Punjab Cabinet Meeting LIVE: ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਮੁੱਖ ਮੰਤਰੀ ਚੰਨੀ ਦੇ ਵੱਡੇ ਐਲਾਨ

Punjab Cabinet Meeting, 01 November 2021 LIVE Updates: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ 440 ਕਰੋੜ ਦਾ ਵੱਡਾ ਤੋਹਫਾ ਦਿੱਤਾ ਹੈ। ਸਰਕਾਰੀ ਮੁਲਾਜ਼ਮਾਂ ਨੂੰ 11% ਡੀਏ ਦੇਣ ਦਾ ਐਲਾਨ ਕੀਤਾ ਹੈ।

abp sanjha Last Updated: 01 Nov 2021 04:40 PM
ਬਿਜਲੀ ਪ੍ਰਤੀ ਯੂਨਿਟ 3 ਰੁਪਏ ਸਸਤੀ ਕਰ ਦਿੱਤੀ

ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਅੱਜ ਵੱਡਾ ਐਲਾਨ ਕੀਤਾ ਹੈ। ਪੰਜਾਬ 'ਚ 7 ਕਿਲੋ ਵਾਟ ਤੱਕ ਦੇ ਖਪਤਕਾਰਾਂ ਲਈ ਬਿਜਲੀ ਪ੍ਰਤੀ ਯੂਨਿਟ 3 ਰੁਪਏ ਸਸਤੀ ਕਰ ਦਿੱਤੀ ਗਈ ਹੈ।

ਹੁਣ ਹੜਤਾਲ ਨਾ ਕਰਨ ਦਾ ਵਾਅਦਾ

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਨੇ ਹੁਣ ਹੜਤਾਲ ਨਾ ਕਰਨ ਦਾ ਵਾਅਦਾ ਕੀਤਾ ਹੈ। ਇਸ ਨਾਲ ਸਰਕਾਰ 'ਤੇ ਹਰ ਮਹੀਨੇ 440 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ।

440 ਕਰੋੜ ਦਾ ਵੱਡਾ ਤੋਹਫਾ

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ 440 ਕਰੋੜ ਦਾ ਵੱਡਾ ਤੋਹਫਾ ਦਿੱਤਾ ਹੈ। ਸਰਕਾਰੀ ਮੁਲਾਜ਼ਮਾਂ ਨੂੰ 11% ਡੀਏ ਦੇਣ ਦਾ ਐਲਾਨ ਕੀਤਾ ਹੈ। 

ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਦੀ ਤਿਆਰੀ?

ਦੂਜਾ ਖੇਤੀ ਸੁਧਾਰ ਕਾਨੂੰਨ ਹੈ। ਸੂਬਾ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਲਈ ਆਪਣਾ ਕਾਨੂੰਨ ਲਿਆ ਸਕਦਾ ਹੈ। ਇਸ ਤੋਂ ਇਲਾਵਾ ਸੂਬਾ ਆਪਣਾ ਨਵਾਂ ਕਾਨੂੰਨ ਲਿਆ ਸਕਦਾ ਹੈ ਜਿਸ ਵਿੱਚ 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਨੂੰ ਪੈਨਸ਼ਨ ਦੇਣ ਦਾ ਮੁੱਦਾ ਵੀ ਵਿਚਾਰਿਆ ਜਾ ਰਿਹਾ ਹੈ। ਸੀਐਮ ਚੰਨੀ ਨੇ ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਤੋਂ ਵੀ ਰਾਏ ਮੰਗੀ ਹੈ।

ਕੇਂਦਰ ਦੇ ਨੋਟੀਫਿਕੇਸ਼ਨ ਨੂੰ ਰੋਕ ਸਕਦੀ ਜਾਂ ਰੱਦ ਕਰ ਸਕਦੀ ਪੰਜਾਬ ਸਰਕਾਰ

ਸੂਤਰਾਂ ਦੀ ਮੰਨੀਏ ਤਾਂ ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰ ਖੇਤਰ ਨੂੰ ਬਾਰੇ ਕਾਨੂੰਨ ਨੂੰ ਕੈਬਨਿਟ ਦੀ 'ਚ ਰੱਦ ਕਰਨ ਦੀ ਮਨਜ਼ੂਰੀ ਮਿਲ ਸਕਦੀ ਹੈ। ਕੇਂਦਰ ਸਰਕਾਰ ਨੇ ਸਰਹੱਦ ਤੋਂ ਬੀਐਸਐਫ ਦਾ ਘੇਰਾ 50 ਕਿਲੋਮੀਟਰ ਤੱਕ ਵਧਾ ਦਿੱਤਾ ਹੈ ਜਿਸ ਕਰਕੇ ਸੂਬੇ 'ਚ ਸਿਆਸੀ ਪਾਰਾ ਹਾਈ ਹੈ ਤੇ ਹਰ ਪਾਰਟੀ ਕੇੰਦਰ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੀ ਹੈ। ਮੁੱਖ ਮੰਤਰੀ ਦੇ ਪੱਤਰ ਦੇ ਬਾਵਜੂਦ ਕੇਂਦਰ ਇਸ ਫੈਸਲੇ 'ਤੇ ਕਾਇਮ ਹੈ। ਸਰਕਾਰ ਨਵਾਂ ਕਾਨੂੰਨ ਲਿਆ ਕੇ ਕੇਂਦਰ ਦੇ ਇਸ ਨੋਟੀਫਿਕੇਸ਼ਨ ਨੂੰ ਰੋਕ ਸਕਦੀ ਹੈ ਜਾਂ ਰੱਦ ਕਰ ਸਕਦੀ ਹੈ।

ਕੇਂਦਰ ਦੇ ਨੋਟੀਫਿਕੇਸ਼ਨ ਨੂੰ ਰੋਕ ਸਕਦੀ ਜਾਂ ਰੱਦ ਕਰ ਸਕਦੀ ਪੰਜਾਬ ਸਰਕਾਰ

ਸੂਤਰਾਂ ਦੀ ਮੰਨੀਏ ਤਾਂ ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰ ਖੇਤਰ ਨੂੰ ਬਾਰੇ ਕਾਨੂੰਨ ਨੂੰ ਕੈਬਨਿਟ ਦੀ 'ਚ ਰੱਦ ਕਰਨ ਦੀ ਮਨਜ਼ੂਰੀ ਮਿਲ ਸਕਦੀ ਹੈ। ਕੇਂਦਰ ਸਰਕਾਰ ਨੇ ਸਰਹੱਦ ਤੋਂ ਬੀਐਸਐਫ ਦਾ ਘੇਰਾ 50 ਕਿਲੋਮੀਟਰ ਤੱਕ ਵਧਾ ਦਿੱਤਾ ਹੈ ਜਿਸ ਕਰਕੇ ਸੂਬੇ 'ਚ ਸਿਆਸੀ ਪਾਰਾ ਹਾਈ ਹੈ ਤੇ ਹਰ ਪਾਰਟੀ ਕੇੰਦਰ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੀ ਹੈ। ਮੁੱਖ ਮੰਤਰੀ ਦੇ ਪੱਤਰ ਦੇ ਬਾਵਜੂਦ ਕੇਂਦਰ ਇਸ ਫੈਸਲੇ 'ਤੇ ਕਾਇਮ ਹੈ। ਸਰਕਾਰ ਨਵਾਂ ਕਾਨੂੰਨ ਲਿਆ ਕੇ ਕੇਂਦਰ ਦੇ ਇਸ ਨੋਟੀਫਿਕੇਸ਼ਨ ਨੂੰ ਰੋਕ ਸਕਦੀ ਹੈ ਜਾਂ ਰੱਦ ਕਰ ਸਕਦੀ ਹੈ।

ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ

ਮੁੱਖ ਮੰਤਰੀ ਨੇ ਇਸ ਬਾਰੇ ਕੁਝ ਦਿਨ ਪਹਿਲਾਂ ਸੀਨੀਅਰ ਮੰਤਰੀਆਂ ਨਾਲ ਗੱਲਬਾਤ ਕੀਤੀ ਸੀ। ਚਰਚਾ ਹੈ ਕਿ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਜਾਂ 3 ਤੋਂ 5 ਰੁਪਏ ਪ੍ਰਤੀ ਯੂਨਿਟ ਦੇਣ ਦਾ ਐਲਾਨ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਚਰਨਜੀਤ ਚੰਨੀ ਖੁਦ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦੇਣਗੇ

ਕੈਬਿਨਟ ਮਟਿੰਗ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਖੁਦ ਪ੍ਰੈੱਸ ਕਾਨਫਰੰਸ ਕਰਕੇ ਇਸ ਬਾਰੇ ਜਾਣਕਾਰੀ ਦੇਣਗੇ। ਮੁੱਖ ਮੰਤਰੀ ਦੇ ਇਸ ਦਾਅਵੇ ਤੋਂ ਬਾਅਦ ਹੁਣ ਵਿਰੋਧੀ ਪਾਰਟੀਆਂ ਦੀਆਂ ਨਜ਼ਰਾਂ ਵੀ ਇਸ 'ਤੇ ਟਿਕੀਆਂ ਹੋਈਆਂ ਹਨ। ਫਿਲਹਾਲ ਇੱਕ-ਦੋ ਕਰੀਬੀ ਮੰਤਰੀਆਂ ਨੂੰ ਛੱਡ ਕੇ ਮੁੱਖ ਮੰਤਰੀ ਦੇ ਦਾਅਵੇ ਬਾਰੇ ਕਿਸੇ ਨੂੰ ਪਤਾ ਨਹੀਂ। 

ਸਸਤੀ ਜਾਂ ਮੁਫਤ ਬਿਜਲੀ ਬਾਰੇ ਐਲਾਨ

ਉਮੀਦ ਕੀਤੀ ਜਾ ਰਹੀ ਹੈ ਕਿ ਸੂਬਾ ਵਾਸੀਆਂ ਨੂੰ ਸਰਕਾਰ ਸਸਤੀ ਜਾਂ ਮੁਫਤ ਬਿਜਲੀ (Punjab Electicity) ਬਾਰੇ ਐਲਾਨ ਕਰ ਸਕਦੀ ਹੈ। ਬੇਸ਼ੱਕ ਇਸ ਬਾਰੇ ਅਜੇ ਕੁਝ ਵੀ ਸਪਸ਼ਟ ਨਹੀਂ ਪਰ ਇਸ ਤੋਂ ਪਹਿਲਾਂ ਹੀ ਸੀਐਮ ਚਰਨਜੀਤ ਚੰਨੀ ਨੇ ਇਤਿਹਾਸਕ ਫੈਸਲਾ ਲੈਣ ਬਾਰੇ ਸੰਕੇਤ ਦੇ ਕੇ ਲੋਕਾਂ ਦੀ ਧੜਕਣ ਵਧਾ ਦਿੱਤੀ ਹੈ।

ਇਤਿਹਾਸਕ ਫੈਸਲਾ

ਪੰਜਾਬ ਸਰਕਾਰ (Punjab Government) ਅੱਜ ਇਤਿਹਾਸਕ ਫੈਸਲਾ ਲਵੇਗੀ। ਇਹ ਦਾਅਵਾ ਮੁੱਖ ਮੰਤਰੀ ਚਰਨਜੀਤ ਚੰਨੀ (Charanjit Singh Channi) ਨੇ ਕੀਤਾ ਹੈ। ਇਸ ਲਈ ਦੁਪਹਿਰ ਕਰੀਬ 2.30 ਵਜੇ ਕੈਬਨਿਟ ਦੀ ਮੀਟਿੰਗ (Punjab Cabinet Meeting) ਬੁਲਾਈ ਗਈ ਹੈ। ਇਸ ਫੈਸਲੇ ਦਾ ਐਲਾਨ ਸ਼ਾਮ ਵਜੇ ਕੈਬਨਿਟ ਮੀਟਿੰਗ ਤੋਂ ਬਾਅਦ ਹੋਏਗਾ। ਉਂਝ ਕੈਬਨਿਟ ਮੀਟਿੰਗ ਦੇ ਏਜੰਡੇ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਹੈ।

ਪਿਛੋਕੜ

Punjab Cabinet Meeting, 01 November 2021 LIVE Updates:  ਪੰਜਾਬ ਸਰਕਾਰ (Punjab Government) ਅੱਜ ਇਤਿਹਾਸਕ ਫੈਸਲਾ ਲਵੇਗੀ। ਇਹ ਦਾਅਵਾ ਮੁੱਖ ਮੰਤਰੀ ਚਰਨਜੀਤ ਚੰਨੀ (Charanjit Singh Channi) ਨੇ ਕੀਤਾ ਹੈ। ਇਸ ਲਈ ਦੁਪਹਿਰ ਕਰੀਬ 2.30 ਵਜੇ ਕੈਬਨਿਟ ਦੀ ਮੀਟਿੰਗ (Punjab Cabinet Meeting) ਬੁਲਾਈ ਗਈ ਹੈ। ਇਸ ਫੈਸਲੇ ਦਾ ਐਲਾਨ ਸ਼ਾਮ 4 ਵਜੇ ਕੈਬਨਿਟ ਮੀਟਿੰਗ ਤੋਂ ਬਾਅਦ ਹੋਏਗਾ। ਉਂਝ ਕੈਬਨਿਟ ਮੀਟਿੰਗ ਦੇ ਏਜੰਡੇ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਹੈ।


ਦੱਸ ਦਈਏ ਕਿ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਸੂਬਾ ਵਾਸੀਆਂ ਨੂੰ ਸਰਕਾਰ ਸਸਤੀ ਜਾਂ ਮੁਫਤ ਬਿਜਲੀ (Punjab Electicity) ਬਾਰੇ ਐਲਾਨ ਕਰ ਸਕਦੀ ਹੈ। ਬੇਸ਼ੱਕ ਇਸ ਬਾਰੇ ਅਜੇ ਕੁਝ ਵੀ ਸਪਸ਼ਟ ਨਹੀਂ ਪਰ ਇਸ ਤੋਂ ਪਹਿਲਾਂ ਹੀ ਸੀਐਮ ਚਰਨਜੀਤ ਚੰਨੀ ਨੇ ਇਤਿਹਾਸਕ ਫੈਸਲਾ ਲੈਣ ਬਾਰੇ ਸੰਕੇਤ ਦੇ ਕੇ ਲੋਕਾਂ ਦੀ ਧੜਕਣ ਵਧਾ ਦਿੱਤੀ ਹੈ।


ਕੈਬਿਨਟ ਮਟਿੰਗ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਖੁਦ ਪ੍ਰੈੱਸ ਕਾਨਫਰੰਸ ਕਰਕੇ ਇਸ ਬਾਰੇ ਜਾਣਕਾਰੀ ਦੇਣਗੇ। ਮੁੱਖ ਮੰਤਰੀ ਦੇ ਇਸ ਦਾਅਵੇ ਤੋਂ ਬਾਅਦ ਹੁਣ ਵਿਰੋਧੀ ਪਾਰਟੀਆਂ ਦੀਆਂ ਨਜ਼ਰਾਂ ਵੀ ਇਸ 'ਤੇ ਟਿਕੀਆਂ ਹੋਈਆਂ ਹਨ। ਫਿਲਹਾਲ ਇੱਕ-ਦੋ ਕਰੀਬੀ ਮੰਤਰੀਆਂ ਨੂੰ ਛੱਡ ਕੇ ਮੁੱਖ ਮੰਤਰੀ ਦੇ ਦਾਅਵੇ ਬਾਰੇ ਕਿਸੇ ਨੂੰ ਪਤਾ ਨਹੀਂ। ਮੁੱਖ ਮੰਤਰੀ ਨੇ ਇਸ ਬਾਰੇ ਕੁਝ ਦਿਨ ਪਹਿਲਾਂ ਸੀਨੀਅਰ ਮੰਤਰੀਆਂ ਨਾਲ ਗੱਲਬਾਤ ਕੀਤੀ ਸੀ। ਚਰਚਾ ਹੈ ਕਿ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਜਾਂ 3 ਤੋਂ 5 ਰੁਪਏ ਪ੍ਰਤੀ ਯੂਨਿਟ ਦੇਣ ਦਾ ਐਲਾਨ ਕੀਤਾ ਜਾ ਸਕਦਾ ਹੈ।


ਇਸ ਦੇ ਨਾਲ ਹੀ ਸੂਤਰਾਂ ਦੀ ਮੰਨੀਏ ਤਾਂ ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰ ਖੇਤਰ ਨੂੰ ਬਾਰੇ ਕਾਨੂੰਨ ਨੂੰ ਕੈਬਨਿਟ ਦੀ 'ਚ ਰੱਦ ਕਰਨ ਦੀ ਮਨਜ਼ੂਰੀ ਮਿਲ ਸਕਦੀ ਹੈ। ਕੇਂਦਰ ਸਰਕਾਰ ਨੇ ਸਰਹੱਦ ਤੋਂ ਬੀਐਸਐਫ ਦਾ ਘੇਰਾ 50 ਕਿਲੋਮੀਟਰ ਤੱਕ ਵਧਾ ਦਿੱਤਾ ਹੈ ਜਿਸ ਕਰਕੇ ਸੂਬੇ 'ਚ ਸਿਆਸੀ ਪਾਰਾ ਹਾਈ ਹੈ ਤੇ ਹਰ ਪਾਰਟੀ ਕੇੰਦਰ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੀ ਹੈ। ਮੁੱਖ ਮੰਤਰੀ ਦੇ ਪੱਤਰ ਦੇ ਬਾਵਜੂਦ ਕੇਂਦਰ ਇਸ ਫੈਸਲੇ 'ਤੇ ਕਾਇਮ ਹੈ। ਸਰਕਾਰ ਨਵਾਂ ਕਾਨੂੰਨ ਲਿਆ ਕੇ ਕੇਂਦਰ ਦੇ ਇਸ ਨੋਟੀਫਿਕੇਸ਼ਨ ਨੂੰ ਰੋਕ ਸਕਦੀ ਹੈ ਜਾਂ ਰੱਦ ਕਰ ਸਕਦੀ ਹੈ।

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.