Punjab Breaking News LIVE: 35 ਕਰੋੜ ਦੀ ਠੱਗੀ ਮਾਰਨ ਵਾਲਾ ਫਰਜ਼ੀ ਟਰੈਵਲ ਏਜੰਟ ਗ੍ਰਿਫਤਾਰ, ਮਨਪ੍ਰੀਤ ਬਾਦਲ ਦੀ ਭਾਲ ਲਗਾਤਾਰ ਜਾਰੀ, 2 ਅਕਤੂਬਰ ਨੂੰ ਕੇਜਰੀਵਾਲ ਅਤੇ CM ਮਾਨ ਪਟਿਆਲਾ 'ਚ
Punjab Breaking News LIVE, 30 September, 2023:35 ਕਰੋੜ ਦੀ ਠੱਗੀ ਮਾਰਨ ਵਾਲਾ ਫਰਜ਼ੀ ਟਰੈਵਲ ਏਜੰਟ ਗ੍ਰਿਫਤਾਰ, ਮਨਪ੍ਰੀਤ ਬਾਦਲ ਦੀ ਭਾਲ ਲਗਾਤਾਰ ਜਾਰੀ, 2 ਅਕਤੂਬਰ ਨੂੰ ਕੇਜਰੀਵਾਲ ਅਤੇ CM ਮਾਨ ਪਟਿਆਲਾ 'ਚ
LIVE
Background
Punjab Breaking News LIVE, 30 September, 2023: ਪੰਜਾਬ ਪੁਲਿਸ ਨੇ ਮੋਹਾਲੀ ਤੋਂ ਵੱਡੀ ਸਫਲਤਾ ਹਾਸਿਲ ਕੀਤਾ ਹੈ। ਮੋਹਾਲੀ ਪੁਲਿਸ ਵੱਲੋਂ ਮੋਹਾਲੀ ਦੇ ਸੈਕਟਰ-82 ਵਿੱਚ ਫਰਜ਼ੀ ਇਮੀਗ੍ਰੇਸ਼ਨ ਚਲਾਉਣ ਵਾਲੇ ਦਾ ਪਰਦਾਫਾਸ਼ ਕੀਤਾ ਹੈ। ਇਹ ਲੋਕ ਹਰਿਆਣਾ ਦਾ ਜਾਅਲੀ ਮੁੱਖ ਸਕੱਤਰ, ਵਿਧਾਇਕ, ਇੰਸਪੈਕਟਰ ਅਤੇ ਰਾਜਨੀਤਿਕ ਪਾਰਟੀ ਦਾ ਜਨਰਲ ਸਕੱਤਰ ਬਣ ਕੇ ਇਹ ਸਾਰਾ ਕਾਰਾ ਕਈ ਸਾਲਾਂ ਤੋਂ ਕਰ ਰਹੇ ਸਨ। ਇਸ ਸਖ਼ਸ਼ ਦੀ ਪਛਾਣ ਸਰਬਜੀਤ ਸਿੰਘ ਸੰਧੂ ਵਜੋਂ ਹੋਈ ਹੈ। ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ! ਮੋਹਾਲੀ ਤੋਂ 35 ਕਰੋੜ ਦੀ ਠੱਗੀ ਮਾਰਨ ਵਾਲਾ ਫਰਜ਼ੀ ਟਰੈਵਲ ਏਜੰਟ ਸਾਥੀਆਂ ਸਮੇਤ ਗ੍ਰਿਫਤਾਰ
ਵਿਜੀਲੈਂਸ ਵਿਭਾਗ ਨੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਮਾਰਿਆ ਛਾਪਾ
Chandigarh News: ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਵਿਜੀਲੈਂਸ ਵਿਭਾਗ ਨੇ ਛਾਪਾ ਮਾਰਿਆ ਹੈ। ਚੰਡੀਗੜ੍ਹ ਦੇ ਡੀਐਸਪੀ ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇੱਥੇ ਕੁਝ ਨਹੀਂ ਮਿਲਿਆ। ਮਨਪ੍ਰੀਤ ਸਿੰਘ ਬਾਦਲ ਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ ਅਤੇ ਇਸ ਨੂੰ 4 ਅਕਤੂਬਰ ਲਈ ਸੂਚੀਬੱਧ ਕੀਤਾ ਗਿਆ ਹੈ। ਅਸੀਂ ਅਦਾਲਤ ਵਿੱਚ ਇਸ ਦਾ ਵਿਰੋਧ ਕਰਾਂਗੇ। Chandigarh: ਵਿਜੀਲੈਂਸ ਵਿਭਾਗ ਨੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਮਾਰਿਆ ਛਾਪਾ
2 ਅਕਤੂਬਰ ਨੂੰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਪਹੁੰਚਣਗੇ ਪਟਿਆਲਾ, ਕਰਨਗੇ ਮਾਤਾ ਕੌਸ਼ੱਲਿਆ ਹਸਪਤਾਲ ਦੇ ਵਿਸ਼ੇਸ਼ ਵਾਰਡ ਦਾ ਉਦਘਾਟਨ
Patiala News: 2 ਅਕਤੂਬਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ (Mata Kaushalya Hospital) ਵਿੱਚ ਬਣੇ ਨਵੇਂ ਵਿਸ਼ੇਸ਼ ਜਿਲਾ ਪੱਧਰੀ ਵਾਰਡ ਦਾ ਉਦਘਾਟਨ ਕਰਨਗੇ। ਪਾਰਟੀ ਹੈੱਡਕੁਆਰਟਰ ਤੋਂ ਸ਼ੁੱਕਰਵਾਰ ਨੂੰ ਇਕ ਬਿਆਨ ਜਾਰੀ ਕਰਦਿਆਂ ‘ਆਪ’ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਉਦਘਾਟਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨਿਊ ਅਪੋਲੋ ਗਰਾਊਂਡ, ਪਟਿਆਲਾ ਵਿਖੇ ਪਾਰਟੀ ਦੀ ਰੈਲੀ ਨੂੰ ਵੀ ਸੰਬੋਧਨ ਕਰਨਗੇ। 2 ਅਕਤੂਬਰ ਨੂੰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਪਹੁੰਚਣਗੇ ਪਟਿਆਲਾ, ਕਰਨਗੇ ਮਾਤਾ ਕੌਸ਼ੱਲਿਆ ਹਸਪਤਾਲ ਦੇ ਵਿਸ਼ੇਸ਼ ਵਾਰਡ ਦਾ ਉਦਘਾਟਨ
Manasa Jail: ਕੈਦੀਆਂ ਨੂੰ ਨਸ਼ੀਲੇ ਪਦਾਰਥ ਮੁਹੱਈਆ ਕਰਵਾ ਰਹੇ ਮਾਮਲੇ ਵਿੱਚ ਵੱਡੀ ਕਾਰਵਾਈ!
Manasa Jail: ਮਾਨਸਾ ਜੇਲ੍ਹ ਮਾਮਲੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਹਾਲ ਵਿੱਚ ਜੇਲ਼੍ਹ ਤੋਂ ਰਿਹਾਅ ਹੋ ਕੇ ਆਏ ਇੱਕ ਸਖਸ਼ ਵੱਲੋਂ ਕੀਤੇ ਗਏ ਖੁਲਾਸਿਆਂ ਨੇ ਸਭ ਨੂੰ ਹੈਰਾਨ ਕਰ ਕੇ ਰੱਖ ਦਿੱਤਾ ਸੀ। ਉਨ੍ਹਾਂ ਨੇ ਦੱਸਿਆ ਸੀ ਕਿ ਕਿਵੇਂ ਜੇਲ੍ਹ ਦੇ ਅੰਦਰ ਨਸ਼ਾ ਅਤੇ ਮੋਬਾਇਲ ਫੋਨਾਂ ਵਰਗੀਆਂ ਚੀਜ਼ਾਂ ਨੂੰ ਮੁਹੱਈਆ ਕਰਵਾਇਆ ਜਾਂਦਾ ਹੈ। ਜਿਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਗਈ। ਜੇਲ੍ਹ ਦੇ ਅੰਦਰ ਕੈਦੀਆਂ ਨੂੰ ਨਸ਼ੀਲੇ ਪਦਾਰਥ ਮੁਹੱਈਆ ਕਰਵਾ ਰਹੇ 2 ਸਹਾਇਕ ਸੁਪਰਡੈਂਟ, 1 ਫਾਰਮਾਸਿਸਟ ਅਤੇ 2 ਹਵਾਲਾਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
Asian Games: ਏਸ਼ੀਅਨ ਗੇਮਜ਼ 'ਚ 7ਵੇਂ ਦਿਨ ਵੀ ਚਮਕੇ ਭਾਰਤੀ, ਦਿਵਯਾ ਤੇ ਸਰਬਜੋਤ ਨੇ ਸ਼ੂਟਿੰਗ 'ਚ ਸਿਲਵਰ ਮੈਡਲ ਕੀਤਾ ਆਪਣੇ ਨਾਮ
Asian Games 2023 Shooting Event: ਏਸ਼ੀਅਨ ਗੇਮਜ਼ 'ਚ 7ਵੇਂ ਦਿਨ ਵੀ ਭਾਰਤ ਚਮਕਦਾ ਹੋਇਆ ਨਜ਼ਰ ਆ ਰਿਹਾ ਹੈ। ਖਾਸ ਕਰਕੇ ਇਸ ਵਾਰ ਪੰਜਾਬ ਦਾ ਨਾਮ ਵੀ ਈਵੈਂਟ 'ਚ ਗੂੰਜਦਾ ਸੁਣਾਈ ਦੇ ਰਿਹਾ ਹੈ। ਇਸ ਦਰਮਿਆਨ 7ਵੇਂ ਦਿਨ ਅਪਡੇਟ ਆ ਰਹੀ ਹੈ ਕਿ ਭਾਰਤੀ ਟੀਮ ਨੇ ਸਿਲਵਰ ਮੈਡਲ ਜਿੱਤ ਲਿਆ ਹੈ। ਪਰ ਦਿਵਿਆ ਅਤੇ ਸਰਬਜੋਤ ਨੂੰ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ। ਦਿਵਿਆ ਅਤੇ ਸਰਬਜੋਤ ਨੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਈਵੈਂਟ ਵਿੱਚ ਸਿਲਵਰ ਮੈਡਲ ਜਿੱਤਿਆ ਹੈ।
Illegal mining : ਹੁਸ਼ਿਆਰਪੁਰ 'ਚ ਅੰਨ੍ਹੇ ਵਾਹ ਹੋ ਰਹੀ ਸੀ ਮਾਇਨਿੰਗ, ਓਪਰੋ ਪਹੁੰਚ ਗਏ ਅਫ਼ਸਰ, ਫਿਰ ਦੇਖੋ ਮੌਕੇ 'ਤੇ ਕੀ ਹੋਇਆ
Hoshiarpur News - ਪੰਜਾਬ ਵਿੱਚ ਗ਼ੈਰ ਕਾਨੂੰਨੀ ਮਾਇਨਿੰਗ ਬਹੁਤ ਵੱਡਾ ਮੁੱਦਾ ਬਣਿਆ ਹੋਇਆ ਹੈ। ਮਾਨ ਸਰਕਾਰ ਲਗਾਤਾਰ ਦਾਅਵਾ ਕਰ ਰਹੀ ਹੈ ਕਿ ਸੂਬੇ ਵਿੱਚ ਨਜਾਇਜ਼ ਖਣਨ ਨਹੀਂ ਹੋ ਰਹੀ ਪਰ ਹੁਣ ਖਬਰ ਹੁਸ਼ਿਆਰਪੁਰ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਮਾਈਨਿੰਗ ਵਿਭਾਗ ਦੀ ਟੀਮ ਨੇ ਨਾਜਾਇਜ਼ ਮਾਈਨਿੰਗ ਖਿਲਾਫ ਕਾਰਵਾਈ ਕੀਤੀ ਹੈ। ਬੀਤੇ ਸ਼ੁੱਕਰਵਾਰ ਨੂੰ ਮਾਈਨਿੰਗ ਵਿਭਾਗ ਦੇ ਐਸ.ਡੀ.ਓ ਕਰਨਦੀਪ ਸਿੰਘ ਅਤੇ ਇੰਸਪੈਕਟਰ ਆਯੂਸ਼ ਗਿਰਧਰ, ਮਨਪ੍ਰੀਤ ਸਿੰਘ, ਮਨਿੰਦਰ ਸਿੰਘ ਅਤੇ ਆਕਾਸ਼ ਨੇ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਕੀਤੀ। ਜਿੱਥੇ ਨਾਜਾਇਜ਼ ਮਾਈਨਿੰਗ ਹੋ ਰਹੀ ਸੀ।
Patiala News: 2 ਅਕਤੂਬਰ ਨੂੰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਪਹੁੰਚਣਗੇ ਪਟਿਆਲਾ, ਕਰਨਗੇ ਮਾਤਾ ਕੌਸ਼ੱਲਿਆ ਹਸਪਤਾਲ ਦੇ ਵਿਸ਼ੇਸ਼ ਵਾਰਡ ਦਾ ਉਦਘਾਟਨ
Patiala News: 2 ਅਕਤੂਬਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ (Mata Kaushalya Hospital) ਵਿੱਚ ਬਣੇ ਨਵੇਂ ਵਿਸ਼ੇਸ਼ ਜਿਲਾ ਪੱਧਰੀ ਵਾਰਡ ਦਾ ਉਦਘਾਟਨ ਕਰਨਗੇ। ਪਾਰਟੀ ਹੈੱਡਕੁਆਰਟਰ ਤੋਂ ਸ਼ੁੱਕਰਵਾਰ ਨੂੰ ਇਕ ਬਿਆਨ ਜਾਰੀ ਕਰਦਿਆਂ ‘ਆਪ’ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਉਦਘਾਟਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨਿਊ ਅਪੋਲੋ ਗਰਾਊਂਡ, ਪਟਿਆਲਾ ਵਿਖੇ ਪਾਰਟੀ ਦੀ ਰੈਲੀ ਨੂੰ ਵੀ ਸੰਬੋਧਨ ਕਰਨਗੇ।
Chandigarh: ਵਿਜੀਲੈਂਸ ਵਿਭਾਗ ਨੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਮਾਰਿਆ ਛਾਪਾ
Chandigarh News: ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਵਿਜੀਲੈਂਸ ਵਿਭਾਗ ਨੇ ਛਾਪਾ ਮਾਰਿਆ ਹੈ। ਚੰਡੀਗੜ੍ਹ ਦੇ ਡੀਐਸਪੀ ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇੱਥੇ ਕੁਝ ਨਹੀਂ ਮਿਲਿਆ। ਮਨਪ੍ਰੀਤ ਸਿੰਘ ਬਾਦਲ ਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ ਅਤੇ ਇਸ ਨੂੰ 4 ਅਕਤੂਬਰ ਲਈ ਸੂਚੀਬੱਧ ਕੀਤਾ ਗਿਆ ਹੈ। ਅਸੀਂ ਅਦਾਲਤ ਵਿੱਚ ਇਸ ਦਾ ਵਿਰੋਧ ਕਰਾਂਗੇ। ਇਸ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਨੇ ਸ਼ਿਮਲਾ 'ਚ ਬਾਦਲ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਦਰਅਸਲ ਪੰਜਾਬ ਵਿਜੀਲੈਂਸ ਨੂੰ ਸ਼ੱਕ ਹੈ ਕਿ ਮਨਪ੍ਰੀਤ ਸਿੰਘ ਬਾਦਲ ਵਿਦੇਸ਼ ਜਾਣ ਦੀ ਯੋਜਨਾ ਬਣਾ ਰਹੇ ਹਨ। ਇਸ ਤੋਂ ਪਹਿਲਾਂ ਵੀ ਵਿਜੀਲੈਂਸ ਵੱਲੋਂ ਇਨ੍ਹਾਂ ਦੀ ਭਾਲ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ਿਮਲਾ ਦੇ ਖਲੀਨੀ 'ਚ ਛਾਪੇਮਾਰੀ ਕੀਤੀ ਗਈ।