Punjab Breaking News Live: ਸਰਕਾਰੀ ਸਕੂਲਾਂ ਦੀਆਂ ਨਾਨ ਬੋਰਡ ਜਮਾਤਾਂ ਦੇ ਨਤੀਜੇ ਅੱਜ, ਚੋਣਾਂ ਤੋਂ ਪਹਿਲਾਂ ਸਰਕਾਰ ਦਾ ਤੋਹਫਾ, CM ਮਾਨ ਦੇ ਘਰ ਤੋਂ ਆਵੇਗੀ ਖੁਸ਼ਖਬਰੀ!
Punjab Breaking News LIVE, 28 March, 2024:ਸਰਕਾਰੀ ਸਕੂਲਾਂ ਦੀਆਂ ਨਾਨ ਬੋਰਡ ਜਮਾਤਾਂ ਦੇ ਨਤੀਜੇ ਅੱਜ, ਚੋਣਾਂ ਤੋਂ ਪਹਿਲਾਂ ਸਰਕਾਰ ਦਾ ਤੋਹਫਾ, CM ਮਾਨ ਦੇ ਘਰ ਤੋਂ ਆਵੇਗੀ ਖੁਸ਼ਖਬਰੀ!
LIVE
Background
Punjab Breaking News LIVE, 28 March, 2024: ਪੰਜਾਬ ਦੇ 19109 ਸਰਕਾਰੀ ਸਕੂਲਾਂ ਵਿੱਚ ਅੱਜ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (PTM) ਕਰਵਾਈ ਜਾ ਰਹੀ ਹੈ। ਪੇਟੀਐਮ ਸਵੇਰੇ 9 ਵਜੇ ਸ਼ੁਰੂ ਹੋ ਚੁੱਕੀ ਹੈ ਜੋ ਕਿ ਦੁਪਹਿਰ 2 ਵਜੇ ਤੱਕ ਚੱਲੇਗੀ। ਸਾਰੇ ਸਕੂਲਾਂ ਵਿੱਚ ਪੇਟੀਐਮ ਸਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਸਨ। ਮਿਲੀ ਜਾਣਕਾਰੀ ਅਨੁਸਾਰ ਬੱਚਿਆਂ ਦਾ ਰਿਜਲਟ ਦੇਣ ਦਾ ਸਿਲਸਿਲਾ ਜਾਰੀ ਹੈ, ਇਸ ਦੌਰਾਨ ਵਿਦਿਆਰਥੀਆਂ ਦੇ ਨਤੀਜਿਆਂ ਤੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਮੀਟਿੰਗ ਵਿੱਚ 18 ਲੱਖ ਤੋਂ ਵੱਧ ਪਰਿਵਾਰਕ ਮੈਂਬਰ ਸ਼ਾਮਲ ਹੋਣਗੇ। ਇਸ ਦੌਰਾਨ ਬੱਚਿਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਈ ਰਣਨੀਤੀ ਉੱਤੇ ਵੀ ਮਾਪਿਆਂ ਦੇ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਪੰਜਾਬ ਦੇ ਸਕੂਲਾਂ 'ਚ ਅੱਜ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ, ਰਿਜਲਟ ਦੇ ਨਾਲ ਬੱਚਿਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਨੂੰ ਲੈ ਕੇ ਹੋਵੇਗਾ ਵਿਚਾਰ-ਵਟਾਂਦਰਾ
MGNREGA Wage Rates: ਚੋਣਾਂ ਤੋਂ ਪਹਿਲਾਂ ਸਰਕਾਰ ਦਾ ਤੋਹਫਾ, ਮਨਰੇਗਾ ਮਜ਼ਦੂਰੀ 'ਚ ਬੰਪਰ ਵਾਧਾ, ਨੋਟੀਫਿਕੇਸ਼ਨ ਜਾਰੀ
MGNREGA Wage Rates Hike: ਕੇਂਦਰ ਸਰਕਾਰ (Central government) ਨੇ 'ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ' (Mahatma Gandhi National Rural Employment Guarantee Scheme- MNREGA) ਤਹਿਤ ਕੰਮ ਕਰਦੇ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਮਨਰੇਗਾ ਮਜ਼ਦੂਰੀ ਦਰ ਵਿੱਚ 3 ਤੋਂ 10 ਫੀਸਦੀ ਵਾਧਾ ਕੀਤਾ ਹੈ। ਵੀਰਵਾਰ (28 ਮਾਰਚ) ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਲੋਕ ਸਭਾ ਚੋਣਾਂ ਤੋਂ ਪਹਿਲਾਂ ਵਧੀ ਤਨਖਾਹ ਦੀ ਦਰ ਵਿੱਤੀ ਸਾਲ 2024-25 ਲਈ ਹੈ। ਮਨਰੇਗਾ ਮਜ਼ਦੂਰਾਂ (wages of MNREGA workers) ਲਈ ਨਵੀਂ ਉਜਰਤ ਦਰਾਂ 1 ਅਪ੍ਰੈਲ 2024 ਤੋਂ ਲਾਗੂ ਹੋਣਗੀਆਂ। ਮਨਰੇਗਾ ਮਜ਼ਦੂਰੀ (MNREGA wages) ਵਿੱਚ ਵਾਧਾ ਚਾਲੂ ਵਿੱਤੀ ਸਾਲ ਵਿੱਚ ਕੀਤੇ ਵਾਧੇ ਵਾਂਗ ਹੀ ਹੈ। ਨੋਟੀਫਿਕੇਸ਼ਨ ਦੇ ਅਨੁਸਾਰ, 2023-24 ਦੇ ਮੁਕਾਬਲੇ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 2024-25 ਲਈ ਮਜ਼ਦੂਰੀ ਦਰ ਵਿੱਚ ਘੱਟੋ ਘੱਟ 3 ਫ਼ੀਸਦੀ ਦਾ ਵਾਧਾ ਹੋਇਆ ਹੈ। ਚੋਣਾਂ ਤੋਂ ਪਹਿਲਾਂ ਸਰਕਾਰ ਦਾ ਤੋਹਫਾ, ਮਨਰੇਗਾ ਮਜ਼ਦੂਰੀ 'ਚ ਬੰਪਰ ਵਾਧਾ, ਨੋਟੀਫਿਕੇਸ਼ਨ ਜਾਰੀ
Gurpreet Kaur Pregnant: ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ, ਆਉਣ ਵਾਲੀ ਖੁਸ਼ਖ਼ਬਰੀ
CM Mann wife Gurpreet Kaur Pregnant: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਗਰਭਵਤੀ ਹਨ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਖੁੱਦ ਦਿੱਤੀ ਸੀ। ਉਹਨਾਂ ਨੇ 26 ਜਨਵਰੀ ਮੌਕੇ ਲੁਧਿਆਣਾ 'ਚ ਰੱਖੇ ਸਰਕਾਰੀ ਸਮਾਗਮ ਵਿੱਚ ਕਿਹਾ ਸੀ ਕਿ ਉਹਨਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਗਰਭਵਤੀ ਹਨ ਅਤੇ ਮਾਰਚ ਵਿਚ ਉਨ੍ਹਾਂ ਦੇ ਘਰ ਮਹਿਮਾਨ ਆਉਣ ਵਾਲਾ ਹੈ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ, ਆਉਣ ਵਾਲੀ ਖੁਸ਼ਖ਼ਬਰੀ
Chandigarh News: ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਗੂੰਜੀਆਂ ਕਿਲਕਾਰੀਆਂ! ਬੇਟੀ ਨੇ ਲਿਆ ਜਨਮ
Chandigarh News: ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੇਟੀ ਨੇ ਜਨਮ ਲਿਆ ਹੈ। ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉਪਰ ਪੋਸਟ ਪਾ ਕੇ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..।
Punjab Weather Update: ਪੰਜਾਬ 'ਚ ਵੈਸਟਰਨ ਡਿਸਟਰਬੈਂਸ ਕਰਕੇ ਫਿਰ ਬਦਲਿਆ ਮੌਸਮ, 8 ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ
Punjab Weather : ਤੜਕ ਸਵੇਰੇ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਹਲਕੀ ਬਾਰਿਸ਼ ਪਈ। ਪੰਜਾਬ ਦਾ ਮੌਸਮ ਇੱਕ ਵਾਰ ਫਿਰ ਤੋਂ ਵੈਸਟਰਨ ਡਿਸਟਰਬੈਂਸ ਕਰਕੇ ਬਦਲਿਆ ਹੈ। ਪੰਜਾਬ ਦੇ ਮਾਝੇ 'ਚ ਬੁੱਧਵਾਰ ਤੋਂ ਹੀ ਬੱਦਲਾਂ ਅਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲਿਆ। ਜਿਸ ਕਰਕੇ ਅੱਜ ਵੀਰਵਾਰ ਨੂੰ ਵੀ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 29-30 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਸਰਗਰਮ ਪੱਛਮੀ ਗੜਬੜੀ ਕਾਰਨ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 29 ਅਤੇ 30 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
Gurpreet Kaur Pregnant: ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ, ਆਉਣ ਵਾਲੀ ਖੁਸ਼ਖ਼ਬਰੀ
CM Mann wife Gurpreet Kaur Pregnant: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਗਰਭਵਤੀ ਹਨ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਖੁੱਦ ਦਿੱਤੀ ਸੀ। ਉਹਨਾਂ ਨੇ 26 ਜਨਵਰੀ ਮੌਕੇ ਲੁਧਿਆਣਾ 'ਚ ਰੱਖੇ ਸਰਕਾਰੀ ਸਮਾਗਮ ਵਿੱਚ ਕਿਹਾ ਸੀ ਕਿ ਉਹਨਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਗਰਭਵਤੀ ਹਨ ਅਤੇ ਮਾਰਚ ਵਿਚ ਉਨ੍ਹਾਂ ਦੇ ਘਰ ਮਹਿਮਾਨ ਆਉਣ ਵਾਲਾ ਹੈ।
MGNREGA Wage Rates: ਚੋਣਾਂ ਤੋਂ ਪਹਿਲਾਂ ਸਰਕਾਰ ਦਾ ਤੋਹਫਾ, ਮਨਰੇਗਾ ਮਜ਼ਦੂਰੀ 'ਚ ਬੰਪਰ ਵਾਧਾ, ਨੋਟੀਫਿਕੇਸ਼ਨ ਜਾਰੀ
MGNREGA Wage Rates Hike: ਕੇਂਦਰ ਸਰਕਾਰ (Central government) ਨੇ 'ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ' (Mahatma Gandhi National Rural Employment Guarantee Scheme- MNREGA) ਤਹਿਤ ਕੰਮ ਕਰਦੇ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਮਨਰੇਗਾ ਮਜ਼ਦੂਰੀ ਦਰ ਵਿੱਚ 3 ਤੋਂ 10 ਫੀਸਦੀ ਵਾਧਾ ਕੀਤਾ ਹੈ। ਵੀਰਵਾਰ (28 ਮਾਰਚ) ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਲੋਕ ਸਭਾ ਚੋਣਾਂ ਤੋਂ ਪਹਿਲਾਂ ਵਧੀ ਤਨਖਾਹ ਦੀ ਦਰ ਵਿੱਤੀ ਸਾਲ 2024-25 ਲਈ ਹੈ। ਮਨਰੇਗਾ ਮਜ਼ਦੂਰਾਂ (wages of MNREGA workers) ਲਈ ਨਵੀਂ ਉਜਰਤ ਦਰਾਂ 1 ਅਪ੍ਰੈਲ 2024 ਤੋਂ ਲਾਗੂ ਹੋਣਗੀਆਂ। ਮਨਰੇਗਾ ਮਜ਼ਦੂਰੀ (MNREGA wages) ਵਿੱਚ ਵਾਧਾ ਚਾਲੂ ਵਿੱਤੀ ਸਾਲ ਵਿੱਚ ਕੀਤੇ ਵਾਧੇ ਵਾਂਗ ਹੀ ਹੈ। ਨੋਟੀਫਿਕੇਸ਼ਨ ਦੇ ਅਨੁਸਾਰ, 2023-24 ਦੇ ਮੁਕਾਬਲੇ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 2024-25 ਲਈ ਮਜ਼ਦੂਰੀ ਦਰ ਵਿੱਚ ਘੱਟੋ ਘੱਟ 3 ਫ਼ੀਸਦੀ ਦਾ ਵਾਧਾ ਹੋਇਆ ਹੈ।
Punjab Mega PTM: ਪੰਜਾਬ ਦੇ ਸਕੂਲਾਂ 'ਚ ਅੱਜ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ, ਰਿਜਲਟ ਦੇ ਨਾਲ ਬੱਚਿਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਨੂੰ ਲੈ ਕੇ ਹੋਵੇਗਾ ਵਿਚਾਰ-ਵਟਾਂਦਰਾ
Result of non-board classes 2024: ਪੰਜਾਬ ਦੇ 19109 ਸਰਕਾਰੀ ਸਕੂਲਾਂ ਵਿੱਚ ਅੱਜ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (PTM) ਕਰਵਾਈ ਜਾ ਰਹੀ ਹੈ। ਪੇਟੀਐਮ ਸਵੇਰੇ 9 ਵਜੇ ਸ਼ੁਰੂ ਹੋ ਚੁੱਕੀ ਹੈ ਜੋ ਕਿ ਦੁਪਹਿਰ 2 ਵਜੇ ਤੱਕ ਚੱਲੇਗੀ। ਸਾਰੇ ਸਕੂਲਾਂ ਵਿੱਚ ਪੇਟੀਐਮ ਸਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਸਨ। ਮਿਲੀ ਜਾਣਕਾਰੀ ਅਨੁਸਾਰ ਬੱਚਿਆਂ ਦਾ ਰਿਜਲਟ ਦੇਣ ਦਾ ਸਿਲਸਿਲਾ ਜਾਰੀ ਹੈ, ਇਸ ਦੌਰਾਨ ਵਿਦਿਆਰਥੀਆਂ ਦੇ ਨਤੀਜਿਆਂ ਤੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਮੀਟਿੰਗ ਵਿੱਚ 18 ਲੱਖ ਤੋਂ ਵੱਧ ਪਰਿਵਾਰਕ ਮੈਂਬਰ ਸ਼ਾਮਲ ਹੋਣਗੇ। ਇਸ ਦੌਰਾਨ ਬੱਚਿਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਈ ਰਣਨੀਤੀ ਉੱਤੇ ਵੀ ਮਾਪਿਆਂ ਦੇ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।