Punjab Breaking News LIVE: ਸਿੱਖ ਕੌਮ ਨੂੰ ਮੀਰੀ ਪੀਰੀ ਸਿਧਾਂਤ ਮੁਤਾਬਕ ਚੱਲਣ ਦਾ ਸੱਦਾ, ਵਿੱਤੀ ਸੰਕਟ ਵੱਲ ਵੱਧ ਰਿਹਾ ਪੰਜਾਬ, ਸਿੱਧੂ ਮੂਸੇਵਾਲਾ ਕਾਤਲ ਕੇਸ ਦੀ ਸੁਣਵਾਈ
Punjab Breaking News LIVE 28 June, 2023: ਸਿੱਖ ਕੌਮ ਨੂੰ ਮੀਰੀ ਪੀਰੀ ਸਿਧਾਂਤ ਮੁਤਾਬਕ ਚੱਲਣ ਦਾ ਸੱਦਾ, ਵਿੱਤੀ ਸੰਕਟ ਵੱਲ ਵੱਧ ਰਿਹਾ ਪੰਜਾਬ, ਸਿੱਧੂ ਮੂਸੇਵਾਲਾ ਕਾਤਲ ਕੇਸ ਦੀ ਸੁਣਵਾਈ
ਸਾਉਣੀ ਦੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਯਾਨੀ MSP ਵਧਾਉਣ ਤੋਂ ਬਾਅਦ ਮੋਦੀ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਵੀ ਵੱਡਾ ਤੋਹਫਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਮੋਦੀ ਸਰਕਾਰ ਨੇ ਅਗਲੇ ਸੀਜ਼ਨ ਲਈ ਗੰਨੇ ਦੇ ਵਾਜਬ ਅਤੇ ਲਾਹੇਵੰਦ ਭਾਅ ਵਿੱਚ ਵਾਧਾ (Fair and Remunerative Prices) ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਕਮੇਟੀ ਦੀ ਆਰਥਿਕ ਮਾਮਲਿਆਂ ਦੀ ਕਮੇਟੀ ਨੇ 2023-24 ਸੀਜ਼ਨ ਲਈ ਗੰਨੇ ਦੀ ਐਫਆਰਪੀ ਵਿੱਚ 10 ਰੁਪਏ ਪ੍ਰਤੀ ਕੁਇੰਟਲ ਵਾਧੇ ਦਾ ਐਲਾਨ ਕੀਤਾ ਹੈ। ਗੰਨੇ ਦੀ ਨਵੀਂ ਐਫਆਰਪੀ ਹੁਣ 315 ਰੁਪਏ ਪ੍ਰਤੀ ਕੁਇੰਟਲ ਹੋ ਗਈ ਹੈ।
ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਹਵਾਲਾ ਦਿੰਦੇ ਹੋਏ ਵਿਵਾਦਿਤ ਟਵੀਟ ਕਰਨ ਲਈ ਬੈਂਗਲੁਰੂ ਵਿੱਚ ਬੀਜੇਪੀ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਦੇ ਖਿਲਾਫ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਮਾਲਵੀਆ ਦੇ ਟਵੀਟ ਨੂੰ ਲੈ ਕੇ ਕਾਂਗਰਸ ਨੇਤਾਵਾਂ ਦੀ ਤਰਫੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਤੋਂ ਬਾਅਦ ਐਫਆਈਆਰ ਦਰਜ ਕੀਤੀ ਗਈ ਹੈ। ਮਾਲਵੀਆ 'ਤੇ ਆਰੋਪ ਲਗਾਇਆ ਗਿਆ ਹੈ ਕਿ ਉਨ੍ਹਾਂ ਨੇ ਰਾਹੁਲ ਨੂੰ ਹਿੰਦੂ ਸੰਸਕ੍ਰਿਤੀ ਅਤੇ ਭਾਰਤ ਦੇ ਖਿਲਾਫ ਦਿਖਾਇਆ ਸੀ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਭਾਜਪਾ ਨੇਤਾ ਮਾਲਵੀਆ ਦੀ ਤਰਫੋਂ ਰਾਹੁਲ ਗਾਂਧੀ ਦੇ ਭਾਸ਼ਣ ਨੂੰ ਬਦਲ ਕੇ ਝੂਠ ਪਰੋਸਣ ਦਾ ਕੰਮ ਕੀਤਾ ਹੈ।
ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ 4 ਬਿੱਲ ਵਿੱਚੋਂ 2 ਬਿੱਲ ਰਾਜਪਾਲ ਕੋਲ ਪਹੁੰਚ ਗਏ ਹਨ। ਇਹਨਾਂ ਵਿੱਚੋਂ ਸਿੱਖ ਗੁਰਦੁਆਰਾ ਐਕਟ (ਸੋਧ) ਬਿੱਲ 2023 ਅਤੇ ਪੰਜਾਬ ਪੁਲਿਸ ਐਕਟ (ਸੋਧ) ਬਿੱਲ-2023 ਹੁਣ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲ ਪਹੁੰਚਗ ਗਏ ਹਨ। ਹੁਣ ਸਵਾਲ ਇਹ ਹੈ ਕਿ ਕੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਹਨਾਂ ਬਿੱਲ ਨੂੰ ਕਾਨੂੰਨੀ ਰੂਪ ਦੇਣ ਲਈ ਮਨਜ਼ੂਰੀ ਦੇਣਗੀ ਜਾਂ ਨਹੀਂ ?
ਹਾਲ ਹੀ 'ਚ ਰੈਗੂਲਰ ਕੀਤੇ ਗਏ 12,700 ਠੇਕਾ ਆਧਾਰਤ ਅਧਿਆਪਕਾਂ ਨੂੰ ਵੱਡਾ ਤੋਹਫਾ ਦੇਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਲਈ ਅਹਿਮ ਐਲਾਨ ਕਰਨ ਜਾ ਰਹੀ ਹੈ। ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਨਵੇਂ ਮਾਣ ਭੱਤੇ ਦੀ ਰਾਸ਼ੀ ਜਾਰੀ ਕਰਨ ਲਈ 8 ਕਰੋੜ ਰੁਪਏ ਰਿਲੀਜ਼ ਕੀਤੇ ਜਾਣਗੇ। ਡਾਟਾ ਅਪਲੋਡ ਕਰਨ ਲਈ ਮੋਬਾਈਲ ਦੀ ਮੰਗ ਵੀ ਜਲਦੀ ਪੂਰੀ ਹੋਵੇਗੀ। ਇਹ ਐਲਾਨ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕੀਤਾ ਹੈ।
ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਰਾਮਪੁਰ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਇੱਕ ਗੰਭੀਰ ਜ਼ਖ਼ਮੀ ਹੈ। ਜਾਣਕਾਰੀ ਅਨੁਸਾਰ ਆਲਟੋ ਕਾਰ ਰਾਮਪੁਰ ਵਿੱਚ ਸ਼ਾਲੂਨ ਕੈਂਚੀ ਨੇੜੇ ਸੜਕ ਤੋਂ 500 ਮੀਟਰ ਹੇਠਾਂ ਡੂੰਘੀ ਖੱਡ ਵਿੱਚ ਡਿੱਗ ਗਈ ਹੈ , ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਮਰਨ ਵਾਲਿਆਂ ਵਿੱਚ ਤਿੰਨ ਵਿਅਕਤੀ ਇੱਕੋ ਪਿੰਡ ਦੇ ਦੱਸੇ ਜਾ ਰਹੇ ਹਨ।
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਾਸੀ ਅਮਨਦੀਪ ਸਿੰਘ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਹੈ। ਉਸ ਦੀ ਲਾਸ਼ ਕਾਰ ਵਿੱਚੋਂ ਮਿਲੀ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਪਰ ਮੌਤ ਦੀ ਖਬਰ ਖੰਨਾ 'ਚ ਪਰਿਵਾਰ ਨੂੰ ਮਿਲਣ ਉੱਤੇ ਮਾਤਮ ਛਾਅ ਗਿਆ। ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਅਮਨਦੀਪ ਸਿੰਘ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਪੀਜੀਆਈ ਚੰਡੀਗੜ੍ਹ (PGI Chandigarh) ਵਿੱਚ ਕੇਂਦਰ ਸਰਕਾਰ ਸਿਹਤ ਯੋਜਨਾ (ਸੀਜੀਐਚਐਸ) ਤਹਿਤ ਮੁਲਾਜ਼ਮਾਂ ਤੇ ਪੈਨਸ਼ਨਰ ਲਾਭਪਾਤਰੀਆਂ ਨੂੰ ਕੈਸ਼ਲੈਸ ਇਲਾਜ ਦੀਆਂ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ ਦੋ ਹੋਰ ਸੰਸਥਾਵਾਂ ਵਿੱਚ ਵੀ ਇਹ ਸਹੂਲਤਾਂ ਮਿਲਣਗੀਆਂ, ਜਿਨ੍ਹਾਂ ਵਿੱਚ ਏਮਸ ਦਿੱਲੀ ਤੇ ਪੁਡੂਚੇਰੀ ਸਥਿਤ ਜੇਆਈਪੀਐਮਈਆਰ ਸ਼ਾਮਲ ਹਨ।
ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸੂਬੇ ਦੇ ਸਾਰੇ ਪਿੰਡਾਂ ਵਿਚ ਡਿਜੀਟਲ ਲਾਇਬ੍ਰੇਰੀ ਸਥਾਪਿਤ ਕਰਵਾਈ ਜਾਵੇਗੀ। ਇਕ ਹਜਾਰ ਪਿੰਡਾਂ ਵਿਚ ਲਾਇਬ੍ਰੇਰੀ ਸਥਾਪਿਤ ਕਰਨ ਦਾ ਕਾਰਜ ਪੂਰਾ ਹੋ ਚੁੱਕਾ ਹੈ, ਇਸ ਸਾਲ ਦੇ ਅਖੀਰ ਤਕ 4000 ਪਿੰਡਾਂ ਵਿਚ ਲਾਇਬ੍ਰੇਰੀ ਸਥਾਪਿਤ ਕਰਨ ਦਾ ਕਾਰਜ ਪੂਰਾ ਹੋ ਜਾਵੇਗਾ ਅਤੇ ਸਾਲ 2024 ਵਿਚ ਸਾਰੇ ਪਿੰਡਾਂ ਵਿਚ ਡਿਜੀਟਲ ਲਾਇਬ੍ਰੇਰੀ ਸਥਾਪਿਤ ਕਰਨ ਦਾ ਟੀਚਾ ਪੂਰਾ ਕਰ ਲਿਆ ਜਾਵੇਗਾ।
ਪੰਜਾਬ ਸਰਕਾਰ ਨੂੰ 7 ਨਵੇਂ IAS ਅਧਿਕਾਰੀ ਮਿਲਣ ਜਾਰ ਰਹੇ ਹਨ। ਜਿਸ ਨੂੰ ਲੈ ਕੇ ਮਾਨ ਸਰਕਾਰ ਵੱਲੋਂ ਇੱਕ ਲਿਸਟ ਤਿਆਰ ਕਰ ਲਈ ਗਈ ਹੈ। ਪੰਜਾਬ ਦੇ ਚੀਫ਼ ਸੈਕਟਰੀ ਵੀ ਕੇ ਜੰਜੂਆ ਵੱਲੋਂ ਇਹ ਲਿਸਟ ਤਿਆਰ ਕੀਤੀ ਗਈ। ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਕੋਲ ਭੇਜ ਦਿੱਤਾ ਗਿਆ ਹੈ। ਪੰਜਾਬ ਨੂੰ ਮਿਲਣ ਵਾਲੇ 7 ਨਵੇਂ IAS ਅਧਿਕਾਰੀ ਉਹ ਨੇ ਜਿਹਨਾਂ ਨੂੰ PCS ਤੋਂ ਪ੍ਰਮੋਟ ਕੀਤਾ ਜਾਵੇਗ। ਪੰਜਾਬ ਦੇ ਕੋਟੋ ਵਿਚੋਂ 7 ਸੀਟਾਂ ਖਾਲੀ ਪਈਆਂ ਹੋਈਆਂ ਸੀ ਜਿਹਨਾਂ ਨੂੰ ਭਰਨ ਦੇ ਲਈ ਸਰਕਾਰ ਨੇ 15 PCS ਅਫ਼ਸਰਾਂ ਦੇ ਨਾਮ ਰੱਖੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹਨਾਂ ਨਾਮਾਂ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਫਾਇਲ ਨੂੰ UPSC ਕੋਲ ਭੇਜ ਦਿੱਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਭੇਜੇ ਗਏ ਪੈਨਲ ਵਿੱਚੋਂ UPSC ਪਹਿਲੇ 7 ਸੀਨੀਆਰ PCS ਅਫ਼ਸਰਾਂ ਨੁੰ IAS 'ਚ ਪਰਮੋਟ ਕਰ ਦੇਵੇਗੀ।
ਪੰਜਾਬ ਦੇ ਕੁਝ ਹਿੱਸਿਆ ’ਚ ਮੌਨਸੂਨ ਨੇ ਸਮੇਂ ਤੋਂ ਪਹਿਲਾਂ ਹੀ ਦਸਤਕ ਦੇ ਦਿੱਤੀ ਹੈ। ਇਸ ਕਰਕੇ ਮੀਂਹ ਪੈਣ ਲੱਗਾ ਹੈ। ਮੌਸਮ ਵਿਭਾਗ ਨੇ 28 ਤੇ 29 ਜੂਨ ਨੂੰ ਮੱਧਮ ਤੇ 30 ਜੂਨ ਤੇ ਪਹਿਲੀ ਜੁਲਾਈ ਨੂੰ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਬਾਰਸ਼ ਨਾਲ ਕਿਸਾਨਾਂ ਦੇ ਚਿਹਰੇ ਖਿੜ੍ਹ ਗਏ ਹਨ। ਇਸ ਨਾਲ ਝੋਨੇ ਦੇ ਸੀਜ਼ਨ ਵਿੱਚ ਕਾਫੀ ਲਾਹਾ ਮਿਲੇਗਾ। ਦੂਜੇ ਪਾਸੇ ਬਾਰਸ਼ ਕਰਕੇ ਪਾਵਰਕੌਮ ਨੇ ਵੀ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਬਿਜਲੀ ਦੀ ਮੰਗ ਹੇਠਾਂ ਆ ਗਈ ਹੈ।
ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਮੌਨਸੂਨ ਛੇਤੀ ਹੀ ਦਸਤਕ ਦੇ ਸਕਦਾ ਹੈ। ਹਾਲਾਂਕਿ, ਮੌਨਸੂਨ ਆਉਣ ਤੋਂ ਪਹਿਲਾਂ ਪੈ ਰਹੇ ਮੀਂਹ ਨੇ ਲੋਕਾਂ ਨੂੰ ਅਤਿ ਦੀ ਗਰਮੀ ਤੇ ਹੁੰਮਸ ਤੋਂ ਰਾਹਤ ਦਿਵਾ ਦਿੱਤੀ ਹੈ। ਮੀਂਹ ਕਰਕੇ ਸ਼ਹਿਰ ਦਾ ਤਾਪਮਾਨ ਆਮ ਨਾਲੋਂ ਹੇਠਾਂ ਡਿੱਗ ਗਿਆ ਹੈ। ਮੌਸਮ ਵਿਭਾਗ ਨੇ 28 ਤੇ 29 ਜੂਨ ਨੂੰ ਦਰਮਿਆਨੀ ਤੇ 30 ਜੂਨ ਤੇ ਪਹਿਲੀ ਜੁਲਾਈ ਨੂੰ ਹਲਕੇ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਮੌਨਸੂਨ ਨੇ ਪੰਜਾਬ ਦੇ ਫਿਰੋਜ਼ਪੁਰ ਤੇ ਹਰਿਆਣਾ ਦੇ ਨਾਰਨੌਲ ਤੇ ਆਲੇ-ਦੁਆਲੇ ਇਲਾਕੇ ਵਿੱਚ ਦਸਤਕ ਦੇ ਦਿੱਤੀ ਹੈ। ਹਾਲਾਂਕਿ, ਸਿਟੀ ਬਿਊਟੀਫੁੱਲ ਵਿੱਚ ਵੀ 24 ਤੋਂ 48 ਘੰਟਿਆਂ ਵਿਚਕਾਰ ਮੌਨਸੂਨ ਦਸਤਕ ਦੇ ਸਕਦਾ ਹੈ, ਜੋ ਕਿ ਸਮੇਂ ਤੋਂ ਪਹਿਲਾਂ ਹੈ।
ਸ਼੍ਰੋਮਣੀ ਕਮੇਟੀ ਸ਼੍ਰੀ ਹਰਿਮੰਦਰ ਸਾਹਿਬ ਤੋਂ ਕੀਰਤਨ ਦਾ ਪ੍ਰਸਾਰਣ ਯੂ-ਟਿਊਬ ਚੈਨਲ ਰਾਹੀਂ ਕਰਨ ਦੀ ਪਲਾਨਿੰਗ ਕਰ ਰਹੀ ਹੈ। ਇਹ ਪ੍ਰਸਾਰਣ ਜੁਲਾਈ ਤੋਂ ਸ਼ੁਰੂ ਹੋ ਸਕਦਾ ਹੈ ਕਿਉਂਕਿ ਇੱਕ ਪ੍ਰਾਈਵੇਟ ਚੈਨਲ ਨਾਲ ਕੀਰਤਨ ਦੇ ਪ੍ਰਸਾਰਣ ਦਾ ਕਰਾਰ ਜੁਲਾਈ ਵਿੱਚ ਖਤਮ ਹੋ ਰਿਹਾ ਹੈ। ਉਂਝ ਸ਼੍ਰੋਮਣੀ ਕਮੇਟੀ ਨੇ ਇਸ ਬਾਰੇ ਅਜੇ ਕੋਈ ਐਲਾਨ ਨਹੀਂ ਕੀਤਾ ਹੈ।
ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪ੍ਰਸਾਰਣ ਨਾਲ ਸਬੰਧਿਤ ਤਾਜ਼ਾ ਘਟਨਾਵਾਂ 'ਤੇ ਚਿੰਤਾ ਜ਼ਾਹਿਰ ਕਰਦਿਆਂ, ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸਿੱਖ ਮਾਮਲਿਆਂ ਵਿੱਚ ਦਖ਼ਲ ਅੰਦਾਜ਼ੀ ਕਰਨ ਤੋਂ ਆਪਣੇ ਆਪ ਨੂੰ ਰੋਕਣਾ ਚਾਹੀਦਾ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੀ ਇਹ ਵੀ ਰਾਏ ਹੈ ਕਿ ਕਿਸੇ ਵੀ ਇੱਕ ਚੈਨਲ ਨੂੰ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਕਰਨ ਦੇ ਵਿਸ਼ੇਸ਼ ਅਧਿਕਾਰ ਨਹੀਂ ਦਿੱਤੇ ਜਾਣੇ ਚਾਹੀਦੇ।
ਦੁਨੀਆ ਦੇ ਸਭ ਤੋਂ ਵੱਡੇ ਸੜਕ ਨੈੱਟਵਰਕ ਦੇ ਮਾਮਲੇ 'ਚ ਭਾਰਤ ਹੁਣ ਅਮਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਪਹੁੰਚ ਗਿਆ ਹੈ। ਪਿਛਲੇ ਨੌਂ ਸਾਲਾਂ ਵਿੱਚ ਕੇਂਦਰ ਸਰਕਾਰ ਨੇ ਦੇਸ਼ ਭਰ ਵਿੱਚ ਕਰੀਬ 54 ਹਜ਼ਾਰ ਕਿਲੋਮੀਟਰ ਨਵੇਂ ਕੌਮੀ ਮਾਰਗਾਂ ਦਾ ਜਾਲ ਵਿਛਾਇਆ ਹੈ। ਭਾਰਤ ਨੇ 1.45 ਲੱਖ ਕਿਲੋਮੀਟਰ ਸੜਕਾਂ ਬਣਾ ਕੇ ਚੀਨ ਨੂੰ ਪਛਾੜ ਕੇ ਦੂਜਾ ਸਥਾਨ ਹਾਸਲ ਕੀਤਾ ਹੈ। ਸੜਕ ਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਸਰਕਾਰ ਵੱਲੋਂ ਪਿਛਲੇ ਨੌਂ ਸਾਲਾਂ 'ਚ ਕੀਤੇ ਗਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦੇ ਹੋਏ ਇਹ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਦਾ ਸੜਕੀ ਨੈੱਟਵਰਕ 59 ਫੀਸਦੀ ਵਧਿਆ ਹੈ ਤੇ ਦੁਨੀਆ ਵਿੱਚ ਅਮਰੀਕਾ ਤੋਂ ਬਾਅਦ ਦੂਜੇ ਨੰਬਰ 'ਤੇ ਹੈ।
ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਸਮੁੱਚੀਆਂ ਸਿੱਖ ਸੰਗਤਾਂ ਨੂੰ ਮੀਰੀ ਪੀਰੀ ਦੇ ਪਾਵਨ ਦਿਹਾੜੇ ਮੌਕੇ ਸੰਦੇਸ਼ ਦਿੰਦਿਆਂ ਕਿਹਾ ਹੈ ਕਿ ਮੀਰੀ ਪੀਰੀ ਦਾ ਸਿਧਾਂਤ ਧਰਮ ਦਾ ਪਾਲਣ ਕਰਦਿਆਂ ਜ਼ਬਰ ਤੇ ਜ਼ੁਲਮ ਵਿਰੁੱਧ ਇੱਕ ਸੰਘਰਸ਼ ਹੈ। ਉਨ੍ਹਾਂ ਆਖਿਆ ਕਿ ਪੰਚਮ ਪਾਤਸ਼ਾਹ ਜੀ ਦੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਭਗਤੀ ਤੇ ਸ਼ਕਤੀ ਦੀਆਂ ਦੋ ਕਿਰਪਾਨਾਂ ਧਾਰਨ ਕਰਕੇ ਸਮਕਾਲੀ ਜ਼ਾਲਮ ਹਕੂਮਤ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਹੁਣ ਮੁਗਲ ਹਕੂਮਤ ਵੱਲੋਂ ਕੀਤੇ ਜਾਂਦੇ ਜਬਰ ਜ਼ੁਲਮ ਬਹੁਤੇ ਦੇਰ ਨਹੀਂ ਚੱਲਣਗੇ।
ਪਿਛੋਕੜ
Punjab Breaking News LIVE 28 June, 2023: ਵਿਜੀਲੈਂਸ ਬਿਊਰੋ ਪੰਜਾਬ ਦੇ ਇੱਕ ਵੱਡੇ ਸੀਨੀਅਰ IPS ਅਧਿਕਾਰੀ ਖਿਲਾਫ਼ ਕਾਰਵਾਈ ਕਰਨ ਜਾ ਰਹੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਇਸ IPS ਅਧਿਕਾਰੀ ਖਿਲਾਫ਼ ਭ੍ਰਿਸ਼ਟਾਚਾਰ ਦੇ 2 ਮਾਮਲਿਆਂ ਵਿੱਚ ਨਾਮਜ਼ਦ ਕਰਨ ਦਾ ਮੁੱਢ ਬੰਨ੍ਹ ਦਿੱਤਾ ਹੈ। ਪੰਜਾਬ ਦੇ ਇਹ ਸੀਨੀਅਰ IPS ਅਧਿਕਾਰੀ DIG ਰੈਂਕ ਦਾ ਅਫ਼ਸਰ ਹੈ। ਜਿਸ ਖਿਲਾਫ਼ ਆਉਣ ਵਾਲੇ ਦਿਨਾਂ ਵਿੱਚ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦੇ ਵੱਡੇ ਅਫ਼ਸਰ ਮਗਰ ਪਈ ਵਿਜੀਲੈਂਸ, ਸਿੱਧੇ ਭਰਤੀ ਹੋਏ ਅਫ਼ਸਰ ਵੀ ਜਾਂਚ ਦੇ ਘੇਰੇ 'ਚ
ਆਓ ਮੀਰੀ ਪੀਰੀ ਸਿਧਾਂਤ ਅਨੁਸਾਰ ਜਬਰ ਦਾ ਮੁਕਾਬਲਾ ਕਰਦਿਆਂ ਕੌਮ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਹੋਈਏ...
Miri Piri Diwas 2023: ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਸਮੁੱਚੀਆਂ ਸਿੱਖ ਸੰਗਤਾਂ ਨੂੰ ਮੀਰੀ ਪੀਰੀ ਦੇ ਪਾਵਨ ਦਿਹਾੜੇ ਮੌਕੇ ਸੰਦੇਸ਼ ਦਿੰਦਿਆਂ ਕਿਹਾ ਹੈ ਕਿ ਮੀਰੀ ਪੀਰੀ ਦਾ ਸਿਧਾਂਤ ਧਰਮ ਦਾ ਪਾਲਣ ਕਰਦਿਆਂ ਜ਼ਬਰ ਤੇ ਜ਼ੁਲਮ ਵਿਰੁੱਧ ਇੱਕ ਸੰਘਰਸ਼ ਹੈ। ਉਨ੍ਹਾਂ ਆਖਿਆ ਕਿ ਪੰਚਮ ਪਾਤਸ਼ਾਹ ਜੀ ਦੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਭਗਤੀ ਤੇ ਸ਼ਕਤੀ ਦੀਆਂ ਦੋ ਕਿਰਪਾਨਾਂ ਧਾਰਨ ਕਰਕੇ ਸਮਕਾਲੀ ਜ਼ਾਲਮ ਹਕੂਮਤ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਹੁਣ ਮੁਗਲ ਹਕੂਮਤ ਵੱਲੋਂ ਕੀਤੇ ਜਾਂਦੇ ਜਬਰ ਜ਼ੁਲਮ ਬਹੁਤੇ ਦੇਰ ਨਹੀਂ ਚੱਲਣਗੇ। ਆਓ ਮੀਰੀ ਪੀਰੀ ਸਿਧਾਂਤ ਅਨੁਸਾਰ ਜਬਰ ਦਾ ਮੁਕਾਬਲਾ ਕਰਦਿਆਂ ਕੌਮ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਹੋਈਏ...
ਦੁਨੀਆ 'ਚ ਛਾਇਆ ਭਾਰਤ! ਸੜਕ ਨੈੱਟਵਰਕ ਮਾਮਲੇ 'ਚ ਚੀਨ ਨੂੰ ਪਛਾੜਿਆ
Road network in India: ਦੁਨੀਆ ਦੇ ਸਭ ਤੋਂ ਵੱਡੇ ਸੜਕ ਨੈੱਟਵਰਕ ਦੇ ਮਾਮਲੇ 'ਚ ਭਾਰਤ ਹੁਣ ਅਮਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਪਹੁੰਚ ਗਿਆ ਹੈ। ਪਿਛਲੇ ਨੌਂ ਸਾਲਾਂ ਵਿੱਚ ਕੇਂਦਰ ਸਰਕਾਰ ਨੇ ਦੇਸ਼ ਭਰ ਵਿੱਚ ਕਰੀਬ 54 ਹਜ਼ਾਰ ਕਿਲੋਮੀਟਰ ਨਵੇਂ ਕੌਮੀ ਮਾਰਗਾਂ ਦਾ ਜਾਲ ਵਿਛਾਇਆ ਹੈ। ਭਾਰਤ ਨੇ 1.45 ਲੱਖ ਕਿਲੋਮੀਟਰ ਸੜਕਾਂ ਬਣਾ ਕੇ ਚੀਨ ਨੂੰ ਪਛਾੜ ਕੇ ਦੂਜਾ ਸਥਾਨ ਹਾਸਲ ਕੀਤਾ ਹੈ। ਸੜਕ ਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਸਰਕਾਰ ਵੱਲੋਂ ਪਿਛਲੇ ਨੌਂ ਸਾਲਾਂ 'ਚ ਕੀਤੇ ਗਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦੇ ਹੋਏ ਇਹ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਦਾ ਸੜਕੀ ਨੈੱਟਵਰਕ 59 ਫੀਸਦੀ ਵਧਿਆ ਹੈ ਤੇ ਦੁਨੀਆ ਵਿੱਚ ਅਮਰੀਕਾ ਤੋਂ ਬਾਅਦ ਦੂਜੇ ਨੰਬਰ 'ਤੇ ਹੈ। ਦੁਨੀਆ 'ਚ ਛਾਇਆ ਭਾਰਤ! ਸੜਕ ਨੈੱਟਵਰਕ ਮਾਮਲੇ 'ਚ ਚੀਨ ਨੂੰ ਪਛਾੜਿਆ
ਵਿੱਤੀ ਸੰਕਟ ਵੱਲ ਵੱਧ ਰਿਹਾ ਪੰਜਾਬ ! ਕੇਂਦਰ ਨੇ ਵੀ ਨਹੀਂ ਦਿੱਤਾ 5000 ਕਰੋੜ
Punjab News : ਮੌਜੂਦਾ ਸਮੇਂ ਪੰਜਾਬ ਆਰਥਿਕ ਸੰਕਟ ਵੱਲ ਵੱਧ ਸਕਦਾ ਹੈ। ਕਿਉਂਕਿ ਪੰਜਾਬ ਸਰਕਾਰ ਦਾ ਕੇਂਦਰ ਨੇ ਹਾਲੇ ਤੱਕ ਬਕਾਇਆ ਨਹੀਂ ਦਿੱਤਾ ਹੈ। ਜਿਸ ਕਾਰਨ ਪੰਜਾਬ ਵਿੱਚ ਮਾਲੀ ਸੰਕਟ ਵੱਧ ਸਕਦਾ ਹੈ। ਮਾਨ ਸਰਕਾਰ ਨੇ ਵਿੱਤੀ ਸੰਕਟ ਤੋਂ ਆਰਜ਼ੀ ਰਾਹਤ ਲਈ ਹੁਣ GST ਮੁਆਵਜ਼ੇ ਦੇ ਕਰੋੜਾਂ ਰੁਪਏ ਦੇ ਬਕਾਏ 'ਤੇ ਟੇਕ ਲਾਈ ਹੈ। ਪੰਜਾਬ ਸਰਕਾਰ ਨੂੰ ਉਮੀਦ ਹੈ ਕਿ ਜੇ ਕੇਂਦਰ ਸਰਕਾਰ GST ਮੁਆਵਜ਼ੇ ਦੇ ਪੁਰਾਣੇ ਬਕਾਏ ਦਾ ਮਸਲਾ ਹੱਲ ਕਰ ਦਿੰਦੀ ਹਿੈ ਤਾਂ ਇਸ ਨਾਲ ਪੰਜਾਬ ਨੂੰ 5000 ਕਰੋੜ ਰੁਪਏ ਮਿਲ ਸਕਦੇ ਹਨ। ਜਿਸ ਨਾਲ ਪੰਜਾਬ ਦੀ ਆਰਥਿਕ ਸਥਿਤੀ ਲੀਹ 'ਤੇ ਆ ਸਕਦੀ ਹੈ। ਇਹਨਾਂ ਫੰਡਾਂ ਤੋਂ ਬਿਨਾ ਸੂਬੇ ਵਿੱਚ ਕਈ ਤਰ੍ਹਾਂ ਦੇ ਵਿਕਾਸ ਕਾਰਜ਼ ਲਟਕੇ ਹੋਏ ਹਨ। ਵਿੱਤੀ ਸੰਕਟ ਵੱਲ ਵੱਧ ਰਿਹਾ ਪੰਜਾਬ ! ਕੇਂਦਰ ਨੇ ਵੀ ਨਹੀਂ ਦਿੱਤਾ 5000 ਕਰੋੜ
- - - - - - - - - Advertisement - - - - - - - - -