Punjab Breaking News LIVE: ਫਿਰ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬਾਰਸ਼ ਦੀ ਦਸਤਕ, ਸੜਕਾਂ 'ਤੇ ਨਿੱਤਰੀਆਂ ਬੀਜੇਪੀ ਮਹਿਲਾ ਮੋਰਚੇ ਦੀਆਂ ਬੀਬੀਆਂ
Punjab Breaking News LIVE, 31 January, 2024: ਫਿਰ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬਾਰਸ਼ ਦੀ ਦਸਤਕ, ਸੜਕਾਂ 'ਤੇ ਨਿੱਤਰੀਆਂ ਬੀਜੇਪੀ ਮਹਿਲਾ ਮੋਰਚੇ ਦੀਆਂ ਬੀਬੀਆਂ
Stock Market : ਬਜਟ ਪੇਸ਼ ਕਰਨ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਸੁਸਤ ਨਜ਼ਰ ਆ ਰਿਹਾ ਹੈ। ਅੱਜ ਵੀ ਸ਼ੇਅਰ ਬਾਜ਼ਾਰ ਦੀ ਚਾਲ ਮੱਠੀ ਹੈ ਤੇ ਕੱਲ੍ਹ ਦੇਖੀ ਗਈ ਤੇਜ਼ ਗਿਰਾਵਟ ਅੱਜ ਵੀ ਜਾਰੀ ਹੈ। ਬੈਂਕ ਨਿਫਟੀ 'ਚ ਕਮਜ਼ੋਰੀ ਸਮੇਤ ਕੁਝ ਆਈਟੀ ਸ਼ੇਅਰਾਂ 'ਚ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਬਾਜ਼ਾਰ ਦੇ ਸ਼ੁਰੂਆਤੀ ਮਿੰਟਾਂ 'ਚ ਹੀ ਸੈਂਸੈਕਸ 71000 ਦੇ ਮਹੱਤਵਪੂਰਨ ਪੱਧਰ ਤੋਂ ਹੇਠਾਂ ਖਿਸਕ ਗਿਆ।
Sangrur News: ਸੋਸ਼ਲ ਮੀਡੀਆ ’ਤੇ ਚਰਚਿਤ ਯੂਟਿਊਬਰ ਭਾਨਾ ਸਿੱਧੂ ਦੀ ਗ੍ਰਿਫਤਾਰੀ ਪੰਜਾਬ ਸਰਕਾਰ ਤੇ ਪੁਲਿਸ ਲਈ ਮੁਸੀਬਤ ਬਣ ਗਈ ਹੈ। ਭਾਨਾ ਸਿੱਧੂ ਦੀ ਗ੍ਰਿਫਤਾਰੀ ਦਾ ਕਈ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਸਖਤ ਵਿਰੋਧ ਮਗਰੋਂ ਪੁਲਿਸ ਬੈਕਫੁੱਟ 'ਤੇ ਨਜ਼ਰ ਆਉਣ ਲੱਗੀ ਹੈ। ਉਧਰ, ਭਾਨਾ ਸਿੱਧੂ ਦੀ ਰਿਹਾਈ ਲਈ ਵੱਡੇ ਸੰਘਰਸ਼ ਦੇ ਐਲਾਨ ਮਗਰੋਂ ਪੰਜਾਬ ਸਰਕਾਰ ਲਈ ਵੀ ਮੁਸੀਬਤ ਖੜ੍ਹੀ ਹੋਣ ਲੱਗੀ ਹੈ।
ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੀਆਂ ਔਰਤਾਂ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਰੁੱਧ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਗਾਰੰਟੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਦੇ ਵਿਰੋਧ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਪਟਿਆਲਾ ਦੇ ਫੁਹਾਰਾ ਚੌਕ ਵਿਖੇ ਦਿੱਤੇ ਧਰਨੇ ਦੌਰਾਨ ਜੈ ਇੰਦਰ ਕੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਵੱਲੋਂ ਪਹਿਲਾਂ ਰੱਦ ਕੀਤੇ ਗਏ 10 ਲੱਖ ਤੋਂ ਵੱਧ ਰਾਸ਼ਨ ਕਾਰਡ ਤੁਰੰਤ ਬਹਾਲ ਕੀਤੇ ਜਾਣ ਦੀ ਵੀ ਕੀਤੀ ਮੰਗ।
Punjab Weather Update: ਆਖਰ ਬਾਰਸ਼ ਨੇ ਦਸਤਕ ਦੇ ਦਿੱਤੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਸ਼ ਹੋਈ ਹੈ। ਸੂਬੇ ਦੇ ਅੰਮ੍ਰਿਤਸਰ, ਗੁਰਦਾਸਪੁਰ, ਫਰੀਦਕੋਟ, ਫਿਰੋਜ਼ਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਮਲੇਰਕੋਟਲਾ, ਪਟਿਆਲਾ, ਸੰਗਰੂਰ, ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਵਿੱਚ ਤੇਜ਼ ਹਵਾਵਾਂ ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
Petrol Diesel Prices : ਸਰਕਾਰੀ ਤੇਲ ਕੰਪਨੀਆਂ ਨੇ ਬੁੱਧਵਾਰ ਸਵੇਰੇ ਪੈਟਰੋਲ ਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ ਕਈ ਸ਼ਹਿਰਾਂ 'ਚ ਤੇਲ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵੀ ਮਾਮੂਲੀ ਬਦਲਾਅ ਦੇਖਣ ਨੂੰ ਮਿਲਿਆ ਹੈ। ਬ੍ਰੈਂਟ ਕਰੂਡ ਇੱਕ ਵਾਰ ਫਿਰ 83 ਡਾਲਰ ਵੱਲ ਵਧ ਰਿਹਾ ਹੈ। ਅੱਜ ਵੀ ਦਿੱਲੀ-ਮੁੰਬਈ ਵਰਗੇ ਦੇਸ਼ ਦੇ ਚਾਰ ਮਹਾਨਗਰਾਂ 'ਚ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਸਰਕਾਰੀ ਤੇਲ ਕੰਪਨੀਆਂ ਮੁਤਾਬਕ ਅੱਜ ਯੂਪੀ ਦੇ ਨੋਇਡਾ ਵਿੱਚ ਪੈਟਰੋਲ ਮਹਿੰਗਾ ਹੋਇਆ ਹੈ। ਨੋਇਡਾ ਵਿੱਚ ਪੈਟਰੋਲ 97 ਰੁਪਏ 42 ਪੈਸੇ ਪ੍ਰਤੀ ਲੀਟਰ ਵਿਕ ਰਿਹਾ ਹੈ। ਇੱਥੇ ਡੀਜ਼ਲ ਵੀ 39 ਪੈਸੇ ਮਹਿੰਗਾ ਹੋ ਕੇ 90.14 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਯੂਪੀ ਦੇ ਮਿਰਜ਼ਾਪੁਰ ਜ਼ਿਲ੍ਹੇ ਵਿੱਚ ਅੱਜ ਪੈਟਰੋਲ 82 ਪੈਸੇ ਮਹਿੰਗਾ ਹੋ ਕੇ 97.45 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ, ਜਦੋਂਕਿ ਡੀਜ਼ਲ 81 ਪੈਸੇ ਵਧ ਕੇ 90.63 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਹਰਿਆਣਾ ਦੇ ਗੁਰੂਗ੍ਰਾਮ ਜ਼ਿਲ੍ਹੇ 'ਚ ਅੱਜ ਪੈਟਰੋਲ 4 ਪੈਸੇ ਵਧ ਕੇ 96.89 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 3 ਪੈਸੇ ਮਹਿੰਗਾ ਹੋ ਕੇ 89.76 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।
ਪਿਛੋਕੜ
Punjab Breaking News LIVE, 31 January, 2024: ਸਰਕਾਰੀ ਤੇਲ ਕੰਪਨੀਆਂ ਨੇ ਬੁੱਧਵਾਰ ਸਵੇਰੇ ਪੈਟਰੋਲ ਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ ਕਈ ਸ਼ਹਿਰਾਂ 'ਚ ਤੇਲ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵੀ ਮਾਮੂਲੀ ਬਦਲਾਅ ਦੇਖਣ ਨੂੰ ਮਿਲਿਆ ਹੈ। ਬ੍ਰੈਂਟ ਕਰੂਡ ਇੱਕ ਵਾਰ ਫਿਰ 83 ਡਾਲਰ ਵੱਲ ਵਧ ਰਿਹਾ ਹੈ। ਅੱਜ ਵੀ ਦਿੱਲੀ-ਮੁੰਬਈ ਵਰਗੇ ਦੇਸ਼ ਦੇ ਚਾਰ ਮਹਾਨਗਰਾਂ 'ਚ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਸਰਕਾਰੀ ਤੇਲ ਕੰਪਨੀਆਂ ਮੁਤਾਬਕ ਅੱਜ ਯੂਪੀ ਦੇ ਨੋਇਡਾ ਵਿੱਚ ਪੈਟਰੋਲ ਮਹਿੰਗਾ ਹੋਇਆ ਹੈ। ਨੋਇਡਾ ਵਿੱਚ ਪੈਟਰੋਲ 97 ਰੁਪਏ 42 ਪੈਸੇ ਪ੍ਰਤੀ ਲੀਟਰ ਵਿਕ ਰਿਹਾ ਹੈ। ਇੱਥੇ ਡੀਜ਼ਲ ਵੀ 39 ਪੈਸੇ ਮਹਿੰਗਾ ਹੋ ਕੇ 90.14 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਫਿਰ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਕੱਚੇ ਤੇਲ ਦੀਆਂ ਕੀਮਤਾਂ ਵਧੀਆਂ
Punjab Weather Update: ਆਖਰ ਮੌਸਮ ਨੇ ਲਈ ਕਰਵਟ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬਾਰਸ਼ ਦੀ ਦਸਤਕ
Weather Update: ਆਖਰ ਬਾਰਸ਼ ਨੇ ਦਸਤਕ ਦੇ ਦਿੱਤੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਸ਼ ਹੋਈ ਹੈ। ਸੂਬੇ ਦੇ ਅੰਮ੍ਰਿਤਸਰ, ਗੁਰਦਾਸਪੁਰ, ਫਰੀਦਕੋਟ, ਫਿਰੋਜ਼ਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਮਲੇਰਕੋਟਲਾ, ਪਟਿਆਲਾ, ਸੰਗਰੂਰ, ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਵਿੱਚ ਤੇਜ਼ ਹਵਾਵਾਂ ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਆਖਰ ਮੌਸਮ ਨੇ ਲਈ ਕਰਵਟ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬਾਰਸ਼ ਦੀ ਦਸਤਕ
AAP vs BJP: ਮਾਨ ਸਰਕਾਰ ਤੋਂ ਇੱਕ ਹਜ਼ਾਰ ਰੁਪਏ ਲੈਣ ਲਈ ਸੜਕਾਂ 'ਤੇ ਨਿੱਤਰੀਆਂ ਬੀਜੇਪੀ ਮਹਿਲਾ ਮੋਰਚੇ ਦੀਆਂ ਬੀਬੀਆਂ
ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੀਆਂ ਔਰਤਾਂ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਰੁੱਧ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਗਾਰੰਟੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਦੇ ਵਿਰੋਧ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਪਟਿਆਲਾ ਦੇ ਫੁਹਾਰਾ ਚੌਕ ਵਿਖੇ ਦਿੱਤੇ ਧਰਨੇ ਦੌਰਾਨ ਜੈ ਇੰਦਰ ਕੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਵੱਲੋਂ ਪਹਿਲਾਂ ਰੱਦ ਕੀਤੇ ਗਏ 10 ਲੱਖ ਤੋਂ ਵੱਧ ਰਾਸ਼ਨ ਕਾਰਡ ਤੁਰੰਤ ਬਹਾਲ ਕੀਤੇ ਜਾਣ ਦੀ ਵੀ ਕੀਤੀ ਮੰਗ। ਮਾਨ ਸਰਕਾਰ ਤੋਂ ਇੱਕ ਹਜ਼ਾਰ ਰੁਪਏ ਲੈਣ ਲਈ ਸੜਕਾਂ 'ਤੇ ਨਿੱਤਰੀਆਂ ਬੀਜੇਪੀ ਮਹਿਲਾ ਮੋਰਚੇ ਦੀਆਂ ਬੀਬੀਆਂ
- - - - - - - - - Advertisement - - - - - - - - -