Punjab Breaking News LIVE: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਉੱਤਰਕਾਸ਼ੀ ਸੁਰੰਗ 'ਚੋਂ ਸੁਰੱਖਿਅਤ ਨਿਕਲੇ ਸਾਰੇ ਮਜ਼ਦੂਰ
Punjab Breaking News LIVE, 29 November, 2023: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਉੱਤਰਕਾਸ਼ੀ ਸੁਰੰਗ 'ਚੋਂ ਸੁਰੱਖਿਅਤ ਨਿਕਲੇ ਸਾਰੇ ਮਜ਼ਦੂਰ, ਲਾਰੈਂਸ ਦੀ ਇੰਟਰਵਿਊ ਮਾਮਲੇ 'ਚ ਹਾਈਕੋਰਟ ਨੇ ਲਾਈ ADGP ਨੂੰ ਝਾੜ
Punjab Vidhan Sabha: ਪੰਜਾਬ ਦੇ 20,000 ਸਰਕਾਰੀ ਸਕੂਲ ਵਾਈ-ਫਾਈ ਹੋਣਗੇ। ਇਨ੍ਹਾਂ ਸਕੂਲਾਂ ਨੂੰ 31 ਮਾਰਚ 2024 ਵਾਈ-ਫਾਈ ਕਰਨ ਦਾ ਟੀਚਾ ਹੈ। ਇਸ ਦੇ ਨਾਲ ਹੀ 31 ਮਾਰਚ ਤੱਕ ਕੋਈ ਵੀ ਸਕੂਲ ਅਧਿਆਪਕ ਤੋਂ ਬਗੈਰ ਨਹੀਂ ਰਹੇਗਾ। ਇਹ ਦਾਅਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਵਿਧਾਨ ਸਭਾ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਕਿਸੇ ਵੀ ਸਰਕਾਰੀ ਸਕੂਲ ਵਿੱਚ 31 ਮਾਰਚ 2024 ਤੱਕ ਇੱਕ ਵੀ ਅਧਿਆਪਕ ਦੀ ਪੋਸਟ ਖਾਲੀ ਨਹੀਂ ਹੋਵੇਗੀ। ਇਸ ਦੇ ਨਾਲ ਹੀ ਸਾਰੇ 20,000 ਸਰਕਾਰੀ ਸਕੂਲਾਂ ਨੂੰ ਵਾਈ-ਫਾਈ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ 4000 ਸਕੂਲਾਂ 'ਚ ਵਾਈਫਾਈ ਲਗਾਇਆ ਜਾ ਚੁੱਕਾ ਹੈ ਤੇ 8000 ਸਕੂਲਾਂ 'ਚ ਕੰਡਿਆਲੀ ਤਾਰ ਲਗਾਉਣ ਦਾ ਕੰਮ ਚੱਲ ਰਿਹਾ ਹੈ।
Chandigarh: ਚੰਡੀਗੜ੍ਹੀਆਂ ਲਈ ਖੁਸ਼ਖਬਰੀ ਹੈ। ਹੁਣ ਲੋਕਾਂ ਨੂੰ ਦਫਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਏਗਾ ਕਿਉਂਕਿ ਘਰ ਬੈਠੇ ਹੀ 252 ਕੰਮ ਹੋ ਜਾਇਆ ਕਰਨਗੇ। ਸਿਟੀ ਬਿਊਟੀਫੁਲ ਚੰਡੀਗੜ੍ਹ ਦੇ ਲੋਕ ਜਲਦ ਹੀ ਅਸਟੇਟ ਦਫ਼ਤਰ, ਕਰ ਤੇ ਆਬਕਾਰੀ ਵਿਭਾਗ, ਆਰਐਲਏ, ਈ-ਸੰਪਰਕ, ਸਮਾਜ ਭਲਾਈ, ਇੰਜਨੀਅਰਿੰਗ ਸਣੇ ਹੋਰਨਾਂ ਕਈ ਵਿਭਾਗਾਂ ਨਾਲ ਸਬੰਧਤ 252 ਤੋਂ ਵੱਧ ਸੇਵਾਵਾਂ ਦਾ ਲਾਭ ਇੱਕੋ ਪਲੈਟਫਾਰਮ ’ਤੇ ਲੈ ਸਕਣਗੇ।
Punjab Weather Today: ਦੇਸ਼ ਦੇ ਕਈ ਰਾਜਾਂ ਵਿੱਚ ਮੌਸਮ ਤੇਜ਼ੀ ਨਾਲ ਕਰਵਟ ਲੈ ਰਿਹਾ ਹੈ। ਇੱਕ ਪਾਸੇ ਪਹਾੜੀ ਇਲਾਕਿਆਂ 'ਚ ਬਰਫਬਾਰੀ ਹੋ ਰਹੀ ਹੈ ਤੇ ਦੂਜੇ ਪਾਸੇ ਮੈਦਾਨੀ ਇਲਾਕਿਆਂ 'ਚ ਮੀਂਹ ਨੇ ਲੋਕਾਂ ਨੂੰ ਠੰਢਕ ਦਾ ਅਹਿਸਾਸ ਕਰਵਾਇਆ ਹੈ। ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਕਾਰਨ ਮੌਸਮ ਤੇਜ਼ੀ ਨਾਲ ਬਦਲਿਆ ਹੈ। ਇਸ ਕਾਰਨ ਪੰਜਾਬ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 30 ਨਵੰਬਰ ਤੱਕ ਪੰਜਾਬ ਵਿੱਚ ਬੱਦਲਵਾਈ, ਬੂੰਦਾ-ਬਾਂਦੀ ਤੇ ਹਲਕੀ ਬਾਰਸ਼ ਪੈਣ ਦੀ ਸੰਭਾਵਨਾ ਹੈ।
Punjab News: ਪੰਜਾਬ ਸਰਕਾਰ ਨੇ ਮੋਬਾਈਲ ਤੇ ਸਿਮ ਵਿਕਰੇਤਾ ਖਿਲਾਫ ਸ਼ਿਕੰਜਾ ਕੱਸਿਆ ਹੈ। ਹੁਣ ਮੋਬਾਈਲ ਤੇ ਸਿਮ ਵਿਕਰੇਤਾ ਬਗੈਰ ਦਸਤਾਵੇਜ਼ਾਂ ਦੇ ਮੋਬਾਈਲ ਤੇ ਸਿਮ ਨਹੀਂ ਵੇਚ ਸਕਣਗੇ। ਖ਼ਰੀਦਦਾਰ ਕੋਲੋਂ ਪਛਾਣ ਪੱਤਰ/ਆਈਡੀ ਪਰੂਫ/ਫੋਟੋ ਹਾਸਲ ਕੀਤੇ ਬਿਨਾਂ ਮੋਬਾਈਲ ਤੇ ਸਿਮ ਨਹੀਂ ਵੇਚ ਜਾ ਸਕਣਗੇ। ਇਸ ਦੇ ਨਾਲ ਹੀ ‘ਪ੍ਰਚੇਜ਼ ਸਰਟੀਫਿਕੇਟ’ ਵੀ ਦੇਣਾ ਪਵੇਗਾ। ਇਹ ਹੁਕਮ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹਨ।
Crime News: ਲੁਧਿਆਣਾ ਵਿੱਚ ਅਪਰਾਧ ਸਾਰੇ ਰਿਕਾਰਡ ਤੋੜ ਰਿਹਾ ਹੈ। ਪੁਲਿਸ ਦੀ ਸਖਤ ਦੇ ਬਾਵਜੂਦ ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਹ ਦਿਨ-ਦਿਹਾੜੇ ਬੇਖੌਫ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਇਸ ਦੀ ਤਾਜ਼ਾ ਮਿਸਾਲ ਸਾਹਮਣੇ ਆਈ ਹੈ ਕਿ ਢੋਲੇਵਾਲ ਚੌਕ ਸਥਿਤ ਜੁਆਇੰਟ ਪੁਲਿਸ ਕਮਿਸ਼ਨਰ ਦੇ ਦਫ਼ਤਰ ਤੋਂ ਕਰੀਬ 500 ਮੀਟਰ ਦੂਰੀ ’ਤੇ ਸਥਿਤ ਬੈਂਕ ’ਚ ਪੈਸੇ ਜਮ੍ਹਾਂ ਕਰਵਾਉਣ ਗਏ ਪੈਟਰੋਲ ਪੰਪ ਦੇ ਮੈਨੇਜਰ ਤੇ ਉਸ ਦੇ ਸਾਥੀ ਤੋਂ 25 ਲੱਖ ਰੁਪਏ ਲੁੱਟੇ ਗਏ।
Punjab News: ਪੰਜਾਬ ਦੇ ਲੋਕਾਂ ਦੀ ਦਫਤਰਾਂ ਵਿੱਚ ਖੱਜਲ-ਖੁਆਰੀ ਹੋਰ ਵਧੇਗੀ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਹੇਠ ਦਫ਼ਤਰੀ ਕਰਮਚਾਰੀਆਂ ਵੱਲੋਂ ਬੀਤੀ 8 ਨਵੰਬਰ ਤੋਂ ਚੱਲ ਰਹੀ ਕਲਮ ਛੋੜ ਹੜਤਾਲ 6 ਦਸੰਬਰ ਤੱਕ ਵਧਾ ਦਿੱਤੀ ਗਈ ਹੈ। ਪਿਛਲੇ 22 ਦਿਨਾਂ ਤੋਂ ਦਫ਼ਤਰੀ ਕਰਮਚਾਰੀਆਂ ਦੀ ਹੜਤਾਲ ਕਾਰਨ ਦਫ਼ਤਰੀ ਕੰਮਕਾਜ ਮੁਕੰਮਲ ਤੌਰ ’ਤੇ ਠੱਪ ਪਿਆ ਹੈ। ਹੜਤਾਲ ਦੀ ਮਿਆਦ ’ਚ ਵਾਧਾ ਹੋਣ ਕਾਰਨ ਅਜੇ 6 ਦਸੰਬਰ ਤੱਕ ਹੋਰ ਕੰਮਕਾਜ ਠੱਪ ਰਹਿਣ ਦੇ ਆਸਾਰ ਹਨ।
Domestic Work visa for Saudi Arabia: ਸਾਊਦੀ ਅਰਬ ਨੇ ਵਰਕਿੰਗ ਵੀਜ਼ਾ ਨੂੰ ਲੈ ਕੇ ਵੱਡਾ ਬਦਲਾਅ ਕੀਤਾ ਹੈ। ਆਉਣ ਵਾਲੇ ਸਾਲ 2024 ਤੋਂ ਇੱਥੇ ਕੰਮ ਕਰਨ ਵਾਲੇ ਵਿਦੇਸ਼ੀਆਂ ਲਈ ਨਵਾਂ ਨਿਯਮ ਤਿਆਰ ਕੀਤਾ ਗਿਆ ਹੈ। ਸਾਊਦੀ ਸਰਕਾਰ ਦੇ ਮਨੁੱਖੀ ਸੰਸਾਧਨ ਤੇ ਸਮਾਜਿਕ ਵਿਕਾਸ ਮੰਤਰਾਲੇ ਨੇ ਸੂਚਿਤ ਕੀਤਾ ਹੈ ਕਿ 2024 ਤੋਂ, 24 ਸਾਲ ਤੋਂ ਘੱਟ ਉਮਰ ਦਾ ਕੋਈ ਨਾਗਰਿਕ ਘਰੇਲੂ ਮਦਦ ਲਈ ਕਿਸੇ ਵਿਦੇਸ਼ੀ ਕਰਮਚਾਰੀ ਨੂੰ ਨੌਕਰੀ 'ਤੇ ਨਹੀਂ ਰੱਖ ਸਕਦਾ ਹੈ। ਨਵੇਂ ਨਿਯਮਾਂ ਤਹਿਤ ਕੀਤੇ ਗਏ ਬਦਲਾਅ ਕਾਰਨ ਭਾਰਤ ਦੀ ਲੇਬਰ ਮਾਰਕੀਟ ਨੂੰ ਕਾਫੀ ਨੁਕਸਾਨ ਹੋਵੇਗਾ। ਸਾਊਦੀ ਅਰਬ 'ਚ ਵੱਡੀ ਗਿਣਤੀ 'ਚ ਨੌਜਵਾਨ ਇਕੱਲੇ ਰਹਿੰਦੇ ਹਨ, ਪਰ ਨਵੇਂ ਨਿਯਮਾਂ ਕਾਰਨ ਉਹ ਕੋਈ ਕਰਮਚਾਰੀ ਨਹੀਂ ਰੱਖ ਸਕਣਗੇ, ਇਸ ਨਾਲ ਰੁਜ਼ਗਾਰ ਘੱਟ ਜਾਵੇਗਾ। ਸਾਊਦੀ 'ਚ ਡਰਾਈਵਰ, ਕੁੱਕ, ਗਾਰਡ, ਮਾਲੀ, ਨਰਸ, ਦਰਜ਼ੀ ਅਤੇ ਨੌਕਰ ਨੂੰ ਘਰੇਲੂ ਰੁਜ਼ਗਾਰ ਦੀ ਸ਼੍ਰੇਣੀ 'ਚ ਸ਼ਾਮਲ ਕੀਤਾ ਗਿਆ ਹੈ। ਸਾਊਦੀ ਅਰਬ ਵਿੱਚ ਕਰੀਬ 26 ਲੱਖ ਭਾਰਤੀ ਕੰਮ ਕਰਦੇ ਹਨ।
Uttarkashi Tunnel Rescue News: ਉੱਤਰਾਖੰਡ ਦੀ ਸਿਲਕਿਆਰਾ ਸੁਰੰਗ ਵਿੱਚ ਪਿਛਲੇ 17 ਦਿਨਾਂ ਤੋਂ ਫਸੇ 41 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਜਿਸ ਕਾਰਨ ਦੇਸ਼ ਭਰ ਵਿੱਚ ਜਸ਼ਨ ਦਾ ਮਾਹੌਲ ਹੈ। ਪੂਰਾ ਦੇਸ਼ ਇਨ੍ਹਾਂ ਮਜ਼ਦੂਰਾਂ ਦੇ ਸੁਰੱਖਿਅਤ ਬਾਹਰ ਆਉਣ ਦੀ ਉਡੀਕ ਕਰ ਰਿਹਾ ਸੀ। ਪਰਿਵਾਰਕ ਮੈਂਬਰ ਵੀ ਬਹੁਤ ਹੀ ਬੇਸਬਰੀ ਦੇ ਨਾਲ ਉਡੀਕ ਕਰ ਰਹੇ ਸੀ। ਅਜਿਹੇ 'ਚ ਵਰਕਰਾਂ ਦੇ ਬਾਹਰ ਆਉਣ ਤੋਂ ਬਾਅਦ ਮੌਕੇ 'ਤੇ ਮੌਜੂਦ ਕਈ ਲੋਕਾਂ ਦੀਆਂ ਅੱਖਾਂ 'ਚ ਹੰਝੂ ਆ ਗਏ। ਪਰਿਵਾਰ ਵਾਲਿਆਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ। ਉਨ੍ਹਾਂ ਨੇ ਪਰਮਾਤਮਾ ਦਾ ਧੰਨਵਾਦ ਵੀ ਕੀਤਾ।
Petrol Diesel Rate: ਕੌਮਾਂਤਰੀ ਬਾਜ਼ਾਰ 'ਚ ਅੱਜ ਕੱਚੇ ਤੇਲ ਦੀਆਂ ਕੀਮਤਾਂ 'ਚ ਮਾਮੂਲੀ ਵਾਧਾ ਹੋਇਆ ਹੈ। ਬੁੱਧਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ ਹਰੇ ਨਿਸ਼ਾਨ 'ਤੇ ਰਹਿੰਦੇ ਹੋਏ 76.65 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ ਬਹੁਤ ਮਾਮੂਲੀ ਗਿਰਾਵਟ ਨਾਲ 81.68 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।
Gangster Lawrence Bishnoi Interview: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਵਿੱਚ ਏਡੀਜੀਪੀ ਜੇਲ੍ਹ ਨੂੰ ਤਲਬ ਕੀਤਾ ਹੈ। ਅੱਜ ਦੀ ਸੁਣਵਾਈ ਦੌਰਾਨ ਏਡੀਜੀਪੀ ਜੇਲ੍ਹ ਦੀ ਵੱਲੋਂ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਗਿਆ ਸੀ। ਹਾਲਾਂਕਿ ਹਾਈਕੋਰਟ ਨੇ ਇਸ 'ਤੇ ਅਸੰਤੁਸ਼ਟੀ ਪ੍ਰਗਟਾਈ ਹੈ। ਹਾਈਕੋਰਟ ਨੇ ਉਨ੍ਹਾਂ ਨੂੰ ਪੁੱਛਿਆ ਗਿਆ ਕਿ 8 ਮਹੀਨੇ ਬਾਅਦ ਵੀ ਜਾਂਚ ਰਿਪੋਰਟ ਕਿਉਂ ਨਹੀਂ ਆਈ। ਮਾਮਲੇ ਦੀ ਅਗਲੀ ਸੁਣਵਾਈ 14 ਦਸੰਬਰ ਨੂੰ ਹੋਵੇਗੀ। ਹਾਈ ਕੋਰਟ ਨੇ ਕਿਹਾ ਕਿ ਇੰਟਰਵਿਊ ਦੀ ਜਾਂਚ ਲਈ 29 ਮਾਰਚ 2023 ਨੂੰ ਇੱਕ ਕਮੇਟੀ ਬਣਾਈ ਗਈ ਸੀ। ਇੰਟਰਵਿਊ ਦੇ ਸਮੇਂ ਉਹ ਨਿਆਂਇਕ ਹਿਰਾਸਤ ਵਿੱਚ ਸੀ। 8 ਮਹੀਨੇ ਬਾਅਦ ਵੀ ਕਮੇਟੀ ਰਿਪੋਰਟ ਪੇਸ਼ ਨਹੀਂ ਕਰ ਸਕੀ। ਹਾਈ ਕੋਰਟ ਜਾਂਚ ਦੀ ਰਫ਼ਤਾਰ ਤੋਂ ਸੰਤੁਸ਼ਟ ਨਹੀਂ ਹੈ ਅਤੇ ਜਵਾਬ ਚਾਹੁੰਦਾ ਹੈ ਕਿ ਰਿਪੋਰਟ ਪੇਸ਼ ਕਰਨ ਵਿੱਚ ਦੇਰੀ ਕਿਉਂ ਹੋਈ।
ਪਿਛੋਕੜ
Punjab Breaking News LIVE, 29 November, 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਵਿੱਚ ਏਡੀਜੀਪੀ ਜੇਲ੍ਹ ਨੂੰ ਤਲਬ ਕੀਤਾ ਹੈ। ਅੱਜ ਦੀ ਸੁਣਵਾਈ ਦੌਰਾਨ ਏਡੀਜੀਪੀ ਜੇਲ੍ਹ ਦੀ ਵੱਲੋਂ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਗਿਆ ਸੀ। ਹਾਲਾਂਕਿ ਹਾਈਕੋਰਟ ਨੇ ਇਸ 'ਤੇ ਅਸੰਤੁਸ਼ਟੀ ਪ੍ਰਗਟਾਈ ਹੈ। ਹਾਈਕੋਰਟ ਨੇ ਉਨ੍ਹਾਂ ਨੂੰ ਪੁੱਛਿਆ ਗਿਆ ਕਿ 8 ਮਹੀਨੇ ਬਾਅਦ ਵੀ ਜਾਂਚ ਰਿਪੋਰਟ ਕਿਉਂ ਨਹੀਂ ਆਈ। ਮਾਮਲੇ ਦੀ ਅਗਲੀ ਸੁਣਵਾਈ 14 ਦਸੰਬਰ ਨੂੰ ਹੋਵੇਗੀ।ਹਾਈ ਕੋਰਟ ਨੇ ਕਿਹਾ ਕਿ ਇੰਟਰਵਿਊ ਦੀ ਜਾਂਚ ਲਈ 29 ਮਾਰਚ 2023 ਨੂੰ ਇੱਕ ਕਮੇਟੀ ਬਣਾਈ ਗਈ ਸੀ। ਇੰਟਰਵਿਊ ਦੇ ਸਮੇਂ ਉਹ ਨਿਆਂਇਕ ਹਿਰਾਸਤ ਵਿੱਚ ਸੀ। 8 ਮਹੀਨੇ ਬਾਅਦ ਵੀ ਕਮੇਟੀ ਰਿਪੋਰਟ ਪੇਸ਼ ਨਹੀਂ ਕਰ ਸਕੀ। ਹਾਈ ਕੋਰਟ ਜਾਂਚ ਦੀ ਰਫ਼ਤਾਰ ਤੋਂ ਸੰਤੁਸ਼ਟ ਨਹੀਂ ਹੈ ਅਤੇ ਜਵਾਬ ਚਾਹੁੰਦਾ ਹੈ ਕਿ ਰਿਪੋਰਟ ਪੇਸ਼ ਕਰਨ ਵਿੱਚ ਦੇਰੀ ਕਿਉਂ ਹੋਈ। ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ 'ਚ ਹਾਈਕੋਰਟ ਨੇ ਲਾਈ ADGP ਨੂੰ ਝਾੜ
Petrol Diesel Prices: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ
ਕੌਮਾਂਤਰੀ ਬਾਜ਼ਾਰ 'ਚ ਅੱਜ ਕੱਚੇ ਤੇਲ ਦੀਆਂ ਕੀਮਤਾਂ 'ਚ ਮਾਮੂਲੀ ਵਾਧਾ ਹੋਇਆ ਹੈ। ਬੁੱਧਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ ਹਰੇ ਨਿਸ਼ਾਨ 'ਤੇ ਰਹਿੰਦੇ ਹੋਏ 76.65 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ ਬਹੁਤ ਮਾਮੂਲੀ ਗਿਰਾਵਟ ਨਾਲ 81.68 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ। ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਨਵੇਂ ਭਾਅ
Uttarkashi Tunnel: 'ਆਖ਼ਰਕਾਰ, ਰੱਬ ਨੇ ਸਾਡੀ ਸੁਣ ਲਈ': ਉੱਤਰਕਾਸ਼ੀ ਸੁਰੰਗ 'ਚੋਂ ਸੁਰੱਖਿਅਤ ਨਿਕਲੇ ਸਾਰੇ ਮਜ਼ਦੂਰ,ਪਰਿਵਾਰਾਂ ਵੱਲੋਂ ਮਨਾਇਆ ਜਸ਼ਨ
Uttarkashi Tunnel Rescue News: ਉੱਤਰਾਖੰਡ ਦੀ ਸਿਲਕਿਆਰਾ ਸੁਰੰਗ ਵਿੱਚ ਪਿਛਲੇ 17 ਦਿਨਾਂ ਤੋਂ ਫਸੇ 41 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਜਿਸ ਕਾਰਨ ਦੇਸ਼ ਭਰ ਵਿੱਚ ਜਸ਼ਨ ਦਾ ਮਾਹੌਲ ਹੈ। ਪੂਰਾ ਦੇਸ਼ ਇਨ੍ਹਾਂ ਮਜ਼ਦੂਰਾਂ ਦੇ ਸੁਰੱਖਿਅਤ ਬਾਹਰ ਆਉਣ ਦੀ ਉਡੀਕ ਕਰ ਰਿਹਾ ਸੀ। ਪਰਿਵਾਰਕ ਮੈਂਬਰ ਵੀ ਬਹੁਤ ਹੀ ਬੇਸਬਰੀ ਦੇ ਨਾਲ ਉਡੀਕ ਕਰ ਰਹੇ ਸੀ। ਅਜਿਹੇ 'ਚ ਵਰਕਰਾਂ ਦੇ ਬਾਹਰ ਆਉਣ ਤੋਂ ਬਾਅਦ ਮੌਕੇ 'ਤੇ ਮੌਜੂਦ ਕਈ ਲੋਕਾਂ ਦੀਆਂ ਅੱਖਾਂ 'ਚ ਹੰਝੂ ਆ ਗਏ। ਪਰਿਵਾਰ ਵਾਲਿਆਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ। 'ਆਖ਼ਰਕਾਰ, ਰੱਬ ਨੇ ਸਾਡੀ ਸੁਣ ਲਈ': ਉੱਤਰਕਾਸ਼ੀ ਸੁਰੰਗ 'ਚੋਂ ਸੁਰੱਖਿਅਤ ਨਿਕਲੇ ਸਾਰੇ ਮਜ਼ਦੂਰ,ਪਰਿਵਾਰਾਂ ਵੱਲੋਂ ਮਨਾਇਆ ਜਸ਼ਨ, ਦੇਖੋ ਵੀਡੀਓ
- - - - - - - - - Advertisement - - - - - - - - -