Punjab Breaking News LIVE: ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ, ਸਿੱਧੂ ਮੂਸੇਵਾਲਾ ਦੇ ਪਿਤਾ ਦੀ ਚਿਤਾਵਨੀ, ਪੰਜਾਬ ਦੇ ਸਕੂਲਾਂ ਲਈ ਨਵੇਂ ਹੁਕਮ
Punjab Breaking News LIVE 28 August, 2023: ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ, ਸਿੱਧੂ ਮੂਸੇਵਾਲਾ ਦੇ ਪਿਤਾ ਦੀ ਚਿਤਾਵਨੀ, ਪੰਜਾਬ ਦੇ ਸਕੂਲਾਂ ਲਈ ਨਵੇਂ ਹੁਕਮ

Background
Punjab Breaking News LIVE 28 August, 2023: ਨਕੋਦਰ ਦੇ ਪਿੰਡ ਕਲਿਆਣਪੁਰ ਵਿੱਚ ਦੋ ਗੁੱਟ ਆਪਸ ਵਿੱਚ ਭਿੜ ਗਏ। ਇਸ ਲੜਾਈ ਵਿੱਚ ਫਾਇਰਿੰਗ ਤੇ ਤੇਜ਼ਧਾਰ ਹਥਿਆਰਾਂ ਨਾਲ ਗਹਿਗੱਚ ਮੁਕਾਬਲਾ ਹੋਇਆ। ਗੋਲੀਬਾਰੀ ਦੀ ਇਸ ਘਟਨਾ 'ਚ ਇੱਕ ਰਾਹਗੀਰ ਸਮੇਤ 3 ਲੋਕ ਜ਼ਖਮੀ ਹੋ ਗਏ। ਤਿੰਨੇ ਜ਼ਖ਼ਮੀਆਂ ਨੂੰ ਦੇਰ ਰਾਤ ਸਿਵਲ ਹਸਪਤਾਲ ਜਲੰਧਰ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਨਕੋਦਰ ਦੇ ਪਿੰਡ ਕਲਿਆਣਪੁਰ 'ਚ ਚੱਲੀਆਂ ਤਾਬੜਤੋੜ ਗੋਲੀਆਂ, ਤਿੰਨ ਜਣੇ ਜ਼ਖ਼ਮੀ
ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਕੂਲਾਂ ਲਈ ਨਵੇਂ ਹੁਕਮ
Education Department : ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਨਵੇਂ ਹੁਕਮਾਂ ਮੁਤਾਬਕ ਹੁਣ ਸਾਰੇ ਮੁਲਾਜ਼ਮਾਂ ਦੀ ਹਾਜ਼ਰੀ ਬਾਇਓਮੈਟ੍ਰਿਕ (ਬੀਏਐਸ) ਹਾਜ਼ਰੀ ਪ੍ਰਣਾਲੀ ਰਾਹੀਂ ਲਈ ਜਾਵੇਗੀ। ਕਰਮਚਾਰੀ ਜੇਕਰ ਐਤਵਾਰ ਜਾਂ ਛੁੱਟੀ ਵਾਲੇ ਦਿਨ ਸਕੂਲ ਜਾਂਦੇ ਹਨ ਤਾਂ ਵੀ ਉਨ੍ਹਾਂ ਨੂੰ ਬੀਏਐਸ 'ਤੇ ਹਾਜ਼ਰੀ ਮਾਰਕ ਕਰਨੀ ਪਵੇਗੀ। ਨਵੇਂ ਨਿਯਮਾਂ ਮੁਤਾਬਕ ਜੇ ਸਰਕਾਰੀ ਡਿਊਟੀ 'ਤੇ ਬਾਹਰ ਗਏ ਕਰਮਚਾਰੀ ਲਈ ਸਮੇਂ ਸਿਰ ਵਾਪਸ ਆਉਣਾ ਸੰਭਵ ਨਹੀਂ, ਤਾਂ ਉਹ ਜਿਸ ਵਿਭਾਗ ਵਿੱਚ ਗਿਆ ਹੈ, ਉਸ ਵਿੱਚ ਹੀ ਬੀਏਐਸ 'ਤੇ ਆਪਣੀ ਹਾਜ਼ਰੀ ਦਰਜ ਕਰਾ ਸਕੇਗਾ ਪਰ ਜੇਕਰ ਉਸ ਥਾਂ 'ਤੇ ਬੀਏਐਸ ਮਸ਼ੀਨ ਨਹੀਂ ਲਾਈ ਗਈ ਤਾਂ ਵਿਭਾਗੀ ਮੁਖੀ ਵੱਲੋਂ ਪਹਿਲਾਂ ਹੀ ਜਾਰੀ ਸਿਸਟਮ ਰਾਹੀਂ ਸਟਾਫ਼ ਦੀ ਹਾਜ਼ਰੀ ਲਾਈ ਜਾਵੇਗੀ।ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਕੂਲਾਂ ਲਈ ਨਵੇਂ ਹੁਕਮ
ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ
Weather Update: ਉੱਤਰੀ ਭਾਰਤ ਵਿੱਚ ਅੱਜ ਤੋਂ ਮੌਸਮ ਵਿੱਚ ਤਬਦੀਲੀ ਸ਼ੁਰੂ ਹੋ ਗਈ ਹੈ। ਜਲਦੀ ਹੀ ਉੱਤਰੀ ਭਾਰਤ 'ਚ ਲੋਕਾਂ ਨੂੰ ਹੁੰਮਸ ਤੋਂ ਰਾਹਤ ਮਿਲੇਗੀ ਤੇ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ 'ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਕੁਝ ਇਲਾਕਿਆਂ 'ਚ ਸਵੇਰ ਤੋਂ ਹੀ ਬਾਰਸ਼ ਹੋ ਰਹੀ ਹੈ। ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ
ਸਿੱਧੂ ਮੂਸੇਵਾਲਾ ਦੇ ਪਿਤਾ ਦੀ ਚਿਤਾਵਨੀ!
Sidhu Moose wala Fater Balkaur Singh: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਗੈਂਗਸਟਰਾਂ ਖਿਲਾਫ ਸਖ਼ਤ ਕਾਰਵਾਈ ਨਾ ਕੀਤੀ ਤਾਂ ਉਹ ਆਪਣੇ ਪੁੱਤਰ ਦੀ ਖੂਨ ਨਾਲ ਲਥਪੱਥ ਟੀ-ਸ਼ਰਟ ਪਾ ਕੇ ਅਦਾਲਤੀ ਪੇਸ਼ੀਆਂ ’ਤੇ ਜਾਣਾ ਸ਼ੁਰੂ ਕਰ ਦੇਣਗੇ। ਸਿੱਧੂ ਮੂਸੇਵਾਲਾ ਦੀ ਪਿਛਲੇ ਸਾਲ 29 ਮਈ ਨੂੰ ਪੰਜਾਬ ਦੇ ਮਾਨਸਾ ਦੇ ਪਿੰਡ ਜਵਾਹਰ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਛੇ ਸ਼ੂਟਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਦੀ ਚਿਤਾਵਨੀ!
ਕੈਬ ਵਰਤਣ ਵਾਲੇ ਟਰਾਈਸਿਟੀ ਦੇ ਲੋਕਾਂ ਲਈ ਅਲਰਟ
Chandigarh News: ਯੂਟੀ ਪ੍ਰਸ਼ਾਸਨ ਨੇ ਕੈਬ ਬੁੱਕ ਕਰਨ ਵਾਲੇ ਟਰਾਈਸਿਟੀ ਦੇ ਲੋਕਾਂ ਨੂੰ ਅਲਰਟ ਕੀਤਾ ਹੈ। ਪ੍ਰਸ਼ਾਸਨ ਨੇ ਯਾਤਰੀਆਂ ਨੂੰ ਕਿਹਾ ਹੈ ਕਿ ਓਲਾ ਤੇ ਉਬਰ ਕੰਪਨੀ ਦੀ ਕੈਬ ਦੀ ਹੀ ਵਰਤੋਂ ਕੀਤੀ ਜਾਏ। ਯੂਟੀ ਪ੍ਰਸ਼ਾਸਨ ਨੇ ਕਿਹਾ ਹੈ ਕਿ ਚਿੱਟੀ ਨੰਬਰ ਪਲੇਟ ਵਾਲੀ ਕੈਬ ਵਿੱਚ ਸਫਰ ਕਰਨਾ ਗੈਰ-ਕਾਨੂੰਨੀ ਹੈ। ਲੋਕਾਂ ਨੂੰ ਕਿਹਾ ਕਿ ਗਿਆ ਹੈ ਕਿ ਓਲਾ ਤੇ ਉਬਰ ਦੋਵੇਂ ਕੰਪਨੀਆਂ ਦੀਆਂ ਕੈਬਾਂ ਵਿੱਚ ਲੋਕਾਂ ਦੀ ਸੁਰੱਖਿਆ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ। ਕੈਬ ਵਰਤਣ ਵਾਲੇ ਟਰਾਈਸਿਟੀ ਦੇ ਲੋਕਾਂ ਲਈ ਅਲਰਟ
Punjab News: ਰੰਧਾਵਾ ਦੇ ਪੁੱਤ ਨੂੰ ਵੜਿੰਗ ਦੀ ਹੱਲਾਸ਼ੇਰੀ, ਆ ਤੈਨੂੰ ਸ਼ਾਬਾਸ਼ ਦੇਵਾਂ, ਪਰਵਾਹ ਨਹੀਂ ਕਰਨੀ ਕਿਸੇ ਦੀ..
ਪੰਜਾਬ ਦੇ ਸਾਬਕਾ ਉੱਪ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਉਦੈਵੀਰ ਰੰਧਾਵਾ ਦੀ ਬੀਤੇ ਦਿਨੀਂ ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ ਦੇ ਨੌਜਵਾਨਾਂ ਨਾਲ ਲੜਾਈ ਦੀ ਖ਼ਬਰ ਸਾਹਮਣੇ ਆਈ ਸੀ। ਇਸ ਮੌਕੇ ਰੰਧਾਵਾ ਉੱਤੇ ਇਲਜ਼ਾਮ ਲੱਗੇ ਸੀ ਕਿ ਉਸ ਨੇ ਆਪਣੇ ਬੌਡੀਗਾਰਡਾਂ ਨਾਲ ਮਿਲ ਕੇ ਨੌਜਵਾਨ ਦੀ ਕੁੱਟਮਾਰ ਕੀਤੀ ਤੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਤੋਂ ਬਾਅਦ ਇਸ ਮਾਮਲੇ ਨੇ ਸਿਆਸੀ ਰੰਗਤ ਵੀ ਫੜ੍ਹੀ ਹੈ।
Haryana News: ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਸਟੈਂਡ, ਮੰਤਰੀ ਸੰਦੀਪ ਸਿੰਘ ਅਸਤੀਫਾ ਨਹੀਂ ਦੇਣਗੇ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਜਿਣਸੀ ਸੋਸ਼ਣ ਦੇ ਇਲਜ਼ਾਮ ਦਾ ਸਾਹਮਣਾ ਕਰ ਰਹੇ ਮੰਤਰੀ ਸੰਦੀਪ ਸਿੰਘ ਅਸਤੀਫਾ ਨਹੀਂ ਦੇਣਗੇ। ਵਿਰੋਧੀ ਧਿਰ ਦੇ ਹੰਗਾਮੇ ਨੂੰ ਬੇਲੋੜਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਲੋਕ ਕਿਸੇ ਵੀ ਕਾਰਵਾਈ ਲਈ ਮਜਬੂਰ ਨਹੀਂ ਕਰ ਸਕਦੇ। ਜੂਨੀਅਰ ਮਹਿਲਾ ਕੋਚ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਕਰਕੇ ਸਦਨ ਵਿੱਚ ਖੂਬ ਹੰਗਾਮਾ ਹੋਇਆ।





















