Punjab Breaking News Live: ਪੰਜਾਬ ਦੀਆਂ ਪੰਚਾਇਤੀ ਚੋਣਾਂ ਹੋਣਗੀਆਂ ਲੇਟ, ਹਾਈਕੋਰਟ ਪਹੁੰਚਿਆ ਕਿਸਾਨ ਸ਼ੁਭਕਰਨ ਦੀ ਮੌਤ ਦਾ ਮਾਮਲਾ, 1 ਮਾਰਚ ਤੋਂ ਬਦਲਣਗੇ ਫਾਸਟੈਗ ਤੇ GST ਦੇ ਨਿਯਮ

Punjab Breaking News LIVE, 29 February 2024:ਪੰਜਾਬ ਦੀਆਂ ਪੰਚਾਇਤੀ ਚੋਣਾਂ ਹੋਣਗੀਆਂ ਲੇਟ, ਹਾਈਕੋਰਟ ਪਹੁੰਚਿਆ ਕਿਸਾਨ ਸ਼ੁਭਕਰਨ ਦੀ ਮੌਤ ਦਾ ਮਾਮਲਾ, 1 ਮਾਰਚ ਤੋਂ ਬਦਲਣਗੇ ਫਾਸਟੈਗ ਤੇ GST ਦੇ ਨਿਯਮ

ABP Sanjha Last Updated: 29 Feb 2024 11:57 AM
Ludhiana News: ਰਵਨੀਤ ਬਿੱਟੂ, ਭਾਰਤ ਭੂਸ਼ਨ ਆਸ਼ੂ ਤੇ ਸੰਜੇ ਤਲਵਾੜ ਖਿਲਾਫ ਐਫਆਈਆਰ ਦਰਜ

Ludhiana News: ਲੁਧਿਆਣਾ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਬਿੱਟੂ, ਭਾਰਤ ਭੂਸ਼ਨ ਆਸ਼ੂ ਤੇ ਸੰਜੇ ਤਲਵਾੜ ਖਿਲਾਫ ਐਫਆਈਆਰ ਦਰਜ ਕੀਤੀ ਹੈ। ਇਹ ਮਾਮਲਾ ਲੁਧਿਆਣਾ ਨਗਰ ਨਿਗਮ ਵਿੱਚ ਰੋਸ ਪ੍ਰਦਰਸ਼ਨ ਨੂੰ ਲੈ ਕੇ ਕੀਤਾ ਗਿਆ ਹੈ। 27 ਫਰਵਰੀ ਨੂੰ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਨ ਆਸ਼ੂ ਤੇ ਸੰਜੇ ਤਲਵਾੜ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਨੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਸੀ।

Mohali News: ਪੰਜਾਬ ਨੂੰ ਵੱਡਾ ਤੋਹਫਾ! ਸੂਬੇ ਨੂੰ ਮਿਲਿਆ ਪਹਿਲਾ ਲੀਵਰ ਇੰਸਟੀਚਿਊਟ

Mohali News: ਪੰਜਾਬ ਨੂੰ ਅੱਜ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (ਪੀਆਈਐਲਬੀਐਸ) ਮਿਲ ਰਿਹਾ ਹੈ । ਇਸ ਦਾ ਉਦਘਾਟਨ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਕਰ ਰਹੇ ਹਨ। ਇਸ ਸੰਸਥਾ ਦੀ ਸਥਾਪਨਾ ਮੁਹਾਲੀ ਵਿੱਚ ਕੀਤੀ ਗਈ ਹੈ। ਇਸ ਵਿੱਚ ਲੀਵਰ ਨਾਲ ਸਬੰਧਤ ਬਿਮਾਰੀਆਂ ਦਾ ਬਹੁਤ ਹੀ ਆਧੁਨਿਕ ਤਕਨੀਕ ਨਾਲ ਇਲਾਜ ਕੀਤਾ ਜਾਵੇਗਾ। ਇਸ ਮੌਕੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਮੇਤ ਕਈ ਅਧਿਕਾਰੀ ਮੌਜੂਦ ਰਹਿਣਗੇ। ਹਸਪਤਾਲ ਵਿੱਚ ਸਟਾਫ਼ ਦੀ ਭਰਤੀ ਤੋਂ ਲੈ ਕੇ ਹੋਰ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸਰਕਾਰ ਨੇ ਸੱਤਾ ਵਿੱਚ ਆਉਂਦੇ ਹੀ ਇਸ ਸੰਸਥਾ ਦੀ ਸਥਾਪਨਾ ਦਾ ਫੈਸਲਾ ਲਿਆ ਸੀ। ਉੱਤਰੀ ਭਾਰਤ ਵਿੱਚ ਇਹ ਆਪਣੀ ਕਿਸਮ ਦਾ ਪਹਿਲਾ ਸੰਸਥਾਨ ਹੈ। ਸਰਕਾਰ ਨੇ 2022 ਦੇ ਬਜਟ ਸੈਸ਼ਨ ਵਿੱਚ ਇਸ ਦਾ ਐਲਾਨ ਕੀਤਾ ਸੀ। ਪੀਜੀਆਈ ਚੰਡੀਗੜ੍ਹ ਦੇ ਹੈਪੇਟੋਲੋਜੀ ਵਿਭਾਗ ਦੇ ਸਾਬਕਾ ਮੁਖੀ ਪ੍ਰੋਫੈਸਰ ਵਰਿੰਦਰ ਸਿੰਘ ਨੂੰ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

Farmers Protest: ਕਿਸਾਨ ਸ਼ੁਭਕਰਨ ਦੇ ਕਾਤਲਾਂ ਖਿਲਾਫ ਐਫਆਈਆਰ ਦਰਜ, ਅੱਜ ਹੋਏਗਾ ਸਸਕਾਰ

Farmers Protest 2024: ਪੰਜਾਬ ਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ 21 ਫਰਵਰੀ ਨੂੰ ਪੁਲਿਸ ਨਾਲ ਝੜਪ 'ਚ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਸਬੰਧੀ ਪੰਜਾਬ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਨੇ ਆਈਪੀਐਸ ਦੀ ਧਾਰਾ 302 (ਕਤਲ) ਤੇ 114 ਤਹਿਤ ਕੇਸ ਦਰਜ ਕਰ ਲਿਆ ਹੈ। ਉਂਝ ਇਸ ਐਫਆਈਆਰ ਵਿੱਚ ਕਿਸੇ ਨੂੰ ਨਾਮਜਦ ਨਹੀਂ ਕੀਤਾ। ਪੰਜਾਬ ਪੁਲਿਸ ਨੇ ਕਿਸਾਨ ਜਥੇਬੰਦੀਆਂ ਦੇ ਦਬਾਅ ਮਗਰੋਂ ਦਰਜ ਕੀਤੀ ਹੈ। ਹਾਸਲ ਜਾਣਕਾਰੀ ਮੁਤਾਬਕ ਮੁਲਜ਼ਮਾਂ ਦੀ ਪਛਾਣ ਕਰਨ ਲਈ ਪੁਲਿਸ ਘਟਨਾ ਵਾਲੇ ਦਿਨ ਦੀਆਂ ਫੋਟੋਆਂ ਤੇ ਵੀਡੀਓਜ਼ ਇਕੱਠੀਆਂ ਕਰੇਗੀ। ਇਸ ਦੇ ਆਧਾਰ 'ਤੇ ਮਾਮਲੇ 'ਚ ਮੁਲਜ਼ਮ ਨਾਮਜਦ ਕੀਤੇ ਜਾਣਗੇ। ਇਹ ਮਾਮਲਾ ਪਟਿਆਲਾ ਦੇ ਪਾਤੜਾਂ ਥਾਣੇ ਵਿੱਚ ਦਰਜ ਕੀਤਾ ਗਿਆ ਹੈ।

Farmers Protest: ਹਾਈਕੋਰਟ ਪਹੁੰਚਿਆ ਕਿਸਾਨ ਸ਼ੁਭਕਰਨ ਦੀ ਮੌਤ ਦਾ ਮਾਮਲਾ, ਪੁਲਿਸ 'ਤੇ ਨਹੀਂ ਭਰੋਸਾ, ਰਿਟਾਇਰਡ ਜੱਜ ਕਰੇ ਜਾਂਚ

Shubh Karan's death: ਪੰਜਾਬ ਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ 21 ਫਰਵਰੀ ਨੂੰ ਪੁਲਿਸ ਨਾਲ ਝੜਪ 'ਚ ਮਾਰੇ ਨੌਜਵਾਨ ਕਿਸਾਨ ਸ਼ੁਭਕਰਨ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਐਡਵੋਕੇਟ ਹਰਿੰਦਰ ਸਿੰਘ ਨੇ ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਐਡਵੋਕੇਟ ਹਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਜਾਂਚ ’ਤੇ ਕਿਸੇ ਨੂੰ ਭਰੋਸਾ ਨਹੀਂ ਹੈ। ਇਸ ਲਈ ਅਦਾਲਤ ਸ਼ੁਭਕਰਨ ਦੀ ਮੌਤ ਦੀ ਜਾਂਚ ਸੇਵਾਮੁਕਤ ਜੱਜ ਤੋਂ ਕਰਵਾਉਣ ਦੇ ਹੁਕਮ ਦੇਵੇ। ਇਸ ਮਾਮਲੇ ਦੀ ਸੁਣਵਾਈ 29 ਫਰਵਰੀ ਨੂੰ ਹੋਵੇਗੀ। ਦੱਸ ਦਈਏ ਕਿ ਸ਼ੁਭਕਰਨ ਦੀ ਮੌਤ ਸਬੰਧੀ ਪੰਜਾਬ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਨੇ ਆਈਪੀਐਸ ਦੀ ਧਾਰਾ 302 (ਕਤਲ) ਤੇ 114 ਤਹਿਤ ਕੇਸ ਦਰਜ ਕਰ ਲਿਆ ਹੈ। ਉਂਝ ਇਸ ਐਫਆਈਆਰ ਵਿੱਚ ਕਿਸੇ ਨੂੰ ਨਾਮਜਦ ਨਹੀਂ ਕੀਤਾ। ਪੰਜਾਬ ਪੁਲਿਸ ਨੇ ਕਿਸਾਨ ਜਥੇਬੰਦੀਆਂ ਦੇ ਦਬਾਅ ਮਗਰੋਂ ਦਰਜ ਕੀਤੀ ਹੈ। 

Money Rule Changing: 1 ਮਾਰਚ ਤੋਂ ਬਦਲਣਗੇ ਫਾਸਟੈਗ ਤੇ GST ਦੇ ਨਿਯਮ, ਜੇਬ 'ਤੇ ਪਵੇਗਾ ਅਸਰ

Money Rules Changing from 1 March 2024: ਅੱਜ ਫਰਵਰੀ ਦਾ ਆਖਰੀ ਦਿਨ ਹੈ ਅਤੇ ਭਲਕੇ ਤੋਂ ਮਾਰਚ ਸ਼ੁਰੂ ਹੋ ਜਾਵੇਗਾ। ਅਜਿਹੇ 'ਚ ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਪੈਸੇ ਨਾਲ ਜੁੜੇ ਕਈ ਨਿਯਮ ਬਦਲ ਜਾਣਗੇ। ਕ੍ਰੈਡਿਟ ਕਾਰਡ, ਫਾਸਟੈਗ ਤੋਂ GST ਤੱਕ SBI ਦੇ ਨਿਯਮ ਕੱਲ ਤੋਂ ਬਦਲ ਜਾਣਗੇ। ਆਓ ਜਾਣਦੇ ਹਾਂ ਉਨ੍ਹਾਂ ਬਦਲਾਵਾਂ ਬਾਰੇ ਜੋ ਸਿੱਧੇ ਤੌਰ 'ਤੇ ਆਮ ਲੋਕਾਂ ਦੀਆਂ ਜੇਬਾਂ 'ਤੇ ਅਸਰ ਪਾਉਣ ਵਾਲੇ ਹਨ। ਤੇਲ ਕੰਪਨੀਆਂ ਰਸੋਈ ਅਤੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਤੈਅ ਕਰਦੀਆਂ ਹਨ। ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਕੱਲ੍ਹ ਤੇਲ ਮਾਰਕੀਟਿੰਗ ਕੰਪਨੀਆਂ ਘਰੇਲੂ ਅਤੇ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ 'ਚ ਕੁਝ ਬਦਲਾਅ ਕਰ ਸਕਦੀਆਂ ਹਨ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ 'ਤੇ ਪੈ ਸਕਦਾ ਹੈ।

Gram Panchayat Election: ਪੰਜਾਬ ਦੀਆਂ ਪੰਚਾਇਤੀ ਚੋਣਾਂ ਹੋਣਗੀਆਂ ਲੇਟ, ਹੁਣ ਸਰਪੰਚਾਂ ਦੀ ਥਾਂ ਸਰਕਾਰੀ ਅਫਸਰਾਂ ਕੋਲ ਪਾਵਰਾਂ

Gram Panchayat Election 2024: ਪੰਜਾਬ ਵਿੱਚ ਪੰਚਾਇਤੀ ਚੋਣਾਂ ਹੁਣ ਦੇਰੀ ਨਾਲ ਹੋਣਗੀਆਂ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਕਰਵਾਏਗੀ। ਇਸ ਲਈ ਨਵੀਆਂ ਪੰਚਾਇਤਾਂ ਚੁਣੇ ਜਾਣ ਤੱਕ ਪੰਚਾਇਤਾਂ ਦਾ ਕੰਮਕਾਰ ਸਰਕਾਰੀ ਅਧਿਕਾਰੀ ਤੇ ਮੁਲਾਜ਼ਮ ਹੀ ਦੇਖਣਗੇ। ਇਸ ਲਈ ਪੰਚਾਇਤਾਂ ਭੰਗ ਹੋਣ ਮਗਰੋਂ ਹੁਣ ਨਵੇਂ ਪ੍ਰਬੰਧਕ ਲਾਉਣ ਦੇ ਅਧਿਕਾਰ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਦਿੱਤੇ ਗਏ ਹਨ। ਪੰਜਾਬ ਵਿਚ ਇਸ ਵੇਲੇ 13,241 ਗਰਾਮ ਪੰਚਾਇਤਾਂ ਹਨ। 

ਪਿਛੋਕੜ

Punjab Breaking News LIVE, 29 February 2024: ਪੰਜਾਬ ਵਿੱਚ ਪੰਚਾਇਤੀ ਚੋਣਾਂ ਹੁਣ ਦੇਰੀ ਨਾਲ ਹੋਣਗੀਆਂ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਕਰਵਾਏਗੀ। ਇਸ ਲਈ ਨਵੀਆਂ ਪੰਚਾਇਤਾਂ ਚੁਣੇ ਜਾਣ ਤੱਕ ਪੰਚਾਇਤਾਂ ਦਾ ਕੰਮਕਾਰ ਸਰਕਾਰੀ ਅਧਿਕਾਰੀ ਤੇ ਮੁਲਾਜ਼ਮ ਹੀ ਦੇਖਣਗੇ। ਇਸ ਲਈ ਪੰਚਾਇਤਾਂ ਭੰਗ ਹੋਣ ਮਗਰੋਂ ਹੁਣ ਨਵੇਂ ਪ੍ਰਬੰਧਕ ਲਾਉਣ ਦੇ ਅਧਿਕਾਰ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਦਿੱਤੇ ਗਏ ਹਨ। ਪੰਜਾਬ ਵਿਚ ਇਸ ਵੇਲੇ 13,241 ਗਰਾਮ ਪੰਚਾਇਤਾਂ ਹਨ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸੂਬੇ ਦੀਆਂ ਗਰਾਮ ਪੰਚਾਇਤਾਂ ਭੰਗ ਕਰ ਦਿੱਤੀਆਂ ਹਨ। ਪੰਚਾਇਤੀ ਰਿਕਾਰਡ ਦਾ ਚਾਰਜ ਹੁਣ ਸਰਕਾਰੀ ਅਧਿਕਾਰੀ ਤੇ ਮੁਲਾਜ਼ਮ ਲੈਣਗੇ ਤੇ ਜਲਦੀ ਹੀ ਇਨ੍ਹਾਂ ਪੰਚਾਇਤਾਂ ਦੇ ਪ੍ਰਬੰਧਕ ਨਿਯੁਕਤ ਹੋਣਗੇ। ਪੰਜਾਬ ਦੀਆਂ ਪੰਚਾਇਤੀ ਚੋਣਾਂ ਹੋਣਗੀਆਂ ਲੇਟ, ਹੁਣ ਸਰਪੰਚਾਂ ਦੀ ਥਾਂ ਸਰਕਾਰੀ ਅਫਸਰਾਂ ਕੋਲ ਪਾਵਰਾਂ


 


Farmers Protest: ਹਾਈਕੋਰਟ ਪਹੁੰਚਿਆ ਕਿਸਾਨ ਸ਼ੁਭਕਰਨ ਦੀ ਮੌਤ ਦਾ ਮਾਮਲਾ, ਪੁਲਿਸ 'ਤੇ ਨਹੀਂ ਭਰੋਸਾ, ਰਿਟਾਇਰਡ ਜੱਜ ਕਰੇ ਜਾਂਚ


Farmers Protest: ਪੰਜਾਬ ਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ 21 ਫਰਵਰੀ ਨੂੰ ਪੁਲਿਸ ਨਾਲ ਝੜਪ 'ਚ ਮਾਰੇ ਨੌਜਵਾਨ ਕਿਸਾਨ ਸ਼ੁਭਕਰਨ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਐਡਵੋਕੇਟ ਹਰਿੰਦਰ ਸਿੰਘ ਨੇ ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਐਡਵੋਕੇਟ ਹਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਜਾਂਚ ’ਤੇ ਕਿਸੇ ਨੂੰ ਭਰੋਸਾ ਨਹੀਂ ਹੈ। ਇਸ ਲਈ ਅਦਾਲਤ ਸ਼ੁਭਕਰਨ ਦੀ ਮੌਤ ਦੀ ਜਾਂਚ ਸੇਵਾਮੁਕਤ ਜੱਜ ਤੋਂ ਕਰਵਾਉਣ ਦੇ ਹੁਕਮ ਦੇਵੇ। ਇਸ ਮਾਮਲੇ ਦੀ ਸੁਣਵਾਈ 29 ਫਰਵਰੀ ਨੂੰ ਹੋਵੇਗੀ। ਦੱਸ ਦਈਏ ਕਿ ਸ਼ੁਭਕਰਨ ਦੀ ਮੌਤ ਸਬੰਧੀ ਪੰਜਾਬ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਨੇ ਆਈਪੀਐਸ ਦੀ ਧਾਰਾ 302 (ਕਤਲ) ਤੇ 114 ਤਹਿਤ ਕੇਸ ਦਰਜ ਕਰ ਲਿਆ ਹੈ। ਉਂਝ ਇਸ ਐਫਆਈਆਰ ਵਿੱਚ ਕਿਸੇ ਨੂੰ ਨਾਮਜਦ ਨਹੀਂ ਕੀਤਾ। ਪੰਜਾਬ ਪੁਲਿਸ ਨੇ ਕਿਸਾਨ ਜਥੇਬੰਦੀਆਂ ਦੇ ਦਬਾਅ ਮਗਰੋਂ ਦਰਜ ਕੀਤੀ ਹੈ। ਹਾਈਕੋਰਟ ਪਹੁੰਚਿਆ ਕਿਸਾਨ ਸ਼ੁਭਕਰਨ ਦੀ ਮੌਤ ਦਾ ਮਾਮਲਾ, ਪੁਲਿਸ 'ਤੇ ਨਹੀਂ ਭਰੋਸਾ, ਰਿਟਾਇਰਡ ਜੱਜ ਕਰੇ ਜਾਂਚ


Money Rule Changing: 1 ਮਾਰਚ ਤੋਂ ਬਦਲਣਗੇ ਫਾਸਟੈਗ ਤੇ GST ਦੇ ਨਿਯਮ, ਜੇਬ 'ਤੇ ਪਵੇਗਾ ਅਸਰ


Money Rules Changing from 1 March 2024: ਅੱਜ ਫਰਵਰੀ ਦਾ ਆਖਰੀ ਦਿਨ ਹੈ ਅਤੇ ਭਲਕੇ ਤੋਂ ਮਾਰਚ ਸ਼ੁਰੂ ਹੋ ਜਾਵੇਗਾ। ਅਜਿਹੇ 'ਚ ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਪੈਸੇ ਨਾਲ ਜੁੜੇ ਕਈ ਨਿਯਮ ਬਦਲ ਜਾਣਗੇ। ਕ੍ਰੈਡਿਟ ਕਾਰਡ, ਫਾਸਟੈਗ ਤੋਂ GST ਤੱਕ SBI ਦੇ ਨਿਯਮ ਕੱਲ ਤੋਂ ਬਦਲ ਜਾਣਗੇ। ਆਓ ਜਾਣਦੇ ਹਾਂ ਉਨ੍ਹਾਂ ਬਦਲਾਵਾਂ ਬਾਰੇ ਜੋ ਸਿੱਧੇ ਤੌਰ 'ਤੇ ਆਮ ਲੋਕਾਂ ਦੀਆਂ ਜੇਬਾਂ 'ਤੇ ਅਸਰ ਪਾਉਣ ਵਾਲੇ ਹਨ। ਤੇਲ ਕੰਪਨੀਆਂ ਰਸੋਈ ਅਤੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਤੈਅ ਕਰਦੀਆਂ ਹਨ। ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਕੱਲ੍ਹ ਤੇਲ ਮਾਰਕੀਟਿੰਗ ਕੰਪਨੀਆਂ ਘਰੇਲੂ ਅਤੇ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ 'ਚ ਕੁਝ ਬਦਲਾਅ ਕਰ ਸਕਦੀਆਂ ਹਨ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ 'ਤੇ ਪੈ ਸਕਦਾ ਹੈ। 1 ਮਾਰਚ ਤੋਂ ਬਦਲਣਗੇ ਫਾਸਟੈਗ ਤੇ GST ਦੇ ਨਿਯਮ, ਜੇਬ 'ਤੇ ਪਵੇਗਾ ਅਸਰ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.