Punjab Budget Session 2021 Live Update: ਕੈਪਟਨ ਸਰਕਾਰ ਦਾ ਆਖ਼ਰੀ ਬਜਟ ਇਜਲਾਸ ਸ਼ੁਰੂ

ਕੈਪਟਨ ਸਰਕਾਰ ਦਾ ਆਖ਼ਰੀ ਬਜਟ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਅੱਜ ਪਹਿਲੇ ਦਿਨ ਤੋਂ ਹੀ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਆਮ ਆਦਮੀ ਪਾਰਟੀ ਨੇ ਅੱਜ ਸਾਈਕਲ ਰੈਲੀ ਕੀਤੀ। ਇਸ ਲਈ ਪੂਰਾ ਇਜਲਾਸ ਹੰਗਾਮਾ ਭਰਪੂਰ ਰਹਿਣ ਵਾਲਾ ਹੈ।

ਏਬੀਪੀ ਸਾਂਝਾ Last Updated: 01 Mar 2021 11:16 AM
ਬਜਟ ਸੈਸ਼ਨ

ਚੰਡੀਗੜ੍ਹ ਪੁਲਿਸ ਵੱਲੋਂ ਵੱਡੇ ਪੱਧਰ 'ਤੇ ਬੈਰੀਕੇਡਿੰਗ ਵੀ ਕੀਤੀ ਗਈ। ਇਸ ਮੌਕੇ ਅਕਾਲੀ ਵਰਕਰਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਤੇ ਇਸ ਦੌਰਾਨ ਅਕਾਲੀ ਵਰਕਰਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਚੰਡੀਗੜ੍ਹ ਪੁਲਿਸ ਨੇ ਸੁਖਬੀਰ ਸਿੰਘ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। 

ਬਜਟ ਸੈਸ਼ਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਦੇ ਸੈਕਟਰ-25 ਵਿੱਚ ਰੈਲੀ ਕੀਤੀ ਗਈ। ਅਕਾਲੀ ਵਰਕਰਾਂ ਵੱਲੋਂ ਵਿਧਾਨ ਸਭਾ ਵੱਲ ਕੂਚ ਕੀਤਾ ਗਿਆ ਤਾਂ ਚੰਡੀਗੜ੍ਹ ਪੁਲਿਸ ਵੱਲੋਂ ਅਕਾਲੀ ਵਰਕਰਾਂ ਨੂੰ ਰੋਕਣ ਲਈ ਉਨ੍ਹਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। 

ਬਜਟ ਸੈਸ਼ਨ

 


ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਅੱਜ ਸਦਨ 'ਚ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਨ੍ਹਾਂ 'ਚ ਮਸ਼ਹੂਰ ਭਜਨ ਗਾਇਕ ਨਰਿੰਦਰ ਚੰਚਲ ਦਾ ਨਾਂ ਵੀ ਸ਼ਾਮਲ ਹੈ। ਇਸ ਮਗਰੋਂ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਟਾਲ ਦਿੱਤੀ ਗਈ।

ਬਜਟ ਸੈਸ਼ਨ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਸਵੇਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। 

ਬਜਟ ਸੈਸ਼ਨ


ਅਕਾਲੀ ਦਲ ਤੇ 'ਆਪ' ਵਿਧਾਇਕਾਂ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਵਿਰੋਧ ਕੀਤਾ ਗਿਆ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਭਾਸ਼ਣ ਖ਼ਤਮ ਹੋਣ ਤੋਂ ਬਾਅਦ 'ਆਪ' ਵਿਧਾਇਕਾਂ ਨੇ ਵਿਧਾਨ ਸਭਾ ਗੈਲਰੀ 'ਚ ਆ ਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

ਬਜਟ ਸੈਸ਼ਨ

ਰਾਜਪਾਲ ਦੇ ਭਾਸ਼ਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਨੇਤਾ ਬਿਕਰਮ ਮਜੀਠੀਆ ਨੇ ਕਿਹਾ ਕਿ ਅੱਜ ਸਾਬਤ ਹੋ ਗਿਆ ਹੈ ਕਿ ਰਾਜਪਾਲ ਵੀ ਮੋਦੀ ਦਾ ਹੈ ਤੇ ਕੈਪਟਨ ਵੀ ਮੋਦੀ ਦਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਰਲ ਕੇ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰਦੇ ਹੋਏ ਫਿਕਸਡ ਮੈਚ ਖੇਡ ਰਹੇ ਹਨ।

ਬਜਟ ਸੈਸ਼ਨ

ਪੰਜਾਬ ਵਿਧਾਨ ਸਭਾ ਦੇ ਅੱਜ ਤੋਂ ਸ਼ੁਰੂ ਹੋਏ ਬਜਟ ਸੈਸ਼ਨ ਵਿੱਚ ਕੈਪਟਨ ਸਰਕਾਰ ਦੇ ਵਾਅਦਿਆਂ ਖਿਲਾਫ਼ ਆਮ ਆਦਮੀ ਪਾਰਟੀ ਦੇ ਵਿਧਾਇਕ ਸਾਈਕਲਾਂ 'ਤੇ ਵਿਧਾਨ ਸਭਾ ਪਹੁੰਚੇ ਹਨ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸਣੇ ਹੋਰਨਾਂ ਵਿਧਾਇਕਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸਾਲ 2017 ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦਿਆਂ ਵਿੱਚੋਂ ਕੋਈ ਵਾਅਦਾ ਪੂਰਾ ਨਹੀਂ ਕੀਤਾ। 

ਬਜਟ ਸੈਸ਼ਨ

ਬਜਟ ਇਜਲਾਸ ਦੌਰਾਨ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਦੋਵੇਂ ਬੈਂਸ ਭਰਾਵਾਂ ਨੇ ਹੱਥਾਂ 'ਚ 'ਰਾਜਪਾਲ ਪੰਜਾਬ' ਮੁਰਦਾਬਾਦ ਦੀਆਂ ਤਖ਼ਤੀਆਂ ਫੜ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਇਸ ਦੌਰਾਨ ਵਾਕ ਆਊਟ ਕਰ ਦਿੱਤਾ।

ਬਜਟ ਸੈਸ਼ਨ

ਬਜਟ ਸੈਸ਼ਨ ਦੇ ਪਹਿਲੇ ਦਿਨ ਹੀ ਅਕਾਲੀ ਦਲ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਰਾਜਪਾਲ ਦੇ ਭਾਸ਼ਣ ਮਗਰੋਂ ਬਾਹਰ ਆ ਕੇ ਅਕਾਲੀ ਵਿਧਾਇਕਾਂ ਨੇ ਮਜੀਠੀਆ ਦੀ ਅਗਵਾਈ 'ਚ ਨਾਅਰੇਬਾਜ਼ੀ ਕੀਤੀ। 

ਬਜਟ ਸੈਸ਼ਨ


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 3 ਵਜੇ ਕੈਬਨਿਟ ਮੀਟਿੰਗ ਹੋਣੀ ਹੈ, ਜਿਸ ਵਿੱਚ ਐਕਸਾਈਜ਼ ਐਕਟ ਵਿੱਚ ਸੋਧ ਦਾ ਮੁੱਖ ਏਜੰਡਾ ਰੱਖਿਆ ਗਿਆ ਹੈ। ਇਸ ਦੌਰਾਨ ਸ਼ਰਾਬ ਮਾਫ਼ੀਆ ਨੂੰ ਨਕੇਲ ਪਾਉਣ ਲਈ ‘ਦ ਪੰਜਾਬ ਐਕਸਾਈਜ਼ ਐਕਟ-2014’ ਵਿੱਚ ਸੋਧ ਨੂੰ ਹਰੀ ਝੰਡੀ ਦਿੱਤੇ ਜਾਣ ਦੀ ਸੰਭਾਵਨਾ ਹੈ। 

ਬਜਟ ਸੈਸ਼ਨ

2022 ਵਿੱਚ ਪੰਜਾਬ ’ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਸ ਇਜਲਾਸ ’ਚ ਨਵੇਂ ਐਲਾਨ ਤੇ ਪਿਛਲੇ ਵਾਅਦਿਆਂ ਦੀ ਪੂਰਤੀ ਕਰਨ ਦੇ ਫ਼ੈਸਲੇ ਵੇਖਣ ਨੂੰ ਮਿਲ ਸਕਦੇ ਹਨ। ਇਜਲਾਸ ’ਚ ਮੁੱਖ ਧਿਆਨ ਖੇਤੀਬਾੜੀ ’ਤੇ ਰਹਿਣ ਦੀ ਸੰਭਾਵਨਾ ਹੈ। 

ਬਜਟ ਸੈਸ਼ਨ

ਪੰਜਾਬ ਵਿਧਾਨ ਸਭਾ ਦੇ 14ਵੇਂ ਇਜਲਾਸ ਦੀ ਸ਼ੁਰੂਆਤ 11 ਵਜੇ ਰਾਜਪਾਲ ਦੇ ਭਾਸ਼ਣ ਨਾਲ ਹੋਈ। ਬਾਅਦ ਦੁਪਹਿਰ ਸਦਨ ਵੱਲੋਂ ਸਿਆਸੀ ਤੇ ਹੋਰ ਉੱਘੀਆਂ ਹਸਤੀਆਂ, ਆਜ਼ਾਦੀ ਘੁਲਾਟੀਆਂ ਸਮੇਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। 

ਬਜਟ ਸੈਸ਼ਨ

ਕੈਪਟਨ ਸਰਕਾਰ ਦਾ ਆਖ਼ਰੀ ਬਜਟ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਅੱਜ ਪਹਿਲੇ ਦਿਨ ਤੋਂ ਹੀ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਆਮ ਆਦਮੀ ਪਾਰਟੀ ਨੇ ਅੱਜ ਸਾਈਕਲ ਰੈਲੀ ਕੀਤੀ। ਇਸ ਲਈ ਪੂਰਾ ਇਜਲਾਸ ਹੰਗਾਮਾ ਭਰਪੂਰ ਰਹਿਣ ਵਾਲਾ ਹੈ।

ਪਿਛੋਕੜ

ਕੈਪਟਨ ਸਰਕਾਰ ਦਾ ਆਖ਼ਰੀ ਬਜਟ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਅੱਜ ਪਹਿਲੇ ਦਿਨ ਤੋਂ ਹੀ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਆਮ ਆਦਮੀ ਪਾਰਟੀ ਨੇ ਅੱਜ ਸਾਈਕਲ ਰੈਲੀ ਕੀਤੀ। ਇਸ ਲਈ ਪੂਰਾ ਇਜਲਾਸ ਹੰਗਾਮਾ ਭਰਪੂਰ ਰਹਿਣ ਵਾਲਾ ਹੈ।


 


ਪੰਜਾਬ ਵਿਧਾਨ ਸਭਾ ਦੇ 14ਵੇਂ ਇਜਲਾਸ ਦੀ ਸ਼ੁਰੂਆਤ 11 ਵਜੇ ਰਾਜਪਾਲ ਦੇ ਭਾਸ਼ਣ ਨਾਲ ਹੋਈ। ਬਾਅਦ ਦੁਪਹਿਰ ਸਦਨ ਵੱਲੋਂ ਸਿਆਸੀ ਤੇ ਹੋਰ ਉੱਘੀਆਂ ਹਸਤੀਆਂ, ਆਜ਼ਾਦੀ ਘੁਲਾਟੀਆਂ ਸਮੇਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। 2022 ਵਿੱਚ ਪੰਜਾਬ ’ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਸ ਇਜਲਾਸ ’ਚ ਨਵੇਂ ਐਲਾਨ ਤੇ ਪਿਛਲੇ ਵਾਅਦਿਆਂ ਦੀ ਪੂਰਤੀ ਕਰਨ ਦੇ ਫ਼ੈਸਲੇ ਵੇਖਣ ਨੂੰ ਮਿਲ ਸਕਦੇ ਹਨ। ਇਜਲਾਸ ’ਚ ਮੁੱਖ ਧਿਆਨ ਖੇਤੀਬਾੜੀ ’ਤੇ ਰਹਿਣ ਦੀ ਸੰਭਾਵਨਾ ਹੈ। 


 


ਵਿਰੋਧੀ ਧਿਰਾਂ ਦੀ ਸਰਕਾਰ ਨੂੰ ਘੇਰਨ ਦੀ ਤਿਆਰੀ


ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਇਜਲਾਸ ਦੌਰਾਨ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ’ਤੇ ਸੁਆਲ ਉਠਾਏ ਜਾਣਗੇ ਤੇ ਮਾਫ਼ੀਆ ਦੇ ਮੁੱਦੇ ’ਤੇ ਹਾਕਮ ਧਿਰ ਨੂੰ ਘੇਰਿਆ ਜਾਵੇਗਾ। 



ਸ਼੍ਰੋਮਣੀ ਅਕਾਲੀ ਦਲ ਅੱਜ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰੇਗਾ। ਪੰਜਾਬ ਭਰ ’ਚੋਂ ਅਕਾਲੀ ਵਰਕਰ ਪਹਿਲਾਂ ਚੰਡੀਗੜ੍ਹ ਇਕੱਠੇ ਹੋਣਗੇ ਤੇ ਮਗਰੋਂ ਵਿਧਾਨ ਸਭਾ ਵੱਲ ਕੂਚ ਕਰਨਗੇ। ਅਕਾਲੀ ਦਲ ਦੇ ਜਨਰਲ ਸਕੱਤਰ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੁੱਤੀ ਸਰਕਾਰ ਨੂੰ ਜਗਾਉਣ ਲਈ ਘਿਰਾਓ ਕੀਤਾ ਜਾਵੇਗਾ। ਚੰਡੀਗੜ੍ਹ ਦੇ ਸੈਕਟਰ 25 ਦੇ ਮੈਦਾਨ ਵਿੱਚ ਪਹਿਲਾਂ ਰੈਲੀ ਹੋਵੇਗੀ ਤੇ ਮਗਰੋਂ ਵਿਧਾਨ ਸਭਾ ਵੱਲ ਰੋਸ ਮਾਰਚ ਕੀਤਾ ਜਾਵੇਗਾ। 



ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸਰਕਾਰ ’ਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦਾ ਦਬਾਅ ਬਣਾਉਣਗੇ। ਇਸੇ ਤਰ੍ਹਾਂ ਲੋਕ ਇਨਸਾਫ਼ ਪਾਰਟੀ ਦੇ ਬੈਂਸ ਭਰਾਵਾਂ ਤੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵੱਲੋਂ ਵੀ ਲੋਕ ਮੁੱਦੇ ਉਠਾਏ ਜਾਣੇ ਹਨ। 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.