Punjab Breaking News LIVE: ਪੰਜਾਬ 'ਚ ਮੌਨਸੂਨ ਦੀਆਂ ਛਹਿਬਰਾਂ, ਮਾਨਸੂਨ ਸੈਸ਼ਨ 'ਚ ਪੇਸ਼ ਕੀਤਾ ਜਾ ਸਕਦਾ ਯੂਨੀਫਾਰਮ ਸਿਵਲ ਕੋਡ ਬਿੱਲ, ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਵੱਲੋਂ ਭੁੱਖ ਹੜਤਾਲ

Punjab Breaking News LIVE 30 June, 2023: ਪੰਜਾਬ 'ਚ ਮੌਨਸੂਨ ਦੀਆਂ ਛਹਿਬਰਾਂ, ਮਾਨਸੂਨ ਸੈਸ਼ਨ 'ਚ ਪੇਸ਼ ਕੀਤਾ ਜਾ ਸਕਦਾ ਯੂਨੀਫਾਰਮ ਸਿਵਲ ਕੋਡ ਬਿੱਲ, ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਵੱਲੋਂ ਭੁੱਖ ਹੜਤਾਲ

ABP Sanjha Last Updated: 30 Jun 2023 03:50 PM
HDFC Merger Update: ਹੁਣ ਸਿਰਫ਼ ਕੁੱਝ ਘੰਟਿਆਂ ਦਾ ਇੰਤਜ਼ਾਰ

ਭਾਰਤ ਦੇ ਬੈਂਕਿੰਗ ਜਗਤ  ਵਿੱਚ ਕੁਝ ਹੀ ਸਮੇਂ ਵਿੱਚ ਇੱਕ ਵੱਡਾ ਬਦਲਾਅ ਦੇਖਣ ਜਾ ਰਿਹਾ ਹੈ। ਇਸ ਨਾਲ ਇਹ ਪਹਿਲੀ ਵਾਰ ਹੋਵੇਗਾ ਕਿ ਭਾਰਤੀ ਬੈਂਕਿੰਗ ਜਗਤ ਦਾ ਕੋਈ ਨਾਂ ਅਮਰੀਕਾ ਅਤੇ ਚੀਨ ਦੇ ਬੈਂਕਾਂ ਨਾਲ ਮੁਕਾਬਲੇ ਵਿੱਚ ਖੜ੍ਹਾ ਹੋਵੇਗਾ।

Delhi Metro : ਸ਼ਰਾਬ ਦੀਆਂ 2 ਬੋਤਲਾਂ ਨਾਲ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ

ਦਿੱਲੀ ਮੈਟਰੋ ਵਿੱਚ ਸ਼ਰਾਬ ਦੀਆਂ ਦੋ ਬੋਤਲਾਂ ਲਿਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਸੀਆਈਐਸਐਫ (CISF) ਅਤੇ ਮੈਟਰੋ ਅਧਿਕਾਰੀਆਂ ਦੀ ਕਮੇਟੀ ਨੇ ਇਹ ਫੈਸਲਾ ਲਿਆ ਹੈ। ਯਾਤਰੀ ਮੈਟਰੋ (Delhi Metro) ਵਿੱਚ ਸਿਰਫ਼ ਸੀਲਬੰਦ ਸ਼ਰਾਬ ਦੀਆਂ ਬੋਤਲਾਂ ਹੀ ਲਿਜਾ ਸਕਣਗੇ। ਹੁਣ ਤੱਕ ਸਿਰਫ ਮੈਟਰੋ ਦੀ ਏਅਰਪੋਰਟ ਲਾਈਨ 'ਤੇ ਸ਼ਰਾਬ ਦੀ ਸੀਲਬੰਦ ਬੋਤਲ ਲਿਜਾਣ ਦੀ ਇਜਾਜ਼ਤ ਸੀ, ਹੁਣ ਨਵਾਂ ਹੁਕਮ ਸਾਰੀਆਂ ਮੈਟਰੋ ਲਾਈਨਾਂ 'ਤੇ ਲਾਗੂ ਹੋਵੇਗਾ।

Onion Price:  ਟਮਾਟਰ ਤੋਂ ਬਾਅਦ ਹੁਣ ਜਨਤਾ ਨੂੰ ਰਵਾਏਗਾ ਪਿਆਜ਼! ਵੱਧ ਸਕਦੇ ਨੇ ਭਾਅ

ਦੇਸ਼ 'ਚ ਟਮਾਟਰ ਦੀਆਂ ਕੀਮਤਾਂ 'ਚ ਰਿਕਾਰਡਤੋੜ ਵਾਧੇ ਤੋਂ ਬਾਅਦ ਹੁਣ ਇਕ ਹੋਰ ਸਬਜ਼ੀ ਲੋਕਾਂ ਦੀਆਂ ਜੇਬਾਂ ਨੂੰ ਢਿੱਲੀ ਕਰ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ 'ਚ ਪਿਆਜ਼ ਦੀ ਕੀਮਤ ਵਧ ਸਕਦੀ ਹੈ। ਕੁਝ ਵਪਾਰੀਆਂ ਦਾ ਕਹਿਣਾ ਹੈ ਕਿ ਮਾਨਸੂਨ ਕਾਰਨ ਪਿਆਜ਼ ਦੀ ਸਪਲਾਈ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਇਸ ਸਾਲ ਦਸੰਬਰ ਤੱਕ ਪਿਆਜ਼ ਦੀ ਸਪਲਾਈ ਵਿੱਚ ਕਮੀ ਆ ਸਕਦੀ ਹੈ।

US College admission: ਅਮਰੀਕਾ ਦੇ ਕਾਲਜਾਂ 'ਚ ਰਿਜ਼ਰਵੇਸ਼ਨ ਹੋਇਆ ਖ਼ਤਮ

ਅਮਰੀਕਾ ਦੇ ਕਾਲਜਾਂ ਵਿੱਚ ਹੁਣ ਰਿਜ਼ਰਵੇਸ਼ਨ ਨਹੀਂ ਮਿਲੇਗਾ। ਇਹ ਫੈਸਲਾ ਅਮਰੀਕਾ ਦੀ ਸੁਪਰੀਮ ਕੋਰਟ ਨੇ ਸੁਣਾਇਆ ਹੈ। ਅਮਰੀਕਾ ਦੀ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਯੂਨੀਵਰਸਿਟੀਆਂ ਦੇ ਦਾਖਲਿਆਂ ਵਿੱਚ ਨਸਲ ਅਤੇ ਜਾਤ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਸੁਪਰੀਮ ਕੋਰਟ ਦੇ 9 ਜੱਜਾਂ ਦੇ ਬੈਂਚ ਨੇ ਦਿੱਤਾ। ਅਮਰੀਕਾ ਵਿੱਚ, ਅਫਰੀਕਨ-ਅਮਰੀਕਨ (ਕਾਲੇ) ਅਤੇ ਘੱਟ ਗਿਣਤੀਆਂ ਨੂੰ ਕਾਲਜ ਵਿੱਚ ਦਾਖਲੇ ਵਿੱਚ ਰਾਖਵਾਂਕਰਨ ਦੇਣ ਦਾ ਨਿਯਮ ਹੈ। ਇਸ ਨੂੰ ਹਾਂ-ਪੱਖੀ ਕਾਰਵਾਈ ਕਿਹਾ ਜਾਂਦਾ ਹੈ।

Amritsar News: ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਵਿੱਚ 1 ਕਰੋੜ ਦਾ ਘਪਲਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਵਿਖੇ ਜੂਠ ਦਾ ਠੇਕਾ, ਸੁੱਕੀਆਂ ਰੋਟੀਆਂ ਦੀ ਵਿਕਰੀ, ਚੋਕਰ ਰੂਲਾ, ਮਾਂਹ ਤੇ ਝੋਨੇ ਆਦਿ ਚੜ੍ਹਾਵੇ ਦੀਆਂ ਵਸਤਾਂ ਦੀ ਪਹਿਲੀ ਅਪ੍ਰੈਲ 2019 ਤੋਂ ਦਸੰਬਰ 2022 ਤੱਕ ਕੀਤੀ ਗਈ ਨਿਲਾਮੀ/ਵਿਕਰੀ ’ਚ ਲਗਪਗ ਇੱਕ ਕਰੋੜ ਦੀ ਹੇਰਾਫੇਰੀ ਸਾਹਮਣੇ ਆਈ ਹੈ। ਇਸ ਦੀ ਡੂੰਘਾਈ ਨਾਲ ਪੜਤਾਲ ਚੱਲ ਰਹੀ ਹੈ। 

Government New Leave Policy:  ਸਰਕਾਰ ਨੇ ਜਾਰੀ ਕੀਤੀ ਨਵੀਂ ਲੀਵ ਪਾਲਸੀ, ਮਿਲੇਗੀ 42 ਦਿਨਾਂ ਦੀ ਛੁੱਟੀ

ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ ਹੈ। ਦਰਅਸਲ, ਕੇਂਦਰ ਸਰਕਾਰ ਨੇ ਕੁਝ ਸਮਾਂ ਪਹਿਲਾਂ ਮੁਲਾਜ਼ਮਾਂ ਲਈ ਨਵੀਂ ਛੁੱਟੀ ਨੀਤੀ ਦਾ ਐਲਾਨ ਕੀਤਾ ਸੀ। ਇਸ ਤਹਿਤ ਹੁਣ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ 42 ਦਿਨਾਂ ਦੀ ਛੁੱਟੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਹਾਲਾਂਕਿ ਨਵੀਂ ਛੁੱਟੀ ਨੀਤੀ ਵਿੱਚ ਸਰਕਾਰ ਵੱਲੋਂ ਕੁਝ ਸ਼ਰਤਾਂ ਵੀ ਲਾਗੂ ਕੀਤੀਆਂ ਗਈਆਂ ਹਨ। ਆਓ ਜਾਣਦੇ ਹਾਂ ਇਨ੍ਹਾਂ ਛੁੱਟੀਆਂ ਦੀ ਵਰਤੋਂ ਕਿਵੇਂ ਅਤੇ ਕਦੋਂ ਕੀਤੀ ਜਾ ਸਕਦੀ ਹੈ।

Punjab News: ਖ਼ਾਲਿਸਤਾਨੀ ਨਾਅਰੇ ਲਿਖਣ ਵਾਲੇ ਗੁਰਪਤਵੰਤ ਪੰਨੂੰ ਦੇ ਹਮਾਇਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਲਗਾਤਾਰ ਸੂਬੇ ਵਿੱਚ ਸਮਾਜ ਵਿਰੋਧੀ ਅਨਸਰਾਂ ਉੱਤੇ ਕਾਰਵਾਈ ਕਰਨ ਦੇ ਦਾਅਵੇ ਕਰ ਰਹੀ ਹੈ। ਇਸ ਦੇ ਚਲਦੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਪੁਲਿਸ ਨੇ ਸਮਾਜ ਵਿਰੋਧ ਅਨਸਰਾਂ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ, ਇੱਕ ਵੱਡੀ ਸਫਲਤਾ ਵਿੱਚ ਮੋਗਾ ਪੁਲਿਸ ਨੇ ਮਾਸਟਰ ਮਾਈਂਡ ਗੁਰਪਤਵੰਤ ਸਿੰਘ ਪੰਨੂ ਦੀ ਹਮਾਇਤ ਨਾਲ ਜਨਤਕ ਥਾਵਾਂ 'ਤੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਵਾਲੇ ਸਮਾਜ ਵਿਰੋਧੀ ਅਨਸਰਾਂ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਦੋਸ਼ੀਆਂ ਦਾ ਪਤਾ ਲਗਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ ਗਈ ਹੈ

Amritsar News: ਡੀਜ਼ਲ ਆਟੋ ਤੇ ਜੁਗਾੜੂ ਈ-ਰਿਕਸ਼ਾ ਵਾਲੇ ਸਾਵਧਾਨ! ਜਲਦ ਲੱਗੇਗੀ ਬ੍ਰੇਕ

ਡੀਜ਼ਲ ਆਟੋ ਤੇ ਜੁਗਾੜੂ ਈ-ਰਿਕਸ਼ਾ ਵਾਲੇ ਸਾਵਧਾਨ ਹੋਣ ਜਾਣ। ਅੰਮ੍ਰਿਤਸਰ ਵਿੱਚ ਜਲਦ ਹੀ ਇਨ੍ਹਾਂ ਉੱਪਰ ਬ੍ਰੇਕ ਲੱਗੇਗੀ। ਅੰਮ੍ਰਿਤਸਰ ਸਮਾਰਟ ਸਿਟੀ ਦੇ ਸੀਈਓ ਤੇ ਕਮਿਸ਼ਨਰ ਸੰਦੀਪ ਰਿਸ਼ੀ ਨੇ 15 ਸਾਲ ਪੁਰਾਣੇ ਡੀਜ਼ਲ ਆਟੋ ਚਾਲਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀ ਪਹਿਲ ’ਤੇ ਅੰਮ੍ਰਿਤਸਰ ਸ਼ਹਿਰ ਵਿੱਚ ‘ਰਾਹੀ ਸਕੀਮ’ ਅਧੀਨ ਈ-ਆਟੋ ਨੂੰ ਉਤਸ਼ਾਹਿਤ ਕਰਨ ਤੇ 15 ਸਾਲ ਪੁਰਾਣੇ ਡੀਜ਼ਲ ਆਟੋ ਤੇ ਜੁਗਾੜੂ ਈ-ਰਿਕਸ਼ਾ ਨੂੰ ਨਕੇਲ ਪਾਉਣ ਲਈ ਪੁਲਿਸ ਵਿਭਾਗ ਤੇ ਆਰਟੀਏ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਗਠਿਤ ਕਰਕੇ ਕਾਰਵਾਈ ਆਰੰਭੀ ਜਾਣੀ ਹੈ।

Ludhiana News: ਹੁਣ ਤੋਰੀ-ਫੁਲਕਾ ਚਲਾਉਣਾ ਵੀ ਔਖਾ! ਸਬਜ਼ੀ ਤੇ ਫਲ ਆਮ ਬੰਦੇ ਦੇ ਵੱਸੋਂ ਹੋਏ ਬਾਹਰ

ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹਨ ਕਰਕੇ ਹੁਣ ਤੋਰੀ-ਫੁਲਕਾ ਚਲਾਉਣਾ ਵੀ ਔਖਾ ਹੋ ਗਿਆ ਹੈ। ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਬਜ਼ੀਆਂ ਦੇ ਭਾਅ ਵਿੱਚ ਭਾਰੀ ਤੇਜ਼ੀ ਆ ਗਈ ਹੈ। ਟਮਾਟਰ ਤੇ ਅਦਰਕ ਦੀਆਂ ਕੀਮਤਾਂ ਇੱਕ ਹਫ਼ਤੇ ਦੇ ਅੰਦਰ-ਅੰਦਰ ਕਈ ਗੁਣਾ ਵੱਧ ਗਈਆਂ ਹਨ। ਇਸ ਨਾਲ ਲੋਕਾਂ ਦਾ ਬਜਟ ਹਿੱਲ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇੱਕ ਹਫ਼ਤਾ ਪਹਿਲਾਂ ਤੱਕ ਟਮਾਟਰ 10 ਰੁਪਏ ਕਿਲੋ ਵਿੱਕ ਰਿਹਾ ਸੀ ਪਰ ਅਚਾਨਕ ਉਸ ਦੀ ਕੀਮਤ ਵਧ ਕੇ 70 ਰੁਪਏ ਕਿਲੋ ਹੋ ਗਈ ਹੈ। ਇਸੇ ਤਰ੍ਹਾਂ ਅਦਰਕ ਵੀ ਮੰਡੀ ਵਿੱਚ 250 ਤੋਂ 300 ਰੁਪਏ ਪ੍ਰਤੀ ਕਿਲੋ ਵਿੱਕ ਰਿਹਾ ਹੈ। 

Uniform Civil Code Bill: ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਪੇਸ਼ ਕੀਤਾ ਜਾ ਸਕਦਾ ਹੈ ਯੂਨੀਫਾਰਮ ਸਿਵਲ ਕੋਡ ਬਿੱਲ: ਸੂਤਰ

ਜਦੋਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਯੂਨੀਫਾਰਮ ਸਿਵਲ ਕੋਡ ਦਾ ਜ਼ਿਕਰ ਕੀਤਾ ਗਿਆ ਹੈ, ਉਦੋਂ ਤੋਂ ਇਸ ਬਾਰੇ ਬਹਿਸ ਚੱਲ ਰਹੀ ਹੈ। ਇਸ ਸਭ ਦੇ ਵਿਚਕਾਰ ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਮੋਦੀ ਸਰਕਾਰ ਮਾਨਸੂਨ ਸੈਸ਼ਨ 'ਚ ਇਕਸਾਰ ਸਿਵਲ ਕੋਡ ਦਾ ਪ੍ਰਸਤਾਵ ਰੱਖ ਸਕਦੀ ਹੈ। ਮਾਨਸੂਨ ਸੈਸ਼ਨ ਜੁਲਾਈ ਵਿੱਚ ਬੁਲਾਇਆ ਜਾਵੇਗਾ ਅਤੇ ਇਸ ਬਾਰੇ ਅੰਤਿਮ ਫੈਸਲਾ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ ਲਿਆ ਜਾਵੇਗਾ।

Amritpal Singh : ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ

ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਧਰਮ ਪਤਨੀ ਕਿਰਨਦੀਪ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਸਮੇਤ ਬਾਕੀ ਸਿੰਘ ਅਸਾਮ ਦੀ ਡਿਬਰੂਗੜ ਜੇਲ੍ਹ ਅੰਦਰ ਭੁੱਖ ਹੜਤਾਲ ’ਤੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਡਿਬਰੂਗੜ ਜੇਲ੍ਹ ਨੂੰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਫ਼ੋਨ ਕਾਲ ਲਈ ਇਜਾਜ਼ਤ ਨਹੀਂ ਦੇ ਰਹੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਜੇਲ੍ਹ ਦਾ ਖਾਣਾ ਜਿੱਥੇ ਖਾਣ ਦੇ ਲਾਇਕ ਨਹੀਂ ਹੁੰਦਾ ਉੱਥੇ ਹੀ ਤੰਬਾਕੂ ਵਰਗੇ ਸਿੱਖਾਂ ’ਚ ਵਰਜਿਤ ਪਦਾਰਥ ਪਾਏ ਰਹੇ ਹਨ।

ਪਿਛੋਕੜ

Punjab Breaking News LIVE 30 June, 2023: ਪੰਜਾਬ ਦੇ ਮੌਜੂਦਾ ਮੁੱਖ ਸਕੱਤਰ ਵੀਕੇ ਜੰਜੂਆ ਅੱਜ ਸੇਵਾਮੁਕਤ ਹੋ ਰਹੇ ਹਨ। ਪੰਜਾਬ ਸਰਕਾਰ ਵੱਲੋਂ ਵੀ ਉਨ੍ਹਾਂ ਨੂੰ ਵਧਾਈ ਦੇਣ ਦਾ ਸਿਲਸਿਲਾ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸੀਨੀਅਰ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਅੱਜ ਰਿਟਾਇਰ ਹੋ ਰਹੇ ਮੁੱਖ ਸਕੱਤਰ ਵੀਕੇ ਜੰਜੂਆ, ਅਨੁਰਾਗ ਵਰਮਾ ਮੁੱਖ ਸਕੱਤਰ ਵਜੋਂ ਸਾਂਭਣਗੇ ਅਹੁਦਾ


 


ਪੰਜਾਬ 'ਚ ਮੌਨਸੂਨ ਦੀਆਂ ਛਹਿਬਰਾਂ! 3 ਜੁਲਾਈ ਤੱਕ ਹੋਏਗਾ ਜਲਥਲ


Punjab Weather Update: ਪੰਜਾਬ ’ਚ ਮੌਨਸੂਨ ਨੇ ਸਮੇਂ ਤੋਂ ਪਹਿਲਾਂ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਖੇਤਰਾਂ ’ਚ ਮੌਨਸੂਨ ਦੀ ਆਮਦ ਹੋ ਗਈ ਹੈ। ਵੀਰਵਾਰ ਨੂੰ ਮਾਲਵਾ ਖੇਤਰ ਦੇ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਨੂੰ ਛੱਡ ਕੇ ਬਾਕੀ ਥਾਵਾਂ ’ਤੇ ਭਰਵਾਂ ਮੀਂਹ ਪਿਆ ਹੈ। ਇਸ ਤੋਂ ਇਲਾਵਾ ਮਾਝਾ ਤੇ ਦੁਆਬਾ ਵਿੱਚ ਮੌਸਮ ਹੁੰਮਸ ਭਰਿਆ ਰਿਹਾ। ਉਨ੍ਹਾਂ ਦੱਸਿਆ ਕਿ ਸੂਬੇ ’ਚ ਭਲਕੇ 30 ਜੂਨ ਤੇ ਪਹਿਲੀ ਤੋਂ 3 ਜੁਲਾਈ ਤੱਕ ਕੁਝ ਥਾਵਾਂ ’ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ 'ਚ ਮੌਨਸੂਨ ਦੀਆਂ ਛਹਿਬਰਾਂ! 3 ਜੁਲਾਈ ਤੱਕ ਹੋਏਗਾ ਜਲਥਲ


 


ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਪੇਸ਼ ਕੀਤਾ ਜਾ ਸਕਦਾ ਯੂਨੀਫਾਰਮ ਸਿਵਲ ਕੋਡ ਬਿੱਲ: ਸੂਤਰ


Uniform Civil Code Bill: ਜਦੋਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਯੂਨੀਫਾਰਮ ਸਿਵਲ ਕੋਡ ਦਾ ਜ਼ਿਕਰ ਕੀਤਾ ਗਿਆ ਹੈ, ਉਦੋਂ ਤੋਂ ਇਸ ਬਾਰੇ ਬਹਿਸ ਚੱਲ ਰਹੀ ਹੈ। ਇਸ ਸਭ ਦੇ ਵਿਚਕਾਰ ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਮੋਦੀ ਸਰਕਾਰ ਮਾਨਸੂਨ ਸੈਸ਼ਨ 'ਚ ਇਕਸਾਰ ਸਿਵਲ ਕੋਡ ਦਾ ਪ੍ਰਸਤਾਵ ਰੱਖ ਸਕਦੀ ਹੈ। ਮਾਨਸੂਨ ਸੈਸ਼ਨ ਜੁਲਾਈ ਵਿੱਚ ਬੁਲਾਇਆ ਜਾਵੇਗਾ ਅਤੇ ਇਸ ਬਾਰੇ ਅੰਤਿਮ ਫੈਸਲਾ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ ਲਿਆ ਜਾਵੇਗਾ। ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਪੇਸ਼ ਕੀਤਾ ਜਾ ਸਕਦਾ ਹੈ ਯੂਨੀਫਾਰਮ ਸਿਵਲ ਕੋਡ ਬਿੱਲ: ਸੂਤਰ


 


ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ


Amritpal Singh : ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਧਰਮ ਪਤਨੀ ਕਿਰਨਦੀਪ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਸਮੇਤ ਬਾਕੀ ਸਿੰਘ ਅਸਾਮ ਦੀ ਡਿਬਰੂਗੜ ਜੇਲ੍ਹ ਅੰਦਰ ਭੁੱਖ ਹੜਤਾਲ ’ਤੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਡਿਬਰੂਗੜ ਜੇਲ੍ਹ ਨੂੰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਫ਼ੋਨ ਕਾਲ ਲਈ ਇਜਾਜ਼ਤ ਨਹੀਂ ਦੇ ਰਹੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਜੇਲ੍ਹ ਦਾ ਖਾਣਾ ਜਿੱਥੇ ਖਾਣ ਦੇ ਲਾਇਕ ਨਹੀਂ ਹੁੰਦਾ ਉੱਥੇ ਹੀ ਤੰਬਾਕੂ ਵਰਗੇ ਸਿੱਖਾਂ ’ਚ ਵਰਜਿਤ ਪਦਾਰਥ ਪਾਏ ਰਹੇ ਹਨ। Amritpal Singh : ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.