Punjab Breaking News LIVE: 1 ਜਨਵਰੀ ਤੋਂ GST ਤੇ UPI ਸਮੇਤ ਬਦਲਣਗੇ ਇਹ 8 ਨਿਯਮ, ਕੋਹਰੇ ਦੇ ਚੱਲਦੇ ਪੰਜਾਬ ਦੇ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ, ਕਿਸਾਨਾਂ ਨੇ ਬੰਦ ਕਰਵਾਇਆ ਪੰਜਾਬ ਦਾ ਸਭ ਤੋਂ ਵੱਡਾ ਟੋਲ ਪਲਾਜ਼ਾ
Punjab Breaking News LIVE, 31 December, 2023: 1 ਜਨਵਰੀ ਤੋਂ GST ਤੇ UPI ਸਮੇਤ ਬਦਲਣਗੇ ਇਹ 8 ਨਿਯਮ, ਕੋਹਰੇ ਦੇ ਚੱਲਦੇ ਪੰਜਾਬ ਦੇ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ, ਕਿਸਾਨਾਂ ਨੇ ਬੰਦ ਕਰਵਾਇਆ ਪੰਜਾਬ ਦਾ ਸਭ ਤੋਂ ਵੱਡਾ ਟੋਲ ਪਲਾਜ਼ਾ
ਪਿਛੋਕੜ
Punjab Breaking News LIVE, 31 December, 2023: ਨਵਾਂ ਸਾਲ ਸ਼ੁਰੂ ਹੋਣ ਵਾਲਾ ਹੈ। ਅਜਿਹੇ ‘ਚ ਜਿੱਥੇ ਨਵਾਂ ਸਾਲ ਲੋਕਾਂ ਦੀ ਜ਼ਿੰਦਗੀ ‘ਚ ਖੁਸ਼ੀਆਂ ਲੈ ਕੇ ਆ ਰਿਹਾ ਹੈ, ਉੱਥੇ ਹੀ ਸਾਲ...More
News: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੇ ਮੁੜ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ (18 farmer organizations) ਵੱਲੋਂ ਦਿੱਲੀ (Delhi) ਵੱਲ ਕੂਚ ਕੀਤਾ ਜਾਏਗਾ। ਇਸ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਇਸ ਲਈ 2 ਜਨਵਰੀ ਨੂੰ ਜੰਡਿਆਲਾ ਗੁਰੂ ਤੇ 6 ਜਨਵਰੀ ਨੂੰ ਬਰਨਾਲਾ ਵਿੱਚ ਕਿਸਾਨ ਮਹਾਪੰਚਾਇਤਾਂ ਕੀਤੀਆਂ ਜਾ ਰਹੀਆਂ। ਇਸ ਦੇ ਨਾਲ ਅੱਜ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਦੀ ਮੀਟਿੰਗ ਹੋ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਿਕ) ਤੇ ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਦੇ ਦੋਵੇਂ ਫੋਰਮਾਂ ਵੱਲੋਂ ਫਰਵਰੀ ਮਹੀਨੇ ਵਿੱਚ ਦਿੱਲੀ ਵੱਲ ਕੂਚ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਕੂਚ ਕਰਨ ਦੀ ਤਰੀਕ ਦਾ ਐਲਾਨ 2 ਜਨਵਰੀ ਨੂੰ ਜੰਡਿਆਲਾ ਗੁਰੂ ਤੇ 6 ਜਨਵਰੀ ਨੂੰ ਬਰਨਾਲਾ ਵਿੱਚ ਹੋਣ ਵਾਲੀਆਂ ਕਿਸਾਨ ਮਹਾਪੰਚਾਇਤਾਂ ਦੌਰਾਨ ਕੀਤੀ ਜਾਵੇਗੀ। ਇਸ ਸਬੰਧੀ ਚੰਡੀਗੜ੍ਹ ਵਿੱਚ ਵੀ ਅੱਜ ਦੋਵੇਂ ਫੋਰਮਾਂ ਦੇ ਆਗੂਆਂ ਦੀ ਮੀਟਿੰਗ ਹੋਵੇਗੀ।