Punjab Breaking News Live: ਪੰਜਾਬ 'ਚ ਤੇਜ਼ ਹਵਾਵਾਂ ਤੇ ਮੀਂਹ ਨਾਲ ਓਰੇਂਜ-ਯੈਲੋ ਅਲਰਟ ਜਾਰੀ, ਪੰਜਾਬ 'ਚ ਬੰਦ ਹੋਣ ਜਾ ਰਹੇ 2 ਹੋਰ ਟੋਲ, ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਫੂਕਿਆ ਗਿਆ ਮਾਨ ਸਰਕਾਰ ਦਾ ਪੁਤਲਾ

Punjab Breaking News LIVE, 30 March, 2024:ਪੰਜਾਬ 'ਚ ਤੇਜ਼ ਹਵਾਵਾਂ ਤੇ ਮੀਂਹ ਨਾਲ ਓਰੇਂਜ-ਯੈਲੋ ਅਲਰਟ ਜਾਰੀ, ਪੰਜਾਬ 'ਚ ਬੰਦ ਹੋਣ ਜਾ ਰਹੇ 2 ਹੋਰ ਟੋਲ, ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਫੂਕਿਆ ਗਿਆ ਮਾਨ ਸਰਕਾਰ ਦਾ ਪੁਤਲਾ

ABP Sanjha Last Updated: 30 Mar 2024 12:48 PM
Amritsar News: ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਫੂਕਿਆ ਗਿਆ ਮਾਨ ਸਰਕਾਰ ਦਾ ਪੁਤਲਾ, ਕਿਸਾਨ ਆਗੂ ਪੰਧੇਰ ਨੇ ਆਖੀ ਇਹ ਗੱਲ

Amritsar News: ਅੱਜ ਅੰਮ੍ਰਿਤਸਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਵੱਡੀ ਗਿਣਤੀ ਦੇ ਵਿੱਚ ਕਿਸਾਨਾਂ ਦਾ ਇਕੱਠ ਕੀਤਾ ਗਿਆ। ਸੂਬਾ ਆਗੂ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ,ਸੂਬਾ ਆਗੂ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਦੀ ਨੀਤੀ ਦੇ ਦਬਾਅ ਹੇਠ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਮੰਡੀ ਬੋਰਡ ਐਕਟ 1961 ਵਿੱਚ ਸੋਧ ਕਰਕੇ ਪੰਜਾਬ ਦੀਆਂ 26 ਮਾਰਕੀਟ ਕਮੇਟੀਆਂ ਭੰਗ ਕਰਕੇ ਦੂਜੇ ਵਿਭਾਗਾਂ ਵਿੱਚ ਰਲੇਵਾਂ ਕਰਕੇ ਪ੍ਰਾਈਵੇਟ ਕੰਪਨੀਆਂ ਦੁਆਰਾ ਬਣਾਏ ਹੋਏ 9 ਸਈਲੋ ਗੁਦਾਮਾਂ ਨੂੰ ਪ੍ਰਬੰਧ ਸੌਂਪ ਦਿੱਤਾ ਹੈ।

Toll Plaza: ਪੰਜਾਬ 'ਚ ਬੰਦ ਹੋਣ ਜਾ ਰਹੇ 2 ਹੋਰ ਟੋਲ, ਸੀਐਮ ਭਗਵੰਤ ਮਾਨ ਨੇ ਕਰ ਦਿੱਤਾ ਐਲਾਨ, ਅਸੀਂ ਨਹੀਂ ਵਧਾਵਾਂਗੇ ਮਿਆਦ

Punjab News: ਪੰਜਾਬ ਵਿੱਚ ਦੋ ਹੋਰ ਟੋਲ ਪਲਾਜ਼ਾ ਬੰਦ ਹੋਣ ਜਾ ਰਹੇ ਹਨ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਦਿੱਤੀ ਹੈ। ਸੀਐਮ ਨੇ ਕਿਹਾ ਕਿ ਲੁਧਿਆਣਾਂ ਤੋਂ ਬਰਨਾਲਾ ਵਾਇਆ ਸੁਧਾਰ..ਰਾਏਕੋਟ..ਮਹਿਲ ਕਲਾਂ ਦੋ ਟੋਲ ਪਲਾਜ਼ਾ ਹਨ..1.ਪਿੰਡ ਰਕਬਾ ਨੇੜੇ ਮੁੱਲ਼ਾਂਪੁਰ..2.ਪਿੰਡ ਮਹਿਲ ਕਲਾਂ ..ਇੱਕੋ ਕੰਪਨੀ ਦੇ ..ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ ..ਜਿਸਨੂੰ ਪੰਜਾਬ ਸਰਕਾਰ ਵੱਲ਼ੋਂ ਨਹੀਂ ਮੰਨਿਆ ਗਿਆ..ਇਹ ਦੋਵੇਂ ਟੋਲ ਮਿਤੀ 2 ਅਪਰੈਲ ਰਾਤ 12 ਵਜੇ ਬੰਦ ਹੋ ਜਾਣਗੇ...ਇਨਕਲਾਬ ਜ਼ਿੰਦਾਬਾਦ

Punjab weather update: ਪੰਜਾਬ 'ਚ ਬਦਲਿਆ ਮੌਸਮ, ਰਾਤ ​​ਤੋਂ ਹੀ ਮੀਂਹ ਤੇ ਗੜੇਮਾਰੀ, 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਤੇਜ਼ ਹਵਾਵਾਂ, ਓਰੇਂਜ-ਯੈਲੋ ਅਲਰਟ ਜਾਰੀ

Punjab weather : ਪੰਜਾਬ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ-ਨਾਲ ਕਈ ਥਾਵਾਂ 'ਤੇ ਹਲਕੀ ਬਾਰਿਸ਼ ਅਤੇ ਗੜੇ ਵੀ ਪਏ। ਮੌਸਮ ਵਿਭਾਗ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਯੈਲੋ-ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਨਸਾ ਅਤੇ ਸੰਗਰੂਰ ਵਿੱਚ ਯੈਲੋ ਅਲਰਟ ਅਤੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਹੈ। ਵਿਭਾਗ ਅਨੁਸਾਰ ਇਸ ਦੌਰਾਨ ਗੜੇਮਾਰੀ, ਬਿਜਲੀ, 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਤੂਫ਼ਾਨ ਅਤੇ ਹਨ੍ਹੇਰੀ ਚੱਲਣ ਦੀ ਸੰਭਾਵਨਾ ਹੈ। ਅਜਿਹੇ 'ਚ ਸੂਬੇ ਦੇ ਸ਼ਹਿਰਾਂ 'ਚ ਘੱਟੋ-ਘੱਟ ਤਾਪਮਾਨ 'ਚ ਬਦਲਾਅ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ।

ਪਿਛੋਕੜ

Punjab Breaking News LIVE, 30 March, 2024: ਪੰਜਾਬ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ-ਨਾਲ ਕਈ ਥਾਵਾਂ 'ਤੇ ਹਲਕੀ ਬਾਰਿਸ਼ ਅਤੇ ਗੜੇ ਵੀ ਪਏ। ਮੌਸਮ ਵਿਭਾਗ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਯੈਲੋ-ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਨਸਾ ਅਤੇ ਸੰਗਰੂਰ ਵਿੱਚ ਯੈਲੋ ਅਲਰਟ ਅਤੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਹੈ। ਵਿਭਾਗ ਅਨੁਸਾਰ ਇਸ ਦੌਰਾਨ ਗੜੇਮਾਰੀ, ਬਿਜਲੀ, 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਤੂਫ਼ਾਨ ਅਤੇ ਹਨ੍ਹੇਰੀ ਚੱਲਣ ਦੀ ਸੰਭਾਵਨਾ ਹੈ। ਅਜਿਹੇ 'ਚ ਸੂਬੇ ਦੇ ਸ਼ਹਿਰਾਂ 'ਚ ਘੱਟੋ-ਘੱਟ ਤਾਪਮਾਨ 'ਚ ਬਦਲਾਅ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਪੰਜਾਬ 'ਚ ਬਦਲਿਆ ਮੌਸਮ, ਰਾਤ ​​ਤੋਂ ਹੀ ਮੀਂਹ ਤੇ ਗੜੇਮਾਰੀ, 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਤੇਜ਼ ਹਵਾਵਾਂ, ਓਰੇਂਜ-ਯੈਲੋ ਅਲਰਟ ਜਾਰੀ


 


Toll Plaza: ਪੰਜਾਬ 'ਚ ਬੰਦ ਹੋਣ ਜਾ ਰਹੇ 2 ਹੋਰ ਟੋਲ, ਸੀਐਮ ਭਗਵੰਤ ਮਾਨ ਨੇ ਕਰ ਦਿੱਤਾ ਐਲਾਨ, ਅਸੀਂ ਨਹੀਂ ਵਧਾਵਾਂਗੇ ਮਿਆਦ



ਪੰਜਾਬ ਵਿੱਚ ਦੋ ਹੋਰ ਟੋਲ ਪਲਾਜ਼ਾ ਬੰਦ ਹੋਣ ਜਾ ਰਹੇ ਹਨ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਦਿੱਤੀ ਹੈ। ਸੀਐਮ ਨੇ ਕਿਹਾ ਕਿ ਲੁਧਿਆਣਾਂ ਤੋਂ ਬਰਨਾਲਾ ਵਾਇਆ ਸੁਧਾਰ..ਰਾਏਕੋਟ..ਮਹਿਲ ਕਲਾਂ ਦੋ ਟੋਲ ਪਲਾਜ਼ਾ ਹਨ..1.ਪਿੰਡ ਰਕਬਾ ਨੇੜੇ ਮੁੱਲ਼ਾਂਪੁਰ..2.ਪਿੰਡ ਮਹਿਲ ਕਲਾਂ ..ਇੱਕੋ ਕੰਪਨੀ ਦੇ ..ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ ..ਜਿਸਨੂੰ ਪੰਜਾਬ ਸਰਕਾਰ ਵੱਲ਼ੋਂ ਨਹੀਂ ਮੰਨਿਆ ਗਿਆ..ਇਹ ਦੋਵੇਂ ਟੋਲ ਮਿਤੀ 2 ਅਪਰੈਲ ਰਾਤ 12 ਵਜੇ ਬੰਦ ਹੋ ਜਾਣਗੇ...ਇਨਕਲਾਬ ਜ਼ਿੰਦਾਬਾਦ



- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.