Punjab Breaking News LIVE: ਝਾਕੀਆਂ 'ਤੇ ਕੌਣ ਕਰ ਰਿਹਾ ਸਿਆਸਤ, 6ਵੀਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ, ਅੱਜ ਅਯੁੱਧਿਆ 'ਚ ਪੀਐਮ ਮੋਦੀ
Punjab Breaking News LIVE, 30 December, 2023: ਝਾਕੀਆਂ 'ਤੇ ਕੌਣ ਕਰ ਰਿਹਾ ਸਿਆਸਤ, 6ਵੀਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ, ਅੱਜ ਅਯੁੱਧਿਆ 'ਚ ਪੀਐਮ ਮੋਦੀ
Bikram Majithia Drug 2021 Case: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਗੌਰਵ ਯਾਦਵ ਨੂੰ ਪੁੱਛਿਆਕਿ ਉਹ ਦੱਸਣ ਕਿ ਉਹ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਝੂਠੇ ਸਬੂਤ ਕਿਉਂ ਤਿਆਰ ਕਰਨ ਦੇ ਯਤਨ ਕਰ ਰਹੇ ਹਨ ਤੇ ਸਾਬਕਾ ਅਕਾਲੀ ਆਗੂ ਉਪਕਾਰ ਸਿੰਘ ਸੰਧੂ ਦੀ ਬਾਂਹ ਮਰੋੜ ਕੇ ਉਹਨਾਂ ਨੂੰ ਕੇਸ ਵਿਚ ਗਵਾਹ ਬਣਨ ਤੇ ਝੂਠਾ ਬਿਆਨ ਦੇਣ ਵਾਸਤੇ ਮਜਬੂਰ ਕਿਉਂ ਕਰ ਰਹੇ ਹਨ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਪਹਿਲਾਂ ਤਾਂ ਕੇਸ ਵਿਚ ਉਪਕਾਰ ਸਿੰਘ ਸੰਧੂ ਨੂੰ ਗਵਾਹ ਵਜੋਂ ਸੱਦਿਆ ਗਿਆ ਅਤੇ ਜਦੋਂ ਉਹਨਾਂ ਨੇ ਦੋ ਸਾਲ ਪਹਿਲਾਂ ਮਜੀਠੀਆ ਖਿਲਾਫ ਦਰਜ ਹੋਏ ਝੂਠੇ ਨਸ਼ਾ ਕੇਸ ਦੀ ਜਾਂਚ ਵਿਚ ਸ਼ਾਮਲ ਹੋਣ ਤੋਂ ਨਾਂਹ ਕੀਤੀ ਤਾਂ ਉਹਨਾਂ ਨੂੰ ਝੂਠੇ ਬਿਆਨ ’ਤੇ ਹਸਤਾਖ਼ਰ ਕਰਨ ਵਾਸਤੇ ਆਖਿਆ ਗਿਆ।
Bank of Baroda : ਜਦੋਂ ਵੀ ਬਚਤ ਦੀ ਗੱਲ ਹੁੰਦੀ ਹੈ ਤਾਂ ਫਿਕਸਡ ਡਿਪਾਜ਼ਿਟ (Fixed Deposit) ਦਾ ਨਾਮ ਜ਼ਰੂਰ ਆਉਂਦਾ ਹੈ। ਫਿਕਸਡ ਡਿਪਾਜ਼ਿਟ ਵਿੱਚ ਤੁਹਾਡਾ ਨਿਵੇਸ਼ ਸੁਰੱਖਿਅਤ ਹੈ, ਅਤੇ ਤੁਹਾਨੂੰ ਗਾਰੰਟੀਸ਼ੁਦਾ ਰਿਟਰਨ ਵੀ ਮਿਲਦਾ ਹੈ। ਜੇ ਤੁਸੀਂ ਵੀ FD 'ਚ ਨਿਵੇਸ਼ ਕਰਨਾ ਚਾਹੁੰਦੇ ਹੋ ਤਾਂ ਇਹ ਤੁਹਾਡੇ ਲਈ ਫਾਇਦੇਮੰਦ ਖਬਰ ਹੈ। ਦਰਅਸਲ ਦੇਸ਼ ਦੇ ਸਰਕਾਰੀ ਬੈਂਕ (Government Bank) ਬੈਂਕ ਆਫ ਬੜੌਦਾ (Bank of Baroda) ਨੇ ਆਪਣੇ ਗਾਹਕਾਂ ਨੂੰ ਨਵੇਂ ਸਾਲ ਦਾ ਤੋਹਫਾ (New Year gift) ਦਿੱਤਾ ਹੈ। ਸਾਲ 2024 ਦੀ ਸ਼ੁਰੂਆਤ ਤੋਂ ਪਹਿਲਾਂ ਬੈਂਕ ਨੇ FD 'ਤੇ ਵਿਆਜ ਦਰ ਵਧਾ ਦਿੱਤੀ ਹੈ। ਬੈਂਕ ਆਫ ਬੜੌਦਾ ਨੇ ਵੱਖ-ਵੱਖ ਕਾਰਜਕਾਲਾਂ ਦੀ FD 'ਤੇ ਵਿਆਜ ਦਰਾਂ 'ਚ 1.25 ਫੀਸਦੀ ਦਾ ਵਾਧਾ ਕੀਤਾ ਹੈ। ਨਵੀਆਂ ਦਰਾਂ 29 ਦਸੰਬਰ 2023 ਤੋਂ ਲਾਗੂ ਹੋਣਗੀਆਂ। ਇਸ ਤੋਂ ਪਹਿਲਾਂ ਭਾਰਤੀ ਸਟੇਟ ਬੈਂਕ (SBI) ਨੇ ਵੀ ਫਿਕਸਡ ਡਿਪਾਜ਼ਿਟ 'ਤੇ ਵਿਆਜ ਦਰਾਂ ਵਧਾ ਦਿੱਤੀਆਂ ਸਨ।
PM Modi In Ayodhya: 22 ਜਨਵਰੀ 2024 ਨੂੰ ਰਾਮ ਮੰਦਰ (Ram temple) 'ਚ ਭਗਵਾਨ ਰਾਮਲਲਾ ਦੀ ਪਵਿੱਤਰਤਾ ਦਾ ਪ੍ਰੋਗਰਾਮ ਹੈ। ਇਸ ਤੋਂ ਪਹਿਲਾਂ 30 ਦਸੰਬਰ 2023 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅਯੁੱਧਿਆ (Ayodhya) 'ਚ ਕਨੈਕਟੀਵਿਟੀ ਨਾਲ ਜੁੜੇ ਕਈ ਪ੍ਰੋਜੈਕਟ ਲਾਂਚ ਕਰਨ ਜਾ ਰਹੇ ਹਨ, ਜਿਸ 'ਚ ਨਵੇਂ ਏਅਰਪੋਰਟ ਦਾ ਉਦਘਾਟਨ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਉਹ ਅਯੁੱਧਿਆ ਧਾਮ ਰੇਲਵੇ ਸਟੇਸ਼ਨ ਦੇ ਨਾਲ-ਨਾਲ ਦੋ ਅੰਮ੍ਰਿਤ ਭਾਰਤ ਟਰੇਨਾਂ (Amrit Bharat trains) ਅਤੇ ਛੇ ਨਵੀਆਂ ਵੰਦੇ ਭਾਰਤ ਟਰੇਨਾਂ (six new Vande Bharat trains) ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਪ੍ਰਧਾਨ ਮੰਤਰੀ ਮੋਦੀ (PM Modi) 30 ਦਸੰਬਰ, 2023 ਨੂੰ ਅਯੁੱਧਿਆ ਜਾਣ ਵਾਲੇ ਹਨ। ਸਵੇਰੇ 11.15 ਵਜੇ ਉਹ ਅਯੁੱਧਿਆ ਵਿੱਚ ਮੁੜ ਵਿਕਸਤ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ ਜਿੱਥੋਂ ਉਹ ਦੋ ਨਵੀਆਂ ਅੰਮ੍ਰਿਤ ਭਾਰਤ ਅਤੇ ਛੇ ਨਵੀਆਂ ਵੰਦੇ ਭਾਰਤ ਰੇਲ ਗੱਡੀਆਂ ਨੂੰ ਹਰੀ ਝੰਡੀ ਦੇਣਗੇ।
Khelo India Youth Games: 6ਵੀਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕੀ (ਲੜਕੇ ਅਤੇ ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 2 ਜਨਵਰੀ ਨੂੰ ਸਵੇਰੇ 11 ਵਜੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਲਏ ਜਾ ਰਹੇ ਹਨ। ਇਸੇ ਤਰ੍ਹਾਂ ਬਾਸਕਟਬਾਲ (ਲੜਕੇ ਅਤੇ ਲੜਕੀਆਂ) ਲਈ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ 2 ਜਨਵਰੀ ਨੂੰ ਸਵੇਰੇ 11 ਵਜੇ, ਖੋ ਖੋ (ਲੜਕੀਆਂ) ਤੇ ਫੁਟਬਾਲ (ਲੜਕੇ) ਦੀ ਟੀਮ ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ 2 ਜਨਵਰੀ ਨੂੰ ਸਵੇਰੇ 11 ਵਜੇ ਲਏ ਜਾਣਗੇ।
Punjab Tableau 2024: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ ਨੇ ਗਣਤੰਤਰ ਦਿਵਸ ਮੌਕੇ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਿਲ ਨਾ ਕਰਨ ਪਿੱਛੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਲਾਏ ਜਾ ਰਹੇ ਦੋਸ਼ਾਂ ਦੀ ਨਿਰਪੱਖ ਨਿਆਂਇਕ ਜਾਂਚ ਕਰਨ ਦੀ ਮੰਗ ਕੀਤੀ ਹੈ ਤਾਂ ਜੋਂ ਪੰਜਾਬ ਦੇ ਲੋਕਾਂ ਨੂੰ ਸੱਚ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਭਗਵੰਤ ਮਾਨ ਸਰਕਾਰ ਵਲੋ ਭੇਜੀਆਂ ਗਈਆਂ ਝਾਕੀਆਂ ਨੂੰ ਜਨਤਕ ਕਰਨਾ ਚਾਹੀਦਾ ਹੈ । ਜਿਸ ਨਾਲ ਪੰਜਾਬ ਦੇ ਲੋਕਾਂ ਸਾਹਮਣੇ ਪੂਰੀ ਤਰ੍ਹਾਂ ਅਸਲੀਅਤ ਆ ਸਕੇ।
ਪਿਛੋਕੜ
Punjab Breaking News LIVE, 30 December, 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ ਨੇ ਗਣਤੰਤਰ ਦਿਵਸ ਮੌਕੇ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਿਲ ਨਾ ਕਰਨ ਪਿੱਛੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਲਾਏ ਜਾ ਰਹੇ ਦੋਸ਼ਾਂ ਦੀ ਨਿਰਪੱਖ ਨਿਆਂਇਕ ਜਾਂਚ ਕਰਨ ਦੀ ਮੰਗ ਕੀਤੀ ਹੈ ਤਾਂ ਜੋਂ ਪੰਜਾਬ ਦੇ ਲੋਕਾਂ ਨੂੰ ਸੱਚ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਭਗਵੰਤ ਮਾਨ ਸਰਕਾਰ ਵਲੋ ਭੇਜੀਆਂ ਗਈਆਂ ਝਾਕੀਆਂ ਨੂੰ ਜਨਤਕ ਕਰਨਾ ਚਾਹੀਦਾ ਹੈ । ਜਿਸ ਨਾਲ ਪੰਜਾਬ ਦੇ ਲੋਕਾਂ ਸਾਹਮਣੇ ਪੂਰੀ ਤਰ੍ਹਾਂ ਅਸਲੀਅਤ ਆ ਸਕੇ। ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਗਣਤੰਤਰ ਦਿਵਸ ਤੇ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਿਲ ਨਾ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸੁਨੀਲ ਜਾਖੜ ਨੇ ਇਕ ਪ੍ਰੈਸ ਮਿਲਣੀ ਕਰਕੇ ਝਾਕੀਆਂ ਨੂੰ ਸ਼ਾਮਿਲ ਨਾ ਕਰਨ ਪਿੱਛੇ ਦਾ ਕਾਰਨ ਇਹ ਦੱਸਿਆ ਸੀ ਕਿ ਪੰਜਾਬ ਵਲੋ ਭੇਜੀਆਂ ਗਈਆਂ ਝਾਕੀਆਂ ਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀਆਂ ਫੋਟਵਾਂ ਲੱਗੀਆਂ ਹੋਈਆਂ ਸਨ। ਝਾਕੀਆਂ 'ਤੇ ਕੌਣ ਕਰ ਰਿਹਾ ਸਿਆਸਤ, ਭਗਵੰਤ ਮਾਨ ਜਾਂ ਬੀਜੇਪੀ ? ਢੀਂਡਸਾ ਦੀ ਪਾਰਟੀ ਨੇ ਮੰਗੀ ਨਿਆਂਇਕ ਜਾਂਚ
Khelo India: ਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ
Khelo India Youth Games: 6ਵੀਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕੀ (ਲੜਕੇ ਅਤੇ ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 2 ਜਨਵਰੀ ਨੂੰ ਸਵੇਰੇ 11 ਵਜੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਲਏ ਜਾ ਰਹੇ ਹਨ। ਇਸੇ ਤਰ੍ਹਾਂ ਬਾਸਕਟਬਾਲ (ਲੜਕੇ ਅਤੇ ਲੜਕੀਆਂ) ਲਈ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ 2 ਜਨਵਰੀ ਨੂੰ ਸਵੇਰੇ 11 ਵਜੇ, ਖੋ ਖੋ (ਲੜਕੀਆਂ) ਤੇ ਫੁਟਬਾਲ (ਲੜਕੇ) ਦੀ ਟੀਮ ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ 2 ਜਨਵਰੀ ਨੂੰ ਸਵੇਰੇ 11 ਵਜੇ ਲਏ ਜਾਣਗੇ। ਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ
Ayodhya Ram Mandir: ਅੱਜ ਅਯੁੱਧਿਆ 'ਚ ਪੀਐਮ ਮੋਦੀ, ਏਅਰਪੋਰਟ - ਰੇਲਵੇ ਸਟੇਸ਼ਨ ਦੇ ਉਦਘਾਟਨ ਸਮੇਤ 2 ਅੰਮ੍ਰਿਤ ਭਾਰਤ ਤੇ ਬੰਦੇ ਭਾਰਤ ਟਰੇਨਾਂ ਨੂੰ ਦਿਖਾਉਣਗੇ ਹਰੀ ਝੰਡੀ
PM Modi In Ayodhya: 22 ਜਨਵਰੀ 2024 ਨੂੰ ਰਾਮ ਮੰਦਰ (Ram temple) 'ਚ ਭਗਵਾਨ ਰਾਮਲਲਾ ਦੀ ਪਵਿੱਤਰਤਾ ਦਾ ਪ੍ਰੋਗਰਾਮ ਹੈ। ਇਸ ਤੋਂ ਪਹਿਲਾਂ 30 ਦਸੰਬਰ 2023 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅਯੁੱਧਿਆ (Ayodhya) 'ਚ ਕਨੈਕਟੀਵਿਟੀ ਨਾਲ ਜੁੜੇ ਕਈ ਪ੍ਰੋਜੈਕਟ ਲਾਂਚ ਕਰਨ ਜਾ ਰਹੇ ਹਨ, ਜਿਸ 'ਚ ਨਵੇਂ ਏਅਰਪੋਰਟ ਦਾ ਉਦਘਾਟਨ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਉਹ ਅਯੁੱਧਿਆ ਧਾਮ ਰੇਲਵੇ ਸਟੇਸ਼ਨ ਦੇ ਨਾਲ-ਨਾਲ ਦੋ ਅੰਮ੍ਰਿਤ ਭਾਰਤ ਟਰੇਨਾਂ (Amrit Bharat trains) ਅਤੇ ਛੇ ਨਵੀਆਂ ਵੰਦੇ ਭਾਰਤ ਟਰੇਨਾਂ (six new Vande Bharat trains) ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਅੱਜ ਅਯੁੱਧਿਆ 'ਚ ਪੀਐਮ ਮੋਦੀ, ਏਅਰਪੋਰਟ - ਰੇਲਵੇ ਸਟੇਸ਼ਨ ਦੇ ਉਦਘਾਟਨ ਸਮੇਤ 2 ਅੰਮ੍ਰਿਤ ਭਾਰਤ ਤੇ ਬੰਦੇ ਭਾਰਤ ਟਰੇਨਾਂ ਨੂੰ ਦਿਖਾਉਣਗੇ ਹਰੀ ਝੰਡੀ
- - - - - - - - - Advertisement - - - - - - - - -