Punjab Breaking News LIVE: ਪੰਜਾਬ 'ਚ ਮੌਨਸੂਨ ਦੀਆਂ ਛਹਿਬਰਾਂ, ਮਾਨਸੂਨ ਸੈਸ਼ਨ 'ਚ ਪੇਸ਼ ਕੀਤਾ ਜਾ ਸਕਦਾ ਯੂਨੀਫਾਰਮ ਸਿਵਲ ਕੋਡ ਬਿੱਲ, ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਵੱਲੋਂ ਭੁੱਖ ਹੜਤਾਲ
Punjab Breaking News LIVE 30 June, 2023: ਪੰਜਾਬ 'ਚ ਮੌਨਸੂਨ ਦੀਆਂ ਛਹਿਬਰਾਂ, ਮਾਨਸੂਨ ਸੈਸ਼ਨ 'ਚ ਪੇਸ਼ ਕੀਤਾ ਜਾ ਸਕਦਾ ਯੂਨੀਫਾਰਮ ਸਿਵਲ ਕੋਡ ਬਿੱਲ, ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਵੱਲੋਂ ਭੁੱਖ ਹੜਤਾਲ
LIVE
Background
Punjab Breaking News LIVE 30 June, 2023: ਪੰਜਾਬ ਦੇ ਮੌਜੂਦਾ ਮੁੱਖ ਸਕੱਤਰ ਵੀਕੇ ਜੰਜੂਆ ਅੱਜ ਸੇਵਾਮੁਕਤ ਹੋ ਰਹੇ ਹਨ। ਪੰਜਾਬ ਸਰਕਾਰ ਵੱਲੋਂ ਵੀ ਉਨ੍ਹਾਂ ਨੂੰ ਵਧਾਈ ਦੇਣ ਦਾ ਸਿਲਸਿਲਾ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸੀਨੀਅਰ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਅੱਜ ਰਿਟਾਇਰ ਹੋ ਰਹੇ ਮੁੱਖ ਸਕੱਤਰ ਵੀਕੇ ਜੰਜੂਆ, ਅਨੁਰਾਗ ਵਰਮਾ ਮੁੱਖ ਸਕੱਤਰ ਵਜੋਂ ਸਾਂਭਣਗੇ ਅਹੁਦਾ
ਪੰਜਾਬ 'ਚ ਮੌਨਸੂਨ ਦੀਆਂ ਛਹਿਬਰਾਂ! 3 ਜੁਲਾਈ ਤੱਕ ਹੋਏਗਾ ਜਲਥਲ
Punjab Weather Update: ਪੰਜਾਬ ’ਚ ਮੌਨਸੂਨ ਨੇ ਸਮੇਂ ਤੋਂ ਪਹਿਲਾਂ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਖੇਤਰਾਂ ’ਚ ਮੌਨਸੂਨ ਦੀ ਆਮਦ ਹੋ ਗਈ ਹੈ। ਵੀਰਵਾਰ ਨੂੰ ਮਾਲਵਾ ਖੇਤਰ ਦੇ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਨੂੰ ਛੱਡ ਕੇ ਬਾਕੀ ਥਾਵਾਂ ’ਤੇ ਭਰਵਾਂ ਮੀਂਹ ਪਿਆ ਹੈ। ਇਸ ਤੋਂ ਇਲਾਵਾ ਮਾਝਾ ਤੇ ਦੁਆਬਾ ਵਿੱਚ ਮੌਸਮ ਹੁੰਮਸ ਭਰਿਆ ਰਿਹਾ। ਉਨ੍ਹਾਂ ਦੱਸਿਆ ਕਿ ਸੂਬੇ ’ਚ ਭਲਕੇ 30 ਜੂਨ ਤੇ ਪਹਿਲੀ ਤੋਂ 3 ਜੁਲਾਈ ਤੱਕ ਕੁਝ ਥਾਵਾਂ ’ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ 'ਚ ਮੌਨਸੂਨ ਦੀਆਂ ਛਹਿਬਰਾਂ! 3 ਜੁਲਾਈ ਤੱਕ ਹੋਏਗਾ ਜਲਥਲ
ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਪੇਸ਼ ਕੀਤਾ ਜਾ ਸਕਦਾ ਯੂਨੀਫਾਰਮ ਸਿਵਲ ਕੋਡ ਬਿੱਲ: ਸੂਤਰ
Uniform Civil Code Bill: ਜਦੋਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਯੂਨੀਫਾਰਮ ਸਿਵਲ ਕੋਡ ਦਾ ਜ਼ਿਕਰ ਕੀਤਾ ਗਿਆ ਹੈ, ਉਦੋਂ ਤੋਂ ਇਸ ਬਾਰੇ ਬਹਿਸ ਚੱਲ ਰਹੀ ਹੈ। ਇਸ ਸਭ ਦੇ ਵਿਚਕਾਰ ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਮੋਦੀ ਸਰਕਾਰ ਮਾਨਸੂਨ ਸੈਸ਼ਨ 'ਚ ਇਕਸਾਰ ਸਿਵਲ ਕੋਡ ਦਾ ਪ੍ਰਸਤਾਵ ਰੱਖ ਸਕਦੀ ਹੈ। ਮਾਨਸੂਨ ਸੈਸ਼ਨ ਜੁਲਾਈ ਵਿੱਚ ਬੁਲਾਇਆ ਜਾਵੇਗਾ ਅਤੇ ਇਸ ਬਾਰੇ ਅੰਤਿਮ ਫੈਸਲਾ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ ਲਿਆ ਜਾਵੇਗਾ। ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਪੇਸ਼ ਕੀਤਾ ਜਾ ਸਕਦਾ ਹੈ ਯੂਨੀਫਾਰਮ ਸਿਵਲ ਕੋਡ ਬਿੱਲ: ਸੂਤਰ
ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ
Amritpal Singh : ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਧਰਮ ਪਤਨੀ ਕਿਰਨਦੀਪ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਸਮੇਤ ਬਾਕੀ ਸਿੰਘ ਅਸਾਮ ਦੀ ਡਿਬਰੂਗੜ ਜੇਲ੍ਹ ਅੰਦਰ ਭੁੱਖ ਹੜਤਾਲ ’ਤੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਡਿਬਰੂਗੜ ਜੇਲ੍ਹ ਨੂੰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਫ਼ੋਨ ਕਾਲ ਲਈ ਇਜਾਜ਼ਤ ਨਹੀਂ ਦੇ ਰਹੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਜੇਲ੍ਹ ਦਾ ਖਾਣਾ ਜਿੱਥੇ ਖਾਣ ਦੇ ਲਾਇਕ ਨਹੀਂ ਹੁੰਦਾ ਉੱਥੇ ਹੀ ਤੰਬਾਕੂ ਵਰਗੇ ਸਿੱਖਾਂ ’ਚ ਵਰਜਿਤ ਪਦਾਰਥ ਪਾਏ ਰਹੇ ਹਨ। Amritpal Singh : ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ
HDFC Merger Update: ਹੁਣ ਸਿਰਫ਼ ਕੁੱਝ ਘੰਟਿਆਂ ਦਾ ਇੰਤਜ਼ਾਰ
ਭਾਰਤ ਦੇ ਬੈਂਕਿੰਗ ਜਗਤ ਵਿੱਚ ਕੁਝ ਹੀ ਸਮੇਂ ਵਿੱਚ ਇੱਕ ਵੱਡਾ ਬਦਲਾਅ ਦੇਖਣ ਜਾ ਰਿਹਾ ਹੈ। ਇਸ ਨਾਲ ਇਹ ਪਹਿਲੀ ਵਾਰ ਹੋਵੇਗਾ ਕਿ ਭਾਰਤੀ ਬੈਂਕਿੰਗ ਜਗਤ ਦਾ ਕੋਈ ਨਾਂ ਅਮਰੀਕਾ ਅਤੇ ਚੀਨ ਦੇ ਬੈਂਕਾਂ ਨਾਲ ਮੁਕਾਬਲੇ ਵਿੱਚ ਖੜ੍ਹਾ ਹੋਵੇਗਾ।
Delhi Metro : ਸ਼ਰਾਬ ਦੀਆਂ 2 ਬੋਤਲਾਂ ਨਾਲ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ
ਦਿੱਲੀ ਮੈਟਰੋ ਵਿੱਚ ਸ਼ਰਾਬ ਦੀਆਂ ਦੋ ਬੋਤਲਾਂ ਲਿਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਸੀਆਈਐਸਐਫ (CISF) ਅਤੇ ਮੈਟਰੋ ਅਧਿਕਾਰੀਆਂ ਦੀ ਕਮੇਟੀ ਨੇ ਇਹ ਫੈਸਲਾ ਲਿਆ ਹੈ। ਯਾਤਰੀ ਮੈਟਰੋ (Delhi Metro) ਵਿੱਚ ਸਿਰਫ਼ ਸੀਲਬੰਦ ਸ਼ਰਾਬ ਦੀਆਂ ਬੋਤਲਾਂ ਹੀ ਲਿਜਾ ਸਕਣਗੇ। ਹੁਣ ਤੱਕ ਸਿਰਫ ਮੈਟਰੋ ਦੀ ਏਅਰਪੋਰਟ ਲਾਈਨ 'ਤੇ ਸ਼ਰਾਬ ਦੀ ਸੀਲਬੰਦ ਬੋਤਲ ਲਿਜਾਣ ਦੀ ਇਜਾਜ਼ਤ ਸੀ, ਹੁਣ ਨਵਾਂ ਹੁਕਮ ਸਾਰੀਆਂ ਮੈਟਰੋ ਲਾਈਨਾਂ 'ਤੇ ਲਾਗੂ ਹੋਵੇਗਾ।
Onion Price: ਟਮਾਟਰ ਤੋਂ ਬਾਅਦ ਹੁਣ ਜਨਤਾ ਨੂੰ ਰਵਾਏਗਾ ਪਿਆਜ਼! ਵੱਧ ਸਕਦੇ ਨੇ ਭਾਅ
ਦੇਸ਼ 'ਚ ਟਮਾਟਰ ਦੀਆਂ ਕੀਮਤਾਂ 'ਚ ਰਿਕਾਰਡਤੋੜ ਵਾਧੇ ਤੋਂ ਬਾਅਦ ਹੁਣ ਇਕ ਹੋਰ ਸਬਜ਼ੀ ਲੋਕਾਂ ਦੀਆਂ ਜੇਬਾਂ ਨੂੰ ਢਿੱਲੀ ਕਰ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ 'ਚ ਪਿਆਜ਼ ਦੀ ਕੀਮਤ ਵਧ ਸਕਦੀ ਹੈ। ਕੁਝ ਵਪਾਰੀਆਂ ਦਾ ਕਹਿਣਾ ਹੈ ਕਿ ਮਾਨਸੂਨ ਕਾਰਨ ਪਿਆਜ਼ ਦੀ ਸਪਲਾਈ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਇਸ ਸਾਲ ਦਸੰਬਰ ਤੱਕ ਪਿਆਜ਼ ਦੀ ਸਪਲਾਈ ਵਿੱਚ ਕਮੀ ਆ ਸਕਦੀ ਹੈ।
US College admission: ਅਮਰੀਕਾ ਦੇ ਕਾਲਜਾਂ 'ਚ ਰਿਜ਼ਰਵੇਸ਼ਨ ਹੋਇਆ ਖ਼ਤਮ
ਅਮਰੀਕਾ ਦੇ ਕਾਲਜਾਂ ਵਿੱਚ ਹੁਣ ਰਿਜ਼ਰਵੇਸ਼ਨ ਨਹੀਂ ਮਿਲੇਗਾ। ਇਹ ਫੈਸਲਾ ਅਮਰੀਕਾ ਦੀ ਸੁਪਰੀਮ ਕੋਰਟ ਨੇ ਸੁਣਾਇਆ ਹੈ। ਅਮਰੀਕਾ ਦੀ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਯੂਨੀਵਰਸਿਟੀਆਂ ਦੇ ਦਾਖਲਿਆਂ ਵਿੱਚ ਨਸਲ ਅਤੇ ਜਾਤ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਸੁਪਰੀਮ ਕੋਰਟ ਦੇ 9 ਜੱਜਾਂ ਦੇ ਬੈਂਚ ਨੇ ਦਿੱਤਾ। ਅਮਰੀਕਾ ਵਿੱਚ, ਅਫਰੀਕਨ-ਅਮਰੀਕਨ (ਕਾਲੇ) ਅਤੇ ਘੱਟ ਗਿਣਤੀਆਂ ਨੂੰ ਕਾਲਜ ਵਿੱਚ ਦਾਖਲੇ ਵਿੱਚ ਰਾਖਵਾਂਕਰਨ ਦੇਣ ਦਾ ਨਿਯਮ ਹੈ। ਇਸ ਨੂੰ ਹਾਂ-ਪੱਖੀ ਕਾਰਵਾਈ ਕਿਹਾ ਜਾਂਦਾ ਹੈ।
Amritsar News: ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਵਿੱਚ 1 ਕਰੋੜ ਦਾ ਘਪਲਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਵਿਖੇ ਜੂਠ ਦਾ ਠੇਕਾ, ਸੁੱਕੀਆਂ ਰੋਟੀਆਂ ਦੀ ਵਿਕਰੀ, ਚੋਕਰ ਰੂਲਾ, ਮਾਂਹ ਤੇ ਝੋਨੇ ਆਦਿ ਚੜ੍ਹਾਵੇ ਦੀਆਂ ਵਸਤਾਂ ਦੀ ਪਹਿਲੀ ਅਪ੍ਰੈਲ 2019 ਤੋਂ ਦਸੰਬਰ 2022 ਤੱਕ ਕੀਤੀ ਗਈ ਨਿਲਾਮੀ/ਵਿਕਰੀ ’ਚ ਲਗਪਗ ਇੱਕ ਕਰੋੜ ਦੀ ਹੇਰਾਫੇਰੀ ਸਾਹਮਣੇ ਆਈ ਹੈ। ਇਸ ਦੀ ਡੂੰਘਾਈ ਨਾਲ ਪੜਤਾਲ ਚੱਲ ਰਹੀ ਹੈ।