Punjab Breaking News Live: ਮੌਸਮ ਵਿਭਾਗ ਵੱਲੋਂ ਪੰਜਾਬ ਤੇ ਹਰਿਆਣਾ 'ਚ ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ, ਹਥਿਆਰ ਜਮ੍ਹਾ ਨਾ ਕਰਵਾਉਣ ਵਾਲਿਆਂ ਵਿਰੁੱਧ ਕਾਰਵਾਈ ਦੇ ਹੁਕਮ, ਜਾਣੋ ਕੌਣ ਹੈ ਦਿਨੇਸ਼ ਸਿੰਘ ਬੱਬੂ?

Punjab Breaking News LIVE, 31 March, 2024: ਮੌਸਮ ਵਿਭਾਗ ਵੱਲੋਂ ਪੰਜਾਬ ਤੇ ਹਰਿਆਣਾ 'ਚ ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ, ਹਥਿਆਰ ਜਮ੍ਹਾ ਨਾ ਕਰਵਾਉਣ ਵਾਲਿਆਂ ਵਿਰੁੱਧ ਕਾਰਵਾਈ ਦੇ ਹੁਕਮ, ਜਾਣੋ ਕੌਣ ਹੈ ਦਿਨੇਸ਼ ਸਿੰਘ ਬੱਬੂ?

ABP Sanjha Last Updated: 31 Mar 2024 10:15 AM
Punjab Weather Today: ਪੰਜਾਬ 'ਚ ਮਾਰਚ ਦੇ ਆਖਰੀ ਦਿਨ ਵੀ ਭਾਰੀ ਮੀਂਹ ਦੀ ਸੰਭਾਵਨਾ, 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

Punjab Weather update: ਮਾਰਚ ਦੇ ਆਖਰੀ ਦਿਨਾਂ 'ਚ ਪੰਜਾਬ ਤੇ ਹਰਿਆਣਾ 'ਚ ਮੌਸਮ ਨੇ ਕਰਵਟ ਲੈ ਲਈ ਹੈ। ਦੋਵੇਂ ਸੂਬਿਆਂ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ ਗੜੇ ਵੀ ਪਏ। ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਵੀ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿੱਚ ਬਦਲਾਅ ਆਇਆ ਹੈ। ਜਿਸ ਨੂੰ ਲੈ ਕੇ ਮੌਸਮ ਵਿਭਾਗ ਨੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਹੈ। ਜੇਕਰ ਮੀਂਹ ਦੇ ਨਾਲ-ਨਾਲ ਗੜੇ ਵੀ ਪੈਂਦੇ ਹਨ ਤਾਂ ਅੱਜ ਤਾਪਮਾਨ 3 ਤੋਂ 4 ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ। ਇਸ ਤੋਂ ਬਾਅਦ ਕੱਲ ਯਾਨੀ ਸੋਮਵਾਰ ਤੋਂ ਤਾਪਮਾਨ ਫਿਰ ਵਧਣ ਜਾ ਰਿਹਾ ਹੈ।

ਪਿਛੋਕੜ

Punjab Breaking News LIVE, 31 March, 2024: ਮਾਰਚ ਦੇ ਆਖਰੀ ਦਿਨਾਂ 'ਚ ਪੰਜਾਬ ਤੇ ਹਰਿਆਣਾ 'ਚ ਮੌਸਮ ਨੇ ਕਰਵਟ ਲੈ ਲਈ ਹੈ। ਦੋਵੇਂ ਸੂਬਿਆਂ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ ਗੜੇ ਵੀ ਪਏ। ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਵੀ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿੱਚ ਬਦਲਾਅ ਆਇਆ ਹੈ। ਜਿਸ ਨੂੰ ਲੈ ਕੇ ਮੌਸਮ ਵਿਭਾਗ ਨੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਹੈ। ਜੇਕਰ ਮੀਂਹ ਦੇ ਨਾਲ-ਨਾਲ ਗੜੇ ਵੀ ਪੈਂਦੇ ਹਨ ਤਾਂ ਅੱਜ ਤਾਪਮਾਨ 3 ਤੋਂ 4 ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ। ਇਸ ਤੋਂ ਬਾਅਦ ਕੱਲ ਯਾਨੀ ਸੋਮਵਾਰ ਤੋਂ ਤਾਪਮਾਨ ਫਿਰ ਵਧਣ ਜਾ ਰਿਹਾ ਹੈ। ਪੰਜਾਬ 'ਚ ਮਾਰਚ ਦੇ ਆਖਰੀ ਦਿਨ ਵੀ ਭਾਰੀ ਮੀਂਹ ਦੀ ਸੰਭਾਵਨਾ, 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ


 


Lok Sabha Election 2024: 4 ਅਪ੍ਰੈਲ ਦੀ ਡੈਡਲਾਈਨ...ਹਥਿਆਰ ਜਮ੍ਹਾ ਨਾ ਕਰਵਾਉਣ ਵਾਲਿਆਂ ਵਿਰੁੱਧ ਕਾਰਵਾਈ ਦੇ ਹੁਕਮ


Jalandhar News: ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਲਾਇਸੈਂਸੀ ਹਥਿਆਰ ਜਮ੍ਹਾਂ (licensed firearms deposit) ਕਰਵਾਉਣ ਲਈ ਸਿਰਫ਼ ਚਾਰ ਦਿਨ ਬਾਕੀ ਰਹਿ ਗਏ ਹਨ। ਹਥਿਆਰ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 4 ਅਪ੍ਰੈਲ ਹੈ। ਦੇਰੀ ਲਈ ਲਾਇਸੈਂਸ ਧਾਰਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਲੰਧਰ ਜ਼ਿਲ੍ਹੇ ਵਿੱਚ ਹੁਣ ਤੱਕ ਸਿਰਫ਼ 25 ਫ਼ੀਸਦੀ ਲਾਇਸੈਂਸ ਧਾਰਕਾਂ ਨੇ ਆਪਣੇ ਹਥਿਆਰ ਜਮ੍ਹਾਂ ਕਰਵਾਏ ਹਨ। ਜ਼ਿਲ੍ਹੇ ਵਿੱਚ 13 ਹਜ਼ਾਰ ਦੇ ਕਰੀਬ ਲਾਇਸੈਂਸ ਅਤੇ 16 ਹਜ਼ਾਰ ਹਥਿਆਰ ਹਨ। ਥਾਣੇ ਤੋਂ ਇਲਾਵਾ ਲਾਇਸੈਂਸ ਧਾਰਕ ਗੰਨ ਹਾਊਸ ਵਿੱਚ ਵੀ ਹਥਿਆਰ ਜਮ੍ਹਾਂ ਕਰਵਾ ਰਹੇ ਹਨ। ਇਸ ਬਾਰੇ ਜਲੰਧਰ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਸਲਾ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 4 ਅਪ੍ਰੈਲ ਹੈ। 4 ਅਪ੍ਰੈਲ ਦੀ ਡੈਡਲਾਈਨ...ਹਥਿਆਰ ਜਮ੍ਹਾ ਨਾ ਕਰਵਾਉਣ ਵਾਲਿਆਂ ਵਿਰੁੱਧ ਕਾਰਵਾਈ ਦੇ ਹੁਕਮ


 


Dinesh Singh Babbu: ਜਾਣੋ ਕੌਣ ਹੈ ਦਿਨੇਸ਼ ਸਿੰਘ ਬੱਬੂ? ਜਿਸ ਨੇ ਕੱਟਿਆ ਸੰਨੀ ਦਿਓਲ ਦਾ ਪੱਤਾ


Gurdaspur Lok Sabha constituency: ਭਾਜਪਾ ਵੱਲੋਂ 30 ਮਾਰਚ ਨੂੰ ਪੰਜਾਬ ਤੋਂ ਆਪਣੇ 6 ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਜਿਸ ਤੋਂ ਬਾਅਦ ਸੰਸਦ ਮੈਂਬਰ ਅਤੇ ਭਾਜਪਾ ਆਗੂ ਸੰਨੀ ਦਿਓਲ ਨੂੰ ਵੱਡਾ ਝਟਕਾ ਲੱਗਿਆ। ਭਾਜਪਾ ਵੱਲੋਂ ਪੰਜਾਬ ਦੀ ਗੁਰਦਾਸਪੁਰ ਲੋਕ ਸਭਾ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਜ਼ਿਲ੍ਹਾ ਪਠਾਨਕੋਟ ਦੇ ਸੁਜਾਨਪੁਰ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਦਿਨੇਸ਼ ਸਿੰਘ ਬੱਬੂ ਨੂੰ ਟਿਕਟ ਦੇ ਕੇ ਸੰਨੀ ਦਿਓਲ ਦੀ ਟਿਕਟ ਰੱਦ ਕਰ ਦਿੱਤੀ। ਆਓ ਜਾਣਦੇ ਹਾਂ ਕੌਣ ਹੈ ਦਿਨੇਸ਼ ਸਿੰਘ ਬੱਬੂ, ਜਿਸ ਕਰਕੇ ਅਦਾਕਾਰ ਸੰਨੀ ਦਿਓਲ ਨੂੰ ਨਹੀਂ ਮਿਲੀ ਟਿਕਟ।  ਜਾਣੋ ਕੌਣ ਹੈ ਦਿਨੇਸ਼ ਸਿੰਘ ਬੱਬੂ? ਜਿਸ ਨੇ ਕੱਟਿਆ ਸੰਨੀ ਦਿਓਲ ਦਾ ਪੱਤਾ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.