Punjab Breaking News LIVE: ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਲੱਗਿਆ ਵੱਡਾ ਝਟਕਾ, ਸ਼ਹੀਦੀ ਦਿਹਾੜਿਆਂ ਨੂੰ ਇੰਝ ਵੀ ਕੀਤਾ ਗਿਆ ਨਮਨ, ਨਗਰ ਨਿਗਮ ਬਟਾਲਾ ਦੀ ਟੀਮ ਨੇ ਸਵੇਰੇ ਸਵੇਰੇ ਕੀਤੀ ਕਾਰਵਾਈ

Punjab Breaking News LIVE, 27 December, 2023: ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਲੱਗਿਆ ਵੱਡਾ ਝਟਕਾ, ਸ਼ਹੀਦੀ ਦਿਹਾੜਿਆਂ ਨੂੰ ਇੰਝ ਵੀ ਕੀਤਾ ਗਿਆ ਨਮਨ, ਨਗਰ ਨਿਗਮ ਬਟਾਲਾ ਦੀ ਟੀਮ ਨੇ ਸਵੇਰੇ ਸਵੇਰੇ ਕੀਤੀ ਕਾਰਵਾਈ

ABP Sanjha Last Updated: 27 Dec 2023 11:40 AM
Trapped Russian Jail: ਰੂਸ ਦੀ ਜੇਲ੍ਹ 'ਚ ਫਸੇ 6 ਨੌਜਵਾਨ ਭਾਰਤ ਵਾਪਸ ਪਰਤੇ, ਜੰਗਲਾਂ 'ਚ ਪੱਤੇ ਖਾ ਕੇ ਕਰਦੇ ਰਹੇ ਗੁਜ਼ਾਰਾ, ਸੁਣਾਈ ਹੱਡ ਬੀਤੀ

6 Youths Trapped Russian Jail Returned India: ਰਸ਼ੀਆ ਦੀ ਜੇਲ੍ਹ ਵਿੱਚ ਫਸੇ 6 ਭਾਰਤੀ ਨੌਜਵਾਨ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਵਾਪਸ ਆਪਣੇ ਘਰਾਂ ਨੂੰ ਵਾਪਸ ਪਰਤ ਸਕੇ ਹਨ।  ਇੰਨ੍ਹਾਂ ਨੌਜਵਾਨਾਂ ਨੇ ਦੱਸਿਆ ਕਿਵੇਂ  ਸਰਹੱਦ ਪਾਰ ਕਰਨ ਸਮੇਂ ਉਨ੍ਹਾਂ ‘ਤੇ ਅੱਤ ਦਾ ਤਸ਼ਦੱਦ ਕੀਤਾ ਗਿਆ।  ਵਾਪਸ ਆਏ ਇੰਨ੍ਹਾਂ 6 ਨੌਜਵਾਨਾਂ ਵਿੱਚ ਪੰਜ ਪੰਜਾਬੀ ਅਤੇ ਇੱਕ ਹਰਿਆਣਾ ਦਾ ਨੌਜਵਾਨ ਸ਼ਾਮਿਲ ਹੈ। ਇੰਨ੍ਹਾਂ ਨੌਜਵਾਨਾਂ ਦੀ ਉਮਰ 18 ਤੋਂ 24 ਸਾਲਾਂ ਦੇ ਵਿਚਕਾਰ ਹੈ। ਪੰਜਾਬ ਦੇ ਨੌਜਵਾਨਾਂ ਵਿੱਚ ਫਾਜਿਲਕਾ ਦਾ ਬਲਵਿੰਦਰ ਸਿੰਘ, ਕਪੂਰਥਲਾ ਦਾ ਗੁਰਮੀਤ ਸਿੰਘ, ਗੁਰਦਾਸਪੁਰ ਦੇ ਗੁਰਵਿਸ਼ਵਾਸ਼ ਸਿੰਘ ਤੇ ਹਰਜੀਤ ਸਿੰਘ ਗੁਰਦਾਸਪੁਰ ਅਤੇ ਜਲੰਧਰ ਦਾ ਲਖਵੀਰ ਸਿੰਘ ਸ਼ਾਮਿਲ ਸਨ ਅਤੇ ਕਰਨਾਲ (ਹਰਿਆਣਾ ) ਦਾ ਰਾਹੁਲ ਨੌਜਵਾਨ ਸ਼ਾਮਿਲ ਹੈ।

High Court: 55 ਅਧਿਆਪਕਾਂ ਦੀ ਪਟੀਸ਼ਟਨ 'ਤੇ ਹਾਈ ਕੋਰਟ ਨੇ ਯੂਨੀਵਰਸਿਟੀ ਨੂੰ ਜਾਰੀ ਕੀਤਾ ਨੋਟਿਸ, ਇਹ ਹੈ ਪੁਰਾ ਮਾਮਲਾ

Punjab News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 55 ਅਧਿਆਪਕਾਂ ਵੱਲੋਂ ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਸੇਵਾਮੁਕਤੀ ਲਾਭ ਦਾ ਬਕਾਇਆ ਜਾਰੀ ਕਰਨ ਦੀ ਅਪੀਲ 'ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਯੂਨੀਵਰਸਿਟੀ ਨੂੰ ਨੋਟਿਸ ਜਾਰੀ ਕਰਦਿਆਂ  ਜਵਾਬ ਦਾਖ਼ਲ ਕਰਨ ਦਾ ਆਦੇਸ਼ ਦਿੱਤਾ ਹੈ। ਸੁਖਵਿੰਦਰ ਸਿੰਘ ਤੇ ਹੋਰਨਾ ਨੇ ਦੱਸਿਆ ਕਿ ਉਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ 2016 ਤੋਂ ਬਾਅਦ ਸੇਵਾਮੁਕਤ ਹੋਏ ਹਨ। ਪੰਜਾਬ ਸਰਕਾਰ ਨੇ ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲੈ ਕੇ 29 ਅਕਤੂਬਰ 2021 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਤੇ ਇਸ ਨੂੰ ਸਿੰਡੀਕੇਟ ਨੇ 3 ਨਵੰਬਰ 2022 ਨੂੰ ਅਪਣਾ ਲਿਆ ਸੀ। ਇਸ  ਤੋਂ ਬਾਅਦ ਅਧਿਆਪਕਾਂ ਦੀ ਪੈਨਸ਼ਨ ਨੂੰ ਰਿਵਾਈਜ਼ ਕਰ ਦਿੱਤਾ ਗਿਆ ਪਰ 2016 ਤੋਂ ਰਿਵਾਈਜ਼ ਹੋਏ ਸਕੂਲ ਮੁਤਾਬਕ ਗ੍ਰੈਚੁਟੀ ਲੀਵ ਇਨਕੈਸ਼ਮੈਂਟ ਤੇ ਹੋਰ ਸੇਵਾਮੁਕਤੀ ਲਾਭ ਦਾ ਛੇਵਾਂ ਪੇ ਕਮਿਸ਼ਨ ਲਾਗੂ ਹੋਣ ਨਾਲ ਆਏ ਫ਼ਰਕ ਦੀ ਰਾਸ਼ੀ ਨਹੀਂ ਦਿੱਤੀ ਗਈ। 

Punjab Weather Update: ਮੌਸਮ ਵਿਭਾਗ ਦਾ ਅਲਰਟ! 30 ਦਸੰਬਰ ਤੱਕ ਰਹੇਗਾ ਧੁੰਦ ਦਾ ਕਹਿਰ

Punjab Weather Update: ਮੌਸਮ ਵਿਭਾਗ ਨੇ ਸੂਬੇ ਵਿੱਚ ਲਗਾਤਾਰ ਪੈ ਰਹੀ ਸੰਘਣੀ ਧੁੰਦ ਕਰਕੇ ਅਗਲੇ ਤਿੰਨ ਦਿਨਾਂ ਲਈ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਨੇ ਅੱਜ ਸੰਘਣੀ ਧੁੰਦ ਪੈਣ ਦੀ ਪੇਸ਼ੀਨਗੋਈ ਕਰਦਿਆਂ ਰੈੱਡ ਅਲਰਟ ਵੀ ਜਾਰੀ ਕੀਤਾ ਹੈ। ਇਸ ਤੋਂ ਇਲਾਵਾ 28, 29 ਤੇ 30 ਦਸੰਬਰ ਨੂੰ ਸੰਘਣੀ ਧੁੰਦ ਪੈਣ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 3-4 ਦਿਨ ਘੱਟ ਤੋਂ ਘੱਟ ਤਾਪਮਾਨ ਵਿੱਚ ਕੋਈ ਬਹੁਤਾ ਬਦਲਾਅ ਨਹੀਂ ਹੋਵੇਗਾ। 

Batala: ਨਗਰ ਨਿਗਮ ਬਟਾਲਾ ਦੀ ਟੀਮ ਨੇ ਸਵੇਰੇ ਸਵੇਰੇ ਕੀਤੀ ਕਾਰਵਾਈ, ਡੇਰਾ ਬਾਬਾ ਨਾਨਕ ਰੋਡ ਤੋਂ ਨਾਜਾਇਜ਼ ਕਬਜ਼ੇ ਹਟਾਏ

Municipal Corporation Batala: ਬਟਾਲਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬਜਾਰਾਂ ਵਿੱਚ ਸੜਕ ਕਿਨਾਰੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਨਿਗਮ ਬਟਾਲਾ ਦੀ ਟੀਮ ਵਲੋਂ ਡੇਰਾ ਬਾਬਾ ਨਾਨਕ ਰੋਡ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਗਈ। ਕਮਿਸ਼ਨਰ ਨਗਰ ਨਿਗਮ ਡਾ. ਸ਼ਾਇਰੀ ਭੰਡਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੀਮ ਵਲੋ ਦੁਕਾਨਦਾਰਾਂ/ਰੇਹੜੀਆਂ ਵਲੋਂ ਸੜਕ ਕਿਨਾਰੇ ਕੀਤੇ ਨਜਾਇਜ਼ ਕਬਜ਼ੇ ਤੇ ਰੱਖੇ ਸਮਾਨ ਨੂੰ ਹਟਾਇਆ ਗਿਆ। 

Shaheedi Jor Mela: ਸ਼ਹੀਦੀ ਦਿਹਾੜਿਆਂ ਨੂੰ ਇੰਝ ਵੀ ਕੀਤਾ ਗਿਆ ਨਮਨ, ਖੂਨਦਾਨ ਕੈਂਪ 'ਚ ਵੱਡੀ ਤਦਾਦ ਪਹੁੰਚੇ ਨੌਜਵਾਨ

Fatehgarh Sahib: ਖ਼ੂਨਦਾਨ ਇਕ ਅਜਿਹਾ ਕਾਰਜ ਹੈ, ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਸ ਲਈ ਹਰ ਇਕ, ਖਾਸਕਰ ਕੇ ਨੌਜਵਾਨਾਂ ਨੂੰ ਅਜਿਹੇ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਸਕੱਤਰ ਰੈੱਡ ਕਰਾਸ  ਜਸਵੀਰ ਸਿੰਘ ਨੇ ਸ਼ਹੀਦੀ ਸਭਾ ਮੌਕੇ ਮਾਤਾ ਗੁਜਰੀ ਕਾਲਜ ਸਮੇਤ ਵੱਖੋ ਵੱਖ ਥਾਂ ਰੈੱਡ ਕਰਾਸ ਸੁਸਾਇਟੀ ਵੱਲੋਂ ਲਾਏ ਖੂਨਦਾਨ ਕੈਂਪਾਂ ਦੀ ਸ਼ੁਰੂਆਤ ਕਰਵਾਉਂਦਿਆਂ ਕੀਤਾ।

Waris Punjab De: ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਲੱਗਿਆ ਵੱਡਾ ਝਟਕਾ, ਹਾਈਕੋਰਟ ਨੇ ਸੁਣਾਇਆ ਹੁਕਮ

High Court on Amritpal Singh Associates:  ਪੰਜਾਬ ਹਰਿਆਣਾ ਹਾਈ ਕੋਰਟ ਨੇ ਅਜਨਾਲਾ ਥਾਣਾ ਹਿੰਸਾਂ ਮਾਮਲੇ ਵਿੱਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਅਜਨਾਲਾ ਥਾਣਾ ਹਿੰਸਾ ਮਾਮਲੇ ਵਿੱਚ  ਅੰਮ੍ਰਿਤਪਾਲ ਦੇ ਸਾਥੀਆਂ ਸ਼ਿਵ ਕੁਮਾਰ ਅਤੇ ਭੁਪਿੰਦਰ ਸਿੰਘ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਜ਼ਮਾਨਤ ਪਟੀਸ਼ਨ ਦਾ ਨਬੇੜਾ ਕਰਦਿਆਂ ਹਾਈ ਕੋਰਟ ਨੇ ਕਿਹਾ ਕਿ ਭੀੜ ਦੇ ਜ਼ੋਰ 'ਤੇ ਕਿਸੇ ਵੀ ਨਾਗਰਿਕ ਵੱਲੋਂ ਨਿਆਂ ਦੇ ਪ੍ਰਬੰਧ 'ਚ ਦਖਲਅੰਦਾਜ਼ੀ ਅਤੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਅਦਾਲਤ ਨੇ ਕਿਹਾ ਕਿ ਇਲਜ਼ਾਮ ਬਹੁਤ ਗੰਭੀਰ ਹਨ ਅਤੇ ਅਜਿਹੀ ਸਥਿਤੀ ਵਿੱਚ ਪਟੀਸ਼ਨਕਰਤਾਵਾਂ ਦੀ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਉਨ੍ਹਾਂ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ ਕਿ ਉਹ ਅੱਠ ਮਹੀਨਿਆਂ ਤੋਂ ਹਿਰਾਸਤ ਵਿੱਚ ਹਨ।

ਪਿਛੋਕੜ

Punjab Breaking News LIVE, 27 December, 2023: ਪੰਜਾਬ ਹਰਿਆਣਾ ਹਾਈ ਕੋਰਟ ਨੇ ਅਜਨਾਲਾ ਥਾਣਾ ਹਿੰਸਾਂ ਮਾਮਲੇ ਵਿੱਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਅਜਨਾਲਾ ਥਾਣਾ ਹਿੰਸਾ ਮਾਮਲੇ ਵਿੱਚ  ਅੰਮ੍ਰਿਤਪਾਲ ਦੇ ਸਾਥੀਆਂ ਸ਼ਿਵ ਕੁਮਾਰ ਅਤੇ ਭੁਪਿੰਦਰ ਸਿੰਘ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਜ਼ਮਾਨਤ ਪਟੀਸ਼ਨ ਦਾ ਨਬੇੜਾ ਕਰਦਿਆਂ ਹਾਈ ਕੋਰਟ ਨੇ ਕਿਹਾ ਕਿ ਭੀੜ ਦੇ ਜ਼ੋਰ 'ਤੇ ਕਿਸੇ ਵੀ ਨਾਗਰਿਕ ਵੱਲੋਂ ਨਿਆਂ ਦੇ ਪ੍ਰਬੰਧ 'ਚ ਦਖਲਅੰਦਾਜ਼ੀ ਅਤੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਅਦਾਲਤ ਨੇ ਕਿਹਾ ਕਿ ਇਲਜ਼ਾਮ ਬਹੁਤ ਗੰਭੀਰ ਹਨ ਅਤੇ ਅਜਿਹੀ ਸਥਿਤੀ ਵਿੱਚ ਪਟੀਸ਼ਨਕਰਤਾਵਾਂ ਦੀ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਉਨ੍ਹਾਂ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ ਕਿ ਉਹ ਅੱਠ ਮਹੀਨਿਆਂ ਤੋਂ ਹਿਰਾਸਤ ਵਿੱਚ ਹਨ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਲੱਗਿਆ ਵੱਡਾ ਝਟਕਾ, ਹਾਈਕੋਰਟ ਨੇ ਸੁਣਾਇਆ ਹੁਕਮ


 


Shaheedi Jor Mela: ਸ਼ਹੀਦੀ ਦਿਹਾੜਿਆਂ ਨੂੰ ਇੰਝ ਵੀ ਕੀਤਾ ਗਿਆ ਨਮਨ, ਖੂਨਦਾਨ ਕੈਂਪ 'ਚ ਵੱਡੀ ਤਦਾਦ ਪਹੁੰਚੇ ਨੌਜਵਾਨ


Fatehgarh Sahib: ਖ਼ੂਨਦਾਨ ਇਕ ਅਜਿਹਾ ਕਾਰਜ ਹੈ, ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਸ ਲਈ ਹਰ ਇਕ, ਖਾਸਕਰ ਕੇ ਨੌਜਵਾਨਾਂ ਨੂੰ ਅਜਿਹੇ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਸਕੱਤਰ ਰੈੱਡ ਕਰਾਸ  ਜਸਵੀਰ ਸਿੰਘ ਨੇ ਸ਼ਹੀਦੀ ਸਭਾ ਮੌਕੇ ਮਾਤਾ ਗੁਜਰੀ ਕਾਲਜ ਸਮੇਤ ਵੱਖੋ ਵੱਖ ਥਾਂ ਰੈੱਡ ਕਰਾਸ ਸੁਸਾਇਟੀ ਵੱਲੋਂ ਲਾਏ ਖੂਨਦਾਨ ਕੈਂਪਾਂ ਦੀ ਸ਼ੁਰੂਆਤ ਕਰਵਾਉਂਦਿਆਂ ਕੀਤਾ। ਸ਼ਹੀਦੀ ਦਿਹਾੜਿਆਂ ਨੂੰ ਇੰਝ ਵੀ ਕੀਤਾ ਗਿਆ ਨਮਨ, ਖੂਨਦਾਨ ਕੈਂਪ 'ਚ ਵੱਡੀ ਤਦਾਦ ਪਹੁੰਚੇ ਨੌਜਵਾਨ


Batala: ਨਗਰ ਨਿਗਮ ਬਟਾਲਾ ਦੀ ਟੀਮ ਨੇ ਸਵੇਰੇ ਸਵੇਰੇ ਕੀਤੀ ਕਾਰਵਾਈ, ਡੇਰਾ ਬਾਬਾ ਨਾਨਕ ਰੋਡ ਤੋਂ ਨਾਜਾਇਜ਼ ਕਬਜ਼ੇ ਹਟਾਏ


Municipal Corporation Batala: ਬਟਾਲਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬਜਾਰਾਂ ਵਿੱਚ ਸੜਕ ਕਿਨਾਰੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਨਿਗਮ ਬਟਾਲਾ ਦੀ ਟੀਮ ਵਲੋਂ ਡੇਰਾ ਬਾਬਾ ਨਾਨਕ ਰੋਡ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਗਈ। ਕਮਿਸ਼ਨਰ ਨਗਰ ਨਿਗਮ ਡਾ. ਸ਼ਾਇਰੀ ਭੰਡਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੀਮ ਵਲੋ ਦੁਕਾਨਦਾਰਾਂ/ਰੇਹੜੀਆਂ ਵਲੋਂ ਸੜਕ ਕਿਨਾਰੇ ਕੀਤੇ ਨਜਾਇਜ਼ ਕਬਜ਼ੇ ਤੇ ਰੱਖੇ ਸਮਾਨ ਨੂੰ ਹਟਾਇਆ ਗਿਆ।ਨਗਰ ਨਿਗਮ ਬਟਾਲਾ ਦੀ ਟੀਮ ਨੇ ਸਵੇਰੇ ਸਵੇਰੇ ਕੀਤੀ ਕਾਰਵਾਈ, ਡੇਰਾ ਬਾਬਾ ਨਾਨਕ ਰੋਡ ਤੋਂ ਨਾਜਾਇਜ਼ ਕਬਜ਼ੇ ਹਟਾਏ


 


 


 


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.