Punjab Breaking News LIVE: ਪੰਜਾਬ 'ਚ ਮੁੜ ਬਾਰਸ਼ ਦਾ ਯੈਲੋ ਅਲਰਟ, ਸਿੱਧੂ ਮੂਸੇਵਾਲਾ ਕਤਲ ਕੇਸ ਦਾ ਮਾਸਟਰਮਾਈਂਡ ਗ੍ਰਿਫਤਾਰ, ਪੰਜਾਬ 'ਚ ਹੜ੍ਹ ਦਾ ਕਹਿਰ
Punjab Breaking News LIVE 31 July, 2023: ਪੰਜਾਬ 'ਚ ਮੁੜ ਬਾਰਸ਼ ਦਾ ਯੈਲੋ ਅਲਰਟ, ਸਿੱਧੂ ਮੂਸੇਵਾਲਾ ਕਤਲ ਕੇਸ ਦਾ ਮਾਸਟਰਮਾਈਂਡ ਗ੍ਰਿਫਤਾਰ, ਪੰਜਾਬ 'ਚ ਹੜ੍ਹ ਦਾ ਕਹਿਰ
LIVE
Background
Punjab Breaking News LIVE 31 July, 2023: ਕੱਚੇ ਅਧਿਆਪਕ ਪੰਜਾਬ ਸਰਕਾਰ ਤੋਂ ਖੁਸ਼ ਨਹੀਂ ਹਨ। ਅਧਿਆਪਕਾਂ ਨੇ ਕਿਹਾ ਹੈ ਕਿ ਸਰਕਾਰ ਨੇ ਸਿਰਫ਼ ਤਨਖਾਹ ਵਿੱਚ ਵਾਧੇ ਦੇ ਆਰਡਰ ਜਾਰੀ ਕੀਤੇ ਹਨ। ਉਨ੍ਹਾਂ ਨੂੰ ਅਜੇ ਪੱਕਾ ਨਹੀਂ ਕੀਤਾ ਗਿਆ। ਅਧਿਆਪਕਾਂ ਦੇ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਨਾਲ ਧੋਖਾ ਕੀਤਾ ਗਿਆ ਹੈ। ਇਸ ਖਿਲਾਫ ਸੰਘਰਸ਼ ਹੋਰ ਤੇਜ਼ ਕੀਤਾ ਜਾਏਗਾ। ਪੰਜਾਬ ਸਰਕਾਰ ਨੇ ਅਧਿਆਪਕ ਪੱਕੇ ਨਹੀਂ ਕੀਤੇ, ਸਿਰਫ ਤਨਖਾਹ ਵਧਾਈ
ਪੰਜਾਬ 'ਚ ਮੁੜ ਬਾਰਸ਼ ਦਾ ਯੈਲੋ ਅਲਰਟ, 3 ਅਗਸਤ ਨੂੰ ਪਏਗਾ ਭਾਰੀ ਮੀਂਹ
Punjab & Haryana Weather Today: ਪੰਜਾਬ ਵਿੱਚ ਅਜੇ ਵੀ ਮਾਨਸੂਨ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਐਤਵਾਰ ਨੂੰ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਸ਼ ਹੋਈ। ਇਸ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 32 ਤੋਂ 33 ਡਿਗਰੀ ਸੈਲਸੀਅਸ ਵਿਚਕਾਰ ਰਿਹਾ। ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਸਬੰਧੀ ਜਾਰੀ ਕੀਤੀ ਗਈ ਭਵਿੱਖਬਾਣੀ ਮੁਤਾਬਕ 1 ਅਗਸਤ ਤੱਕ ਮੌਸਮ ਸਾਫ਼ ਰਹਿਣ ਵਾਲਾ ਹੈ, ਜਿਸ ਕਾਰਨ ਤਾਪਮਾਨ ਵਿੱਚ ਵੀ ਵਾਧਾ ਹੋਵੇਗਾ। ਇਸ ਤੋਂ ਬਾਅਦ 2 ਅਗਸਤ ਨੂੰ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ। ਪੰਜਾਬ 'ਚ ਮੁੜ ਬਾਰਸ਼ ਦਾ ਯੈਲੋ ਅਲਰਟ, 3 ਅਗਸਤ ਨੂੰ ਪਏਗਾ ਭਾਰੀ ਮੀਂਹ
ਪੰਜਾਬ 'ਚ ਹੜ੍ਹ ਦਾ ਕਹਿਰ, ਭਾਰਤ-ਪਾਕਿ ਸਰਹੱਦ ਨੇੜੇ ਬਣੇ ਕਈ ਹੋਏ ਘਰ ਤਬਾਹ
Punjab Flood: ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਿੰਡ ਕਾਲੂਵਾਲਾ ਦੇ ਕਿਸਾਨ ਚਿਮਨ ਸਿੰਘ (60) ਦੀ ਫ਼ਸਲ ਤਬਾਹ ਹੋ ਗਈ ਹੈ ਅਤੇ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਉਹ ਆਪਣਾ ਘਰ ਗੁਆਉਣ ਦੀ ਕਗਾਰ 'ਤੇ ਪਹੁੰਚ ਗਏ ਹਨ। ਇਸ ਪਿੰਡ ਵਿੱਚ ਹੁਣ ਤੱਕ ਕਈ ਕਿਸਾਨਾਂ ਦੇ ਘਰ ਢਹਿ ਚੁੱਕੇ ਹਨ। ਉਹਨਾਂ ਦਾ ਘਰ ਵੀ ਬਰਬਾਦੀ ਦੇ ਕੰਢੇ ਖੜ੍ਹਾ ਹੈ। ਚਿਮਨ ਸਿੰਘ ਨੇ ਦੱਸਿਆ ਕਿ ਪਿੰਡ ਦੇ ਕਈ ਘਰ ਢਹਿ ਗਏ ਹਨ ਅਤੇ ਕਈਆਂ ਨੂੰ ਅੰਸ਼ਕ ਤੌਰ ’ਤੇ ਨੁਕਸਾਨੇ ਗਏ ਹਨ। ਪੰਜਾਬ 'ਚ ਹੜ੍ਹ ਦਾ ਕਹਿਰ, ਭਾਰਤ-ਪਾਕਿ ਸਰਹੱਦ ਨੇੜੇ ਬਣੇ ਕਈ ਹੋਏ ਘਰ ਤਬਾਹ
Sangrur News : ਸਾਵਧਾਨ ਪੰਜਾਬ ਸਰਕਾਰ! ‘ਝੋਟਾ ਖੁੱਲ੍ਹ ਗਿਆ’
Sangrur News: ਨਸ਼ਿਆਂ ਖਿਲਾਫ ਡਟਣ ਵਾਲਾ ਪਰਵਿੰਦਰ ਸਿੰਘ ਝੋਟਾ ਪੰਜਾਬ ਸਰਕਾਰ ਲਈ ਮੁਸੀਬਤ ਬਣਨ ਲੱਗਾ ਹੈ। ਪਰਵਿੰਦਰ ਝੋਟਾ ਦੀ ਗ੍ਰਿਫਤਾਰੀ ਮਗਰੋਂ ਇੱਕ ਪਾਸੇ ਸੋਸ਼ਲ ਮੀਡੀਆ ਉਪਰ ਪੰਜਾਬ ਸਰਕਾਰ ਖਿਲਾਫ ਭੜਾਸ ਕੱਢੀ ਜਾ ਰਹੀ ਹੈ ਤੇ ਦੂਜੇ ਪਾਸੇ ਸਿਆਸੀ ਧਿਰਾਂ ਦੇ ਲੀਡਰ ਵੀ ਉਸ ਦਾ ਸਾਥ ਦੇਣ ਲੱਗੇ ਹਨ। ਆਮ ਲੋਕ ਵੀ ਪਰਵਿੰਦਰ ਝੋਟਾ ਨਾਲ ਹਮਦਰਦੀ ਰੱਖ ਰਹੇ ਹਨ ਤੇ ਪੰਜਾਬ ਪੁਲਿਸ ਦੇ ਨਾਲ ਸਰਕਾਰ ਦੀ ਅਲੋਚਨਾ ਕਰਨ ਲੱਗੇ ਹਨ। Sangrur News : ਸਾਵਧਾਨ ਪੰਜਾਬ ਸਰਕਾਰ! ‘ਝੋਟਾ ਖੁੱਲ੍ਹ ਗਿਆ’
CM Bhagwant Mann: ਸੀਐਮ ਭਗਵੰਤ ਮਾਨ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਵਕਾਲਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਵਕਾਲਤ ਕੀਤੀ ,ਜਿਨ੍ਹਾਂ ਨੇ ਆਪਣੇ ਵਤਨ ਦੀ ਖਾਤਰ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਯਾਦਗਾਰ ਉਤੇ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਨਾਲ ਸਗੋਂ ਇਸ ਐਵਾਰਡ ਦਾ ਮਾਣ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਇਹ ਸ਼ਹੀਦ ਹੀ ਇਸ ਐਵਾਰਡ ਦੇ ਅਸਲ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਆਪਣੇ ਦੇਸ਼ ਨੂੰ ਵਿਦੇਸ਼ੀ ਤਾਕਤਾਂ ਦੀ ਚੁੰਗਲ ਵਿੱਚੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਦੁੱਖ ਨਾਲ ਕਿਹਾ ਕਿ ਅਖੌਤੀ ਰਾਸ਼ਟਰਵਾਦੀ ਕੇਂਦਰ ਸਰਕਾਰ ਨੇ ਇਨ੍ਹਾਂ ਮਹਾਨ ਸਪੂਤਾਂ ਦਾ ਸਨਮਾਨ ਕਰਨ ਦੀ ਕਦੇ ਵੀ ਪ੍ਰਵਾਹ ਨਹੀਂ ਕੀਤੀ।
Gurdaspur News : ਕਿਸਾਨ ਜਥੇਬਦੀਆਂ ਨੇ ਜੰਮੂ- ਅੰਮ੍ਰਿਤਸਰ ਨੈਸ਼ਨਲ ਹਾਈਵੇ ਕੀਤਾ ਜਾਮ
ਗੁਰਦਾਸਪੁਰ ਜ਼ਿਲ੍ਹੇ ਅੰਦਰ ਰਾਵੀ ਦਰਿਆ ਦੇ ਪਾਣੀ ਨੇ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਦਾ ਵੱਡੇ ਪੱਧਰ 'ਤੇ ਨੁਕਸਾਨ ਕੀਤਾ ਹੈ। ਕਿਸਾਨਾਂ ਦੀ ਗੰਨੇ ਅਤੇ ਝੋਨੇ ਦੀ ਫ਼ਸਲ ਵਿਚ ਅਜੇ ਵੀ 5 ਤੋਂ 6 ਫੁੱਟ ਦੇ ਕਰੀਬ ਪਾਣੀ ਭਰਿਆ ਹੋਇਆ ਹੈ। ਜ਼ਿਆਦਾਤਰ ਗੰਨੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਫਸਲ ਖਰਾਬ ਹੋਣ ਦਾ ਡਰ ਸਤਾ ਰਿਹਾ ਹੈ।
Ludhiana News: ਨੀਂਹ ਪੱਥਰ ਰੱਖਣ ਗਏ ਮੰਤਰੀ ਨੂੰ ਕੱਚੇ ਕਾਮਿਆਂ ਨੇ ਘੇਰਿਆ
ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਵਿੱਚ ਸੜਕ ਦੀ ਨੀਂਹ ਪੱਥਰ ਰੱਖਣ ਗਏ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਬਿਜਲੀ ਕਾਮਿਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਪੁਲਿਸ ਦੀ ਸੁਰੱਖਿਆ ਪ੍ਰਬੰਧਾਂ ਵਿੱਚ ਵੀ ਕਮੀ ਦੇਖਣ ਨੂੰ ਮਿਲੀ। ਵਿਰੋਧ ਜ਼ਿਆਦਾ ਹੋਣ ਕਰਕੇ ਮੰਤਰੀ ਨੂੰ ਪਿਛਲੇ ਗੇਟ ਰਾਹੀਂ ਬਾਹਰ ਕੱਢਿਆ ਗਿਆ।
Mann Vs Badal: ਮਨਪ੍ਰੀਤ ਬਾਦਲ ਦੇ ਖ਼ਿਲਾਫ਼ ਪਰਚਾ ਦਰਜ ਹੋਇਆ, ਮੰਨਦੇ ਓ ਨਾਂ ਮੈਂ ਕਿਸੇ ਨੂੰ ਨਹੀਂ ਬਖ਼ਸ਼ਦਾ-ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਚਾਲੇ ਤਲਖ਼ ਕਲਾਮੀ ਹੋ ਰਹੀ ਹੈ। ਹਾਲਾਂਕਿ ਭਗਵੰਤ ਮਾਨ ਨੂੰ ਸਿਆਸਚ ਵਿੱਚ ਲਿਆਉਣ ਵਾਲੇ ਬਾਦਲ ਹੀ ਸਨ ਪਰ ਹੁਣ ਦੋਵੇਂ ਇੱਕ ਦੂਜੇ ਦੇ ਕੱਟੜ ਸਿਆਸੀ ਵਿਰੋਧੀ ਹਨ। ਇਸ ਮੌਕੇ ਭਗਵੰਤ ਮਾਨ ਨੇ ਮਨਪ੍ਰੀਤ ਬਾਦਲ ਨੂੰ ਸਭ ਤੋਂ ਵੱਡਾ ਡਰਾਮੇਬਾਜ਼ ਕਹਿ ਦਿੱਤਾ ਹੈ।
Batala News: ਪ੍ਰਾਈਵੇਟ ਸਕੂਲ 'ਚ 12 ਸਾਲਾ ਵਿਦਿਆਰਥਣ ਨਾਲ ਬਲਾਤਕਾਰ, ਸਕੂਲ ਦਾ ਸੁਪਰਡੈਂਟ ਗ੍ਰਿਫਤਾਰ
ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ 12 ਸਾਲਾ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਸਕੂਲ ਦੇ ਸੁਪਰਡੈਂਟ ਅਜੀਤ 'ਤੇ ਹੀ ਇਸ ਘਟਨਾ ਨੂੰ ਅੰਜਾਮ ਦੇਣ ਦਾ ਦੋਸ਼ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸਥਾਨਕ ਪੁਲਿਸ ਨੇ ਲੜਕੀ ਦਾ ਮੈਡੀਕਲ ਕਰਵਾਇਆ ਤੇ ਫਿਰ ਮੁਲਜ਼ਮ ਅਧਿਆਪਕ ਖਿਲਾਫ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।