਗਿਆ ਹੈ ਪਰ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਤੋਂ ਬਾਅਦ ਸਿਆਸੀ ਪਾਰਾ ਜ਼ਰੂਰ ਵਧ ਗਿਆ ਹੈ। ਬਾਜਵਾ ਦੇ ਬਿਆਨ ਦਾ ਮੁੱਖ ਮੰਤਰੀ ਮਾਨ ਨੇ ਮੋੜਵਾਂ ਜਵਾਬ ਦਿੱਤਾ ਤਾਂ ਅੱਗੋਂ ਵੀ ਬਾਜਵਾ ਨੇ ਮਾਨ ਨੂੰ 21ਆਂ ਦੀ 31 ਕਰਕੇ ਮੋੜੀ। ਬਾਜਵਾ ਨੇ ਕਿਹਾ ਕਿ ਤੁਸੀਂ ਖਾਧੀ ਪੀਤੀ 'ਚ ਟਵੀਟ ਕਰ ਬੈਠੇ ਓ ਤਾਂ ਜਵਾਬ ਵੀ ਸੁਣ ਲਓ। ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਕਿਹਾ,  "ਭਗਵੰਤ ਸ਼ਾਹ" ਰਾਜ ਤਾਂ ਰਾਜਿਆਂ ਦੇ ਨਹੀਂ ਰਹੇ ਫਿਰ ਤੁਸੀਂ ਕਿਹੜੇ ਬਾਗ ਦੀ ਮੂਲੀ ਹੋ! ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੈਸੇ ਤਾਂ ਮੈਂ ਤੁਹਾਨੂੰ ਜਵਾਬ ਦੇਣਾ ਵਾਜ਼ਿਬ ਨਹੀਂ ਸਮਝਦਾ ਪਰ ਚੱਲੋ ਤੁਸੀਂ ਖਾਧੀ ਪੀਤੀ 'ਚ ਟਵੀਟ ਕਰ ਬੈਠੇ ਓ ਤਾਂ ਜਵਾਬ ਵੀ ਸੁਣ ਲਓ।

Manmohan Singh Birthday News:ਨਵਜੋਤ ਸਿੱਧੂ ਨੇ ਸਾਬਕਾ PM ਮਨਮੋਹਨ ਸਿੰਘ ਨੂੰ ਕੁਝ ਇਸ ਅੰਦਾਜ਼ ਵਿੱਚ ਦਿੱਤੀ ਵਧਾਈ, ਜਾਣੋ ਕੀ ਕਿਹਾ ?

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਆਪਣਾ 91ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਮੌਕੇ ਉਨ੍ਹਾਂ ਨੂੰ ਦੇਸ਼ ਭਰ ਵਿੱਚੋਂ ਵਧਾਈਆਂ ਮਿਲ ਰਹੀਆਂ ਹਨ। ਨਵਜੋਤ ਸਿੰਘ ਸਿੱਧੂ ਨੇ ਵੀ ਟਵੀਟ ਕਰਕੇ ਸਾਬਕਾ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਨਵਜੋਤ ਸਿੱਧੂ ਨੇ ਲਿਖਿਆ, ਜਦੋਂ ਵੀ ਹਿੰਦੋਸਤਾਨ ਦੀ ਸਿਆਸਤ ਵਿੱਚ ਕਿਰਦਾਰ, ਕਾਬਲੀਅਤ ਅਤੇ ਇਮਾਨਦਾਰੀ ਦਾ ਇਤਿਹਾਸ ਲਿਖਿਆ ਜਾਵੇਗਾ, ਤੁਹਾਡੇ ਨਾਂਅ ਪਹਿਲੇ ਪੇਜ਼ ਵਿੱਚ ਸੁਨਿਹਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਨਾਂ ਤੁਹਾਡੇ ਤੋਂ ਪਹਿਲਾਂ ਕੋਈ ਅਜਿਹਾ ਸੀ ਨਾਂ ਤੁਹਾਡੇ ਬਾਅਦ ਕੋਈ ਅਜਿਹਾ ਹੋਵੇਗਾ !

Manipur News: ਮਨੀਪੁਰ ’ਚ ਜੁਲਾਈ ਤੋਂ ਲਾਪਤਾ ਦੋ ਵਿਦਿਆਰਥੀਆਂ ਦੀ ਲਾਸ਼ਾਂ ਸੋਸ਼ਲ ਮੀਡੀਆ ’ਤੇ ਵਾਇਰਲ

ਮਨੀਪੁਰ ਵਿਚ ਜੁਲਾਈ ਤੋਂ ਲਾਪਤਾ ਦੋ ਵਿਦਿਆਰਥੀਆਂ ਦੀਆਂ ਲਾਸ਼ਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਹਮਣੇ ਆਉਣ ਤੋਂ ਬਾਅਦ ਸੂਬਾ ਸਰਕਾਰ ਨੇ ਲੋਕਾਂ ਨੂੰ ਸ਼ਾਂਤ ਰਹਿਣ ਅਤੇ ਅਧਿਕਾਰੀਆਂ ਨੂੰ ਪੂਰੇ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ। ਸੋਮਵਾਰ ਦੇਰ ਰਾਤ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੇ ਸਕੱਤਰੇਤ ਵੱਲੋਂ ਜਾਰੀ ਬਿਆਨ ਵਿੱਚ ਰਾਜ ਸਰਕਾਰ ਨੇ ਕਿਹਾ ਕਿ ਮਾਮਲਾ ਜਾਂਚ ਲਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦਿੱਤਾ ਗਿਆ ਹੈ। ਵਿਦਿਆਰਥੀਆਂ ਦੀ ਪਛਾਣ ਫਿਜ਼ਾਮ ਹੇਮਜੀਤ (20) ਅਤੇ ਹਿਜ਼ਾਮ ਲਿੰਥੋਇੰਗਮਬੀ (17) ਵਜੋਂ ਹੋਈ ਹੈ। ਦੋਵੇਂ ਜੁਲਾਈ ਤੋਂ ਲਾਪਤਾ ਸਨ। ਬੀਤੀ ਰਾਤ ਲਾਪਤਾ ਵਿਦਿਆਰਥੀਆਂ ਦੀਆਂ ਦੋ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ। ਇਨ੍ਹਾਂ ‘ਚੋਂ ਇਕ ਤਸਵੀਰ ‘ਚ ਵਿਦਿਆਰਥੀ ਕਥਿਤ ਤੌਰ ‘ਤੇ ਦੋ ਹਥਿਆਰਬੰਦ ਵਿਅਕਤੀਆਂ ਨਾਲ ਨਜ਼ਰ ਆ ਰਹੇ ਹਨ ਅਤੇ ਦੂਜੀ ਤਸਵੀਰ ‘ਚ ਦੋ ਲਾਸ਼ਾਂ ਦਿਖਾਈ ਦੇ ਰਹੀਆਂ ਹਨ। ਦੋਵੇਂ ਵਿਦਿਆਰਥੀ 6 ਜੁਲਾਈ ਤੋਂ ਲਾਪਤਾ ਸਨ।

Punjab News: ਬਾਜਵਾ ਦੇ 32 ਵਿਧਾਇਕਾਂ ਵਾਲੇ ਬਿਆਨ ਤੋਂ ਭੜਕੇ CM ਮਾਨ, ਕਿਹਾ- ਪ੍ਰਤਾਪ (ਭਾਜਪਾ) ਜੇ ਹਿੰਮਤ ਹੈ ਤਾਂ...

ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਟਕਸਾਲੀ ਲੀਡਰ ਪ੍ਰਤਾਪ ਸਿੰਘ ਬਾਜਵਾ ਦੇ ਨਵੇਂ ਬਿਆਨ ਵਿੱਚ ਸਿਆਸਤ ਵਿੱਚ ਗਰਮਾਹਟ ਪੈਦਾ ਕਰ ਦਿੱਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਲੰਘੇ ਦਿਨ ਕਿਹਾ ਸੀ ਕਿ ਆਪ ਸਰਕਾਰ ਦੇ 32 ਐਮਐਲਏ ਸਾਡੇ ਸੰਪਰਕ ਵਿੱਚ ਹਨ ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਉੱਤੇ ਤਿੱਖਾ ਨਿਸ਼ਾਨਾ ਸਾਧਿਆ ਗਿਆ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, "ਪ੍ਰਤਾਪ ਬਾਜਵਾ (ਭਾਜਪਾ) ਜੀ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਣ ਦੀ ਗੱਲ ਕਰ ਰਹੇ ਓ?? ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ..ਮੈਂ ਪੰਜਾਬ ਦੇ 3 ਕਰੋੜ ਲੋਕਾਂ ਦਾ ਨੁਮਾਇੰਦਾ ਹਾਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ..ਜੇ ਹਿੰਮਤ ਹੈ  ਹਾਈ ਕਮਾਂਡ ਨਾਲ ਗੱਲ ਕਰੋ"

Wheat price: ਕੇਂਦਰ ਸਰਕਾਰ ਨੇ ਕਣਕ ਦੀਆਂ ਵਧਦੀਆਂ ਕੀਮਤਾਂ 'ਤੇ ਕਾਬੂ ਪਾਉਣ ਲਈ ਚੁੱਕਿਆ ਇਹ ਕਦਮ

ਕਣਕ ਦੀਆਂ ਵਧਦੀਆਂ ਕੀਮਤਾਂ 'ਤੇ ਕਾਬੂ ਪਾਉਣ ਲਈ ਕੇਂਦਰ ਸਰਕਾਰ ਖੁੱਲ੍ਹੀ ਮੰਡੀ 'ਚ ਹੋਰ ਕਣਕ ਵੇਚਣ ਦੀ ਤਿਆਰੀ ਕਰ ਰਹੀ ਹੈ। ਅੱਠ ਮਹੀਨਿਆਂ ਵਿੱਚ ਕਣਕ ਦੇ ਭਾਅ ਉੱਚ ਪੱਧਰ 'ਤੇ ਪਹੁੰਚ ਗਏ ਹਨ। ਅਜਿਹੇ 'ਚ ਤਿਉਹਾਰੀ ਸੀਜ਼ਨ 'ਚ ਖਪਤਕਾਰਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਕੇਂਦਰ ਸਰਕਾਰ ਖੁੱਲ੍ਹੇ ਬਾਜ਼ਾਰ 'ਚ ਜ਼ਿਆਦਾ ਕਣਕ ਵੇਚ ਸਕਦੀ ਹੈ। 

IND vs PAK Asian Games 2023: ਏਸ਼ੀਅਨ ਗੇਮਜ਼ 2023 'ਚ ਭਾਰਤ ਨੇ ਪਾਕਿਸਤਾਨ ਨੂੰ ਬੁਰੀ ਤਰ੍ਹਾਂ ਹਰਾਇਆ

ਏਸ਼ੀਆਈ ਖੇਡਾਂ 2023 ਦੇ ਤੀਜੇ ਦਿਨ ਮੰਗਲਵਾਰ ਨੂੰ, ਭਾਰਤ ਦੀ ਸਕੁਐਸ਼ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੀਮ ਇੰਡੀਆ ਨੇ ਸਕੁਐਸ਼ 'ਚ ਪਾਕਿਸਤਾਨ ਨੂੰ 3-0 ਨਾਲ ਹਰਾਇਆ। ਭਾਰਤ ਦੀ ਤਨਵੀ ਖੰਨਾ, ਜੋਸ਼ਨਾ ਚਿਨੱਪਾ ਅਤੇ ਅਨਾਹਤ ਸਿੰਘ ਨੇ ਸ਼ਾਨਦਾਰ ਜਿੱਤ ਦਰਜ ਕੀਤੀ। ਟੀਮ ਇੰਡੀਆ ਦੇ ਕੋਲ ਫਿਲਹਾਲ ਕੁੱਲ 11 ਮੈਡਲ ਹਨ। ਇਨ੍ਹਾਂ ਵਿੱਚ 2 ਸੋਨ ਤਗਮੇ ਸ਼ਾਮਲ ਹਨ।

Manpreet Badal: ਮਨਪ੍ਰੀਤ ਬਾਦਲ 'ਤੇ ਵਿਜੀਲੈਂਸ ਦਾ ਸ਼ਿਕੰਜਾ, ਵਿਦੇਸ਼ ਭੱਜਣ ਦਾ ਖਦਸ਼ਾ, ਲੁੱਕ ਆਉਟ ਨੋਟਿਸ ਜਾਰੀ

ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਹੋਰ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 24 ਸਤੰਬਰ ਨੂੰ ਵਿਜੀਲੈਂਸ ਵਿਭਾਗ ਵੱਲੋਂ ਮਨਪ੍ਰੀਤ ਬਾਦਲ ਸਣੇ ਛੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ। ਵਿਜੀਲੈਂਸ ਵੱਲੋਂ ਗ੍ਰਿਫ਼ਤਾਰੀ ਨੂੰ ਲੈ ਕੇ ਮਨਪ੍ਰੀਤ ਬਾਦਲ ਦੇ ਟਿਕਾਣਿਆਂ 'ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਹੁਣ ਵਿਦੇਸ਼ ਜਾਣ ਤੋਂ ਰੋਕਣ ਲਈ  ਵਿਜੀਲੈਂਸ ਵਿਭਾਗ ਵੱਲੋਂ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ।

India-Canada Row: ਕੈਨੇਡਾ ਨੇ ਅਪਡੇਟ ਕੀਤੀ ਟਰੈਵਲ ਐਡਵਾਈਜ਼ਰੀ, ਜਾਣੋ ਆਪਣੇ ਨਾਗਰਿਕਾਂ ਨੂੰ ਹੁਣ ਕੀ ਕਿਹਾ...

ਕੈਨੇਡਾ ਨੇ ਭਾਰਤ ਵਿੱਚ ਆਪਣੇ ਨਾਗਰਿਕਾਂ ਲਈ ਟਰੈਵਲ ਐਡਵਾਈਜ਼ਰੀ ਨੂੰ ਅਪਡੇਟ ਕੀਤਾ ਹੈ ਤੇ ਉਨ੍ਹਾਂ ਨੂੰ ਹਾਲੀਆ ਘਟਨਾਵਾਂ ਦੇ ਮੱਦੇਨਜ਼ਰ ਚੌਕਸ ਰਹਿਣ ਤੇ ਸਾਵਧਾਨੀ ਵਰਤਣ ਲਈ ਕਿਹਾ ਹੈ। ਕੈਨੇਡਾ ਨੇ ਅਜਿਹਾ ਫੈਸਲਾ ਵਿਰੋਧ ਤੇ ਸੋਸ਼ਲ ਮੀਡੀਆ 'ਤੇ ਕੁਝ ਨੈਗੇਟਿਵ ਗੱਲਾਂ ਕਰਕੇ ਲਿਆ ਗਿਆ ਹੈ।

Sangrur News: ਕੈਬਨਿਟ ਮੰਤਰੀ ਮੀਤ ਹੇਅਰ ਨਾਲ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਕਿਸਾਨਾਂ ਦਾ ਵੱਡਾ ਐਲਾਨ

ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਟਕਰਾਅ ਮੁੜ ਵਧ ਸਕਦਾ ਹੈ। ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੀ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸੈਕਟਰੀ ਕ੍ਰਿਸ਼ਨ ਕੁਮਾਰ ਨਾਲ ਸਕੱਤਰੇਤ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਬੇਸਿੱਟਾ ਰਹੀ। ਮੰਤਰੀ ਨੇ ਸਾਰੇ ਮਾਮਲੇ ਦੀ ਜਾਣਕਾਰੀ ਲੈ ਕੇ ਅਗਲੇ ਦਿਨਾਂ ਵਿੱਚ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਹੈ। 

India-Canada Diplomatic Row: ਖਾਲਿਸਤਾਨ ਸਮਰਥਕਾਂ ਦੇ ਵਿਰੋਧ ਕਾਰਨ ਕੈਨੇਡਾ 'ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਸਖ਼ਤ ਸੁਰੱਖਿਆ

ਖਾਲਿਸਤਾਨ ਪੱਖੀ ਜਥੇਬੰਦੀ ਸਿੱਖ ਫਾਰ ਜਸਟਿਸ (SFJ) ਵੱਲੋਂ ਵਿਰੋਧ ਦੇ ਐਲਾਨ ਤੋਂ ਬਾਅਦ ਕੈਨੇਡਾ ਦੇ ਓਟਾਵਾ, ਟੋਰਾਂਟੋ ਅਤੇ ਵੈਨਕੂਵਰ ਵਿੱਚ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਨੂੰ ਸਖਤ ਕਰਦੇ ਹੋਏ ਬੈਰੀਕੇਡਸ ਲਗਾ ਦਿੱਤੇ ਗਏ ਹਨ। ਸਿੱਖਸ ਫਾਰ ਜਸਟਿਸ (SFJ) ਨੇ ਡੈਥ ਟੂ ਇੰਡੀਆ - ਬਾਲਕਨਾਈਜ਼ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਕੱਟੜਪੰਥੀ ਸੰਗਠਨ ਨੇ ਕੈਨੇਡਾ ਦੇ ਵੱਡੇ ਸ਼ਹਿਰਾਂ ਵਿੱਚ ਭਾਰਤੀ ਡਿਪਲੋਮੈਟਿਕ ਮਿਸ਼ਨਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਪਿਛੋਕੜ

Punjab Breaking News LIVE, 26 September, 2023: ਉੱਤਰੀ ਜ਼ੋਨਲ ਕੌਂਸਲ ਦੀ ਅੱਜ ਅੰਮ੍ਰਿਤਸਰ ਵਿੱਚ ਮੀਟਿੰਗ ਹੋ ਰਹੀ ਹੈ। ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਜਿਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ, ਰਾਜਸਥਾਨ, ਦਿੱਲੀ, ਜੰਮੂ ਕਸ਼ਮੀਰ, ਲੱਦਾਖ ਆਦਿ ਦੇ ਮੁੱਖ ਮੰਤਰੀ ਤੇ ਹੋਰ ਮੰਤਰੀ, ਅਧਿਕਾਰੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪ੍ਰਸ਼ਾਸਕ ਜਾਂ ਰਾਜਪਾਲ ਸ਼ਾਮਲ ਹੋਣਗੇ। ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ


 


ਖਾਲਿਸਤਾਨੀ ਹਰਦੀਪ ਨਿੱਝਰ ਦੀ ਹੱਤਿਆ 'ਤੇ ਭਾਰਤ ਸਰਕਾਰ ਦਾ ਨਵਾਂ ਦਾਅ


India-Canada Dispute: ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਕੈਨੇਡਾ ਨਾਲ ਪੈਦਾ ਹੋਏ ਵਿਵਾਦ ਵਿਚਾਲੇ ਭਾਰਤ ਵੱਡਾ ਦਾਅ ਖੇਡਣ ਜਾ ਰਿਹਾ ਹੈ। ਭਾਰਤ ਹੁਣ ਹਰਦੀਪ ਸਿੰਘ ਨਿੱਝਰ ਦੇ ਗਲੋਬਲ ਅੱਤਵਾਦੀ ਹੋਣ ਦੇ ਸਬੂਤ ਪੇਸ਼ ਕਰੇਗਾ। ਭਾਰਤ ਸਰਕਾਰ ਇਹ ਸਾਬਤ ਕਰੇਗੀ ਕਿ ਹਰਦੀਪ ਸਿੰਘ ਨਿੱਝਰ ਕੈਨੇਡਾ ਵਿੱਚ ਬੈਠ ਕੇ ਅੱਤਵਾਦੀਆਂ ਕਾਰਵਾਈਆਂ ਕਰਵਾ ਰਿਹਾ ਸੀ। ਖਾਲਿਸਤਾਨੀ ਹਰਦੀਪ ਨਿੱਝਰ ਦੀ ਹੱਤਿਆ 'ਤੇ ਭਾਰਤ ਸਰਕਾਰ ਦਾ ਨਵਾਂ ਦਾਅ


 


ਖਾਲਿਸਤਾਨੀ ਤੇ ਗੈਂਗਸਟਰਾਂ ਦੇ ਨੈੱਟਵਰਕ ਹੋਵੇਗਾ ਖਤਮ, NIA, IB, RAW, ATS ਦੀ ਵੱਡੀ ਮੀਟਿੰਗ


Anti-Khalistan Plan: ਹੁਣ ਕੇਂਦਰੀ ਏਜੰਸੀਆਂ ਭਾਰਤ 'ਚ ਖਾਲਿਸਤਾਨੀਆਂ ਤੇ ਗੈਂਗਸਟਰਾਂ ਨਾਲ ਜੁੜੇ ਨੈੱਟਵਰਕ ਨੂੰ ਖਤਮ ਕਰਨ ਲਈ ਵਿਸ਼ੇਸ਼ ਯੋਜਨਾ 'ਤੇ ਕੰਮ ਕਰਨ ਜਾ ਰਹੀਆਂ ਹਨ। ਅਜਿਹੇ 'ਚ NIA, IB, RAW ਤੇ ATS ਦੀ ਜ਼ਰੂਰੀ ਬੈਠਕ ਬੁਲਾਈ ਗਈ ਹੈ। ਭਾਰਤੀ ਖੁਫੀਆ ਤੇ ਜਾਂਚ ਏਜੰਸੀਆਂ ਦੀ ਬੈਠਕ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਕੈਨੇਡਾ 'ਚ ਭਾਰਤ ਵਿਰੋਧੀ ਖਾਲਿਸਤਾਨੀ ਨੈੱਟਵਰਕ ਦੀਆਂ ਗਤੀਵਿਧੀਆਂ ਸਾਹਮਣੇ ਆਈਆਂ ਹਨ। ਕੇਂਦਰੀ ਏਜੰਸੀਆਂ ਹੁਣ ਖਾਲਿਸਤਾਨੀ ਤੇ ਗੈਂਗਸਟਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਐਕਸ਼ਨ ਮੋਡ ਵਿੱਚ ਹਨ। ਖਾਲਿਸਤਾਨੀ ਤੇ ਗੈਂਗਸਟਰਾਂ ਦੇ ਨੈੱਟਵਰਕ ਹੋਵੇਗਾ ਖਤਮ, NIA, IB, RAW, ATS ਦੀ ਵੱਡੀ ਮੀਟਿੰਗ


 


ਕੈਨੇਡਾ ਤੋਂ ਆਉਣ ਵਾਲਿਆਂ ਨੂੰ ਵੀਜ਼ੇ ਨਾ ਦੇਣ ਮਗਰੋਂ ਅਕਾਲੀ ਦਲ (ਅ) ਨੇ ਕੀਤਾ ਵੱਡਾ ਐਲਾਨ


Punjab News: ਭਾਰਤ ਸਰਕਾਰ ਵੱਲੋਂ ਕੈਨੇਡਾ ਤੋਂ ਆਉਣ ਵਾਲਿਆਂ ਨੂੰ ਵੀਜ਼ੇ ਨਾ ਦੇਣ ਦੇ ਐਲਾਨ ਤੋਂ ਬਾਅਦ ਅਕਾਲੀ ਦਲ (ਅੰਮ੍ਰਿਤਸਰ) ਨੇ 1 ਅਕਤੂਬਰ ਨੂੰ ਤਖਤ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਲੈ ਕੇ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਤੱਕ ਕੌਮੀ ਇਨਸਾਫ਼ ਮਾਰਚ ਕਰਨ ਦਾ ਐਲਾਨ ਕੀਤਾ। ਅਕਾਲੀ ਦਲ (ਅੰਮ੍ਰਿਤਸਰ) ਦਾ ਕਹਿਣਾ ਹੈ ਕਿ ਇਸ ਕਾਰਨ ਉਹ ਮਾਪੇ ਚਿੰਤਾ ਵਿੱਚ ਹਨ, ਜਿਨ੍ਹਾਂ ਦੇ ਧੀਆਂ-ਪੁੱਤ ਲੰਮੇ ਸਮੇਂ ਤੋਂ ਕੈਨੇਡਾ ਵੱਸ ਰਹੇ ਹਨ। ਪਾਰਟੀ ਦਾ ਕਹਿਣਾ ਹੈ ਕਿ ਇਸ ਨਾਲ ਸਿੱਖਾਂ ਦਾ ਵੀ ਕੌਂਮਾਂਤਰੀ ਪੱਧਰ ‘ਤੇ ਅਕਸ ਖ਼ਰਾਬ ਕੀਤਾ ਜਾ ਰਿਹਾ ਹੈ।  ਕੈਨੇਡਾ ਤੋਂ ਆਉਣ ਵਾਲਿਆਂ ਨੂੰ ਵੀਜ਼ੇ ਨਾ ਦੇਣ ਮਗਰੋਂ ਅਕਾਲੀ ਦਲ (ਅ) ਨੇ ਕੀਤਾ ਵੱਡਾ ਐਲਾਨ


 


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.