ਪੜਚੋਲ ਕਰੋ

Punjab Breaking News LIVE: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਉੱਤਰਕਾਸ਼ੀ ਸੁਰੰਗ 'ਚੋਂ ਸੁਰੱਖਿਅਤ ਨਿਕਲੇ ਸਾਰੇ ਮਜ਼ਦੂਰ

Punjab Breaking News LIVE, 29 November, 2023: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਉੱਤਰਕਾਸ਼ੀ ਸੁਰੰਗ 'ਚੋਂ ਸੁਰੱਖਿਅਤ ਨਿਕਲੇ ਸਾਰੇ ਮਜ਼ਦੂਰ, ਲਾਰੈਂਸ ਦੀ ਇੰਟਰਵਿਊ ਮਾਮਲੇ 'ਚ ਹਾਈਕੋਰਟ ਨੇ ਲਾਈ ADGP ਨੂੰ ਝਾੜ

LIVE

Key Events
Punjab Breaking News LIVE: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਉੱਤਰਕਾਸ਼ੀ ਸੁਰੰਗ 'ਚੋਂ ਸੁਰੱਖਿਅਤ ਨਿਕਲੇ ਸਾਰੇ ਮਜ਼ਦੂਰ

Background

Punjab Breaking News LIVE, 29 November, 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਵਿੱਚ ਏਡੀਜੀਪੀ ਜੇਲ੍ਹ ਨੂੰ ਤਲਬ ਕੀਤਾ ਹੈ। ਅੱਜ ਦੀ ਸੁਣਵਾਈ ਦੌਰਾਨ ਏਡੀਜੀਪੀ ਜੇਲ੍ਹ ਦੀ ਵੱਲੋਂ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਗਿਆ ਸੀ। ਹਾਲਾਂਕਿ ਹਾਈਕੋਰਟ ਨੇ ਇਸ 'ਤੇ ਅਸੰਤੁਸ਼ਟੀ ਪ੍ਰਗਟਾਈ ਹੈ।  ਹਾਈਕੋਰਟ ਨੇ ਉਨ੍ਹਾਂ ਨੂੰ ਪੁੱਛਿਆ ਗਿਆ ਕਿ 8 ਮਹੀਨੇ ਬਾਅਦ ਵੀ ਜਾਂਚ ਰਿਪੋਰਟ ਕਿਉਂ ਨਹੀਂ ਆਈ। ਮਾਮਲੇ ਦੀ ਅਗਲੀ ਸੁਣਵਾਈ 14 ਦਸੰਬਰ ਨੂੰ ਹੋਵੇਗੀ।ਹਾਈ ਕੋਰਟ ਨੇ ਕਿਹਾ ਕਿ ਇੰਟਰਵਿਊ ਦੀ ਜਾਂਚ ਲਈ 29 ਮਾਰਚ 2023 ਨੂੰ ਇੱਕ ਕਮੇਟੀ ਬਣਾਈ ਗਈ ਸੀ। ਇੰਟਰਵਿਊ ਦੇ ਸਮੇਂ ਉਹ ਨਿਆਂਇਕ ਹਿਰਾਸਤ ਵਿੱਚ ਸੀ। 8 ਮਹੀਨੇ ਬਾਅਦ ਵੀ ਕਮੇਟੀ ਰਿਪੋਰਟ ਪੇਸ਼ ਨਹੀਂ ਕਰ ਸਕੀ। ਹਾਈ ਕੋਰਟ ਜਾਂਚ ਦੀ ਰਫ਼ਤਾਰ ਤੋਂ ਸੰਤੁਸ਼ਟ ਨਹੀਂ ਹੈ ਅਤੇ ਜਵਾਬ ਚਾਹੁੰਦਾ ਹੈ ਕਿ ਰਿਪੋਰਟ ਪੇਸ਼ ਕਰਨ ਵਿੱਚ ਦੇਰੀ ਕਿਉਂ ਹੋਈ। ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ 'ਚ ਹਾਈਕੋਰਟ ਨੇ ਲਾਈ ADGP ਨੂੰ ਝਾੜ 

Petrol Diesel Prices: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ

ਕੌਮਾਂਤਰੀ ਬਾਜ਼ਾਰ 'ਚ ਅੱਜ ਕੱਚੇ ਤੇਲ ਦੀਆਂ ਕੀਮਤਾਂ 'ਚ ਮਾਮੂਲੀ ਵਾਧਾ ਹੋਇਆ ਹੈ। ਬੁੱਧਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ ਹਰੇ ਨਿਸ਼ਾਨ 'ਤੇ ਰਹਿੰਦੇ ਹੋਏ 76.65 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ ਬਹੁਤ ਮਾਮੂਲੀ ਗਿਰਾਵਟ ਨਾਲ 81.68 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ। ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਨਵੇਂ ਭਾਅ

Uttarkashi Tunnel: 'ਆਖ਼ਰਕਾਰ, ਰੱਬ ਨੇ ਸਾਡੀ ਸੁਣ ਲਈ': ਉੱਤਰਕਾਸ਼ੀ ਸੁਰੰਗ 'ਚੋਂ ਸੁਰੱਖਿਅਤ ਨਿਕਲੇ ਸਾਰੇ ਮਜ਼ਦੂਰ,ਪਰਿਵਾਰਾਂ ਵੱਲੋਂ ਮਨਾਇਆ ਜਸ਼ਨ

Uttarkashi Tunnel Rescue News: ਉੱਤਰਾਖੰਡ ਦੀ ਸਿਲਕਿਆਰਾ ਸੁਰੰਗ ਵਿੱਚ ਪਿਛਲੇ 17 ਦਿਨਾਂ ਤੋਂ ਫਸੇ 41 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਜਿਸ ਕਾਰਨ ਦੇਸ਼ ਭਰ ਵਿੱਚ ਜਸ਼ਨ ਦਾ ਮਾਹੌਲ ਹੈ। ਪੂਰਾ ਦੇਸ਼ ਇਨ੍ਹਾਂ ਮਜ਼ਦੂਰਾਂ ਦੇ ਸੁਰੱਖਿਅਤ ਬਾਹਰ ਆਉਣ ਦੀ ਉਡੀਕ ਕਰ ਰਿਹਾ ਸੀ। ਪਰਿਵਾਰਕ ਮੈਂਬਰ ਵੀ ਬਹੁਤ ਹੀ ਬੇਸਬਰੀ ਦੇ ਨਾਲ ਉਡੀਕ ਕਰ ਰਹੇ ਸੀ। ਅਜਿਹੇ 'ਚ ਵਰਕਰਾਂ ਦੇ ਬਾਹਰ ਆਉਣ ਤੋਂ ਬਾਅਦ ਮੌਕੇ 'ਤੇ ਮੌਜੂਦ ਕਈ ਲੋਕਾਂ ਦੀਆਂ ਅੱਖਾਂ 'ਚ ਹੰਝੂ ਆ ਗਏ। ਪਰਿਵਾਰ ਵਾਲਿਆਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ।  'ਆਖ਼ਰਕਾਰ, ਰੱਬ ਨੇ ਸਾਡੀ ਸੁਣ ਲਈ': ਉੱਤਰਕਾਸ਼ੀ ਸੁਰੰਗ 'ਚੋਂ ਸੁਰੱਖਿਅਤ ਨਿਕਲੇ ਸਾਰੇ ਮਜ਼ਦੂਰ,ਪਰਿਵਾਰਾਂ ਵੱਲੋਂ ਮਨਾਇਆ ਜਸ਼ਨ, ਦੇਖੋ ਵੀਡੀਓ

12:57 PM (IST)  •  29 Nov 2023

Punjab Vidhan Sabha: ਪੰਜਾਬ ਦੇ 20,000 ਸਰਕਾਰੀ ਸਕੂਲ 31 ਮਾਰਚ ਤੱਕ ਹੋ ਜਾਣਗੇ ਵਾਈ-ਫਾਈ, ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਦਾਅਵਾ

Punjab Vidhan Sabha: ਪੰਜਾਬ ਦੇ 20,000 ਸਰਕਾਰੀ ਸਕੂਲ ਵਾਈ-ਫਾਈ ਹੋਣਗੇ। ਇਨ੍ਹਾਂ ਸਕੂਲਾਂ ਨੂੰ 31 ਮਾਰਚ 2024 ਵਾਈ-ਫਾਈ ਕਰਨ ਦਾ ਟੀਚਾ ਹੈ। ਇਸ ਦੇ ਨਾਲ ਹੀ 31 ਮਾਰਚ ਤੱਕ ਕੋਈ ਵੀ ਸਕੂਲ ਅਧਿਆਪਕ ਤੋਂ ਬਗੈਰ ਨਹੀਂ ਰਹੇਗਾ। ਇਹ ਦਾਅਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਵਿਧਾਨ ਸਭਾ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਕਿਸੇ ਵੀ ਸਰਕਾਰੀ ਸਕੂਲ ਵਿੱਚ 31 ਮਾਰਚ 2024 ਤੱਕ ਇੱਕ ਵੀ ਅਧਿਆਪਕ ਦੀ ਪੋਸਟ ਖਾਲੀ ਨਹੀਂ ਹੋਵੇਗੀ। ਇਸ ਦੇ ਨਾਲ ਹੀ ਸਾਰੇ 20,000 ਸਰਕਾਰੀ ਸਕੂਲਾਂ ਨੂੰ ਵਾਈ-ਫਾਈ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ 4000 ਸਕੂਲਾਂ 'ਚ ਵਾਈਫਾਈ ਲਗਾਇਆ ਜਾ ਚੁੱਕਾ ਹੈ ਤੇ 8000 ਸਕੂਲਾਂ 'ਚ ਕੰਡਿਆਲੀ ਤਾਰ ਲਗਾਉਣ ਦਾ ਕੰਮ ਚੱਲ ਰਿਹਾ ਹੈ।

12:17 PM (IST)  •  29 Nov 2023

Chandigarh News: ਚੰਡੀਗੜ੍ਹੀਆਂ ਲਈ ਖੁਸ਼ਖਬਰੀ! ਹੁਣ ਨਹੀਂ ਹੋਣਾ ਪਏਗਾ ਦਫਤਰਾਂ ਵਿੱਚ ਖੱਜਲ-ਖੁਆਰ, ਘਰ ਬੈਠੇ ਹੀ ਹੋਣਗੇ 252 ਕੰਮ

Chandigarh: ਚੰਡੀਗੜ੍ਹੀਆਂ ਲਈ ਖੁਸ਼ਖਬਰੀ ਹੈ। ਹੁਣ ਲੋਕਾਂ ਨੂੰ ਦਫਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਏਗਾ ਕਿਉਂਕਿ ਘਰ ਬੈਠੇ ਹੀ 252 ਕੰਮ ਹੋ ਜਾਇਆ ਕਰਨਗੇ। ਸਿਟੀ ਬਿਊਟੀਫੁਲ ਚੰਡੀਗੜ੍ਹ ਦੇ ਲੋਕ ਜਲਦ ਹੀ ਅਸਟੇਟ ਦਫ਼ਤਰ, ਕਰ ਤੇ ਆਬਕਾਰੀ ਵਿਭਾਗ, ਆਰਐਲਏ, ਈ-ਸੰਪਰਕ, ਸਮਾਜ ਭਲਾਈ, ਇੰਜਨੀਅਰਿੰਗ ਸਣੇ ਹੋਰਨਾਂ ਕਈ ਵਿਭਾਗਾਂ ਨਾਲ ਸਬੰਧਤ 252 ਤੋਂ ਵੱਧ ਸੇਵਾਵਾਂ ਦਾ ਲਾਭ ਇੱਕੋ ਪਲੈਟਫਾਰਮ ’ਤੇ ਲੈ ਸਕਣਗੇ। 

11:08 AM (IST)  •  29 Nov 2023

Punjab Weather Today: ਵੈਸਟਰਨ ਡਿਸਟਰਬੈਂਸ ਕਾਰਨ ਬਦਲਿਆ ਪੰਜਾਬ ਦਾ ਮੌਸਮ, ਕਈ ਜ਼ਿਲ੍ਹਿਆਂ 'ਚ ਹੋਏਗੀ ਬਾਰਸ਼

Punjab Weather Today: ਦੇਸ਼ ਦੇ ਕਈ ਰਾਜਾਂ ਵਿੱਚ ਮੌਸਮ ਤੇਜ਼ੀ ਨਾਲ ਕਰਵਟ ਲੈ ਰਿਹਾ ਹੈ। ਇੱਕ ਪਾਸੇ ਪਹਾੜੀ ਇਲਾਕਿਆਂ 'ਚ ਬਰਫਬਾਰੀ ਹੋ ਰਹੀ ਹੈ ਤੇ ਦੂਜੇ ਪਾਸੇ ਮੈਦਾਨੀ ਇਲਾਕਿਆਂ 'ਚ ਮੀਂਹ ਨੇ ਲੋਕਾਂ ਨੂੰ ਠੰਢਕ ਦਾ ਅਹਿਸਾਸ ਕਰਵਾਇਆ ਹੈ। ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਕਾਰਨ ਮੌਸਮ ਤੇਜ਼ੀ ਨਾਲ ਬਦਲਿਆ ਹੈ। ਇਸ ਕਾਰਨ ਪੰਜਾਬ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 30 ਨਵੰਬਰ ਤੱਕ ਪੰਜਾਬ ਵਿੱਚ ਬੱਦਲਵਾਈ, ਬੂੰਦਾ-ਬਾਂਦੀ ਤੇ ਹਲਕੀ ਬਾਰਸ਼ ਪੈਣ ਦੀ ਸੰਭਾਵਨਾ ਹੈ।   

10:13 AM (IST)  •  29 Nov 2023

Jalandhar News: ਮੋਬਾਈਲ ਤੇ ਸਿਮ ਵਿਕਰੇਤਾ ਖਿਲਾਫ ਸ਼ਿਕੰਜਾ, ਹੁਣ ਜਣੇ-ਖਣੇ ਨੂੰ ਨਹੀਂ ਵੇਚੇ ਜਾ ਸਕਣਗੇ ਮੋਬਾਈਲ ਤੇ ਸਿਮ

Punjab News: ਪੰਜਾਬ ਸਰਕਾਰ ਨੇ ਮੋਬਾਈਲ ਤੇ ਸਿਮ ਵਿਕਰੇਤਾ ਖਿਲਾਫ ਸ਼ਿਕੰਜਾ ਕੱਸਿਆ ਹੈ। ਹੁਣ ਮੋਬਾਈਲ ਤੇ ਸਿਮ ਵਿਕਰੇਤਾ ਬਗੈਰ ਦਸਤਾਵੇਜ਼ਾਂ ਦੇ ਮੋਬਾਈਲ ਤੇ ਸਿਮ ਨਹੀਂ ਵੇਚ ਸਕਣਗੇ। ਖ਼ਰੀਦਦਾਰ ਕੋਲੋਂ ਪਛਾਣ ਪੱਤਰ/ਆਈਡੀ ਪਰੂਫ/ਫੋਟੋ ਹਾਸਲ ਕੀਤੇ ਬਿਨਾਂ ਮੋਬਾਈਲ ਤੇ ਸਿਮ ਨਹੀਂ ਵੇਚ ਜਾ ਸਕਣਗੇ। ਇਸ ਦੇ ਨਾਲ ਹੀ ‘ਪ੍ਰਚੇਜ਼ ਸਰਟੀਫਿਕੇਟ’ ਵੀ ਦੇਣਾ ਪਵੇਗਾ। ਇਹ ਹੁਕਮ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹਨ। 

09:48 AM (IST)  •  29 Nov 2023

Ludhiana News: ਲੁਧਿਆਣਾ 'ਚ ਅਪਰਾਧ ਨੇ ਤੋੜੇ ਸਾਰੇ ਰਿਕਾਰਡ! ਹੁਣ ਦਿਨ ਦਿਹਾੜੇ ਵੱਜਣ ਲੱਗੇ ਡਾਕੇ, ਪੁਲਿਸ ਦੇ ਗੜ੍ਹ 'ਚੋਂ ਲੁੱਟੇ 25 ਲੱਖ ਰੁਪਏ

Crime News: ਲੁਧਿਆਣਾ ਵਿੱਚ ਅਪਰਾਧ ਸਾਰੇ ਰਿਕਾਰਡ ਤੋੜ ਰਿਹਾ ਹੈ। ਪੁਲਿਸ ਦੀ ਸਖਤ ਦੇ ਬਾਵਜੂਦ ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਹ ਦਿਨ-ਦਿਹਾੜੇ ਬੇਖੌਫ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਇਸ ਦੀ ਤਾਜ਼ਾ ਮਿਸਾਲ ਸਾਹਮਣੇ ਆਈ ਹੈ ਕਿ ਢੋਲੇਵਾਲ ਚੌਕ ਸਥਿਤ ਜੁਆਇੰਟ ਪੁਲਿਸ ਕਮਿਸ਼ਨਰ ਦੇ ਦਫ਼ਤਰ ਤੋਂ ਕਰੀਬ 500 ਮੀਟਰ ਦੂਰੀ ’ਤੇ ਸਥਿਤ ਬੈਂਕ ’ਚ ਪੈਸੇ ਜਮ੍ਹਾਂ ਕਰਵਾਉਣ ਗਏ ਪੈਟਰੋਲ ਪੰਪ ਦੇ ਮੈਨੇਜਰ ਤੇ ਉਸ ਦੇ ਸਾਥੀ ਤੋਂ 25 ਲੱਖ ਰੁਪਏ ਲੁੱਟੇ ਗਏ। 

Load More
New Update
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget