Punjab Breaking News LIVE:  ਪੰਜਾਬ ਦੇ 12500 ਕੱਚੇ ਅਧਿਆਪਕਾਂ ਹੋਣਗੇ ਪੱਕੇ, ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਯੈਲੋ ਤੇ ਔਰੇਂਜ ਅਲਰਟ, ਅੱਜ ਵੀ ਰਜਿਸਟਰੀਆਂ ਨਹੀਂ ਹੋਣਗੀਆਂ, ਪੰਨੂ ਵੱਲੋਂ ਫਿਰ ਧਮਕੀ

Punjab Breaking News LIVE 28 July, 2023: ਪੰਜਾਬ ਦੇ 12500 ਕੱਚੇ ਅਧਿਆਪਕਾਂ ਹੋਣਗੇ ਪੱਕੇ, ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਯੈਲੋ ਤੇ ਔਰੇਂਜ ਅਲਰਟ, ਅੱਜ ਵੀ ਰਜਿਸਟਰੀਆਂ ਨਹੀਂ ਹੋਣਗੀਆਂ, ਪੰਨੂ ਵੱਲੋਂ ਫਿਰ ਧਮਕੀ

ABP Sanjha Last Updated: 28 Jul 2023 07:31 PM
Punjab News: 'ਮੈਂ ਤੁਹਾਡੀ ਵੋਟ ਬੋਲਦੀ ਹਾਂ, ਭਗਵੰਤ ਮਾਨ ਜੀ ਮਾਨਸਾ ਆਓ ਮੈਂ ਗੱਲ ਕਰਨੀ ਹੈ'

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਮਾਨਸਾ ਦੇ ਇੱਕ ਨੌਜਵਾਨ ਨੇ ਅਨੋਖੀ ਸਕੀਮ ਲਿਆਂਦੀ ਹੈ। ਉਹ ਸ਼ਹਿਰ ਦੀਆਂ ਗਲੀਆਂ, ਬਾਜ਼ਾਰਾਂ ਅਤੇ ਕਚਹਿਰੀਆਂ ਵਿੱਚ ਬਿਨਾਂ ਕਮੀਜ਼ਾਂ ਦੇ ਘੁੰਮ ਰਿਹਾ ਹੈ। ਉਸ ਦੀ ਛਾਤੀ ਅਤੇ ਪਿੱਠ 'ਤੇ ਲਿਖਿਆ ਹੈ-ਮੈਂ ਤੁਹਾਡੀ ਵੋਟ ਬੋਲਦੀ ਹਾਂ, ਮੁੱਖ ਮੰਤਰੀ ਮਾਨਸਾ ਆਓ ਮੈਂ ਇੱਕ ਗੱਲ ਕਰਨੀ ਆ।

Punjab News: ਸਰਕਾਰ ਦੇ ਭਰੋਸੇ ਤੋਂ ਬਾਅਦ ਹੜਤਾਲ ਖ਼ਤਮ, ਅਧਿਕਾਰੀ ਤਹਿਸੀਲਾਂ 'ਚ ਪਰਤੇ

ਪੰਜਾਬ 'ਚ ਮੁਲਾਜ਼ਮਾਂ ਤੋਂ ਬਾਅਦ ਹੁਣ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨੇ ਵੀ ਆਪਣੀ ਹੜਤਾਲ ਵਾਪਸ ਲੈ ਲਈ ਹੈ। ਸਾਰੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿੱਚ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਕੰਮ 'ਤੇ ਵਾਪਸ ਆ ਗਏ  ਹਨ ਅਤੇ ਰਜਿਸਟਰੀਆਂ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਮਾਲ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਧਾਮ ਨੇ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ।

Ropar News: ਸਿੱਕਮ-ਚੀਨ ਸਰਹੱਦ 'ਤੇ ਸ਼ਹੀਦ ਹੋਇਆ ਇੱਕ ਹੋਰ ਪੰਜਾਬ ਦਾ ਸਪੂਤ

ਨੰਗਲ ਦੇ ਨਾਲ਼ ਲੱਗਦੇ ਪਿੰਡ ਮਾਜਰੀ ਦਾ ਜਵਾਨ ਜਤਿੰਦਰ ਕੁਮਾਰ ਪੁੱਤਰ ਸ਼ਮਸ਼ੇਰ ਸਿੰਘ ਡਿਊਟੀ ਦੌਰਾਨ ਬਰਫ ਤੋਂ ਪੈਰ ਫਿਸਲਣ ਕਰਕੇ ਸ਼ਹੀਦ ਹੋ ਗਿਆ। ਉਹ ਸਿੱਕਮ ਵਿੱਚ ਚੀਨ ਸਰਹੱਦ  'ਤੇ ਤਾਇਨਾਤ ਸੀ। ਸ਼ਹੀਦ ਜਤਿੰਦਰ ਸਿੰਘ ਦਾ ਤਿੰਨ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਉਸ ਦੀ ਇੱਕ ਡੇਢ ਸਾਲ ਦੀ ਛੋਟੀ ਬੱਚੀ ਹੈ। ਸ਼ਹੀਦ ਸੈਨਿਕ ਜਤਿੰਦਰ ਸਿੰਘ ਦੀ ਦੇਹ ਮਾਨ-ਸਨਮਾਨ ਨਾਲ ਜੱਦੀ ਪਿੰਡ ਲਿਆਂਦੀ ਗਈ ਜਿੱਥੇ ਪੂਰੇ ਪਿੰਡ ਵਿੱਚ ਗ਼ਮ ਦਾ ਮਾਹੌਲ ਛਾ ਗਿਆ। 

Raghav Chadha: ਬੇਭਰੋਸਗੀ ਮਤੇ 'ਤੇ ਬਹਿਸ ਤੇ ਵੋਟ ਹੋਣ ਤੱਕ ਨਹੀਂ ਹੋ ਸਕਦਾ ਕੋਈ ਵਿਧਾਨਿਕ ਕੰਮ ਪਰ ਭਾਜਪਾ...

'ਆਪ' ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਜਪਾ ਸਰਕਾਰ 'ਤੇ ਸੰਵਿਧਾਨ ਅਤੇ ਸੰਸਦੀ ਕਾਨੂੰਨਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਉਂਦੇ ਹੋਏ ਉਸ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਤਿਹਾਸਕ ਤੌਰ 'ਤੇ ਜਦੋਂ ਵੀ ਵਿਰੋਧੀ ਧਿਰ ਵੱਲੋਂ ਪੇਸ਼ ਕੀਤੇ ਗਏ ਬੇਭਰੋਸਗੀ ਮਤੇ ਨੂੰ ਸਪੀਕਰ ਦੁਆਰਾ ਪ੍ਰਵਾਨ ਕਰ ਲਿਆ ਜਾਂਦਾ ਸੀ ਤਾਂ ਮਤੇ 'ਤੇ ਬਹਿਸ ਅਤੇ ਵੋਟਿੰਗ ਹੋਣ ਤੱਕ ਕੋਈ ਹੋਰ ਵਿਧਾਨਿਕ ਕੰਮ ਨਹੀਂ ਕੀਤਾ ਜਾਂਦਾ ਸੀ।

Ludhiana News: ਪੁੱਤ ਤੇ ਨੂੰਹ ਨੂੰ ਵਿਦੇਸ਼ ਭੇਜਣ ਲਈ ਮਕਾਨ ਗਹਿਣੇ ਰੱਖ ਕੇ ਲਿਆ 28 ਲੱਖ ਦਾ ਕਰਜ਼ਾ, ਏਜੰਟ ਨੇ ਜਾਅਲੀ ਵੀਜ਼ੇ ਰਾਹੀਂ ਕੁਝ ਠੱਗਿਆ

ਲੁਧਿਆਣਾ ਵਿੱਚ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਏਜੰਟ ਨੇ 28 ਲੱਖ ਰੁਪਏ ਲੈ ਕੇ ਜਾਅਲੀ ਵੀਜ਼ਾ ਦੇ ਦਿੱਤਾ। ਪਰਿਵਾਰ ਨੇ ਮਕਾਨ ਗਿਰਵੀ ਰੱਖ ਕੇ ਪੈਸੇ ਦਿੱਤੇ ਸਨ। ਤਕਰੀਬਨ ਇੱਕ ਸਾਲ ਬਾਅਦ ਮਾਮਲਾ ਦਰਜ ਹੋਇਆ ਹੈ। ਪੀੜਤ ਪਰਿਵਾਰ ਇਨਸਾਫ ਦੀ ਗੁਹਾਰ ਲਾ ਰਿਹਾ ਹੈ। ਪੁਲਿਸ ਨੇ ਕਿਹਾ ਕਿ ਜਾਂਚ ਕਰਨ ਮਗਰੋਂ ਬਣਦੀ ਕਾਰਵਾਈ ਕੀਤੀ ਜਾਏਗੀ। 

Manipur Violence: CBI ਨੇ ਤੇਜ਼ ਕੀਤੀ ਮਣੀਪੁਰ ਹਿੰਸਾ ਦੀ ਜਾਂਚ

ਮਣੀਪੁਰ ਹਿੰਸਾ ਨੂੰ ਲੈ ਕੇ ਚੱਲ ਰਹੇ ਹੰਗਾਮੇ ਦਰਮਿਆਨ ਸੀਬੀਆਈ ਨੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਇਸ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਸੀਬੀਆਈ ਨੇ ਇਸ ਮਾਮਲੇ ਵਿੱਚ ਕੁੱਲ 6 ਐਫਆਈਆਰ ਦਰਜ ਕੀਤੀਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਸੀਬੀਆਈ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਇਹ ਸਾਰੀਆਂ ਗ੍ਰਿਫ਼ਤਾਰੀਆਂ ਵੱਖ-ਵੱਖ ਸਮੇਂ 'ਤੇ ਹੋਈਆਂ ਹਨ। ਇਸ ਤੋਂ ਇਲਾਵਾ ਸੀ.ਬੀ.ਆਈ. ਵੱਲੋਂ ਔਰਤਾਂ ਨੂੰ ਨਗਨ ਕਰਕੇ ਘੁਮਾਉਣ ਸਬੰਧੀ ਵੀ ਐਫਆਈਆਰ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

Patiala News:  MP ਪ੍ਰਨੀਤ ਕੌਰ ਨੇ PM ਮੋਦੀ ਤੋਂ ਪੰਜਾਬੀਆਂ ਲਈ ਮੰਗਿਆ ਰਾਹਤ ਪੈਕੇਜ

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਹੜਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ। ਪ੍ਰਧਾਨ ਮੰਤਰੀ ਨੂੰ ਲਿਖੀ ਆਪਣੀ ਚਿੱਠੀ ਵਿੱਚ ਸੰਸਦ ਮੈਂਬਰ ਪਟਿਆਲਾ ਨੇ ਲਿਖਿਆ, "ਜਿਵੇਂ ਕਿ ਤੁਸੀਂ ਜਾਣਦੇ ਹੋ, ਲਗਾਤਾਰ ਆਏ ਹੜ੍ਹਾਂ ਨੇ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੈ, ਜਿਸ ਵਿੱਚ ਮੇਰਾ ਹਲਕਾ ਪਟਿਆਲਾ ਵੀ ਸ਼ਾਮਲ ਹੈ, ਜੋ ਕਿ ਸਭ ਤੋਂ ਵੱਧ ਪ੍ਰਭਾਵਤ ਹੋਇਆ ਹੈ। ਲਗਭਗ 500 ਪਿੰਡ ਤਬਾਹ ਹੋ ਗਏ ਹਨ ਅਤੇ 1.25 ਲੱਖ ਏਕੜ ਖੇਤਾਂ ਦੀਆਂ ਜ਼ਮੀਨਾਂ ਅਜੇ ਵੀ ਡੂੰਘੇ ਪਾਣੀਆਂ ਦੀ ਮਾਰ ਹੇਠ ਹਨ। ਪਟਿਆਲਾ ਸ਼ਹਿਰ, ਕਈ ਕਸਬੇ ਅਤੇ ਹਲਕੇ ਦੀ ਵੱਡੀ ਗਿਣਤੀ ਬਸਤੀਆਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ।"

Sidhu Moose Wala Murder Case: ਸਿੱਧੂ ਮੂਸੇਵਾਲਾ ਦੇ ਕਾਤਲਾਂ ਖਿਲਾਫ ਦੋਸ਼ ਤੈਅ ਹੋਣ 'ਤੇ ਬੋਲੇ ਪਿਤਾ ਬਲਕੌਰ ਸਿੰਘ

ਸਿੱਧੂ ਮੂਸੇਵਾਲਾ ਦੇ ਕਤਲ ਨੂੰ ਇੱਕ ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ। ਇਸ ਦੇ ਨਾਲ ਹੀ ਕਤਲ ਦੇ ਕਰੀਬ 425 ਦਿਨ ਬੀਤ ਜਾਣ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਗਏ ਹਨ। 30 ਸੁਣਵਾਈਆਂ ਤੋਂ ਬਾਅਦ ਪੰਜਾਬ ਪੁਲਿਸ ਇਸ ਮਾਮਲੇ ਦੇ ਸਾਰੇ ਮੁਲਜ਼ਮਾਂ ਨੂੰ ਇਕੱਠੇ ਅਦਾਲਤ ਵਿੱਚ ਪੇਸ਼ ਕਰਨ ਵਿੱਚ ਕਾਮਯਾਬ ਰਹੀ। ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਟਵੀਟ ਕਰਕੇ ਇਸ ਮਾਮਲੇ ਨੂੰ ਜਲਦੀ ਖਤਮ ਕਰਨ ਦੀ ਉਮੀਦ ਜਤਾਈ ਹੈ। 

Punjab News: ਰੋਪੜ 'ਚ ਟਿੱਪਰ ਨੇ ਦਰੜੀਆਂ 2 ਵਿਦਿਆਰਥਣਾਂ, 1 ਦੀ ਮੌਤ,1 ਜ਼ਖ਼ਮੀ, ਲੋਕਾਂ ਨੇ ਹਾਈਵੇ ਕੀਤਾ ਜਾਮ

ਜ਼ਿਲ੍ਹਾ ਰੂਪਨਗਰ (ਰੋਪੜ) ਦੇ ਆਨੰਦਪੁਰ ਸਾਹਿਬ ਵਿੱਚ ਅੱਜ ਇੱਕ ਸੜਕ ਹਾਦਸੇ ਵਿੱਚ ਇੱਕ ਲੜਕੀ ਦੀ ਮੌਤ ਹੋ ਗਈ। ਭਲਿਆਣ ਰੋਡ 'ਤੇ ਸਕੂਲ ਜਾ ਰਹੀਆਂ ਦੋ ਵਿਦਿਆਰਥਣਾਂ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਇੱਕ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਇੱਕ ਲੜਕੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ।

Punjab News: ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕਾਂ ਨੂੰ ਕੀਤਾ ਪੱਕਾ

ਪੰਜਾਬ ਦੇ ਕੱਚੇ ਮੁਲਾਜ਼ਮਾਂ ਲਈ ਅੱਜ ਵੱਡਾ ਦਿਨ ਹੈ। ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕਾਂ ਨੂੰ ਪੱਕਾ ਕਰ ਦਿੱਤਾ ਹੈ। ਕੱਚੇ ਅਧਿਆਪਕਾਂ ਦੀ ਇਹ ਮੰਗ ਪਿਛਲੇ 10 ਸਾਲਾਂ ਤੋਂ ਲਟਕਦੀ ਆ ਰਹੀ ਸੀ। ਇਸ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਨ੍ਹਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ।  


 

Ludhiana News: ਲੁਧਿਆਣਾ ਮੁੜ ਗੈਸ ਲੀਕ ਦੀ ਫੈਲੀ ਦਹਿਸ਼ਤ, ਔਰਤ ਬੇਹੋਸ਼ ਹੋ ਕੇ ਡਿੱਗੀ

ਲੁਧਿਆਣਾ ਸ਼ਹਿਰ ਵਿੱਚ ਅੱਜ ਫਿਰ ਗੈਸ ਲੀਕ ਹੋਣ ਨਾਲ ਦਹਿਸ਼ਤ ਫੈਲ ਗਈ। ਗੈਸ ਲੀਕ ਹੋਣ ਦੀ ਖ਼ਬਰ ਨੇ ਇੱਕ ਵਾਰ ਫਿਰ ਗਿਆਸਪੁਰਾ ਇਲਾਕੇ ਵਿੱਚ ਹਲਚਲ ਮਚਾ ਦਿੱਤੀ। ਅੱਜ ਸਵੇਰੇ ਸੂਆ ਰੋਡ ’ਤੇ ਜਿਸ ਥਾਂ ’ਤੇ 30 ਅਪਰੈਲ ਨੂੰ ਗੈਸ ਲੀਕ ਹੋਈ ਸੀ, ਉਸੇ ਥਾਂ ’ਤੇ ਇੱਕ ਮਹਿਲਾ ਬੇਹੋਸ਼ ਹੋ ਕੇ ਰਾਹਗੀਰ ਡਿੱਗ ਪਈ। ਔਰਤ ਦੇ ਡਿੱਗਣ ਤੋਂ ਬਾਅਦ ਲੋਕਾਂ 'ਚ ਗੈਸ ਲੀਕ ਹੋਣ ਦਾ ਡਰ ਫੈਲ ਗਿਆ।

Jalandhar News: ਪਿਸਤੌਲ ਵਿਖਾ ਕੇ 'ਆਪ' ਲੀਡਰ ਤੋਂ ਖੋਹਿਆ ਮੋਟਰਸਾਈਕਲ

ਜਲੰਧਰ ਸ਼ਹਿਰ 'ਚ ਸਵੇਰ ਦੀ ਸੈਰ ਕਰਕੇ ਵਾਪਸ ਆ ਰਹੇ ਸਾਬਕਾ ਕੌਂਸਲਰ ਤੇ 'ਆਪ' ਆਗੂ ਦਾ ਲੁਟੇਰੇ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਸਾਬਕਾ ਕੌਂਸਲਰ ਤੇ ‘ਆਪ’ ਆਗੂ ਹੰਸ ਰਾਜ ਰਾਣਾ ਰੋਜ਼ਾਨਾ ਦੀ ਤਰ੍ਹਾਂ ਡੀਏਵੀ ਕਾਲਜ ਨੇੜੇ ਬਰਲਟਨ ਪਾਰਕ ਵਿੱਚ ਸੈਰ ਕਰਨ ਗਏ ਸਨ। ਸੰਤੋਖਪੁਰਾ ਸਥਿਤ ਆਪਣੇ ਘਰ ਪਰਤਦੇ ਸਮੇਂ ਜਿਵੇਂ ਹੀ ਉਹ ਬੀਐਸਐਫ ਕਲੋਨੀ ਦੇ ਗੇਟ ਨੇੜੇ ਪਹੁੰਚੇ ਤਾਂ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਲਿਆ। 

Punjab News: ਪੰਜਾਬ 'ਚ ਨਹੀਂ ਹੋਣਗੀਆਂ ਰਜਿਸਟਰੀਆਂ

ਆਮ ਆਦਮੀ ਪਾਰਟੀ ਦੇ ਵਿਧਾਇਕ ਨਾਲ ਪੇਚਾ ਪੈਣ ਮਗਰੋਂ ਹੜਤਾਲ 'ਤੇ ਗਏ ਮਾਲ ਮਹਿਕਮੇ ਦੇ ਮੁਲਾਜ਼ਮ ਬੇਸ਼ੱਕ ਕੰਮ ’ਤੇ ਪਰਤ ਆਏ ਹਨ ਪਰ ਅੱਜ ਵੀ ਤਹਿਸੀਲਾਂ ਤੇ ਸਬ ਤਹਿਸੀਲਾਂ ਵਿੱਚ ਰਜਿਸਟਰੀਆਂ ਨਹੀਂ ਹੋਣਗੀਆਂ। ਤਹਿਸੀਲਾਂ ਵਿੱਚ ਕੋਈ ਵੀ ਕੰਮ ਨਹੀਂ ਹੋਏਗਾ। ਹੜ੍ਹ ਨਾਲ ਸਬੰਧਤ ਕੰਮ ਤੋਂ ਇਲਾਵਾ ਮਾਲ ਵਿਭਾਗ ਨਾਲ ਸਬੰਧਤ ਨਾ ਤਾਂ ਕੋਈ ਰਜਿਸਟਰੀ ਹੋਵੇਗੀ ਤੇ ਨਾ ਹੀ ਕੋਈ ਹੋਰ ਕੰਮ ਹੋਵੇਗਾ ਕਿਉਂਕਿ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਅਜੇ ਵੀ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਹਨ।

Punjab Weather Report: ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਯੈਲੋ ਤੇ ਔਰੇਂਜ ਅਲਰਟ

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮਾਝਾ ਤੇ ਮਾਲਵਾ ਵਿੱਚ ਅੱਜ ਬੱਦਲਵਾਈ ਛਾਈ ਰਹੇਗੀ ਤੇ ਧੁੱਪ ਦੇ ਨਾਲ-ਨਾਲ ਹੁੰਮਸ ਵੀ ਪ੍ਰੇਸ਼ਾਨ ਰਹੇਗਾ। ਪੂਰਬੀ ਮਾਲਵੇ ਦੇ 10 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਯੈਲੋ ਤੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਮੋਗਾ, ਜਲੰਧਰ ਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਜਾਰੀ ਕੀਤਾ ਗਿਆ ਹੈ।

Gurpatwant Singh Pannun: ਖਾਲਿਸਤਾਨੀ ਪੰਨੂ ਵੱਲੋਂ ਲਾਲ ਕਿਲ੍ਹੇ ਨੂੰ ਨਿਸ਼ਾਨਾ ਬਣਾਉਣ ਦੀ ਚੇਤਾਵਨੀ

ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਭਾਰਤ ਨੂੰ ਤੋੜਨ ਦੀ ਧਮਕੀ ਦਿੱਤੀ ਹੈ। ਪੰਨੂ ਨੇ ਇੱਕ ਵੀਡੀਓ ਜਾਰੀ ਕੀਤਾ ਹੈ, ਜਿਸ ਵਿੱਚ ਉਹ ਆਜ਼ਾਦੀ ਦਿਵਸ 'ਤੇ ਲਾਲ ਕਿਲ੍ਹੇ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦੇ ਰਿਹਾ ਹੈ। ਪੰਨੂ ਨੇ ਨਵੀਂ ਵੀਡੀਓ ਜਾਰੀ ਕਰਕੇ ਭਾਰਤੀਆਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ।

Punjab News: ਕੱਚੇ ਅਧਿਆਪਕਾਂ ਨੂੰ ਮਿਲੇਗਾ ਅੱਜ ਵੱਡਾ ਤੋਹਫਾ, 10 ਸਾਲਾਂ ਦੀ ਮੰਗ ਸਰਕਾਰ ਕਰਨ ਜਾ ਰਹੀ ਪੂਰੀ

ਪੰਜਾਬ ਦੇ ਕੱਚੇ ਮੁਲਾਜ਼ਮਾਂ ਲਈ ਅੱਜ ਵੱਡਾ ਦਿਨ ਹੋਣ ਵਾਲਾ ਹੈ। ਪੰਜਾਬ ਸਰਕਾਰ 12500 ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਜਾ ਰਹੀ ਹੈ। ਕੱਚੇ ਅਧਿਆਪਕਾਂ ਦੀ ਇਹ ਮੰਗ ਪਿਛਲੇ 10 ਸਾਲਾਂ ਤੋਂ ਲਟਕਦੀ ਆ ਰਹੀ ਸੀ। ਜਿਸ ਤੋਂ ਬਾਅਦ ਅੱਜ ਯਾਨੀ 28 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਨ੍ਹਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਜਾ ਰਹੇ ਹਨ।  ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਉਨ੍ਹਾਂ ਦੀ ਦੇਖ-ਰੇਖ ਹੇਠ ਮੁਕੰਮਲ ਕੀਤੀਆਂ ਜਾ ਰਹੀਆਂ ਹਨ।

ਪਿਛੋਕੜ

Punjab Breaking News LIVE 28 July, 2023: ਆਮ ਆਦਮੀ ਪਾਰਟੀ ਦੇ ਵਿਧਾਇਕ ਨਾਲ ਪੇਚਾ ਪੈਣ ਮਗਰੋਂ ਹੜਤਾਲ 'ਤੇ ਗਏ ਮਾਲ ਮਹਿਕਮੇ ਦੇ ਮੁਲਾਜ਼ਮ ਬੇਸ਼ੱਕ ਕੰਮ ’ਤੇ ਪਰਤ ਆਏ ਹਨ ਪਰ ਅੱਜ ਵੀ ਤਹਿਸੀਲਾਂ ਤੇ ਸਬ ਤਹਿਸੀਲਾਂ ਵਿੱਚ ਰਜਿਸਟਰੀਆਂ ਨਹੀਂ ਹੋਣਗੀਆਂ। ਤਹਿਸੀਲਾਂ ਵਿੱਚ ਕੋਈ ਵੀ ਕੰਮ ਨਹੀਂ ਹੋਏਗਾ। ਹੜ੍ਹ ਨਾਲ ਸਬੰਧਤ ਕੰਮ ਤੋਂ ਇਲਾਵਾ ਮਾਲ ਵਿਭਾਗ ਨਾਲ ਸਬੰਧਤ ਨਾ ਤਾਂ ਕੋਈ ਰਜਿਸਟਰੀ ਹੋਵੇਗੀ ਤੇ ਨਾ ਹੀ ਕੋਈ ਹੋਰ ਕੰਮ ਹੋਵੇਗਾ ਕਿਉਂਕਿ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਅਜੇ ਵੀ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਹਨ। ਪੰਜਾਬ 'ਚ ਨਹੀਂ ਹੋਣਗੀਆਂ ਰਜਿਸਟਰੀਆਂ! ਹੁਣ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ


 


ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਯੈਲੋ ਤੇ ਔਰੇਂਜ ਅਲਰਟ


Punjab Weather Report: ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮਾਝਾ ਤੇ ਮਾਲਵਾ ਵਿੱਚ ਅੱਜ ਬੱਦਲਵਾਈ ਛਾਈ ਰਹੇਗੀ ਤੇ ਧੁੱਪ ਦੇ ਨਾਲ-ਨਾਲ ਹੁੰਮਸ ਵੀ ਪ੍ਰੇਸ਼ਾਨ ਰਹੇਗਾ। ਪੂਰਬੀ ਮਾਲਵੇ ਦੇ 10 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਯੈਲੋ ਤੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਮੋਗਾ, ਜਲੰਧਰ ਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਯੈਲੋ ਤੇ ਔਰੇਂਜ ਅਲਰਟ


 


ਖਾਲਿਸਤਾਨੀ ਪੰਨੂ ਵੱਲੋਂ ਲਾਲ ਕਿਲ੍ਹੇ ਨੂੰ ਨਿਸ਼ਾਨਾ ਬਣਾਉਣ ਦੀ ਚੇਤਾਵਨੀ


Gurpatwant Singh Pannun: ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਭਾਰਤ ਨੂੰ ਤੋੜਨ ਦੀ ਧਮਕੀ ਦਿੱਤੀ ਹੈ। ਪੰਨੂ ਨੇ ਇੱਕ ਵੀਡੀਓ ਜਾਰੀ ਕੀਤਾ ਹੈ, ਜਿਸ ਵਿੱਚ ਉਹ ਆਜ਼ਾਦੀ ਦਿਵਸ 'ਤੇ ਲਾਲ ਕਿਲ੍ਹੇ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦੇ ਰਿਹਾ ਹੈ। ਪੰਨੂ ਨੇ ਨਵੀਂ ਵੀਡੀਓ ਜਾਰੀ ਕਰਕੇ ਭਾਰਤੀਆਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਖਾਲਿਸਤਾਨੀ ਪੰਨੂ ਵੱਲੋਂ ਲਾਲ ਕਿਲ੍ਹੇ ਨੂੰ ਨਿਸ਼ਾਨਾ ਬਣਾਉਣ ਦੀ ਚੇਤਾਵਨੀ


 


ਕੱਚੇ ਅਧਿਆਪਕਾਂ ਨੂੰ ਮਿਲੇਗਾ ਅੱਜ ਵੱਡਾ ਤੋਹਫਾ


Regularize services teachers : ਪੰਜਾਬ ਦੇ ਕੱਚੇ ਮੁਲਾਜ਼ਮਾਂ ਲਈ ਅੱਜ ਵੱਡਾ ਦਿਨ ਹੋਣ ਵਾਲਾ ਹੈ। ਪੰਜਾਬ ਸਰਕਾਰ 12500 ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਜਾ ਰਹੀ ਹੈ। ਕੱਚੇ ਅਧਿਆਪਕਾਂ ਦੀ ਇਹ ਮੰਗ ਪਿਛਲੇ 10 ਸਾਲਾਂ ਤੋਂ ਲਟਕਦੀ ਆ ਰਹੀ ਸੀ। ਜਿਸ ਤੋਂ ਬਾਅਦ ਅੱਜ ਯਾਨੀ 28 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਨ੍ਹਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਜਾ ਰਹੇ ਹਨ।  ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਉਨ੍ਹਾਂ ਦੀ ਦੇਖ-ਰੇਖ ਹੇਠ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਕੱਚੇ ਅਧਿਆਪਕਾਂ ਨੂੰ ਮਿਲੇਗਾ ਅੱਜ ਵੱਡਾ ਤੋਹਫਾ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.