Punjab Breaking News Live: IMD ਵੱਲੋਂ ਹਨ੍ਹੇਰੀ-ਤੂਫਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ, ਚੋਣ ਕਮਿਸ਼ਨਰ ਦੀ ਵੱਡੀ ਕਾਰਵਾਈ, 31 ਮਾਰਚ ਤੋਂ ਪਹਿਲਾਂ ਪੂਰੇ ਕਰ ਲਓ ਇਹ 6 ਕੰਮ

Punjab Breaking News LIVE, 29 March, 2024: IMD ਵੱਲੋਂ ਹਨ੍ਹੇਰੀ-ਤੂਫਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ, ਚੋਣ ਕਮਿਸ਼ਨਰ ਦੀ ਵੱਡੀ ਕਾਰਵਾਈ, 31 ਮਾਰਚ ਤੋਂ ਪਹਿਲਾਂ ਪੂਰੇ ਕਰ ਲਓ ਇਹ 6 ਕੰਮ

ABP Sanjha Last Updated: 29 Mar 2024 10:20 AM
31st March Deadline: ਨਾ ਕਰੋ ਦੇਰੀ; 31 ਮਾਰਚ ਤੋਂ ਪਹਿਲਾਂ ਪੂਰੇ ਕਰ ਲਓ ਇਹ 6 ਕੰਮ, ਨਹੀਂ ਤਾਂ ਹੋਵੇਗਾ ਵੱਡਾ ਨੁਕਸਾਨ

31st March Deadline: ਕੀ ਤੁਸੀਂ ਵੀ ਆਪਣਾ ਕੁਝ ਕੰਮ ਪੂਰਾ ਕਰਨ ਲਈ 31 ਮਾਰਚ ਦੀ ਉਡੀਕ ਕਰ ਰਹੇ ਹੋ? ਜੇ ਹਾਂ, ਤਾਂ ਇੰਤਜ਼ਾਰ ਕਰਨ ਦੀ ਬਜਾਏ ਪਹਿਲਾਂ ਹੀ ਆਪਣਾ ਕੰਮ ਪੂਰਾ ਕਰ ਲਓ। ਵਿੱਤੀ ਸਾਲ 2023-24 31 ਮਾਰਚ, 2024 ਨੂੰ ਖਤਮ ਹੋਵੇਗਾ। ਅਜਿਹੇ 'ਚ ਕੁਝ ਅਜਿਹੇ ਕੰਮ ਹਨ ਜੋ 31 ਮਾਰਚ ਤੋਂ ਪਹਿਲਾਂ ਹਰ ਕਿਸੇ ਲਈ ਕਰਨੇ ਜ਼ਰੂਰੀ ਹਨ। ਜੇ ਤੁਸੀਂ ਟੈਕਸ ਬਚਾਉਣ ਜਾਂ ਬੈਂਕ ਨਾਲ ਜੁੜਿਆ ਕੋਈ ਕੰਮ ਕਰਨ ਜਾਂ ਕਿਸੇ ਖਾਸ ਸਕੀਮ 'ਚ ਨਿਵੇਸ਼ ਕਰਨ ਬਾਰੇ ਸੋਚ ਰਹੇ ਹੋ ਤਾਂ ਪਹਿਲਾਂ ਜਾਣ ਲਓ ਕਿ 31 ਮਾਰਚ ਉਸ ਕੰਮ ਨੂੰ ਕਰਨ ਦੀ ਆਖਰੀ ਤਰੀਕ ਹੈ। ਆਓ ਜਾਣਦੇ ਹਾਂ ਕਿ 31 ਮਾਰਚ ਤੋਂ ਪਹਿਲਾਂ ਕਿਹੜੇ-ਕਿਹੜੇ ਕੰਮ ਕਰਨੇ ਜ਼ਰੂਰੀ ਹਨ ਅਤੇ ਜੇ ਨਹੀਂ ਕੀਤੇ ਗਏ ਤਾਂ ਕਿਸ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Election 2024: ਚੋਣ ਕਮਿਸ਼ਨਰ ਦੀ ਵੱਡੀ ਕਾਰਵਾਈ, AAP, ਕਾਂਗਰਸ ਤੇ BJP ਨੇ ਜਾਰੀ ਕੀਤੇ 7 ਨੋਟਿਸ, ਜਵਾਬ ਦਾਖਲ ਕਰਨ ਦਾ ਅੱਜ ਆਖਰੀ ਦਿਨ

Election Commissioner:  ਲੁਧਿਆਣਾ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।  ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ 'ਤੇ ਲੁਧਿਆਣਾ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ 7 ਨੋਟਿਸ ਜਾਰੀ ਕੀਤੇ ਗਏ। ਆਮ ਆਦਮੀ ਪਾਰਟੀ ਨੂੰ ਤਿੰਨ ਨੋਟਿਸ ਜਾਰੀ ਕੀਤੇ ਗਏ ਹਨ, ਜਦੋਂ ਕਿ ਕਾਂਗਰਸ ਅਤੇ ਭਾਜਪਾ ਨੂੰ ਦੋ-ਦੋ ਨੋਟਿਸ ਜਾਰੀ ਕੀਤੇ ਗਏ ਹਨ।   ਜਾਣਕਾਰੀ ਅਨੁਸਾਰ ਲੁਧਿਆਣਾ ਪੂਰਬੀ ਦੇ ਸਹਾਇਕ ਰਿਟਰਨਿੰਗ ਅਫ਼ਸਰ ਵਧੀਕ ਕਮਿਸ਼ਨਰ ਨਗਰ ਨਿਗਮ ਚੇਤਨ ਨੇ ਆਮ ਆਦਮੀ ਪਾਰਟੀ ਨੂੰ ਦੋ ਜਦੋਂਕਿ ਕਾਂਗਰਸ ਅਤੇ ਭਾਜਪਾ ਨੂੰ ਇੱਕ-ਇੱਕ ਨੋਟਿਸ ਜਾਰੀ ਕੀਤਾ ਹੈ।

Weather Update: ਪੰਜਾਬ ਅਤੇ ਹਰਿਆਣਾ 'ਚ 2 ਅਪ੍ਰੈਲ ਨੂੰ ਬਦਲੇਗਾ ਮੌਸਮ, IMD ਵੱਲੋਂ ਹਨ੍ਹੇਰੀ-ਤੂਫਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ

Weather Update: ਇਸ ਸਮੇਂ ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਦੱਸ ਦੇਈਏ ਕਿ ਇਹ ਮੌਸਮ ਫ਼ਸਲਾਂ ਲਈ ਵੀ ਬਹੁਤ ਢੁਕਵਾਂ ਹੈ। ਇਸ ਵਿਚਾਲੇ ਮੌਸਮ ਵਿਭਾਗ ਨੇ 2 ਅਪ੍ਰੈਲ ਨੂੰ ਇੱਕ ਵਾਰ ਫਿਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਪ੍ਰਗਟਾਈ ਹੈ। ਹਾਲਾਂਕਿ ਇਹ ਪਹਿਲਾਂ ਨਾਲੋਂ ਕਮਜ਼ੋਰ ਰਹੇਗਾ। ਗੜਬੜੀ ਦੇ ਆਉਣ ਨਾਲ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਵਾਧਾ ਹੋਵੇਗਾ ਅਤੇ ਲੰਘਣ ਤੋਂ ਬਾਅਦ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਦੇ ਕੇਂਦਰ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣੇਗਾ। ਇਸ ਕਾਰਨ ਪੂਰੇ ਸੂਬੇ 'ਚ ਬਰਸਾਤ ਹੋਏਗੀ। ਹਾਲਾਂਕਿ ਇਸ ਦਾ ਅਸਰ ਪੰਜਾਬ ਦੇ ਨਾਲ ਲੱਗਦੇ ਹਰਿਆਣਾ ਦੇ ਜ਼ਿਲ੍ਹਿਆਂ ਸਿਰਸਾ, ਫਤਿਹਾਬਾਦ, ਹਿਸਾਰ, ਕੈਥਲ ਆਦਿ ਵਿੱਚ ਜ਼ਿਆਦਾ ਦੇਖਣ ਨੂੰ ਮਿਲੇਗਾ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਪਿਛੋਕੜ

Punjab Breaking News LIVE, 29 March, 2024: ਇਸ ਸਮੇਂ ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਦੱਸ ਦੇਈਏ ਕਿ ਇਹ ਮੌਸਮ ਫ਼ਸਲਾਂ ਲਈ ਵੀ ਬਹੁਤ ਢੁਕਵਾਂ ਹੈ। ਇਸ ਵਿਚਾਲੇ ਮੌਸਮ ਵਿਭਾਗ ਨੇ 2 ਅਪ੍ਰੈਲ ਨੂੰ ਇੱਕ ਵਾਰ ਫਿਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਪ੍ਰਗਟਾਈ ਹੈ। ਹਾਲਾਂਕਿ ਇਹ ਪਹਿਲਾਂ ਨਾਲੋਂ ਕਮਜ਼ੋਰ ਰਹੇਗਾ। ਗੜਬੜੀ ਦੇ ਆਉਣ ਨਾਲ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਵਾਧਾ ਹੋਵੇਗਾ ਅਤੇ ਲੰਘਣ ਤੋਂ ਬਾਅਦ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ। ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਦੇ ਕੇਂਦਰ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣੇਗਾ। ਇਸ ਕਾਰਨ ਪੂਰੇ ਸੂਬੇ 'ਚ ਬਰਸਾਤ ਹੋਏਗੀ। ਹਾਲਾਂਕਿ ਇਸ ਦਾ ਅਸਰ ਪੰਜਾਬ ਦੇ ਨਾਲ ਲੱਗਦੇ ਹਰਿਆਣਾ ਦੇ ਜ਼ਿਲ੍ਹਿਆਂ ਸਿਰਸਾ, ਫਤਿਹਾਬਾਦ, ਹਿਸਾਰ, ਕੈਥਲ ਆਦਿ ਵਿੱਚ ਜ਼ਿਆਦਾ ਦੇਖਣ ਨੂੰ ਮਿਲੇਗਾ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ ਅਤੇ ਕੁਝ ਥਾਵਾਂ 'ਤੇ ਗੜੇ ਪੈਣ ਦੀ ਸੰਭਾਵਨਾ ਹੈ। ਇਸ ਗੜਬੜੀ ਦਾ ਅਸਰ 31 ਮਾਰਚ ਤੱਕ ਰਹੇਗਾ। ਪੰਜਾਬ ਅਤੇ ਹਰਿਆਣਾ 'ਚ 2 ਅਪ੍ਰੈਲ ਨੂੰ ਬਦਲੇਗਾ ਮੌਸਮ, IMD ਵੱਲੋਂ ਹਨ੍ਹੇਰੀ-ਤੂਫਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ


Election 2024: ਚੋਣ ਕਮਿਸ਼ਨਰ ਦੀ ਵੱਡੀ ਕਾਰਵਾਈ, AAP, ਕਾਂਗਰਸ ਤੇ BJP ਨੇ ਜਾਰੀ ਕੀਤੇ 7 ਨੋਟਿਸ, ਜਵਾਬ ਦਾਖਲ ਕਰਨ ਦਾ ਅੱਜ ਆਖਰੀ ਦਿਨ


Election Commissioner:  ਲੁਧਿਆਣਾ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।  ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ 'ਤੇ ਲੁਧਿਆਣਾ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ 7 ਨੋਟਿਸ ਜਾਰੀ ਕੀਤੇ ਗਏ। ਆਮ ਆਦਮੀ ਪਾਰਟੀ ਨੂੰ ਤਿੰਨ ਨੋਟਿਸ ਜਾਰੀ ਕੀਤੇ ਗਏ ਹਨ, ਜਦੋਂ ਕਿ ਕਾਂਗਰਸ ਅਤੇ ਭਾਜਪਾ ਨੂੰ ਦੋ-ਦੋ ਨੋਟਿਸ ਜਾਰੀ ਕੀਤੇ ਗਏ ਹਨ।   ਜਾਣਕਾਰੀ ਅਨੁਸਾਰ ਲੁਧਿਆਣਾ ਪੂਰਬੀ ਦੇ ਸਹਾਇਕ ਰਿਟਰਨਿੰਗ ਅਫ਼ਸਰ ਵਧੀਕ ਕਮਿਸ਼ਨਰ ਨਗਰ ਨਿਗਮ ਚੇਤਨ ਨੇ ਆਮ ਆਦਮੀ ਪਾਰਟੀ ਨੂੰ ਦੋ ਜਦੋਂਕਿ ਕਾਂਗਰਸ ਅਤੇ ਭਾਜਪਾ ਨੂੰ ਇੱਕ-ਇੱਕ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨਰ ਦੀ ਵੱਡੀ ਕਾਰਵਾਈ, AAP, ਕਾਂਗਰਸ ਤੇ BJP ਨੇ ਜਾਰੀ ਕੀਤੇ 7 ਨੋਟਿਸ, ਜਵਾਬ ਦਾਖਲ ਕਰਨ ਦਾ ਅੱਜ ਆਖਰੀ ਦਿਨ


 


31st March Deadline: ਨਾ ਕਰੋ ਦੇਰੀ; 31 ਮਾਰਚ ਤੋਂ ਪਹਿਲਾਂ ਪੂਰੇ ਕਰ ਲਓ ਇਹ 6 ਕੰਮ, ਨਹੀਂ ਤਾਂ ਹੋਵੇਗਾ ਵੱਡਾ ਨੁਕਸਾਨ


31st March Deadline: ਕੀ ਤੁਸੀਂ ਵੀ ਆਪਣਾ ਕੁਝ ਕੰਮ ਪੂਰਾ ਕਰਨ ਲਈ 31 ਮਾਰਚ ਦੀ ਉਡੀਕ ਕਰ ਰਹੇ ਹੋ? ਜੇ ਹਾਂ, ਤਾਂ ਇੰਤਜ਼ਾਰ ਕਰਨ ਦੀ ਬਜਾਏ ਪਹਿਲਾਂ ਹੀ ਆਪਣਾ ਕੰਮ ਪੂਰਾ ਕਰ ਲਓ। ਵਿੱਤੀ ਸਾਲ 2023-24 31 ਮਾਰਚ, 2024 ਨੂੰ ਖਤਮ ਹੋਵੇਗਾ। ਅਜਿਹੇ 'ਚ ਕੁਝ ਅਜਿਹੇ ਕੰਮ ਹਨ ਜੋ 31 ਮਾਰਚ ਤੋਂ ਪਹਿਲਾਂ ਹਰ ਕਿਸੇ ਲਈ ਕਰਨੇ ਜ਼ਰੂਰੀ ਹਨ। ਜੇ ਤੁਸੀਂ ਟੈਕਸ ਬਚਾਉਣ ਜਾਂ ਬੈਂਕ ਨਾਲ ਜੁੜਿਆ ਕੋਈ ਕੰਮ ਕਰਨ ਜਾਂ ਕਿਸੇ ਖਾਸ ਸਕੀਮ 'ਚ ਨਿਵੇਸ਼ ਕਰਨ ਬਾਰੇ ਸੋਚ ਰਹੇ ਹੋ ਤਾਂ ਪਹਿਲਾਂ ਜਾਣ ਲਓ ਕਿ 31 ਮਾਰਚ ਉਸ ਕੰਮ ਨੂੰ ਕਰਨ ਦੀ ਆਖਰੀ ਤਰੀਕ ਹੈ। ਆਓ ਜਾਣਦੇ ਹਾਂ ਕਿ 31 ਮਾਰਚ ਤੋਂ ਪਹਿਲਾਂ ਕਿਹੜੇ-ਕਿਹੜੇ ਕੰਮ ਕਰਨੇ ਜ਼ਰੂਰੀ ਹਨ ਅਤੇ ਜੇ ਨਹੀਂ ਕੀਤੇ ਗਏ ਤਾਂ ਕਿਸ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਨਾ ਕਰੋ ਦੇਰੀ; 31 ਮਾਰਚ ਤੋਂ ਪਹਿਲਾਂ ਪੂਰੇ ਕਰ ਲਓ ਇਹ 6 ਕੰਮ, ਨਹੀਂ ਤਾਂ ਹੋਵੇਗਾ ਵੱਡਾ ਨੁਕਸਾਨ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.