Punjab Cabinet Meeting LIVE: ਪੰਜਾਬ ਕੈਬਨਿਟ ਵਿੱਚ ਅਹਿਮ ਫੈਸਲੇ, ਲੋਕਾਂ ਨੂੰ ਵੱਡੀਆਂ ਰਿਆਇਤਾਂ, ਪੈਟਰੋਲ-ਡੀਜ਼ਲ ਸਸਤੇ

Punjab Cabinet Meeting, 07 November 2021 LIVE Updates: ਪੰਜਾਬ ਕੈਬਨਿਟ ਵਿੱਚ ਅਹਿਮ ਫੈਸਲੇ, ਲੋਕਾਂ ਨੂੰ ਦੋ ਵੱਡੀਆਂ ਰਿਆਇਤਾਂ

abp sanjha Last Updated: 07 Nov 2021 02:43 PM
ਪੂਰੇ ਰੀਜ਼ਨ ਵਿੱਚ ਸਭ ਤੋਂ ਸਸਤਾ ਪੈਟਰੋਲ ਪੰਜਾਬ ਵਿੱਚ

ਮੁੱਖ ਮੰਤਰੀ ਚੰਨੀ ਨੇ ਦਾਅਵਾ ਕੀਤਾ ਕਿ ਪੂਰੇ ਰੀਜ਼ਨ ਵਿੱਚ ਸਭ ਤੋਂ ਸਸਤਾ ਪੈਟਰੋਲ ਪੰਜਾਬ ਵਿੱਚ ਹੀ ਹੋਏਗਾ। ਪੈਟਰੋਲ ਦੀ ਕੀਮਤ ਦਿੱਲੀ ਨਾਲੋਂ ਵੀ ਘੱਟ ਹੋਏਗੀ।

ਫੈਸਲਾ ਅੱਜ ਰਾਤ ਤੋਂ ਲਾਗੂ ਹੋਏਗਾ

ਪੰਜਾਬ ਵਿੱਚ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟ ਗਈਆਂ ਹਨ। ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ 'ਤੇ ਵੈਟ ਘਟਾਉਣ ਦਾ ਫੈਸਲਾ ਲਿਆ ਹੈ। ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਇਸ ਬਾਰੇ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਕਿ ਪੈਟਰੋਲ ਉੱਪਰੋਂ 10 ਰੁਪਏ ਤੇ ਡੀਜ਼ਲ ਉਪਰੋਂ 5 ਰੁਪਏ ਵੈਟ ਘਟਾਇਆ ਹੈ। ਇਹ ਫੈਸਲਾ ਅੱਜ ਰਾਤ ਤੋਂ ਲਾਗੂ ਹੋਏਗਾ।

ਪੈਟਰੋਲ ਉੱਪਰੋਂ 10 ਰੁਪਏ ਵੈਟ ਘਟਇਆ

ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਕਿ ਪੈਟਰੋਲ ਉੱਪਰੋਂ 10 ਰੁਪਏ ਤੇ ਡੀਜ਼ਲ ਉਪਰੋਂ 5 ਰੁਪਏ ਵੈਟ ਘਟਾਇਆ ਹੈ।

ਡੀਜ਼ਲ ਉੱਪਰੋਂ 5 ਰੁਪਏ ਵੈਟ ਘਟਾਇਆ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਡੀਜ਼ਲ ਉੱਪਰੋਂ 5 ਰੁਪਏ ਵੈਟ ਘਟਾਇਆ ਹੈ।

ਅੱਜ ਦੋ ਅਹਿਮ ਫੈਸਲੇ ਕੀਤੇ

ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਦੋ ਅਹਿਮ ਫੈਸਲੇ ਕੀਤੇ ਹਨ। ਇਨ੍ਹਾਂ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਪੰਜਾਬ ਕੈਬਨਿਟ ਵਿੱਚ ਅਹਿਮ ਫੈਸਲੇ, ਲੋਕਾਂ ਨੂੰ ਦੋ ਵੱਡੀਆਂ ਰਿਆਇਤਾਂ

ਪੰਜਾਬ ਕੈਬਨਿਟ ਵਿੱਚ ਅਹਿਮ ਫੈਸਲੇ, ਲੋਕਾਂ ਨੂੰ ਦੋ ਵੱਡੀਆਂ ਰਿਆਇਤਾਂ

ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾ ਸਕਦੇ

ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾ ਸਕਦੇ ਹਨ ਕਿਉਂਕਿ ਇਹ ਮੀਟਿੰਗ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਇੱਕ ਦਿਨ ਪਹਿਲਾਂ ਹੋ ਰਹੀ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਚੋਣਾਂ ਤੋਂ ਪਹਿਲਾਂ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। 

ਮਨਪ੍ਰੀਤ ਬਾਦਲ ਨੇ ਦਿੱਤਾ ਸੰਕੇਤ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਬਾਰੇ ਮਨਪ੍ਰੀਤ ਬਾਦਲ ਨੇ ਕਿਹਾ ਸੀ ਕਿ ਸੂਬਾ ਸਰਕਾਰ ਕੈਬਨਿਟ ਮੀਟਿੰਗ ਵਿੱਚ ਪੈਟਰੋਲ ਡੀਜ਼ਲ 'ਤੇ ਵੈਟ ਘਟਾਉਣ ਸਬੰਧੀ ਕੋਈ ਫ਼ੈਸਲਾ ਲੈ ਸਕਦੀ ਹੈ। ਮਨਪ੍ਰੀਤ ਬਾਦਲ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਨੇ ਜੋ ਪੈਟਰੋਲ ਤੇ ਡੀਜ਼ਲ 'ਤੇ ਟੈਕਸ ਵਿੱਚ ਕਟੌਤੀ ਕਰਕੇ ਰਾਹਤ ਦਿੱਤੀ ਹੈ, ਉਸ ਨੂੰ ਲੈ ਕੇ ਸੂਬਾ ਸਰਕਾਰ ਵੀ ਜਲਦ ਕੋਈ ਨਾ ਕੋਈ ਐਲਾਨ ਜ਼ਰੂਰ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕਿੰਨਾ ਹੋਵੇਗਾ ਹਾਲਾਂਕਿ ਇਹ ਕੈਬਨਿਟ ਮੀਟਿੰਗ ਵਿੱਚ ਹੀ ਸਾਫ ਹੋ ਸਕੇਗਾ ਪਰ ਕੋਈ ਨਾ ਕੋਈ ਰਾਹਤ ਆਮ ਲੋਕਾਂ ਨੂੰ ਜ਼ਰੂਰ ਦਿੱਤੀ ਜਾਵੇਗੀ।

ਕਈ ਰਾਜਾਂ ਨੇ ਪੈਟਰੋਲ-ਡੀਜ਼ਲ ਤੋਂ ਵੈਟ ਦਰਾਂ ਘਟਾਈਆਂ

ਕੇਂਦਰ ਸਰਕਾਰ ਵੱਲੋਂ ਐਕਸਾਈਜ਼ ਡਿਊਟੀ ਘਟਾਉਣ ਮਗਰੋਂ ਕਈ ਰਾਜਾਂ ਨੇ ਪੈਟਰੋਲ-ਡੀਜ਼ਲ ਤੋਂ ਵੈਟ ਦਰਾਂ ਘਟਾਈਆਂ ਹਨ। ਇਸ ਲਈ ਪੰਜਾਬ ਸਰਕਾਰ ਨੂੰ ਵੀ ਵੈਟ ਘਟਾਉਣਾ ਹੀ ਪਏਗਾ। ਇਸ ਲਈ ਕੈਬਨਿਟ ਮੀਟਿੰਗ ਵਿੱਚ ਸਭ ਤੋਂ ਵੱਡਾ ਫੈਸਲਾ ਤੇਲ ਕੀਮਤਾਂ ’ਚ ਕਟੌਤੀ ਸਬੰਧੀ ਹੋ ਸਕਦਾ ਹੈ।

ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟ ਸਕਦੀਆਂ

ਪੰਜਾਬ ਵਿੱਚ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟ ਸਕਦੀਆਂ ਹਨ। ਪੰਜਾਬ ਸਰਕਾਰ ਪੈਟਰੋਲ-ਡੀਜ਼ਲ 'ਤੇ ਵੈਟ ਘਟਾਉਣ ਦਾ ਫੈਸਲਾ ਲੈ ਸਕਦੀ ਹੈ। ਅੱਜ ਹੋਰ ਰਹੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਇਸ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਇਸ ਸਬੰਧੀ ਸੰਕੇਤ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਪਹਿਲਾਂ ਹੀ ਦੇ ਦਿੱਤੇ ਹਨ।

ਹੋਰ ਕਈ ਮੁੱਦੇ ਅਹਿਮ

ਸਥਾਨਕ ਸਰਕਾਰਾਂ ਵਿਭਾਗ ਵੱਲੋਂ ਆਪਣੇ ਅਲਾਟੀਆਂ ਨੂੰ ਵਾਧੇ ਦੀ ਰਕਮ ’ਤੇ ਲਈ ਜਾਂਦੀ ਵਿਆਜ ਦਰ ਵਿੱਚ ਕਟੌਤੀ ਕਰਨ ਦਾ ਫੈਸਲਾ ਵੀ ਹੋਣ ਦੀ ਸੰਭਾਵਨਾ ਹੈ। ਵਿਆਜ ਦਰ 50 ਫੀਸਦੀ ਕਟੌਤੀ ਕੀਤੇ ਜਾਣ ਦਾ ਵਿਚਾਰ ਹੈ। ਲੋਕ ਨਿਰਮਾਣ ਵਿਭਾਗ ਦੇ ਠੇਕੇਦਾਰਾਂ ਵੱਲੋਂ ਉਠਾਏ ਜਾਂਦੇ ਮੁੱਦਿਆਂ ਤੇ ਮੰਗਾਂ ਨੂੰ ਵੀ ਮੀਟਿੰਗ ਵਿੱਚ ਵਿਚਾਰੇ ਜਾਣ ਦੀ ਸੰਭਾਵਨਾ ਹੈ।

ਵਾਈਟ ਪੇਪਰ ਲਿਆਉਣ ਨੂੰ ਪਹਿਲਾਂ ਹੀ ਪ੍ਰਵਾਨਗੀ

ਮੁੱਖ ਮੰਤਰੀ ਚਰਨਜੀਤ ਚੰਨੀ, ਬਿਜਲੀ ਸਮਝੌਤਿਆਂ ਤੇ ਮਹਿੰਗੀ ਬਿਜਲੀ ਬਾਰੇ ਵਾਈਟ ਪੇਪਰ ਲਿਆਉਣ ਨੂੰ ਪਹਿਲਾਂ ਹੀ ਪ੍ਰਵਾਨਗੀ ਦੇ ਚੁੱਕੇ ਹਨ। ਕੈਬਨਿਟ ਮੀਟਿੰਗ ਵਿੱਚ ‘ਬਾਗਬਾਨੀ ਨਰਸਰੀ ਬਿੱਲ’ ਨੂੰ ਪ੍ਰਵਾਨਗੀ ਦਿੱਤੀ ਜਾਣੀ ਹੈ। 

ਤੇਲ ਕੀਮਤਾਂ ’ਚ ਕਟੌਤੀ

ਸਭ ਤੋਂ ਵੱਡਾ ਫੈਸਲਾ ਤੇਲ ਕੀਮਤਾਂ ’ਚ ਕਟੌਤੀ ਸਬੰਧੀ ਹੋ ਸਕਦਾ ਹੈ ਕਿਉਂਕਿ ਗੁਆਂਢੀ ਸੂਬਿਆਂ ਨੇ ਇਸ ਪਾਸੇ ਪਹਿਲਕਦਮੀ ਕਰ ਦਿੱਤੀ ਹੈ। ਬਿਜਲੀ ਸਮਝੌਤਿਆਂ ਤੇ ਇਨ੍ਹਾਂ ਬਾਰੇ ਵਾਈਟ ਪੇਪਰ ਲਿਆਏ ਜਾਣ ਨੂੰ ਵੀ ਹਰੀ ਝੰਡੀ ਮਿਲਣ ਦਾ ਅਨੁਮਾਨ ਹੈ। 

ਅੱਜ ਦੀ ਮੀਟਿੰਗ ਬੇਹੱਦ ਅਹਿਮ

ਅੱਜ ਦੀ ਮੀਟਿੰਗ ਬੇਹੱਦ ਅਹਿਮ ਹੈ। ਚੋਣਾਂ ਨੂੰ ਵੇਖਦਿਆਂ ਕੈਬਨਿਟ ਵਿੱਚ ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲੇ ਲਏ ਜਾਣਗੇ। ਕੈਬਨਿਟ ਮੀਟਿੰਗ ਵਿੱਚ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਮੂਲੋਂ ਰੱਦ ਕੀਤੇ ਜਾਣ ਅਤੇ ਬੀ.ਐੱਸ.ਐੱਫ. ਦੇ ਅਧਿਕਾਰ ਖੇਤਰ ਨੂੰ ਲੈ ਕੇ ਕੇਂਦਰੀ ਫੈਸਲੇ ਦੇ ਵਿਰੋਧ ਵਿੱਚ ਮਤੇ ਲਿਆਉਣ ਦੀ ਸੰਭਾਵਨਾ ਹੈ। 

ਅੱਜ ਪੰਜਾਬ ਕੈਬਨਿਟ ਦੀ ਮੀਟਿੰਗ

ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾ ਸਕਦੇ ਹਨ ਕਿਉਂਕਿ ਇਹ ਮੀਟਿੰਗ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਇੱਕ ਦਿਨ ਪਹਿਲਾਂ ਹੋ ਰਹੀ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਚੋਣਾਂ ਤੋਂ ਪਹਿਲਾਂ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਸੈਸ਼ਨ ਵਿੱਚ ਖੇਤੀ ਕਾਨੂੰਨਾਂ ਤੇ ਸਰਹੱਦ ਉੱਪਰ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਬਾਰੇ ਵੱਡਾ ਪੰਜਾਬ ਸਰਕਾਰ ਵੱਡਾ ਕਦਮ ਚੁੱਕ ਸਕਦੀ ਹੈ।

ਪਿਛੋਕੜ

Punjab Cabinet Meeting, 07 November 2021 LIVE Updates: ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾ ਸਕਦੇ ਹਨ ਕਿਉਂਕਿ ਇਹ ਮੀਟਿੰਗ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਇੱਕ ਦਿਨ ਪਹਿਲਾਂ ਹੋ ਰਹੀ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਚੋਣਾਂ ਤੋਂ ਪਹਿਲਾਂ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਸੈਸ਼ਨ ਵਿੱਚ ਖੇਤੀ ਕਾਨੂੰਨਾਂ ਤੇ ਸਰਹੱਦ ਉੱਪਰ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਬਾਰੇ ਵੱਡਾ ਪੰਜਾਬ ਸਰਕਾਰ ਵੱਡਾ ਕਦਮ ਚੁੱਕ ਸਕਦੀ ਹੈ।


ਇਸ ਲਈ ਅੱਜ ਦੀ ਮੀਟਿੰਗ ਬੇਹੱਦ ਅਹਿਮ ਹੈ। ਚੋਣਾਂ ਨੂੰ ਵੇਖਦਿਆਂ ਕੈਬਨਿਟ ਵਿੱਚ ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲੇ ਲਏ ਜਾਣਗੇ। ਕੈਬਨਿਟ ਮੀਟਿੰਗ ਵਿੱਚ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਮੂਲੋਂ ਰੱਦ ਕੀਤੇ ਜਾਣ ਅਤੇ ਬੀ.ਐੱਸ.ਐੱਫ. ਦੇ ਅਧਿਕਾਰ ਖੇਤਰ ਨੂੰ ਲੈ ਕੇ ਕੇਂਦਰੀ ਫੈਸਲੇ ਦੇ ਵਿਰੋਧ ਵਿੱਚ ਮਤੇ ਲਿਆਉਣ ਦੀ ਸੰਭਾਵਨਾ ਹੈ। 


ਇਸ ਤੋਂ ਇਲਾਵਾ ਸਭ ਤੋਂ ਵੱਡਾ ਫੈਸਲਾ ਤੇਲ ਕੀਮਤਾਂ ’ਚ ਕਟੌਤੀ ਸਬੰਧੀ ਹੋ ਸਕਦਾ ਹੈ ਕਿਉਂਕਿ ਗੁਆਂਢੀ ਸੂਬਿਆਂ ਨੇ ਇਸ ਪਾਸੇ ਪਹਿਲਕਦਮੀ ਕਰ ਦਿੱਤੀ ਹੈ। ਬਿਜਲੀ ਸਮਝੌਤਿਆਂ ਤੇ ਇਨ੍ਹਾਂ ਬਾਰੇ ਵਾਈਟ ਪੇਪਰ ਲਿਆਏ ਜਾਣ ਨੂੰ ਵੀ ਹਰੀ ਝੰਡੀ ਮਿਲਣ ਦਾ ਅਨੁਮਾਨ ਹੈ। ਮੁੱਖ ਮੰਤਰੀ ਚਰਨਜੀਤ ਚੰਨੀ, ਬਿਜਲੀ ਸਮਝੌਤਿਆਂ ਤੇ ਮਹਿੰਗੀ ਬਿਜਲੀ ਬਾਰੇ ਵਾਈਟ ਪੇਪਰ ਲਿਆਉਣ ਨੂੰ ਪਹਿਲਾਂ ਹੀ ਪ੍ਰਵਾਨਗੀ ਦੇ ਚੁੱਕੇ ਹਨ। ਕੈਬਨਿਟ ਮੀਟਿੰਗ ਵਿੱਚ ‘ਬਾਗਬਾਨੀ ਨਰਸਰੀ ਬਿੱਲ’ ਨੂੰ ਪ੍ਰਵਾਨਗੀ ਦਿੱਤੀ ਜਾਣੀ ਹੈ। 


ਸਥਾਨਕ ਸਰਕਾਰਾਂ ਵਿਭਾਗ ਵੱਲੋਂ ਆਪਣੇ ਅਲਾਟੀਆਂ ਨੂੰ ਵਾਧੇ ਦੀ ਰਕਮ ’ਤੇ ਲਈ ਜਾਂਦੀ ਵਿਆਜ ਦਰ ਵਿੱਚ ਕਟੌਤੀ ਕਰਨ ਦਾ ਫੈਸਲਾ ਵੀ ਹੋਣ ਦੀ ਸੰਭਾਵਨਾ ਹੈ। ਵਿਆਜ ਦਰ 50 ਫੀਸਦੀ ਕਟੌਤੀ ਕੀਤੇ ਜਾਣ ਦਾ ਵਿਚਾਰ ਹੈ। ਲੋਕ ਨਿਰਮਾਣ ਵਿਭਾਗ ਦੇ ਠੇਕੇਦਾਰਾਂ ਵੱਲੋਂ ਉਠਾਏ ਜਾਂਦੇ ਮੁੱਦਿਆਂ ਤੇ ਮੰਗਾਂ ਨੂੰ ਵੀ ਮੀਟਿੰਗ ਵਿੱਚ ਵਿਚਾਰੇ ਜਾਣ ਦੀ ਸੰਭਾਵਨਾ ਹੈ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.