ਚੰਡੀਗੜ੍ਹ: ਪੰਜਾਬ ਦੀਆਂ ਬੱਸਾਂ ਨੂੰ ਰਾਜਧਾਨੀ ਚੰਡੀਗੜ੍ਹ ਵਿੱਚ ਆਉਣ ਦੀ ਇਜਾਜ਼ਤ ਮਿਲ ਗਈ ਹੈ। ਹੁਣ ਇਹ ਬੱਸਾਂ ਚੰਡੀਗੜ੍ਹ ਵਿੱਚ ਸਵਾਰੀਆਂ ਉਤਾਰ ਵੀ ਸਕਦੀਆਂ ਹਨ ਤੇ ਉੱਥੋਂ ਸਵਾਰੀਆਂ ਨੂੰ ਬਿਠਾ ਕੇ ਆਪਣੀਆਂ ਮੰਜ਼ਿਲਾਂ ਵੱਲ ਜਾ ਵੀ ਸਕਦੀਆਂ ਹਨ।

ਚੰਡੀਗੜ੍ਹ ਦੇ ਸੈਕਟਰ 43 ਸਥਿਤ ਬੱਸ ਅੱਡੇ ਤੋਂ ਪਨਬੱਸ ਤੇ ਪੀਆਰਟੀਸੀ ਦੀਆਂ ਬੱਸਾਂ ਵੱਖ-ਵੱਖ ਰੂਟਾਂ 'ਤੇ ਚੱਲੀਆਂ। 20 ਮਈ ਨੂੰ PRTC ਬੱਸਾਂ ਨੂੰ ਪੰਜਾਬ ਦੇ ਵੱਖ-ਵੱਖ ਰੂਟਾਂ 'ਤੇ ਚੱਲਣ ਦੀ ਇਜ਼ਾਜਤ ਮਿਲੀ ਸੀ। ਅੱਜ ਤੋਂ ਪਨਬੱਸ ਨੇ ਵੀ ਚੰਡੀਗੜ੍ਹ ਤੋਂ ਪਠਾਨਕੋਟ, ਅੰਮ੍ਰਿਤਸਰ, ਲੁਧਿਆਣਾ, ਫਿਰੋਜ਼ਪੁਰ ਰੂਟਾਂ ਨੂੰ ਮੁੜ ਤੋਂ ਖੋਲ੍ਹ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਦੇ ਕਾਫੀ ਮਾਮਲੇ ਹਨ। ਇਸ ਲਈ ਪ੍ਰਸ਼ਾਸਨ ਲਾਗ ਨੂੰ ਵਧੇਰੇ ਫੈਲਣ ਤੋਂ ਰੋਕਣ ਲਈ ਪੂਰੀ ਸਾਵਧਾਨੀ ਵਰਤ ਰਿਹਾ ਹੈ। ਪੰਜਾਬ ਵਿੱਚ ਵੀ ਬੱਸਾਂ ਅੰਦਰ 25 ਸਵਾਰੀਆਂ ਤੇ ਵਾਇਰਸ ਦੇ ਫੈਲਣ ਲਈ ਲੋੜੀਂਦੀਆਂ ਸੁਰੱਖਿਆ ਚੀਜ਼ਾਂ ਜਿਵੇਂ ਮਾਸਕ, ਸੈਨੀਟਾਈਜ਼ਰ ਤੇ ਸਮਾਜਿਕ ਦੂਰੀ ਆਦਿ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ।

ਇਹ ਵੀ ਪੜ੍ਹੋ-