Punjab Cabinet Meeting LIVE: ਪੰਜਾਬ ਕੈਬਨਿਟ ਵਿੱਚ ਅਹਿਮ ਫੈਸਲੇ, ਲੋਕਾਂ ਨੂੰ ਵੱਡੀਆਂ ਰਿਆਇਤਾਂ, ਪੈਟਰੋਲ-ਡੀਜ਼ਲ ਸਸਤੇ
Punjab Cabinet Meeting, 07 November 2021 LIVE Updates: ਪੰਜਾਬ ਕੈਬਨਿਟ ਵਿੱਚ ਅਹਿਮ ਫੈਸਲੇ, ਲੋਕਾਂ ਨੂੰ ਦੋ ਵੱਡੀਆਂ ਰਿਆਇਤਾਂ
LIVE
Background
Punjab Cabinet Meeting, 07 November 2021 LIVE Updates: ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾ ਸਕਦੇ ਹਨ ਕਿਉਂਕਿ ਇਹ ਮੀਟਿੰਗ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਇੱਕ ਦਿਨ ਪਹਿਲਾਂ ਹੋ ਰਹੀ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਚੋਣਾਂ ਤੋਂ ਪਹਿਲਾਂ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਸੈਸ਼ਨ ਵਿੱਚ ਖੇਤੀ ਕਾਨੂੰਨਾਂ ਤੇ ਸਰਹੱਦ ਉੱਪਰ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਬਾਰੇ ਵੱਡਾ ਪੰਜਾਬ ਸਰਕਾਰ ਵੱਡਾ ਕਦਮ ਚੁੱਕ ਸਕਦੀ ਹੈ।
ਇਸ ਲਈ ਅੱਜ ਦੀ ਮੀਟਿੰਗ ਬੇਹੱਦ ਅਹਿਮ ਹੈ। ਚੋਣਾਂ ਨੂੰ ਵੇਖਦਿਆਂ ਕੈਬਨਿਟ ਵਿੱਚ ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲੇ ਲਏ ਜਾਣਗੇ। ਕੈਬਨਿਟ ਮੀਟਿੰਗ ਵਿੱਚ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਮੂਲੋਂ ਰੱਦ ਕੀਤੇ ਜਾਣ ਅਤੇ ਬੀ.ਐੱਸ.ਐੱਫ. ਦੇ ਅਧਿਕਾਰ ਖੇਤਰ ਨੂੰ ਲੈ ਕੇ ਕੇਂਦਰੀ ਫੈਸਲੇ ਦੇ ਵਿਰੋਧ ਵਿੱਚ ਮਤੇ ਲਿਆਉਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਸਭ ਤੋਂ ਵੱਡਾ ਫੈਸਲਾ ਤੇਲ ਕੀਮਤਾਂ ’ਚ ਕਟੌਤੀ ਸਬੰਧੀ ਹੋ ਸਕਦਾ ਹੈ ਕਿਉਂਕਿ ਗੁਆਂਢੀ ਸੂਬਿਆਂ ਨੇ ਇਸ ਪਾਸੇ ਪਹਿਲਕਦਮੀ ਕਰ ਦਿੱਤੀ ਹੈ। ਬਿਜਲੀ ਸਮਝੌਤਿਆਂ ਤੇ ਇਨ੍ਹਾਂ ਬਾਰੇ ਵਾਈਟ ਪੇਪਰ ਲਿਆਏ ਜਾਣ ਨੂੰ ਵੀ ਹਰੀ ਝੰਡੀ ਮਿਲਣ ਦਾ ਅਨੁਮਾਨ ਹੈ। ਮੁੱਖ ਮੰਤਰੀ ਚਰਨਜੀਤ ਚੰਨੀ, ਬਿਜਲੀ ਸਮਝੌਤਿਆਂ ਤੇ ਮਹਿੰਗੀ ਬਿਜਲੀ ਬਾਰੇ ਵਾਈਟ ਪੇਪਰ ਲਿਆਉਣ ਨੂੰ ਪਹਿਲਾਂ ਹੀ ਪ੍ਰਵਾਨਗੀ ਦੇ ਚੁੱਕੇ ਹਨ। ਕੈਬਨਿਟ ਮੀਟਿੰਗ ਵਿੱਚ ‘ਬਾਗਬਾਨੀ ਨਰਸਰੀ ਬਿੱਲ’ ਨੂੰ ਪ੍ਰਵਾਨਗੀ ਦਿੱਤੀ ਜਾਣੀ ਹੈ।
ਸਥਾਨਕ ਸਰਕਾਰਾਂ ਵਿਭਾਗ ਵੱਲੋਂ ਆਪਣੇ ਅਲਾਟੀਆਂ ਨੂੰ ਵਾਧੇ ਦੀ ਰਕਮ ’ਤੇ ਲਈ ਜਾਂਦੀ ਵਿਆਜ ਦਰ ਵਿੱਚ ਕਟੌਤੀ ਕਰਨ ਦਾ ਫੈਸਲਾ ਵੀ ਹੋਣ ਦੀ ਸੰਭਾਵਨਾ ਹੈ। ਵਿਆਜ ਦਰ 50 ਫੀਸਦੀ ਕਟੌਤੀ ਕੀਤੇ ਜਾਣ ਦਾ ਵਿਚਾਰ ਹੈ। ਲੋਕ ਨਿਰਮਾਣ ਵਿਭਾਗ ਦੇ ਠੇਕੇਦਾਰਾਂ ਵੱਲੋਂ ਉਠਾਏ ਜਾਂਦੇ ਮੁੱਦਿਆਂ ਤੇ ਮੰਗਾਂ ਨੂੰ ਵੀ ਮੀਟਿੰਗ ਵਿੱਚ ਵਿਚਾਰੇ ਜਾਣ ਦੀ ਸੰਭਾਵਨਾ ਹੈ।
ਪੂਰੇ ਰੀਜ਼ਨ ਵਿੱਚ ਸਭ ਤੋਂ ਸਸਤਾ ਪੈਟਰੋਲ ਪੰਜਾਬ ਵਿੱਚ
ਮੁੱਖ ਮੰਤਰੀ ਚੰਨੀ ਨੇ ਦਾਅਵਾ ਕੀਤਾ ਕਿ ਪੂਰੇ ਰੀਜ਼ਨ ਵਿੱਚ ਸਭ ਤੋਂ ਸਸਤਾ ਪੈਟਰੋਲ ਪੰਜਾਬ ਵਿੱਚ ਹੀ ਹੋਏਗਾ। ਪੈਟਰੋਲ ਦੀ ਕੀਮਤ ਦਿੱਲੀ ਨਾਲੋਂ ਵੀ ਘੱਟ ਹੋਏਗੀ।
ਫੈਸਲਾ ਅੱਜ ਰਾਤ ਤੋਂ ਲਾਗੂ ਹੋਏਗਾ
ਪੰਜਾਬ ਵਿੱਚ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟ ਗਈਆਂ ਹਨ। ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ 'ਤੇ ਵੈਟ ਘਟਾਉਣ ਦਾ ਫੈਸਲਾ ਲਿਆ ਹੈ। ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਇਸ ਬਾਰੇ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਕਿ ਪੈਟਰੋਲ ਉੱਪਰੋਂ 10 ਰੁਪਏ ਤੇ ਡੀਜ਼ਲ ਉਪਰੋਂ 5 ਰੁਪਏ ਵੈਟ ਘਟਾਇਆ ਹੈ। ਇਹ ਫੈਸਲਾ ਅੱਜ ਰਾਤ ਤੋਂ ਲਾਗੂ ਹੋਏਗਾ।
ਪੈਟਰੋਲ ਉੱਪਰੋਂ 10 ਰੁਪਏ ਵੈਟ ਘਟਇਆ
ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਕਿ ਪੈਟਰੋਲ ਉੱਪਰੋਂ 10 ਰੁਪਏ ਤੇ ਡੀਜ਼ਲ ਉਪਰੋਂ 5 ਰੁਪਏ ਵੈਟ ਘਟਾਇਆ ਹੈ।
ਡੀਜ਼ਲ ਉੱਪਰੋਂ 5 ਰੁਪਏ ਵੈਟ ਘਟਾਇਆ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਡੀਜ਼ਲ ਉੱਪਰੋਂ 5 ਰੁਪਏ ਵੈਟ ਘਟਾਇਆ ਹੈ।
ਅੱਜ ਦੋ ਅਹਿਮ ਫੈਸਲੇ ਕੀਤੇ
ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਦੋ ਅਹਿਮ ਫੈਸਲੇ ਕੀਤੇ ਹਨ। ਇਨ੍ਹਾਂ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।