Punjab Budget Session 2021 Live Update: ਕੈਪਟਨ ਸਰਕਾਰ ਨੇ ਬਜਟ ਪੇਸ਼ ਕਰਨ ਦੀ ਮੁੜ ਬਦਲੀ ਤਾਰੀਖ

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਅੱਜ ਬਜਟ ਇਜਲਾਸ ਦੇ ਤੀਜੇ ਦਿਨ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਪਾਰਟੀ ਨੇ ਕੈਪਟਨ ਸਰਕਾਰ 'ਤੇ ਇਲਜ਼ਾਮ ਲਾਏ ਕਿ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਅਕਾਲੀ ਦਲ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣ ਦਾ ਮੁੱਦਾ ਚੁੱਕਿਆ ਤੇ ਵੱਖ-ਵੱਖ ਭੱਤੇ ਜਾਰੀ ਨਾ ਕੀਤੇ ਜਾਣ ਤੇ ਵੀ ਸੂਬੇ ਸਰਕਾਰ ਨੂੰ ਘੇਰਿਆ।

ਏਬੀਪੀ ਸਾਂਝਾ Last Updated: 03 Mar 2021 11:11 AM
ਬਜਟ ਸੈਸ਼ਨ


ਸਾਲ 2021-22 ਦਾ ਬਜਟ 8 ਮਾਰਚ ਨੂੰ ਪੇਸ਼ ਹੋਣਾ ਹੈ। ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ 5 ਮਾਰਚ ਨੂੰ ਕੈਬਨਿਟ ਦੀ ਬੈਠਕ ਸੱਦੀ ਹੈ। ਇਹ ਬੈਠਕ ਸਵੇਰੇ 9 ਵਜੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਵੇਗੀ। ਸਰਕਾਰ ਵੱਲੋਂ ਬੈਠਕ ਦਾ ਏਜੰਡਾ ਅਜੇ ਨਹੀਂ ਦੱਸਿਆ ਗਿਆ ਹੈ।

ਬਜਟ ਸੈਸ਼ਨ

ਅੱਜ ਰੌਲੇ-ਰੱਪੇ ਮਗਰੋਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੀਰਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਅੱਜ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ ਨੂੰ ਕਈ ਮੁੱਦਿਆਂ ਉੱਪਰ ਘੇਰਿਆ।

ਬਜਟ ਸੈਸ਼ਨ

ਸਦਨ 'ਚ ਕਾਂਗਰਸੀ ਵਿਧਾਇਕ ਕੁਸ਼ਲਦੀਪ ਢਿੱਲੋਂ ਵੱਲੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਖ਼ਿਲਾਫ਼ ਟਿੱਪਣੀ ਗਈ ਸੀ। ਇਸ ਨੂੰ ਲੈ ਕੇ ਸਦਨ 'ਚ ਕਾਫੀ ਰੌਲਾ ਰੱਪਾ ਪਿਆ। 'ਆਪ' ਵਿਧਾਇਕਾਂ ਨੇ ਇਸ ਦਾ ਜ਼ੋਰਦਾਰ ਵਿਰੋਧ ਕੀਤਾ।

ਬਜਟ ਸੈਸ਼ਨ

ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਸਰਕਾਰ ਦੀਆਂ ਪ੍ਰਾਪਤੀਆਂ ਗਿਣਾ ਰਹੇ ਹਨ ਜਾਂ ਵਿਰੋਧੀ ਧਿਰਾਂ 'ਤੇ ਨਿੱਜੀ ਟਿੱਪਣੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ 'ਤੇ ਟਿੱਪਣੀਆਂ ਕਰਨਾ ਬੇਹੱਦ ਇਤਰਾਜ਼ਯੋਗ ਹੈ। ਅਜਿਹਾ ਸਦਨ 'ਚ ਨਹੀਂ ਹੋਣਾ ਚਾਹੀਦਾ।

ਬਜਟ ਸੈਸ਼ਨ

ਅਕਾਲੀ ਵਿਧਾਇਕ ਬਿਕਰਮ ਮਜੀਠੀਆ ਨੇ ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ 'ਚ ਰੱਖਣ ਤੇ ਉਸ ਦੀ ਪੈਰਵੀ ਲਈ ਮੋਟੀ ਰਕਮ ਖ਼ਰਚ ਕਰਨ ਦੇ ਦੋਸ਼ ਲਾਇਆ। ਮਜੀਠੀਆ ਨੇ ਇਹ ਵੀ ਸਵਾਲ ਚੁੱਕਿਆ ਪੰਜਾਬ ਪੁਲਿਸ ਨੇ ਅੰਸਾਰੀ ਵਿਰੁੱਧ ਅਜੇ ਤੱਕ ਚਾਰਜਸ਼ੀਟ ਵੀ ਦਾਖ਼ਲ ਨਹੀਂ ਕੀਤੀ।

ਬਜਟ ਸੈਸ਼ਨ

ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਨ ਦੀ ਤਰੀਕ ਅੱਜ ਇੱਕ ਵਾਰ ਫਿਰ ਬਦਲ ਦਿੱਤੀ ਹੈ। ਸਰਕਾਰ ਵੱਲੋਂ ਹੁਣ ਬਜਟ 5 ਮਾਰਚ ਦੀ ਥਾਂ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ।

ਬਜਟ ਸੈਸ਼ਨ

ਅੱਜ ਸ਼੍ਰੋਮਣੀ ਅਕਾਲੀ ਦਲ ਸੱਤਾਧਿਰ ਕਾਂਗਰਸ ਖਿਲਾਫ ਕਾਫੀ ਹਮਲਾਵਰ ਨਜ਼ਰ ਆਇਆ। ਅਕਾਲੀ ਦਲ ਨੇ ਤਿੱਖੇ ਸਵਾਲ ਪੁੱਛਣ ਮਗਰੋਂ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਅਕਾਲੀ ਵਿਧਾਇਕਾਂ ਨੇ ਸਦਨ 'ਚ ਵਾਕ ਆਊਟ ਕਰ ਦਿੱਤਾ।

ਬਜਟ ਸੈਸ਼ਨ

ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ ਨਿੱਜੀ ਸਕੂਲਾਂ ਨੇ ਦੱਬ ਕੇ ਫ਼ੀਸਾਂ ਵਸੂਲੀਆਂ ਹਨ, ਜਦਕਿ ਸਕੂਲ ਇੱਕ ਦਿਨ ਵੀ ਨਹੀਂ ਖੁੱਲ੍ਹੇ। ਉਨ੍ਹਾਂ ਕਿਹਾ ਕਿ ਇਕ ਮਾਲੀ ਨੇ ਖ਼ੁਦਕੁਸ਼ੀ ਕਰ ਲਈ ਕਿਉਂਕਿ ਉਸ ਨੂੰ ਤਨਖ਼ਾਹ ਨਹੀਂ ਮਿਲੀ। ਮਜੀਠੀਆ ਨੇ ਕਿਹਾ ਕਿ ਅਜਿਹਾ ਦੌਰ ਚੱਲ ਰਿਹਾ ਹੈ ਕਿ ਮੁਲਾਜ਼ਮਾਂ ਨੂੰ ਤਨਖ਼ਾਹਾਂ ਭੱਤੇ ਟੀਡੀ ਨਹੀਂ ਮਿਲ ਰਹੇ। 

ਬਜਟ ਸੈਸ਼ਨ

ਅਕਾਲੀ ਵਿਧਾਇਕਾਂ ਨੇ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਨਾਅਰੇਬਾਜ਼ੀ ਕੀਤੀ। ਅੱਜ ਵਿਧਾਇਕ ਹਰਮਿੰਦਰ ਗਿੱਲ ਤੇ ਬਿਕਰਮ ਮਜੀਠੀਆ ਵਿਚਾਲੇ ਸਦਨ 'ਚ ਫਿਰ ਤਿੱਖੀ ਨੋਕ-ਝੋਕ ਹੋਈ। ਵਿਧਾਇਕ ਹਰਮਿੰਦਰ ਗਿੱਲ ਨੇ ਕਿਹਾ ਕਿ ਮਜੀਠੀਆ ਦੱਸਣ ਕਿ ਉਨ੍ਹਾਂ ਮੈਨੂੰ ਟਾਊਟ ਕਿਉਂ ਕਿਹਾ। ਦੋਹਾਂ ਵਿਧਾਇਕਾਂ ਵੱਲੋਂ ਇੱਕ-ਦੂਜੇ ਖ਼ਿਲਾਫ਼ ਨਿੱਜੀ ਟਿੱਪਣੀਆਂ ਕੀਤੀਆਂ ਗਈਆਂ। ਸਪੀਕਰ ਨੇ ਨਿੱਜੀ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ।

ਬਜਟ ਸੈਸ਼ਨ

ਅਕਾਲੀ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਸਵਾਲ ਕੀਤਾ ਕਿ ਹੁਣ ਵੀ ਕੋਰੋਨਾ ਦੇ ਚੱਲਦੇ ਬਹੁਤੇ ਲੋਕ ਡਰਦੇ ਸਰਕਾਰੀ ਹਸਪਤਾਲਾਂ 'ਚ ਜਾਣਾ ਸਹੀ ਨਹੀਂ ਸਮਝਦੇ ਤੇ ਘਰਾਂ ਵਿੱਚ ਹੀ ਇਲਾਜ ਕਰਵਾਉਣਾ ਸਹੀ ਸਮਝਦੇ ਹਨ ਤਾਂ ਕੀ ਸਰਕਾਰ ਘਰਾਂ ਵਿੱਚ ਅਜਿਹਾ ਪ੍ਰਬੰਧ ਕਰ ਸਕਦੀ ਹੈ। ਇਸ ਦੇ ਜਵਾਬ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਸਰਕਾਰ ਅਜਿਹੇ ਪ੍ਰਬੰਧ ਕਰਦੀ ਰਹੀ ਹੈ ਤੇ ਅਜੇ ਵੀ ਜਾਰੀ ਹਨ।

ਬਜਟ ਸੈਸ਼ਨ

ਸਦਨ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਪਖਾਨਿਆਂ ਦੀ ਘਾਟ ਦਾ ਮਾਮਲਾ ਚੁੱਕਦੇ ਹੋਏ ਕਿਹਾ ਕਿ ਸਾਡੇ ਪੰਜਾਬ 'ਚ ਅਜੇ ਵੀ ਮਹਿਲਾਵਾਂ ਖੁੱਲ੍ਹੇ 'ਚ ਜਾਣ ਲਈ ਮਜਬੂਰ ਹਨ। ਇਸ 'ਤੇ ਪੰਜਾਬ ਸਰਕਾਰ ਨੂੰ ਤੁਰੰਤ ਧਿਆਨ ਦੇਣਾ ਚਾਹੀਦਾ।

ਬਜਟ ਸੈਸ਼ਨ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਤੀਜੇ ਦਿਨ ਪ੍ਰਸ਼ਨ ਕਾਲ ਦੌਰਾਨ 'ਆਪ' ਵਿਧਾਇਕ ਕੰਵਰ ਸੰਧੂ ਨੇ ਖਾਨਪੁਰ ਨੇੜੇ ਟੋਲ ਪਲਾਜ਼ੇ ਦੇ 5 ਕਿਲੋਮੀਟਰ ਦੇ ਅੰਦਰ ਰਹਿੰਦੇ ਲੋਕਾਂ ਨੂੰ ਟੋਲ ਫ਼ੀਸ ਤੋਂ ਰਿਆਇਤਾਂ ਦੇਣ ਬਾਰੇ ਸਵਾਲ ਕੀਤਾ। ਇਸ ਦੇ ਜਵਾਬ 'ਚ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਟੋਲ ਪਲਾਜ਼ਾ ਦੇ 20 ਕਿਲੋਮੀਟਰ ਦੇ ਘੇਰੇ ਅੰਦਰ ਰਹਿੰਦੇ ਵਸਨੀਕਾਂ ਦੇ ਨਿੱਜੀ ਵਾਹਨਾਂ 'ਤੇ ਟੋਲ ਟੈਕਸ 'ਚ ਰਿਆਇਤਾਂ ਦੇਣ ਲਈ 275 ਰੁਪਏ ਮਹੀਨਾਵਾਰ ਪਾਸ ਦੀ ਵਿਸਸਥਾ ਹੈ।

ਬਜਟ ਸੈਸ਼ਨ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਤੀਜਾ ਦਿਨ ਹੈ। ਇਸੇ ਵਿਚਾਲੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਪੈਦਲ ਰੋਸ ਮਾਰਚ ਕੀਤਾ ਗਿਆ।

ਬਜਟ ਸੈਸ਼ਨ

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਅੱਜ ਬਜਟ ਇਜਲਾਸ ਦੇ ਤੀਜੇ ਦਿਨ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਪਾਰਟੀ ਨੇ ਕੈਪਟਨ ਸਰਕਾਰ 'ਤੇ ਇਲਜ਼ਾਮ ਲਾਏ ਕਿ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ।

ਪਿਛੋਕੜ

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਅੱਜ ਬਜਟ ਇਜਲਾਸ ਦੇ ਤੀਜੇ ਦਿਨ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਪਾਰਟੀ ਨੇ ਕੈਪਟਨ ਸਰਕਾਰ 'ਤੇ ਇਲਜ਼ਾਮ ਲਾਏ ਕਿ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਅਕਾਲੀ ਦਲ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣ ਦਾ ਮੁੱਦਾ ਚੁੱਕਿਆ ਤੇ ਵੱਖ-ਵੱਖ ਭੱਤੇ ਜਾਰੀ ਨਾ ਕੀਤੇ ਜਾਣ ਤੇ ਵੀ ਸੂਬੇ ਸਰਕਾਰ ਨੂੰ ਘੇਰਿਆ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.