Punjab Breaking News Live: ਸੁਖਬੀਰ ਬਾਦਲ ਨੇ ਡੇਰਾ ਪ੍ਰੇਮੀਆਂ ਨੂੰ ਖੁਸ਼ ਕਰਨ ਲਈ ਕੋਟਕਪੁਰਾ ਗੋਲੀਕਾਂਡ ਦੀ ਸਾਜਿਸ਼ ਰਚੀ, ਹਰਿਆਣਾ ਸਰਕਾਰ ਨੇ ਦੋਸ਼ਾਂ ਨੂੰ ਕੀਤਾ ਖਾਰਜ, ਪੰਜਾਬ 'ਚ AAP ਦੇ ਕਿਹੜੇ ਹੋਣਗੇ ਉਮੀਦਵਾਰ
Punjab Breaking News LIVE, 27 February 2024: ਸੁਖਬੀਰ ਬਾਦਲ ਨੇ ਡੇਰਾ ਪ੍ਰੇਮੀਆਂ ਨੂੰ ਖੁਸ਼ ਕਰਨ ਲਈ ਕੋਟਕਪੁਰਾ ਗੋਲੀਕਾਂਡ ਦੀ ਸਾਜਿਸ਼ ਰਚੀ, ਹਰਿਆਣਾ ਸਰਕਾਰ ਨੇ ਦੋਸ਼ਾਂ ਨੂੰ ਕੀਤਾ ਖਾਰਜ, ਪੰਜਾਬ 'ਚ AAP ਦੇ ਕਿਹੜੇ ਹੋਣਗੇ ਉਮੀਦਵਾਰ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਸ਼ਹਿਰ ਦੇ ਮਜੀਠਾ ਰੋਡ ’ਤੇ ਰਾਮ ਨਗਰ ਕਲੋਨੀ ਸਥਿਤ ਇੱਕ ਸਕੂਲ ’ਚ ਨਾਬਾਲਗ ਲੜਕੇ ਵੱਲੋਂ ਅੱਠ ਸਾਲ ਦੀ ਬੱਚੀ ਨਾਲ ਜਬਰ-ਜਨਾਹ ਕੀਤੀ ਗਿਆ ਹੈ। ਮੁਲਜ਼ਮ ਵੀ ਇਸੇ ਸਕੂਲ ’ਚ ਨੌਵੀਂ ਜਮਾਤ ’ਚ ਪੜ੍ਹਦਾ ਤੇ ਉਹ ਲੜਕੀ ਨੂੰ ਜਬਰਦਸਤੀ ਸਕੂਲ ਦੇ ਅੰਦਰ ਵਾਸ਼ਰੂਮ ’ਚ ਲੈ ਗਿਆ, ਜਿੱਥੇ ਉਸ ਨਾਲ ਜਬਰ-ਜਨਾਹ ਕੀਤਾ। ਪੁਲਿਸ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਨੂੰ ਵਾਪਰੀ ਸੀ ਪਰ ਪੀੜਤਾ ਨੇ ਪਰਿਵਾਰ ਕੋਲ ਇਸ ਦਾ ਖੁਲਾਸਾ ਨਹੀਂ ਕੀਤਾ ਕਿਉਂਕਿ ਮੁਲਜ਼ਮ ਨੇ ਉਸ ਨੂੰ ਧਮਕੀ ਦਿੱਤੀ ਸੀ ਕਿ ਉਹ ਇਸ ਬਾਰੇ ਕਿਸੇ ਨੂੰ ਨਾ ਦੱਸੇ। ਸੋਮਵਾਰ ਸਵੇਰੇ ਜਦੋਂ ਪੀੜਤ ਲੜਕੀ ਸਕੂਲ ਜਾਣ ਤੋਂ ਝਿਜਕ ਰਹੀ ਸੀ ਤਾਂ ਉਸ ਦੀ ਮਾਂ ਨੇ ਸਕੂਲ ਨਾ ਜਾਣ ਦਾ ਕਾਰਨ ਪੁੱਛਿਆ। ਫਿਰ ਪੀੜਤਾ ਨੇ ਸਾਰੀ ਗੱਲ ਦੱਸੀ।
Lok Sabha Election: ਕਾਂਗਰਸ ਤੇ ਆਮ ਆਦਮੀ ਪਾਰਟੀ I.N.D.I.A ਗਠਜੋੜ ਤਹਿਤ ਚੋਣ ਲੜ ਰਹੇ ਹਨ। ਪਰ ਇਹ ਗਠਜੋੜ ਪੰਜਾਬ ਵਿੱਚ ਨਹੀਂ ਹੋਇਆ ਹੈ। ਕਾਂਗਰਸ ਤੇ ਆਪ ਚੰਡੀਗੜ੍ਹ, ਹਰਿਆਣਾ, ਗੁਜਰਾਤ, ਦਿੱਲੀ, ਗੋਆ 'ਚ ਇੱਕਠੇ ਚੋਣ ਲੜ ਰਹੇ ਹਨ। ਸੀਟਾਂ ਦੀ ਵੰਡ ਵੀ ਤੈਅ ਹੋ ਗਈ ਹੈ। ਹੁਣ ਪੰਜਾਬ ਵਿੱਚ ਵੱਖੋ ਵੱਖ ਚੋਣ ਲੜਨ ਦੇ ਫੈਸਲੇ ਕਾਰਨ ਕਾਂਗਰਸ ਤੇ ਆਪ ਆਪੋ ਆਪਣੇ ਉਮੀਦਵਾਰ ਲੱਭ ਰਹੇ ਹਨ। ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਹਨ। ਅਜਿਹੇ ਵਿੱਚ ਕਾਂਗਰਸ ਅਤੇ ਆਪ ਨੂੰ ਵੀ 13 ੳਮੀਦਵਾਰ ਚਾਹੀਦੇ ਹਨ। ਇਸ ਨੂੰ ਲੈ ਕੇ 'ਆਪ' ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਅੱਜ ਦਿੱਲੀ 'ਚ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਬਾਰੇ ਚਰਚਾ ਕੀਤੀ ਜਾਵੇਗੀ।
Kisan Andolan: ਹਰਿਆਣਾ ਪੁਲਿਸ ਵੱਲੋਂ ਨੌਜਵਾਨ ਕਿਸਾਨ ਪ੍ਰੀਤਪਾਲ ਸਿੰਘ ਨੂੰ ਖਨੌਰੀ ਸਰਹੱਦ ਤੋਂ ਗੈਰ-ਕਾਨੂੰਨੀ ਢੰਗ ਨਾਲ ਗ੍ਰਿਫ਼ਤਾਰ ਕਰਨ, ਉਸ ਨੂੰ ਮਿੱਥੇ ਸਮੇਂ ਅੰਦਰ ਮੈਜਿਸਟਰੇਟ ਦੇ ਸਾਹਮਣੇ ਪੇਸ਼ ਨਾ ਕਰਨ ਅਤੇ ਸਹੀ ਇਲਾਜ ਨਾ ਕਰਵਾਉਣ ਦੇ ਦੋਸ਼ ਹੇਠ ਦਾਇਰ ਪਟੀਸ਼ਨ ਦਾ ਜਵਾਬ ਦਾਖ਼ਲ ਕਰਦਿਆਂ ਹਰਿਆਣਾ ਸਰਕਾਰ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਖੱਟਰ ਸਰਕਾਰ ਨੇ ਕਿਹਾ ਕਿ ਪ੍ਰੀਤਪਾਲ ਨੂੰ ਨਾ ਤਾਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਨਾ ਹੀ ਉਸ ਖ਼ਿਲਾਫ਼ ਕੋਈ ਐਫਆਈਆਰ ਦਰਜ ਕੀਤੀ ਗਈ ਹੈ। ਉਹ ਜੀਂਦ ਦੇ ਦਾਤਾ ਸਿੰਘ ਵਾਲਾ ਸਰਹੱਦ 'ਤੇ ਜ਼ਖਮੀ ਹਾਲਤ 'ਚ ਮਿਲਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ।
Kotakpura Goli Kand: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਤੋਂ ਬਾਅਦ ਵਾਪਰੀ ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਫਰੀਦਕੋਟ ਦੀ ਅਦਾਲਤ ਵਿੱਚ ਪੰਜਵਾਂ ਸਪਲੀਮੈਂਟਰੀ ਚਲਾਨ ਪੇਸ਼ ਕਰ ਦਿੱਤਾ ਹੈ। ਇਸ ਚਲਾਨ ਵਿੱਚ ਵੀ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਆਈਜੀ ਪਰਮਰਾਜ ਉਮਰਾਨੰਗਲ, ਸਾਬਕਾ ਡੀਆਈਜੀ ਅਮਰ ਸਿੰਘ ਚਾਹਲ, ਸਾਬਕਾ ਐਸਐਸਪੀ ਮੋਗਾ ਚਰਨਜੀਤ ਸ਼ਰਮਾ ਅਤੇ ਤਤਕਾਲੀ ਐਸਐਸਪੀ ਫਰੀਦਕੋਟ ਸੁਖਮਿੰਦਰ ਮਾਨ ਖ਼ਿਲਾਫ਼ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ। 'ਦ ਟ੍ਰਿਬਿਊਨ ਦੀ ਰਿਪੋਰਟ ਦੇ ਮੁਤਾਬਕ ਪੰਜਵੇਂ ਚਲਾਨ ਪੇਪਰ 'ਚ ਪੁਲਿਸ ਨੇ ਦੋਸ਼ ਲਾਇਆ ਹੈ ਕਿ ਕੋਟਕਪੂਰਾ ਗੋਲੀ ਕਾਂਡ ਦੀ ਸਾਜਿਸ਼ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਪੁਲੀਸ ਅਧਿਕਾਰੀ ਸੁਮੇਧ ਸਿੰਘ ਸੈਣੀ ਨੇ ਰਚੀ ਸੀ। ਜਾਂਚ ਟੀਮ ਦੇ ਤਿੰਨ ਮੈਂਬਰਾਂ ਦੇ ਦਸਤਖਤਾਂ ਹੇਠ ਤਿਆਰ ਕੀਤੀ ਪੜਤਾਲ ਰਿਪੋਰਟ ਬੀਤੇ ਦਿਨ ਅਦਾਲਤ ਵਿੱਚ ਪੇਸ਼ ਕੀਤੀ ਸੀ।
ਪਿਛੋਕੜ
Punjab Breaking News LIVE, 27 February 2024: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਤੋਂ ਬਾਅਦ ਵਾਪਰੀ ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਫਰੀਦਕੋਟ ਦੀ ਅਦਾਲਤ ਵਿੱਚ ਪੰਜਵਾਂ ਸਪਲੀਮੈਂਟਰੀ ਚਲਾਨ ਪੇਸ਼ ਕਰ ਦਿੱਤਾ ਹੈ। ਇਸ ਚਲਾਨ ਵਿੱਚ ਵੀ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਆਈਜੀ ਪਰਮਰਾਜ ਉਮਰਾਨੰਗਲ, ਸਾਬਕਾ ਡੀਆਈਜੀ ਅਮਰ ਸਿੰਘ ਚਾਹਲ, ਸਾਬਕਾ ਐਸਐਸਪੀ ਮੋਗਾ ਚਰਨਜੀਤ ਸ਼ਰਮਾ ਅਤੇ ਤਤਕਾਲੀ ਐਸਐਸਪੀ ਫਰੀਦਕੋਟ ਸੁਖਮਿੰਦਰ ਮਾਨ ਖ਼ਿਲਾਫ਼ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ। 'ਦ ਟ੍ਰਿਬਿਊਨ ਦੀ ਰਿਪੋਰਟ ਦੇ ਮੁਤਾਬਕ ਪੰਜਵੇਂ ਚਲਾਨ ਪੇਪਰ 'ਚ ਪੁਲਿਸ ਨੇ ਦੋਸ਼ ਲਾਇਆ ਹੈ ਕਿ ਕੋਟਕਪੂਰਾ ਗੋਲੀ ਕਾਂਡ ਦੀ ਸਾਜਿਸ਼ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਪੁਲੀਸ ਅਧਿਕਾਰੀ ਸੁਮੇਧ ਸਿੰਘ ਸੈਣੀ ਨੇ ਰਚੀ ਸੀ। ਜਾਂਚ ਟੀਮ ਦੇ ਤਿੰਨ ਮੈਂਬਰਾਂ ਦੇ ਦਸਤਖਤਾਂ ਹੇਠ ਤਿਆਰ ਕੀਤੀ ਪੜਤਾਲ ਰਿਪੋਰਟ ਬੀਤੇ ਦਿਨ ਅਦਾਲਤ ਵਿੱਚ ਪੇਸ਼ ਕੀਤੀ ਸੀ। ਸੁਖਬੀਰ ਬਾਦਲ ਨੇ ਡੇਰਾ ਪ੍ਰੇਮੀਆਂ ਨੂੰ ਖੁਸ਼ ਕਰਨ ਲਈ ਕੋਟਕਪੁਰਾ ਗੋਲੀਕਾਂਡ ਦੀ ਸਾਜਿਸ਼ ਰਚੀ, ਰਿਪੋਰਟ 'ਚ ਹੋਰ ਵੀ ਖੁਲਾਸੇ
Kisan Andolan: ਕਿਸਾਨ ਪ੍ਰੀਤਪਾਲ ਮਾਮਲੇ 'ਚ ਹਰਿਆਣਾ ਸਰਕਾਰ ਨੇ ਦੋਸ਼ਾਂ ਨੂੰ ਕੀਤਾ ਖਾਰਜ, ਕਿਹਾ ਅਸੀਂ ਨਾ ਗ੍ਰਿਫ਼ਤਾਰ ਕੀਤਾ ਤੇ ਨਾ FIR ਕੀਤੀ
Kisan Andolan: ਹਰਿਆਣਾ ਪੁਲਿਸ ਵੱਲੋਂ ਨੌਜਵਾਨ ਕਿਸਾਨ ਪ੍ਰੀਤਪਾਲ ਸਿੰਘ ਨੂੰ ਖਨੌਰੀ ਸਰਹੱਦ ਤੋਂ ਗੈਰ-ਕਾਨੂੰਨੀ ਢੰਗ ਨਾਲ ਗ੍ਰਿਫ਼ਤਾਰ ਕਰਨ, ਉਸ ਨੂੰ ਮਿੱਥੇ ਸਮੇਂ ਅੰਦਰ ਮੈਜਿਸਟਰੇਟ ਦੇ ਸਾਹਮਣੇ ਪੇਸ਼ ਨਾ ਕਰਨ ਅਤੇ ਸਹੀ ਇਲਾਜ ਨਾ ਕਰਵਾਉਣ ਦੇ ਦੋਸ਼ ਹੇਠ ਦਾਇਰ ਪਟੀਸ਼ਨ ਦਾ ਜਵਾਬ ਦਾਖ਼ਲ ਕਰਦਿਆਂ ਹਰਿਆਣਾ ਸਰਕਾਰ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਖੱਟਰ ਸਰਕਾਰ ਨੇ ਕਿਹਾ ਕਿ ਪ੍ਰੀਤਪਾਲ ਨੂੰ ਨਾ ਤਾਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਨਾ ਹੀ ਉਸ ਖ਼ਿਲਾਫ਼ ਕੋਈ ਐਫਆਈਆਰ ਦਰਜ ਕੀਤੀ ਗਈ ਹੈ। ਉਹ ਜੀਂਦ ਦੇ ਦਾਤਾ ਸਿੰਘ ਵਾਲਾ ਸਰਹੱਦ 'ਤੇ ਜ਼ਖਮੀ ਹਾਲਤ 'ਚ ਮਿਲਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ। ਕਿਸਾਨ ਪ੍ਰੀਤਪਾਲ ਮਾਮਲੇ 'ਚ ਹਰਿਆਣਾ ਸਰਕਾਰ ਨੇ ਦੋਸ਼ਾਂ ਨੂੰ ਕੀਤਾ ਖਾਰਜ, ਕਿਹਾ ਅਸੀਂ ਨਾ ਗ੍ਰਿਫ਼ਤਾਰ ਕੀਤਾ ਤੇ ਨਾ FIR ਕੀਤੀ
Lok Sabha: ਪੰਜਾਬ 'ਚ AAP ਦੇ ਕਿਹੜੇ ਹੋਣਗੇ ਉਮੀਦਵਾਰ, ਅੱਜ ਦਿੱਲੀ 'ਚ ਹੋਣ ਜਾਰੀ ਮੀਟਿੰਗ, 13 ਸੀਟਾਂ 'ਤੇ ਅੱਜ ਹੋ ਸਕਦਾ ਚਿਹਰਿਆਂ ਦਾ ਐਲਾਨ !
Lok Sabha Election: ਕਾਂਗਰਸ ਤੇ ਆਮ ਆਦਮੀ ਪਾਰਟੀ I.N.D.I.A ਗਠਜੋੜ ਤਹਿਤ ਚੋਣ ਲੜ ਰਹੇ ਹਨ। ਪਰ ਇਹ ਗਠਜੋੜ ਪੰਜਾਬ ਵਿੱਚ ਨਹੀਂ ਹੋਇਆ ਹੈ। ਕਾਂਗਰਸ ਤੇ ਆਪ ਚੰਡੀਗੜ੍ਹ, ਹਰਿਆਣਾ, ਗੁਜਰਾਤ, ਦਿੱਲੀ, ਗੋਆ 'ਚ ਇੱਕਠੇ ਚੋਣ ਲੜ ਰਹੇ ਹਨ। ਸੀਟਾਂ ਦੀ ਵੰਡ ਵੀ ਤੈਅ ਹੋ ਗਈ ਹੈ। ਹੁਣ ਪੰਜਾਬ ਵਿੱਚ ਵੱਖੋ ਵੱਖ ਚੋਣ ਲੜਨ ਦੇ ਫੈਸਲੇ ਕਾਰਨ ਕਾਂਗਰਸ ਤੇ ਆਪ ਆਪੋ ਆਪਣੇ ਉਮੀਦਵਾਰ ਲੱਭ ਰਹੇ ਹਨ। ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਹਨ। ਅਜਿਹੇ ਵਿੱਚ ਕਾਂਗਰਸ ਅਤੇ ਆਪ ਨੂੰ ਵੀ 13 ੳਮੀਦਵਾਰ ਚਾਹੀਦੇ ਹਨ। ਇਸ ਨੂੰ ਲੈ ਕੇ 'ਆਪ' ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਅੱਜ ਦਿੱਲੀ 'ਚ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਬਾਰੇ ਚਰਚਾ ਕੀਤੀ ਜਾਵੇਗੀ।
- - - - - - - - - Advertisement - - - - - - - - -