Punjab Breaking News LIVE: ਖਾਲਿਸਤਾਨੀ ਲੀਡਰ ਨਿੱਝਰ ਦੇ ਕਤਲ 'ਤੇ ਭਾਰਤ ਨਰਮ, NIA ਦੀ ਪੰਜਾਬ 'ਚ ਤੜਕੇ ਰੇਡ, ਸੰਯੁਕਤ ਰਾਸ਼ਟਰ ਮਹਾਸਭਾ 'ਚ ਕੈਨੇਡੀਅਨ ਰਾਜਦੂਤ ਨੇ ਕਹਿ ਦਿੱਤੀ ਵੱਡੀ ਗੱਲ...
Punjab Breaking News LIVE, 27 September, 2023: ਖਾਲਿਸਤਾਨੀ ਲੀਡਰ ਨਿੱਝਰ ਦੇ ਕਤਲ 'ਤੇ ਭਾਰਤ ਨਰਮ, NIA ਦੀ ਪੰਜਾਬ 'ਚ ਤੜਕੇ ਰੇਡ, ਸੰਯੁਕਤ ਰਾਸ਼ਟਰ ਮਹਾਸਭਾ 'ਚ ਕੈਨੇਡੀਅਨ ਰਾਜਦੂਤ ਨੇ ਕਹਿ ਦਿੱਤੀ ਵੱਡੀ ਗੱਲ...
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਪੰਜਾਬੀ ਗਾਇਕ ਸ਼ੁਭ ਦੇ ਸਮਰਥਨ ਵਿੱਚ ਲਗਾਤਾਰ ਆਪਣੀ ਆਵਾਜ਼ ਚੁੱਕ ਰਹੇ ਹਨ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਸੀਨੀਅਰ ਲੀਡਰ ਵੱਲੋਂ ਵਿਰੋਧ ਕਰਨ ਵਾਲਿਆਂ ਨੂੰ ਲਤਾੜ ਲਗਾਈ ਗਈ ਹੈ। ਉਨ੍ਹਾਂ ਇੱਕ ਸਮਾਰੋਹ ਦੇ ਦੌਰਾਨ ਪੰਜਾਬੀ ਗਾਇਕ ਸ਼ੁਭ ਬਾਰੇ ਗੱਲ਼ ਕੀਤੀ।
ਮੁਹਾਲੀ ਦੇ ਕੁਰਾਲੀ ਫੋਕਲ ਪੁਆਇੰਟ 'ਤੇ ਸਥਿਤ ਇੱਕ ਕੈਮੀਕਲ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਇਸ ਵਿੱਚ ਕਰੀਬ 8 ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਏ। ਇਨ੍ਹਾਂ ਵਿੱਚੋਂ 3 ਨੂੰ ਮੁਹਾਲੀ ਰੈਫਰ ਕਰ ਦਿੱਤਾ ਗਿਆ ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬਾਕੀ 5 ਨੂੰ ਕੁਰਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੁਹਾਲੀ ਤੋਂ ਇਲਾਵਾ ਰੋਪੜ ਤੋਂ ਸਿਹਤ ਟੀਮਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ।
ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਹਰ ਸਾਲ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਪੈਸੇ ਦਿੱਤੇ ਜਾਂਦੇ ਹਨ। ਇਸ ਸਕੀਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 14 ਕਿਸ਼ਤਾਂ ਲਾਭਪਾਤਰੀ ਕਿਸਾਨਾਂ ਦੀ ਸੂਚੀ ਵਿੱਚ ਭੇਜੀਆਂ ਜਾ ਚੁੱਕੀਆਂ ਹਨ ਪਰ ਇਹ ਕਿਸ਼ਤ ਜਾਰੀ ਹੋਣ ਤੋਂ ਪਹਿਲਾਂ ਹੀ ਕਈ ਲਾਭਪਾਤਰੀ ਕਿਸਾਨਾਂ ਨੂੰ ਵੱਖ-ਵੱਖ ਕਾਰਨਾਂ ਕਰਕੇ ਸਕੀਮ ਤੋਂ ਬਾਹਰ ਕਰ ਦਿੱਤਾ ਗਿਆ ਸੀ।
ਐਨਆਈਏ ਵੱਲੋਂ ਅੱਜ ਮਾਨਸਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਵਿੱਚ ਰੇਡ ਕੀਤੀ ਗਈ। ਸੂਤਰਾਂ ਅਨੁਸਾਰ ਐਨਆਈਏ ਵੱਲੋਂ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਤੇ ਕਬੱਡੀ ਖਿਡਾਰੀਆਂ ਦੇ ਨਜ਼ਦੀਕੀਆਂ ਤੇ ਗੈਂਗਸਟਰਾਂ ਨਾਲ ਸਬੰਧ ਵਿਅਕਤੀਆਂ ਦੇ ਘਰਾਂ ਵਿੱਚ ਰੇਡ ਕੀਤੀ ਗਈ। ਸਵੇਰ ਤੋਂ ਸ਼ੁਰੂ ਹੋਈ ਇਹ ਰੇਡ 5 ਘੰਟੇ ਤੱਕ ਚੱਲੀ।
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਨੇਤਾ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਬੋਲਿਆ ਹੈ। ਸਿੱਧੂ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਇੱਕ ਮਾਫੀਆ ਪਲ ਰਿਹਾ ਹੈ ਜਿਸ ਵਿੱਚ ਮੁੱਖ ਮੰਤਰੀ ਦੀ ਸਹਿਮਤੀ ਹੈ। ਦੱਸ ਦੇਈਏ ਕਿ ਸਿੱਧੂ ਅੱਜ ਪੰਜਾਬ ਦੇ ਸ਼ਹਿਰੀ ਹਵਾਬਾਜ਼ੀ ਦਫਤਰ ਪਹੁੰਚੇ ਸਨ ਜਿੱਥੇ ਉਨ੍ਹਾਂ ਨੇ ਸੂਚਨਾ ਦੇ ਅਧਿਕਾਰ ਤਹਿਤ ਅਰਜ਼ੀ ਦਾਇਰ ਕੀਤੀ ਹੈ। ਇਸ 'ਚ ਜਾਣਕਾਰੀ ਮੰਗੀ ਗਈ ਹੈ ਕਿ ਪੰਜਾਬ ਸਰਕਾਰ ਨੇ ਪਿਛਲੇ ਡੇਢ ਸਾਲ 'ਚ ਪ੍ਰਾਈਵੇਟ ਜੈੱਟ ਕਿਰਾਏ 'ਤੇ ਲੈਣ 'ਤੇ ਕਿੰਨਾ ਖਰਚ ਕੀਤਾ ਹੈ।
ਏਸ਼ੀਆਈ ਖੇਡਾਂ 2023 ਦੇ ਚੌਥੇ ਦਿਨ ਭਾਰਤ ਦਾ ਖਾਤਾ ਖੁੱਲ੍ਹ ਗਿਆ ਹੈ। ਭਾਰਤ ਦੀ 50 ਮੀਟਰ ਰਾਈਫਲ ਥ੍ਰੀ ਪੋਜ਼ੀਸ਼ਨ ਮਹਿਲਾ ਟੀਮ ਨੇ ਸਿਲਵਰ ਮੈਡਲ ਜਿੱਤਿਆ। ਭਾਰਤ ਦੀ 50 ਮੀਟਰ ਮਹਿਲਾ ਰਾਈਫਲ ਟੀਮ ਵਿੱਚ ਸਿਫਤ ਕੌਰ ਸਮਰਾ, ਮਾਨਿਨੀ ਕੌਸ਼ਿਕ ਅਤੇ ਆਸ਼ੀ ਚੋਕਸੀ ਸ਼ਾਮਲ ਸਨ। ਸ਼ੂਟਿੰਗ ਮੁਕਾਬਲੇ ਵਿੱਚ ਮਹਿਲਾ ਤਿਕੜੀ ਦੂਜੇ ਸਥਾਨ ’ਤੇ ਰਹੀ ਅਤੇ ਸਿਲਵਰ ਮੈਡਲ ਜਿੱਤਿਆ। ਏਸ਼ੀਆਈ ਖੇਡਾਂ ਵਿੱਚ ਭਾਰਤ ਦਾ ਇਹ 15ਵਾਂ ਮੈਡਲ ਹੈ।
ਪੰਜਾਬ 'ਚ ਇਸ ਵਾਰ ਮੌਸਮ ਕਈ ਰੰਗ ਦਿਖਾਏ ਪਰ ਹੁਣ ਕਿਸਾਨਾਂ ਲਈ ਖੁਸ਼ਖਬਰੀ ਹੈ। ਸੂਬੇ ਵਿੱਚ ਹੁਣ ਮੌਸਮ ਸਾਫ ਰਹੇਗਾ। ਮੌਨਸੂਨ ਦੀ ਵਾਪਸੀ ਹੋ ਚੁੱਕੀ ਹੈ। ਇਸ ਲਈ ਬਾਰਸ਼ ਦੀ ਕੋਈ ਸੰਭਵਾਨਾ ਨਹੀਂ ਪਰ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿ ਸਕਦੇ ਹਨ। ਕਈ ਥਾਵਾਂ 'ਤੇ ਛਿੱਟੇ ਵੀ ਪੈ ਸਕਦੇ ਹਨ। ਸੂਬੇ ਵਿੱਚ ਤਾਪਮਾਨ ਹੀ ਵੀ ਹੇਠਾਂ ਆ ਗਿਆ ਹੈ।
ਅੱਜ ਫ਼ਿਰੋਜ਼ਪੁਰ 'ਚ ਐਨਆਈਏ ਨੇ ਤੜਕੇ 5 ਵਜੇ ਗੈਂਗਸਟਰ ਅਰਸ਼ਦੀਪ ਡੱਲਾ ਦੇ ਸਾਥੀ ਜੋਨਸ ਉਰਫ਼ ਜ਼ੋਰਾ ਦੇ ਘਰ ਛਾਪਾ ਮਾਰਿਆ। ਜ਼ੋਰਾ ਮਜ਼ਦੂਰੀ ਦਾ ਕੰਮ ਕਰਦਾ ਹੈ। ਐਨਆਈਏ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਸਲ ਜਾਣਕਾਰੀ ਮੁਤਾਬਕ ਅੱਜ ਫ਼ਿਰੋਜ਼ਪੁਰ 'ਚ ਐਨਆਈਏ ਨੇ ਤੜਕੇ ਗੈਂਗਸਟਰ ਅਰਸ਼ਦੀਪ ਡੱਲਾ ਦੇ ਸਾਥੀ ਜ਼ੋਰਾ ਦੇ ਘਰ ਛਾਪਾ ਮਾਰਿਆ। ਸੂਤਰਾਂ ਮੁਤਾਬਕ ਉਸ ਦੇ ਡੱਲਾ ਨਾਲ ਸਬੰਧ ਸਨ। ਉਹ ਪੰਜਾਬ 'ਚ ਹਥਿਆਰਾਂ ਦਾ ਆਰਡਰ ਵੀ ਦਿੰਦਾ ਸੀ। ਉਹ ਲਗਾਤਾਰ ਅਰਸ਼ਦੀਪ ਡੱਲਾ ਦੇ ਸੰਪਰਕ 'ਚ ਸੀ।
ਭਾਰਤ ਤੇ ਕੈਨੇਡਾ ਦਰਮਿਆਨ ਵਿਵਾਦ ਜਾਰੀ ਹੈ। ਇਸ ਦੌਰਾਨ ਮੰਗਲਵਾਰ (26 ਸਤੰਬਰ) ਨੂੰ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ 78ਵੇਂ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਅੱਤਵਾਦ ਤੇ ਵਿਦੇਸ਼ੀ ਦਖਲ ਵਰਗੇ ਮੁੱਦਿਆਂ 'ਤੇ ਚੀਨ ਤੇ ਕੈਨੇਡਾ ਨੂੰ ਅਸਿੱਧੇ ਤੌਰ 'ਤੇ ਨਸੀਹਤ ਦਿੱਤੀ। ਇਸ ਮਗਰੋਂ ਕੈਨੇਡਾ ਦੇ ਰਾਜਦੂਤ ਨੇ ਵੀ ਤਿੱਖਾ ਜਵਾਬ ਦਿੱਤਾ।
ਪਿਛੋਕੜ
Punjab Breaking News LIVE, 27 September, 2023: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਦਾ ਹੋਣ ਦਾ ਦਾਅਵੇ ਬਾਰੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡੀ ਗੱਲ ਕਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ ਕੋਝੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਤੇ ਭਾਰਤੀ ਮੀਡੀਆ ਨੇ ਸੱਚਾਈ ਦੱਸਣ ਦੀ ਥਾਂ ਸਿੱਖ ਕੌਮ ਖ਼ਿਲਾਫ਼ ਨਫ਼ਰਤ ਤੇ ਡਰ ਦਾ ਮਾਹੌਲ ਸਿਰਜਿਆ ਹੈ। ਭਾਰਤ ਸਰਕਾਰ ਤੇ ਮੀਡੀਆ ਨੇ ਸੱਚਾਈ ਦੱਸਣ ਦੀ ਥਾਂ ਸਿੱਖ ਕੌਮ ਖ਼ਿਲਾਫ਼ ਨਫ਼ਰਤ ਤੇ ਡਰ ਦਾ ਮਾਹੌਲ ਸਿਰਜਿਆ
ਖਾਲਿਸਤਾਨੀ ਲੀਡਰ ਨਿੱਝਰ ਦੇ ਕਤਲ ਬਾਰੇ ਭਾਰਤ ਦਾ ਨਰਮ ਰੁਖ! ਵਿਦੇਸ਼ ਮੰਤਰੀ ਜੈਸ਼ੰਕਰ ਬੋਲੇ
India-Canada Relations: ਭਾਰਤ-ਕੈਨੇਡਾ ਦੇ ਰਿਸ਼ਤਿਆਂ ਵਿੱਚ ਤਣਾਅ ਦੇ ਵਿਚਕਾਰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇੱਕ ਵੱਡੀ ਗੱਲ ਕਹੀ ਹੈ। ਭਾਰਤ ਦੇ ਵਿਦੇਸ਼ ਮੰਤਰੀ ਨੇ ਕੈਨੇਡਾ ਵੱਲੋਂ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਸਬੰਧੀ ਵਿਸ਼ੇਸ਼ ਜਾਣਕਾਰੀ ਦੇਣ 'ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਕਿਹਾ, "ਅਸੀਂ ਇਸ 'ਤੇ ਵਿਚਾਰ ਕਰਨ ਲਈ ਤਿਆਰ ਹਾਂ।" ਖਾਲਿਸਤਾਨੀ ਲੀਡਰ ਨਿੱਝਰ ਦੇ ਕਤਲ ਬਾਰੇ ਭਾਰਤ ਦਾ ਨਰਮ ਰੁਖ! ਵਿਦੇਸ਼ ਮੰਤਰੀ ਜੈਸ਼ੰਕਰ ਬੋਲੇ
NIA ਦੀ ਪੰਜਾਬ 'ਚ ਸਵੇਰੇ ਤੜਕੇ ਰੇਡ, 30 ਥਾਵਾਂ 'ਤੇ ਛਾਪੇਮਾਰੀ, ਦੋ ਗੈਂਗਸਟਰਾਂ ਦੇ ਘਰ 'ਚ ਦਾਖਲ ਹੋਏ ਅਫ਼ਸਰ
NIA Raid in Punjab: ਪੰਜਾਬ ਵਿੱਚ ਅੱਜ ਸਵੇਰੇ ਤੜਕੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ NIA ਨੇ ਦਬਿਸ਼ ਦਿੱਤੀ ਹੈ। NIA ਨੇ ਇਹ ਰੇਡ ਬਠਿੰਡਾ ਦੇ ਪਿੰਡ ਜੇਠੂਕੇ ਵਿੱਚ ਮਾਰੀ ਹੈ। ਜੇਠੂਕੇ ਪਿੰਡ ਵਿੱਚ ਗੁਰਪ੍ਰੀਤ ਸਿੰਘ ਨਾਮ ਦੇ ਵਿਅਕਤੀ ਦੇ ਘਰ ਨੂੰ NIA ਦੇ ਅਫ਼ਸਰ ਖੰਗਾਲ ਰਹੇ ਹਨ। ਬਠਿੰਡਾ 'ਚ ਬੁੱਧਵਾਰ ਸਵੇਰੇ ਕਰੀਬ 6 ਵਜੇ NIA ਦੀਆਂ ਦੋ ਟੀਮਾਂ ਰਾਮਪੁਰਾ ਅਤੇ ਮੋੜ ਮੰਡੀ ਪਹੁੰਚੀਆਂ। ਗੁਰਪ੍ਰੀਤ ਸਿੰਘ ਗੁਰੀ ਬਠਿੰਡਾ ਪੁਲੀਸ ਨੂੰ ਕਤਲ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦਾ ਮੁਲਜ਼ਮ ਹੈ। ਜਲੰਧਰ ਵਿੱਚ ਇਸ ਦੇ ਖਿਲਾਫ਼ ਧਾਰਾ 302 ਦੇ ਤਹਿਤ ਵੀ ਪਰਚਾ ਦਰਜ ਹੈ। NIA ਦੀ ਇੱਕ ਦੀ ਟੀਮ ਹੈਰੀ ਮੋਰ ਦੇ ਘਰ ਵੀ ਪਹੁੰਚੀ ਹੈ। ਹੈਰੀ ਦਾ ਵੀ ਕਈ ਵੱਖ ਵੱਖ ਮਾਮਲਿਆਂ ਵਿੱਚ ਨਾਮ ਹੈ। NIA ਦੀ ਪੰਜਾਬ 'ਚ ਸਵੇਰੇ ਤੜਕੇ ਰੇਡ, 30 ਥਾਵਾਂ 'ਤੇ ਛਾਪੇਮਾਰੀ, ਦੋ ਗੈਂਗਸਟਰਾਂ ਦੇ ਘਰ 'ਚ ਦਾਖਲ ਹੋਏ ਅਫ਼ਸਰ
ਚੌਥੇ ਦਿਨ ਭਾਰਤ ਦਾ ਖੁੱਲ੍ਹਿਆ ਖਾਤਾ, ਸ਼ੂਟਿੰਗ 'ਚ ਮਹਿਲਾ ਟੀਮ ਨੇ ਜਿੱਤਿਆ ਸਿਲਵਰ ਮੈਡਲ
Asian Games 2023 Day 4, India Silver Medal: ਏਸ਼ੀਆਈ ਖੇਡਾਂ 2023 ਦੇ ਚੌਥੇ ਦਿਨ ਭਾਰਤ ਦਾ ਖਾਤਾ ਖੁੱਲ੍ਹ ਗਿਆ ਹੈ। ਭਾਰਤ ਦੀ 50 ਮੀਟਰ ਰਾਈਫਲ ਥ੍ਰੀ ਪੋਜ਼ੀਸ਼ਨ ਮਹਿਲਾ ਟੀਮ ਨੇ ਸਿਲਵਰ ਮੈਡਲ ਜਿੱਤਿਆ। ਭਾਰਤ ਦੀ 50 ਮੀਟਰ ਮਹਿਲਾ ਰਾਈਫਲ ਟੀਮ ਵਿੱਚ ਸਿਫਤ ਕੌਰ ਸਮਰਾ, ਮਾਨਿਨੀ ਕੌਸ਼ਿਕ ਅਤੇ ਆਸ਼ੀ ਚੋਕਸੀ ਸ਼ਾਮਲ ਸਨ। ਸ਼ੂਟਿੰਗ ਮੁਕਾਬਲੇ ਵਿੱਚ ਮਹਿਲਾ ਤਿਕੜੀ ਦੂਜੇ ਸਥਾਨ ’ਤੇ ਰਹੀ ਅਤੇ ਸਿਲਵਰ ਮੈਡਲ ਜਿੱਤਿਆ। ਏਸ਼ੀਆਈ ਖੇਡਾਂ ਵਿੱਚ ਭਾਰਤ ਦਾ ਇਹ 15ਵਾਂ ਮੈਡਲ ਹੈ। ਚੌਥੇ ਦਿਨ ਭਾਰਤ ਦਾ ਖੁੱਲ੍ਹਿਆ ਖਾਤਾ, ਸ਼ੂਟਿੰਗ 'ਚ ਮਹਿਲਾ ਟੀਮ ਨੇ ਜਿੱਤਿਆ ਸਿਲਵਰ ਮੈਡਲ
ਭਾਰਤ ਦੀ ਨਸੀਹਤ ਮਗਰੋਂ ਸੰਯੁਕਤ ਰਾਸ਼ਟਰ ਮਹਾਸਭਾ 'ਚ ਕੈਨੇਡੀਅਨ ਰਾਜਦੂਤ ਨੇ ਕਹਿ ਦਿੱਤੀ ਵੱਡੀ ਗੱਲ...
Canadian Ambassador At UNGA: ਭਾਰਤ ਤੇ ਕੈਨੇਡਾ ਦਰਮਿਆਨ ਵਿਵਾਦ ਜਾਰੀ ਹੈ। ਇਸ ਦੌਰਾਨ ਮੰਗਲਵਾਰ (26 ਸਤੰਬਰ) ਨੂੰ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ 78ਵੇਂ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਅੱਤਵਾਦ ਤੇ ਵਿਦੇਸ਼ੀ ਦਖਲ ਵਰਗੇ ਮੁੱਦਿਆਂ 'ਤੇ ਚੀਨ ਤੇ ਕੈਨੇਡਾ ਨੂੰ ਅਸਿੱਧੇ ਤੌਰ 'ਤੇ ਨਸੀਹਤ ਦਿੱਤੀ। ਇਸ ਮਗਰੋਂ ਕੈਨੇਡਾ ਦੇ ਰਾਜਦੂਤ ਨੇ ਵੀ ਤਿੱਖਾ ਜਵਾਬ ਦਿੱਤਾ। ਭਾਰਤ ਦੀ ਨਸੀਹਤ ਮਗਰੋਂ ਸੰਯੁਕਤ ਰਾਸ਼ਟਰ ਮਹਾਸਭਾ 'ਚ ਕੈਨੇਡੀਅਨ ਰਾਜਦੂਤ ਨੇ ਕਹਿ ਦਿੱਤੀ ਵੱਡੀ ਗੱਲ...
- - - - - - - - - Advertisement - - - - - - - - -