Punjab Breaking News Live: ਪੰਜਾਬ 'ਚ 3 ਦਿਨ ਮੌਸਮ ਰਹੇਗਾ ਖਰਾਬ, ਕਾਂਗਰਸ ਤੋਂ ਬਾਅਦ ਅੱਜ AAP ਨੂੰ ਲੱਗ ਸਕਦਾ ਝਟਕਾ, ਦਿੱਲੀ ਤੋਂ ਬਾਅਦ ਈਡੀ ਦਾ ਪੰਜਾਬ 'ਚ ਵੱਡਾ ਐਕਸ਼ਨ!
Punjab Breaking News LIVE, 27 March, 2024:ਪੰਜਾਬ 'ਚ 3 ਦਿਨ ਮੌਸਮ ਰਹੇਗਾ ਖਰਾਬ, ਕਾਂਗਰਸ ਤੋਂ ਬਾਅਦ ਅੱਜ AAP ਨੂੰ ਲੱਗ ਸਕਦਾ ਝਟਕਾ, ਦਿੱਲੀ ਤੋਂ ਬਾਅਦ ਈਡੀ ਦਾ ਪੰਜਾਬ 'ਚ ਵੱਡਾ ਐਕਸ਼ਨ!
LIVE

Background
Lok Sabha Elections: ਕਾਂਗਰਸ ਤੋਂ ਬਾਅਦ ਅੱਜ AAP ਨੂੰ ਲੱਗ ਸਕਦਾ ਝਟਕਾ, ਆਮ ਆਦਮੀ ਪਾਰਟੀ ਦਾ ਵੱਡਾ ਲੀਡਰ BJP 'ਚ ਹੋ ਸਕਦਾ ਸ਼ਾਮਲ
Lok Sabha Elections 2024: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਕਾਰ ਗਠਜੋੜ ਨਹੀਂ ਹੋ ਸਕਿਆ। ਜਿਸ ਨੂੰ ਲੈ ਕੇ ਹੁਣ ਅਕਾਲੀ ਦਲ ਅਤੇ ਬੀਜੇਪੀ ਨੇ ਆਪੋ ਆਪਣੇ ਰੱਸਤੇ ਲੱਭਣੇ ਸ਼ੁਰੂ ਕਰ ਦਿੱਤੇ ਹਨ। ਬੀਤੇ ਦਿਨ ਕਾਂਗਰਸ ਦੇ ਵੱਡੇ ਲੀਡਰ ਅਤੇ ਲੁਧਿਆਣਾ ਤੋਂ ਮੌਜੂਦਾ ਸਾਂਸਦ ਮੈਂਬਰ ਰਵਨੀਤ ਸਿੰਘ ਬਿੱਟੂ ਬੀਜੇਪੀ ਵਿੱਚ ਸ਼ਾਮਲ ਹੋ ਗਏ ਸਨ। ਭਾਜਪਾ ਨੇ ਇਸ ਨੂੰ ਆਪਣੀ ਵੱਡੀ ਜਿੱਤ ਕਰਾਰ ਦਿੱਤਾ ਸੀ। ਹੁਣ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਅੱਜ ਆਮ ਆਦਮੀ ਪਾਰਟੀ ਦਾ ਵੀ ਇਕ ਵੱਡਾ ਚਿਹਰਾ ਭਾਜਪਾ 'ਚ ਸ਼ਾਮਿਲ ਹੋ ਸਕਦਾ ਹੈ। ਹਲਾਂਕਿ ਇਹ ਲੀਡਰ ਕਿਹੜਾ ਹੈ ਇਸ ਬਾਰੇ ਹਾਲੇ ਖੁਲਾਸਾ ਨਹੀਂ ਹੋ ਸਕਿਆ ਪਰ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਅੱਜ ਆਮ ਆਦਮੀ ਪਾਰਟੀ ਦਾ ਵੱਡਾ ਚਿਹਰਾ ਭਾਜਪਾ ਵਿੱਚ ਸ਼ਾਮਲ ਹੋ ਸਕਦਾ ਹੈ।
ED Raid in Punjab: ਦਿੱਲੀ ਤੋਂ ਬਾਅਦ ਈਡੀ ਦਾ ਪੰਜਾਬ 'ਚ ਵੱਡਾ ਐਕਸ਼ਨ! ਕਈ ਅਫਸਰਾਂ, ਪ੍ਰਾਪਰਟੀ ਡੀਲਰਾਂ ਤੇ ਕਿਸਾਨਾਂ ਦੇ 15 ਟਿਕਾਣਿਆਂ 'ਤੇ ਰੇਡ
ED Raid in Punjab: ਪੰਜਾਬ ਦੀ ਸ਼ਰਾਬ ਨੀਤੀ ਉਪਰ ਵੀ ਵੱਡਾ ਕੋਹਰਾਮ ਮੱਚਣ ਵਾਲਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਮਗਰੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਵਿੱਚ ਵੱਡਾ ਐਕਸ਼ਨ ਕੀਤਾ ਹੈ। ਈਡੀ ਵੱਲੋਂ ਚੰਡੀਗੜ੍ਹ ਤੇ ਮੋਹਾਲੀ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਰੇਡ ਕਈ ਆਈਏਐਸ ਅਫਸਰਾਂ, ਪ੍ਰਾਪਰਟੀ ਡੀਲਰਾਂ ਤੇ ਕਿਸਾਨਾਂ ਦੇ 15 ਟਿਕਾਣਿਆਂ ‘ਤੇ ਕੀਤੀ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਹ ਜਾਂਚ ਮੁਹਾਲੀ ਵਿੱਚ ਅਮਰੂਦ ਦੇ ਬਾਗ ਘੁਟਾਲੇ ਸਬੰਧੀ ਕੀਤੀ ਜਾ ਰਹੀ ਹੈ। ਹੁਣ ਤੱਕ ਪੰਜਾਬ ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਸੀ। ਇਹ ਛਾਪੇਮਾਰੀ ਇਸ ਮਾਮਲੇ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ 'ਤੇ ਹੀ ਕੀਤੀ ਜਾ ਰਹੀ ਹੈ।
Punjab Weather Update: ਪੰਜਾਬ 'ਚ 3 ਦਿਨ ਮੌਸਮ ਰਹੇਗਾ ਖਰਾਬ, IMD ਵੱਲੋਂ ਹਨ੍ਹੇਰੀ-ਤੂਫਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ
Punjab Weather: ਇਸ ਸਮੇਂ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਸੁਹਾਵਣਾ ਮੌਸਮ ਚੱਲ ਰਿਹਾ ਹੈ। ਇਸ ਸਮੇਂ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਬਿਲਕੁਲ ਸੰਤੁਲਨ ਵਿੱਚ ਹਨ। ਇਸ ਦੇ ਨਾਲ ਹੀ ਇਹ ਮੌਸਮ ਫ਼ਸਲਾਂ ਲਈ ਵੀ ਬਹੁਤ ਢੁਕਵਾਂ ਹੈ। ਹਾਲਾਂਕਿ 28 ਮਾਰਚ ਦੀ ਸ਼ਾਮ ਤੋਂ ਮੌਸਮ ਬਦਲ ਜਾਵੇਗਾ। ਮੌਸਮ ਵਿਭਾਗ ਵੱਲੋਂ 3 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਸਥਿਤੀ ਪੱਛਮੀ ਗੜਬੜੀ ਕਾਰਨ ਪੈਦਾ ਹੋਵੇਗੀ। ਮੌਸਮ ਵਿਭਾਗ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ 'ਚ ਕੁਝ ਥਾਵਾਂ 'ਤੇ ਹਨ੍ਹੇਰੀ ਦੇ ਨਾਲ ਤੇਜ਼ ਤੂਫਾਨ ਆਵੇਗਾ। ਹਵਾ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਹਾਲਾਂਕਿ ਇਸ ਤੋਂ ਬਾਅਦ ਮੌਸਮ ਫਿਰ ਸਾਫ ਹੋ ਜਾਵੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
