Punjab Breaking News LIVE: ਸੁਖਪਾਲ ਖਹਿਰਾ ਗ੍ਰਿਫਤਾਰ, ਨਿੱਝਰ ਦੀ ਹੱਤਿਆ 'ਤੇ ਐਨਡੀਪੀ ਦਾ ਸਖਤ ਸਟੈਂਡ, ਸਰਹੱਦੀ ਖੇਤਰਾਂ ਦਾ ਮੁੜ ਦੌਰਾ ਕਰਨਗੇ ਰਾਜਪਾਲ
Punjab Breaking News LIVE, 28 September, 2023: ਸੁਖਪਾਲ ਖਹਿਰਾ ਗ੍ਰਿਫਤਾਰ, ਨਿੱਝਰ ਦੀ ਹੱਤਿਆ 'ਤੇ ਐਨਡੀਪੀ ਦਾ ਸਖਤ ਸਟੈਂਡ, ਸਰਹੱਦੀ ਖੇਤਰਾਂ ਦਾ ਮੁੜ ਦੌਰਾ ਕਰਨਗੇ ਰਾਜਪਾਲ,ਪੰਜਾਬ-ਹਰਿਆਣਾ 'ਚ ਕਮਜ਼ੋਰ ਪਿਆ ਮਾਨਸੂਨ

Background
Punjab Breaking News LIVE, 28 September, 2023: ਪੰਜਾਬ ਦੇ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਮਾਨ ਸਰਕਾਰ ਵੱਲੋਂ ਇੱਕ ਖਾਸ ਤੋਹਫਾ ਮਿਲਣ ਜਾ ਰਿਹਾ ਹੈ। ਜਿਸ ਰਾਹੀਂ ਗਰੀਬ ਅਨੁਸੂਚਿਤ ਜਾਤੀ ਦੇ ਲੋਕ ਆਸਾਨੀ ਨਾਲ ਆਪਣੀ ਰੋਜ਼ੀ-ਰੋਟੀ ਕਮਾ ਸਕਦੇ ਹਨ। ਪੰਜਾਬ ਸਰਕਾਰ ਨੇ ਆਟੋ ਚਾਲਕਾਂ ਨੂੰ ਵੱਡੀ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਰਾਜ ਸਰਕਾਰ ਦੀ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਯੁਦਿਆ ਯੋਜਨਾ ਤਹਿਤ ਗਰੀਬ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਬੈਟਰੀਆਂ ਵਾਲੇ ਈ-ਰਿਕਸ਼ਾ ਮੁਹੱਈਆ ਕਰਵਾਏ ਜਾਣਗੇ। ਮਾਨ ਸਰਕਾਰ ਦਾ ਵੱਡਾ ਤੋਹਫਾ, ਪੰਜਾਬ ਦੇ ਗਰੀਬਾਂ ਨੂੰ ਇਸ ਤਰ੍ਹਾਂ ਬਣਾਏਗਾ ਆਤਮ ਨਿਰਭਰ
ਸੁਖਪਾਲ ਖਹਿਰਾ ਗ੍ਰਿਫਤਾਰ, ਤੜਕੇ 5 ਵਜੇ ਚੰਡੀਗੜ੍ਹ ਰਿਹਾਇਸ਼ 'ਤੇ ਰੇਡ
Sukhpal Khaira: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਤੜਕੇ 5 ਵਜੇ ਸੁਖਪਾਲ ਖਹਿਰਾ ਦੇ ਚੰਡੀਗੜ੍ਹ ਰਿਹਾਇਸ਼ 'ਤੇ ਰੇਡ ਕੀਤੀ। ਜਿਸ ਤੋਂ ਬਾਅਦ ਜਲਾਲਾਬਾਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਗ੍ਰਿਫਤਾਰੀ ਦੌਰਾਨ ਕਾਫੀ ਦੇਰ ਤਕ ਪੁਲਿਸ ਅਤੇ ਸੁਖਪਾਲ ਖਹਿਰਾ ਦੀ ਆਪਸ ਵਿਚ ਬਹਿਸ ਵੀ ਚਲਦੀ ਰਹੀ ਹੈ। ਸੁਖਪਾਲ ਖਹਿਰਾ ਗ੍ਰਿਫਤਾਰ, ਤੜਕੇ 5 ਵਜੇ ਚੰਡੀਗੜ੍ਹ ਰਿਹਾਇਸ਼ 'ਤੇ ਰੇਡ
ਸਰਹੱਦੀ ਖੇਤਰਾਂ ਦਾ ਮੁੜ ਦੌਰਾ ਕਰਨਗੇ ਰਾਜਪਾਲ, ਅਗਲੇ ਮਹੀਨ ਜਾਣਗੇ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇੱਕ ਵਾਰ ਮੁੜ ਸਰਹੱਦੀ ਖੇਤਰਾਂ ਦੇ ਦੌਰੇ 'ਤੇ ਜਾ ਰਹੇ ਹਨ। ਰਾਜਪਾਲ ਦਾ ਇਹ ਦੌਰਾ 4 ਤੋਂ 6 ਅਕਤੂਬਰ ਤੱਕ ਹੋਵੇਗਾ। ਇਸ ਤੋਂ ਪਹਿਲਾਂ ਗਵਰਨਰ 4 ਮਹੀਨੇ ਪਹਿਲਾਂ ਬੌਰਡਰ ਏਰੀਆ 'ਚ ਗਏ ਸਨ। ਅਕਤੂਬਰ ਮਹੀਨੇ ਦੇ ਵਿਜ਼ਟ ਸਬੰਧੀ ਸੂਬੇ ਦੇ ਚੀਫ਼ ਸੈਕਟਰੀ ਅਤੇ ਡੀਜੀਪੀ ਨੂੰ ਜਾਣਕਾਰੀ ਭੇਜ ਦਿੱਤੀ ਗਈ ਹੈ ਅਤੇ ਰਾਜਪਾਲ ਦੇ ਦੌਰਾ ਸਬੰਧੀ ਸਰਹੱਦੀ ਜਿਲ੍ਹਿਆਂ ਦੇ ਡੀਸੀ, ਐਸਐਸਪੀ ਤੇ ਪੁਲਿਸ ਕਮਿਸ਼ਨਰਾਂ ਨੂੰ ਅਲਰਟ ਕਰਨ ਦੇ ਹੁਕਮ ਜਾਰੀ ਕਰਨ ਲਈ ਕਿਹਾ ਗਿਆ ਹੈ। ਸਰਹੱਦੀ ਖੇਤਰਾਂ ਦਾ ਮੁੜ ਦੌਰਾ ਕਰਨਗੇ ਰਾਜਪਾਲ, ਅਗਲੇ ਮਹੀਨ ਜਾਣਗੇ
ਖਾਲਿਸਤਾਨੀ ਲੀਡਰ ਨਿੱਝਰ ਦੀ ਹੱਤਿਆ 'ਤੇ ਐਨਡੀਪੀ ਦਾ ਸਖਤ ਸਟੈਂਡ
India Canada Crisis: ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ਉਪਰ ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ (ਐਨਡੀਪੀ) ਨੇ ਵੀ ਸਖਤ ਸਟੈਂਡ ਲਿਆ ਹੈ। ਐਨਡੀਪੀ ਦੇ ਆਗੂ ਜਗਮੀਤ ਸਿੰਘ ਨੇ ਕਿਹਾ ਹੈ ਕਿ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ’ਚ ਇੱਕ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਦੇ ਪੁਖ਼ਤਾ ਸਬੂਤ ਹਨ। ਖਾਲਿਸਤਾਨੀ ਲੀਡਰ ਨਿੱਝਰ ਦੀ ਹੱਤਿਆ 'ਤੇ ਐਨਡੀਪੀ ਦਾ ਸਖਤ ਸਟੈਂਡ
ਪੰਜਾਬ-ਹਰਿਆਣਾ 'ਚ ਕਮਜ਼ੋਰ ਪਿਆ ਮਾਨਸੂਨ, ਜਾਣੋ 3 ਅਕਤੂਬਰ ਤੱਕ ਕਿਹੋ ਜਿਹਾ ਰਹੇਗਾ ਮੌਸਮ
Punjab-Haryana Weather Update: ਪੰਜਾਬ ਅਤੇ ਹਰਿਆਣਾ ਦੇ ਮੌਸਮ ਵਿੱਚ ਇਨ੍ਹੀਂ ਦਿਨੀਂ ਕਾਫੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ 'ਚ ਮੌਸਮ ਪੂਰੀ ਤਰ੍ਹਾਂ ਸਾਫ ਹੈ, ਜਿਸ ਕਾਰਨ ਦਿਨ ਦਾ ਤਾਪਮਾਨ ਵਧ ਗਿਆ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 3 ਅਕਤੂਬਰ ਤੱਕ ਮੌਸਮ ਸਾਫ਼ ਰਹੇਗਾ। ਨਾਲ ਹੀ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੀਂਹ ਨਹੀਂ ਪਿਆ। ਇਸ ਦੇ ਨਾਲ ਹੀ ਹਰਿਆਣਾ ਵਿੱਚ ਵੀ ਇਸ ਹਫਤੇ ਦੀ ਸ਼ੁਰੂਆਤ ਤੋਂ ਬਾਅਦ ਕੋਈ ਬਾਰਿਸ਼ ਦਰਜ ਨਹੀਂ ਕੀਤੀ ਗਈ। ਪੰਜਾਬ-ਹਰਿਆਣਾ 'ਚ ਕਮਜ਼ੋਰ ਪਿਆ ਮਾਨਸੂਨ, ਜਾਣੋ 3 ਅਕਤੂਬਰ ਤੱਕ ਕਿਹੋ ਜਿਹਾ ਰਹੇਗਾ ਮੌਸਮ
Goldy Brar: ਗੈਂਗਸਟਰ ਗੋਲਡੀ ਬਰਾੜ ਆਪਣੀ ਜਾਨ ਬਚਾਉਣ ਲਈ ਭੱਜ-ਨੱਠ ਕਰ ਰਿਹਾ
ਗੈਂਗਸਟਰ ਗੋਲਡੀ ਬਰਾੜ ਆਪਣੀ ਜਾਨ ਬਚਾਉਣ ਲਈ ਭੱਜ-ਨੱਠ ਕਰ ਰਿਹਾ ਹੈ। ਇਹ ਖੁਲਾਸਾ ਭਾਰਤੀ ਖੁਫੀਆ ਏਜੰਸੀਆਂ ਦੇ ਨਵੇਂ ਡੋਜ਼ੀਅਰ ਨੇ ਕੀਤਾ ਹੈ। ਗੋਲਡੀ ਬਰਾੜ 15 ਅਗਸਤ 2017 ਨੂੰ ਭਾਰਤ ਤੋਂ ਕੈਨੇਡਾ ਪਹੁੰਚਿਆ ਤੇ ਬਾਅਦ ਵਿੱਚ ਅਮਰੀਕਾ ਭੱਜਣ ਵਿੱਚ ਕਾਮਯਾਬ ਹੋ ਗਿਆ। ਉਦੋਂ ਤੋਂ ਉਹ ਕੈਲੀਫੋਰਨੀਆ ਵਿਚ ਰਹਿ ਰਿਹਾ ਹੈ ਤੇ ਅਮਰੀਕਾ ਤੋਂ ਕਾਨੂੰਨੀ ਢੰਗ ਨਾਲ ਸ਼ਰਨ ਮੰਗ ਰਿਹਾ ਹੈ। ਪਤਾ ਲੱਗਾ ਹੈ ਕਿ ਉਹ ਕੈਲੀਫੋਰਨੀਆ ਦੇ ਫਰਿਜ਼ਨੋ ਸ਼ਹਿਰ ਵਿੱਚ ਹੈ। ਏਜੰਸੀਆਂ ਤੋਂ ਬਚਣ ਲਈ ਬਰਾੜ ਐਨਕ੍ਰਿਪਟਡ ਕਮਿਊਨੀਕੇਸ਼ਨ ਐਪਸ ਦੀ ਵਰਤੋਂ ਕਰ ਰਹੇ ਹਨ।
Punjab Police: ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਪ ਦੀ ਪ੍ਰਤੀਕਿਰਿਆ
ਨਸ਼ਿਆਂ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਬਿਆਨ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਸਿੰਘ ਕੰਗ ਨੇ ਖਹਿਰਾ ਦੀ ਗ੍ਰਿਫ਼ਤਾਰੀ 'ਤੇ ਕਿਹਾ ਕਿ ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਨਸ਼ੇ ਦਾ ਸ਼ਿਕਾਰ ਹਨ। ਅੱਜ ਪੰਜਾਬ ਪੁਲਿਸ ਨੇ ਨਸ਼ਿਆਂ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸਆਈਟੀ ਦੀ ਜਾਂਚ ਦੌਰਾਨ ਖਹਿਰਾ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਇਆ ਗਿਆ ਹੈ। ਇਸ ਮਾਮਲੇ 'ਚ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਅਤੇ ਜਾਂਚ ਏਜੰਸੀਆਂ ਕਾਨੂੰਨ ਅਨੁਸਾਰ ਆਪਣਾ ਕੰਮ ਕਰਨਗੀਆਂ।






















